ਸ੍ਰੀਮਤੀ ਸਤੀਸ਼ ਗੁਪਤਾ ਸਰਵਹਿੱਤਕਾਰੀ ਸਕੂਲ ਵੱਲੋਂ ਤਿਰੰਗਾ ਯਾਤਰਾ ਦਾ ਆਯੋਜਨ ਕੀਤਾ

ਜਗਰਾਓਂ 28 ਸਤੰਬਰ (ਅਮਿਤ ਖੰਨਾ):ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਸਰਵਹਿੱਤਕਾਰੀ ਸਿੱਖਿਆ ਸਮਿਤੀ ਦੇ 50 ਸਾਲ ਨੂੰ ਸਮਰਪਿਤ ਅਤੇ ਸ਼ਹੀਦ ਭਗਤ ਸਿੰਘ ਜੀ ਦੇ ਜਨਮ ਦਿਨ ਉੱਤੇ ਸ੍ਰੀਮਤੀ ਸਤੀਸ਼  ਗੁਪਤਾ ਸਰਵਹਿੱਤਕਾਰੀ ਵਿਦਿਆ ਮੰਦਿਰ ਸੀ.ਸੈ ਸਕੂਲ, ਜਗਰਾਓ ਵੱਲੋਂ ਤਿਰੰਗਾ ਯਾਤਰਾ ਦਾ ਆਯੋਜਨ ਕੀਤਾ ਗਿਆ। ਇਸ ਤਿਰੰਗਾ ਯਾਤਰਾ ਵਿੱਚ ਜਮਾਤ 9ਵੀਂ ਤੋਂ 12ਵੀਂ ਤੱਕ ਦੇ ਵਿਦਿਆਰਥੀ, ਸਮੂਹ ਸਟਾਫ, ਪ੍ਰਿੰ. ਸ੍ਰੀਮਤੀ ਨੀਲੂ ਨਰੂਲਾ ਜੀ ਅਤੇ ਪ੍ਰਬੰਧ ਸਮਿਤੀ ਦੇ ਪ੍ਰਬੰਧਕ ਸ੍ਰੀ ਰਵਿੰਦਰ ਗੁਪਤਾ ਜੀ ਸ਼ਾਮਿਲ ਸਨ ।ਇਸ ਤਿਰੰਗਾ ਯਾਤਰਾ ਦੌਰਾਨ ਸੁਤੰਤਰਤਾ ਸੈਨਾਨੀ  ਲਾਲਾ ਲਾਜਪਤ ਰਾਏ ਜੀ ਦੇ ਜੱਦੀ ਘਰ ਜਾ ਕੇ ਬੱਚਿਆਂ ਵੱਲੋਂ ਨਮਸਕਾਰ ਕਰਦਿਆਂ ਨਾਰੇ ਲਗਾਉਂਦੇ ਹੋਏ  ਦੇਸ਼ ਪ੍ਰਤੀ ਆਪਣੇ ਜ਼ਜ਼ਬਾਤਾਂ ਨੂੰ ਬਿਆਨ ਕਰਦਿਆਂ ਭਾਗ ਲਿਆ। ਇਸ ਮੌਕੇ ਤੇ ਪ੍ਰਿੰ. ਸ੍ਰੀਮਤੀ ਨੀਰੂ ਨਰੂਲਾ ਜੀ ਨੇ ਬੱਚਿਆਂ ਨੂੰ ਪ੍ਰੇਰਿਤ ਕਰਦੇ ਹੋਏ ਕਿਹਾ ਕਿ ਫਿੱਟ ਇੰਡੀਆ (ਸਵਸਥ ਭਾਰਤ) ਮੁਹਿੰਮ ਦੇ ਅੰਤਰਗਤ ਸਾਨੂੰ ਯੋਗ ,ਕਸਰਤ ਜਾਂ ਸੈਰ ਕਰਨੀ ਚਾਹੀਦੀ ਹੈ ਤਾਂ ਜੋ ਅਸੀਂ ਤੰਦਰੁਸਤ ਰਹਿ ਸਕੀਏ ਅਤੇ ਬਿਮਾਰੀਆਂ ਨਾਲ ਲੜਨ ਦੀ ਸਾਡੀ ਸਮਰੱਥਾ ਵਧ ਜਾਵੇ। ਇਸ ਦੇ ਨਾਲ ਹੀ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਅਤੇ ਸਰਵਹਿੱਤਕਾਰੀ ਸਿੱਖਿਆ ਸਮਿਤੀ ਦੇ 50 ਸਾਲ ਪੂਰੇ ਹੋਣ ਦੀ ਖੁਸ਼ੀ ਵਿੱਚ ਸਭ ਨੂੰ ਬਹੁਤ-ਬਹੁਤ ਵਧਾਈਆਂ ਦਿੱਤੀਆ। ਅੰਤ ਵਿੱਚ ਬੱਚਿਆਂ ਨੂੰ ਰਿਫਰੈਸ਼ਮੈਂਟ ਦੇ ਕੇ ਵਿਦਾ ਕੀਤਾ ਗਿਆ।