CM Punjab First Cabinet Meeting

 ਮੁੱਖ ਮੰਤਰੀ ਚੰਨੀ ਦੀ ਪਹਿਲੀ ਕੈਬਨਿਟ ਮੀਟਿੰਗ 'ਚ ਕਿਸਾਨ ਅੰਦੋਲਨ 'ਤੇ ਚਰਚਾ, ਭਾਰਤ ਬੰਦ ਨੂੰ ਦਿੱਤਾ ਸਮਰਥਨ

ਚੰਡੀਗੜ੍ਹ 27 ਸਤੰਬਰ (ਇਕਬਾਲ ਸਿੰਘ ਰਸੂਲਪੁਰ/ ਮਨਜਿੰਦਰ ਗਿੱਲ)  ਮੁੱਖ ਮੰਤਰੀ ਚਰਨਜੀਤ ਚੰਨੀ ਦੀ ਅਗਵਾਈ ਹੇਠ ਪਹਿਲੀ ਕੈਬਨਿਟ ਮੀਟਿੰਗ ਜਾਰੀ ਹੈ। ਮੁੱਖ ਮੰਤਰੀ ਚਰਨਜੀਤ ਸਿੰੰਘ ਚੰਨੀ ਦੀ ਅਗਵਾਈ ਹੇਠ ਚੱਲ ਰਹੀ ਕੈਬਨਿਟ ਮੀਟਿੰਗ ਵਿਚ ਇਕ ਵੱਡਾ ਫੈਸਲਾ ਲਿਆ ਗਿਆ ਹੈ। ਮੁੱਖ ਮੰਤਰੀ ਨੇ ਸਾਰੇ ਜ਼ਿਲ੍ਹਿਆਂ ਦੇ ਡੀਸੀਤੇ ਐਸਡੀਐਮਜ਼ ਨੂੰ ਹਦਾਇਤ ਕੀਤੀ ਹੈ ਕਿ ਉਹ ਪਿੰਡਾਂ ਦੇ ਸਰਪੰਚਾਂ ਤੇ ਕੌਂਸਲਰਾਂ ਦੇ ਆਈਕਾਰਡ ਬਣਾਉਣ, ਜਿਨ੍ਹਾਂ ਨਾਲ ਉਹ ਸਰਕਾਰੀ ਦਫ਼ਤਰਾਂ ਤੇ ਸਿਵਲ ਸਕੱਤਰੇਤ ਚੰਡੀਗਡ਼੍ਹ ਦੇ ਦਫ਼ਤਰ ਵਿਚ ਐਂਟਰੀ ਲੈ ਸਕਣਗੇ। ਦੱਸਣਯੋਗ ਹੈ ਕਿ ਸਿਰਫ਼ ਵੱਡੇ ਅਧਿਕਾਰੀਆਂ ਅਤੇ ਵੀਆਈਪੀਜ਼ ਤੇ ਸਕੱਤਰੇਤ ਦੇ ਮੁਲਾਜ਼ਮਾਂ ਦੀ ਐਂਟਰੀ ਹੀ ਸਿਵਲ ਸਕੱਤਰੇਤ ਵਿਚ ਹੁੰਦੀ ਹੈ। ਮੰਤਰੀਆਂ ਦੀ ਪੂਰੀ ਕੌਂਸਲ ਦੀ ਪਹਿਲੀ ਮੀਟਿੰਗ ਕਿਸਾਨਾਂ ਨਾਲ ਏਕਤਾ ਪ੍ਰਗਟ ਕਰਨ ਲਈ ਬੁਲਾਈ ਗਈ ਮੀਟਿੰਗ ਸੀ। ਸਿਰਫ ਕਿਸਾਨਾਂ ਦੇ ਮੁੱਦਿਆਂ 'ਤੇ ਹੀ ਵਿਚਾਰ ਵਟਾਂਦਰਾ ਕੀਤਾ ਗਿਆ । ਏਜੰਡੇ ਦੇ ਹੋਰ ਸਾਰੇ ਨੁਕਤੇ ਅਗਲੀ ਮੀਟਿੰਗ ਲਈ ਮੁਲਤਵੀ ਕਰ ਦਿੱਤੇ ਗਏ ਹਨ। ਅਗਲੀ ਮੀਟਿੰਗ 1 ਅਕਤੂਬਰ 2021 ਨੂੰ ਹੋਵੇਗੀ। ਮੀਟਿੰਗ ਸ਼ੁਰੂ ਹੋਣ ਵੇਲੇ ਮੁੱਖ ਮੰਤਰੀ ਨੇ ਸਾਰੇ ਨਵੇਂ ਕੈਬਨਿਟ ਸਹਿਯੋਗੀਆਂ ਅਤੇ ਅਧਿਕਾਰੀਆਂ ਦਾ ਸਵਾਗਤ ਕੀਤਾ। ਉਹਨਾਂ ਸਾਰਿਆਂ ਨੂੰ ਬੇਨਤੀ ਕੀਤੀ ਕਿ ਪੰਜਾਬ ਦੇ ਲੋਕਾਂ ਨੂੰ ਬਹੁਤ ਸਾਰੀਆਂ ਉਮੀਦਾਂ ਹਨ ਅਤੇ ਹਰ ਪੰਜਾਬੀ ਲਈ ਖੁਸ਼ਹਾਲੀ ਅਤੇ ਖੁਸ਼ਹਾਲੀ ਪ੍ਰਾਪਤ ਕਰਨ ਲਈ ਇੱਕ ਰੋਡ ਮੈਪ ਤਿਆਰ ਕਰਨ ਦੀ ਜ਼ਰੂਰਤ ਹੈ।ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਵਜ਼ਾਰਤ ਦੇ ਨਵੇਂ ਬਣੇ ਸਮੂਹ ਮੰਤਰੀ ਅੱਜ ਆਪਣਾ ਅਹੁਦਾ ਸੰਭਾਲਿਆ। ਮੁੱਖ ਮੰਤਰੀ ਵੱਲੋਂ ਅੱਜ ਹੀ ਵਿਭਾਗਾਂ ਦੀ ਵੰਡ ਕਰਨ ਦੀ ਉਮੀਦ ਹੈ