ਲੋਕ ਸੇਵਾ ਸੁਸਾਇਟੀ ਵੱਲੋਂ  ਅੱਖਾਂ ਦਾ ਚੈੱਕਅੱਪ ਕੈਂਪ ਲਗਾਇਆ            

    ਜਗਰਾਓਂ 25 ਸਤੰਬਰ (ਅਮਿਤ ਖੰਨਾ ,ਪੱਪੂ) ਜਗਰਾਉਂ ਦੀ ਲੋਕ ਸੇਵਾ ਸੁਸਾਇਟੀ ਵੱਲੋਂ ਅੱਜ ਸਥਾਨਕ ਅਰੋੜਾ ਪ੍ਰਾਪਰਟੀ ਐਡਵਾਈਜ਼ਰ ਵਿਖੇ ਅੱਖਾਂ ਦੇ ਪਰਦੇ ਦਾ ਚੈੱਕਅੱਪ ਕੈਂਪ ਲਗਾਇਆ ਗਿਆ। ਸੋਸਾਇਟੀ ਚੇਅਰਮੈਨ ਗੁਲਸ਼ਨ ਅਰੋੜਾ, ਪ੍ਰਧਾਨ ਨੀਰਜ ਮਿੱਤਲ, ਸੈਕਟਰੀ ਕੁਲਭੂਸ਼ਨ ਗੁਪਤਾ ਅਤੇ ਕੈਸ਼ੀਅਰ ਕੰਵਲ ਕੱਕੜ ਦੀ ਯੋਗ ਅਗਵਾਈ ਹੇਠ ਉੱਘੇ ਸਮਾਜ ਸੇਵੀ ਰਾਜਿੰਦਰ ਜੈਨ ਦੇ ਸਹਿਯੋਗ ਨਾਲ ਲਗਾਏ ਇਸ ਕੈਂਪ ਦਾ ਉਦਘਾਟਨ ਗੁਰਮੀਤ ਕੌਰ ਐੱਸ ਪੀ ਜਗਰਾਉਂ ਨੇ ਆਪਣੇ ਕਰ ਕਮਲਾਂ ਨਾਲ ਕਰਦਿਆਂ ਸੁਸਾਇਟੀ ਵੱਲੋਂ ਪਿਛਲੇ 26 ਸਾਲਾਂ ਤੋਂ ਕੀਤੇ ਜਾ ਰਹੇ ਸਮਾਜ ਸੇਵੀ ਕੰਮਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਮਹਿੰਗਾਈ ਦੇ ਇਸ ਜ਼ਮਾਨੇ ਵਿਚ ਗ਼ਰੀਬ ਵਿਅਕਤੀ ਨੂੰ ਇਲਾਜ ਕਰਵਾਉਣਾ ਬਹੁਤ ਮੁਸ਼ਕਲ ਹੋ ਰਿਹਾ ਹੈ ਅਤੇ ਅਜਿਹੇ ਵਿਚ ਇਸ ਤਰ੍ਹਾਂ ਦੇ ਕੈਂਪ ਗ਼ਰੀਬ ਵਿਅਕਤੀਆਂ ਲਈ ਬਹੁਤ ਸਹਾਈ ਸਿੱਧ ਹੁੰਦੇ ਹਨ। ਇਸ ਮੌਕੇ ਚੇਅਰਮੈਨ ਗੁਲਸ਼ਨ ਅਰੋੜਾ ਅਤੇ ਸਰਪ੍ਰਸਤ ਰਾਜਿੰਦਰ ਜੈਨ ਨੇ ਦੱਸਿਆ ਕਿ ਇਸ ਕੈਂਪ ਵਿਚ ਸ਼ੰਕਰਾ ਹਸਪਤਾਲ ਚੋਂ ਅੱਖਾਂ ਦੇ ਪਰਦੇ ਦੀ ਮਾਹਿਰ ਡਾ: ਰਮਿੰਦਰ ਕੌਰ ਨੇ ਆਪਣੀ ਟੀਮ ਨਾਲ 86 ਮਰੀਜ਼ਾਂ ਦੀਆਂ ਅੱਖਾਂ ਦਾ ਚੈੱਕਅਪ ਕਰਦਿਆਂ 11 ਮਰੀਜ਼ਾਂ ਦੀ ਚੋਣ ਕੀਤੀ ਜਿਨ੍ਹਾਂ ਦੇ ਆਪ੍ਰੇਸ਼ਨ 3 ਅਕਤੂਬਰ ਨੂੰ ਲੱਗਣ ਵਾਲੇ ਕੈਂਪ ਵਿੱਚ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਸੋਸਾਇਟੀ ਵੱਲੋਂ ਸਵਰਗਵਾਸੀ ਰਜਨੀਸ਼ ਜੈਨ ਰਜਨੀ ਦੀ ਯਾਦ ਵਿੱਚ 3 ਅਕਤੂਬਰ ਦਿਨ ਐਤਵਾਰ ਨੂੰ ਲੰਮਿਆਂ ਵਾਲੇ ਬਾਗ਼ ਨੇੜੇ ਡੀ ਏ ਵੀ ਕਾਲਜ ਜਗਰਾਓਂ ਵਿਖੇ ਅੱਖਾਂ ਦੇ ਚਿੱਟੇ ਮੋਤੀਏ ਦਾ ਮੁਫ਼ਤ ਚੈੱਕਅਪ ਤੇ ਆਪ੍ਰੇਸ਼ਨ ਕੈਂਪ ਲਗਾਇਆ ਜਾਵੇਗਾ। ਅੱਜ ਦੇ ਕੈਂਪ ਵਿਚ ਸ਼ੰਕਰਾ ਹਸਪਤਾਲ ਮੁੱਲਾਂਪੁਰ ਦੇ ਡਾ: ਰਮਿੰਦਰ ਕੌਰ ਅਤੇ ਡਾ: ਉਤਕਰਸ਼ ਰਾਏ ਦੀ ਟੀਮ ਨੇ 86 ਮਰੀਜ਼ਾਂ ਦੀਆਂ ਅੱਖਾਂ ਦੇ ਪਰਦੇ ਦਾ ਚੈੱਕਅੱਪ ਕੀਤਾ ਜਿਨ੍ਹਾਂ ਚੋਂ ਗਿਆਰਾਂ ਮਰੀਜ਼ਾਂ ਦੀ ਆਪ੍ਰੇਸ਼ਨ ਲਈ ਚੋਣ ਕੀਤੀ ਗਈ। ਕੈਂਪ ਵਿੱਚ ਲੋੜਵੰਦ ਮਰੀਜ਼ਾਂ ਨੂੰ ਦਵਾਈਆਂ ਵੀ ਦਿੱਤੀਆਂ ਗਈਆਂ ਇਸ ਮੌਕੇ ਐਕਸੀਅਨ ਗੁਰਸਾਗਰ ਸਿੰਘ ਚਾਹਲ, ਲਵਪ੍ਰੀਤ ਕੌਰ, ਪ੍ਰਾਜੈਕਟ ਕੈਸ਼ੀਅਰ ਰਾਜੀਵ ਗੁਪਤਾ, ਪੀ ਆਰ ਓ ਸੁਖਦੇਵ ਗਰਗ, ਵਾਈਸ ਚੇਅਰਮੈਨ ਸੁਖਜਿੰਦਰ ਸਿੰਘ ਢਿੱਲੋਂ, ਵਿਨੋਦ ਬਾਂਸਲ, ਮੁਕੇਸ਼ ਗੁਪਤਾ, ਪ੍ਰਵੀਨ ਮਿੱਤਲ, ਆਰ ਕੇ ਗੋਇਲ, ਪ੍ਰਸ਼ੋਤਮ ਅਗਰਵਾਲ, ਮਨੋਹਰ ਸਿੰਘ ਟੱਕਰ, ਮਦਨ ਲਾਲ ਅਰੋੜਾ, ਕਮਲ ਗੁਪਤਾ ਰਾਜੂ ਆਦਿ ਹਾਜ਼ਰ ਸਨ।