ਏਸ਼ੀਆ ਦੀ ਦੂਜੀ ਵੱਡੀ ਮੰਡੀ ਜਗਰਾਉਂ ਵਿਖੇ ਝੋਨੇ ਦੀ ਖ਼ਰੀਦ ਸ਼ੁਰੂ

ਜਗਰਾਉਂ ਵਿਖੇ ਝੋਨੇ ਦੀ ਖ਼ਰੀਦ ਸਾਬਕਾ ਮੰਤਰੀ ਮਲਕੀਤ ਸਿੰਘ ਦਾਖਾ, ਜ਼ਿਲ੍ਹਾ ਪ੍ਰਧਾਨ ਕਰਨਜੀਤ ਸਿੰਘ ਸੋਨੀ ਗਾਲਿਬ ਅਤੇ ਚੇਅਰਮੈਨ ਸਤਿੰਦਰਪਾਲ ਸਿੰਘ ਕਾਕਾ ਗਰੇਵਾਲ ਵਲੋਂ ਸ਼ੁਰੂ ਕਰਵਾਈ 
ਜਗਰਾਉਂ (ਅਮਿਤ ਖੰਨਾ, ਪੱਪੂ  ) ਏਸ਼ੀਆ ਦੀ ਦੂਜੀ ਵੱਡੀ ਮੰਡੀ ਜਗਰਾਉਂ ਵਿਖੇ ਝੋਨੇ ਦੀ ਖ਼ਰੀਦ ਸਾਬਕਾ ਮੰਤਰੀ ਮਲਕੀਤ ਸਿੰਘ ਦਾਖਾ, ਜ਼ਿਲ੍ਹਾ ਪ੍ਰਧਾਨ ਕਰਨਜੀਤ ਸਿੰਘ ਸੋਨੀ ਗਾਲਿਬ ਅਤੇ ਚੇਅਰਮੈਨ ਸਤਿੰਦਰਪਾਲ ਸਿੰਘ ਕਾਕਾ ਗਰੇਵਾਲ ਵਲੋਂ ਸ਼ੁਰੂ ਕਰਵਾਈ ਗਈ ੍ਟ ਇਸ ਮੌਕੇ ਮਾਤਾ ਭਗਵਤੀ ਟਰੇਡਜ਼ ਦੀ ਦੁਕਾਨ ਤੋਂ ਝੋਨੇ ਦੀ ਖ਼ਰੀਦ ਮਾਰਕਫੈੱਡ ਏਜੰਸੀ ਵਲੋਂ ਕੀਤੀ ਗਈ ਇਸ ਮੌਕੇ ਚੇਅਰਮੈਨ ਸਤਿੰਦਰਪਾਲ ਸਿੰਘ ਕਾਕਾ ਗਰੇਵਾਲ ਨੇ ਕਿਹਾ ਕਿ ਝੋਨੇ ਦੀ ਖ਼ਰੀਦ ਦੇ ਸਾਰੇ ਪ੍ਰਬੰਧ ਮੁਕੰਮਲ ਹਨ ਅਤੇ ਮੰਡੀਆਂ ਚ ਝੋਨਾ ਲੈ ਕੇ ਆਉਣ ਵਾਲੇ ਕਿਸਾਨਾਂ ਨੂੰ ਕੋਈ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ ੍ਟ ਇਸ ਮੌਕੇ ਐੱਸ.ਡੀ.ਐੱਮ. ਵਿਕਾਸ ਹੀਰਾ, ਤਹਿਸੀਲਦਾਰ ਮਨਮੋਹਨ ਕੌਸ਼ਿਕ, ਡੀ.ਐੱਸ.ਪੀ. ਦਲਜੀਤ ਸਿੰਘ ਖੱਖ, ਪ੍ਰਧਾਨ ਜਤਿੰਦਰਪਾਲ ਰਾਣਾ, ਵਾਈਸ ਚੇਅਰਮੈਨ ਸਿਕੰਦਰ ਸਿੰਘ ਬਰਸਾਲ, ਡੀ.ਐੱਸ.ਓ. ਦਵਿੰਦਰ ਕੈਂਥ, ਏ.ਐੱਫ.ਐੱਸ.ਓ. ਬੇਅੰਤ ਸਿੰਘ, ਬਲਾਕ ਪ੍ਰਧਾਨ ਜਗਜੀਤ ਸਿੰਘ ਕਾਉਂਕੇ, ਰਵਿੰਦਰ ਕੁਮਾਰ ਸੱਭਰਵਾਲ, ਅਵਤਾਰ ਸਿੰਘ, ਦਰਸ਼ਨ ਸਿੰਘ ਲੱਖਾ, ਭਜਨ ਸਿੰਘ ਸਵੱਦੀ, ਗੋਪਾਲ ਸ਼ਰਮਾ, ਸਰਪੰਚ ਦਰਸ਼ਨ ਸਿੰਘ ਡਾਂਗੀਆਂ, ਬੌਬੀ ਕਪੂਰ, ਸਤਿੰਦਰਪਾਲ ਸਿੰਘ ਤਤਲਾ ਆਦਿ ਹਾਜ਼ਰ ਸਨ