ਲੁਧਿਆਣਾ ਦਿਹਾਤੀ ਜਗਰਾਉਂ ਵੱਲੋਂ ਸ਼ਹੀਦੀ ਦਿਹਾਡ਼ਾ ਮਨਾਇਆ ਗਿਆ ,ਗੁਰਕੀਰਤ ਕੌਰ ਐਡਵੋਕੇਟ ਨੇ ਦਿੱਤੀ ਸ਼ਹੀਦਾਂ ਨੂੰ ਸ਼ਰਧਾਂਜਲੀ

ਜਗਰਾਉਂ (ਜਸਮੇਲ ਗ਼ਾਲਿਬ)ਅੱਜ ਲੁਧਿਆਣਾ ਦਿਹਾਤੀ ਪੁਲਸ ਵੱਲੋਂ ਪੰਜਾਬ ਪੁਲੀਸ ਦੇ ਸ਼ਹੀਦ  ਦਿਵਸ  ਸ਼ਰਧਾਂਜਲੀ ਸਮਾਗਮ ਕਰਵਾਇਆ ਗਿਆ ਲੁਧਿਆਣੇ ਦੇ ਆਈਜੀ  ਐੱਸਪੀਐੱਸ ਪਰਮਾਰ ਪੁਲਸ ਜ਼ਿਲਾ ਲੁਧਿਆਣਾ ਦਿਹਾਤੀ ਦੇ ਐਸਐਸਪੀ ਰਾਜ ਬਚਨ ਸਿੰਘ ਸੰਧੂ ਸਮੇਤ ਜ਼ਿਲ੍ਹੇ ਭਰ ਦੇ ਪੁਲਸ ਅਧਿਕਾਰੀ ਰਾਜਨੀਤਕ ਸ਼ਹੀਦ ਪਰਿਵਾਰਾਂ ਅਤੇ ਸਮਾਜ  ਸੇਵੀ ਸ਼ਖ਼ਸੀਅਤਾਂ ਨੇ ਦੇਸ਼ ਭਰ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਇਸ ਦੌਰਾਨ ਜ਼ਿਲ੍ਹਾ ਪੁਲੀਸ ਵੱਲੋਂ ਸ਼ਹੀਦਾਂ ਦੇ ਪਰਿਵਾਰਾਂ ਨੂੰ ਸਨਮਾਨਿਤ ਕੀਤਾ ਗਿਆ ਸ਼ਰਧਾਂਜਲੀ ਸਮਾਗਮ ਵਿਚ ਡੀਐੱਸਪੀ ਹਰਸ਼ਪ੍ਰੀਤ ਸਿੰਘ ਦੀ ਅਗਵਾਈ ਹੇਠ ਪੁਲੀਸ ਨੇ ਪਰੇਡ ਰਾਹੀਂ ਸ਼ਹੀਦਾਂ ਨੂੰ ਸਲਾਮੀ ਦਿੱਤੀ।ਇਸ ਸਮੇਂ ਡੀ ਐੱਸ ਪੀ ਦਲਜੀਤ ਸਿੰਘ ਖੱਖ ਨੇ ਪਿਛਲੇ ਇਕ ਸਾਲ ਦੌਰਾਨ ਦੇਸ਼ ਵਿੱਚ ਸ਼ਹੀਦ ਹੋਏ ਪੁਲਸ ਫੋਰਸਾਂ ਦੇ ਅਫ਼ਸਰਾਂ ਤੇ ਜਵਾਨਾਂ ਦੇ ਨਾਮ ਪੜ੍ਹਦਿਆਂ ਉਨ੍ਹਾਂ ਨੂੰ ਸਿਜਦਾ ਕੀਤਾ।ਅੱਜ ਦਾ ਦਿਨ ਸਾਨੂੰ ਇਨ੍ਹਾਂ ਮਹਾਨ ਸੂਰਬੀਰ ਯੋਧਿਆਂ ਦੀ ਯਾਦ ਅਤੇ ਉਨ੍ਹਾਂ ਦੀ ਕੁਰਬਾਨੀ ਦਾ ਚੇਤਾ ਕਰਵਾਉਂਦਾ ਹੈ ਇਸੇ ਨਾਲ ਸ਼ਹੀਦਾਂ ਦੇ ਪਰਿਵਾਰਕ ਮੈਂਬਰਾਂ ਨੂੰ ਇਸ ਸਮਾਗਮ ਚ ਬੁਲਾ ਕੇ ਉਨ੍ਹਾਂ ਨੂੰ ਇਹ ਦੱਸਣਾ ਹੈ ਕਿ ਉਹ ਕਿਉਂ ਪੁਲਸ ਪਰਿਵਾਰ ਦਾ ਹੀ ਹਿੱਸਾ ਹਨ।ਇਸ ਮੌਕੇ ਐੱਸ ਡੀ ਐੱਮ ਵਿਕਾਸ ਹੀਰਾ ਐੱਸ ਪੀ ਹਰਿੰਦਰ ਸਿੰਘ ਪਰਮਾਰ ਐਸ ਪੀ ਰਾਜਬੀਰ ਸਿੰਘ ਐੱਸਪੀ ਗੁਰਮੀਤ ਕੌਰ ਤਹਿਸੀਲਦਾਰ ਮੋਹਨ ਕੁਮਾਰ ਕੌਸ਼ਕ ਡੀ ਐਸ ਪੀ ਦਲਜੀਤ ਸਿੰਘ ਖੱਖ ਡੀ ਐੱਸ ਪੀ ਐੱਚ ਦਲਜੀਤ ਸਿੰਘ ਵਿਰਕ ਡੀ ਐੱਸ ਪੀ ਸੰਦੀਪ ਵਿਧਾਇਕਾ ਸਰਬਜੀਤ ਕੌਰ ਮਾਣੂੰਕੇ ਐਡਵੋਕੇਟ  ਗੁਰਕੀਰਤ ਕੌਰ ਆਦਿ ਨੇ ਸ਼ਹੀਦ ਹੋਏ ਪੁਲੀਸ ਕਰਮਚਾਰੀਆਂ ਨੂੰ ਸ਼ਰਧਾਂਜਲੀ ਭੇਟ ਕੀਤੀ  ਇਸ ਸਮਾਗਮ ਵਿੱਚ ਸਟੇਜ ਸਕੱਤਰ ਦੀ ਭੂਮਿਕਾ ਕੈਪਟਨ ਨਰੇਸ਼ ਵਰਮਾ ਨੇ ਨਿਭਾਈ।