ਬਲੌਜ਼ਮਜ਼ ਕਾਨਵੈਂਟ ਸਕੂਲ ਵਿਖੇ ਅਧਿਆਪਕ ਦਿਵਸ ਮਨਾਇਆ ਗਿਆ

ਜਗਰਾਓਂ 4 ਸਤੰਬਰ (ਅਮਿਤ ਖੰਨਾ) ਜਗਰਾਉਂ ਇਲਾਕੇ ਦੀ ਪ੍ਰਸਿੱਧ ਵਿੱਦਿਅਕ ਸੰਸਥਾ ਬਲੌਜ਼ਮਜ਼ ਕਾਨਵੈਂਟ ਸਕੂਲ ਵੱਲੋਂ ਡਾ:ਸਰਵਪੱਲੀ ਰਾਧਾ ਕ੍ਰਿਸ਼ਨਨ ਜੀ ਦੇ ਜਨਮ ਦਿਨ ਤੇ ਅਧਿਆਪਕ ਦਿਵਸ ਮਨਾਇਆ ਗਿਆ। ਸਭ ਤੋਂ ਪਹਿਲਾਂ ਪ੍ਰਮਾਤਮਾ ਦੇ ਸ਼ੁਕਰਾਨੇ ਲਈ ਸਹਿਜ ਪਾਠ ਦਾ ਭੋਗ ਪਾਇਆ ਗਿਆ। ਸਕੂਲ ਦੇ ਪ੍ਰਿੰਸੀਪਲ ਡਾ:ਅਮਰਜੀਤ ਕੌਰ ਨਾਜ਼ ਨੇ ਅਧਿਆਪਕ ਦਿਵਸ ਦਾ ਇਤਿਹਾਸ ਦੱਸਦਿਆਂ ਦੇਸ਼ ਦੇ ਉਪ-ਰਾਸ਼ਟਰਪਤੀ ਡਾ:ਰਾਧਾ ਕ੍ਰਿਸ਼ਨਨ ਨੂੰ ਸ਼ਰਧਾਜ਼ਲੀ ਦਿੱਤੀ ਅਤੇ ਅਧਿਆਪਕਾਂ ਨੂੰ ਉਹਨਾਂ ਦੇ ਜੀਵਨ ਤੋਂ ਪ੍ਰੇਰਨਾ ਲੈਣ ਲਈ ਉਹਨਾਂ ਦੀਆਂ ਸਿੱਖਿਆਵਾਂ ਨੂੰ ਅਧਿਆਪਕ ਜੀਵਨ ਵਿਚ ਅਖਤਿਆਰ ਕਰਨ ਦੀ ਗੱਲ ਕਹੀ ਅਤੇ ਦੱਸਿਆ ਕਿ ਇੱਕ ਅਧਿਆਪਕ ਬੱਚਿਆਂ ਦਾ ਭਵਿੱਖ ਬਣਾਉਣ ਵਿਚ ਖਾਸ ਜ਼ਿੰਮੇਵਾਰੀ ਅਦਾ ਕਰਦਾ ਹੈ। ਇਸ ਮੌਕੇ ਅਧਿਆਪਕਾਂ ਵੱਲੋਂ ਪੰਜਾਬੀ ਸੱਭਿਆਚਾਰ ਨਾਲ ਸੰਬੰਧਿਤ ਰੰਗਾ-ਰੰਗ ਪ੍ਰੋਗਰਾਮ ਦੀ ਪੇਸ਼ਕਾਰੀ ਵੀ ਕੀਤੇ ਗਏ। ਛੋਟੀਆਂ-ਛੋਟੀਆਂ ਗਤੀਵਿਧਆਂ ਕਰਵਾਈਆਂ ਗਈਆਂ।ਇਸ ਅਧਿਆਪਕ ਦਿਵਸ ਮੌਕੇ ਸਕੂਲ ਦੀ ਮੈਨੇਜਿੰਗ ਕਮੇਟੀ ਦੇ ਪ੍ਰੈਜ਼ੀਡੈਂਟ ਸ:ਮਨਪ੍ਰੀਤ ਸਿੰਘ ਬਰਾੜ, ਸ:ਅਜਮੇਰ ਸਿੰਘ ਰੱਤੀਆਂ ਅਤੇ ਸ:ਰਛਪਾਲ ਸਿੰਘ ਨੇ ਵੀ ਅਧਿਆਪਕਾਂ ਨੂੰ ਅਧਿਆਪਕ ਦਿਵਸ ਦੀਆਂ ਸ਼ੁਭਕਾਮਾਵਾਂ ਦਿੱਤੀਆਂ।