ਵੱਖ-ਵੱਖ ਦਫ਼ਤਰਾਂ ਦਾ ਪ੍ਰਸ਼ਾਸਨਿਕ ਅਧਿਕਾਰੀ ਵਲੋਂ ਦੌਰਾ ਕਰਕੇ ਮੁਲਾਜ਼ਮਾਂ ਦੀ ਹਾਜ਼ਰੀ ਚੈੱਕ ਕੀਤੀ ਗਈ 

ਜਗਰਾਓਂ 30 ਅਕਤੂਬਰ (ਅਮਿਤ ਖੰਨਾ):ਸਰਕਾਰੀ ਦਫ਼ਤਰਾਂ ਚ ਮੁਲਾਜ਼ਮਾਂ ਦੀ ਹਾਜ਼ਰੀ ਯਕੀਨੀ ਬਣਾਉਣ ਲਈ ਰਾਜ ਸਰਕਾਰ ਦੀਆਂ ਹਦਾਇਤਾਂ ਤੇ ਅੱਜ ਇਥੋਂ ਦੇ ਵੱਖ-ਵੱਖ ਦਫ਼ਤਰਾਂ ਦਾ ਪ੍ਰਸ਼ਾਸਨਿਕ ਅਧਿਕਾਰੀ ਵਲੋਂ ਦੌਰਾ ਕਰਕੇ ਮੁਲਾਜ਼ਮਾਂ ਦੀ ਹਾਜ਼ਰੀ ਚੈੱਕ ਕੀਤੀ ਗਈ ਇਸ ਦੌਰਾਨ ਗੈਰ-ਹਾਜ਼ਰ ਪਾਏ ਗਏ ਮੁਲਾਜ਼ਮਾਂ ਨੂੰ ਚੈਕਿੰਗ ਅਫ਼ਸਰ ਤਹਿਸੀਲਦਾਰ ਮਨਮੋਹਨ ਕੌਸ਼ਿਕ ਵਲੋਂ ਜਿੱਥੇ ਨੋਟਿਸ ਦੇ ਕੇ ਜਵਾਬ ਮੰਗਿਆ ਗਿਆ, ਉੱਥੇ ਹੋਰ ਵੀ ਮੁਲਾਜ਼ਮਾਂ ਨੂੰ ਚਿਤਾਵਨੀ ਦਿੱਤੀ ਗਈ ਕਿ ਉਹ ਸਮੇਂ ਸਿਰ ਹਾਜ਼ਰੀ ਯਕੀਨੀ ਬਣਾਉਣ ਨਹੀਂ ਤਾਂ ਆਉਣ ਵਾਲੇ ਦਿਨਾਂ ਚ ਕਾਰਵਾਈ ਹੋਵੇਗੀ ੍ਟ ਅੱਜ ਇਥੋਂ ਦੇ ਐੱਸ.ਡੀ.ਐੱਮ. ਵਿਕਾਸ ਹੀਰਾ ਦੀਆਂ ਹਦਾਇਤਾਂ ਤੇ ਜਦੋਂ ਤਹਿਸੀਲਦਾਰ ਮਨਮੋਹਨ ਕੌਸ਼ਿਕ ਸਭ ਤੋਂ ਪਹਿਲਾਂ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਜਗਰਾਉਂ ਦੇ ਦਫ਼ਤਰ ਪੁੱਜੇ ਤਾਂ ਇਥੋਂ ਦੇ ਤਿੰਨ ਸਟਾਫ਼ ਮੈਂਬਰ ਗੈਰ-ਹਾਜ਼ਰ ਪਾਏ ਗਏ ੍ਟ ਇਸ ਤੋਂ ਇਲਾਵਾ ਨਾਪ ਤੇ ਤੋਲ ਵਿਭਾਗ ਜਗਰਾਉਂ ਅਤੇ ਤਹਿਸੀਲ ਭਲਾਈ ਦਫ਼ਤਰ ਦਾ ਵੀ ਦੌਰਾ ਕੀਤਾ ਗਿਆ ਤਾਂ ਪ੍ਰਸ਼ਾਸਨਿਕ ਅਧਿਕਾਰੀ ਅਨੁਸਾਰ ਇਨ੍ਹਾਂ ਦਫ਼ਤਰ ਦਾ ਇਕ ਵੀ ਮੁਲਾਜ਼ਮ ਸਮੇਂ ਸਿਰ ਦਫ਼ਤਰ ਚ ਨਹੀਂ ਪਾਇਆ ਗਿਆ ੍ਟ ਇਸ ਦੌਰਾਨ ਮੁਲਾਜ਼ਮਾਂ ਵਲੋਂ ਨਾ ਹੀ ਕੋਈ ਛੁੱਟੀ ਤੇ ਕੋਈ ਮੂਵਮੈਂਟ ਰਜਿਸਟਰ ਵਿਚ ਇੰਦਰਾਜ ਪਾਇਆ ਗਿਆ ਸੀ ੍ਟ ਤਹਿਸੀਲਦਾਰ ਕੌਸ਼ਿਕ ਨੇ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਸਰਕਾਰੀ ਦਫ਼ਤਰਾਂ ਚ ਸਮੇਂ ਸਿਰ ਮੁਲਾਜ਼ਮਾਂ ਦੀ ਹਾਜ਼ਰੀ ਯਕੀਨੀ ਬਣਾਉਣ ਲਈ ਹਦਾਇਤਾਂ ਕੀਤੀਆਂ ਗਈਆਂ ਸਨ, ਜਿਨ੍ਹਾਂ ਤੇ ਅਮਲ ਕਰਵਾਉਣ ਲਈ ਇਹ ਚੈਕਿੰਗ ਕੀਤੀ ਜਾ ਰਹੀ ਹੈ ੍ਟ ਉਨ੍ਹਾਂ ਦੱਸਿਆ ਕਿ ਇਹ ਹਾਜ਼ਰੀ ਸਵੇਰੇ 9 ਵਜੇ ਤੋਂ 5 ਵਜੇ ਤੱਕ ਜ਼ਰੂਰੀ ਹੈ ੍ਟ