ਪੁਲਿਸ ਯਾਦਗਾਰੀ ਦਿਵਸ ਮੌਕੇ ਸ਼ਹੀਦਾਂ ਨੂੰ ਸ਼ਰਧਾਂਜ਼ਲੀਆਂ ਕੀਤੀਆਂ ਭੇਟ

ਜਗਰਾਉਂ (ਅਮਿਤ ਖੰਨਾ ,ਪੱਪੂ  )ਦੇਸ਼ ਦੇ ਦੁਸ਼ਮਣਾਂ ਨਾਲ ਲੋਹਾ ਲੈਂਦਿਆਂ ਸ਼ਹੀਦ ਹੋਏ ਪੰਜਾਬ ਪੁਲਿਸ ਤੇ ਪੈਰਾਮਿਲਟਰੀ ਫੋਰਸ ਨੂੰ ਅੱਜ ਪੁਲਿਸ ਯਾਦਗਾਰ ਸ਼ਹੀਦੀ ਦਿਵਸ ਤੇ ਯਾਦ ਕਰਦਿਆਂ ਪੁਲਿਸ ਜ਼ਿਲ੍ਹਾ ਲੁਧਿਆਣਾ ਦਿਹਾਤੀ ਪੁਲਿਸ ਵੱਲੋਂ ਸ਼ਰਧਾਂਜਲੀ ਸਮਾਗਮ ਕਰਵਾਇਆ ਗਿਆ। ਲੁਧਿਆਣਾ ਦੇ ਆਈਜੀ ਐੱਸਪੀਐੱਸ ਪਰਮਾਰ, ਪੁਲਿਸ ਜ਼ਿਲ੍ਹਾ ਲੁਧਿਆਣਾ ਦਿਹਾਤੀ ਦੇ ਐੱਸਐੱਸਪੀ ਰਾਜ ਬਚਨ ਸਿੰਘ ਸੰਧੂ ਸਮੇਤ ਜ਼ਿਲ੍ਹੇ ਭਰ ਦੇ ਪੁਲਿਸ ਅਧਿਕਾਰੀਆਂ, ਰਾਜਨੀਤਿਕਾਂ, ਸ਼ਹੀਦ ਪਰਿਵਾਰਾਂ ਅਤੇ ਸਮਾਜ ਸੇਵੀ ਸ਼ਖ਼ਸੀਅਤਾਂ ਨੇ ਦੇਸ਼ ਭਰ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਇਸ ਦੌਰਾਨ ਜ਼ਿਲ੍ਹਾ ਪੁਲਿਸ ਵੱਲੋਂ ਸ਼ਹੀਦਾਂ ਦੇ ਪਰਿਵਾਰਾਂ ਨੂੰ ਸਨਮਾਨਿਤ ਕੀਤਾ ਗਿਆ। ਸ਼ਰਧਾਂਜਲੀ ਸਮਾਗਮ 'ਚ ਡੀਐੱਸਪੀ ਹਰਸ਼ਪ੍ਰਰੀਤ ਸਿੰਘ ਸਿੰਘ ਦੀ ਅਗਵਾਈ ਹੇਠ ਪੁਲਿਸ ਨੇ ਸਮ੍ਤਿੀ ਪਰੇਡ ਰਾਹੀਂ ਸ਼ਹੀਦਾਂ ਨੂੰ ਸਲਾਮੀ ਦਿੱਤੀ। ਇਸ ਉਪਰੰਤ ਜਗਰਾਓਂ ਸਬ ਡਵੀਜ਼ਨ ਦੇ ਡੀਐੱਸਪੀ ਦਲਜੀਤ ਸਿੰਘ ਖੱਖ ਨੇ ਪਿਛਲੇ ਇਕ ਸਾਲ ਦੌਰਾਨ ਦੇਸ਼ ਵਿਚ ਸ਼ਹੀਦ ਹੋਏ ਪੁਲਿਸ ਫੋਰਸਾਂ ਦੇ ਅਫਸਰਾਂ ਤੇ ਜਵਾਨਾਂ ਦੇ ਨਾਮ ਪੜ੍ਹਦਿਆਂ ਉਨ੍ਹਾਂ ਨੂੰ ਸਿਜਦਾ ਕੀਤਾ। ਇਸ ਸਮਾਗਮ ਨੂੰ ਸੰਬੋਧਨ ਕਰਦਿਆਂ ਆਈਜੀ ਪਰਮਾਰ ਨੇ ਕਿਹਾ ਦੇਸ਼ ਦੀਆਂ ਸਰਹੱਦਾਂ ਸਮੇਤ ਦੇਸ਼ ਦੇ ਕੋਨੇ ਕੋਨੇ ਵਿਚ ਅਮਨ ਸ਼ਾਂਤੀ ਨੂੰ ਬਹਾਲ ਰੱਖਣ ਲਈ ਜਾਂਬਾਜ, ਬਹਾਦੁਰ, ਪੁਲਿਸ ਤੇ ਪੈਰਾਮਿਲਟਰੀ ਦੇ ਯੋਧਿਆਂ ਨੇ ਅੱਗੇ ਹੋ ਕੇ ਆਪਣਾ ਬਲੀਦਾਨ ਦਿੱਤਾ। ਅੱਜ ਦਾ ਦਿਨ ਸਾਨੂੰ ਇਨਾਂ੍ਹ ਮਹਾਨ ਸੂਰਬੀਰ ਯੋਧਿਆਂ ਦੀ ਯਾਦ ਅਤੇ ਉਨਾਂ੍ਹ ਦੀ ਕੁਰਬਾਨੀ ਦਾ ਚੇਤਾ ਕਰਵਾਉਂਦਾ ਹੈ। ਇਸ ਦੇ ਨਾਲ ਹੀ ਸ਼ਹੀਦਾਂ ਦੇ ਪਰਿਵਾਰਕ ਮੈਂਬਰਾਂ ਨੂੰ ਇਸ ਸਮਾਗਮ 'ਚ ਬੁਲਾ ਕੇ ਉਨ੍ਹਾਂ ਨੂੰ ਇਹ ਦੱਸਣਾ ਕਿ ਉਹ ਪੁਲਿਸ ਪਰਿਵਾਰ ਦਾ ਹੀ ਹਿੱਸਾ ਹਨ। ਇਸ ਤੋਂ ਵੀ ਵੱਡੀ ਗੱਲ ਅੱਜ ਦਾ ਸ਼ਰਧਾਂਜਲੀ ਸਮਾਗਮ ਫੋਰਸ ਲਈ ਇੱਕ ਸੁਨੇਹਾ ਹੈ ਕਿ ਦੁਸ਼ਮਣਾਂ ਨਾਲ ਲੋਹਾ ਲੈਣ ਲਈ ਹਰ ਵੇਲੇ ਤਿਆਰ-ਬਰ-ਤਿਆਰ ਰਹਿਣਾ ਹੀ ਸਾਡਾ ਫ਼ਰਜ ਹੈ।ਇਸ ਮੌਕੇ ਐੱਸਡੀਐੱਮ ਵਿਕਾਸ ਹੀਰਾ, ਐੱਸਪੀ ਹਰਿੰਦਰ ਸਿੰਘ ਪਰਮਾਰ, ਐੱਸਪੀ ਰਾਜਵੀਰ ਸਿੰਘ, ਐੱਸਪੀ ਗੁਰਮੀਤ ਕੌਰ, ਤਹਿਸੀਲਦਾਰ ਮਨਮੋਹਨ ਕੁਮਾਰ ਕੌਸ਼ਿਕ, ਡੀਐੱਸਪੀ ਦਲਜੀਤ ਸਿੰਘ ਖੱਖ, ਡੀਐੱਸਪੀ ਐੱਚ ਦਲਜੀਤ ਸਿੰਘ ਵਿਰਕ, ਡੀਐੱਸਪੀ ਸੰਦੀਪ, ਡੀਐੱਸਪੀ ਰਾਏਕੋਟ ਗੁਰਬਚਨ ਸਿੰਘ, ਵਿਧਾਇਕਾ ਸਰਵਜੀਤ ਕੌਰ ਮਾਣੂੰਕੇ, ਸਫਾਈ ਕਰਮਚਾਰੀ ਕਮਿਸ਼ਨ ਦੇ ਚੇਅਰਮੈਨ ਗੇਜਾ ਰਾਮ, ਐਡਵੋਕੇਟ ਗੁਰਕੀਰਤ ਕੌਰ, ਐਡਵੋਕੇਟ ਮਨਮੋਹਨ ਕਤਿਆਲ, ਸਮਾਜ ਸੇਵੀ ਰਾਜਿੰਦਰ ਜੈਨ, ਚੇਅਰਮੈਨ ਕੇਕੇ ਬਾਵਾ, ਪ੍ਰਧਾਨ ਤੇਲੂ ਰਾਮ ਮੁੱਲਾਂਪੁਰ, ਪ੍ਰਧਾਨ ਰਵਿੰਦਰ ਸਭਰਵਾਲ, ਕੌਂਸਲਰ ਜਗਜੀਤ ਸਿੰਘ ਜੱਗੀ, ਰਾਜ ਕੁਮਾਰ ਭੱਲਾ, ਇਸ ਸਮਾਗਮ ਵਿਚ ਸਟੇਜ ਸਕੱਤਰ ਦੀ ਭੂਮਿਕਾ ਕੈਪਟਨ ਨਰੇਸ਼ ਵਰਮਾ ਨੇ ਬਾਖੂਬੀ ਨਿਭਾਈ।