You are here

ਮੁਜ਼ੱਫਰਨਗਰ ਮਹਾਂਂਰੈਲੀ ਵਿੱਚ ਪਹੁੰਚਣ ਲਈ ਭਾਕਿਯੂ (ਏਕਤਾ ਉਗਰਾਹਾਂ) ਵੱਲੋਂ ਵੱਖ-ਵੱਖ ਜ਼ਿਲ੍ਹਿਆਂ ਤੋਂ 80 ਵੱਡੀਆਂ ਬੱਸਾਂ ਸਮੇਤ 123 ਵਹੀਕਲਾਂ ਦੇ ਵੱਡੇ ਛੋਟੇ ਕਾਫ਼ਲੇ ਰਵਾਨ

ਚੰਡੀਗੜ੍ਹ 4 ਸਤੰਬਰ ( ਜਸਮੇਲ ਗ਼ਾਲਿਬ  / ਮਨਜਿੰਦਰ ਗਿੱਲ ) ਮੁਲਕ ਭਰ ਦੇ 22 ਸੂਬਿਆਂ ਦੇ ਕਿਸਾਨਾਂ ਵੱਲੋਂ ਕਾਲ਼ੇ ਖੇਤੀ ਕਾਨੂੰਨ ਰੱਦ ਕਰਾਉਣ ਲਈ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਭਲਕੇ ਮੁਜ਼ੱਫਰਨਗਰ 'ਚ ਕੀਤੀ ਜਾ ਰਹੀ ਮਹਾਂਰੈਲੀ 'ਚ ਪਹੁੰਚਣ ਲਈ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਵੱਲੋਂ ਅੱਜ ਵੱਖ-ਵੱਖ ਜ਼ਿਲ੍ਹਿਆਂ ਤੋਂ ਕੁੱਲ 80 ਵੱਡੀਆਂ ਬੱਸਾਂ, 22 ਮਿਨੀ ਬੱਸਾਂ ਅਤੇ 21 ਦਰਮਿਆਨੇ ਛੋਟੇ ਹੋਰ ਵਹੀਕਲਾਂ ਸਮੇਤ 123 ਗੱਡੀਆਂ ਦੇ ਕਾਫ਼ਲੇ ਰਵਾਨਾ ਹੋ ਗਏ ਹਨ। ਇਹ ਜਾਣਕਾਰੀ ਦਿੰਦੇ ਹੋਏ ਜਥੇਬੰਦੀ ਦੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਦੱਸਿਆ ਕਿ ਇਨ੍ਹਾਂ ਕਾਫ਼ਲਿਆਂ ਵਿੱਚ ਕੁੱਲ ਮਿਲਾ ਕੇ 5850 ਕਿਸਾਨ ਮਜ਼ਦੂਰ ਸ਼ਾਮਲ ਹਨ, ਜਿਨ੍ਹਾਂ ਵਿਚ 1050 ਔਰਤਾਂ ਅਤੇ ਸੈਂਕੜਿਆਂ ਦੀ ਤਾਦਾਦ ਵਿੱਚ ਨੌਜਵਾਨ ਸ਼ਾਮਲ ਹਨ। ਇਹ ਸਾਰੇ ਕਾਫ਼ਲੇ ਸ਼ਾਮ ਨੂੰ ਹਰਿਆਣੇ ਦੇ ਸ਼ਹਿਰ ਕੁਰੂਕਸ਼ੇਤਰ ਦੀ ਜਾਟ ਧਰਮਸ਼ਾਲਾ ਵਿੱਚ ਇਕੱਠੇ ਹੋ ਜਾਣਗੇ ਅਤੇ ਰਾਤ ਉੱਥੇ ਠਹਿਰਨ ਮਗਰੋਂ ਪੂਰਾ ਕਾਫ਼ਲਾ ਤੜਕੇ ਸੂਬਾ ਆਗੂਆਂ ਜਨਕ ਸਿੰਘ ਭੁਟਾਲ, ਹਰਿੰਦਰ ਕੌਰ ਬਿੰਦੂ ਅਤੇ ਸ੍ਰੀ ਕੋਕਰੀ ਕਲਾਂ ਦੀ ਅਗਵਾਈ ਹੇਠ ਮੁਜ਼ੱਫਰਨਗਰ ਵੱਲ ਕੂਚ ਕਰੇਗਾ। ਜਾਰੀ ਕਰਤਾ::  ਸੁਖਦੇਵ ਸਿੰਘ ਕੋਕਰੀ ਕਲਾਂ,  9501593265