ਡੀ.ਏ.ਵੀ .ਸੈਟੇਨਰੀ.ਪਬਲਿਕ ਸਕੂਲ ਵਿਖੇ ਟ੍ਰੈਫਿਕ ਨਿਯਮਾਂ ਸਬੰਧੀ ਜਾਗਰੂਕਤਾ ਫੈਲਾਉਣ ਲਈ ਪ੍ਰੋਗਰਾਮ ਕਰਵਾਇਆ

ਜਗਰਾਓਂ 21 ਨਵੰਬਰ (ਅਮਿਤ ਖੰਨਾ) ਡੀ.ਏ.ਵੀ .ਸੈਟੇਨਰੀ.ਪਬਲਿਕ ਸਕੂਲ,ਜਗਰਾਉਂ ਵਿਖੇ ਅੱਜ ਐਸ. ਐਸ .ਪੀ ਸ੍ਰੀ ਰਾਜ ਬਚਨ ਸਿੰਘ ਸੰਧੂ, ਡੀ.ਐਸ.ਪੀ ਗੁਰਬਿੰਦਰ ਸਿੰਘ (ਟ੍ਰੈਫਿਕ), ਇੰਸਪੈਕਟਰ ਖੁਸ਼ਵਿੰਦਰਪਾਲ ਸਿੰਘ (ਟਰੈਫਿਕ ਇੰਚਾਰਜ) ਜਿਲਾ ਲੁਧਿਆਣਾ ਦਿਹਾਤੀ ਜੀ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਟ੍ਰੈਫਿਕ ਨਿਯਮਾਂ ਸਬੰਧੀ ਜਾਗਰੂਕਤਾ ਫੈਲਾਉਣ ਲਈ ਪ੍ਰੋਗਰਾਮ ਕਰਵਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪ੍ਰਿੰਸੀਪਲ ਸਾਹਿਬ ਸ੍ਰੀ ਬ੍ਰਿਜਮੋਹਨ ਬੱਬਰ ਜੀ ਨੇ ਦੱਸਿਆ ਕਿ ਅੱਜ ਸਕੂਲ ਵਿੱਚ ਏ.ਐਸ.ਆਈ ਹਰਪਾਲ ਸਿੰਘ ਹੈਡ ਕਾਂਸਟੇਬਲ, ਗੁਰਦੇਵ ਸਿੰਘ ਅਤੇ ਕਾਂਸਟੇਬਲ ਹਰਪ੍ਰੀਤ ਸਿੰਘ ਜੀ ਨੇ ਸਕੂਲ ਆ ਕੇ ਸਕੂਲ ਦੇ ਵਿਿਦਆਰਥੀਆਂ ਅਤੇ ਸਕੂਲ ਟ੍ਰਾਸਪੋਰਟ ਦੇ ਡਰਾਈਵਰਾਂ ਨੂੰ ਟਰੈਫਿਕ ਨਿਯਮਾ ਦੇ ਜ਼ਰੂਰੀ ਨਿਯਮਾਂ ਤੋਂ ਜਾਣੂ ਕਰਵਾਇਆ। ਇਸ ਮੀਟਿੰਗ ਦੌਰਾਨ ਵਿਿਦਆਰਥੀਆਂ ਨੂੰ ਡਰਾਈਵਿੰਗ ਲਾਇਸੰਸ ਦੀ ਮਹੱਤਤਾ ਅਤੇ ਡਰਾਈਵਿੰਗ ਦੋਰਾਨ ਵਰਤਣ ਯੋਗ ਨਿਯਮਾ ਤੇ ਚਾਨਣਾ ਪਾਇਆ ਗਿਆ। ਇਸ ਮੀਟਿੰਗ ਵਿੱਚ ਵਿਿਦਆਰਥੀਆਂ ਨੂੰ ਆਵਾਜਾਈ ਦੇ ਸਾਧਨਾਂ ਦੀ ਉਚਿਤ ਅਤੇ ਸੁਰੱਖਿਅਤ ਵਰਤੋਂ ਕਰਨ ਲਈ ਪ੍ਰੇਰਿਆ ਗਿਆ। ਡਰਾਈਵਰਾਂ ਨੂੰ ਵਿਸ਼ੇਸ਼ ਤੌਰ ਤੇ ਸਕੂਲ ਟਰਾਂਸਪੋਰਟ ਦੇ ਨਿਯਮਾਂ ਤੋਂ ਜਾਣੂ ਕਰਵਾ ਕੇ ਉਹਨਾਂ ਨੂੰ ਵਿਿਦਆਰਥੀਆਂ ਦੀ ਸੁਰੱਖਿਆ ਦਾ ਉਚਿਤ ਪ੍ਰਬੰਧ ਕਰਨ, ਨਿਯਮਿਤ ਸੰਖਿਆ ਵਿਚ ਵਿਿਦਆਰਥੀਆਂ ਨੂੰ ਵੈਨਾਂ ਤੇ ਬਿਠਾਉਣ ਬਾਰੇ ਜਾਣੂ ਕਰਵਾਇਆ ਗਿਆ।