ਗੁਣਤਾਜ ਪ੍ਰੈਸ ਕਲੱਬ ਮਹਿਲ ਕਲਾਂ ਵੱਲੋਂ ਨਵੀਂ ਕਮੇਟੀ ਦਾ ਗਠਨ

ਲਗਾਤਾਰ ਤੀਸਰੀ ਵਾਰ ਸਰਬਸੰਮਤੀ ਨਾਲ ਪ੍ਰਧਾਨ ਚੁਣੇ ਗਏ ਡਾ: ਮਿੱਠੂ ਮੁਹੰਮਦ

ਮਹਿਲ ਕਲਾਂਂ /ਬਰਨਾਲਾ - 5 ਸਤੰਬਰ- (ਗੁਰਸੇਵਕ ਸਿੰਘ ਸੋਹੀ)- ਗੁਣਤਾਜ ਪ੍ਰੈਸ ਕਲੱਬ ਮਹਿਲ ਕਲਾਂ ਦੇ ਮੈਂਬਰ ਸਾਹਿਬਾਨ ਵੱਲੋਂ ਨਵੀਂ ਕਮੇਟੀ ਦੀ ਚੋਣ ਸਰਬਸੰਮਤੀ ਨਾਲ ਕੀਤੀ ਗਈ। ਜਿਸ ਵਿੱਚ ਡਾ: ਮਿੱਠੂ ਮੁਹੰਮਦ ਨੂੰ। ਸਰਬਸੰਮਤੀ ਨਾਲ ਪ੍ਰਧਾਨ ਨਿਯੁਕਤ ਕੀਤਾ ਗਿਆ ਜੋ ਕਿ ਲਗਾਤਾਰ ਤੀਸਰੀ ਵਾਰ ਗੁਣਤਾਜ ਪ੍ਰੈਸ ਕਲੱਬ ਦੇ ਪ੍ਰਧਾਨ ਦੀ ਸੇਵਾ ਨਿਭਾਅ ਰਹੇ ਹਨ। ਇਸ ਮੌਕੇ ਸੀਨੀਅਰ ਪੱਤਰਕਾਰ ਗੁਰਸੇਵਕ ਸਹੋਤਾ ਨੂੰ ਜਨਰਲ ਸਕੱਤਰ ਤੇ ਪ੍ਰੇਮ ਕੁਮਾਰ ਪਾਸੀ ਨੂੰ ਚੇਅਰਮੈਨ ਤੇ ਡਾ: ਪਰਮਿੰਦਰ ਸਿੰਘ ਨੂੰ ਖ਼ਜ਼ਾਨਚੀ ਅਤੇ ਹੋਰ ਵੀ ਮੈਂਬਰ ਸਾਹਿਬਾਨ ਨੂੰ ਢੁਕਵੇਂ ਅਹੁਦੇਆ ਨਾਲ ਨਿਵਾਜਿਆ ਗਿਆ। ਇਹ ਸਾਰੀ ਚੋਣ ਪ੍ਰਕਿਰਿਆ ਸਮੂਹ ਮੈਂਬਰਾਂ ਦੀ ਸਰਬਸੰਮਤੀ ਨਾਲ ਕੀਤੀ ਗਈ। ਇਸ ਮੌਕੇ ਬਰਨਾਲਾ ਤੋਂ ਸੀਨੀਅਰ ਪੱਤਰਕਾਰ ਜਰਨਲਿਸਟ ਐਸੋਸੀਏਸ਼ਨ ਦੇ ਪ੍ਰਧਾਨ ਰਾਜਿੰਦਰ ਸਿੰਘ ਬਰਾੜ ਨੇ ਵੀ ਸ਼ਿਰਕਤ ਕੀਤੀ। ਜਿਨ੍ਹਾਂ ਨਾਲ ਜਰਨਲ ਸੈਕਟਰੀ ਹਰਿੰਦਰ ਪਾਲ ਨਿੱਕਾ ,ਸੀਨੀਅਰ ਪੱਤਰਕਾਰ ਅਮਲੋ ਸ਼ਰਮਾ ਅਤੇ ਪੀ ਆਰ ਓ ਨਿਰਮਲ ਸਿੰਘ ਪੰਡੋਰੀ ਨੇ ਵੀ ਆਪਣੀ ਹਾਜ਼ਰੀ ਲਗਵਾਈ। ਇਸ ਮੌਕੇ ਪੱਤਰਕਾਰ ਭਾਈਚਾਰੇ ਨੂੰ ਸੰਬੋਧਨ ਕਰਦਿਆਂ ਰਾਜਿੰਦਰ ਸਿੰਘ ਬਰਾੜ ਨੇ ਕਿਹਾ ਕਿ ਪੱਤਰਕਾਰਤਾ ਇੱਕ ਦ੍ਰਿੜ੍ਹ ਸੰਕਲਪ ਹੈ। ਜਿਸ ਦੀ ਸਾਨੂੰ ਸਾਰਿਆਂ ਨੂੰ ਪਾਲਣਾ ਕਰਨੀ ਚਾਹੀਦੀ ਹੈ ਅਤੇ ਹਮੇਸ਼ਾ ਸੱਚਾਈ ਦਾ ਸਾਥ ਦੇਣਾ ਚਾਹੀਦਾ ਹੈ ਅਤੇ ਇੱਕ ਨਿਧੜਕ ਪੱਤਰਕਾਰ ਬਣ ਕਿ ਪੱਤਰਕਾਰੀ ਕਰਨੀ ਚਾਹੀਦੀ ਹੈ। ਜ਼ੁਲਮ ਅਤੇ ਅਨਿਆਏ ਦੇ ਖਿਲਾਫ ਹਮੇਸ਼ਾ ਲਿਖਣਾ ਚਾਹੀਦਾ ਹੈ ਉਨ੍ਹਾਂ ਕਿਹਾ ਕਿ ਪਬਲਿਕ ਨੂੰ ਮੀਡੀਆ ਤੇ ਬਹੁਤ ਭਰੋਸਾ ਹੁੰਦਾ ਹੈ ਜਦੋਂ ਕਦੇ ਵੀ ਪੱਬਲਕ ਦੀ ਆਵਾਜ਼ ਨੂੰ ਦਬਾਇਆ ਜਾਂਦਾ ਹੈ। ਉਸ ਸਮੇਂ ਇੱਕ ਸੱਚੇ ਪੱਤਰਕਾਰ ਦਾ ਫਰਜ਼ ਬਣਦਾ ਹੈ ਕਿ ਉਹ ਪੱਬਲਕ ਦੀ ਆਵਾਜ਼ ਨੂੰ ਅਖਵਾਰਾਂ ਜਾਂ ਚੈਨਲਾਂ ਰਾਹੀਂ ਸਰਕਾਰਾਂ ਤੱਕ ਪਹੁੰਚਾਵੇ ਤੇ ਇਨਸਾਫ਼ ਦੀ ਮੰਗ ਕਰੇ ਉਹਨਾਂ ਕਿਹਾ ਕਿ ਅਸੀਂ ਸਾਡੀ ਪੂਰੀ ਟੀਮ ਵੱਲੋਂ ਗੁਣਤਾਜ ਪ੍ਰੈਸ ਕਲੱਬ ਦੇ ਸਾਰੇ ਮੈਂਬਰ ਸਾਹਿਬਾਨ ਦਾ ਧੰਨਵਾਦ ਕਰਦੇ ਹਾਂ ਜਿਨ੍ਹਾਂ ਨੇ ਸਾਨੂੰ ਕਲੱਬ ਦੀ ਚੋਣ ਵਿੱਚ ਬੁਲਾ ਕੇ ਏਨਾਂ ਪਿਆਰ ਤੇ ਸਤਿਕਾਰ ਦਿੱਤਾ। ਇਸ ਮੌਕੇ ਪ੍ਰਧਾਨ ਡਾ: ਮਿੱਠੂ ਮੁਹੰਮਦ ਨੇ ਵੀ ਆਈਆਂ ਸ਼ਖ਼ਸੀਅਤਾਂ ਦਾ ਧੰਨਵਾਦ ਕੀਤਾ। ਸਮੁੱਚੇ ਮੈਂਬਰ ਸਾਹਿਬਾਨਾਂ ਨੂੰ ਭਰੋਸਾ ਦਿਵਾਇਆ ਕਿ ਹਮੇਸ਼ਾਂ ਦੀ ਤਰ੍ਹਾਂ ਗੁਣਤਾਜ ਪ੍ਰੈੱਸ ਕਲੱਬ ਚੜ੍ਹਦੀ ਕਲਾ ਵਿੱਚ ਰਹੇਗਾ ਤੇ ਮੈਂ ਹਰ ਤਰ੍ਹਾਂ ਦੀ ਉਹ ਕੋਸ਼ਿਸ਼ ਕਰਦਾ ਰਹਾਂਗਾ ਜਿਸ ਨਾਲ ਗੁਣਤਾਜ ਪ੍ਰੈੱਸ ਕਲੱਬ ਦੀ ਪਹਿਚਾਣ ਪੂਰੇ ਭਾਰਤ ਵਿੱਚ ਬਣ ਸਕੇ।