ਨਾਹੱਥੇ ਕਿਸਾਨਾਂ ਦਾ ਖੂਨ ਵਹਾਕੇ ਹਰਿਆਣਾ ਦੀ ਖੱਟਰ ਸਰਕਾਰ ਆਪਣਾ ਹੋਸ਼ ਗੁਆ ਬੈਠੀ- ਬਲਵੀਰ  ਸਿੰਘ ਰਾਜੇਵਾਲ  

5 ਤਰੀਕ ਨੂੰ ਯੂਪੀ ਵਿਖੇ ਮਹਾਂ ਕਿਸਾਨ ਰੈਲੀ ਦੀਆਂ ਤਿਆਰੀਆਂ ਮੁਕੰਮਲ  

ਦਿੱਲੀ , 30 ਅਗਸਤ- (ਗੁਰਸੇਵਕ ਸਿੰਘ ਸੋਹੀ)- ਕਰਨਾਲ ਦੇ ਨਜ਼ਦੀਕ ਟੋਲ ਪਲਾਜ਼ਾ ਉੱਪਰ ਖੱਟਰ ਹਕੂਮਤ ਵੱਲੋਂ ਨਿਹੱਥੇ ਕਿਸਾਨਾਂ ਤੇ ਅੰਨ੍ਹੇਵਾਹ ਲਾਠੀਚਾਰਜ ਕਰਕੇ ਹਰਿਆਣਾ ਸਰਕਾਰ ਆਪਣਾ ਹੋਸ਼ ਗੁਆ ਬੈਠੀ ਹੈ। ਪ੍ਰੈੱਸ ਨਾਲ ਸੰਪਰਕ ਕਰਨ ਤੇ  ਭਾਰਤੀ ਕਿਸਾਨ ਯੂਨੀਅਨ ਦੇ ਆਗੂ ਬਲਵੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਕਰਨਾਲ (ਹਰਿਆਣਾ) ਦੇ ਟੋਲ ਪਲਾਜੇ ਉੱਪਰ ਕਿਸਾਨ, ਔਰਤਾਂ, ਨੌਜਵਾਨਾਂ ਵੱਲੋਂ ਮੋਦੀ ਸਰਕਾਰ ਦੇ ਪਾਸ ਕੀਤੇ ਹੋਏ ਕਾਨੂੰਨ ਦੇ ਸੰਬੰਧ ਚ ਸ਼ਾਂਤਮਈ ਢੰਗ ਨਾਲ ਰੋਸ ਮਾਰਚ ਕਰ ਰਹੇ ਸਨ। ਉਸ ਸਮੇਂ ਹਰਿਆਣਾ ਪੁਲਸ ਪ੍ਰਸ਼ਾਸਨ ਵੱਲੋਂ ਉਨ੍ਹਾਂ ਉੱਪਰ ਅੰਨ੍ਹੇਵਾਹ ਲਾਠੀਚਾਰਜ ਕਰ ਕੇ ਭਾਰੀ ਤਸ਼ੱਦਦ ਕੀਤਾ ਗਿਆ ਅਤੇ ਬਹੁਤ ਸਾਰੇ ਕਿਸਾਨ ਗੰਭੀਰ ਜ਼ਖ਼ਮੀ ਹੋਏ। ਉਨ੍ਹਾਂ ਕਿਹਾ ਹੈ ਕਿ ਮੋਦੀ ਸਰਕਾਰ ਵੱਲੋਂ ਸੰਯੁਕਤ ਕਿਸਾਨ ਮੋਰਚੇ ਨੂੰ ਤਾਰਪੀਡੋ ਕਰਨ ਦੇ ਲਈ ਲੂੰਬੜ ਚਾਲਾਂ ਚੱਲੀਆਂ ਜਾ ਰਹੀਆਂ ਹਨ। ਇਸ ਮੌਕੇ ਬੀਕੇਯੂ ਰਾਜੇਵਾਲ ਜ਼ਿਲ੍ਹਾ ਬਰਨਾਲਾ ਦੇ ਪ੍ਰਧਾਨ ਨਿਰਭੈ ਸਿੰਘ ਗਿਆਨੀ ਅਤੇ ਅਜਮੇਰ ਸਿੰਘ ਹੁੰਦਲ ਨੇ ਵੀ ਸਾਫ ਸ਼ਬਦਾਂ ਵਿਚ ਨਿਖੇਧੀ ਕਰਦੇ ਹੋਏ ਕਿਹਾ ਕਿ ਜੋ ਇਨ੍ਹਾਂ ਸਿਆਸੀ ਲੀਡਰਾਂ ਦੀ ਸਪੋਟ ਕਰੇਗਾ ਉਸ ਨੂੰ ਜਥੇਬੰਦੀ ਵਿੱਚੋਂ ਕੱਢਿਆ ਜਾਵੇਗਾ। ਉਨ੍ਹਾਂ ਸਮੂਹ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਸੰਯੁਕਤ ਮੋਰਚੇ ਦੀ ਕਾਲ ਤੇ ਵੱਧ ਤੋਂ ਵੱਧ ਕਿਸਾਨ, ਮਜ਼ਦੂਰ ਦਿੱਲੀ ਵਿਖੇ ਪਹੁੰਚਣ ਤਾਂ ਜੋ 5 ਤਰੀਕ ਨੂੰ ਮੁਜ਼ੱਫਰ ਨਗਰ ਯੂਪੀ ਵਿਖੇ ਮਹਾਂ ਕਿਸਾਨ ਰੈਲੀ ਕੀਤੀ ਜਾ ਰਹੀ ਹੈ ਦੀਆਂ ਤਿਆਰੀਆਂ ਮੁਕੰਮਲ ਹੋ ਚੁੱਕੀਆਂ ਹਨ। ਇਸ ਸਮੇਂ ਉਨ੍ਹਾਂ ਨਾਲ ਮੀਤ ਪ੍ਰਧਾਨ ਹਾਕਮ ਸਿੰਘ, ਕਲਵਿੰਦਰ ਸਿੰਘ ਬਲਾਕ ਪ੍ਰਧਾਨ, ਸੇਵਕ ਸਿੰਘ, ਬਲੌਰ ਸਿੰਘ, ਮੁਖਤਿਆਰ ਸਿੰਘ, ਹਰਦੇਵ ਸਿੰਘ ਸਿੰਘ ਕਾਕਾ, ਸੇਵਕ ਸਿੰਘ, ਬਲੌਰ ਸਿੰਘ, ਮੁਖਤਿਆਰ ਸਿੰਘ ਆਦਿ ਹਾਜ਼ਰ ਸਨ ।