You are here

ਜੀ.ਐੱਚ.ਜੀ. ਅਕੈਡਮੀ ਚ ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ ਗਿਆ 

ਜਗਰਾਉਂ  28 ਅਗਸਤ  (ਅਮਿਤ ਖੰਨਾ,  ) ਜੀ.ਐੱਚ.ਜੀ. ਅਕੈਡਮੀ ਚ ਜਨਮ ਅਸ਼ਟਮੀ ਦਾ ਤਿਉਹਾਰ ਬੜੇ ਉਤਸ਼ਾਹ ਨਾਲ ਮਨਾਇਆ ਗਿਆ ਦਸਵੀਂ ਜਮਾਤ ਦੀ ਵਿਦਿਆਰਥਣ ਬਲਜੀਤ ਕੌਰ ਨੇ ਸ੍ਰੀ ਕਿ੍ਸ਼ਨਾ ਬਾਰੇ ਆਪਣੇ ਵਿਚਾਰ ਪੇਸ਼ ਕਰਦਿਆਂ ਦੱਸਿਆ ਕਿ ਕਿ੍ਸ਼ਨਾ ਸ੍ਰੀ ਵਿਸ਼ਨੂੰ ਜੀ ਦਾ ਅਵਤਾਰ ਸੀ | ਇਸ ਮੌਕੇ ਨਰਸਰੀ ਤੋਂ ਦੂਜੀ ਜਮਾਤ ਦੇ ਵਿਦਿਆਰਥੀਆਂ ਨੇ ਰਾਧਾ ਤੇ ਕਿ੍ਸ਼ਨ ਦੀਆਂ ਪੋਸ਼ਾਕਾ ਪਾ ਕੇ ਉਨ•ਾਂ ਦੀ ਝਾਕੀ ਪੇਸ਼ ਕੀਤੀ | ਸਕੂਲ ਦੇ ਮੁੱਖ ਅਧਿਆਪਕਾ ਨੇ ਬੱਚਿਆਂ ਨੂੰ ਸੱਚ ਦੇ ਰਾਹ ਤੇ ਚੱਲਣ ਦੀ ਪ੍ਰੇਰਨਾ ਦਿੱਤੀ | ਇਸ ਮੌਕੇ ਸਕੂਲ ਦੇ ਪ੍ਰਬੰਧਕ ਗੁਰਮੇਲ ਸਿੰਘ ਮੱਲ•ੀ ਅਤੇ ਪਿ੍ੰਸੀਪਲ ਰਮਨਜੋਤ ਕੌਰ ਗਰੇਵਾਲ ਨੇ ਸਾਰਿਆਂ ਨੂੰ ਜਨਮ ਅਸ਼ਟਮੀ ਦੀ ਵਧਾਈ ਦਿੱਤੀ |