You are here

ਮੁਫ਼ਤ ਕਾਨੂੰਨੀ ਸਹਾਇਤਾ ਪ੍ਰਾਪਤੀ ਸੰਬੰਧੀ ਪ੍ਰੋਗਰਾਮ ਕਰਵਾਇਆ 

ਜਗਰਾਓਂ 30 ਅਕਤੂਬਰ (ਅਮਿਤ ਖੰਨਾ):ਡੀ.ਏ.ਵੀ.ਸੀ.ਪਬਲਿਕ ਸਕੂਲ, ਜਗਰਾਉਂ ਵਿਖੇ ਅੱਜ ਮੁਫ਼ਤ ਕਾਨੂੰਨੀ ਸਹਾਇਤਾ ਪ੍ਰਾਪਤੀ ਸੰਬੰਧੀ ਪ੍ਰੋਗਰਾਮ ਕਰਵਾਇਆ ਗਿਆ।ਇਸ ਮੌਕੇ ਸ. ਹਰਜਿੰਦਰ ਸਿੰਘ ਸਿਵਲ ਜੱਜ/ ਅਤੇ ਸ.ਸਿਮਰਜੀਤ ਸਿੰਘ ਸਿਵਲ ਜੱਜ/, ਐਡਵੋਕੇਟ ਸ੍ਰੀ ਵਿਵੇਕ ਭਾਰਦਵਾਜ,ਸ੍ਰੀ ਰੋਹਿਤ ਅਰੋੜਾ,ਸ੍ਰੀ ਮਤੀ ਕਿਰਨਜੀਤ ਕੌਰ ਜੀ ਨੇ ਕਾਨੂੰਨੀ ਸੇਵਾਵਾਂ ਸੰਬੰਧੀ ਜਾਣਕਾਰੀ ਦਿੱਤੀ। ਇਸ ਮੌਕੇ ਹਾਜ਼ਰ ਵਿਿਦਆਰਥੀਆਂ ਅਤੇ ਅਧਿਆਪਕਾਂ ਨੂੰ ਬੜੀਆਂ ਹੀ ਜ਼ਰੂਰੀ ਗੱਲਾਂ ਤੋਂ ਜਾਣੂ ਕਰਵਾਇਆ ਗਿਆ  ਜਿਵੇਂ ਕਨੂੰਨੀ ਸਹਾਇਤਾ ਦੇ ਹੱਕਦਾਰ ਕੌਣ ਹਨ, ਮੁਫ਼ਤ ਕਾਨੂੰਨੀ ਸਹਾਇਤਾ ਕਿਵੇਂ ਪ੍ਰਾਪਤ ਕੀਤੀ ਜਾ ਸਕਦੀ ਹੈ, ਕਨੂੰਨੀ ਸਹਾਇਤਾ ਨੂੰ ਪ੍ਰਾਪਤ ਕਿਵੇਂ ਕੀਤਾ ਜਾ ਸਕਦਾ ਹੈ। ਮੁਫਤ ਕਾਨੂੰਨੀ ਸਹਾਇਤਾ ਪ੍ਰਾਪਤੀ ਲਈ, ਲੋਕ ਅਦਾਲਤਾਂ ਵਿਚ ਕੇਸ ਸਬੰਧੀ ਸੁਵਿਧਾਵਾਂ ਪ੍ਰਾਪਤ ਕਰਨ ਦੇ ਢੰਗਾਂ ਤੋਂ ਵੀ ਜਾਣੂ ਕਰਵਾਇਆ ਗਿਆ। ਇਸ ਪ੍ਰੋਗਰਾਮ ਵਿੱਚ ਇਹ ਵੀ ਦੱਸਣ ਦਾ ਯਤਨ ਕੀਤਾ ਗਿਆ ਕਿ ਕਨੂੰਨੀ ਸੁਵਿਧਾਵਾਂ ਹਰੇਕ ਵਿਅਕਤੀ ਨੂੰ ਪ੍ਰਾਪਤ ਹੋ ਸਕਦੀਆਂ ਹਨ, ਹਰ ਇਕ ਨੂੰ ਆਪਣੇ ਹੱਕ ਅਤੇ ਫਰਜ਼ ਪ੍ਰਤੀ ਸੁਚੇਤ ਰਹਿਣ ਦੀ ਲੋੜ ਹੈ। ਇਸ ਪ੍ਰੋਗਰਾਮ ਦੇ ਅੰਤ ਵਿੱਚ ਪ੍ਰਿੰਸੀਪਲ ਸਾਹਿਬ ਸ੍ਰੀ  ਬ੍ਰਿਜ ਮੋਹਨ ਬੱਬਰ ,ਡੀ.ਏ.ਵੀ .ਸੀ ਪਬਲਿਕ ਸਕੂਲ , ਜਗਰਾਉਂ ਨੇ ਆਏ ਮਹਿਮਾਨਾਂ ਦਾ ਧੰਨਵਾਦ ਕਰਦਿਆਂ ਮੋਮੈਂਟੋ ਅਤੇ ਫੁੱਲਾਂ ਦੇ ਗੁਲਦਸਤੇ ਭੇਂਟ ਕੀਤੇ। ਉਹਨਾਂ ਦੁਆਰਾ ਦਿੱਤੀ ਜਾਣਕਾਰੀ  ਲਈ ਧੰਨਵਾਦ ਵੀ ਵਿਅਕਤ ਕੀਤਾ