ਸਵਰਗਵਾਸੀ ਜਗਜੀਤ ਸਿੰਘ ਭੰਡਾਰੀ ਦੀ ਯਾਦ ਚ ਅੱਖਾਂ ਦਾ ਮੁਫ਼ਤ ਜਾਂਚ ਤੇ ਆਪ੍ਰੇਸ਼ਨ ਕੈਂਪ ਲਗਾਇਆ

  ਜਗਰਾਉਂ (ਅਮਿਤ ਖੰਨਾ ) ਸਵਰਗਵਾਸੀ ਜਗਜੀਤ ਸਿੰਘ ਭੰਡਾਰੀ ਦੀ ਯਾਦ ਵਿਚ ਅੱਜ 6ਵਾਂ ਅੱਖਾਂ ਦਾ ਮੁਫ਼ਤ ਜਾਂਚ ਤੇ ਅਪਰੇਸ਼ਨ ਕੈਂਪ ਲੋਕ ਸੇਵਾ ਸੁਸਾਇਟੀ ਜਗਰਾਉਂ ਵੱਲੋਂ ਲੰਮਿਆਂ ਵਾਲੇ ਬਾਗ਼ ਜਗਰਾਓਂ ਵਿਖੇ ਲਗਾਇਆ ਗਿਆ। ਕੈਂਪ ਦਾ ਉਦਘਾਟਨ ਕਰਦਿਆਂ ਸਾਬਕਾ ਵਿਧਾਇਕ ਐੱਸ ਆਰ ਕਲੇਰ ਤੇ ਭਾਗ ਸਿੰਘ ਮੱਲ੍ਹਾ, ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਭਾਈ ਗੁਰਚਰਨ ਸਿੰਘ ਗਰੇਵਾਲ, ਉੱਘੇ ਸਮਾਜ ਸੇਵੀ ਰਾਜਿੰਦਰ ਜੈਨ ਅਤੇ ਐੱਸ ਪੀ ਗੁਰਮੀਤ ਕੌਰ ਨੇ ਆਪਣੇ ਕਰ ਕਮਲਾਂ ਨਾਲ ਕਰਦਿਆਂ ਭੰਡਾਰੀ ਪਰਿਵਾਰ ਵੱਲੋਂ ਆਪਣੇ ਬਜ਼ੁਰਗਾਂ ਦੀ ਯਾਦ ਵਿਚ ਲਗਾਏ ਕੈਂਪ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਬਜ਼ੁਰਗਾਂ ਦੀਆਂ ਯਾਦ ਨੂੰ ਕਿਸੇ ਲੋੜਵੰਦ ਦੀ ਮਦਦ ਕਰ ਕੇ ਮਨਾਉਣ ਦਾ ਜੋ ਫਲ ਮਿਲਦਾ ਹੈ ਉਸ ਨੂੰ ਸ਼ਬਦਾਂ ਵਿਚ ਬਿਆਨ ਨਹੀਂ ਕੀਤਾ ਜਾ ਸਕਦਾ। ਇਸ ਮੌਕੇ ਇਸ ਮੌਕੇ ਲੋਕ ਸੇਵਾ ਸੁਸਾਇਟੀ ਦੇ ਚੇਅਰਮੈਨ ਗੁਲਸ਼ਨ ਅਰੋੜਾ, ਸਰਪ੍ਰਸਤ ਰਜਿੰਦਰ ਜੈਨ, ਪ੍ਰਧਾਨ ਨੀਰਜ ਮਿੱਤਲ, ਸੈਕਟਰੀ ਕੁਲਭੂਸ਼ਨ ਗੁਪਤਾ ਅਤੇ ਕੈਸ਼ੀਅਰ ਕੰਵਲ ਕੱਕੜ ਨੇ ਕਿਹਾ ਕਿ ਸੁਸਾਇਟੀ ਦਾ 18ਵਾਂ ਅੱਖਾਂ ਦਾ ਚੈੱਕਅਪ ਤੇ ਅਪਰੇਸ਼ਨ ਕੈਂਪ ਹੈ। ਉਨ੍ਹਾਂ ਦੱਸਿਆ ਕਿ ਕੈਂਪ ਵਿਚ ਸ਼ੰਕਰ ਹਸਪਤਾਲ ਦੇ ਸੀ ਈ ਓ ਰਵਿੰਦਰਪਾਲ ਸਿੰਘ ਚਾਵਲਾ ਦੀ ਅਗਵਾਈ ਵਿਚ ਡਾ: ਅਰਵੇਦਾ ਦੀ ਟੀਮ ਨੇ 152 ਮਰੀਜ਼ਾਂ ਦਾ ਚੈੱਕਅਪ ਕਰਦਿਆਂ 65 ਮਰੀਜ਼ਾਂ ਦੀ ਚੋਣ ਕੀਤੀ ਜਿਨ੍ਹਾਂ ਦੇ ਚਿੱਟੇ ਮੋਤੀਏ ਦੇ ਆਪ੍ਰੇਸ਼ਨ ਹਸਪਤਾਲ ਵਿਖੇ ਕੀਤੇ ਜਾਣਗੇ। ਇਸ ਮੌਕੇ ਅਪਰੇਸ਼ਨ ਵਾਲੇ ਮਰੀਜ਼ਾਂ ਦੇ ਕੋਰੋਨਾ ਟੈੱਸਟ ਵੀ ਕੀਤੇ ਗਏ। ਇਸ ਮੌਕੇ ਪਿ੍ਰੰਸੀਪਲ ਚਰਨਜੀਤ ਸਿੰਘ ਭੰਡਾਰੀ ਅਤੇ ਦੀਪਇੰਦਰ ਸਿੰਘ ਭੰਡਾਰੀ ਨੇ ਕੈਂਪ ਦੀ ਪੂਰਨ ਸਫਲਤਾ ਲਈ ਸਮੂਹ ਮਹਿਮਾਨਾਂ, ਮੈਂਬਰਾਂ ਤੇ ਸਹਿਯੋਗੀਆਂ ਦਾ ਧੰਨਵਾਦ ਕੀਤਾ। ਇਸ ਮੌਕੇ ਪ੍ਰਾਜੈਕਟ ਕੈਸ਼ੀਅਰ ਰਾਜੀਵ ਗੁਪਤਾ, ਪ੍ਰਾਜੈਕਟ ਚੇਅਰਮੈਨ ਲਾਕੇਸ਼ ਟੰਡਨ, ਪੀ ਆਰ ਓ ਸੁਖਦੇਵ ਗਰਗ, ਸਾਬਕਾ ਚੇਅਰਮੈਨ ਕਮਲਜੀਤ ਸਿੰਘ ਮੱਲ੍ਹਾ, ਮਨਮੋਹਨ ਕਤਿਆਲ, ਚੰਦ ਸਿੰਘ ਡੱਲਾ, ਰਾਜ ਭੱਲਾ, ਹਰਵਿੰਦਰ ਸਿੰਘ ਚਾਵਲਾ, ਦਵਿੰਦਰਜੀਤ ਸਿੰਘ ਸਿੱਧੂ, ਅੰਕੁਸ਼ ਧੀਰ, ਇੰਦਰਜੀਤ ਸਿੰਘ ਲਾਂਬਾ, ਰਵਿੰਦਰਪਾਲ ਸਿੰਘ ਮੈਦ, ਗਗਨਦੀਪ ਸਿੰਘ ਸਰਨਾ. ਐੱਸ ਬੀ ਆਈ ਦੇ ਮੈਨੇਜਰ ਨਰਿੰਦਰ ਕੋਚਰ, ਸਾਬਕਾ ਕੌਂਸਲਰ ਅਪਾਰ ਸਿੰਘ, ਤਰਲੋਕ ਸਿੰਘ ਸਿਡਾਨਾ, ਪੰਡਿਤ ਅਸ਼ੋਕ ਸ਼ਰਮਾ, ਸਾਬਕਾ ਕੌਂਸਲਰ ਕਰਮਜੀਤ ਸਿੰਘ ਕੈਂਥ, ਜਗਦੀਸ਼ ਓਹਰੀ, ਪ੍ਰਤਾਪ ਸਿੰਘ, ਜਸਪਾਲ ਸਿੰਘ ਹੋਰਾਂ, ਈ ਓ ਅਮਰਿੰਦਰ ਸਿੰਘ, ਰਾਜ ਭਾਰਦਵਾਜ, ਕੈਪਟਨ ਨਰੇਸ਼ ਵਰਮਾ, ਪਰਮਵੀਰ ਸਿੰਘ ਮੋਤੀ ਆਦਿ ਪਤਵੰਤੇ ਸੱਜਣਾਂ ਤੋਂ ਇਲਾਵਾ ਵਿਨੋਦ ਬਾਂਸਲ, ਪ੍ਰਵੀਨ ਜੈਨ, ਇਕਬਾਲ ਸਿੰਘ ਕਟਾਰੀਆ, ਪ੍ਰਵੀਨ ਮਿੱਤਲ, ਮੁਕੇਸ਼ ਗੁਪਤਾ, ਰਜਿੰਦਰ ਜੈਨ, ਆਰ ਕੇ ਗੋਇਲ, ਮਦਨ ਲਾਲ ਅਰੋੜਾ, ਸੁਖਜਿੰਦਰ ਸਿੰਘ ਢਿੱਲੋਂ, ਜਸਵੰਤ ਸਿੰਘ, ਰਾਜਨ ਸਿੰਗਲਾ, ਯੋਗਰਾਜ ਗੋਇਲ, ਡਾ ਗੁਰਦਰਸ਼ਨ ਮਿੱਤਲ ਆਦਿ ਹਾਜ਼ਰ ਸਨ।