ਜਗਰਾਓ, 5 ਸਤੰਬਰ -(ਅਮਿਤ ਖੰਨਾ) ਸ਼੍ਰੀਮਤੀ ਸਤੀਸ਼ ਗੁਪਤਾ ਸਰਵਹਿੱਤਕਾਰੀ ਵਿੱਦਿਆ ਮੰਦਰ ਸੀਨੀਅਰ ਸੈਕੰਡਰੀ ਸਕੂਲ ਅਧਿਆਪਕਾ ਨੇ ਡਾ. ਰਾਧਾ ਕ੍ਰਿਸ਼ਨਨ ਨੂੰ ਯਾਦ ਕਰਦਿਆਂ ਉਨ੍ਹਾਂ ਦਾ ਜਨਮ ਦਿਨ ਮਨਾਇਆ ਪਿ੍ੰਸੀਪਲ ਨੀਲੂ ਨਰੂਲਾ ਦੀ ਅਗਵਾਈ ਹੇਠ ਅਧਿਆਪਕ ਦਿਵਸ ਮਨਾਉਂਦੇ ਹੋਏ ਅਧਿਆਪਕਾਂ ਨੇ ਗੀਤ ਤੇ ਚੁਟਕਲੇ ਸੁਣਾ ਕੇ ਮਨੋਰੰਜਨ ਕਰਦਿਆਂ ਖ਼ੂਬ ਆਨੰਦ ਮਾਣਿਆ। ਸਕੂਲ ਦੇ ਪ੍ਰਧਾਨ ਡਾ. ਰਾਜਿੰਦਰ ਸ਼ਰਮਾ, ਪ੍ਰਬੰਧਕ ਰਵਿੰਦਰ ਗੁਪਤਾ ਤੇ ਪਿੰ੍ਸੀਪਲ ਨੀਲੂ ਨਰੂਲਾ ਨੇ ਸਮੂਹ ਸਟਾਫ਼ ਨੂੰ ਅਧਿਆਪਕ ਦਿਵਸ ਦੀ ਵਧਾਈ ਦਿੱਤੀ।