ਬੀ. ਬੀ. ਐੱਸ. ਬੀ. ਕਾਨਵੈਂਟ ਸਕੂਲ ਬਾਬਾ ਬੰਦਾ ਸਿੰਘ ਬਹਾਦਰ ਦਾ ਸ਼ਹੀਦੀ ਦਿਵਸ ਮਨਾਇਆ ਗਿਆ

ਜਗਰਾਓਂ, ਜੂਨ 2019( ਗੁਰਦੇਵ ਸਿੰਘ ਗਾਲਿਬ )—ਸ਼੍ਰੀ ਗੁਰੂ ਅਰਜਨ ਦੇਵ ਜੀ ਅਤੇ ਬਾਬਾ ਬੰਦਾ ਸਿੰਘ ਬਹਾਦਰ ਜੀ ਦਾ ਮਨਾਇਆ ਗਿਆ ਸ਼ਹੀਦੀ ਦਿਵਸ ਸ਼ਹੀਦੀ ਦਿਵਸ ਸਥਾਨਕ ਕਸਬੇ ਦੀ ਨਾਮਵਾਰ ਵਿਦਿਅਕ ਸੰਸਥਾ ਬੀ. ਬੀ. ਅੱਸ. ਬੀ. ਕਾਨਵੈਂਟ ਸਕੂਲ ਸਿੱਧਵਾਂ ਬੇਟ ਜੋ ਕਿ ਸਿੱਖਿਆ ਦੇ ਨਾਲ ਨਾਲ ਧਾਰਮਿਕ ਗਤੀਵਿਧੀਆਂ ਦੇ ਖੇਤਰ ਵਿੱਚ ਮੋਹਰੀ ਸੰਸਥਾ ਬਣ ਚੁੱਕੀ ਹੈ, ਵਿਖੇ ਸਿੱਖਾਂ ਦੇ ਪੰਜਵੇਂ ਗੁਰੁ ਸ਼੍ਰੀ ਗੁਰੂ ਅਰਜਨ ਦੇਵ ਜੀ ਅਤੇ ਸ਼੍ਰੀ ਗੁਰੁ ਗੋਬਿੰਦ ਸਿੰਘ ਜੀ ਤੋਂ ਥਾਪੜਾ ਲੈ ਕੇ ਸਿੱਖ ਬਣੇ ਬਾਬਾ ਬੰਦਾ ਸਿੰਘ ਬਹਾਦਰ ਜੀ ਦਾ ਬਲੀਦਾਨ ਦਿਵਸ ਮਨਾਇਆ ਗਿਆ। ਇਸ ਮੌਕੇ ਸਕੂਲ ਵਿੱਚ ਜਪੁਜੀ ਸਾਹਿਬ ਦੇ ਪਾਠ ਕਰਵਾਏ ਗਏ ਉਪਰੰਤ ਸਰਬੱਤ ਦੇ ਭਲੇ ਲਈ ਅਰਦਾਸ ਵੀ ਕੀਤੀ ਗਈ ਅਤੇ ਸ਼੍ਰੀ ਗੁਰੁ ਅਰਜਨ ਦੇਵ ਜੀ ਅਤੇ ਬਾਬਾ ਬੰਦਾ ਬਹਾਦਰ ਸਿੰਘ ਬਹਾਦਰ ਜੀ ਦੇ ਪਵਿੱਤਰ ਸਰੁੱਪਾਂ ਅੱਗੇ ਫੁੱਲ ਅਰਪਣ ਕੀਤੇ ਗਏ ਅਤੇ ਛਬੀਲ ਵੀ ਲਗਾਈ ਗਈ। ਇਸ ਮੌਕੇ ਸਕੂਲ ਪ੍ਰਿੰਸੀਪਲ ਮੈਡਮ ਮਿਸਿਜ ਅਨੀਤਾ ਕੁਮਾਰੀ ਜੀ ਨੇ ਸ਼੍ਰੀ ਗੁਰੁ ਅਰਜਨ ਦੇਵ ਜੀ ਦੇ ਜੀਵਨ ਤੇ ਝਾਤ ਪਾਉਂਦਿਆਂ ਦੱਸਿਆ ਕਿ ਕਿਸ ਤਰ੍ਹਾਂ ਸ਼੍ਰੀ ਗੁਰੂ ਅਰਜਨ ਦੇਵ ਜੀ ਨੇ ਤੱਤੀ ਤਵੀ ਤੇ ਬੈਠ ਕੇ ਅਤੇ ਸੀਸ ਵਿੱਚ ਤੱਤਾ ਰੇਤ ਪਵਾ ਕੇ ਵੀ "ਤੇਰਾ ਭਾਣਾ ਮੀਠਾ ਲਾਗੈ" ਭਾਣਾ ਮੀਠਾ ਲਾਗੈ"ਉਚਾਰਣ ਕਰਦੇ ਹੋਏ ਤਸੀਹੇ ਸਹਿੰਦੇ ਹੋਏ ਆਪਣਾ ਬਲੀਦਾਨ ਦਿੱਤਾ ਸੀ ਅਤੇ ਇਸੇ ਤਰ੍ਹਾਂ ਹੀ ਬਾਬਾ ਬੰਦਾ ਸਿੰਘ ਬਹਾਦਰ ਜੀ ਨੇ ਵੀ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜਾਦਿਆਂ ਦੀ ਸ਼ਹਾਦਤ ਦਾ ਬਦਲਾ ਸਰਹੰਦ ਦੀ ਇੱਟ ਨਾਲ ਇੱਟ ਖੜਕਾ ਕੇ ਲਿਆ ਸੀ ਅਤੇ ਬਾਆਦ ਵਿੱਚ ਉਹਨਾਂ ਨੂੰ ਵੀ ਮੁਗਲਾਂ ਵੱਲੋਂ ਅਸਿਹ ਤਸੀਹੇ ਦੇ ਕੇ ਸ਼ਹੀਦ ਕਰ ਦਿੱਤਾ ਸੀ। ਉਹਨਾਂ ਕਿਹਾ ਕਿ ਇਹਨਾਂ ਮਹਾਪੁਰਖਾਂ ਨੇ ਸਾਡੇ ਲਈ ਆਪਣੇ ਜੀਵਨ ਦਾ ਬਲੀਦਾਨ ਦਿੱਤਾ ਹੈ ਸੋ ਸਾਨੂੰ ਇਹਨਾਂ ਵੱਲੋਂ ਦਰਸਾਏ ਸੱਚ ਦੇ ਮਾਰਗ ਉੱਪਰ ਚੱਲਣਾ ਚਾਹੀਦਾ ਹੈ। ਇਸ ਮੌਕੇ ਸਕੂਲ ਚੇਅਰਮੈਨ ਸਤੀਸ਼ ਕਾਲੜਾ ਨੇ ਆਪਣੇ ਸੰਬੋਧਕੀ ਭਾਸ਼ਣ ਵਿੱਚ ਕਿਹਾ ਕਿ ਸਾਨੂੰ ਸ਼੍ਰੀ ਗੁਰੂ ਅਰਜਨ ਦੇਵ ਜੀ ਅਤੇ ਬਾਬਾ ਬੰਦਾ ਸਿੰਘ ਬਹਾਦਰ ਜੀ ਦੇ ਬਲੀਦਾਨ ਤੋਂ ਸੇਧ ਲੈਣੀ ਚਾਹੀਦੀ ਹੈ।ਓਹਨਾ ਸਕੂਲ ਪ੍ਰਿੰਸੀਪਲ ਮੈਡਮ ਮਿਸਿਜ ਅਨੀਤਾ ਕੁਮਾਰੀ ਜੀ ਦਾ ਵੀ ਸਕੂਲ ਵਿੱਚ ਅਜਿਹੇ ਪ੍ਰੋਗਰਾਮ ਕਰਵਾਉਂਦੇ ਰਹਿਣ ਤੇ ਧੰਨਵਾਦ ਕੀਤਾ ਅਤੇ ਭਵਿਖ ਵਿੱਚ ਵੀ ਅਜਿਹੇ ਪ੍ਰੋਗਰਾਮ ਕਰਵਾਦੇ ਰਹਿਣ ਦੀ ਕਾਮਨਾ ਕੀਤੀ। ਇਸ ਮੌਕੇ ਸਮੂਹ ਮੈਨੇਜਮੈਂਟ ਜਿਸ ਵਿੱਚ ਚੇਅਰਮੈਨ ਸਤੀਸ਼ ਕਾਲੜਾ, ਪ੍ਰਾਧਾਨ ਰਜਿੰਦਰ ਬਾਵਾ, ਵਾਈਸ ਚੇਅਰਮੈਨ ਹਰਕ੍ਰਿਸ਼ਨ ਭਗਵਾਨਦਾਸ ਬਾਵਾ, ਮੈਨੇਜਿੰਗ ਡਾਇਰੈਕਟਰ ਸ਼ਾਮ ਸੁੰਦਰ ਭਾਰਦਵਾਜ ਅਤੇ ਪ੍ਰਧਾਨ ਸਨੀ ਅਰੋੜਾ ਹਾਜਰ ਸਨ।