ਮਹਿਲ ਕਲਾਂ/ ਬਰਨਾਲਾ- 19 ਅਗਸਤ -(ਗੁਰਸੇਵਕ ਸਿੰਘ ਸੋਹੀ)- ਮੈਡੀਕਲ ਪ੍ਰੈਕਟੀਸਨਰਜ਼ ਐਸੋਸੀਏਸ਼ਨ ਪੰਜਾਬ (ਰਜਿ: 295) ਦੀ ਇਕ ਸੂਬਾ ਪੱਧਰੀ ਮੀਟਿੰਗ ,ਸੂਬਾ ਪ੍ਰਧਾਨ ਡਾ ਰਮੇਸ਼ ਕੁਮਾਰ ਬਾਲੀ ਦੀ ਪ੍ਰਧਾਨਗੀ ਹੇਠ ਰੌਇਲ ਪਾਰਟੀ ਹਾਲ ਮਹਿਲ ਕਲਾਂ ਵਿਖੇ ਹੋਈ। ਜਿਸ ਵਿੱਚ ਸੂਬਾ ਪ੍ਰਧਾਨ ਡਾ ਰਮੇਸ਼ ਕੁਮਾਰ ਬਾਲੀ ਨਵਾਂਸ਼ਹਿਰ, ਸੂਬਾ ਜਰਨਲ ਸਕੱਤਰ ਡਾ ਜਸਵਿੰਦਰ ਸਿੰਘ ਕਾਲਖ ਲੁਧਿਆਣਾ, ਸੂਬਾ ਸੀਨੀਅਰ ਮੀਤ ਪ੍ਰਧਾਨ ਡਾ ਮਿੱਠੂ ਮੁਹੰਮਦ ਬਰਨਾਲਾ, ਸੂਬਾ ਸਰਪ੍ਰਸਤ ਡਾ ਮਹਿੰਦਰ ਸਿੰਘ ਗਿੱਲ ਮੋਗਾ, ਸੂਬਾ ਮੀਤ ਪ੍ਰਧਾਨ ਡਾ ਧਰਮਪਾਲ ਸਿੰਘ ਭਵਾਨੀਗਡ਼੍ਹ ਸੰਗਰੂਰ, ਸੂਬਾ ਆਰਗੇਨਾਈਜ਼ਰ ਸਕੱਤਰ ਡਾ ਦੀਦਾਰ ਸਿੰਘ ਮੁਕਤਸਰ,ਸੂਬਾ ਮੀਤ ਪ੍ਰਧਾਨ ਡਾ ਸੁਰਜੀਤ ਸਿੰਘ ਬਠਿੰਡਾ, ਸੂਬਾ ਵਰਕਿੰਗ ਪ੍ਰਧਾਨ ਡਾ ਸਤਨਾਮ ਸਿੰਘ ਦੇਉ ਅੰਮ੍ਰਿਤਸਰ ,ਸੂਬਾ ਮੀਤ ਪ੍ਰਧਾਨ ਡਾ ਗੁਰਮੀਤ ਸਿੰਘ ਰੋਪੜ, ਸੂਬਾ ਚੇਅਰਮੈਨ ਡਾ ਠਾਕੁਰਜੀਤ ਸਿੰਘ ਮੁਹਾਲੀ, ਸੂਬਾ ਮੀਤ ਪ੍ਰਧਾਨ ਡਾ ਮਹਿੰਦਰ ਸਿੰਘ ਅਜਨਾਲਾ, ਸੂਬਾ ਸਹਾਇਕ ਸਕੱਤਰ ਡਾ ਰਿੰਕੂ ਕੁਮਾਰ ਫਤਹਿਗਡ਼੍ਹ ਸਾਹਿਬ, ਪ੍ਰੈੱਸ ਸਕੱਤਰ ਡਾ ਰਾਜੇਸ਼ ਸ਼ਰਮਾ ਲੁਧਿਆਣਾ, ਸੂਬਾ ਸਹਾਇਕ ਵਿੱਤ ਸਕੱਤਰ ਡਾ ਕਰਨੈਲ ਸਿੰਘ ਬਠਿੰਡਾ ਆਦਿ ਹਾਜ਼ਰ ਹੋਏ ।
ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਸੂਬਾ ਪ੍ਰਧਾਨ ਡਾ ਰਮੇਸ਼ ਕੁਮਾਰ ਬਾਲੀ ਨੇ ਕਿਹਾ ਕਿ ਪੰਜਾਬ ਦੀ ਕੈਪਟਨ ਸਰਕਾਰ, ਪਿੰਡਾਂ ਵਿੱਚ ਵਸਦੇ ਮੈਡੀਕਲ ਪ੍ਰੈਕਟੀਸ਼ਨਰਾਂ ਦੇ ਮਸਲੇ ਨੂੰ ਹੱਲ ਕਰਨ ਵਿੱਚ ਬੁਰੀ ਤਰ੍ਹਾਂ ਫੇਲ੍ਹ ਹੋਈ ਹੈ ।ਕਾਂਗਰਸ ਸਰਕਾਰ ਨੇ ਜੋ 2017 ਦੀਆਂ ਚੋਣਾਂ ਵਿੱਚ 16 ਨੰਬਰ ਪਦ ਤੇ ਸਾਡੇ ਨਾਲ ਲਿਖਤੀ ਵਾਅਦਾ ਕੀਤਾ ਸੀ, ਉਹ ਪੂਰਾ ਨਹੀਂ ਕਰ ਸਕੀ।ਉਨ੍ਹਾਂ ਕਿਹਾ ਕਿ ਪੰਜਾਬ ਦੇ ਐੱਮ ਐੱਲ ਏ ਅਤੇ ਐਮ ਪੀਜ਼ ਦੁਆਰਾ ਸਰਕਾਰ ਤਕ ਮੰਗ ਪੱਤਰ ਵੀ ਪਹੁੰਚਾਏ ਗਏ ਹਨ।ਉਨ੍ਹਾਂ ਹੋਰ ਕਿਹਾ ਕਿ ਬਿਹਾਰ,ਮੱਧ ਪ੍ਰਦੇਸ਼ ਅਤੇ ਕਰਨਾਟਕ ਦੀਆਂ ਸਰਕਾਰਾਂ ਪਿੰਡਾਂ ਵਿੱਚ ਵਸਦੇ ਆਰਐੱਮਪੀ ਨੂੰ ਮੁੱਢਲੇ ਸਿਹਤ ਕਾਮੇ ਘੋਸ਼ਿਤ ਕਰਕੇ ਪ੍ਰੈਕਟਿਸ ਕਰਨ ਦਾ ਅਧਿਕਾਰ ਦੇ ਸਕਦੀਆਂ ਹਨ ਤਾਂ ਪੰਜਾਬ ਸਰਕਾਰ ਕਿਉਂ ਨਹੀਂ ਕਰ ਸਕਦੀ। ਡਾ ਬਾਲੀ ਨੇ ਕਿਹਾ ਕਿ ਅਕਾਲੀ ਸਰਕਾਰ ਦੀ ਤਰ੍ਹਾਂ ਹੀ ਕਾਂਗਰਸ ਸਰਕਾਰ ਨੇ ਵੀ ਇਸ ਮਸਲੇ ਨੂੰ ਊਠ ਦੇ ਬੁੱਲ੍ਹ ਵਾਂਗ ਲਮਕਾ ਕੇ ਰੱਖਿਆ ਹੋਇਆ ਹੈ।
ਡਾ ਬਾਲੀ ਨੇ ਕਿਹਾ ਕਿ ਪੰਜਾਬ ਵਿੱਚ ਮੈਡੀਕਲ ਪ੍ਰੈਕਟੀਸ਼ਨਰਜ਼ ਰੋਸ ਵਜੋਂ ਸਿਹਤ ਮੰਤਰੀ ਪੰਜਾਬ ਬਲਬੀਰ ਸਿੰਘ ਸਿੱਧੂ ਦਾ ਜ਼ਿਲ੍ਹਿਆਂ ਵਿੱਚ ਆਉਣ ਤੇ ਜ਼ਬਰਦਸਤ ਘਿਰਾਓ ਕਰਨਗੇ ।
ਪ੍ਰੈੱਸ ਨੂੰ ਇਹ ਜਾਣਕਾਰੀ ਪ੍ਰੈੱਸ ਸਕੱਤਰ ਰਜੇਸ਼ ਸ਼ਰਮਾ ਨੇ ਦਿੱਤੀ।