ਲੋਕ ਸੇਵਾ ਸੋਸਾਇਟੀ  ਵੱਲੋਂ ਪੁਲਿਸ ਲਾਇਨ ਅਤੇ ਤਹਿਸੀਲ ਕੰਪਲੈਕਸ ਵਿਚ ਫੌਗਿੰਗ ਕਰਵਾਈ

ਜਗਰਾਓਂ 10 ਨਵੰਬਰ (ਅਮਿਤ ਖੰਨਾ) ਲੋਕ ਸੇਵਾ ਸੋਸਾਇਟੀ ਜਗਰਾਓਂ ਵੱਲੋਂ ਸ਼ਹਿਰ ਨੂੰ ਡੇਂਗੂ ਮੁਕਤ ਕਰਵਾਉਣ ਦੀ ਆਰੰਭੀ ਮੁਹਿੰਮ ਤਹਿਤ ਅੱਜ ਪੁਲਿਸ ਲਾਇਨ ਅਤੇ ਤਹਿਸੀਲ ਕੰਪਲੈਕਸ ਵਿਚ ਫੌਗਿੰਗ ਕਰਵਾਈ ਗਈ। ਇਸ ਮੌਕੇ ਸੁਸਾਇਟੀ ਚੇਅਰਮੈਨ ਗੁਲਸ਼ਨ ਅਰੋੜਾ, ਸਰਪ੍ਰਸਤ ਰਾਜਿੰਦਰ ਜੈਨ, ਪ੍ਰਧਾਨ ਨੀਰਜ ਮਿੱਤਲ, ਸੈਕਟਰੀ ਕੁਲਭੂਸ਼ਣ ਗੁਪਤਾ ਅਤੇ ਕੈਸ਼ੀਅਰ ਕੰਵਲ ਕੱਕੜ ਨੇ ਦੱਸਿਆ ਕਿ ਡੇਂਗੂ ਦੇ ਪ੍ਰਕੋਪ ਨਾਲ ਸ਼ਹਿਰ ’ਚ ਲਗਾਤਾਰ ਮੌਤਾਂ ਹੋ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸੁਸਾਇਟੀ ਵੱਲੋਂ ਸਾਰੇ ਸ਼ਹਿਰ ਵਿਚ ਫੌਗਿੰਗ ਦੀ ਸੇਵਾ ਪਿਛਲੇ 15 ਦਿਨਾਂ ਤੋਂ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਗੁਰੂ ਕਿਰਪਾ ਆਸਰਾ ਚੈਰੀਟੇਬਲ ਸੁਸਾਇਟੀ ਦੇ ਪ੍ਰਧਾਨ ਪਰਮਵੀਰ ਸਿੰਘ ਮੋਤੀ ਦੇ ਸਾਥੀਆਂ ਵੱਲੋਂ ਸ਼ਹਿਰ ਦੇ ਵੱਖ ਵੱਖ ਇਲਾਕਿਆਂ ਵਿੱਚ ਰੋਜ਼ਾਨਾ ਫੌਗਿੰਗ ਕੀਤੀ ਜਾ ਰਹੀ ਹੈ ਤਾਂ ਕਿ ਸ਼ਹਿਰ ਨੂੰ ਡੇਂਗੂ ਮੁਕਤ ਕੀਤਾ ਜਾ ਸਕੇ। ਉਨ੍ਹਾਂ ਦੱਸਿਆ ਕਿ ਅੱਜ ਪੁਲਿਸ ਲਾਇਨ ਤੇ ਤਹਿਸੀਲ ਕੰਪਲੈਕਸ ਵਿਚ ਫੌਗਿੰਗ ਕੀਤੀ ਗਈ ਹੈ। ਇਸ ਮੌਕੇ ਡੀ ਐੱਸ ਪੀ (ਡੀ) ਅਨਿਲ ਕੁਮਾਰ ਭਨੋਟ ਅਤੇ ਨਾਇਬ ਤਹਿਸੀਲਦਾਰ ਗੁਰਦੀਪ ਸਿੰਘ ਨੇ ਸੁਸਾਇਟੀ ਵੱਲੋਂ ਕੀਤੇ ਜਾ ਰਹੇ ਉਪਰਾਲੇ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਬਿਮਾਰੀਆਂ ਤੋਂ ਬਚਾਉਣ ਦਾ ਕੰਮ ਚਾਹੇ ਸਰਕਾਰਾਂ ਦਾ ਹੈ ਪਰ ਸਮਾਜ ਸੇਵੀ ਵੱਲੋਂ ਆਪਣੇ ਪੱਧਰ ’ਤੇ ਕੀਤੇ ਜਾ ਰਹੇ ਉਪਰਾਲੇ ਦੀ ਜਿਨ੍ਹਾਂ ਵੀ ਸ਼ਲਾਘਾ ਕੀਤੀ ਜਾਵੇ ਘੱਟ ਹੈ। ਇਸ ਮੌਕੇ ਸੁਸਾਇਟੀ ਦੇ ਸੀਨੀਅਰ ਮੀਤ ਪ੍ਰਧਾਨ ਪ੍ਰਿੰਸੀਪਲ ਚਰਨਜੀਤ ਸਿੰਘ ਭੰਡਾਰੀ, ਵਾਈਸ ਚੇਅਰਮੈਨ ਸੁਖਜਿੰਦਰ ਸਿੰਘ ਢਿੱਲੋਂ, ਪੀ ਆਰ ਓ ਸੁਖਦੇਵ ਗਰਗ, ਪ੍ਰੋਜੈਕਟ ਚੇਅਰਮੈਨ ਲਾਕੇਸ਼ ਟੰਡਨ, ਵਿਨੋਦ ਬਾਂਸਲ, ਆਰ ਕੇ ਗੋਇਲ, ਮਨੋਹਰ ਸਿੰਘ ਟੱਕਰ, ਕੈਪਟਨ ਨਰੇਸ਼ ਵਰਮਾ, ਅਮਨਦੀਪ ਸਿੰਘ ਚੀਮਾ, ਸੁਖਦੇਵ ਸਿੰਘ ਸ਼ੇਰਪੁਰੀ, ਕੋਚ ਸੁਰਿੰਦਰ ਸਿੰਘ ਆਦਿ ਹਾਜ਼ਰ ਸਨ।