ਸਨਮਤੀ ਵਿਮਲ ਜੈਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਦਾ ਬਾਰ੍ਹਵੀਂ ਜਮਾਤ ਦਾ ਨਤੀਜਾ 100 ਫ਼ੀਸਦੀ ਰਿਹਾ    

ਜਗਰਾਓਂ, 2 ਅਗਸਤ (ਅਮਿਤ ਖੰਨਾ) ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਬਾਰ੍ਹਵੀਂ ਜਮਾਤ ਦੇ ਨਤੀਜੇ 'ਚ ਸਨਮਤੀ ਵਿਮਲ ਜੈਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਦਾ ਬਾਰ੍ਹਵੀਂ ਜਮਾਤ ਦਾ ਨਤੀਜਾ 100 ਫ਼ੀਸਦੀ ਰਿਹਾ | ਸਕੂਲ ਦੇ ਸਾਰੇ ਵਿਦਿਆਰਥੀਆਂ ਨੇ ਸ਼ਾਨਦਾਰ ਅੰਕ ਪ੍ਰਾਪਤ ਕਰਕੇ ਪਾਸ ਹੋਏ | ਇਸ ਮੌਕੇ ਜਾਣਕਾਰੀ ਦਿੰਦਿਆਂ ਪਿ੍ੰ: ਸ਼ਸ਼ੀ ਜੈਨ ਨੇ ਦੱਸਿਆ ਕਿ ਕਾਮਰਸ ਗਰੁੱਖ 'ਚ ਅਨਿਕੇਤ ਮਲਹੋਤਰਾ ਨੇ 98.8 ਪ੍ਰਤੀਸ਼ਤ ਪ੍ਰਾਪਤ ਕਰਕੇ ਪਹਿਲਾ, ਅਲੀਜਾ ਕਪੂਰ ਤੇ ਗਗਨਦੀਪ ਸਿੰਘ ਨੇ 96 ਪ੍ਰਤੀਸ਼ਤ ਅੰਕ ਲੈ ਕੇ ਦੂਜਾ ਤੇ ਸਨੇਹਾ ਗੁਪਤਾ ਨੇ 94.2 ਪ੍ਰਤੀਸ਼ਤ ਅੰਕਾਂ ਨਾਲ ਤੀਸਰਾ ਸਥਾਨ ਪ੍ਰਾਪ ਦੀਤਾ | ਇਸ ਤਰ੍ਹਾਂ ਸਾਇੰਸ ਗੁਰੱਪ 'ਚ ਭਾਰਤੀ ਨੇ 97.8 ਪ੍ਰਤੀਸ਼ਤ, ਭੂਮਿਕਾ ਨੇ 96.6 ਪ੍ਰਤੀਸ਼ਤ ਅਤੇ ਸੁਖਮਨਪ੍ਰੀਤ ਨੇ 96.4 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਕ੍ਰਮਵਾਰ ਪਹਿਲਾ, ਦੂਜਾ ਤੇ ਤੀਜਾ ਸਥਾਨ ਪ੍ਰਾਪਤ ਕੀਤਾ | ਆਰਟਸ ਗਰੁੱਪ ਦੇ ਨਤੀਜੇ 'ਚ ਭਾਵਿਕਾ ਗੋਇਲ ਨੇ 94.2 ਪ੍ਰਤੀਸ਼ਤ ਅੰਕ ਲੈ ਕੇ ਪਹਿਲਾ, ਤਰੁਨ ਗਰਗ ਨੇ 93.8 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਦੂਜਾ ਤੇ 93.6 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਮਸੂਮ ਅਲੀ ਨੇ ਤੀਜਾ ਸਥਾਨ ਪ੍ਰਾਪਤ ਕੀਤਾ | ਇਸ ਸ਼ਾਨਦਾਰ ਸਫ਼ਲਤਾ ਲਈ ਸਕੂਲ ਦੇ ਪ੍ਰਧਾਨ ਰਮੇਸ਼ ਜੈਨ, ਉੱਪ ਪ੍ਰਧਾਨ ਸ੍ਰੀ ਮਤੀ ਕਾਂਤਾ ਸਿੰਗਲਾ, ਸੈਕਟਰੀ ਮਹਾਂਵੀਰ ਜੈਨ, ਮੈਨੇਜਰ ਰਾਕੇਸ਼ ਜੈਨ ਤੇ ਪਿ੍ੰਸੀਪਲ ਸ਼ਸ਼ੀ ਜੈਨ ਨੇ ਵਿਦਿਆਰਥੀਆਂ ਅਤੇ ਸਟਾਫ਼ ਨੂੰ ਵਧਾਈ ਦਿੱਤੀ |