ਸੂਬਾ ਤਾਲਮੇਲ ਕਮੇਟੀ ਮੈਂਬਰ ਡਾ ਜਗਦੇਵ ਬਰਗਾੜੀ ਅਤੇ ਜ਼ਿਲ੍ਹਾ ਫ਼ਰੀਦਕੋਟ ਦੇ ਪ੍ਰਧਾਨ ਡਾ ਰਸ਼ਪਾਲ ਸਿੰਘ ਨੇ ਕੀਤੀ ਡਾ ਮਿੱਠੂ ਮੁਹੰਮਦ ਨਾਲ ਮੁਲਾਕਾਤ

ਜਥੇਬੰਦੀ ਸਬੰਧੀ ਕੀਤੀਆਂ ਵਿਚਾਰਾਂ.......

ਕੋਰੋਨਾ ਕਾਲ ਵਿਚ ਵਧੀਆ ਕਾਰਗੁਜ਼ਾਰੀ ਕਰਨ ਵਾਲੇ ਡਾ ਸਾਥੀਆਂ ਨੂੰ ਕਰਾਂਗੇ ਸਨਮਾਨਿਤ.....

ਮਹਿਲ ਕਲਾਂ /ਬਰਨਾਲਾ    (ਗੁਰਸੇਵਕ ਸਿੰਘ ਸੋਹੀ)- ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ (ਰਜਿ:295) ਦੇ ਸੂਬਾ ਤਾਲਮੇਲ ਕਮੇਟੀ ਮੈਂਬਰ ਡਾ ਜਗਦੇਵ ਸਿੰਘ ਚਹਿਲ ਬਰਗਾੜੀ ਅਤੇ ਜ਼ਿਲ੍ਹਾ ਫ਼ਰੀਦਕੋਟ ਦੇ ਪ੍ਰਧਾਨ ਡਾ ਰਸ਼ਪਾਲ ਸਿੰਘ ਸੰਧੂ ਨੇ ਚੰਡੀਗਡ਼੍ਹ ਤੋਂ ਵਾਪਸ ਆਉਂਦਿਆਂ ਮਹਿਲ ਕਲਾਂ ਵਿਖੇ ਜਥੇਬੰਦੀ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਡਾ ਮਿੱਠੂ ਮੁਹੰਮਦ ਨਾਲ ਚਿੰਤਤ ਮੁਲਾਕਾਤ ਕੀਤੀ। ਇਸ ਮੁਲਾਕਾਤ ਦੌਰਾਨ ਜਥੇਬੰਦੀ ਦੀਆਂ  ਪ੍ਰਾਪਤੀਆਂ ਅਤੇ ਆ ਰਹੀਆਂ ਸਮੱਸਿਆਵਾਂ ਸਬੰਧੀ ਵਿਸਥਾਰਪੂਰਵਕ ਚਰਚਾ ਕੀਤੀ ਗਈ । 
ਸੂਬਾ ਸੀਨੀਅਰ ਮੀਤ ਪ੍ਰਧਾਨ ਡਾ ਮਿੱਠੂ ਮੁਹੰਮਦ ਮਹਿਲ ਕਲਾਂ ਨੇ ਕਿਹਾ ਕਿ  ਕਰੋਨਾ ਦੀ ਭਿਆਨਕ ਬਿਮਾਰੀ 2019-2020-2021 ਵਿਚ ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਦੇ ਪੂਰੇ ਪੰਜਾਬ ਦੇ, ਜਿਹੜੇ ਵੀ ਡਾਕਟਰ ਸਾਥੀਆਂ ਨੇ ਆਪਣੀਆਂ ਜਾਨਾਂ ਖਤਰੇ ਵਿੱਚ ਪਾ ਕੇ ,ਲੋਕਾਂ ਦੀਆਂ ਕੀਮਤੀ ਜਾਨਾਂ ਬਚਾਈਆਂ ਹਨ, ਨੂੰ ਵਿਸ਼ੇਸ਼ ਤੌਰ ਤੇ ਬਹੁਤ ਜਲਦ ਸਨਮਾਨਤ ਕਰਨ ਜਾ ਰਹੇ ਹਾਂ। 
ਸੂਬਾ ਤਾਲਮੇਲ ਕਮੇਟੀ ਮੈਂਬਰ ਡਾ ਜਗਦੇਵ ਸਿੰਘ ਚਹਿਲ ਬਰਗਾੜੀ ਨੇ ਕਾਂਗਰਸ ਪਾਰਟੀ ਵੱਲੋਂ 2017 ਦੇ ਚੋਣ ਮੈਨੀਫੈਸਟੋ ਵਿੱਚ ਸਾਡੇ ਨਾਲ ਕੀਤੇ ਵਾਅਦੇ ਪੂਰੇ ਨਾ ਕਰਨ ਸਬੰਧੀ,  ਲੀਡਰਾਂ ਨੂੰ ਪਿੰਡਾਂ ਵਿੱਚ ਘੇਰਨ ਸਬੰਧੀ ,ਆਪਣੀਆਂ ਹੱਕੀ ਮੰਗਾਂ ਮਨਵਾਉਣ ਸਬੰਧੀ ਅਤੇ ਵਿਧਾਨ ਸਭਾ ਦੇ ਘਿਰਾਓ ਕਰਨ ਸਬੰਧੀ,ਵਿਸਥਾਰਪੂਰਵਕ ਚਾਨਣਾ ਪਾਇਆ ਗਿਆ ।
ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਦੇ ਜ਼ਿਲ੍ਹਾ ਫ਼ਰੀਦਕੋਟ ਦੇ ਪ੍ਰਧਾਨ ਡਾ ਰਸ਼ਪਾਲ ਸਿੰਘ ਸੰਧੂ ਨੇ ਕਿਹਾ ਕਿ 2022 ਦੀਆਂ ਚੋਣਾਂ ਤੋਂ ਪਹਿਲਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ ਅਤੇ ਆਪਣੇ ਡਾਕਟਰ ਸਾਥੀਆਂ ਦੀਆਂ ਕਲੀਨਿਕਾਂ ਅਤੇ ਪ੍ਰੈਕਟਿਸਾਂ ਨੂੰ ਬਚਾਉਣ ਲਈ ਤਿੱਖਾ ਸੰਘਰਸ਼ ਕੀਤਾ ਜਾਵੇਗਾ।
ਅਖ਼ੀਰ ਵਿੱਚ ਇਨ੍ਹਾਂ ਤਿੰਨਾਂ ਆਗੂਆਂ ਨੇ ਕਿਹਾ ਕਿ ਪੰਜਾਬ ਦੇ ਹਰ ਪਿੰਡ ਵਿੱਚ ਕੰਮ ਕਰਨ ਵਾਲੇ ਡਾਕਟਰ ਕੇਡਰ ਤੋਂ ਲੈ ਕੇ ਸੂਬਾਈ ਆਗੂਆਂ ਤਕ ਇਕਜੁੱਟ  ਹੋ ਕੇ ਤਿੱਖਾ ਸੰਘਰਸ਼ ਲੜਨ ਦੀ ਸਖ਼ਤ ਲੋੜ ਹੈ।