ਇੰਟਰਨੈਸ਼ਨਲ ਢਾਡੀ ਸਾਬਕਾ ਸਰਪੰਚ ਜਸਵੰਤ ਸਿੰਘ ਦੀਵਾਨਾ ਨੂੰ ਦੇ ਮਾਤਾ ਦਾ ਦੇਹਾਂਤ   

ਭੋਗ ਤੇ ਅੰਤਿਮ ਅਰਦਾਸ 18 ਜੁਲਾਈ ਨੂੰ ਦੀਵਾਨੇ ਪਿੰਡ ਦੇ ਗੁਰਦੁਆਰਾ ਸਾਹਿਬ ਵਿਖੇ     

ਮਹਿਲ ਕਲਾਂ- ਬਰਨਾਲਾ- 15 ਜੁਲਾਈ -(ਗੁਰਸੇਵਕ ਸਿੰਘ ਸੋਹੀ)- ਹਲਕਾ ਮਹਿਲ ਕਲਾਂ ਦੇ ਪਿੰਡ ਦਿਵਾਨਾ ਦੇ ਇੰਟਰਨੈਸ਼ਨਲ ਢਾਡੀ ਜਸਵੰਤ ਸਿੰਘ ਦੀਵਾਨਾ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਿਆ ਜਦੋਂ ਉਨ੍ਹਾਂ ਦੀ ਮਾਤਾ ਸੁਰਜੀਤ ਕੌਰ 90 ਸਾਲ ਦੀ ਉਮਰ ਭੋਗ ਕੇ ਇਸ ਫ਼ਾਨੀ ਸੰਸਾਰ ਤੋਂ ਰੁਖ਼ਸਤ ਹੋ ਗਏ। ਪ੍ਰੈੱਸ ਨੂੰ ਜਾਣਕਾਰੀ ਦਿੰਦਿਆਂ ਹੋਏ ਜਸਵੰਤ ਦੀਵਾਨਾ ਨੇ ਦੱਸਿਆ ਕਿ ਉਨ੍ਹਾਂ ਦੀ ਮਾਤਾ ਜੀ ਅਚਾਨਕ ਥੋਡ਼੍ਹਾ ਟੈਮ ਬਿਮਾਰ ਹੋਣ ਕਾਰਨ ਦੇਹਾਂਤ ਹੋ ਗਿਆ ਅਤੇ ਹਮੇਸ਼ਾਂ ਲਈ ਦੁਨੀਆਂ ਨੂੰ ਅਲਵਿਦਾ ਕਹਿ ਗਏ ਤੇ ਗੁਰੂ ਚਰਨਾਂ ਵਿਚ ਜਾ ਬਿਰਾਜੇ। ਉਨ੍ਹਾਂ ਅੰਤਮ ਸਸਕਾਰ ਪਿੰਡ ਦੀਵਾਨਾ ਦੇ ਸ਼ਮਸ਼ਾਨਘਾਟ ਚ ਕਰ ਦਿੱਤਾ ਗਿਆ ਹੈ। ਮਾਤਾ ਸੁਰਜੀਤ ਕੌਰ ਜੀ ਬਹੁਤ ਨੇਕ ਸੁਭਾਅ ਦੇ ਸਨ। ਹਮੇਸ਼ਾ ਪਿੰਡ ਦੀ ਭਲਾਈ ਅਤੇ ਸਮਾਜ ਸੇਵੀ ਕੰਮਾਂ ਵਿੱਚ ਵੱਧ ਚੜ੍ਹ ਕੇ ਹਿੱਸਾ ਪਾਉਂਦੇ ਲੋੜਵੰਦ ਲੋਕਾਂ ਦੇ ਨਾਲ ਖਡ਼੍ਹਦੇ ਸਨ ਅਤੇ ਹਰ ਇਕ ਦੇ ਦੁੱਖ-ਸੁੱਖ ਦੇ ਸਾਂਝੀ ਹੋਣ ਕਰਕੇ ਹਰ ਵਿਅਕਤੀ ਉਨ੍ਹਾਂ ਦਾ ਪੂਰਾ ਸਤਿਕਾਰ ਕਰਦੇ ਸਨ। ਉਨ੍ਹਾਂ ਦੀ ਅੰਤਮ ਅਰਦਾਸ ਲਈ ਰੱਖੇ ਗਏ ਸ੍ਰੀ ਅਖੰਡ ਪਾਠ ਦੇ ਭੋਗ ਮਿਤੀ 18 ਜੁਲਾਈ ਦਿਨ ਐਤਵਾਰ ਪਿੰਡ ਦਿਵਾਨਾ ਵਿਖੇ ਗੁਰਦੁਆਰਾ ਸਾਹਿਬ ਪਾਏ ਜਾਣਗੇ ।