ਸੰਯੁਕਤ ਕਿਸਾਨ ਮੋਰਚੇ ਨੇ ਪੰਜਾਬ 'ਚ ਕਿਸਾਨਾਂ ’ਤੇ ਦਰਜ ਕੀਤੀਆਂ FIR ਰੱਦ ਕਰਨ ਲਈ ਪੰਜਾਬ ਸਰਕਾਰ ਨੂੰ ਅਲਟੀਮੇਟਮ ਦਿੱਤਾ

ਨਵੀਂ ਦਿੱਲੀ, 4 ਸਤੰਬਰ, -( ਗੁਰਸੇਵਕ ਸੋਹੀ  )ਕਿਸਾਨ ਅੰਦੋਲਨ ਦੇ ਚਲਦਿਆਂ ਪੰਜਾਬ ਵਿੱਚ ਪੁਲਿਸ ਵੱਲੋਂ ਕਿਸਾਨਾਂ ਉਤੇ ਦਰਜ ਕੀਤੇ ਗਏ ਕੇਸ਼ ਰੱਦ ਕਰਾਉਣ ਦੀ ਮੰਗ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚੇ ਨੇ ਪੰਜਾਬ ਸਰਕਾਰ ਨੂੰ 8 ਸਤੰਬਰ ਤੱਕ ਦਾ ਸਮਾਂ ਹੱਦ ਦਿੱਤੀ ਹੈ। ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਨੇ ਪੰਜਾਬ ਸਰਕਾਰ ਨੂੰ ਸ਼ਾਂਤਮਈ ਪ੍ਰਦਰਸ਼ਨਕਾਰੀਆਂ ਵਿਰੁੱਧ ਝੂਠੇ ਕੇਸ ਵਾਪਸ ਲੈਣ ਲਈ ਕਿਹਾ। ਅੱਜ  ਕਿਸਾਨ ਜਥੇਬੰਦੀਆਂ ਵੱਲੋਂ ਕਿਹਾ ਗਿਆ ਕਿ ਪਿਛਲੇ ਕੁਝ ਸਮੇਂ ਤੋਂ ਅੰਦੋਲਨ ਦੌਰਾਨ ਪੰਜਾਬ ਸਰਕਾਰ ਵੱਲੋਂ ਵਿਰੋਧ ਕਰ ਰਹੇ ਕਿਸਾਨਾਂ ਵਿਰੁੱਧ ਕਈ FIR  ਦਰਜ ਕੀਤੀਆਂ ਗਈਆਂ ਹਨ।  ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਨੇ ਹੁਣ ਪੰਜਾਬ ਸਰਕਾਰ ਨੂੰ 8 ਸਤੰਬਰ ਤੋਂ ਪਹਿਲਾਂ ਕਿਸਾਨਾਂ ਵਿਰੁੱਧ ਦਾਇਰ ਕੀਤੇ ਸਾਰੇ ਫਰਜ਼ੀ ਕੇਸ ਵਾਪਸ ਲੈਣ ਦਾ ਅਲਟੀਮੇਟਮ ਦਿੱਤਾ ਹੈ।