ਸਿੱਧਵਾਂ ਬੇਟ (ਜਸਮੇਲ ਗ਼ਾਲਿਬ)ਦੋ ਹਜਾਰ ਬਾਈ ਦੀਆਂ ਵਿਧਾਨ ਸਭਾ ਚੋਣਾਂ ਦੀਆਂ ਸਰਗਰਮੀਆਂ ਅਕਾਲੀ ਦਲ ਨੇ ਤੇਜ਼ ਕਰ ਦਿੱਤੀਆਂ ਹਨ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਆਪਣੇ ਉਮੀਦਵਾਰਾਂ ਦਾ ਐਲਾਨ ਕੀਤਾ ਜਾ ਰਿਹਾ ਹੈ ਇਸੇ ਤਹਿਤ ਅੱਜ ਹਲਕਾ ਜਗਰਾਉਂ ਤੋਂ ਐਸ ਆਰ ਕਲੇਰ ਨੂੰ ਉਮੀਦਵਾਰ ਐਲਾਨਿਆ ਗਿਆ ਹੈ ਜਿੱਥੇ ਅਕਾਲੀ ਵਰਕਰਾਂ ਅੰਦਰ ਖੁਸ਼ੀ ਦੀ ਲਹਿਰ ਦੌੜ ਗਈ ਹੈ ਉਥੇ ਕਲੇਅਰ ਨੂੰ ਵਧਾਈਆਂ ਦੇਣ ਵਾਲਿਆਂ ਦਾ ਤਾਂਤਾ ਲੱਗਾ ਹੈ।ਇਸ ਸਮੇਂ ਪਿੰਡ ਗਾਲਬ ਰਣ ਸਿੰਘ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਅਤੇ ਅਕਾਲੀ ਆਗੂ ਸਰਤਾਜ ਸਿੰਘ ਗਾਲਬ ਨੇ ਸਾਬਕਾ ਵਿਧਾਇਕ ਐਸਆਰ ਕਲੇਰ ਨੂੰ ਪਾਰਟੀ ਹਾਈ ਕਮਾਂਡ ਵੱਲੋਂ ਟਿਕਟ ਮਿਲਣ ਤੇ ਹਾਈਕਮਾਂਡ ਦਾ ਧੰਨਵਾਦ ਕੀਤਾ ਹੈ।ਇਸ ਸਮੇਂ ਅਕਾਲੀ ਆਗੂ ਸਰਤਾਜ ਗਾਲਿਬ ਨੇ ਕਿਹਾ ਹੈ ਕਿ ਪਾਰਟੀ ਹਾਈ ਕਮਾਂਡ ਨੇ ਸਾਬਕਾ ਵਿਧਾਇਕ ਕਲੇਰ ਨੂੰ ਟਿਕਟ ਦੇ ਕੇ ਹਲਕੇ ਦਾ ਮਾਣ ਵਧਾਇਆ ਹੈ ਉਨ੍ਹਾਂ ਨੇ ਕਿਹਾ ਹੈ ਕਿ ਜਗਰਾਉਂ ਹਲਕੇ ਤੋਂ ਕਲੇਰ ਦੀ ਜਿੱਤ ਯਕੀਨੀ ਹੋਵੇਗੀ ਕਿਉਂਕਿ ਮੌਜੂਦਾ ਕੈਪਟਨ ਸਰਕਾਰ ਤੋਂ ਹਰ ਵਰਗ ਪਹਿਲਾਂ ਹੀ ਦੁਖੀ ਅਤੇ ਆਮ ਆਦਮੀ ਪਾਰਟੀ ਆਪਣਾ ਭਰੋਸਾ ਜਨਤਾ ਵਿੱਚ ਗੁਆ ਚੁੱਕੀ ਹੈ ਉਨ੍ਹਾਂ ਨੇ ਕਿਹਾ ਕਲੇਰ ਦੀ ਜਿੱਤ ਯਕੀਨੀ ਬਣਾਉਣ ਲਈ ਹੁਣ ਤੋਂ ਹੀ ਤਿਆਰੀਆਂ ਆਰੰਭ ਕੀਤੀਆਂ ਜਾਣਗੀਆਂ ।ਉਨ੍ਹਾਂ ਨੇ ਕਿਹਾ ਹੈ ਕਿ ਵਿਧਾਨ ਸਭਾ 2022 ਵਿੱਚ ਅਕਾਲੀ ਦਲ ਦੀ ਸਰਕਾਰ ਬਣੇਗੀ