ਜਗਰਾਉਂ (ਜਸਮੇਲ ਗ਼ਾਲਿਬ)ਅੱਜ ਸ਼੍ਰੋਮਣੀ ਅਕਾਲੀ ਦਲ ਵੱਲੋਂ ਜਗਰਾਉਂ ਵਿੱਚ ਪਾਰਟੀ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਜੀ ਵੱਲੋਂ ਦਿੱਤੇ ਆਦੇਸ਼ ਅਨੁਸਾਰ ਮਿਹਨਤੀ ਵਰਕਰਾਂ ਨੂੰ ਉਨ੍ਹਾਂ ਦੀਆਂ ਚੰਗੀਆਂ ਸੇਵਾਵਾਂ ਕਰਨ ਬਦਲੇ ਅੱਜ ਕਈ ਅਹੁਦੇਦਾਰੀਆਂ ਵੰਡੀਆਂ ਗਈਆਂ।ਇਸੇ ਤਹਿਤ ਪਿੰਡ ਗਾਲਬ ਰਣ ਸਿੰਘ ਦੇ ਬਲਵਿੰਦਰ ਸਿੰਘ ਨੂੰ ਲੁਧਿਆਣਾ ਦਿਹਾਤੀ ਦਾ ਸਕੱਤਰ ਐਸ ਆਰ ਕਲੇਰ ਸਾਬਕਾ ਵਿਧਾਇਕ ਨੇ ਨਿਯੁਕਤੀ ਪੱਤਰ ਦਿੱਤਾ ਗਿਆ ।ਇਸ ਸਮੇਂ ਗੁਰਦੁਆਰਾ ਪ੍ਰਬੰਧ ਕਮੇਟੀ ਗਾਲਬ ਰਣ ਸਿੰਘ ਦੇ ਪ੍ਰਧਾਨ ਸਰਤਾਜ ਸਿੰਘ ਗਾਲਬ ਨੇ ਹਾਈ ਕਮਾਨ ਦਾ ਧੰਨਵਾਦ ਕੀਤਾ।ਇਸ ਸਮੇਂ ਪ੍ਰਧਾਨ ਸਰਤਾਜ ਗ਼ਾਲਿਬ ਨੇ ਕਿਹਾ ਹੈ ਕਿ ਜੋ ਵੀ ਸੇਵਾਵਾਂ ਬਲਵਿੰਦਰ ਸਿੰਘ ਨਿਭਾਉਣਗੇ ਹਨ ਉਹ ਆਪਣੀ ਜ਼ਿੰਮੇਵਾਰੀ ਨਾਲ ਨਿਭਾਉਣਗੇ ਹਾਂ ਅਤੇ ਆਉਣ ਵਾਲੀ 2022 ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣੇਗੀ ।