ਦਿੱਲੀ 25 ਅਕਤੂਬਰ ( ਏਜੰਸੀ )ਅਨੁਸੂਚਿਤ ਜਾਤੀ ਨਾਲ ਸਬੰਧਤ ਲਖਵੀਰ ਸਿੰਘ ਜੋ ਦਿੱਲੀ ਹਰਿਆਣਾ ਸਰਹੱਦ ਤੇ ਕੁੱਟਮਾਰ ਦਾ ਸ਼ਿਕਾਰ ਹੋਇਆ ਸੀ ਜਿੱਥੇ ਉਸਦੀ ਮੌਤ ਹੋ ਗਈ ਸੀ । ਜਿਸ ਉੱਪਰ ਸਿੱਖਾਂ ਦੇ ਧਾਰਮਿਕ ਗ੍ਰੰਥ ਦੀ ਬੇਅਦਬੀ ਕਰਨ ਦੇ ਦੋਸ਼ ਲੱਗੇ ਸਨ । ਉਸ ਦਾ ਪਰਿਵਾਰ ਅੱਜ ਰਾਸ਼ਟਰੀ ਅਨੁਸੂਚਿਤ ਜਾਤੀ ਕਮਿਸ਼ਨ ਅਤੇ ਇਸ ਦੇ ਚੇਅਰਮੈਨ ਵਿਜੇ ਸਾਂਪਲਾ ਨੂੰ ਮਿਲੇਗਾ । ਨੈਸ਼ਨਲ ਸ਼ਡਿਊਲਡ ਕਾਸਟ ਅਲਾਇੰਸ ਲਖਵੀਰ ਸਿੰਘ ਦੇ ਪਰਿਵਾਰ ਨੂੰ ਨਵੀਂ ਦਿੱਲੀ ਸਥਿਤ ਅਨੁਸੂਚਿਤ ਜਾਤੀ ਕਮਿਸ਼ਨ ਦੇ ਦਫ਼ਤਰ ਵਿੱਚ ਲੈ ਕੇ ਆਵੇਗਾ । ਨੈਸ਼ਨਲ ਸ਼ਡਿਊਲਡ ਕਾਸਟ ਅਲਾਇੰਸ ਦੀ ਅਗਵਾਈ ਪ੍ਰਧਾਨ ਪਰਮਜੀਤ ਸਿੰਘ ਕੈਂਥ ਕਰਨਗੇ ਉਨ੍ਹਾਂ ਨਾਲ ਲਖਵੀਰ ਸਿੰਘ ਦੇ ਪਤਨੀ ਬੱਚੇ ਅਤੇ ਪਰਿਵਾਰ ਦੇ ਹੋਰ ਮੈਂਬਰ ਹੋਣਗੇ ।