ਲੋਕ ਸੇਵਾ ਸੁਸਾਇਟੀ ਵੱਲੋਂ ਅੱਖਾਂ ਦੇ ਚਿੱਟੇ ਮੋਤੀਏ ਦਾ ਮੁਫਤ ਚੈੱਕਅਪ ਤੇ ਆਪ੍ਰੇਸ਼ਨ ਕੈਂਪ ਲਗਾਇਆ

  ਜਗਰਾਉਂ (ਅਮਿਤ ਖੰਨਾ, ਪੱਪੂ)  ਸਵਰਗਵਾਸੀ ਰਜਨੀਸ਼ ਜੈਨ (ਰਜਨੀ) ਪਤਨੀ ਰਜਿੰਦਰ ਜੈਨ ਦੀ ਯਾਦ ਵਿੱਚ ਲੋਕ ਸੇਵਾ ਸੋਸਾਇਟੀ ਜਗਰਾਓਂ ਵੱਲੋਂ ਅੱਜ ਅੱਖਾਂ ਚਿੱਟੇ ਮੋਤੀਏ ਦਾ ਮੁਫ਼ਤ ਚੈੱਕਅਪ ਤੇ ਆਪ੍ਰੇਸ਼ਨ ਕੈਂਪ ਲੰਮਿਆਂ ਵਾਲਾ ਬਾਗ਼ ਨੇੜੇ ਡੀ ਏ ਵੀ ਕਾਲਜ ਜਗਰਾਓਂ ਵਿਖੇ ਲਗਾਇਆ ਗਿਆ। ਸੁਸਾਇਟੀ ਦੇ ਚੇਅਰਮੈਨ ਗੁਲਸ਼ਨ ਅਰੋੜਾ, ਪ੍ਰਧਾਨ ਨੀਰਜ ਮਿੱਤਲ, ਸੈਕਟਰੀ ਕੁਲਭੂਸ਼ਨ ਗੁਪਤਾ ਅਤੇ ਕੈਸ਼ੀਅਰ ਕੰਵਲ ਕੱਕੜ ਦੀ ਅਗਵਾਈ ਅਤੇ ਉੱਘੇ ਸਮਾਜ ਸੇਵੀ ਰਾਜਿੰਦਰ ਜੈਨ ਦੇ ਭਰਪੂਰ ਯੋਗਦਾਨ ਸਦਕਾ ਲਗਾਏ ਇਸ 17ਵੇਂ ਅੱਖਾਂ ਦੇ ਕੈਂਪ ਦਾ ਉਦਘਾਟਨ ਕੈਂਪ ਦੇ ਮੁੱਖ ਮਹਿਮਾਨ ਐੱਸ ਐੱਸ ਪੀ ਲੁਧਿਆਣਾ ਦਿਹਾਤੀ ਗੁਰਦਿਆਲ ਸਿੰਘ ਆਈ ਪੀ ਐੱਸ ਨੇ ਆਪਣੇ ਕਰ ਕਮਲਾਂ ਨਾਲ ਕੀਤਾ। ਇਸ ਮੌਕੇ ਐੱਸ ਐੱਸ ਪੀ ਗੁਰਦਿਆਲ ਸਿੰਘ ਨੇ ਕਿਹਾ ਕਿ ਮਾਨਵਤਾ ਦੀ ਸੇਵਾ ਸਭ ਤੋਂ ਉੱਤਮ ਸੇਵਾ ਹੈ ਅਤੇ ਸਮਾਜ ਸੇਵੀ ਸੰਸਥਾਵਾਂ ਨੂੰ ਜ਼ਿਆਦਾ ਤੋਂ ਜ਼ਿਆਦਾ ਕੈਂਪ ਲਗਾ ਕੇ ਗ਼ਰੀਬ ਤੇ ਲੋੜਵੰਦ ਵਿਅਕਤੀਆਂ ਦੀ ਸੇਵਾ ਕਰਨੀ ਚਾਹੀਦੀ ਹੈ। ਇਸ ਮੌਕੇ ਕੈਂਪ ਦੇ ਵਿਸ਼ੇਸ਼ ਮਹਿਮਾਨ ਉੱਘੇ ਸਮਾਜ ਸੇਵੀ ਰਾਜਿੰਦਰ ਜੈਨ ਨੇ ਕਿਹਾ ਕਿ ਗ਼ਰੀਬ ਤੇ ਲੋੜਵੰਦ ਵਿਅਕਤੀ ਦੀ ਮਦਦ ਕਰਨ ਨਾਲ ਮਨ ਨੂੰ ਜਿਹੜੀ ਸੰਤੁਸ਼ਟੀ ਮਿਲਦੀ ਹੈ ਉਸ ਨੂੰ ਸ਼ਬਦਾਂ ਵਿਚ ਬਿਆਨ ਨਹੀਂ ਕੀਤਾ ਜਾ ਸਕਦਾ। ਇਸ ਮੌਕੇ ਸੁਸਾਇਟੀ ਵੱਲੋਂ ਮਹਿਮਾਨਾਂ ਤੇ ਡਾਕਟਰਾਂ ਦੀ ਟੀਮ ਦਾ ਸਨਮਾਨ ਵੀ ਕੀਤਾ ਗਿਆ। ਕੈਂਪ ਵਿਚ ਸ਼ੰਕਰਾ ਆਈ ਹਸਪਤਾਲ ਦੀ ਡਾਕਟਰ ਤੇਜਿੰਦਰ ਕੌਰ ਦੀ ਟੀਮ ਨੇ ਅੱਖਾਂ ਚਿੱਟੇ ਮੋਤੀਏ ਦੇ 175 ਮਰੀਜ਼ਾਂ ਦੀ ਜਾਂਚ ਕਰਦਿਆਂ 77 ਮਰੀਜ਼ਾਂ ਦੀ ਚੋਣ ਕੀਤੀ ਜਿਨ੍ਹਾਂ ਨੂੰ ਅਪਰੇਸ਼ਨ ਲਈ ਹਸਪਤਾਲ ਭੇਜ ਦਿੱਤਾ ਹੈ। ਕੈਂਪ ਵਿੱਚ ਅਪਰੇਸ਼ਨ ਲਈ ਚੁਣੇ ਮਰੀਜ਼ਾਂ ਦੇ ਕੋਰੋਨਾ ਟੈੱਸਟ ਵੀ ਕੀਤੇ ਗਏ। ਇਸ ਮੌਕੇ ਸ਼ੰਕਰਾ ਹਸਪਤਾਲ ਦੇ ਹੈੱਡ ਡਾ: ਕੌਸ਼ਿਕ, ਆੜ੍ਹਤੀਆ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਰਾਜ ਭੱਲਾ, ਪੀ ਆਰ ਓ ਸੁਖਦੇਵ ਗਰਗ, ਸੀਨੀਅਰ ਮੀਤ ਪ੍ਰਧਾਨ ਚਰਨਜੀਤ ਸਿੰਘ ਭੰਡਾਰੀ, ਪ੍ਰਾਜੈਕਟ ਕੈਸ਼ੀਅਰ ਰਾਜੀਵ ਗੁਪਤਾ, ਵਾਈਸ ਚੇਅਰਮੈਨ ਸੁਖਜਿੰਦਰ ਸਿੰਘ ਢਿੱਲੋਂ, ਵਿਨੋਦ ਬਾਂਸਲ, ਪ੍ਰੇਮ ਬਾਂਸਲ, ਪ੍ਰਵੀਨ ਮਿੱਤਲ, ਮਦਨ ਲਾਲ ਅਰੋੜਾ, ਮੋਤੀ ਸਾਗਰ, ਮੁਕੇਸ਼ ਗੁਪਤਾ, ਪ੍ਰਸ਼ੋਤਮ ਅਗਰਵਾਲ, ਕੈਪਟਨ ਨਰੇਸ਼ ਵਰਮਾ, ਆਰ ਕੇ ਗੋਇਲ, ਅੰਮਿ੍ਰਤਪਾਲ ਸਿੰਘ ਆਦਿ ਹਾਜ਼ਰ ਸਨ।