ਜਗਰਾਉਂ ਗ੍ਰੰਥੀ ਸਭਾ ਵੱਲੋਂ ਭਜਨਗਡ਼੍ਹ ਗੁਰਦੁਆਰਾ ਸਾਹਿਬ ਵਿੱਚ ਮੀਰੀ ਪੀਰੀ ਦਿਵਸ ਦੀਆਂ ਤਿਆਰੀਆਂ ਸ਼ੁਰੂ

ਸਿੱਧਵਾਂ ਬੇਟ (ਜਸਮੇਲ ਗ਼ਾਲਿਬ)ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਅਤੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮੀਰੀ ਪੀਰੀ ਦਿਵਸ ਦੀ ਖੁਸ਼ੀ ਵਿਚ 19 ਜੁਲਾਈ ਨੂੰ ਸ਼ਰੋਮਣੀ ਗੁਰਦੁਆਰਾ ਗ੍ਰੰਥੀ ਸਭਾ ਪੰਜਾਬ ਵੱਲੋਂ ਗੁਰਦੁਆਰਾ ਭਜਨਗੜ੍ਹ ਸਾਹਿਬ ਵਿਖੇ ਸਮਾਗਮ ਕੀਤੇ ਜਾ ਰਹੇ ਹਨ ਜਿਸ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਸ਼੍ਰੋਮਣੀ ਗੁਰਮਤਿ ਗ੍ਰੰਥੀ ਸਭਾ ਪੰਜਾਬ ਦੇ ਪ੍ਰਧਾਨ ਭਾਈ ਸੁਖਦੇਵ ਸਿੰਘ ਨਸਰਾਲੀ ਨੇ ਦੱਸਿਆ ਕਿ 19 ਜੁਲਾਈ ਦਿਨ ਸੋਮਵਾਰ ਨੂੰ ਗੁਰਦੁਆਰਾ ਭਜਨਗੜ੍ਹ ਸਾਹਿਬ ਵਿਖੇ ਪ੍ਰਬੰਧਕਾਂ ਦੇ ਸਹਿਯੋਗ ਨਾਲ ਰਾਤ 7 ਤੋਂ 9.30 ਵਜੇ ਤੱਕ ਸਮਾਗਮ ਕੀਤੇ ਜਾ ਰਹੇ ਹਨ ਜਿਸ ਵਿੱਚ ਪ੍ਰਸਿੱਧ ਢਾਡੀ ਭਾਈ ਗੁਰਨਾਮ ਸਿੰਘ ਮੋਹੀ (ਮੁਹਾਲੀ ਵਾਲੇ) ਅਤੇ ਪ੍ਰਸਿੱਧ ਰਾਗੀ ਭਾਈ ਕੁਲਵੰਤ ਸਿੰਘ, ਭਾਈ ਹਰਨੇਕ ਸਿੰਘ ਸੰਗਤਾਂ ਨੂੰ ਗੁਰੂ ਇਤਿਹਾਸ ਸਰਵਣ ਕਰਵਾਉਣਗੇ ।ਸਮਾਗਮ ਦੀਆਂ ਤਿਆਰੀਆਂ ਅੱਜ ਤੋਂ ਆਰੰਭ ਕਰ ਦਿੱਤੀਆਂ ।ਉਹ ਹਨ ਉਨ੍ਹਾਂ ਸੰਗਤਾਂ ਨੂੰ ਸਮਾਗਮ ਚ ਵੱਧ ਚਡ਼੍ਹ ਕੇ ਪਹੁੰਚ ਕੇ ਗੁਰੂ ਦੀਆਂ ਖੁਸ਼ੀਆਂ ਪ੍ਰਾਪਤ ਕਰਨ ਦੀ ਬੇਨਤੀ ਕੀਤੀ ਹੈ ।