ਲੋਕ ਸੇਵਾ ਸੁਸਾਇਟੀ ਵਲੋਂ ਪੰਜਵਾਂ ਕੋਰੋਨਾ ਵੈਕਸੀਨ ਕੈਂਪ ਲਗਾਇਆ

ਜਗਰਾਓਂ 12 ਅਕਤੂਬਰ (ਅਮਿਤ ਖੰਨਾ):ਲੋਕ ਸੇਵਾ ਸੁਸਾਇਟੀ ਵੱਲੋਂ ਚੇਅਰਮੈਨ ਗੁਲਸ਼ਨ ਅਰੋੜਾ, ਪ੍ਰਧਾਨ ਨੀਰਜ ਮਿੱਤਲ, ਸੈਕਟਰੀ ਕੁਲਭੂਸ਼ਨ ਗੁਪਤਾ ਅਤੇ ਕੈਸ਼ੀਅਰ ਕੰਵਲ ਕੱਕੜ ਦੀ ਅਗਵਾਈ ਹੇਠ ਅੱਜ ਸਿਵਲ ਹਸਪਤਾਲ ਦੇ ਸਹਿਯੋਗ ਨਾਲ ਪੰਜਵਾਂ ਕੋਰੋਨਾ ਵੈਕਸੀਨ ਕੈਂਪ ਗੁਰਦੁਆਰਾ ਗੁਰੂ ਨਾਨਕ ਪੁਰਾ ਮੋਰੀ ਗੇਟ ਜਗਰਾਓਂ ਲਗਾਇਆ ਗਿਆ। ਉੱਘੇ ਸਮਾਜ ਸੇਵੀ ਰਾਜਿੰਦਰ ਜੈਨ ਨੇ ਆਪਣੇ ਕਰ ਕਮਲਾਂ ਨਾਲ ਕੈਂਪ ਦਾ ਉਦਘਾਟਨ ਕਰਦਿਆਂ ਸੁਸਾਇਟੀ ਵੱਲੋਂ ਲਗਾਏ ਜਾਂਦੇ ਸਮਾਜ ਸੇਵੀ ਕੰਮਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਕੋਰੋਨਾ ਦੀ ਬਿਮਾਰੀ ਤੋਂ ਬਚਣ ਲਈ ਵੈਕਸੀਨ ਦਾ ਟੀਕਾ ਜ਼ਰੂਰ ਲਗਾਉਣ। ਇਸ ਮੌਕੇ ਚੇਅਰਮੈਨ ਗੁਲਸ਼ਨ ਅਰੋੜਾ ਨੇ ਕਿਹਾ ਕਿ ਕੈਂਪ ਵਿਚ 182 ਵਿਅਕਤੀਆਂ ਨੂੰ ਕੋਰੋਨਾ ਰੋਕੂ ਵੈਕਸੀਨ ਦੇ ਟੀਕੇ ਲਗਾਏ ਗਏ। ਉਨ੍ਹਾਂ ਕਿਹਾ ਕਿ ਸਾਰੇ ਵਿਅਕਤੀਆਂ ਨੂੰ ਕੈਂਪ ਤੋਂ ਪਹਿਲਾਂ ਪਾਰਦਰਸ਼ੀ ਢੰਗ ਨਾਲ ਟੋਕਨ ਵੰਡ ਕੇ ਟੀਕੇ ਲਗਾਏ ਗਏ। ਉਨ੍ਹਾਂ ਦੱਸਿਆ ਕਿ ਲੋਕਾਂ ਵਿਚ ਟੀਕਾਕਰਣ ਪ੍ਰਤੀ ਉਤਸ਼ਾਹ ਹੈ। ਇਸ ਮੌਕੇ ਸਿਵਲ ਹਸਪਤਾਲ ਦੀ ਟੀਮ ਵਿਚ ਏ ਐੱਨ ਐੱਮ ਕੁਲਵੰਤ ਕੌਰ ਸਮੇਤ ਗੁਰਦੁਆਰਾ ਦੇ ਪ੍ਰਧਾਨ ਪ੍ਰਿੰਸੀਪਲ ਚਰਨਜੀਤ ਸਿੰਘ ਭੰਡਾਰੀ, ਵਿਨੋਦ ਬਾਂਸਲ, ਮਨੋਹਰ ਸਿੰਘ ਟੱਕਰ, ਕਪਿਲ ਸ਼ਰਮਾ, ਆਰ ਕੇ ਗੋਇਲ, ਸੁਨੀਲ ਅਰੋੜਾ, ਜਗਦੀਪ ਸਿੰਘ ਆਦਿ ਹਾਜ਼ਰ ਸਨ।