ਲੋਕ ਸੇਵਾ ਸੁਸਾਇਟੀ ਵੱਲੋਂ  ਡੇਂਗੂ ਨੂੰ ਮੁਕਤ ਕਰਵਾਉਣ ਲਈ  ਜਗਰਾਉਂ ਸ਼ਹਿਰ ਦੇ ਵਿੱਚ ਫੌਗਿੰਗ ਕਰਵਾਈ

  ਜਗਰਾਉਂ (ਅਮਿਤ ਖੰਨਾ )ਲੋਕ ਸੇਵਾ ਸੋਸਾਇਟੀ ਜਗਰਾਓਂ ਵੱਲੋਂ ਸ਼ਹਿਰ ਨੂੰ ਡੇਂਗੂ ਮੁਕਤ ਕਰਵਾਉਣ ਦੀ ਆਰੰਭੀ ਮੁਹਿੰਮ ਤਹਿਤ ਅੱਜ ਪੁਰਾਣੀ ਦਾਣਾ ਮੰਡੀ, ਨਵੀਂ ਦਾਣਾ ਮੰਡੀ, ਲਾਜਪਤ ਰਾਏ ਰੋਡ ਦੇ ਮੁਹੱਲਿਆਂ ਸਮੇਤ ਲੰਮਿਆਂ ਵਾਲੇ ਬਾਗ਼ ਫੌਗਿੰਗ ਕਰਵਾਈ ਗਈ। ਸਥਾਨਕ ਪੁਰਾਣੀ ਦਾਣਾ ਮੰਡੀ ਵਿਖੇ ਫੌਗਿੰਗ ਦਾ ਕੰਮ ਸ਼ੁਰੂ ਕਰਨ ਸਮੇਂ ਸੁਸਾਇਟੀ ਚੇਅਰਮੈਨ ਗੁਲਸ਼ਨ ਅਰੋੜਾ, ਸਰਪ੍ਰਸਤ ਰਾਜਿੰਦਰ ਜੈਨ ਅਤੇ ਪ੍ਰਧਾਨ ਨੀਰਜ ਮਿੱਤਲ ਨੇ ਦੱਸਿਆ ਕਿ ਸੁਸਾਇਟੀ ਵੱਲੋਂ ਸਾਰੇ ਸ਼ਹਿਰ ’ਚ ਫੌਗਿੰਗ ਦੀ ਸੇਵਾ ਪਿਛਲੇ 20 ਦਿਨਾਂ ਤੋਂ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਗੁਰੂ ਆਸਰਾ ਚੈਰੀਟੇਬਲ ਸੁਸਾਇਟੀ ਦੇ ਪ੍ਰਧਾਨ ਪਰਮਵੀਰ ਸਿੰਘ ਮੋਤੀ ਦੇ ਸਾਥੀਆਂ ਵੱਲੋਂ ਸ਼ਹਿਰ ਦੇ ਵੱਖ ਵੱਖ ਇਲਾਕਿਆਂ ਵਿੱਚ ਰੋਜ਼ਾਨਾ ਫੌਗਿੰਗ ਕੀਤੀ ਜਾ ਰਹੀ ਹੈ ਤਾਂ ਕਿ ਸ਼ਹਿਰ ਨੂੰ ਡੇਂਗੂ ਮੁਕਤ ਕੀਤਾ ਜਾ ਸਕੇ। ਉਨ੍ਹਾਂ ਦੱਸਿਆ ਕਿ ਅੱਜ ਪੁਰਾਣੀ ਦਾਣਾ ਮੰਡੀ, ਨਵੀਂ ਦਾਣਾ ਮੰਡੀ, ਲਾਜਪਤ ਰਾਏ ਰੋਡ ਦੇ ਮੁਹੱਲਿਆਂ ਸਮੇਤ ਲੰਮਿਆਂ ਵਾਲੇ ਬਾਗ਼ ਫੌਗਿੰਗ ਕਰਵਾਈ ਗਈ। ਉਨ੍ਹਾਂ ਦੱਸਿਆ ਕਿ ਸੁਸਾਇਟੀ ਵੱਲੋਂ ਕੋਰੋਨਾ ਵੈਕਸੀਨ ਟੀਕਾਕਰਨ ਕੈਂਪ 16 ਨਵੰਬਰ 2021 ਦਿਨ ਮੰਗਲਵਾਰ ਨੂੰ ਖ਼ਾਲਸਾ ਸਕੂਲ ਵਿਖੇ ਲਗਾਇਆ ਜਾ ਰਿਹਾ ਹੈ। ਇਸ ਮੌਕੇ ਸੈਕਟਰੀ ਕੁਲਭੂਸ਼ਣ ਗੁਪਤਾ, ਕੈਸ਼ੀਅਰ ਕੰਵਲ ਕੱਕੜ, ਪੀ ਆਰ ਓ ਸੁਖਦੇਵ ਗਰਗ, ਪ੍ਰੋਜੈਕਟ ਚੇਅਰਮੈਨ ਲਾਕੇਸ਼ ਟੰਡਨ, ਵਿਨੋਦ ਬਾਂਸਲ, ਆਰ ਕੇ ਗੋਇਲ, ਜਸਵੰਤ ਸਿੰਘ, ਕੈਪਟਨ ਨਰੇਸ਼ ਵਰਮਾ, ਅੰਮਿ੍ਰਤ ਸਿੰਘ ਚੀਮਾ, ਦਿਨੇਸ਼ ਕੁਮਾਰ, ਆਦਿ ਹਾਜ਼ਰ ਸਨ।