ਨਸ਼ਾ ਸਮੱਗਲਰਾਂ ਦਾ ਸਮਾਜਿਕ ਬਾਈਕਾਟ ਕਰਨਾ ਪਵੇਗਾ

ਜਗਰਾਉਂ,(ਅਮਿਤ ਖੰਨਾ, ਪੱਪੂ ) :ਸਥਾਨਕ ਪੁਲਿਸ ਵੱਲੋਂ ਪਿਛਲੇ ਦਿਨੀਂ ਨਸ਼ਿਆਂ ਖ਼ਿਲਾਫ਼ ਕਾਰਵਾਈ ਦੀ ਮੁਹਿੰਮ ਵਿੱਢਦਿਆਂ ਉਨ੍ਹਾਂ ਨੂੰ ਭਾਜੜਾਂ ਪਾਉਣ ਦੀ ਚਾਰ ਚੁਫੇਰੇ ਸ਼ਲਾਘਾ ਹੋ ਰਹੀ ਹੈ। ਇਸ ਦੇ ਨਾਲ ਹੀ ਪੁਲਿਸ ਨੇ ਸ਼ਹਿਰ ਚ ਨਸ਼ਿਆਂ ਦੇ ਫੈਲੇ ਮੱਕੜ ਜਾਲ ਨੂੰ ਖਤਮ ਕਰਨ ਲਈ ਕਾਰਵਾਈ ਹੋਰ ਤੇਜ ਕਰ ਦਿੱਤੀ ਹੈ। ਬੁੱਧਵਾਰ ਐੱਸਐੱਸਪੀ ਗੁਰਦਿਆਲ ਸਿੰਘ ਦੇ ਨਿਰਦੇਸ਼ਾਂ ਤੇ ਜਗਰਾਓਂ ਸਬ ਡਵੀਜ਼ਨ ਦੇ ਡੀਐੱਸਪੀ ਦਲਜੀਤ ਸਿੰਘ ਖਖ ਨੇ ਨਸ਼ਿਆਂ ਦੇ ਬੋਲਬਾਲੇ ਵਾਲੇ ਇਲਾਕਿਆਂ ਚ ਮੀਟਿੰਗਾਂ ਦਾ ਸਿਲਸਿਲਾ ਸ਼ੁਰੂ ਕਰਦਿਆਂ ਨਸ਼ਾ ਸਮੱਗਲਰਾਂ ਖ਼ਿਲਾਫ਼ ਪਹਿਲਾਂ ਵਾਂਗ ਹੀ ਸਖਤ ਕਾਰਵਾਈ ਦਾ ਸਾਫ ਸੁਨੇਹਾ ਦਿੱਤਾ। ਇਸ ਮੀਟਿੰਗ ਦੌਰਾਨ ਮੁਹੱਲਾ ਵਾਸੀਆਂ ਨੇ ਪੁਲਿਸ ਦੀ ਕਾਰਵਾਈ ਤੋਂ ਪਹਿਲਾਂ ਉਨ੍ਹਾਂ ਦੇ ਇਲਾਕੇਚ ਸਰਗਰਮ ਨਸ਼ਾ ਸਮੱਗਲਰਾਂ ਤੇ ਨਸ਼ੇੜੀਆਂ ਦੀ ਚਹਿਲ ਕਦਮੀ ਦਾ ਖੁਲਾਸਾ ਕਰਦਿਆਂ ਦੱਸਿਆ ਕਿ ਉਕਤ ਇਲਾਕੇ 'ਚ ਦਿਨ ਭਰ ਨਸ਼ੇ ਦਾ ਕਾਰੋਬਾਰ ਚੱਲਦਾ ਸੀ। ਨਸ਼ਾ ਸਮੱਗਲਰਾਂ ਖ਼ਿਲਾਫ਼ ਜੋ ਵੀ ਕੋਈ ਆਵਾਜ਼ ਬੁਲੰਦ ਕਰਨ ਦੀ ਕੋਸ਼ਿਸ਼ ਕਰਦਾ ਉਸ ਨੂੰ ਦਬਾਅ ਦਿੱਤਾ ਜਾਂਦਾ ਸੀ। ਪਿਛਲੇ ਦਿਨੀਂ ਪੁਲਿਸ ਵੱਲੋਂ ਨਸ਼ਾ ਸਮੱਗਲਰਾਂ ਨੂੰ ਪਾਈਆਂ ਭਾਜੜਾਂ ਕਾਰਨ ਅੱਜ ਉਨ੍ਹਾਂ ਦੇ ਇਲਾਕਿਆਂ ਚ ਸੁੱਖ-ਸ਼ਾਂਤੀ ਹੈ। ਇਸ ਮੀਟਿੰਗ ਨੂੰ ਸੰਬੋਧਨ ਕਰਦਿਆਂ ਡੀਐੱਸਪੀ ਖੱਖ ਨੇ ਕਿਹਾ ਅੱਜ ਨਸ਼ਿਆਂ ਦਾ ਅੱਤਵਾਦ ਹੈ। ਇਸ ਦੇ ਖਾਤਮੇ ਲਈ ਲੋਕਾਂ ਨੂੰ ਪੁਲਿਸ ਦੇ ਨਾਲ ਖੜ੍ਹਨਾ ਪਵੇਗਾ ਤੇ ਨਸ਼ਾ ਸਮੱਗਲਰਾਂ ਦਾ ਸਮਾਜਿਕ ਬਾਈਕਾਟ ਕਰਨਾ ਪਵੇਗਾ। ਉਨ੍ਹਾਂ ਨਸ਼ਿਆਂ ਨੂੰ ਪੂਰਨ ਤੌਰ ਤੇ ਨਥ ਪਾਉਣ ਸਬੰਧੀ ਪੁਲਿਸ ਵਲੋਂ ਆਉਣ ਵਾਲੇ ਸਮੇਂ ਵਿਚ ਕੀਤੀ ਜਾਣ ਵਾਲੀ ਕਾਰਵਾਈ ਤੋਂ ਜਾਣੂੰ ਕਰਵਾਉਂਦਿਆਂ ਲੋਕਾਂ ਨੂੰ ਬੇਿਝਜਕ ਹੋ ਕੇ ਨਸ਼ਾ ਸਮੱਗਲਰਾਂ ਦੇ ਨਾਮ ਪੁਲਿਸ ਕੋਲ ਦਸਣ ਦੀ ਅਪੀਲ ਕੀਤੀ।