ਬਲੌਜ਼ਮਜ਼ ਕਾਨਵੈਂਟ ਸਕੂਲ ਵੱਲੋਂ ਗੁਰਪੁਰਬ ਦੀ ਵਧਾਈ

ਜਗਰਾਉਂ (ਅਮਿਤ ਖੰਨਾ ,ਪੱਪੂ  )ਬਲੌਜ਼ਮਜ਼ ਕਾਨਵੈਂਟ ਸਕੂਲ ਵਿਖੇ ਅੱਜ ਚੌਥੇ ਗੁਰੂ ਸ੍ਰੀ ਗੁਰੁ ਰਾਮਦਾਸ ਜੀ ਦੇ ਗੁਰਪੁਰਬ ਨੂੰ ਮੁੱਖ ਰੱਖਦੇ ਹੋਏ ਇਸ ਦਿਨ ਦੀ ਅਤੇ ਗੁਰੂ ਸਾਹਿਬ ਜੀ ਦੇ ਜੀਵਨ ਬਾਰੇ ਸਾਰੀ ਜਾਣਕਾਰੀ ਸਾਂਝੀ ਕੀਤੀ। ਅਧਿਆਪਕ ਸਾਹਿਬਾਨਾਂ ਨੇ ਗੁੁਰੂ ਜੀ ਦਾ ਅੰਮ੍ਰਿਤਸਰ ਨਗਰ ਵਸਾਉਣਾ ਅਤੇ ਦਰਬਾਰ ਸਾਹਿਬ ਦੀ ਨੀਂਹ ਰਖਵਾ ਕੇ ਸੇਵਾ ਕਰਵਾਉਣ ਬਾਰੇ ਦੱਸਿਆ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਡਾ:ਅਮਰਜੀਤ ਕੌਰ ਨਾਜ਼ ਨੇ ਪੂਰੇ ਸਮਾਜ ਨੂੰ ਗੁਰਪੁਰਬ ਦੀ ਵਧਾਈ ਦਿੰਦੇ ਹੋਏ ਕਿਹਾ ਕਿ ਸਾਡੇ ਗੁਰੂ ਸਾਹਿਬ ਨੇ ਸਾਨੂੰ ਸਭ ਨੂੰ ਜੀਵਨ ਜਿਊਣ ਦੀ ਜਾਂਚ ਸਿਖਾਈ ਅਤੇ ਬਾਣੀ ਨਾਲ ਜੋੜਿਆ। ਸਾਨੂੰ ਗੁਰੂ ਸਾਹਿਬ ਜੀ ਦੀਆਂ ਦਿੱਤੀਆਂ ਹੋਈਆਂ ਸਾਰੀਆਂ ਸਿੱਖਿਆਵਾਂ ਤੇ ਚੱਲ ਕੇ ਆਪਣੇ ਜੀਵਨ ਨੂੰ ਸਫ਼ਲ ਬਣਾਉਣਾ ਚਾਹੀਦਾ ਹੈ। ਇਸ ਮੌਕੇ ਬੱਚਿਆਂ ਵੱਲੋਂ ਸ਼ਬਦ ਗਾਇਨ ਕੀਤਾ ਗਿਆ ਅਤੇ ਦੇਗ ਵਰਤਾਈ ਗਈ। ਇਸ ਮੌਕੇ ਸਕੂਲ ਦੇ ਪ੍ਰੈਜ਼ੀਡੈਂਟ ਸ:ਮਨਪ੍ਰੀਤ ਸਿੰਘ ਬਰਾੜ ਅਤੇ ਸ:ਅਜਮੇਰ ਸਿੰਘ ਰੱਤੀਆਂ ਨੇ ਗੁਰਪੁਰਬ ਦੀ ਸਮੁੱਚੇ ਸਮਾਜ ਨੂੰ ਵਧਾਈ ਦਿੱਤੀ।