ਲੋਕ ਸੇਵਾ ਸੁਸਾਇਟੀ ਜਗਰਾਓਂ ਵੱਲੋਂ ਸਰਕਾਰੀ ਪ੍ਰਾਇਮਰੀ ਸੈਂਟਰਲ ਸਕੂਲ ਲੜਕੇ ਨੂੰ 12 ਛੱਤ ਵਾਲੇ ਪੱਖੇ ਭੇਟ ਕੀਤੇ

ਜਗਰਾਓਂ 1 ਸਤੰਬਰ (ਅਮਿਤ ਖੰਨਾ) ਲੋਕ ਸੇਵਾ ਸੁਸਾਇਟੀ ਜਗਰਾਓਂ ਵੱਲੋਂ ਅੱਜ ਚੇਅਰਮੈਨ ਗੁਲਸ਼ਨ ਅਰੋੜਾ, ਪ੍ਰਧਾਨ ਨੀਰਜ ਮਿੱਤਲ, ਸੈਕਟਰੀ ਕੁਲਭੂਸ਼ਣ ਗੁਪਤਾ ਅਤੇ ਕੈਸ਼ੀਅਰ ਕੰਵਲ ਕੱਕੜ ਦੀ ਅਗਵਾਈ ਹੇਠ ਸਰਕਾਰੀ ਪ੍ਰਾਇਮਰੀ ਸੈਂਟਰਲ ਸਕੂਲ ਲੜਕੇ ਜਗਰਾਉਂ ਨੂੰ 12 ਛੱਤ ਵਾਲੇ ਪੱਖੇ ਭੇਟ ਕੀਤੇ ਗਏ। ਇਸ ਮੌਕੇ ਉੱਘੇ ਸਮਾਜ ਸੇਵੀ ਰਾਜਿੰਦਰ ਜੈਨ ਅਤੇ ਚੇਅਰਮੈਨ ਗੁਲਸ਼ਨ ਅਰੋੜਾ ਨੇ ਕਿਹਾ ਕਿ ਸੁਸਾਇਟੀ ਵੱਲੋਂ ਹਮੇਸ਼ਾ ਹੀ ਲੋੜਵੰਦਾਂ ਦੀ ਮਦਦ ਲਈ ਅਜਿਹੇ ਪ੍ਰੋਜੈਕਟ ਲਗਾਏ ਜਾਂਦੇ ਹਨ। ਉਨ•ਾਂ ਦੱਸਿਆ ਕਿ ਕੁੱਝ ਦਿਨ ਪਹਿਲਾਂ ਇਸ ਸਕੂਲ ਵਿਚ ਮਿੱਡ ਡੇ ਮੀਲ ਬਣਾਉਣ ਵਾਲੀ ਰਸੋਈ ਦੇ ਸ਼ੈੱਡ ਦੀ ਸੇਵਾ ਵੀ ਸੁਸਾਇਟੀ ਵੱਲੋਂ ਕੀਤੀ ਗਈ ਸੀ ਅਤੇ ਅੱਜ ਸਕੂਲ ਦੀ ਜ਼ਰੂਰਤ ਮੁਤਾਬਕ 12 ਛੱਤ ਵਾਲੇ ਪੱਖੇ ਦਿੱਤੇ ਗਏ ਹਨ ਤਾਂ ਕਿ ਬੱਚਿਆਂ ਨੂੰ ਗਰਮੀ ਦੇ ਮੌਸਮ ਵਿੱਚ ਕੋਈ ਮੁਸ਼ਕਲ ਨਾ ਆਵੇ। ਉਨ•ਾਂ ਕਿਹਾ ਕਿ ਭਵਿੱਖ ਵਿਚ ਸਕੂਲ ਦੀ ਹੋਰ ਜ਼ਰੂਰਤ ਨੂੰ ਪੂਰਾ ਕਰਨ ਦੀ ਕੋਸ਼ਿਸ਼ ਕੀਤੀ ਜਾਵੇਗੀ। ਇਸ ਮੌਕੇ ਸਕੂਲ ਦੀ ਹੈੱਡ ਟੀਚਰ ਸੁਰਿੰਦਰ ਕੌਰ, ਕਾਂਤਾ ਰਾਣੀ, ਮਧੂ ਬਾਲਾ, ਹਰਿੰਦਰ ਕੌਰ, ਗੀਤਾ ਜੈਨ ਤੇ ਕੁਲਵਿੰਦਰ ਕੌਰ ਨੇ ਸੁਸਾਇਟੀ ਦੇ ਮੈਂਬਰਾਂ ਦਾ ਸਕੂਲ ਦੀ ਮਦਦ ਕਰਨ ’ਤੇ ਧੰਨਵਾਦ ਕਰਦਿਆਂ ਕਿਹਾ ਕਿ ਇਸ ਸਕੂਲ ਵਿਚ ਲੋੜਵੰਦ ਤੇ ਗ਼ਰੀਬ ਪਰਿਵਾਰਾਂ ਦੇ ਬੱਚੇ ਪੜ• ਦੇ ਹਨ ਜਿਨ•ਾਂ ਨੂੰ ਮਦਦ ਦੀ ਹਮੇਸ਼ਾ ਲੋੜ ਰਹਿੰਦੀ ਹੈ। ਉਨ•ਾਂ ਕਿਹਾ ਕਿ ਸੁਸਾਇਟੀ ਨੇ ਹਮੇਸ਼ਾ ਹੀ ਸਕੂਲ ਦੀ ਮਦਦ ਕੀਤੀ ਹੈ। ਇਸ ਮੌਕੇ ਪ੍ਰਾਜੈਕਟ ਕੈਸ਼ੀਅਰ ਰਾਜੀਵ ਗੁਪਤਾ, ਪੀ ਆਰ ਓ ਮਨੋਜ ਗਰਗ, ਪ੍ਰਾਜੈਕਟ ਚੇਅਰਮੈਨ ਲਾਕੇਸ਼ ਟੰਡਨ, ਡਾ ਭਾਰਤ ਭੂਸ਼ਨ ਬਾਂਸਲ, ਪ੍ਰੇਮ ਬਾਂਸਲ, ਜਗਦੀਪ ਸਿੰਘ, ਵਿਨੋਦ ਬਾਂਸਲ, ਆਰ ਕੇ ਗੋਇਲ, ਮੁਕੇਸ਼ ਗੁਪਤਾ, ਸੁਖਜਿੰਦਰ ਸਿੰਘ ਢਿੱਲੋਂ, ਦਰਸ਼ਨ  ਲਾਲ ਜੁਨੇਜਾ, ਮਨੋਹਰ ਸਿੰਘ ਟੱਕਰ, ਸੰਜੀਵ ਚੋਪੜਾ ਆਦਿ ਹਾਜ਼ਰ ਸਨ।