ਵਿਧਾਨ ਸਭਾ ਹਲਕਾ ਮਹਿਲ ਕਲਾਂ ਦੇ ਕਾਂਗਰਸੀ ਵਰਕਰਾਂ ਤੇ ਆਗੂਆਂ ਕੀਤੀ ਮੀਟਿੰਗ  

ਪਾਰਟੀ ਦੀਆਂ ਨੀਤੀਆਂ ਅਤੇ ਸਰਕਾਰ ਦੇ ਫ਼ੈਸਲਿਆਂ ਨੂੰ ਘਰ ਘਰ ਤੱਕ ਪਹੁੰਚਾਉਣ ਦੀ ਲੋੜ-ਲਾਂਬਾ

ਮਹਿਲ ਕਲਾਂ/ ਬਰਨਾਲਾ- 16 ਨਵੰਬਰ ( ਗੁਰਸੇਵਕ ਸੋਹੀ )- ਕਾਂਗਰਸ ਹਾਈ ਕਮਾਨ ਵੱਲੋਂ ਆਉਂਦੀਆਂ ਪੰਜਾਬ ਵਿਧਾਨ ਸਭਾ 2022 ਦੀਆਂ ਚੋਣਾਂ ਨੂੰ ਲੈ ਕੇ ਕਾਂਗਰਸ ਪਾਰਟੀ ਦੀ ਜਿੱਤ ਯਕੀਨੀ ਬਣਾਉਣ ਬੂਥ ਪੱਧਰ ਤੇ ਪਾਰਟੀ ਦੇ ਆਧਾਰ ਨੂੰ ਮਜ਼ਬੂਤ ਕਰਨ, ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਨੂੰ ਘਰ ਘਰ ਤੱਕ ਲੈ ਕੇ ਜਾਣ,ਪਾਰਟੀ ਵਰਕਰਾਂ,ਆਗੂਆਂ,ਸਰਪੰਚਾਂ, ਪੰਚਾਂ ਅਤੇ ਚੁਣੇ ਹੋਏ ਨੁਮਾਇੰਦਿਆਂ ਦੀਆਂ ਦੁੱਖ ਤਕਲੀਫਾਂ ਸੁਣਨ ਨੂੰ ਲੈ ਕੇ ਵਿਧਾਨ ਸਭਾ ਹਲਕਾ ਮਹਿਲ ਕਲਾਂ ਦੇ ਅਬਜ਼ਰਬਰ ਇਸਾਨ ਖਾ ਦੀ ਅਗਵਾਈ ਹੇਠ ਅਹਿਮ ਮੀਟਿੰਗ ਸ਼ਗਨ ਪੈਲੇਸ ਮਹਿਲ ਕਲਾਂ ਵਿਖੇ ਹੋਈ। ਇਸ ਮੌਕੇ ਰਾਸ਼ਟਰੀ ਯੂਥ ਸਕੱਤਰ ਤੇ ਜ਼ਿਲ੍ਹਾ ਬਰਨਾਲਾ ਦੇ ਅਰਜ਼ਰਵਰ ਸੀਤਾ ਰਾਮ ਲਾਂਬਾ ਅਤੇ ਹਲਕਾ ਮਹਿਲ ਕਲਾਂ ਦੀ ਅਰਜ਼ਰਵਰ ਇਸਾਨ ਖਾਨ ਨੇ ਵਿਸ਼ੇਸ਼ ਤੌਰ ਤੇ ਸ਼ਮੂਲੀਅਤ ਕੀਤੀ। ਇਸ ਮੌਕੇ ਉਨ੍ਹਾਂ ਸਮੂਹ ਕਾਂਗਰਸੀ ਵਰਕਰਾਂ ਦੇ ਵਿਚਾਰ ਜਾਣੇ ਅਤੇ ਆਉਂਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਹਲਕੇ ਚ ਨਵੀਂ ਰਣਨੀਤੀ ਤਿਆਰ ਕਰਨ ਦੀ ਹਦਾਇਤ ਕੀਤੀ। ਇਸ ਮੌਕੇ ਬੋਲਦਿਆਂ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਚੇਅਰਪਰਸਨ ਸਰਬਜੀਤ ਕੌਰ ਖੁੱਡੀ ਕਲਾਂ, ਬਲਾਕ ਸੰਮਤੀ ਬਰਨਾਲਾ ਦੇ ਚੇਅਰਮੈਨ ਹਰਦੇਵ ਸਿੰਘ ਸਰਾਂ ਠੀਕਰੀਵਾਲ, ਪੰਜਾਬ ਪੱਧਰੀ ਯੂਥ ਆਗੂ ਬੰਨੀ ਖਹਿਰਾ, ਮੁਖਤਿਆਰ ਸਿੰਘ ਪੱਖੋ ਕਲਾਂ, ਬਲਦੇਵ ਸਿੰਘ ਪੇਧਨੀ, ਗੁਰਦੀਪ ਸਿੰਘ ਦੀਵਾਨਾ, ਯੂਥ ਦੇ ਜ਼ਿਲ੍ਹਾ ਪ੍ਰਧਾਨ ਸੁਖਵਿੰਦਰ ਸਿੰਘ ਖੇੜੀ,ਜ਼ਿਲ੍ਹਾ ਪ੍ਰੀਸ਼ਦ ਮੈਂਬਰ ਅਮਰਜੀਤ ਸਿੰਘ ਮਹਿਲ ਕਲਾਂ, ਮਹਿਲਾ ਆਗੂ ਰਾਣੀ ਕੌਰ ਠੀਕਰੀਵਾਲਾ, ਸਾਬਕਾ ਬਲਾਕ ਪ੍ਰਧਾਨ ਨਿਰਭੈ ਸਿੰਘ ਛੀਨੀਵਾਲ ਅਤੇ ਬਾਬੂ ਰੋਸ਼ਨ ਲਾਲ ਨੇ ਕਿਹਾ ਕਿ ਕਾਂਗਰਸ ਪਾਰਟੀ ਚ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠ ਲਗਾਤਾਰ ਜੋਸ਼ ਭਰਦਾ ਜਾ ਰਿਹਾ ਹੈ। ਜਿਸ ਦਾ ਵੱਡਾ ਫ਼ਾਇਦਾ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਨੂੰ ਮਿਲੇਗਾ। ਉਨ੍ਹਾਂ ਕਿਹਾ ਕਿ ਅੱਜ ਪਾਰਟੀ ਵਰਕਰਾਂ ਅਤੇ ਆਗੂਆਂ ਨੂੰ ਇਕਜੁੱਟ ਹੋ ਕੇ ਲੜਾਈ ਲੜਨ ਦੀ ਲੋੜ ਹੈ ਤਾਂ ਜੋ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਕਾਂਗਰਸ ਸਥਾਪਤ ਹੋ ਸਕੇ। ਅਖੀਰ ਚ ਜ਼ਿਲ੍ਹਾ ਅਬਜ਼ਰਬਰ ਸੀਤਾ ਰਾਮ ਲਾਂਬਾ ਨੇ ਕਿਹਾ ਕਿ ਮਹਿਲ ਕਲਾਂ ਹਲਕੇ ਚ ਕਾਂਗਰਸ ਪਾਰਟੀ ਦੇ ਵਰਕਰ ਤੇ ਆਗੂ ਪਾਰਟੀ ਨੂੰ ਸਮਰਪਿਤ ਹਨ, ਪਰ ਹਲਕਾ ਆਗੂਆਂ ਚ ਪੈਦਾ ਹੋਈਆਂ ਦੂਰੀਆਂ ਨੂੰ ਜਲਦ ਦੂਰ ਕਰ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ, ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਪੰਜਾਬ ਪ੍ਰਦੇਸ਼ ਕਾਂਗਰਸ ਦੇ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਾਨੂੰ ਸਾਰਿਆਂ ਨੂੰ ਇੱਕਮੁੱਠ ਹੋ ਕੇ ਕਾਂਗਰਸ ਪਾਰਟੀ ਦੀਆਂ ਨੀਤੀਆਂ ਅਤੇ ਸਰਕਾਰ ਦੇ ਫ਼ੈਸਲਿਆਂ ਨੂੰ ਘਰ ਘਰ ਤੱਕ ਪਹੁੰਚਾਉਣ ਦੀ ਲੋੜ ਹੈ। ਉਨ੍ਹਾਂ ਸਮੂਹ ਪਾਰਟੀ ਵਰਕਰਾਂ ਤੇ ਆਗੂਆਂ ਨੂੰ ਆਉਂਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਆਪਣੇ ਗਿਲੇ ਸ਼ਿਕਵੇ ਭੁਲਾ ਕੇ ਇਕਜੁੱਟ ਹੋ ਕੇ ਕਾਂਗਰਸ ਪਾਰਟੀ ਦੀ ਜਿੱਤ ਲਈ ਕੰਮ ਕਰਨ ਦੀ ਅਪੀਲ ਕੀਤੀ। ਇਸ ਮੌਕੇ ਹਲਕਾ ਅਬਜ਼ਰਵਰ ਅਹਿਸਾਨ ਖਾ ਨੇ ਆਏ ਹੋਏ ਕਾਂਗਰਸੀ ਆਗੂਆਂ ਤੇ ਵਰਕਰਾਂ ਦਾ ਧੰਨਵਾਦ ਕੀਤਾ। ਇਸ ਮੌਕੇ ਮਾਰਕੀਟ ਕਮੇਟੀ ਮਹਿਲ ਕਲਾਂ ਦੇ ਡਿਪਟੀ ਚੇਅਰਮੈਨ ਹਰਵਿੰਦਰ ਕੁਮਾਰ ਜਿੰਦਲ,ਪੰਚਾਇਤ ਯੂਨੀਅਨ ਦੇ ਬਲਾਕ ਪ੍ਰਧਾਨ ਜਸਵਿੰਦਰ ਸਿੰਘ ਮਾਂਗਟ ਹਮੀਦੀ,ਰਫੀਕ ਮੁਹੰਮਦ,ਮਹੰਤ ਗੁਰਮੀਤ ਸਿੰਘ ਠੀਕਰੀਵਾਲਾ, ਸਰਪੰਚ ਕਰਮ ਸਿੰਘ ਬਾਜਵਾ,ਸਰਪੰਚ ਗੁਰਪ੍ਰੀਤ ਸਿੰਘ ਰਾਏਸਰ,ਸਰਪੰਚ ਰਣਧੀਰ ਸਿੰਘ ਦੀਵਾਨਾ ,ਪਰਮਿੰਦਰ ਸਿੰਘ ਸੰਮੀ ਠੁੱਲੀਵਾਲ,ਬਲਵੰਤ ਸ਼ਰਮਾ ਹਮੀਦੀ, ਸਰਪੰਚ ਕਿਰਨਜੀਤ ਸਿੰਘ ਮਿੰਟੂ ਬੀਹਲਾ,ਸੰਮਤੀ ਮੈਂਬਰ ਗੁਰਪ੍ਰੀਤ ਸਿੰਘ ਕਲਾਲ ਮਾਜਰਾ,ਗੁਰਕੀਮਤ ਸਿੰਘ ਸਿੱਧੂ,ਯੂਥ ਆਗੂ ਗਗਨ ਹੁੰਦਲ, ਪਟਵਾਰੀ ਹਰਪਾਲ ਟਿੰਕੂ ਠੀਕਰੀਵਾਲ, ਸੰਮਤੀ ਵਾਈਸ ਚੇਅਰਮੈਨ ਬੱਗਾ ਸਿੰਘ ਮਹਿਲਕਲਾਂ,ਬਲਾਕ ਸੰਮਤੀ ਦੇ ਚੇਅਰਮੈਨ ਹਰਵਿੰਦਰ ਸਰਾਂ,ਬੇਅੰਤ ਸਿੰਘ ਸਰਾਂ,ਨਾਜਰ ਸਿੰਘ ਧਾਲੀਵਾਲ,ਜਸਬੀਰ ਸਿੰਘ ਗਰੇਵਾਲ,ਸਰਪੰਚ ਵੀਰਪਾਲ ਕੌਰ ਧਨੇਰ ਸੁਮੀਤ ਵੱਡੀ ਗਿਣਤੀ ਚ ਕਾਂਗਰਸੀ ਆਗੂ ਹਾਜ਼ਰ ਸਨ।