ਜਗਰਾਓਂ 8 ਸਤੰਬਰ (ਅਮਿਤ ਖੰਨਾ) ਲਾਇਨਜ਼ ਕਲੱਬ ਮਿਡ ਟਾਊਨ ਅਤੇ ਕੋਰੋਨਾ ਰਿਸਪਾਂਸ ਟੀਮ ਜਗਰਾਉਂ ਵੱਲੋਂ ਕੋਰੋਨਾ ਵੈਕਸੀਨ ਦਾ ਕੈਂਪ ਲਾਇਨ ਭਵਨ ਕੱਚਾ ਕਿਲ•ਾ ਵਿਖੇ ਲਗਾਇਆ ਗਿਆ ਇਸ ਕੈਂਪ ਦਾ ਉਦਘਾਟਨ ਐਮ ਐਲ ਏ ਸਰਬਜੀਤ ਕੌਰ ਮਾਣੂੰਕੇ ਨੇ ਕੀਤਾ ਇਹ ਕੈਂਪ ਸਿਵਲ ਹਸਪਤਾਲ ਦੇ ਸਹਿਯੋਗ ਨਾਲ ਲਗਾਇਆ ਗਿਆ ਇਸ ਮੌਕੇ ਲਾਇਨ ਕਲੱਬ ਦੇ ਪ੍ਰਧਾਨ ਲਾਲ ਚੰਦ ਮੰਗਲਾ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਕੈਂਪ ਵਿਚ 350 ਵਿਅਕਤੀਆਂ ਦੇ ਕੋਰੋਨਾ ਵੈਕਸੀਨ ਲਗਾਈ ਗਈ ਇਸ ਕੈਂਪ ਵਿਚ 18 ਸਾਲ ਤੋਂ ਲੈ ਕੇ 44 ਸਾਲ ਵਾਲਿਆਂ ਦੀ ਪਹਿਲੀ ਡੋਜ਼ ਅਤੇ 84 ਦਿਨ ਪੂਰੇ ਹੋਣ ਵਾਲਿਆਂ ਦੇ ਦੂਜੀ ਡੋਜ਼ ਲਗਾਈ ਗਈ ਲੋਕਾਂ ਨੂੰ ਕੋਰੋਨਾ ਦੀ ਮਹਾਂਮਾਰੀ ਤੋਂ ਛੁਟਕਾਰਾ ਪਾਉਣ ਲਈ ਕੋਰੋਨਾ ਵੈਕਸੀਨ ਦਾ ਟੀਕਾ ਲਗਾਉਣ ਦੀ ਅਪੀਲ ਕੀਤੀ| ਉਨ•ਾਂ ਕਿਹਾ ਕਿ ਸਾਡੇ ਦੇਸ਼ ਦੇ ਡਾਕਟਰਾਂ ਤੇ ਵਿਗਿਆਨੀਆਂ ਨੇ ਬਹੁਤ ਮਿਹਨਤ ਤੇ ਖੋਜ ਕਰ ਕੇ ਇਸ ਵੈਕਸੀਨ ਨੂੰ ਕੋਰੋਨਾ ਮਹਾਂਮਾਰੀ ਤੋਂ ਬਚਾਅ ਲਈ ਸਾਨੂੰ ਦਿੱਤੀ ਹੈ ਅਤੇ ਸਾਨੂੰ ਇਸ ਵੈਕਸੀਨ ਦਾ ਵੱਧ ਤੋਂ ਵੱਧ ਪ੍ਰਯੋਗ ਕਰਨਾ ਚਾਹੀਦਾ ਹੈ ਇਸ ਮੌਕੇ ਪ੍ਰਧਾਨ ਲਾਲ ਚੰਦ ਮੰਗਲਾ ਰਾਕੇਸ਼ ਜੈਨ, ਅਜੇ ਬਾਂਸਲ, , ਪ੍ਰਿੰਸੀਪਲ ਚਰਨਜੀਤ ਸਿੰਘ ਭੰਡਾਰੀ, ਮਨੋਹਰ ਸਿੰਘ ਟੱਕਰ, ਡਾ ਪਰਮਿੰਦਰ ਸਿੰਘ ਡਾ ਬੀ ਬੀ ਸਿੰਗਲਾ ਸੰਜੀਵ ਮਲਹੋਤਰਾ ਰਕੇਸ਼ ਸਿੰਗਲਾ ਪ੍ਰਦੀਪ ਸ਼ਰਮਾ ਮੈਂਬਰ ਹਾਜ਼ਰ ਸਨ