ਅਜੀਤਵਾਲ (ਬਲਵੀਰ ਸਿੰਘ ਬਾਠ ) ਮੋਗੇ ਜ਼ਿਲ੍ਹੇ ਦੇ ਇਤਿਹਾਸਕ ਪਿੰਡ ਅਤੇ ਪਾਤਸ਼ਾਹੀ ਛੇਵੀਂ ਦੀ ਚਰਨਛੋਹ ਪ੍ਰਾਪਤ ਧਰਤੀ ਗੁਰਦੁਆਰਾ ਗੁਰੂਸਰ ਮੱਦੋਕੇ ਵਿਖੇ ਮੰਜੀ ਸਾਹਿਬ ਦਰਬਾਰ ਸਾਹਿਬ ਜੀ ਦੀ ਕਾਰ ਸੇਵਾ ਦਾ ਕੰਮ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਜੰਗੀ ਪੱਧਰ ਤੇ ਚੱਲ ਰਿਹਾ ਹੈ ਜਨਸੰਘ ਤੇ ਨਿਊਜ਼ ਨਾਲ ਗੱਲਬਾਤ ਕਰਦਿਆਂ ਗੁਰਦੁਆਰਾ ਸਾਹਿਬ ਦੇ ਸੇਵਾਦਾਰ ਸੁਖਮੰਦਰ ਸਿੰਘ ਅਤੇ ਗੁਰੂ ਘਰ ਦੇ ਮੈਨੇਜਰ ਨੇ ਕਿਹਾ ਕਿ ਇਲਾਕੇ ਦੀਆਂ ਸੰਗਤਾਂ ਨੂੰ ਹੱਥ ਬੰਨ੍ਹ ਕੇ ਬੇਨਤੀ ਕੀਤੀ ਜਾਂਦੀ ਹੈ ਕਿ ਗੁਰੂ ਘਰ ਦੀ ਸੇਵਾ ਲਈ ਵੱਧ ਤੋਂ ਵੱਧ ਸੰਗਤ ਆਪਣਾ ਦਸਵੰਧ ਕੱਢ ਕੇ ਯੋਗਦਾਨ ਪਾਵੇ ਜਿਸ ਨਾਲ ਮੰਜੀ ਸਾਹਿਬ ਦਰਬਾਰ ਸਾਹਿਬ ਦੀ ਕਾਰ ਸੇਵਾ ਦਾ ਕੰਮ ਪੂਰੀ ਤਰ੍ਹਾਂ ਮੁਕੰਮਲ ਹੋ ਸਕੇ ਉਨ੍ਹਾਂ ਅੱਗੇ ਦੱਸਿਆ ਕਿ ਸੰਗਤਾਂ ਦੇ ਸਹਿਯੋਗ ਦੇ ਨਾਲ ਹੀ ਗੁਰੂਸਰ ਮੱਦੋਕੇ ਵਿਖੇ ਸੰਗਰਾਂਦ ਮੱਸਿਆ ਅਤੇ ਪਵਿੱਤਰ ਦਿਹਾਡ਼ਾ ਸ਼ਰਧਾਪੂਰਵਕ ਮਨਾਇਆ