ਲੋਕ ਸੇਵਾ ਸੁਸਾਇਟੀ ਵੱਲੋਂ  ਵੈਕਸਿਨ ਕੈਂਪ ਲਗਾਇਆ

                ਜਗਰਾਉਂ (ਅਮਿਤ ਖੰਨਾ ) ਜਗਰਾਉਂ ਦੀ ਲੋਕ ਸੇਵਾ ਸੁਸਾਇਟੀ ਵੱਲੋਂ ਅੱਜ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਹਾੜੇ ਮੌਕੇ ਛੇਵਾਂ ਮੁਫ਼ਤ ਵੈਕਸੀਨ ਕੈਂਪ ਲਗਾਇਆ ਗਿਆ। ਐੱਸ ਬੀ ਬੀ ਐੱਸ ਲਾਹੌਰ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਮਾਈ ਜੀਨਾ ਜਗਰਾਓਂ ਵਿਖੇ ਲਗਾਏ ਕੈਂਪ ਦਾ ਉਦਘਾਟਨ ਉੱਘੇ ਸਮਾਜ ਸੇਵੀ ਰਾਜਿੰਦਰ ਜੈਨ ਨੇ ਆਪਣੇ ਕਰ ਕਮਲਾਂ ਨਾਲ ਕਰਦਿਆਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕੋਰੋਨਾ ਦੀ ਬਿਮਾਰੀ ਤੋਂ ਬਚਣ ਲਈ ਵੈਕਸੀਨ ਦਾ ਟੀਕਾ ਜ਼ਰੂਰ ਲਗਾਉਣ। ਇਸ ਮੌਕੇ ਸੋਸਾਇਟੀ ਦੇ ਚੇਅਰਮੈਨ  ਗੁਲਸ਼ਨ ਅਰੋੜਾ, ਪ੍ਰਧਾਨ ਨੀਰਜ ਮਿੱਤਲ, ਸੈਕਟਰੀ ਕੁਲਭੂਸ਼ਨ ਗੁਪਤਾ ਅਤੇ ਕੈਸ਼ੀਅਰ ਕੰਵਲ ਕੱਕੜ ਨੇ ਦੱਸਿਆ ਕਿ ਸੋਸਾਇਟੀ ਵੱਲੋਂ ਇਹ ਛੇਵਾਂ ਮੁਫ਼ਤ ਕੋਰੋਨਾ ਵੈਕਸੀਨ ਕੈਂਪ ਲਗਾਇਆ ਗਿਆ ਜਿਸ ਵਿਚ ਦੋ ਸੌ ਵਿਅਕਤੀਆਂ ਨੂੰ ਟੀਕੇ ਲਗਾਏ ਗਏ। ਉਨ੍ਹਾਂ ਦੱਸਿਆ ਕਿ ਕੈਂਪ ਵਿਚ ਸਿਵਲ ਹਸਪਤਾਲ ਜਗਰਾਓਂ ਦੀ ਟੀਮ ਨੇ ਆਪਣੀਆਂ ਸੇਵਾਵਾਂ ਦਿੱਤੀਆਂ। ਉਨ੍ਹਾਂ ਦੱਸਿਆ ਕਿ ਕੋਰੋਨਾ ਦੇ ਮੁਕੰਮਲ ਖ਼ਾਤਮੇ ਲਈ ਸੁਸਾਇਟੀ ਵੱਲੋਂ ਜਿੱਥੇ ਸਮੇਂ ਸਮੇਂ ਮੁਫ਼ਤ ਵੈਕਸੀਨ ਕੈਂਪ ਲਗਾਇਆ ਜਾਂਦਾ ਹੈ ਉੱਥੇ ਅੱਖਾਂ ਦੀਆਂ ਬਿਮਾਰੀਆਂ ਨਾਲ ਪੀੜਤ ਮਰੀਜ਼ਾਂ ਲਈ 21 ਨਵੰਬਰ 2021 ਦਿਨ ਐਤਵਾਰ ਨੂੰ ਸਵਰਗਵਾਸੀ ਜਗਜੀਤ ਸਿੰਘ ਭੰਡਾਰੀ ਦੀ ਯਾਦ ਵਿਚ ਚਿੱਟੇ ਮੋਤੀਆਂ ਦਾ ਚੈੱਕਅੱਪ ਤੇ ਅਪਰੇਸ਼ਨ ਕੈਂਪ ਲੰਮਿਆਂ ਵਾਲੇ ਨੇੜੇ ਡੀ ਏ ਵੀ ਕਾਲਜ ਜਗਰਾਓਂ ਵਿਖੇ ਲਗਾਇਆ ਜਾਵੇਗਾ। ਇਸ ਮੌਕੇ ਅਮਰ ਸ਼ਹੀਦ ਕਰਤਾਰ ਸਿੰਘ ਸਰਾਭਾ ਦੀ ਸ਼ਹਾਦਤ ’ਤੇ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ ਗਏ। ਇਸ ਮੌਕੇ ਸੁਸਾਇਟੀ ਦੇ ਸੀਨੀਅਰ ਮੀਤ ਪ੍ਰਧਾਨ ਪਿ੍ਰੰਸੀਪਲ ਚਰਨਜੀਤ ਭੰਡਾਰੀ, ਵਾਈਸ ਚੇਅਰਮੈਨ ਸੁਖਜਿੰਦਰ ਸਿੰਘ ਢਿੱਲੋਂ, ਪੀ ਆਰ ਓ ਮਨੋਜ ਗਰਗ ਤੇ ਸੁਖਦੇਵ ਗਰਗ, ਇਕਬਾਲ ਸਿੰਘ ਕਟਾਰੀਆ, ਵਿਨੋਦ ਬਾਂਸਲ, ਪ੍ਰਵੀਨ ਮਿੱਤਲ, ਲਾਕੇਸ਼ ਟੰਡਨ, ਮਨੋਹਰ ਸਿੰਘ ਟੱਕਰ, ਡਾ: ਭਾਰਤ ਭੂਸ਼ਨ ਬਾਂਸਲ, ਸੁਨੀਲ ਅਰੋੜਾ ਆਦਿ ਹਾਜ਼ਰ ਸਨ।