ਜਗਰਾਉਂ (ਜਸਮੇਲ ਗ਼ਾਲਿਬ)ਸੂਬੇ ਦੇ ਮੁੱਖ ਮੰਤਰੀ ਚਰਨਜੀਤ ਚੰਨੀ ਵੱਲੋਂ ਆਏ ਦਿਨ ਪੰਜਾਬ ਵਾਸੀਆਂ ਲਈ ਕੀਤੇ ਜਾ ਰਹੇ ਵੱਡੇ ਐਲਾਨਾਂ ਅਤੇ ਦਿੱਤੀਆਂ ਜਾ ਰਹੀਆਂ ਸਹੂਲਤਾਂ ਨਾਲ ਪੰਜਾਬ ਦਾ ਹਰ ਵਰਗ ਇਸ ਸਰਕਾਰ ਤੋਂ ਪੂਰੀ ਤਰ੍ਹਾਂ ਖੁਸ਼ ਹੈ।ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਦੀਵਾਲੀ ਦੇ ਤਿਉਹਾਰ ਤੋਂ ਐਨ ਪਹਿਲਾਂ ਇਕ ਇਤਿਹਾਸਕ ਤੋਹਫ਼ਾ ਦਿੰਦੇ ਹੋਏ ਪੰਜਾਬ ਚ ਵੱਡੇ ਪੱਧਰ ਤੇ ਬਿਜਲੀ ਸਸਤੀ ਕਰ ਕੇ ਹਰ ਵਰਗ ਦਾ ਦਿਲ ਜਿੱਤਿਆ।ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਲੁਧਿਆਣਾ ਜ਼ਿਲ੍ਹਾ ਦਿਹਾਤੀ ਦੇ ਕਾਂਗਰਸ ਜਨਰਲ ਸਕੱਤਰ ਤੇ ਪਿੰਡ ਗਾਲਬ ਰਣ ਸਿੰਘ ਦੇ ਸਰਪੰਚ ਜਗਦੀਸ਼ ਚੰਦ ਸ਼ਰਮਾ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤੇ।ਉਨ੍ਹਾਂ ਕਿਹਾ ਕਿ ਪੰਜਾਬ ਦੇ ਦੋ ਕਿਲੋਵਾਟ ਤੱਕ ਦੇ ਬਿਜਲੀ ਖਪਤਕਾਰਾਂ ਦੇ ਬਕਾਏ ਬਿਜਲੀ ਦੇ ਬਿੱਲ ਮੁਆਫ਼ ਕਰਕੇ ਅਤੇ ਉਨ੍ਹਾਂ ਦੇ ਇਕੱਠੇ ਹੋਏ ਕੁਨੈਕਸ਼ਨ ਬਹਾਲ ਕਰਵਾ ਕੇ ਵੱਡੀ ਰਾਹਤ ਪ੍ਰਦਾਨ ਕੀਤੀ ਹੈ।ਸਰਪੰਚ ਜਗਦੀਸ਼ ਸ਼ਰਮਾ ਨੇ ਕਿਹਾ ਹੈ ਕਿ ਚੰਨੀ ਵੱਲੋਂ ਪੰਜਾਬ ਵਾਸੀਆਂ ਨੂੰ ਦੀਵਾਲੀ ਦਾ ਤੋਹਫ਼ਾ ਦੇ ਕੇ ਪੰਜਾਬ ਵਿੱਚ ਬਿਜਲੀ ਦਰਾਂ 3 ਰੁਪਏ ਘਟਾ ਕੇ ਪੰਜਾਬ ਦੇ ਲੋਕਾਂ ਨੂੰ ਵੱਡੀ ਰਾਹਤ ਪ੍ਰਦਾਨ ਕੀਤੀ ਹੈ ।ਮੈਂ ਜਿਸ ਨਾਲ ਪੰਜਾਬ ਦੇ ਹਰ ਵਰਗ ਨੂੰ ਬੀਰੀ ਦੇ ਮਹਿੰਗੇ ਬਿੱਲਾਂ ਚੋਂ ਛੁਟਕਾਰਾ ਮਿਲੇਗਾ।ਉਨ੍ਹਾਂ ਕਿਹਾ ਹੈ ਕਿ ਮੁੱਖ ਮੰਤਰੀ ਵੱਲੋਂ ਪੰਜਾਬ ਦੇ ਹਰ ਇਲਾਕੇ ਵਿਕਾਸ ਲਈ ਕਰੋੜਾਂ ਦੀਆਂ ਗਰਾਂਟਾਂ ਮੁਹੱਈਆ ਕਰਵਾਈਆਂ ਗਗਨ ਅਤੇ ਲੋਕਾਂ ਦੀ ਆਵਾਜਾਈ ਸਹੂਲਤਾਂ ਲਈ ਨੰਗਾ ਲਿੰਕ ਸਡ਼ਕਾਂ ਦਿੱਤੀ ਗਈਆਂ ਹਨ ।ਸਰਪੰਚ ਸ਼ਰਮਾ ਨੇ ਕਿਹਾ ਕਿ ਆਉਣ ਵਾਲੀ 2022 ਦੀ ਚੋਣ ਕਾਂਗਰਸ ਦੀ ਸਰਕਾਰ ਵੱਡੀ ਲੀਡ ਨਾਲ ਜਿੱਤ ਕੇ ਸਰਕਾਰ ਬਣਾਵੇਗੀ।