ਸ੍ਰੀਮਤੀ ਸਤੀਸ਼ ਗੁਪਤਾ ਸਰਵਹਿੱਤਕਾਰੀ ਵਿੱਦਿਆ ਮੰਦਿਰ ਵਿਖੇ ਮਨਾਇਆ ਗਿਆ ਗੁਰਪੁਰਬ

ਜਗਰਾਓਂ 18 ਨਵੰਬਰ (ਅਮਿਤ ਖੰਨਾ) ਸਿੱਖਾਂ ਦੇ ਸਰਤਾਜ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਜਨਮ ਦਿਹਾੜਾ ਸ੍ਰੀਮਤੀ ਸਤੀਸ਼ ਗੁਪਤਾ ਸਰਵਹਿੱਤਕਾਰੀ ਵਿੱਦਿਆ ਮੰਦਰ ਸੀਨੀਅਰ ਸੈਕੰਡਰੀ ਸਕੂਲ ਜਗਰਾਓਂ ਵਿਖੇ ਬਹੁਤ ਹੀ ਸ਼ਰਧਾ ਭਾਵ ਨਾਲ ਮਨਾਇਆ ਗਿਆ। ਇਸ ਪਵਿੱਤਰ ਦਿਹਾੜੇ ਦੀ ਸ਼ੁਰੂਆਤ ਵੰਦਨਾ ਦੁਆਰਾ ਕੀਤੀ ਗਈ। ਫਿਰ ਦੀਦੀ ਹਰਵਿੰਦਰ ਕੌਰ ਨੇ ਗੁਰੂ ਸਾਹਿਬਾਨ ਜੀ ਦੇ ਕੌਤਕਾਂ ਬਾਰੇ ਬੱਚਿਆਂ ਨੂੰ ਜਾਣਕਾਰੀ ਦਿੰਦਿਆਂ ਉਨ੍ਹਾਂ ਦੀਆਂ ਸਿੱਖਿਆਵਾਂ ਦਾ ਪਾਲਣ ਕਰਨ ਲਈ ਕਿਹਾ। ਫਿਰ ਬੱਚਿਆਂ ਦੁਆਰਾ ਸ਼ਬਦ ਗਾਇਣ ਕੀਤੇ ਗਏ। ਬੱਚਿਆਂ ਦੇ ਸ਼ਬਦਾਂ ਵਿੱਚ ਗੁਰੂ ਸਾਹਿਬਾਨ ਜੀ ਦੀ ਮਹਿਮਾ ਦਾ ਵਰਣਨ ਬੜੇ ਹੀ ਸੁਚੱਜੇ ਢੰਗ ਨਾਲ ਕੀਤਾ ਗਿਆ ਹੈ, ਜਿਸ ਨੂੰ ਸੁਣ ਕੇ ਸਾਰਾ ਵਾਤਾਵਰਣ ਭਗਤੀ ਦੇ ਰਸ ਵਿਚ ਡੁੱਬ ਗਿਆ।ਇਸ ਮੌਕੇ ਤੇ ਪ੍ਰਿੰਸੀਪਲ ਸ੍ਰੀਮਤੀ ਨੀਲੂ ਨਰੂਲਾ ਜੀ ਨੇ ਬੱਚਿਆਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਸਾਨੂੰ ਆਪਣੇ ਗੁਰੂ ਸਾਹਿਬਾਨਾਂ ਦੀਆਂ ਕੀਤੀਆਂ ਕੁਰਬਾਨੀਆਂ ਨੂੰ ਹਮੇਸ਼ਾ ਯਾਦ ਰੱਖਣਾ ਚਾਹੀਦਾ ਹੈ ਕਿਉਂਕਿ ਆਪਨੇ ਗੁਰੂਆਂ ਦੇ ਨਕਸ਼ੇ ਕਦਮਾਂ ਤੇ ਚੱਲ ਕੇ ਅਸੀਂ ਪੰਜ ਵਿਕਾਰ ਕਾਮ ਕ੍ਰੋਧ ਲੋਭ ਮੋਹ ਅਹੰਕਾਰ ਨੂੰ ਤਿਆਗ ਕੇ ਇਕ ਸੁਚੱਜਾ ਤੇ ਖੁਸ਼ਹਾਲ ਜੀਵਨ ਜੀਅ ਸਕਦੇ ਹਾਂ ਅਤੇ ਸਭ ਨੂੰ ਗੁਰਪੁਰਬ ਦੀਆਂ ਵਧਾਈਆਂ ਦਿੱਤੀਆਂ।ਅੰਤ ਵਿੱਚ ਬੱਚਿਆਂ ਦੁਆਰਾ ਫਤਿਹ ਬੁਲਾ ਕੇ ਇਸ ਪਵਿੱਤਰ ਦਿਹਾੜੇ ਦਾ ਸਮਾਪਨ ਕੀਤਾ ਗਿਆ।