ਪੰਜਾਬ

ਇੰਗਲੈਂਡ ਰਹਿੰਦੇ ਪਤੀ ਵੱਲੋਂ ਧੋਖਾਧੜੀ

ਤਰਨ ਤਾਰਨ- ਇਲਾਕੇ ਦੇ ਪਿੰਡ ਆਸਲ ਉਤਾੜ ਦੇ ਵਾਸੀ ਦੀ ਪ੍ਰੀਤਮ ਸਿੰਘ ਦੀ ਲੜਕੀ ਨਾਲ ਉਸ ਦੇ ਇੰਗਲੈਂਡ ਰਹਿੰਦੇ ਪਤੀ ਵਲੋਂ ਡੁਪਲੀਕੇਟ ਪਾਸਪੋਰਟ ਬਣਾਉਣ ਮੌਕੇ ਆਪਣੀ ਪਤਨੀ ਦਾ ਨਾਮ ਨਾ ਦਰਜ ਕਰਨ ਬਾਰੇ ਕੀਤੀ ਸ਼ਿਕਾਇਤ ’ਤੇ ਖੇਮਕਰਨ ਪੁਲੀਸ ਵਲੋਂ ਮੁਲਜ਼ਮ ਖ਼ਿਲਾਫ਼ ਦਫ਼ਾ 12 (1) ਬੀ-ਪਾਸਪੋਸਟ ਐਕਟ ਦੀ ਦਫ਼ਾ-1967, 420 ਫੌਜਦਾਰੀ ਧਾਰਾ ਤਹਿਤ ਮਾਮਲਾ ਦਰਜ ਕੀਤਾ ਹੈ| ਏਐਸਆਈ ਦੇਸ ਰਾਜ ਨੇ ਦੱਸਿਆ ਕਿ ਮੁਲਜ਼ਮ ਦੀ ਪਛਾਣ ਗੁਰਵਰਿਆਮ ਸਿੰਘ ਵਾਸੀ ਮਾਛੀਕੇ (ਹੁਣ ਲੰਡਨ-ਇੰਗਲੈਂਡ) ਦੇ ਤੌਰ ’ਤੇ ਕੀਤੀ ਗਈ ਹੈ| ਪੀੜਤ ਔਰਤ ਬਲਵਿੰਦਰ ਕੌਰ ਨੇ ਇਸ ਬਾਰੇ ਸੂਬੇ ਦੇ ਐਨਆਰਆਈ ਕਮਿਸ਼ਨ ਚੰਡੀਗੜ੍ਹ ਦੇ ਦਫਤਰ ਸ਼ਿਕਾਇਤ ਕੀਤੀ ਸੀ| ਔਰਤ ਨੇ ਸ਼ਿਕਾਇਤ ਵਿਚ ਦੱਸਿਆ ਕਿ ਉਸ ਦੇ ਪਤੀ ਨੇ ਇੰਗਲੈਂਡ ਸਥਿਤੀ ਭਾਰਤੀ ਹਾਈ ਕਮਿਸ਼ਨ ਕੋਲੋਂ 11 ਅਗਸਤ 2017 ਨੂੰ ਡੁਪਲੀਕੇਟ ਪਾਸਪੋਰਟ ਜਾਰੀ ਕਰਾਇਆ ਹੈ, ਜਿਸ ਵਿਚ ਉਸ ਨੇ ਤੱਥਾਂ ਨਾਲ ਛੇੜਛਾੜ ਕਰਦਿਆਂ ਆਪਣੀ ਪਤਨੀ ਦਾ ਨਾਂ ਦਰਜ ਕਰਨ ਦੀ ਥਾਂ ’ਤੇ ਉਸ ਖਾਨੇ ਵਿਚ ਐਨਏ (ਲਾਗੂ ਨਹੀਂ ਹੁੰਦਾ) ਲਿਖਿਆ ਹੈ, ਜਿਸ ਨਾਲ ਉਸ ਵਲੋਂ ਤੱਥਾਂ ਨੂੰ ਛੁਪਾਉਣ ਦੀ ਕੋਸ਼ਿਸ਼ ਕੀਤੀ ਗਈ ਹੈ| ਐਨਆਰਐਨ ਕਮਿਸ਼ਨ ਦੀ ਹਦਾਇਤ ’ਤੇ ਪੁਲੀਸ ਨੇ ਮਾਮਲਾ ਦਰਜ ਕੀਤਾ ਹੈ।

ਦੋਰਾਹਾ ’ਚ ਸੱਤ ਸਾਲਾ ਬੱਚੀ ਦਾ ਜਬਰ-ਜਨਾਹ ਤੋਂ ਬਾਅਦ ਕਤਲ

ਦੋਰਾਹਾ- ਇੱਥੇ ਇਕ ਸੱਤ ਸਾਲਾਂ ਦੀ ਲੜਕੀ ਨੂੰ ਉਸ ਦੇ ਪਿਤਾ ਦੇ ਰਿਸ਼ਤੇਦਾਰ ਨੇ ਅਗਵਾ ਕਰ ਕੇ ਜਬਰ-ਜਨਾਹ ਕਰਨ ਤੋਂ ਬਾਅਦ ਕਤਲ ਕਰ ਦਿੱਤਾ। ਸ਼ਿਕਾਇਤਕਰਤਾ ਨੇ ਪੁਲੀਸ ਨੂੰ ਦਿੱਤੀ ਸ਼ਿਕਾਇਤ ’ਚ ਦੱਸਿਆ ਕਿ ਮੁਲਜ਼ਮ ਉਸ ਦੇ ਪਤੀ ਦਾ ਰਿਸ਼ਤੇਦਾਰ ਹੈ। ਉਹ ਲੰਘੀ ਰਾਤ ਉਨ੍ਹਾਂ ਦੇ ਘਰ ਆਇਆ ਸੀ। ਪੁਲੀਸ ਅਨੁਸਾਰ ਲੜਕੀ ਦਾ ਪਿਤਾ ਕਿਸੇ ਕੰਮ ਤੋਂ ਬਾਹਰ ਗਿਆ ਹੋਇਆ ਸੀ। ਪਿੱਛੋਂ ਮੁਲਜ਼ਮ ਨੇ ਲੜਕੀ ਨੂੰ ਅਗਵਾ ਕਰ ਲਿਆ ਅਤੇ ਰੇਲ ਦੀ ਪਟੜੀ ਨੇੜੇ ਸਥਿਤ ਇਕ ਖਾਲੀ ਗੁਦਾਮ ਵਿੱਚ ਲੈ ਗਿਆ, ਜਿੱਥੇ ਉਸ ਨੇ ਬੱਚੀ ਨਾਲ ਜਬਰ-ਜਨਾਹ ਕੀਤਾ ਤੇ ਕਤਲ ਕਰ ਦਿੱਤਾ। ਲੜਕੀ ਦੀ ਲਾਸ਼ ਉੱਥੇ ਹੀ ਮਿਲੀ। ਪੁਲੀਸ ਨੇ ਦੱਸਿਆ ਕਿ ਇਕ ਹੋਰ ਮੁਲਜ਼ਮ ਨੇ ਇਸ ਅਪਰਾਧ ਵਿੱਚ ਮੁਲਜ਼ਮ ਦੀ ਮਦਦ ਕੀਤੀ। ਥਾਣਾ ਦੋਰਾਹਾ ਦੇ ਮੁਖੀ ਇੰਸਪੈਕਟਰ ਕਰਨੈਲ ਸਿੰਘ ਨੇ ਕਿਹਾ ਕਿ ਆਈਪੀਸੀ ਦੀਆਂ ਵੱਖ ਵੱਖ ਧਾਰਾਵਾਂ ਅਤੇ ਪੋਕਸੋ ਐਕਟ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਛਾਪੇ ਮਾਰੇ ਜਾ ਰਹੇ ਹਨ।

ਰਾਣਾ ਸ਼ਿਵਦੀਪ ਪੰਜਾਬ ਏਕਤਾ ਪਾਰਟੀ ਜ਼ਿਲਾ ਲੁਧਿਆਣਾ ਦੇ ਪ੍ਰਧਾਨ ਨਿਯੁਕਤ

ਚੰਡੀਗੜ੍ਹ- 10 ਮਾਰਚ  ( ਜਨ ਸਕਤੀ ਨਿਉਜ )—ਰਾਣਾ ਸ਼ਿਵਦੀਪ ਪੰਜਾਬ ਏਕਤਾ ਪਾਰਟੀ ਜ਼ਿਲਾ ਲੁਧਿਆਣਾ ਦੇ ਪ੍ਰਧਾਨ ਨਿਯੁਕਤ ਕੀਤਾ। ਇਸ ਮੌਕੇ ਉੰਨਾ ਨੇ ਸੁਖਪਾਲ ਸਿੰਘ ਖੈਰਾ ਅਤੇ ਸਮੂਹ ਪਾਰਟੀ ਵਰਕਰਸ ਦਾ ਤਹਿ ਦਿਲ ਤੋਂ ਧੰਨਵਾਦ ਕੀਤਾ। ਇਸ ਮੌਕੇ ਮੇਨ ਵਿੰਗ ਜ਼ਿਲਾ ਲੁਧਿਆਣਾ ਪ੍ਰਧਾਨ ਮਨਪ੍ਰੀਤ ਸਿੰਘ ਘਾਵੱਦੀ ਅਤੇ ਯੂਥ ਸਟੇਟ ਪ੍ਰਧਾਨ ਦਵਿੰਦਰ ਸਿੰਘ ਤੂਰ ਨੇ ਵੀ ਰਾਣਾ ਸ਼ਿਵਦੀਪ ਨੂੰ ਮੁਬਾਰਕਬਾਦ ਦਿੱਤੀ।

ਮੁੱਖ ਮੰਤਰੀ ਦੀ ਕੋਠੀ ਅੱਗੇ ਆਵਾਰਾ ਪਸ਼ੂ ਛੱਡਣ ਜਾ ਰਹੇ ਕਿਸਾਨਾਂ ਨੂੰ ਪੁਲੀਸ ਨੇ ਘੇਰਿਆ

ਸਮਰਾਲਾ,  ਮਾਰਚ ਆਵਾਰਾ ਪਸ਼ੂਆਂ ਦਾ ਮਾਮਲਾ ਕਿਸਾਨਾਂ ਤੋਂ ਬਾਅਦ ਹੁਣ ਸੂਬਾ ਸਰਕਾਰ ਲਈ ਗਲ਼ੇ ਦੀ ਹੱਡੀ ਬਣਨ ਲੱਗਾ ਹੈ ਕਿਉਂਕਿ ਫ਼ਸਲਾਂ ਦੇ ਹੋ ਰਹੇ ਨੁਕਸਾਨ ਤੋਂ ਅੱਕੇ ਕਿਸਾਨਾਂ ਵੱਲੋਂ ਆਵਾਰਾ ਪਸ਼ੂਆਂ ਨੂੰ ਟਰਾਲੀਆਂ ਵਿੱਚ ਭਰ ਕੇ ਅੱਜ ਮੁੱਖ ਮੰਤਰੀ ਦੀ ਸਰਕਾਰੀ ਕੋਠੀ ਵਿੱਚ ਛੱਡਣ ਦਾ ਰਾਹ ਫੜ ਲਿਆ ਗਿਆ ਸੀ। ਕਿਸਾਨਾਂ ਵੱਲੋਂ ਆਪਣੇ ਫ਼ੈਸਲੇ ਮੁਤਾਬਿਕ ਜਦੋਂ ਹਜ਼ਾਰਾਂ ਪਸ਼ੂਆਂ ਨੂੰ ਟਰਾਲੀਆਂ ਵਿੱਚ ਭਰ ਕੇ ਚੰਡੀਗੜ੍ਹ ਵੱਲ ਕੂਚ ਕੀਤਾ ਗਿਆ ਤਾਂ ਕਿਸਾਨਾਂ ਨੂੰ ਸਮਰਾਲਾ ਨੇੜੇ ਹੀ ਪੁਲੀਸ ਨੇ ਘੇਰ ਲਿਆ। ਕਿਸਾਨਾਂ ਵੱਲੋਂ ਮੌਕੇ ‘ਤੇ ਹੀ ਦਰੀਆਂ ਵਿਛਾ ਕੇ ਰਾਸ਼ਟਰੀ ਰਾਜ ਮਾਰਗ ਨੂੰ ਜਾਮ ਕਰਕੇ ਸਰਕਾਰ ਖਿਲਾਫ਼ ਜ਼ਬਰਦਸਤ ਨਾਅਰੇਬਾਜ਼ੀ ਕੀਤੀ ਗਈ।
ਜਾਣਕਾਰੀ ਅਨੁਸਾਰ ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੇ ਸੱਦੇ ‘ਤੇ ਇਲਾਕੇ ਦੇ ਸੈਂਕੜੇ ਕਿਸਾਨਾਂ ਨੇ ਪਿੰਡਾਂ ’ਚ ਆਵਾਰਾ ਫਿਰਦੇ ਪਸ਼ੂਆਂ ਅਤੇ ਕੁੱਤਿਆਂ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰੀ ਕੋਠੀ ਅੱਗੇ ਛੱਡਣ ਲਈ ਦਰਜਨਾਂ ਟਰਾਲੀਆਂ ’ਚ ਭਰ ਕੇ ਮਾਲਵਾ ਕਾਲਜ ਕੋਲ ਲਿਆਂਦਾ। ਕਿਸਾਨ ਆਗੂ ਹਰਿੰਦਰ ਸਿੰਘ ਲੱਖੋਵਾਲ ਨੇ ਜਦੋਂ ਟਰਾਲੀਆਂ ਦੇ ਇਸ ਕਾਫਲੇ ਨੂੰ ਰਵਾਨਾ ਕੀਤਾ ਤਾਂ ਪੁਲੀਸ ਨੇ ਚੰਡੀਗੜ੍ਹ ਰੋਡ ਅੱਗੇ ਆਪਣੇ ਬੈਰੀਕੇਡ ਲਗਾ ਕੇ ਕਿਸਾਨਾਂ ਦਾ ਰਾਹ ਰੋਕ ਲਿਆ। ਪੁਲੀਸ ਦੇ ਧੱਕੇਸ਼ਾਹੀ ਵਾਲੇ ਰਵੱਈਏ ਤੋਂ ਖ਼ਫਾ ਹੋਏ ਕਿਸਾਨਾਂ ਨੇ ਸਰਕਾਰ ਖ਼ਿਲਾਫ ਨਾਅਰੇਬਾਜ਼ੀ ਕਰਦਿਆਂ ਲੁਧਿਆਣਾ ਤੋਂ ਚੰਡੀਗੜ੍ਹ ਜਾਣ ਵਾਲੇ ਕੌਮੀ ਮਾਰਗ ’ਤੇ ਦਰੀਆਂ ਵਿਛਾ ਕੇ ਪੱਕਾ ਧਰਨਾ ਲਗਾ ਦਿੱਤਾ। ਕਰੀਬ 1.30 ਵਜੇ ਲੱਖੋਵਾਲ ਵੱਲੋਂ ਸਥਾਨਕ ਪ੍ਰਸ਼ਾਸਨ ਨੂੰ ਅਲਟੀਮੇਟਮ ਦਿੱਤਾ ਗਿਆ ਕਿ ਉਨ੍ਹਾਂ ਦੀਆਂ ਟਰਾਲੀਆਂ ਵਿੱਚ ਲੱਦੇ ਆਵਾਰਾ ਪਸ਼ੂਆਂ ਨੂੰ ਪ੍ਰਸ਼ਾਸਨ ਸੰਭਾਲ ਲਵੇ ਨਹੀਂ ਤਾਂ ਉਹ ਬੈਰੀਕੇਟ ਤੋੜ ਕੇ ਚੰਡੀਗੜ੍ਹ ਵੱਲ੍ਹ ਵਧਣਗੇ। ਸਥਾਨਕ ਤਹਿਸੀਲਦਾਰ ਵੱਲੋਂ ਕਿਸਾਨਾਂ ਨੂੰ ਭਰੋਸਾ ਦਿੱਤੇ ਜਾਣ ਤੋਂ ਤੁਰੰਤ ਬਾਅਦ ਪ੍ਸ਼ਾਸਨ ਵੱਲੋਂ ਟਰੱਕਾਂ ਦਾ ਪ੍ਰਬੰਧ ਕਰਕੇ ਉਨ੍ਹਾਂ ਵਿੱਚ ਆਵਾਰਾ ਪਸ਼ੂਆਂ ਨੂੰ ਲੱਦਿਆ ਗਿਆ ਅਤੇ ਬਾਅਦ ਵਿੱਚ ਇਹ ਆਵਾਰਾ ਪਸ਼ੂ ਸਰਕਾਰੀ ਗਊਸ਼ਾਲਾ ਵਿੱਚ ਭੇਜ ਦਿੱਤੇ ਗਏ। ਇਸ ਤੋਂ ਬਾਅਦ ਕਿਸਾਨਾਂ ਵੱਲੋਂ ਆਪਣਾ ਧਰਨਾ ਚੁੱਕ ਲਿਆ ਗਿਆ। ਇਸ ਤੋਂ ਪਹਿਲਾਂ ਧਰਨੇ ਨੂੰ ਸੰਬੋਧਨ ਕਰਦਿਆਂ ਲੱਖੋਵਾਲ ਨੇ ਕਿਹਾ ਕਿ ਸਰਕਾਰਾਂ ਵੱਲੋਂ ਗਊ ਸੈੱਸ ਦੇ ਨਾਂਅ ‘ਤੇ ਕਰੋੜਾਂ ਰੁਪਇਆ ਲੋਕਾਂ ਦੀਆਂ ਜੇਬਾਂ ਵਿੱਚੋਂ ਇਕੱਠਾ ਕੀਤਾ ਗਿਆ ਅਤੇ ਆਵਾਰਾ ਪਸ਼ੂਆਂ ਨੂੰ ਸਾਂਭਣ ਲਈ ਕੋਈ ਵੀ ਪੈਸਾ ਨਹੀਂ ਖਰਚਿਆ ਜਾ ਰਿਹਾ। ਉਨ੍ਹਾਂ ਕਿਹਾ ਕਿ ਆਵਾਰਾ ਪਸ਼ੂ ਕਿਸਾਨਾਂ ਦੀਆਂ ਫ਼ਸਲਾਂ ਨੂੰ ਉਜਾੜ ਰਹੇ ਹਨ ਤੇ ਸਰਕਾਰ ਮੂਕ ਦਰਸ਼ਕ ਬਣੀ ਹੋਈ ਹੈ। ਉਨ੍ਹਾਂ ਕਿਹਾ ਕਿ ਆਵਾਰਾ ਕੁੱਤੇ ਲੰਘੇ ਸਾਲ ਵਿੱਚ 1 ਲੱਖ ਲੋਕਾਂ ਨੂੰ ਕੱਟ ਚੁੱਕੇ ਹਨ। ਇਸ ਮੌਕੇ ਪਰਮਿੰਦਰ ਸਿੰਘ ਪਾਲਮਾਜਰਾ, ਅਜੈਬ ਸਿੰਘ ਪਹਾੜੂਵਾਲ, ਹਰਗੁਰਮੁੱਖ ਸਿੰਘ ਦਿਆਲਪੁਰਾ, ਗੁਰਪ੍ਰੀਤ ਸਿੰਘ ਸਾਹਾਬਾਦ, ਸਰਬਜੀਤ ਸਿੰਘ ਧਨਾਨਸੂ, ਜਸਵਿੰਦਰ ਸਿੰਘ ਕੂੰਮਕਲਾਂ, ਅਮਰਜੀਤ ਸਿੰਘ ਕੂੰਮਕਲਾਂ, ਰਣਧੀਰ ਸਿੰਘ ਖੱਟਰਾਂ, ਰਘਵੀਰ ਸਿੰਘ ਕੂੰਮਕਲਾਂ, ਹਰਪ੍ਰਸ਼ਾਦ ਸਿੰਘ ਕੂੰਮਕਲਾਂ, ਬਲਵੰਤ ਸਿੰਘ ਦਿਆਲਪੁਰਾ, ਚਰਨਜੀਤ ਸਿੰਘ ਪਾਲਮਾਜਰਾ, ਸਤਵੰਤ ਸਿੰਘ ਪਾਲਮਾਜਰਾ, ਨਛੱਤਰ ਸਿੰਘ ਬੌਂਦਲੀ ਅਤੇ ਗੁਰਦੀਪ ਸਿੰਘ ਬੌਂਦਲੀ ਆਦਿ ਹਾਜਰ ਸਨ।

ਪੰਜਾਬ ਦੇ ਦਫਤਰੀ ਮੁਲਾਜ਼ਮਾਂ ਦੀ ਦੂਸਰੇ ਦਿਨ ਵੀ ਕਲਮ ਛੋੜ ਹੜਤਾਲ ਜਾਰੀ

ਚੰਡੀਗੜ੍ਹ, ਮਾਰਚ  ਪੰਜਾਬ ਦੇ ਦਫਤਰੀ ਮੁਲਾਜ਼ਮਾਂ ਨੇ ਅੱਜ ਦੂਸਰੇ ਦਿਨ ਵੀ ਆਪਣੀ ਕਲਮ ਛੋੜ ਹੜਤਾਲ ਜਾਰੀ ਰੱਖੀ। ਪੰਜਾਬ ਸਕੱਤਰੇਤ ਤੋਂ ਲੈ ਕੇ ਵਿਭਾਗਾਂ ਦੇ ਮੁੱਖ ਦਫਤਰਾਂ, ਜ਼ਿਲ੍ਹਾ ਪੱਧਰਾਂ ‘ਤੇ ਡੀਸੀਜ਼ ਦਫਤਰਾਂ, ਖਜ਼ਾਨਾ ਦਫਤਰਾਂ, ਤਹਿਸੀਲ ਦਫਤਰਾਂ ਸਮੇਤ ਹਰੇਕ ਵਿਭਾਗ ਦੇ ਮੁਲਾਜ਼ਮ ਸਵੇਰ 9 ਵਜੇ ਹੀ ਦਫਤਰੀ ਫਾਈਲਾਂ ਫਰੋਲਣ ਦੀ ਥਾਂ ਬਾਹਰ ਰੈਲੀਆਂ ਅਤੇ ਪ੍ਰਦਰਸ਼ਨ ਕਰਕੇ ਸਰਕਾਰ ਦਾ ਪਿੱਟ ਸਿਆਪਾ ਕਰ ਰਹੇ ਹਨ। ਸੂਤਰਾਂ ਅਨੁਸਾਰ ਦੂਸਰੇ ਪਾਸੇ ਵਿੱਤ ਵਿਭਾਗ ਦੇ ਅਧਿਕਾਰੀ ਲੰਘੀ ਦੇਰ ਰਾਤ ਤਕ ਮੁਲਾਜ਼ਮਾਂ ਦੀਆਂ ਮੰਨੀਆਂ ਮੰਗਾਂ ਦੀਆਂ ਫਾਈਲਾਂ ਨੂੰ ਅੰਤਮ ਰੂਪ ਦੇਣ ਲਈ ਯਤਨਸ਼ੀਲ ਹਨ ਅਤੇ ਅੱਜ ਇਹ ਸਾਰੇ ਮੁੱਦੇ ਵਿੱਤ ਮੰਤਰੀ ਮਨਪ੍ਰੀਤ ਬਾਦਲ ਮੂਹਰੇ ਰੱਖੇ ਜਾ ਰਹੇ ਹਨ। ਸਰਕਾਰ ਕਿਸੇ ਵੇਲੇ ਵੀ ਮੁਲਾਜ਼ਮ ਆਗੂਆਂ ਸੁਖਚੈਨ ਸਿੰਘ ਖਹਿਰਾ ਅਤੇ ਮੇਘ ਸਿੰਘ ਸਿੱਧੂ ਨੂੰ ਗੱਲਬਾਤ ਲਈ ਸੱਦ ਸਕਦੀ ਹੈ।

ਸੰਧੂ ਨੂੰ ਕਾਗਜ਼ਾਂ ਵਿਚ ਪ੍ਰਧਾਨ ਬਣਾਉਣਾ ਤਕਨੀਕੀ ਗਲਤੀ: ਖਹਿਰਾ

ਚੰਡੀਗੜ੍ਹ,  ਮਾਰਚ ਪੰਜਾਬ ਏਕਤਾ ਪਾਰਟੀ ਦੇ ਐਡਹਾਕ ਪ੍ਰਧਾਨ ਸੁਖਪਾਲ ਸਿੰਘ ਖਹਿਰਾ ਨੇ ਕਿਹਾ ਕਿ ਸਨਕਦੀਪ ਸਿੰਘ ਸੰਧੂ ਨੂੰ ਦਸਤਾਵੇਜ਼ਾਂ ਵਿਚ ਪਾਰਟੀ ਦਾ ਪ੍ਰਧਾਨ ਦਰਸਾਉਣਾ ਤਕਨੀਕੀ ਗਲਤੀ ਤਾਂ ਹੋ ਸਕਦੀ ਹੈ ਪਰ ਕੋਈ ਮੰਦਭਾਵਨਾ ਨਹੀਂ ਹੈ।
ਉਨ੍ਹਾਂ ਅੱਜ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅਕਾਲੀ ਦਲ ਟਕਸਾਲੀ ਦੇ ਸੀਨੀਅਰ ਮੀਤ ਪ੍ਰਧਾਨ ਬੀਰਦਵਿੰਦਰ ਸਿੰਘ ਇਸ ਮੁੱਦੇ ਨੂੰ ਤੂਲ ਦੇ ਰਹੇ ਹਨ। ਉਨ੍ਹਾਂ ਦੱਸਿਆ ਕਿ ਅੱਜ ਉਨ੍ਹਾਂ ਆਮ ਆਦਮੀ ਪਾਰਟੀ ਵਿਚੋਂ ਦਿੱਤੇ ਅਸਤੀਫੇ ਦੇ ਸਬੰਧ ਵਿਚ ਖੁੱਦ ਵਿਧਾਨ ਸਭਾ ਦੇ ਸਪੀਕਰ ਨਾਲ ਸੰਪਰਕ ਕੀਤਾ ਸੀ ਪਰ ਉਹ ਅੱਜ ਚੰਡੀਗੜ੍ਹ ਤੋਂ ਬਾਹਰ ਹੋਣ ਕਾਰਨ ਮਿਲਣ ਤੋਂ ਅਸਮਰਥ ਸਨ ਜਿਸ ਤੋਂ ਬਾਅਦ ਉਨ੍ਹਾਂ ਨੇ ਵਿਧਾਨ ਸਭਾ ਦੀ ਸਕੱਤਰ ਨਾਲ ਮੁਲਾਕਾਤ ਕੀਤੀ ਅਤੇ ਅਸਤੀਫੇ ਬਾਰੇ ਨੋਟਿਸ ਦੇਣ ਲਈ ਕਿਹਾ। ਦੱਸਣਯੋਗ ਹੈ ਕਿ ਸ੍ਰੀ ਖਹਿਰਾ ਵੱਲੋਂ ‘ਆਪ’ ਤੋਂ ਅਸਤੀਫਾ ਦੇਣ ਤੋਂ ਬਾਅਦ ਪਾਰਟੀ ਨੇ ਸਪੀਕਰ ਨੂੰ ਮਿਲ ਕੇ ਮੰਗ ਕੀਤੀ ਸੀ ਕਿ ਸ੍ਰੀ ਖਹਿਰਾ ਦੀ ਵਿਧਾਨ ਸਭਾ ਦੀ ਮੈਂਬਰਸ਼ਿਪ ਖਾਰਜ ਕੀਤੀ ਜਾਵੇ। ਇਸ ਮੌਕੇ ਜਦੋਂ ਸ੍ਰੀ ਖਹਿਰਾ ਨੂੰ ਪੁੱਛਿਆ ਕਿ ਸਨਕਦੀਪ ਸੰਧੂ ਨੂੰ ਦਸਤਾਵੇਜ਼ਾਂ ਵਿਚ ਪ੍ਰਧਾਨ ਬਣਾਉਣ ਦੀ ਗੱਲ ਜਨਤਕ ਕਿਉਂ ਨਹੀਂ ਕੀਤੀ ਅਤੇ ਬਤੌਰ ਐਡਹਾਕ ਪ੍ਰਧਾਨ ਉਨ੍ਹਾਂ ਪਾਰਟੀ ਦੇ ਅਧਿਕਾਰਤ ਪ੍ਰਧਾਨ ਨੂੰ ਆਪਣਾ ਸਿਆਸੀ ਸਕੱਤਰ ਕਿਵੇਂ ਨਾਮਜ਼ਦ ਕੀਤਾ ਸੀ ਤਾਂ ਉਨ੍ਹਾਂ ਕਿਹਾ ਕਿ ਇਹ ਤਕਨੀਕੀ ਗਲਤੀ ਹੋ ਸਕਦੀ ਹੈ ਪਰ ਕੋਈ ਮੰਦਭਾਵਨਾ ਨਹੀਂ ਹੈ। ਹਾਲੇ ਤਕ ਸ੍ਰੀ ਖਹਿਰਾ ਦੀ ਵਿਧਾਨ ਸਭਾ ਤੋਂ ਮੈਂਬਰਸ਼ਿਪ ਖਾਰਜ ਨਾ ਹੋਣ ਕਾਰਨ ਇਹ ਗੱਲ ਤਕਰੀਬਨ ਸਾਫ ਹੋ ਗਈ ਹੈ ਕਿ ਹੁਣ ਵਿਧਾਨ ਸਭਾ ਹਲਕਾ ਭੁਲੱਥ ਦੀ ਉਪ ਚੋਣ ਲੋਕ ਸਭਾ ਚੋਣਾਂ ਦੇ ਨਾਲ ਹੋਣੀ ਸੰਭਵ ਨਹੀਂ ਹੈ। ਸ੍ਰੀ ਖਹਿਰਾ ਨੇ ਕਿਹਾ ਕਿ ਮੰਤਰੀ ਭਾਰਤ ਭੂਸ਼ਨ ਆਸ਼ੂ ਦੇ ਮਾਮਲੇ ਵਿਚ ਉਹ ਹਾਈਕੋਰਟ ਦਾ ਦਰਵਾਜ਼ਾ ਖੜਕਾਉਣਗੇ। ਉਨ੍ਹਾਂ ਮੰਗ ਕੀਤੀ ਕਿ ਪੰਜਾਬ ਸਰਕਾਰ ਸਪਸ਼ਟ ਕਰੇ ਕਿ ਅੱਜ ਦੀ ਮੋਗਾ ਰੈਲੀ ਦਾ ਖਰਚਾ ਕਾਂਗਰਸ ਪਾਰਟੀ ਨੇ ਕੀਤਾ ਹੈ ਜਾਂ ਫਿਰ ਸਰਕਾਰੀ ਖਜ਼ਾਨੇ ਵਿਚੋਂ ਹੋਇਆ ਹੈ।

ਸਿਆਸਤ ਦੀ ਭੇਟ ਚੜਿ੍ਆ ਬੰਗਾ-ਸ੍ਰੀ ਆਨੰਦਪੁਰ ਸਾਹਿਬ ਮੁੱਖ ਮਾਰਗ

ਨੂਰਪੁਰ ਬੇਦੀ,  ਮਾਰਚ ਬੰਗਾ ਤੋਂ ਸ੍ਰੀ ਆਨੰਦਪੁਰ ਸਾਹਿਬ ਮੇਨ ਮਾਰਗ ਦੀ ਹਾਲਤ ਖਸਤਾ ਹੋਈ ਪਈ ਹੈ।ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਲੱਗਪਗ ਛੇ ਸਾਲ ਪਹਿਲਾਂ ਇਸ ਮਾਰਗ ਨੂੰ ਨੈਸ਼ਨਲ ਹਾਈਵੇ ਬਣਾਉਣ ਦੀ ਕੇਂਦਰ ਸਰਕਾਰ ਤੋਂ ਪ੍ਰਵਾਨਗੀ ਲੈਣ ਦੀ ਗੱਲ ਆਖੀ ਸੀ ਤੇ ਬੀਤੇ ਦਿਨੀਂ ਉਨ੍ਹਾਂ ਕੇਂਦਰੀ ਮੰਤਰੀ ਨਿਤਿਨ ਗਡਕਰੀ ਤੋਂ ਨੀਂਹ ਪੱਥਰ ਵੀ ਰਖਵਾ ਦਿੱਤਾ, ਜਿਸ ਨੂੰ ਸਥਾਨਕ ਲੋਕਾਂ ਨੇ ਡਰਾਮਾ ਕਰਾਰ ਦਿੱਤਾ ਹੈ।
ਦੂਜੇ ਪਾਸੇ ਇਸ ਮਾਰਗ ’ਤੇ ਕਾਹਨਪੁਰ ਖੂਹੀ ਤੋਂ ਸ੍ਰੀ ਆਨੰਦਪੁਰ ਸਾਹਿਬ ਮੇਨ ਮਾਰਗ ਦੇ ਇਸ ਟੋਟੇ ਲਈ ਪੰਜਾਬ ਸਰਕਾਰ ਨੇ ਪੈਚ ਵਰਕ ਲਗਾਉਣ ਲਈ 22 ਕਰੋੜ ਰੁਪਏ ਮਨਜ਼ੂਰ ਕੀਤੇ ਸਨ। ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਮੁਤਾਬਿਕ ਇਸ ਸੜਕ ਦੇ ਟੋਟੇ ਦਾ ਕੰਮ 1 ਮਾਰਚ ਤੋਂ ਸ਼ੁਰੂ ਕਰਵਾਉਣ ਦੀ ਗੱਲ ਆਖੀ ਗਈ ਸੀ ਜਿਸ ਦਾ ਕੰਮ ਅੱਧਵਿਚਾਲੇ ਲਟਕ ਗਿਆ ਹੈ। ਸਬੰਧਤ ਵਿਭਾਗ ਦੇ ਉਚ ਅਧਿਕਾਰੀਆਂ ਨੇ ਵੀ ਇਸ ਸੜਕ ਦੇ ਮੁੱਦੇ ’ਤੇ ਚੁੱਪ ਵੱਟ ਲਈ ਹੈ।
ਇਸ ਬਾਰੇ ਐਕਸੀਅਨ ਆਰਪੀ ਸਿੰਘ ਨੇ ਕਿਹਾ ਕਿ ਹਾਲੇ ਤੱਕ ਇਸ ਮਾਰਗ ਦਾ ਕੋਈ ਨੈਸ਼ਨਲ ਹਾਈਵੇ ਨੰਬਰ ਨਹੀਂ ਲੱਗ ਸਕਿਆ। ਉਸ ਤੋਂ ਬਗੈਰ ਕੰਮ ਸ਼ੁਰੂ ਨਹੀਂ ਹੋ ਸਕਦਾ। ਪੈਚ ਵਰਕ ਬਾਰੇ ਇੱਕ ਹੋਰ ਅਧਿਕਾਰੀ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ 22 ਕਰੋੜ ਦੀ ਥਾਂ ਗਲਤੀ ਨਾਲ ਘੱਟ ਪੈਸੇ ਦਾ ਪ੍ਰਪੋਜਲ ਬਣਾ ਕੇ ਸਰਕਾਰ ਨੂੰ ਭੇਜੀ ਗਈ ਹੈ ਜਿਸ ’ਚ ਵੀ ਕੋਈ ਅੜਿੱਕਾ ਪੈਣ ਕਾਰਨ ਪੈਚ ਵਰਕ ਦਾ ਕੰਮ ਰਹਿ ਗਿਆ ਹੈ। ਇਸ ਸਬੰਧੀ ਲੋਕ ਨਿਰਮਾਣ ਦੇ ਇੱਕ ਉਚ ਅਧਿਕਾਰੀ ਵਿਸ਼ਾਲ ਗੁਪਤਾ ਨੂੰ ਫੋਨ ਕੀਤਾ ਤਾਂ ਉਨ੍ਹਾਂ ਕਾਲ ਰਿਸੀਵ ਨਹੀਂ ਕੀਤੀ।

ਲੋਕਾਂ ਨੇ ਕਾਹਨਪੁਰ ਖੂਹੀ ’ਚ ਦਿੱਤਾ ਧਰਨਾ
ਇਸ ਮਾਰਗ ਦੀ ਮਾੜੀ ਦੁਰਦਸ਼ਾ ਕਾਰਨ ਇਲਾਕਾ ਸੰਘਰਸ਼ ਕਮੇਟੀ ਨੂਰਪੁਰ ਬੇਦੀ ਨੇ ਸਥਾਨਕ ਲੋਕਾਂ ਨੂੰ ਨਾਲ ਲੈ ਕੇ ਧਰਨਾ ਦਿੱਤਾ ਤੇ ਪੰਜ ਘੰਟੇ ਆਵਾਜਾਈ ਠੱਪ ਕੀਤੀ। ਕਮੇਟੀ ਦੇ ਪ੍ਰਧਾਨ ਗੁਰਨਾਇਬ ਸਿੰਘ ਜੇਤੇਵਾਲ ਤੇ ਹੋਰਨਾਂ ਨੇ ਜ਼ਿਲ੍ਹਾ ਪ੍ਰਸਾਸ਼ਨ ਨੂੰ ਦੋ ਦਿਨ ਅਲਟੀਮੇਟਮ ਦਿੰਦਿਆਂ ਕਿਹਾ ਕਿ 9 ਮਾਰਚ ਤੱਕ ਉਕਤ ਮਾਰਗ ਦਾ ਕੰਮ ਸ਼ੁਰੂ ਨਾ ਕੀਤਾ ਗਿਆ ਤਾਂ 10 ਮਾਰਚ ਨੂੰ ਉਨ੍ਹਾਂ ਵੱਲੋਂ ਮੁੱਖ ਮਾਰਗ ਤੇ ਪੱਕਾ ਧਰਨਾ ਲਾਇਆ ਜਾਵੇਗਾ। ਲੋਕਾਂ ਨੇ ਸੜਕ ਬਣਾਉਣ ਲਈ ਮੰਗ ਪੱਤਰ ਤਹਿਸੀਲਦਾਰ ਸ੍ਰੀ ਆਨੰਦਪੁਰ ਸਾਹਿਬ ਨੂੰ ਦੇਣ ਮਗਰੋਂ ਧਰਨਾ ਸਮਾਪਤ ਕੀਤਾ।

ਚੰਦੂਮਾਜਰਾ ਦੇ ਲੜਕੇ ਨੂੰ ਘੇਰਿਆ
ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਦੇ ਲੜਕੇ ਵਿਧਾਇਕ ਹਰਵਿੰਦਰਪਾਲ ਸਿੰਘ ਚੰਦੂਮਾਜਰਾ, ਜੋ ਇਥੇ ਕਿਸੇ ਦੇ ਘਰ ਅਫਸੋਸ ਕਰਨ ਆਏ ਸਨ, ਨੂੰ ਸਥਾਨਕ ਲੋਕਾਂ ਨੇ ਘੇਰ ਲਿਆ ਤੇ ਪਿੰਡ ਕਾਹਨਪੁਰ ਖੂਹੀ ਲੱਗੇ ਲੋਕਾਂ ਦੇ ਧਰਨੇ ਵਿੱਚ ਸ਼ਾਮਲ ਹੋਣ ਲਈ ਦਬਾਅ ਪਾਇਆ। ਧਰਨੇ ਵਿੱਚ ਪਹੁੰਚੇ ਵਿਧਾਇਕ ਚੰਦੂਮਾਜਰਾ ਨੇ ਸੜਕ ਦਾ ਨਿਰਮਾਣ ਜਲਦੀ ਸ਼ੁਰੂ ਕਰਵਾਉਣ ਦਾ ਭਰੋਸਾ ਦਿਵਾਇਆ।

ਮੁਟਿਆਰ ਵੱਲੋਂ ਫਾਹਾ ਲੈ ਕੇ ਖ਼ੁਦਕੁਸ਼ੀ

ਜ਼ੀਰਕਪੁਰ, 7 ਮਾਰਚ  ਢਕੋਲੀ ਪੁਲੀਸ ਸਟੇਸ਼ਨ ਅਧੀਨ ਪੈਂਦੀ ਕ੍ਰਿਸ਼ਨਾ ਐਨਕਲੇਵ ਸੁਸਾਇਟੀ ਦੀ ਵਸਨੀਕ ਇਕ ਮੁਟਿਆਰ ਵੱਲੋਂ ਅੱਜ ਖ਼ੁਦਕੁਸ਼ੀ ਕਰ ਲਈ ਗਈ। ਉਸ ਦੀ ਪਛਾਣ 26 ਸਾਲਾਂ ਦੀ ਕਵਿਤਾ ਰਾਵਤ ਵਜੋਂ ਹੋਈ ਹੈ। ਉਸ ਦੇ ਪਿਤਾ ਆਨੰਦ ਸਿੰਘ ਰਾਵਤ ਨੇ ਦੱਸਿਆ ਕਿ ਉਸ ਦੀ ਲੜਕੀ ਦਾ ਰਿਸ਼ਤਾ ਤਿੰਨ ਮਹੀਨੇ ਪਹਿਲਾਂ ਦੇਹਰਾਦੂਨ ਦੇ ਰਹਿਣ ਦੇ ਇਕ ਲੜਕੇ ਨਾਲ ਹੋਇਆ ਸੀ। ਲੰਘੀ 6 ਮਾਰਚ ਨੂੰ ਉਹ ਆਪਣੀ ਪਤਨੀ ਕਾਂਤਾ ਦੇਵੀ ਨਾਲ ਲੜਕੀ ਦੀ ਬਿਮਾਰ ਸੱਸ ਦੀ ਖ਼ਬਰ ਲੈਣ ਦੇਹਰਾਦੂਨ ਗਏ ਸਨ। ਜਦੋ ਉਹ ਦੇਰ ਰਾਤ ਘਰ ਆਏ ਤਾਂ ਲੜਕੀ ਨੇ ਦਰਵਾਜ਼ਾ ਨਹੀਂ ਖੋਲ੍ਹਿਆ। ਉਹ ਘਰ ਦੀ ਪਹਿਲੀ ਮੰਜ਼ਿਲ ’ਤੇ ਆਪਣੇ ਕਿਰਾਏਦਾਰਾਂ ਕੋਲ ਹੀ ਸੋ ਗਏ। ਅਗਲੇ ਦਿਨ ਸਵੇਰੇ ਸਾਢੇ 7 ਵਜੇ ਘਰ ਦਾ ਦਰਵਾਜ਼ਾ ਮੁੜ ਖੜਕਾਇਆ ਪਰ ਲੜਕੀ ਵੱਲੋਂ ਦਰਵਾਜ਼ਾ ਨਹੀਂ ਖੋਲ੍ਹਿਆ ਗਿਆ। ਉਨ੍ਹਾਂ ਨੇ ਗੁਆਂਢੀਆਂ ਦੀ ਮਦਦ ਨਾਲ ਖਿੜਕੀ ਤੋਂ ਦੇਖਿਆ ਕਿ ਕਵਿਤਾ ਦੀ ਲਾਸ਼ ਕਮਰੇ ਦੇ ਪੱਖੇ ਨਾਲ ਲਮਕ ਰਹੀ ਸੀ। ਪੁਲੀਸ ਨੇ ਮੌਕੇ ’ਤੇ ਪਹੁੰਚ ਕੇ ਘਰ ਦੀ ਕੁੰਡੀ ਤੋੜ ਕੇ ਲਾਸ਼ ਨੂੰ ਥੱਲੇ ਉਤਾਰਿਆ ਅਤੇ ਧਾਰਾ 174 ਤਹਿਤ ਕਾਰਵਾਈ ਕਰ ਕੇ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਵਾਰਸਾਂ ਦੇ ਹਵਾਲੇ ਕਰ ਦਿੱਤੀ।

ਅਮਰਨਾਥ ਕਲਿਆਨ ਦੀ ਅਗਵਾਈ ਵਿੱਚ ਕਿਲੀ ਚਾਹਲਾਂ ਨੂੰ ਜੱਥਾ ਰਵਾਨਾ

ਜਗਰਾਉ(ਰਛਪਾਲ ਸ਼ੇਰਪੁਰੀ)ਜੈ ਜਵਾਨ ਜੈ ਹਿੰਦਸਤਾਨ ਕਾਂਗਰਸ ਪਾਰਟੀ ਦੇ ਪ੍ਰਧਾਨ ਸ੍ਰੀ ਰਾਹੁਲ ਗਾਂਧੀ ਦੀ ਕਿਲੀ ਚਾਹਲਾਂ ਵਿਖੇ ਹੋ ਰਹੀ ਰੈਲੀ ਵਿੱਚ ਸਥਾਨਕ ਸ਼ਹਿਰ ਜਗਰਾਉਂ ਤੋਂ ਅੱਜ ਅਮਰਨਾਥ ਕਲਿਆਣ ਪ੍ਰਧਾਨ ਫੂਡ ਗਰੀਨ ਦੀ ਅਗਵਾਈ ਵਿੱਚ ਬਹੁਤ ਵੱਡਾ ਜੱਥਾ ਰਵਾਨਾ ਹੋਇਆ।ਇਸ ਮੌਕੇ ਅਮਰਨਾਥ ਕਲਿਆਣ ਨੇ ਸੰਬੋਧਨ ਕਰਦਿਆ ਕਿ ਕਿਹਾ ਅੱਜ ਦੀ ਰੈਲੀ ਕਾਂਗਰਸ ਸਰਕਾਰ ਦੀ ਜਿੱਤ ਦਾ ਮੁੱਢ ਬੰਨੇਗੀ।ਉਨ੍ਹਾਂ ਅੱਗੇ ਕਿ ਅਕਾਲੀ-ਭਾਜਪਾ ਸਰਕਾਰ ਹਰ ਫਰੰਟ ਤੇ ਫੇਲ ਹੈ।ਸਾਡੀ ਸਰਕਾਰ ਆਉਣ ਵਾਲੀਆਂ ਚੋਬ ਵਿੱਚ ਹੁੂੰਕਾ ਫੇਰ ਜਿੱਤ ਪ੍ਰਾਪਤ ਕਰੇਗੀ।ਇਸ ਮੌਕੇ ਨਗਰ ਕੋਂਸਲ ਦੇ ਪ੍ਰਧਾਨ ਸ੍ਰੀਮਤੀ ਚਰਨਜੀਤ ਕੌਰ ਕਲਿਆਣਾ,ਵਿਜੇ ਕਲਿਆਣਾ,ਰਾਜੂ ਮੁਨੀਮ,ਸਨਪ੍ਰੀਤ ਸਿੰਘ ਰੋਮੀ ,ਮਲਕੀਤ ਸਿੰਘ ,ਮੀਤ ਪ੍ਰਧਾਨ ਫੂਡ ਗਰੀਨ ,ਛੋਟੇ ਲਾਲ,ਗਿਆਨ ਚੰਦ,ਮਿਸ਼ਰਾ ਸਿੰਘ,ਮੈਂਬਰ ਲੋਡੂ ਕਲਿਆਣ ਸਿੰਘ ,ਸਵਰਨਜੀਤ ਸਿੰਘ ਧਾਲੀਵਾਲ ,ਰਾਜੂ ਕਲਿਆਣ ,ਮੱਦੀ ਕਲਿਆਣਾ ,ਸੀਬਾ ਕਲਿਆਣਾ ,ਗੁਰਬਖਸ਼ ਸਿੰਘ ,ਕੇਵਲ ਪੰਡਤ ,ਮਲਕੀਤ ਸਿੰਘ ਆਦਿ ਹਾਜ਼ਰ ਸਨ।
 

ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਅਰਦਾਸ

ਬਟਾਲਾ, ਗੁਰਦੁਆਰਾ ਕਰਤਾਰਪੁਰ ਸਾਹਿਬ ਰਾਵੀ ਦਰਸ਼ਨ ਅਭਿਲਾਖੀ ਸੰਸਥਾ ਵੱਲੋ ਅੱਜ ਕੌਮਾਂਤਰੀ ਸਰਹੱਦ ’ਤੇ ਬਣੇ ਦਰਸ਼ਨ ਸਥਲ ’ਤੇ ਖਲੋ ਕੇ 218ਵੀਂ ਅਰਦਾਸ ਕੀਤੀ ਕਿ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਖੁੱਲ੍ਹੇ ਦਰਸ਼ਨ ਦੀਦਾਰੇ ਕਰਵਾਏ ਜਾਣ। ਸੰਸਥਾ ਪ੍ਰਧਾਨ ਤੇ ਨਕੋਦਰ ਤੋਂ ਵਿਧਾਇਕ ਗੁਰਪ੍ਰਤਾਪ ਸਿੰਘ ਵਡਾਲਾ, ਜਨਰਲ ਸਕੱਤਰ ਗੁਰਿੰਦਰ ਸਿੰਘ ਬਾਜਵਾ ਅਤੇ ਜਸਬੀਰ ਸਿੰਘ ਜ਼ਫਰਵਾਲ ਦੀ ਅਗਵਾਈ ਵਿੱਚ ਅੱਜ ਸੰਗਤਾਂ ਦੂਰ ਦੁਰੇਡੇ ਤੋਂ ਅਰਦਾਸ ਵਿਚ ਸ਼ਾਮਲ ਹੋਣ ਲਈ ਡੇਰਾ ਬਾਬਾ ਨਾਨਕ ਪੁੱਜੀਆਂ ਸਨ। ਇਹ ਅਰਦਾਸ ਹਰ ਮੱਸਿਆ ਦੇ ਦਿਹਾੜੇ ’ਤੇ ਕੀਤੀ ਜਾਂਦੀ ਹੈ। ਇਸ ਮੌਕੇ ਸੰਸਥਾ ਆਗੂ ਗੁਰਿੰਦਰ ਸਿੰਘ ਬਾਜਵਾ ਨੇ ਕੇਂਦਰ ਅਤੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਲਾਂਘੇ ਸਬੰਧੀ ਹੋਣ ਵਾਲੇ ਕੰਮ ’ਚ ਤੇਜ਼ੀ ਲਿਆਂਦੀ ਜਾਵੇ, ਕਿਉਂਕਿ ਪਾਕਿਸਤਾਨ ਸਰਕਾਰ ਨੇ ਲੰਘੇ ਦਿਨੀਂ ਤਣਾਅ ਭਰੇ ਮਾਹੌਲ ’ਚ ਆਪਣਾ ਕੰਮ ਨਹੀਂ ਰੁਕਣ ਦਿੱਤਾ। ਉਨ੍ਹਾਂ ਦੱਸਿਆ ਕਿ ਪਾਕਿਸਤਾਨ ਵੱਲੋਂ 50ਫ਼ੀਸਦੀ ਕੰਮ ਮੁਕੰਮਲ ਕਰ ਲਿਆ ਗਿਆ ਹੈ ਪਰ ਇੱਧਰ ਕੇਂਦਰ ਅਤੇ ਪੰਜਾਬ ਸਰਕਾਰ ਨੇ ਹਾਲੇ ਤੱਕ ਕਿਸਾਨਾਂ ਤੋਂ ਲੈਣ ਵਾਲੀ ਜ਼ਮੀਨ, ਜਿਸ ਵਿੱਚ ਲਾਂਘਾ ਤੇ ਹੋਰ ਇਮਾਰਤਾਂ ਬਣਨੀਆਂ, ਉਸ ਦੀ ਨਿਸ਼ਾਨਦੇਹੀ ਹੀ ਕੀਤੀ ਹੈ। ਉਨ੍ਹਾਂ ਦੱਸਿਆ ਕਿ ਪਾਕਿਸਤਾਨ ਸਰਕਾਰ ਦਾ ਵਫ਼ਦ ਕਰਤਾਰਪੁਰ ਸਾਹਿਬ ਦੇ ਲਾਂਘੇ ਸਬੰਧੀ ਵਿਚਾਰ ਵਟਾਂਦਰਾ ਕਰਨ ਲਈ 14 ਮਾਰਚ ਨੂੰ ਭਾਰਤ ਆ ਰਿਹਾ ਹੈ,ਜਦੋਂ ਕਿ ਭਾਰਤ ਦਾ ਵਫ਼ਦ 28 ਮਾਰਚ ਨੂੰ ਪਾਕਿਸਤਾਨ ਜਾ ਰਿਹਾ ਹੈ। ਉਨ੍ਹਾਂ ਕੇਂਦਰ ਸਰਕਾਰ ਤੋਂ ਕੰਮ ’ਚ ਤੇਜ਼ੀ ਲਿਆਉਣ ਦੀ ਮੰਗ ਕੀਤੀ। ਉਨ੍ਹਾਂ ਦੱਸਿਆ ਕਿ ਪਾਕਿਸਤਾਨ ਸਰਕਾਰ ਵੱਲੋਂ ਤਣਾਅਪੂਰਨ ਬਾਵਜੂਦ ਲਾਂਘੇ ਦੇ ਕੰਮ ’ਚ ਰੁਕਾਵਟਾਂ ਨਾ ਪਾਉਣਾ, ਸ਼ਲਾਘਾਯੋਗ ਕਦਮ ਹੈ।
ਇਸ ਮੌਕੇ ਇੰਜੀਨੀਅਰ ਸੁਖਦੇਵ ਸਿੰਘ ਧਾਲੀਵਾਲ , ਨਿਰਮਲ ਸਿੰਘ ਸਾਗਰਪੁਰਾ, ਗੁਰਪ੍ਰੀਤ ਸਿੰਘ ਖਾਂਸਾਵਾਲੀ, ਊਧਮ ਸਿੰਘ ਔਲਖ, ਹਰਭਜਨ ਸਿੰਘ ਰੱਤੜਵਾਂ, ਬਲਕਾਰ ਸਿੰਘ ਭਗਵਾਨਪੁਰ ਹਾਜ਼ਰ ਸਨ। ਸੰਗ ਦੇ ਮੇਲੇ ਦੌਰਾਨ ਅੱਜ ਸੰਗਤਾਂ ਪਹਿਲਾਂ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਡੇਰਾ ਬਾਬਾ ਨਾਨਕ ਇਕੱਤਰ ਹੋਈਆਂ, ਜਿੱਥੇ ਗੁਰਬਾਣੀ ਦਾ ਗਾਇਨ ਕਰਦੀਆਂ ਪੈਦਲ ਹੀ ਕੌਮਾਂਤਰੀ ਸੀਮਾ ਤੱਕ ਪੁੱਜੀਆਂ।

 

ਸ੍ਰੀ ਦਰਬਾਰ ਸਾਹਿਬ ਦੀ ਇਤਿਹਾਸਕ ਸਮੱਗਰੀ ਵਾਪਸ ਲੈਣ ਲਈ ਰਾਜਨਾਥ ਨੂੰ ਪੱਤਰ

ਚੰਡੀਗੜ੍ਹ, ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 1984 ਵਿਚ ਅਪਰੇਸ਼ਨ ਬਲਿਊ ਸਟਾਰ ਦੌਰਾਨ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਦੀ ਲਾਇਬ੍ਰੇਰੀ ਤੋਂ ਹਟਾਈ ਗਈ ਇਤਿਹਾਸਕ ਸਮੱਗਰੀ ਤੁਰੰਤ ਵਾਪਸ ਕਰਨ ਵਾਸਤੇ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੂੰ ਪੱਤਰ ਲਿਖਿਆ ਹੈ। ਇਸ ਮਾਮਲੇ ਵਿੱਚ ਕੇਂਦਰੀ ਗ੍ਰਹਿ ਮੰਤਰੀ ਦੇ ਦਖ਼ਲ ਦੀ ਮੰਗ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇੰਗਲੈਂਡ ਤੋਂ ਸਿੱਖ ਸੰਗਠਨਾਂ ਦੀ ਤਾਲਮੇਲ ਕਮੇਟੀ ਦੇ ਕੁਝ ਨੁਮਾਇੰਦਿਆਂ ਦਾ ਇੱਕ ਵਫ਼ਦ ਹਾਲ ਹੀ ਵਿੱਚ ਉਨ੍ਹਾਂ ਨੂੰ ਮਿਲਿਆ ਸੀ ਅਤੇ ਉਨ੍ਹਾਂ ਇੰਗਲੈਂਡ ਦੇ ਸਿੱਖ ਭਾਈਚਾਰੇ ਅਤੇ ਉੱਥੇ ਵਸੇ ਭਾਰਤੀਆਂ ਨਾਲ ਸਬੰਧਤ ਕੁਝ ਮੁੱਦਿਆਂ ਬਾਰੇ ਵਿਚਾਰ-ਵਟਾਂਦਰਾ ਕੀਤਾ ਸੀ। ਇਨ੍ਹਾਂ ਵਿੱਚ ਹਰਿਮੰਦਰ ਸਾਹਿਬ ਤੋਂ ਲਿਜਾਈ ਗਈ ਇਤਿਹਾਸਕ ਸਮੱਗਰੀ ਨਾਲ ਸਬੰਧਤ ਮੁੱਦਾ ਵੀ ਸ਼ਾਮਲ ਸੀ। ਵਫ਼ਦ ਵੱਲੋਂ ਉਠਾਏ ਗਏ ਮੁੱਦਿਆਂ ਬਾਰੇ ਪੰਜਾਬ ਸਰਕਾਰ ਢੁਕਵੇਂ ਪੱਧਰ ’ਤੇ ਪਹਿਲਾਂ ਹੀ ਚਰਚਾ ਕਰ ਰਹੀ ਹੈ, ਪਰ ਇਤਿਹਾਸਕ ਸਮੱਗਰੀ ਸ੍ਰੀ ਦਰਬਾਰ ਸਾਹਿਬ ਨੂੰ ਵਾਪਸ ਦੇਣ ਵਾਸਤੇ ਭਾਰਤ ਸਰਕਾਰ ਦੇ ਗ੍ਰਹਿ ਮਾਮਲਿਆਂ ਦੇ ਮੰਤਰਾਲੇ ਦੇ ਦਖ਼ਲ ਦੀ ਜ਼ਰੂਰੀ ਲੋੜ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਲਿਖਿਆ ਹੈ ਕਿ ਸਿੱਖ ਧਰਮ ਦੀ ਵੱਡਮੁੱਲੀ ਅਤੇ ਇਤਿਹਾਸਕ ਸਮੱਗਰੀ ਜੂਨ, 1984 ਵਿੱਚ ਸੁਰੱਖਿਆ ਫੋਰਸਾਂ ਆਪਣੇ ਨਾਲ ਲੈ ਗਈਆਂ ਸਨ ਅਤੇ ਇਸ ਨੂੰ ਅਜੇ ਤੱਕ ਵਾਪਸ ਨਹੀਂ ਕੀਤਾ ਗਿਆ।

ਪੰਜਾਬ ਏਕਤਾ ਪਾਰਟੀ ਦਾ ਪ੍ਰਧਾਨ ਸੁਖਪਾਲ ਖਹਿਰਾ ਜਾਂ ਸਨਕਦੀਪ ਸੰਧੂ?

ਚੰਡੀਗੜ੍ਹ, ਆਮ ਆਦਮੀ ਪਾਰਟੀ ਅਤੇ ਵਿਧਾਇਕ ਦੇ ਅਹੁਦੇ ਤੋਂ ਅਸਤੀਫਾ ਦੇ ਚੁੱਕੇ ਸੁਖਪਾਲ ਸਿੰਘ ਖਹਿਰਾ ਵੱਲੋਂ ਬਣਾਈ ਗਈ ਨਵੀਂ ਪੰਜਾਬ ਏਕਤਾ ਪਾਰਟੀ ਦੇ ਪ੍ਰਧਾਨ ਖੁਦ ਸ੍ਰੀ ਖਹਿਰਾ ਹਨ ਜਾਂ ਫਿਰ ਸਨਕਦੀਪ ਸਿੰਘ ਸੰਧੂ? ਇਸ ਗੱਲ ਨੂੰ ਲੈ ਕੇ ਅੱਜ ਸਿਆਸੀ ਹਲਕਿਆਂ ਵਿੱਚ ਵੱਡਾ ਭੰਬਲਭੂਸਾ ਪੈਦਾ ਹੋ ਗਿਆ ਹੈ ਕਿਉਂਕਿ ਖੁਲਾਸਾ ਹੋਇਆ ਹੈ ਕਿ ਸ੍ਰੀ ਖਹਿਰਾ ਵੱਲੋਂ ਪਾਰਟੀ ਰਜਿਸਟਰਡ ਕਰਵਾਉਣ ਲਈ ਚੋਣ ਕਮਿਸ਼ਨ ਨੂੰ ਭੇਜੇ ਗਏ ਦਸਤਾਵੇਜ਼ਾਂ ਵਿੱਚ ਪ੍ਰਧਾਨ ਸਨਕਦੀਪ ਸਿੰਘ ਸੰਧੂ ਨੂੰ ਦਿਖਾਇਆ ਗਿਆ ਹੈ।
ਸਨਕਦੀਪ ਸੰਧੂ ‘ਆਪ’ ਦਾ ਜ਼ਿਲ੍ਹਾ ਫਰੀਦਕੋਟ ਦਾ ਪ੍ਰਧਾਨ ਸੀ ਅਤੇ ਸ੍ਰੀ ਖਹਿਰਾ ਵੱਲੋਂ ਪਾਰਟੀ ਤੋਂ ਬਗਾਵਤ ਕੀਤੇ ਜਾਣ ਵੇਲੇ ਸ੍ਰੀ ਸੰਧੂ ਨੇ ਵੀ ਪਾਰਟੀ ਛੱਡ ਕੇ ਪੰਜਾਬ ਏਕਤਾ ਪਾਰਟੀ ਦਾ ਪੱਲਾ ਫੜ ਲਿਆ ਸੀ। ਸ੍ਰੀ ਖਹਿਰਾ ਨੇ ਸ੍ਰੀ ਸੰਧੂ ਨੂੰ ਆਪਣਾ ਸਿਆਸੀ ਸਕੱਤਰ ਬਣਾਇਆ ਸੀ। ਦਰਅਸਲ ਚੋਣ ਕਮਿਸ਼ਨ ਨੇ ਕਿਸੇ ਵੀ ਪਾਰਟੀ ਨੂੰ ਰਜਿਸਟਰਡ ਕਰਨ ਤੋਂ ਪਹਿਲਾਂ ਅਖ਼ਬਾਰਾਂ ਵਿੱਚ ਇਸ਼ਤਿਹਾਰ ਦੇਣਾ ਹੁੰਦਾ ਹੈ। ਇਸ ਸਬੰਧ ਵਿਚ ਜਦੋਂ ਚੋਣ ਕਮਿਸ਼ਨ ਨੇ ਇਸ ਪਾਰਟੀ ਬਾਰੇ ਅਖ਼ਬਾਰਾਂ ਵਿੱਚ ਇਸ਼ਤਿਹਾਰ ਜਾਰੀ ਕੀਤੇ ਤਾਂ ਖੁਲਾਸਾ ਹੋਇਆ ਕਿ ਪਾਰਟੀ ਦੇ ਅਧਿਕਾਰਤ ਪ੍ਰਧਾਨ ਸ੍ਰੀ ਖਹਿਰਾ ਨਹੀਂ ਸਗੋਂ ਸਨਕਦੀਪ ਸੰਧੂ ਹਨ। ਕਾਗਜ਼ਾਂ ਵਿੱਚ ਜਸਵੰਤ ਸਿੰਘ ਨੂੰ ਜਨਰਲ ਸਕੱਤਰ ਤੇ ਕੁਲਦੀਪ ਸਿੰਘ ਨੂੰ ਖ਼ਜ਼ਾਨਚੀ ਦਿਖਾਇਆ ਗਿਆ ਹੈ। ਦੱਸਣਯੋਗ ਹੈ ਕਿ ਆਪਣੀ ਨਵੀਂ ਪਾਰਟੀ ਬਣਾਉਣ ਤੋਂ ਬਾਅਦ ਸ੍ਰੀ ਖਹਿਰਾ ਹੀ ਪੂਰੀ ਤਰ੍ਹਾਂ ਇਸ ਦੀ ਕਮਾਂਡ ਕਰ ਰਹੇ ਹਨ ਅਤੇ ਹੋਰ ਪਾਰਟੀਆਂ ਨਾਲ ਗੱਠਜੋੜ ਕਰਨ ਤੇ ਟਿਕਟਾਂ ਵੰਡਣ ਆਦਿ ਦੇ ਸਾਰੇ ਅਧਿਕਾਰ ਉਹ ਖੁਦ ਹੀ ਵਰਤ ਰਹੇ ਹਨ। ਦੂਸਰੇ ਪਾਸੇ ਕਾਗਜ਼ਾਂ ਵਿੱਚ ਪਾਰਟੀ ਦੇ ਪ੍ਰਧਾਨ ਦਰਸਾਏ ਗਏ ਸਨਕਦੀਪ ਸੰਧੂ ਨੂੰ ਪਾਰਟੀ ਦੀ ਕਿਸੇ ਵੀ ਅਹਿਮ ਸਰਗਰਮੀ ਵਿੱਚ ਨਹੀਂ ਦੇਖਿਆ ਗਿਆ। ਦੱਸਣਯੋਗ ਹੈ ਕਿ ਜਦੋਂ ਸ੍ਰੀ ਖਹਿਰਾ ਨੇ ਪਾਰਟੀ ਬਣਾਉਣ ਦਾ ਐਲਾਨ ਕੀਤਾ ਸੀ ਤਾਂ ਉਨ੍ਹਾਂ ਹੋਰ ਆਗੂਆਂ ਤੋਂ ਆਪਣੇ ਆਪ ਨੂੰ ‘ਐਡਹਾਕ’ ਪ੍ਰਧਾਨ ਹੋਣ ਦੀ ਹਾਂ ਕਰਵਾਈ ਸੀ। ਸ੍ਰੀ ਖਹਿਰਾ ਵੱਲੋਂ ਵਿਧਾਇਕ ਦੇ ਅਹੁਦੇ ਤੋਂ ਅਸਤੀਫਾ ਦਿੱਤੇ ਜਾਣ ਤੋਂ ਬਾਅਦ ਵਿਧਾਨ ਸਭਾ ਦੇ ਸਪੀਕਰ ਰਾਣਾ ਕੇਪੀ ਸਿੰਘ ਨੇ ਉਨ੍ਹਾਂ ਨੂੰ ਇਸ ਸਬੰਧ ਵਿੱਚ ਕਈ ਨੋਟਿਸ ਭੇਜੇ ਹਨ। ਸ੍ਰੀ ਰਾਣਾ ਨੇ ਵਿਧਾਨ ਸਭਾ ਦੇ ਬਜਟ ਸੈਸ਼ਨ ਦੌਰਾਨ ਕਿਹਾ ਸੀ ਕਿ ਸ੍ਰੀ ਖਹਿਰਾ ਨੂੰ ਕਈ ਨੋਟਿਸ ਭੇਜੇ ਗਏ ਹਨ ਪਰ ਉਹ ਲੈ ਨਹੀਂ ਰਹੇ, ਜਿਸ ਕਾਰਨ ਹੁਣ ਜਨਤਕ ਨੋਟਿਸ ਦੇਣ ਦੀ ਪ੍ਰਕਿਰਿਆ ਚਲਾਈ ਜਾਵੇਗੀ। ਇਸ ਖੁਲਾਸੇ ਤੋਂ ਬਾਅਦ ਸਿਆਸੀ ਹਲਕਿਆਂ ਵਿੱਚ ਅਜਿਹੇ ਸ਼ੰਕੇ ਪੈਦਾ ਹੋਏ ਹਨ ਕਿ ਸ੍ਰੀ ਖਹਿਰਾ ਕਾਨੂੰਨੀ ਤਕਨੀਕਾਂ ਰਾਹੀਂ ਅਸਤੀਫਾ ਦੇਣ ਦੇ ਬਾਵਜੂਦ ਆਪਣੀ ਵਿਧਾਨ ਸਭਾ ਦੀ ਮੈਂਬਰਸ਼ਿਪ ਬਚਾਉਣ ਦਾ ਦਾਅ ਖੇਡ ਰਹੇ ਹਨ। ਇਸ ਸਬੰਧੀ ਸੰਪਰਕ ਕਰਨ ’ਤੇ ਸ੍ਰੀ ਖਹਿਰਾ ਨੇ ਕਿਹਾ ਕਿ ਪਾਰਟੀ ਨੂੰ ਕੋਈ ਵੀ ਆਗੂ ਰਜਿਸਟਰਡ ਕਰਵਾ ਸਕਦਾ ਹੈ ਅਤੇ ਉਨ੍ਹਾਂ ਕੁਝ ਗਲਤ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਪਾਰਟੀ ਰਜਿਸਟਰਡ ਕਰਵਾਉਣ ਲਈ ਦਿੱਲੀ ਦੇ ਕਈ ਚੱਕਰ ਲਾਉਣੇ ਪੈਂਦੇ ਹਨ ਅਤੇ ਉਨ੍ਹਾਂ ਕੋਲ ਏਨਾ ਸਮਾਂ ਨਾ ਹੋਣ ਕਾਰਨ ਕਾਗਜ਼ਾਂ ਵਿੱਚ ਸਨਕਦੀਪ ਨੂੰ ਪ੍ਰਧਾਨ ਦਰਸਾਇਆ ਗਿਆ ਹੈ, ਇਸੇ ਵਾਸਤੇ ਉਹ ਖੁਦ ਐਡਹਾਕ ਪ੍ਰਧਾਨ ਬਣੇ ਸਨ। ਪਾਰਟੀ ਰਜਿਸਟਰਡ ਹੋਣ ਤੋਂ ਬਾਅਦ ਅਹੁਦੇਦਾਰੀਆਂ ਬਦਲਣੀਆਂ ਰੁਟੀਨ ਹਨ। ਉਂਜ ਵੀ ਉਨ੍ਹਾਂ ਹਾਲੇ ਕਿਹੜਾ ਟਿਕਟਾਂ ਵੰਡੀਆਂ ਹਨ। ਸ੍ਰੀ ਖਹਿਰਾ ਨੇ ਕਿਹਾ ਕਿ ਉਹ 7 ਮਾਰਚ ਨੂੰ ਖੁਦ ਸਪੀਕਰ ਕੋਲ ਜਾ ਕੇ ਅਸਤੀਫੇ ਬਾਰੇ ਲੋੜੀਂਦੀ ਕਾਰਵਾਈ ਪੂਰੀ ਕਰ ਕੇ ਆਉਣਗੇ ਅਤੇ ਉਨ੍ਹਾਂ ਨੂੰ ਅਹੁਦੇ ਦਾ ਕੋਈ ਲਾਲਚ ਨਹੀਂ ਹੈ।

ਖਹਿਰਾ ਨੇ ਪੰਜਾਬ ਦੇ ਲੋਕਾਂ ਨਾਲ ਰਾਜਨੀਤਕ ਠੱਗੀ ਮਾਰੀ: ਬੀਰਦਵਿੰਦਰ ਸਿੰਘ

ਐੱਸ.ਏ.ਐੱਸ. ਨਗਰ : ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਸੀਨੀਅਰ ਮੀਤ ਪ੍ਰਧਾਨ ਅਤੇ ਲੋਕ ਸਭਾ ਹਲਕਾ ਆਨੰਦਪੁਰ ਸਾਹਿਬ ਤੋਂ ਉਮੀਦਵਾਰ ਬੀਰਦਵਿੰਦਰ ਸਿੰਘ ਨੇ ਕਿਹਾ ਕਿ ਸੁਖਪਾਲ ਖਹਿਰਾ ਨੇ ਖ਼ੁਦ ਨੂੰ ਪੰਜਾਬ ਏਕਤਾ ਪਾਰਟੀ ਦਾ ਪ੍ਰਧਾਨ ਦੱਸ ਕੇ ਸੂਬੇ ਦੇ ਲੋਕਾਂ ਅਤੇ ਦੂਜੀਆਂ ਸਿਆਸੀ ਪਾਰਟੀਆਂ ਨਾਲ ਵੱਡੀ ਰਾਜਨੀਤਕ ਠੱਗੀ ਮਾਰੀ ਹੈ ਜਿਸ ਨੂੰ ਲੋਕ ਕਦੇ ਮੁਆਫ਼ ਨਹੀਂ ਕਰਨਗੇ। ਉਨ੍ਹਾਂ ਚੋਣ ਕਮਿਸ਼ਨ ਤੋਂ ਮੰਗ ਕੀਤੀ ਕਿ ਸੁਖਪਾਲ ਖਹਿਰਾ ਖ਼ਿਲਾਫ਼ ਤੁਰੰਤ ਪ੍ਰਭਾਵ ਤੋਂ ਫ਼ੌਜਦਾਰੀ ਕੇਸ ਦਰਜ ਕੀਤਾ ਜਾਵੇ। ਉਨ੍ਹਾਂ ਦੋਸ਼ ਲਾਇਆ ਕਿ ਵਿਧਾਇਕੀ ਖੁੱਸਣ ਦੇ ਡਰੋਂ ਖਹਿਰਾ ਨੇ ਇਹ ਸਾਰਾ ਡਰਾਮਾ ਰਚਿਆ ਹੈ। ਉਨ੍ਹਾਂ ਕਿਹਾ ਕਿ ਖਹਿਰਾ ਕਿਸ ਅਧਿਕਾਰ ਨਾਲ ਲੋਕ ਸਭਾ ਚੋਣਾਂ ਸਬੰਧੀ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਅਤੇ ਬਸਪਾ ਤੇ ਹੋਰ ਰਾਜਸੀ ਪਾਰਟੀਆਂ ਨਾਲ ਸਿਆਸੀ ਗੱਠਜੋੜ ਕਰਨ ਦੀਆਂ ਵਿਉਂਤਾਂ ਘੜ ਰਹੇ ਹਨ ਜਦੋਂਕਿ ਉਹ ਖ਼ੁਦ ਕਿਸੇ ਪਾਰਟੀ ਦੇ ਪ੍ਰਧਾਨ ਨਹੀਂ ਹਨ। ਉਨ੍ਹਾਂ ਕਿਹਾ ਕਿ ਅਜਿਹਾ ਕਰ ਕੇ ਖਹਿਰਾ ਨੇ ਰਾਜ ਦੇ ਲੋਕਾਂ ਨਾਲ ਵੱਡਾ ਧੋਖਾ ਕੀਤਾ ਹੈ। ਸਾਬਕਾ ਡਿਪਟੀ ਸਪੀਕਰ ਨੇ ਚੋਣ ਕਮਿਸ਼ਨ ਅਤੇ ਅਖ਼ਬਾਰ ਵਿੱਚ ਪ੍ਰਕਾਸ਼ਿਤ ਜਨਤਕ ਨੋਟਿਸ ਦੇ ਹਵਾਲੇ ਨਾਲ ਦੱਸਿਆ ਕਿ ਪੰਜਾਬ ਏਕਤਾ ਪਾਰਟੀ ਦਾ ਪ੍ਰਧਾਨ ਸਨਕਦੀਪ ਸਿੰਘ ਵਾਸੀ ਫਰੀਦਕੋਟ ਹੈ। ਉਨ੍ਹਾਂ ਕਿਹਾ ਕਿ ਸ੍ਰੀ ਖਹਿਰਾ ਖ਼ੁਦ ਨੂੰ ਪ੍ਰਧਾਨ ਦੱਸਦੇ ਹਨ ਅਤੇ ਇਸ ਹੈਸੀਅਤ ਨਾਲ ਵਿਚਰਦੇ ਹੋਏ ਆਮ ਲੋਕਾਂ ਨੂੰ ਗੁੰਮਰਾਹ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਉਹ ਜਲਦੀ ਹੀ ਚੋਣ ਕਮਿਸ਼ਨ ਨੂੰ ਇਸ ਰਾਜਸੀ ਠੱਗੀ ਬਾਰੇ ਜਾਣਕਾਰੀ ਦੇਣ ਜਾ ਰਹੇ ਹਨ ਤਾਂ ਜੋ ਖਹਿਰਾ ਖ਼ਿਲਾਫ਼ ਕਾਨੂੰਨ ਮੁਬਾਤਕ ਕਾਰਵਾਈ ਕੀਤੀ ਜਾ ਸਕੇ। ਉਨ੍ਹਾਂ ਦੱਸਿਆ ਕਿ ਚੋਣ ਕਮਿਸ਼ਨ ਕੋਲ ਬਾਕਾਇਦਾ ਪਾਰਟੀ ਰਜਿਸਟਰਡ ਕਰਵਾਉਣ ਲਈ ਸਨਕਦੀਪ ਸਿੰਘ ਵੱਲੋਂ ਦਰਖ਼ਾਸਤ ਦਿੱਤੀ ਜਾ ਚੁੱਕੀ ਹੈ, ਜਿਸ ’ਤੇ ਚੋਣ ਕਮਿਸ਼ਨ ਨੇ ਜਨਤਕ ਨੋਟਿਸ ਜਾਰੀ ਕਰਦਿਆਂ ਆਮ ਲੋਕਾਂ ਤੋਂ 19 ਮਾਰਚ ਤੱਕ ਇਤਰਾਜ਼ ਮੰਗੇ ਗਏ ਹਨ ਤਾਂ ਖਹਿਰਾ ਖ਼ੁਦ ਨੂੰ ਉਕਤ ਪਾਰਟੀ ਦਾ ਪ੍ਰਧਾਨ ਕਿਵੇਂ ਦੱਸ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਵੱਡਾ ਕਾਨੂੰਨੀ ਜੁਰਮ ਹੈ।

ਪੰਜਾਬ ਕੁਈਨਜ਼ ਨੇ ਜਿੱਤੀ ਪਹਿਲੀ ਮਹਿਲਾ ਕਬੱਡੀ ਲੀਗ

ਬਠਿੰਡਾ- ਸਰਵਦੇਸ਼ਮ ਕਬੱਡੀ ਐਸੋਸੀਏਸ਼ਨ ਵੱਲੋਂ ਚੌਧਰੀ ਭਰਤ ਸਿੰਘ ਮੈਮੋਰੀਅਲ ਸਪੋਰਟਸ ਸਕੂਲ ਨਿਡਾਣੀ (ਜੀਂਦ) ਵਿੱਚ ਕਰਵਾਈ ਗਈ ਪਹਿਲੀ ਕੌਮਾਂਤਰੀ ਕਬੱਡੀ ਲੀਗ (ਸਰਕਲ ਕਬੱਡੀ) ਪੰਜਾਬ ਕੁਈਨਜ਼ ਦੀ ਟੀਮ ਨੇ ਹਰਿਆਣਾ ਦੀ ਸ਼ੇਰਨੀ ਟੀਮ ਨੂੰ 32-28 ਅੰਕਾਂ ਨਾਲ ਹਰਾ ਕੇ ਜਿੱਤ ਲਈ। ਇਸ ਲੀਗ ’ਚ ਛੇ ਟੀਮਾਂ ਨੇ ਹਿੱਸਾ ਲਿਆ ਸੀ। ਲੀਗ ਦੌਰਾਨ ਖਿਡਾਰਨਾਂ ਨੂੰ ਕੁੱਲ 18 ਲੱਖ 50 ਹਜ਼ਾਰ ਰੁਪਏ ਦੀ ਇਨਾਮੀ ਰਾਸ਼ੀ ਵੰਡੀ ਗਈ।
ਲੀਗ ਦੇ ਸੋਮਵਾਰ ਨੂੰ ਹੋਏ ਫਾਈਨਲ ਦੇ ਸਖ਼ਤ ਮੁਕਾਬਲੇ ਵਿੱਚ ਪੰਜਾਬ ਕੁਈਨਜ਼ ਵੱਲੋਂ ਖਿਡਾਰਨਾਂ ਸੋਨੀਆ, ਰਿੰਕੂ, ਰਿਤੂ ਸੋਥਾ, ਮੁਨੀਸ਼ਾ, ਰੁਪਿੰਦਰ ਕੌਰ, ਪਲਵਿੰਦਰ ਕੌਰ ਅਤੇ ਅੰਜੂ ਰਾਣੀ ਨੇ ਬਿਹਤਰ ਖੇਡ ਵਿਖਾਈ। ਉੱਧਰ ਹਰਿਆਣਾ ਦੀ ਟੀਮ ਵੱਲੋਂ ਸੁਮਿਤ ਪੂਨੀਆ, ਰਾਮ ਬਤੇਰੀ, ਰਿਤੂ ਨਾਡਾ, ਕਿਰਨਜੀਤ ਕੌਰ ਅਤੇ ਸੀਮਾ ਨੇ ਵੀ ਚੰਗੀ ਖੇਡ ਦਾ ਪ੍ਰਦਰਸ਼ਨ ਕੀਤਾ, ਪਰ ਟੀਮ ਨੂੰ ਜਿਤਾਉਣ ’ਚ ਕਾਮਯਾਬ ਨਹੀਂ ਹੋ ਸਕੀਆਂ। ਇਸ ਫਾਈਨਲ ਮੈਚ ’ਚੋਂ ਹਰਿਆਣਾ ਦੀ ਰੇਡਰ ਸੁਮਿਤ ਨੂੰ ਸਰਵੋਤਮ ਰੇਡਰ ਅਤੇ ਅੰਜੂ ਰਾਣੀ ਨੂੰ ਸਰਵੋਤਮ ਜਾਫੀ ਚੁਣਿਆ ਗਿਆ, ਜਿੰਨ੍ਹਾਂ ਨੂੰ 51-51 ਸੌ ਰੁਪਏ ਇਨਾਮੀ ਰਾਸ਼ੀ ਦਿੱਤੀ ਗਈ।
ਪਦਮ ਸ੍ਰੀ ਕੁਈਨਜ਼ ਟੀਮ ਚੇਨਈ ਦੀ ਖਿਡਾਰਨ ਕਰਮੀ ਚਹਿਲ ਨੂੰ ਟੂਰਨਾਮੈਂਟ ਦੀ ਬਿਹਤਰੀਨ ਰੇਡਰ ਅਤੇ ਸਰਸਵਤੀ ਕੁਈਨਜ਼ ਯੂਪੀ ਦੀ ਖਿਡਾਰਨ ਸੁਖਦੀਪ ਕੌਰ ਲਿੱਧੜ ਨੂੰ ਸਰਵੋਤਮ ਜਾਫੀ ਵਜੋਂ 21-21 ਹਜ਼ਾਰ ਰੁਪਏ ਦਾ ਨਗਦ ਇਨਾਮ ਦਿੱਤਾ ਗਿਆ। ਇਹ ਲੀਗ ਰੋਹਤਾਸ਼ ਸਿੰਘ ਨਾਦਲ, ਪਰਵੀਨ ਯਾਦਵ ਅਤੇ ਹਰਬੀਰ ਕੌਰ ਭਿੰਡਰ ਦੀ ਅਗਵਾਈ ’ਚ ਕਰਵਾਈ ਗਈ। ਲੀਗ ਸੰਚਾਲਨ ’ਚ ਮੁੱਖ ਸੰਚਾਲਕ ਡਾ. ਸੁਖਦਰਸ਼ਨ ਸਿੰਘ ਚਹਿਲ ਅਤੇ ਪਲਵਿੰਦਰ ਕੌਰ ਸਾਬਕਾ ਜ਼ਿਲ੍ਹਾ ਖੇਡ ਅਫਸਰ ਨੇ ਅਹਿਮ ਭੂਮਿਕਾ ਨਿਭਾਈ।

ਸ਼੍ਰੋਮਣੀ ਅਕਾਲੀ ਦਲ ’ਚ ‘ਜਾਤੀ ਵਿਤਕਰੇ’ ਦਾ ਮੁੱਦਾ ਭਖਿਆ

ਜੈਤੋ- ਦਲਿਤਾਂ ਨਾਲ ਪਾਰਟੀ ਵਿੱਚ ਹੁੰਦੇ ਵਿਤਕਰੇ ਦੇ ਮੁੱਦੇ ’ਤੇ ਸ਼੍ਰੋਮਣੀ ਅਕਾਲੀ ਦਲ ਐਸ.ਸੀ. ਵਿੰਗ ਦੇ ਕੌਮੀ ਪ੍ਰਧਾਨ ਗੁਲਜ਼ਾਰ ਸਿੰਘ ਰਣੀਕੇ ਅੱਜ ਕਸੂਤੇ ਫਸ ਗਏ। ਇਹ ਮੁੱਦਾ ਲੋਕ ਸਭਾ ਚੋਣਾਂ ਦੀ ਤਿਆਰੀ ਦੇ ਏਜੰਡੇ ਤਹਿਤ ਪਿੰਡ ਗੁਰੂ ਕੀ ਢਾਬ ਦੇ ਗੁਰੂ ਘਰ ਵਿੱਚ ਜੈਤੋ ਹਲਕੇ ਦੇ ਐਸ.ਸੀ. ਵਿੰਗ ਦੇ ਵਰਕਰਾਂ ਦੀ ਮੀਟਿੰਗ ’ਚ ਉਠਿਆ। ਪਾਰਟੀ ਦੀ ਸੀਨੀਅਰ ਆਗੂ ਅਮਰਜੀਤ ਕੌਰ ਪੰਜਗਰਾਈਂ ਅਤੇ ਸਾਬਕਾ ਐਸਜੀਪੀਸੀ ਮੈਂਬਰ ਜਥੇਦਾਰ ਨਾਜ਼ਰ ਸਿੰਘ ਸਰਾਵਾਂ ਨੇ ਆਪਣੇ ਭਾਸ਼ਣਾਂ ਦੀ ਚਕਰੀ ਇਸੇ ਮੁੱਦੇ ਦੁਆਲੇ ਘੁੰਮਾਈ ਰੱਖੀ। ਇਸ ਸਬੰਧ ’ਚ ਲੰਘੀਆਂ ਪੰਚਾਇਤੀ, ਬਲਾਕ ਸਮਿਤੀ ਤੇ ਜ਼ਿਲ੍ਹਾ ਪਰਿਸ਼ਦ ਚੋਣਾਂ ਦਾ ਹਵਾਲਾ ਦੇ ਕੇ ਰੋਸ ਜਤਾਇਆ ਕਿ ਹਰ ਔਖੇ ਵਕਤ ਦਲਿਤਾਂ ਤੋਂ ਮਦਦ ਲੈਣ ਵਾਲੇ ਜਨਰਲ ਵਰਗ ਦੇ ਅਕਾਲੀ ਕਾਰਕੁਨ ਦਲਿਤ ਉਮੀਦਵਾਰਾਂ ਨੂੰ ਚੋਣਾਂ ਵਿੱਚ ਹਰਾਉਣ ਲਈ ਪੂਰੀ ਟਿੱਲ ਲਾਉਂਦੇ ਹਨ। ਉਨ੍ਹਾਂ ਪਾਰਟੀ ਦੀ ਸਰਕਾਰ ਵੇਲੇ ਚੇਅਰਮੈਨੀਆਂ ਅਤੇ ਪ੍ਰਧਾਨਗੀਆਂ ਦੀ ਵੰਡ ਮੌਕੇ ਅਕਾਲੀ ਕਾਕਾਸ਼ਾਹੀ ਵੱਲੋਂ ਦਲਿਤਾਂ ਨਾਲ ਕੀਤੀ ਜਾਂਦੀ ਕਾਣੀ ਵੰਡ ਦੇ ਮੁੱਦੇ ਵੀ ਉਜਾਗਰ ਕੀਤੇ।
ਜਥੇਦਾਰ ਗੁਲਜ਼ਾਰ ਸਿੰਘ ਰਣੀਕੇ ਨੇ ਇਨ੍ਹਾਂ ਮੁੱਦਿਆਂ ਬਾਰੇ ਮੰਚ ਤੋਂ ਜਨਤਕ ਟਿੱਪਣੀ ਕਰਨ ਤੋਂ ਗੁਰੇਜ਼ ਕਰਦਿਆਂ ਅਕਾਲੀ-ਭਾਜਪਾ ਸਰਕਾਰ ਦੀ ਕਾਰਜਸ਼ੈਲੀ ਦੀ ਤਾਰੀਫ਼ ਕੀਤੀ ਅਤੇ ਕਾਂਗਰਸ ਸਰਕਾਰ ਦੇ ਕੰਮਾਂ ਨੂੰ ਭੰਡਿਆ। ਹਲਕਾ ਜੈਤੋ ਦੇ ਪਾਰਟੀ ਇੰਚਾਰਜ ਸੂਬਾ ਸਿੰਘ ਬਾਦਲ ਨੇ ਸੱਦਾ ਦਿੱਤਾ ਕਿ ਹਰ ਫਰੰਟ ’ਤੇ ਫੇਲ੍ਹ ਹੋ ਚੁੱਕੀ ਕਾਂਗਰਸ ਹਕੂਮਤ ਨੂੰ ਪਾਰਲੀਮੈਂਟ ਚੋਣਾਂ ਵਿੱਚ ਝਟਕਾ ਦਿੱਤਾ ਜਾਵੇ। ਮਾਰਕਫ਼ੈੱਡ ਦੇ ਚੇਅਰਮੈਨ ਗੁਰਚੇਤ ਸਿੰਘ ਢਿੱਲੋਂ ਨੇ ਕੈਪਟਨ ਸਰਕਾਰ ਦੀ ਨਿਖੇਧੀ ਕੀਤੀ। ਇਸ ਮੌਕੇ ਐਸਸੀ ਵਿੰਗ ਜ਼ਿਲ੍ਹਾ ਫ਼ਰੀਦਕੋਟ ਦੇ ਪ੍ਰਧਾਨ ਕੇਵਲ ਸਿੰਘ ਪ੍ਰੇਮੀ, ਗੁਰਵਿੰਦਰ ਸਿੰਘ ਬਰਾੜ ਰੋੜੀਕਪੂਰਾ, ਲਾਲੀ ਬਾਦਲ, ਸ਼ਰਨਜੀਤ ਸਿੰਘ ਸੰਨੀ, ਜਗਮੀਤ ਨੀਟਾ, ਹਰਵਿੰਦਰ ਸਿੰਘ ਸੇਖੋਂ ਹਾਜ਼ਰ ਸਨ।

ਵਰਕਰਾਂ ਦੇ ਗਿਲੇ ਸੁਖਬੀਰ ਕੋਲ ਪਹੁੰਚਾਉਣਗੇ ਜਥੇਦਾਰ ਰਣੀਕੇ 

ਮੀਡੀਆ ਕਾਨਫਰੰਸ ਦੌਰਾਨ ਮੁਕਾਮੀ ਆਗੂਆਂ ਦੇ ਉਬਾਲ ਬਾਰੇ ਪੁੱਛੇ ਜਾਣ ’ਤੇ ਜਥੇਦਾਰ ਰਣੀਕੇ ਨੇ ਕਿਹਾ ਕਿ ਉਹ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਕੋਲ ਇਹ ਮੁੱਦਾ ਉਠਾਉਣਗੇ। ਬੇਅਦਬੀ ਮਾਮਲੇ ’ਚ ਘਿਰੇ ਅਕਾਲੀ ਦਲ ਬਾਰੇ ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਗੱਠਜੋੜ ਪੰਜਾਬ ਦੀਆਂ ਸਾਰੀਆਂ ਲੋਕ ਸਭਾ ਸੀਟਾਂ ’ਤੇ ਸ਼ਾਨਦਾਰ ਜਿੱਤ ਹਾਸਲ ਕਰੇਗਾ।

ਭਾਈ ਰਾਜਿੰਦਰ ਸਿੰਘ ਤਖ਼ਤ ਪਟਨਾ ਸਾਹਿਬ ਦੇ ਕਾਰਜਕਾਰੀ ਜਥੇਦਾਰ ਨਿਯੁਕਤ

ਤਖ਼ਤ ਸ੍ਰੀ ਪਟਨਾ ਸਾਹਿਬ ਪ੍ਰਬੰਧਕੀ ਬੋਰਡ ਦੀ ਅੱਜ ਹੋਈ ਮੀਟਿੰਗ ਵਿਚ ਜਥੇਦਾਰ ਗਿਆਨੀ ਇਕਬਾਲ ਸਿੰਘ ਵਲੋਂ ਦਿੱਤੇ ਅਸਤੀਫੇ ਨੂੰ ਪ੍ਰਵਾਨ ਕਰਦਿਆਂ ਉਨ੍ਹਾਂ ਦੀ ਥਾਂ ’ਤੇ ਗ੍ਰੰਥੀ ਭਾਈ ਰਾਜਿੰਦਰ ਸਿੰਘ ਨੂੰ ਕਾਰਜਕਾਰੀ ਜਥੇਦਾਰ ਨਿਯੁਕਤ ਕਰਨ ਦਾ ਫੈਸਲਾ ਕੀਤਾ ਹੈ। ਬੋਰਡ ਦੀ ਮੀਟਿੰਗ ਵਿਚ ਕੁੱਲ 14 ’ਚੋਂ ਦਸ ਮੈਂਬਰ ਹਾਜ਼ਰ ਸਨ ਅਤੇ ਮੀਟਿੰਗ ਦੀ ਅਗਵਾਈ ਪ੍ਰਧਾਨ ਅਵਤਾਰ ਸਿੰਘ ਹਿੱਤ ਨੇ ਕੀਤੀ।
ਮੀਟਿੰਗ ਦੌਰਾਨ ਸ੍ਰੀ ਅਕਾਲ ਤਖਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵਲੋਂ ਬੋਰਡ ਦੇ ਪ੍ਰਧਾਨ ਤੇ ਮੈਂਬਰਾਂ ਦੇ ਨਾਂ ਭੇਜੇ ਗਏ ਆਦੇਸ਼ ਮੁਤਾਬਕ ਤਖ਼ਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਇਕਬਾਲ ਸਿੰਘ ਵਲੋਂ ਦਿੱਤੇ ਅਸਤੀਫ਼ੇ ਨੂੰ ਪ੍ਰਵਾਨ ਕਰ ਕੇ ਉਨ੍ਹਾਂ ਨੂੰ ਇਸ ਅਹੁਦੇ ਤੋਂ ਸੇਵਾ ਮੁਕਤ ਕਰ ਦਿੱਤਾ ਗਿਆ ਹੈ। ਇਸ ਦੌਰਾਨ ਉਨ੍ਹਾਂ ਦੀ ਥਾਂ ‘ਤੇ ਤਖ਼ਤ ਸ੍ਰੀ ਪਟਨਾ ਸਾਹਿਬ ਵਿਖੇ ਬਤੌਰ ਗ੍ਰੰਥੀ ਕੰਮ ਕਰ ਰਹੇ ਗਿਆਨੀ ਰਾਜਿੰਦਰ ਸਿੰਘ ਨੂੰ ਹਾਲ ਦੀ ਘੜੀ ਤਖ਼ਤ ਦਾ ਕਾਰਜਕਾਰੀ ਜਥੇਦਾਰ ਨਿਯੁਕਤ ਕਰ ਦਿੱਤਾ ਗਿਆ ਹੈ। ਸ੍ਰੀ ਹਿੱਤ ਨੇ ਦੱਸਿਆ ਕਿ ਮੀਟਿੰਗ ਵਿਚ ਬਹੁਸੰਮਤੀ ਨਾਲ ਗਿਆਨੀ ਇਕਬਾਲ ਸਿੰਘ ਦਾ ਅਸਤੀਫ਼ਾ ਪ੍ਰਵਾਨ ਕੀਤਾ ਗਿਆ ਹੈ। ਸ੍ਰੀ ਅਕਾਲ ਤਖ਼ਤ ਵਲੋਂ ਬਣਾਈ ਗਈ ਜਾਂਚ ਕਮੇਟੀ ਵਲੋਂ ਵੀ ਗਿਆਨੀ ਇਕਬਾਲ ਸਿੰਘ ਦਾ ਅਸਤੀਫ਼ਾ ਪ੍ਰਵਾਨ ਕਰਨ ਦੀ ਸਿਫਾਰਸ਼ ਕੀਤੀ ਗਈ ਸੀ। ਇਸ ਸਬੰਧੀ ਸ੍ਰੀ ਅਕਾਲ ਤਖਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵਲੋਂ ਭੇਜਿਆ ਗਿਆ ਆਦੇਸ਼ ਪੱਤਰ ਪ੍ਰਾਪਤ ਹੋਇਆ ਸੀ ਜਿਸ ਨੂੰ ਮੀਟਿੰਗ ਵਿਚ ਸਮੂਹ ਮੈਂਬਰਾਂ ਨੂੰ ਪੜ੍ਹ ਕੇ ਅਕਾਲ ਤਖ਼ਤ ਦੀ ਹਦਾਇਤ ਤੋਂ ਜਾਣੂ ਕਰਾਇਆ ਗਿਆ ਹੈ। ਮਗਰੋਂ ਹਾਜ਼ਰ ਮੈਂਬਰਾਂ ਦੀ ਰਾਏ ਨਾਲ ਇਹ ਫੈਸਲਾ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਹਾਲ ਦੀ ਘੜੀ ਤਖ਼ਤ ਦੇ ਕੰਮਕਾਜ ਅਤੇ ਸਾਂਭ ਸੰਭਾਲ ਵਾਸਤੇ ਗ੍ਰੰਥੀ ਵਜੋਂ ਕੰਮ ਕਰ ਰਹੇ ਭਾਈ ਰਾਜਿੰਦਰ ਸਿੰਘ ਨੂੰ ਕਾਰਜਕਾਰੀ ਜਥੇਦਾਰ ਵਜੋਂ ਇਹ ਸੇਵਾ ਸੌਂਪੀ ਹੈ ਅਤੇ ਉਨ੍ਹਾਂ ਆਪਣਾ ਕਾਰਜਭਾਰ ਵੀ ਸਾਂਭ ਲਿਆ ਹੈ। ਭਾਈ ਰਾਜਿੰਦਰ ਸਿੰਘ ਪਿਛਲੇ ਲੰਮੇ ਸਮੇਂ ਤੋਂ ਤਖ਼ਤ ਸ੍ਰੀ ਪਟਨਾ ਸਾਹਿਬ ਵਿਖੇ ਬਤੌਰ ਗ੍ਰੰਥੀ ਸੇਵਾਵਾਂ ਨਿਭਾਅ ਰਹੇ ਹਨ। ਉਨ੍ਹਾਂ ਆਖਿਆ ਕਿ ਗਿਆਨੀ ਇਕਬਾਲ ਸਿੰਘ ਖਿਲਾਫ਼ ਵੱਡੇ ਪੱਧਰ ‘ਤੇ ਸ਼ਿਕਾਇਤਾਂ ਆਈਆਂ ਸਨ ਅਤੇ ਇਹ ਸ਼ਿਕਾਇਤਾਂ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਨੂੰ ਸੌਂਪ ਦਿੱਤੀਆਂ ਸਨ ਜਿਨ੍ਹਾਂ ਇਸ ਦੀ ਜਾਂਚ ਕਰਵਾਈ ਹੈ।ਮਿਲੇ ਵੇਰਵਿਆਂ ਮੁਤਾਬਕ ਪ੍ਰਬੰਧਕੀ ਬੋਰਡ ਵਲੋਂ ਲਏ ਫੈਸਲੇ ਮਗਰੋਂ ਉਥੇ ਗਿਆਨੀ ਇਕਬਾਲ ਸਿੰਘ ਸਮਰਥਕਾਂ ਵਲੋਂ ਇਸ ਫੈਸਲੇ ਖਿਲਾਫ਼ ਰੋਸ ਵਿਖਾਵਾ ਕੀਤਾ ਗਿਆ ਹੈ। ਲੇਕਿਨ ਮੌਕੇ ’ਤੇ ਹਾਜ਼ਰ ਸੁਰੱਖਿਆ ਕਰਮਚਾਰੀਆਂ ਨੇ ਵਿਖਾਵਾਕਾਰੀਆਂ ਨੂੰ ਮੀਟਿੰਗ ਹਾਲ ਵਿਚ ਜਾਣ ਤੋਂ ਰੋਕ ਦਿੱਤਾ। ਇਸ ਦੌਰਾਨ ਸ੍ਰੀ ਅਕਾਲ ਤਖਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਇਸ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਸੱਤ ਮੈਂਬਰੀ ਪੜਤਾਲੀਆ ਕਮੇਟੀ ਨੂੰ ਆਦੇਸ਼ ਕੀਤਾ ਹੈ ਕਿ ਗਿਆਨੀ ਇਕਬਾਲ ਸਿੰਘ ਖਿਲਾਫ ਲੱਗੇ ਦੋਸ਼ਾਂ ਦੀ ਗੰਭੀਰਤਾ ਨਾਲ ਜਾਂਚ ਕਰਕੇ ਰਿਪੋਰਟ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਇਸ ਜਾਂਚ ਕਮੇਟੀ ਵਿਚ ਬੋਰਡ ਦੇ ਮੈਂਬਰ ਵੀ ਸ਼ਾਮਲ ਕੀਤੇ ਜਾਣਗੇ ਅਤੇ ਜੇਕਰ ਗਿਆਨੀ ਇਕਬਾਲ ਸਿੰਘ ਖਿਲਾਫ ਲੱਗੇ ਦੋਸ਼ ਸਹੀ ਸਾਬਤ ਹੋਏ ਤਾਂ ਉਨ੍ਹਾਂ ਨੂੰ ਅਕਾਲ ਤਖ਼ਤ ’ਤੇ ਵੀ ਤਲਬ ਕੀਤਾ ਜਾਵੇਗਾ। ਇਥੇ ਦੱਸਣਯੋਗ ਹੈ ਕਿ ਹਾਲ ਹੀ ਵਿਚ ਗਿਆਨੀ ਇਕਬਾਲ ਸਿੰਘ ਖਿਲਾਫ ਉਨ੍ਹਾਂ ਦੀ ਦੂਜੀ ਪਤਨੀ ਵਲੋਂ ਗੰਭੀਰ ਦੋਸ਼ ਲਾਏ ਗਏ ਸਨ। ਉਨ੍ਹਾਂ ਦੇ ਬੇਟੇ ਗੁਰਪ੍ਰਸਾਦਿ ਸਿੰਘ ਵਲੋਂ ਸਿਗਰਟਨੋਸ਼ੀ ਕਰਦਿਆਂ ਦੀ ਵੀਡਿਓ ਵਾਇਰਲ ਹੋਈ ਸੀ।

 

5178 ਅਧਿਆਪਕ ਤੇ ਨਰਸਾਂ ਨੂੰ ਰੈਗੂਲਰ ਕਰਨ ਦਾ ਫੈਸਲਾ

ਚੰਡੀਗੜ੍ਹ, 6 ਮਾਰਚ ਪੰਜਾਬ ਮੰਤਰੀ ਮੰਡਲ ਨੇ 5178 ਅਧਿਆਪਕ ਤੇ ਨਰਸਾਂ ਨੂੰ ਰੈਗੂਲਰ ਕਰਨ ਦਾ ਫੈਸਲਾ ਕੀਤਾ ਹੈ। ਪੰਜਾਬ ਮੰਤਰੀ ਮੰਡਲ ਨੇ ਮੁਲਾਜ਼ਮਾਂ ਦੀਆਂ ਹੋਰ ਮੰਗਾਂ ਕੈਬਨਿਟ ਸਬ ਕਮੇਟੀ ਹਵਾਲੇ ਕਰਕੇ ਤਿੰਨ ਮਹੀਨੇ ਵਿਚ ਰਿਪੋਰਟ ਦੇਣ ਦਾ ਫੈਸਲਾ ਵੀ ਲਿਆ ਹੈ।
ਪੰਜਾਬ ਵਜ਼ਾਰਤ ਨੇ ਸਥਾਨਕ ਸਰਕਾਰਾਂ ਅਤੇ ਸਹਿਕਾਰੀ ਮਲਾਜ਼ਮਾਂ ਦੀਆਂ ਗਰੁੱਪ ਹਾਉਸਿੰਗ ਸੁਸਾਇਟੀਆਂ ਨੂੰ ਰਾਖਵੀਂ ਕੀਮਤ ‘ਤੇ ਜ਼ਮੀਨ ਦੇਣ ਦਾ ਫੈਸਲਾ ਕੀਤਾ ਹੈ।

ਨਵੀਆਂ ਬਿਜਲੀ ਦਰਾਂ ਦਾ ਐਲਾਨ ਲੋਕ ਸਭਾ ਚੋਣਾਂ ਤੋਂ ਬਾਅਦ

ਪਟਿਆਲਾ,  ਮਾਰਚ   ਪੰਜਾਬ ’ਚ ਨਵੀਆਂ ਬਿਜਲੀ ਦਰਾਂ ਦਾ ਐਲਾਨ ਲੋਕ ਸਭਾ ਚੋਣਾਂ ਤੋਂ ਬਾਅਦ ਹੀ ਹੋਣ ਦੀ ਸੰਭਾਵਨਾ ਹੈ। ਭਾਵੇਂ ਪਾਵਰਕੌਮ ਵੱਲੋਂ ਸਾਲ 2019-20 ਦੀਆਂ ਨਵੀਆਂ ਦਰਾਂ ਸਬੰਧੀ ਪਾਈ ਪਟੀਸ਼ਨ ਦੇ ਇਵਜ਼ ’ਚ ਪੰਜਾਬ ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ ਵੱਲੋਂ ਜਨਤਕ ਸੁਣਵਾਈ ਦੀ ਪ੍ਰਕਿਰਿਆ ਮੁਕੰਮਲ ਕਰ ਲਈ ਹੈ ਪਰ ਰੈਗੂਲੇਟਰੀ ਕਮਿਸ਼ਨ ਵੱਲੋਂ ਮਾਮਲੇ ’ਤੇ ਘੋਖ਼ ਪੜਤਾਲ ਤੇ ਮੁਲੰਕਣ ਕਰਨਾ ਹਾਲੇ ਬਾਕੀ ਹੈ। ਰਾਜ ਸਰਕਾਰ ਵੀ ਚੋਣ ਵਰ੍ਹੇ ਨੂੰ ਲੈ ਕੇ ਫਿਲਹਾਲ ਨਵੀਆਂ ਦਰਾਂ ਨੂੰ ਟਾਲਣ ਦੇ ਰੌਂਅ ’ਚ ਦੱਸੀ ਜਾਂਦੀ ਹੈ।
ਦਰਾਂ ’ਚ ਸੋਧ ਦੇ ਮਾਮਲੇ ’ਚ ਰੈਗੂਲੇਟਰੀ ਕਮਿਸ਼ਨ ਵੱਲੋਂ ਮੁੜ ਪਾਵਰਕੌਮ ਕੋਲੋਂ ਨਵੀਆਂ ਦਰਾਂ ’ਤੇ ਲੋਕਾਂ ਦੀ ਆਵਾਜ਼ ਦੇ ਮੁਤੱਲਕ ਸਪਸ਼ਟੀਕਰਨ ਲੈਣਾ ਵੀ ਹਾਲੇ ਬਾਕੀ ਹੈ। ਇਸ ਮਗਰੋਂ ਕਮਿਸ਼ਨ ਵੱਲੋਂ ਦਰਾਂ ਦੇ ਕੀਤੇ ਮੁਲਾਂਕਣ ਨੂੰ ਲੈ ਕੇ ਸੂਬਾ ਸਰਕਾਰ ਨਾਲ ਸੰਵਾਦ ਰਚਾਇਆ ਜਾਵੇਗਾ। ਅਗਲੇ ਕੁਝ ਦਿਨਾਂ ਤੱਕ ਚੋਣ ਕਮਿਸ਼ਨ ਵੱਲੋਂ ਆਦਰਸ਼ ਚੋਣ ਜ਼ਾਬਤਾ ਵੀ ਲਾਗੂ ਕੀਤਾ ਜਾ ਸਕਦਾ ਹੈ, ਅਜਿਹੇ ’ਚ ਸੰਭਾਵਨਾ ਹੈ ਕਿ ਨਵੀਆਂ ਦਰਾਂ ਦਾ ਐਲਾਨ ਹੁਣ ਲੋਕ ਸਭਾ ਚੋਣਾਂ ਤੋਂ ਬਾਅਦ ਹੀ ਹੋਵੇਗਾ। ਪੰਜਾਬ ’ਚ ਇਸ ਵੇਲੇ ਵਿਰੋਧੀ ਧਿਰਾਂ ਵੱਲੋਂ ਘਰੇਲੂ ਬਿਜਲੀ ਦਰਾਂ ’ਤੇ ਸਰਕਾਰ ਨੂੰ ਘੇਰਿਆ ਜਾ ਰਿਹਾ ਹੈ। ਭਾਵੇਂ ਪਾਵਰਕੌਮ ਦਾ ਕਹਿਣਾ ਹੈ ਕਿ ਪੰਜਾਬ ’ਚ ਓਵਰਆਲ ਬਿਜਲੀ ਦੀਆਂ ਦਰਾਂ ਗੁਆਂਢੀ ਸੂਬਿਆਂ ਨਾਲੋਂ ਘੱਟ ਹਨ ਫਿਰ ਵੀ ਵਿਰੋਧੀ ਧਿਰਾਂ ਬਿਜਲੀ ਦਰਾਂ ਦੇ ਮੁੱਦੇ ਨੂੰ ਆਏ ਦਿਨ ਭਖ਼ਾ ਰਹੀਆਂ ਹਨ।
ਪਾਵਰਕੌਮ ਨੇ ਰੈਗੂਲੇਟਰੀ ਕਮਿਸ਼ਨ ਨੂੰ ਨਵੀਆਂ ਦਰਾਂ ਦੇ ਭਾਅ ਤੈਅ ਕਰਨ ਸਬੰਧੀ ਪਾਈ ਪਟੀਸ਼ਨ ’ਚ ਐਤਕੀਂ ਸਵਾ ਦੋ ਤੋਂ ਢਾਈ ਫੀਸਦੀ ਦੇ ਕਰੀਬ ਹੀ ਵਾਧਾ ਮੰਗਿਆ ਹੈ। ਸੂਤਰਾਂ ਮੁਤਾਬਿਕ ਭਰਪਾਈ ਲਈ ਭਾਵੇਂ ਨਵੀਆਂ ਦਰਾਂ ’ਚ ਇਜ਼ਾਫ਼ਾ ਕਰਨ ਦੀ ਲੋੜ ਨਹੀਂ ਹੈ, ਪਰ ਪਿਛਲੇ 12118.55 ਕਰੋੜ ਦੇ ਘਾਟੇ ਦੇ ਸੌਦੇ ਦੀ ਪੂਰਤੀ ਲਈ ਪਾਵਰਕੌਮ ਦਰਾਂ ਵਧਾਉਣੀਆਂ ਚਾਹੁੰਦਾ ਹੈ।
ਪਾਵਰਕੌਮ ਦੇ ਮੁੱਖ ਲੇਖਾ ਅਫਸਰ ਟੀ.ਆਰ.ਵਿੱਤ ਦਫ਼ਤਰ ਨੇ ਦੱਸਿਆ ਕਿ ਦਰਾਂ ਸੋਧਣ ਦੇ ਮਾਮਲੇ ਵਿਚ ਕਾਫੀ ਕੁਝ ਕਰਨਾ ਬਾਕੀ ਹੈ, ਲਿਹਾਜ਼ਾ ਲੋਕ ਸਭਾ ਚੋਣਾਂ ਮਗਰੋਂ ਹੀ ਦਰਾਂ ਦਾ ਫੈਸਲਾ ਕਿਸੇ ਤਣ ਪੱਤਣ ਲੱਗ ਸਕਦਾ ਹੈ। ਦੱਸਣਯੋਗ ਹੈ ਕਿ ਨਵੀਆਂ ਦਰਾਂ ਨਵੇਂ ਵਿੱਤੀ ਵਰ੍ਹੇ ਪਹਿਲੀ ਅਪਰੈਲ ਤੋਂ ਲਾਗੂ ਹੁੰਦੀਆਂ ਹਨ।

ਸਿੱਧੂ ਦੇ ਸੁਰੱਖਿਆ ਕਰਮਚਾਰੀਆਂ ਤੇ ਮੀਡੀਆ ਕਰਮੀਆਂ ਵਿਚਾਲੇ ਤਕਰਾਰ

ਅੰਮ੍ਰਿਤਸਰ, 3 ਮਾਰਚ ਇਥੇ ਭਗਤਾਂਵਾਲਾ ਡੰਪ ’ਤੇ ਅੱਜ ਉਸ ਵੇਲੇ ਤਣਾਅ ਵਾਲਾ ਮਾਹੌਲ ਬਣ ਗਿਆ ਜਦੋਂ ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਨਾਲ ਗੱਲ ਕਰਨ ਦੇ ਇਛੁੱਕ ਇਲੈਕਟ੍ਰਾਨਿਕ ਮੀਡੀਆ ਕਰਮੀਆਂ ਅਤੇ ਸ੍ਰੀ ਸਿੱਧੂ ਦੇ ਸੁਰੱਖਿਆ ਕਰਮਚਾਰੀਆਂ ਵਿਚਾਲੇ ਤਕਰਾਰ ਹੋ ਗਈ। ਸ੍ਰੀ ਸਿੱਧੂ ਇਥੇ ਡੰਪ ਵਾਲੀ ਥਾਂ ’ਤੇ ਪਾਰਕ ਉਸਾਰਨ ਦਾ ਕੰਮ ਸ਼ੁਰੂ ਕਰਨ ਲਈ ਪੁੱਜੇ ਸਨ। ਜਦੋਂ ਸ੍ਰੀ ਸਿੱਧੂ ਵਾਪਸ ਪਰਤ ਰਹੇ ਸਨ ਤਾਂ ਮੀਡੀਆ ਕਰਮੀਆਂ ਨੇ ਭਾਰਤ-ਪਾਕਿ ਵਿਚ ਬਣੇ ਤਣਾਅ ਬਾਰੇ ਗੱਲ ਕਰਨ ਦੀ ਇੱਛਾ ਪ੍ਰਗਟਾਈ। ਇਸ ਦੌਰਾਨ ਮੀਡੀਆ ਕਰਮੀਆਂ ਨੂੰ ਸੁਰੱਖਿਆ ਕਰਮਚਾਰੀਆਂ ਨੇ ਰੋਕ ਦਿੱਤਾ। ਇਸ ਦੌਰਾਨ ਸੁਰੱਖਿਆ ਕਰਮਚਾਰੀਆਂ ਨੇ ਕੁਝ ਪੱਤਰਕਾਰਾਂ ਨਾਲ ਧੱਕਾਮੁੱਕੀ ਵੀ ਕੀਤੀ। ਮੀਡੀਆ ਕਰਮੀਆਂ ਨੇ ਦੋਸ਼ ਲਾਇਆ ਕਿ ਸੁਰੱਖਿਆ ਕਾਮਿਆਂ ਨੇ ਉਨ੍ਹਾਂ ਦੇ ਕੈਮਰੇ ਹੇਠਾਂ ਸੁੱਟਣ ਦਾ ਯਤਨ ਕੀਤਾ ਤੇ ਬਦਸਲੂਕੀ ਕੀਤੀ। ਇਸ ਦੌਰਾਨ ਸ੍ਰੀ ਸਿੱਧੂ ਵਾਪਸ ਚਲੇ ਗਏ। ਇਸ ਮਾਮਲੇ ਨੂੰ ਲੈ ਕੇ ਮੀਡੀਆ ਕਰਮੀਆਂ ਵਿਚਾਲੇ ਭਾਰੀ ਰੋਸ ਹੈ।
ਇਸ ਤੋਂ ਪਹਿਲਾਂ ਸ੍ਰੀ ਸਿੱਧੂ ਨੇ ਇਥੇ ਡੰਪ ’ਤੇ ਕੂੜਾ ਹਟਾਉਣ ਦੇ ਕੰਮ ਦੀ ਸ਼ੁਰੂਆਤ ਕੀਤੀ। ਇਥੇ 20 ਏਕੜ ਰਕਬੇ ਵਿਚ ਸਟੇਡੀਅਮ ਅਤੇ ਪਾਰਕ ਬਣਾਇਆ ਜਾਵੇਗਾ। ਸ੍ਰੀ ਸਿੱਧੂ ਨੇ ਦੱਸਿਆ ਕਿ ਇਥੋਂ ਡੰਪ ਨੂੰ ਹਟਾਉਣਾ ਅਸੰਭਵ ਸੀ ਪਰ ਨਗਰ ਨਿਗਮ ਦੇ ਯਤਨਾਂ ਸਦਕਾ ਇਹ ਸੰਭਵ ਹੋ ਗਿਆ ਹੈ। ਹੁਣ ਇਥੇ ਦੋ ਕਰੋੜ ਰੁਪਏ ਦੀ ਲਾਗਤ ਨਾਲ ਲਿਆਂਦੀਆਂ ਜਾ ਰਹੀਆਂ ਮਸ਼ੀਨਾਂ ਨਾਲ ਡੰਪ ਦੇ ਲਗਪਗ 15 ਲੱਖ ਮੀਟਰਿਕ ਟਨ ਕੂੜੇ ਨੂੰ ਵੱਖ ਵੱਖ ਹਿੱਸਿਆਂ ਵਿਚ ਵੰਡ ਕੇ ਚੁੱਕਿਆ ਜਾਵੇਗਾ। ਉਨ੍ਹਾਂ ਕਿਹਾ ਕਿ ਖਾਲੀ ਹੋਣ ਵਾਲੀ ਥਾਂ ’ਤੇ ਸਟੇਡੀਅਮ ਬਣਾਇਆ ਜਾਵੇਗਾ ਅਤੇ ਬੂਟੇ ਲਾ ਕੇ ਪਾਰਕ ਉਸਾਰਿਆ ਜਾਵੇਗਾ। ਇਸ ਕੂੜੇ ਵਿਚੋਂ ਜੈਵਿਕ ਖਾਦ, ਪਲਾਸਟਿਕ ਤੇ ਮਿੱਟੀ ਨੂੰ ਵੱਖ ਵੱਖ ਕਰਕੇ ਚੁੱਕਿਆ ਜਾਵੇਗਾ। ਦੱਸਣਯੋਗ ਹੈ ਕਿ ਇਲਾਕੇ ਦੇ ਲੋਕਾਂ ਵਲੋਂ ਡੰਪ ਹਟਾਉਣ ਲਈ ਕਈ ਸਾਲਾਂ ਤੋਂ ਸੰਘਰਸ਼ ਕੀਤਾ ਜਾ ਰਿਹਾ ਹੈ। ਇਸ ਮੌਕੇ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ, ਮੇਅਰ ਕਰਮਜੀਤ ਸਿੰਘ ਰਿੰਟੂ, ਵਿਧਾਇਕ ਇੰਦਰਬੀਰ ਸਿੰਘ ਬੁਲਾਰੀਆ, ਰਾਜ ਕੁਮਾਰ ਤੇ ਸੁਨੀਲ ਦੱਤੀ ਸਮੇਤ ਜ਼ਿਲ੍ਹਾ ਕਾਂਗਰਸ ਕਮੇਟੀ ਦੀ ਪ੍ਰਧਾਨ ਜਤਿੰਦਰ ਸੋਨੀਆ ਤੇ ਹੋਰ ਪਤਵੰਤੇ ਹਾਜ਼ਰ ਸਨ।
ਇਸ ਤੋਂ ਇਲਾਵਾ ਸ੍ਰੀ ਸਿੱਧੂ ਵਲੋਂ ਸ਼ਹਿਰ ਦੇ ਵਿਕਾਸ ਲਈ ਲਗਪਗ ਦੋ ਹਜ਼ਾਰ ਕਰੋੜ ਰੁਪਏ ਦੇ ਨਵੇਂ ਪ੍ਰਾਜੈਕਟਾਂ ਦੇ ਕੰਮ ਦੀ ਸ਼ੁਰੂਆਤ ਕੀਤੀ ਗਈ ਜਿਸ ਵਿਚ 1300 ਕਰੋੜ ਰੁਪਏ ਦੀ ਲਾਗਤ ਨਾਲ ਪੀਣ ਵਾਲੇ ਸਾਫ ਸੁਥਰੇ ਨਹਿਰੀ ਪਾਣੀ ਦੀ ਸਹੂਲਤ ਵੀ ਸ਼ਾਮਲ ਹੈ। ਨਗਰ ਨਿਗਮ ਦਫਤਰ ਵਿਚ ਚੁਣੇ ਹੋਏ ਨੁਮਾਇੰਦਿਆਂ ਲਈ ਖੋਲ੍ਹੇ ਦਫਤਰ ਦੀ ਸ਼ੁਰੂਆਤ ਕਰਦਿਆਂ ਸ੍ਰੀ ਸਿੱਧੂ ਨੇ ਦੱਸਿਆ ਕਿ ਸ਼ਹਿਰ ਵਿਚ 34 ਕਰੋੜ ਰੁਪਏ ਦੀ ਲਾਗਤ ਨਾਲ ਐਲਈਡੀ ਲਾਈਟਾਂ, ਸਾਰੇ ਸਰਕਾਰੀ ਦਫਤਰਾਂ ਵਿਚ ਦਸ ਕਰੋੜ ਰੁਪਏ ਦੀ ਲਾਗਤ ਨਾਲ ਸੂਰਜੀ ਊਰਜਾ ਪਲਾਂਟ, 168 ਕਰੋੜ ਰੁਪਏ ਦੀ ਲਾਗਤ ਨਾਲ ਜਨਤਕ ਟਰਾਂਸਪੋਰਟੇਸ਼ਨ ਲਈ ਵਾਹਨ ਪ੍ਰਣਾਲੀ ਸ਼ੁਰੂ ਕਰਨਾ ਸ਼ਾਮਲ ਹੈ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਕੰਮ ਸ਼ੁਰੂ ਕਰ ਦਿੱਤੇ ਗਏ ਹਨ। ਸ਼ਹਿਰ ਦੀ ਟਰੈਫਿਕ ਵਿਵਸਥਾ ਨੂੰ ਸੁਧਾਰਨ ਲਈ ਚਾਰ ਨਵੇਂ ਪੁਲਾਂ ਦੇ ਕੰਮ ਦੀ ਸ਼ੁਰੂਆਤ ਬਾਰੇ ਉਨ੍ਹਾਂ ਦੱਸਿਆ ਕਿ ਇਹ ਸ਼ੁਰੂਆਤ 5 ਮਈ ਨੂੰ ਕੀਤੀ ਜਾਵੇਗੀ। ਉਨ੍ਹਾਂ ਪ੍ਰਧਾਨ ਮੰਤਰੀ ਆਵਾਸ ਯੋਜਨਾ ਤਹਿਤ 42 ਲਾਭਪਾਤਰੀਆਂ ਨੂੰ 50-50 ਹਜ਼ਾਰ ਰੁਪਏ ਦੇ ਚੈੱਕ ਵੀ ਵੰਡੇ।

ਤਖ਼ਤ ਪਟਨਾ ਸਾਹਿਬ ਦੇ ਜਥੇਦਾਰ ਨੇ ਪਹਿਲਾਂ ਅਸਤੀਫ਼ਾ ਦਿੱਤਾ ਮੁੜ ਸੇਵਾ ਵੀ ਸਾਂਭੀ

ਅੰਮ੍ਰਿਤਸਰ, 3 ਮਾਰਚ ਵਿਵਾਦਾਂ ’ਚ ਘਿਰੇ ਤਖ਼ਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਇਕਬਾਲ ਸਿੰਘ ਨੇ ਸਵੇਰੇ ਅਸਤੀਫ਼ਾ ਦੇਣ ਮਗਰੋਂ ਯੂ-ਟਰਨ ਲੈ ਲਿਆ ਹੈ। ਉਨ੍ਹਾਂ ਮੁੜ ਤਖ਼ਤ ਦੇ ਜਥੇਦਾਰ ਦੀ ਸੇਵਾ ਸਾਂਭ ਲਈ ਹੈ। ਉਨ੍ਹਾਂ ਦਾਅਵਾ ਕੀਤਾ ਕਿ ਪ੍ਰਬੰਧਕੀ ਬੋਰਡ ਦੇ ਜਨਰਲ ਸਕੱਤਰ ਨੇ ਅਸਤੀਫ਼ੇ ਨੂੰ ਪ੍ਰਵਾਨ ਨਹੀਂ ਕੀਤਾ ਹੈ। ਉਨ੍ਹਾਂ ਕਿਹਾ ਕਿ ਪਟਨਾ ਸਾਹਿਬ ਦੀ ਸੰਗਤ ਨੇ ਇਕੱਠੇ ਹੋ ਕੇ ਮੁੜ ਤਖ਼ਤ ਦਾ ਕੰਮਕਾਜ ਸੌਂਪ ਦਿੱਤਾ ਹੈ। ਦੇਰ ਸ਼ਾਮ ਨੂੰ ਵਾਪਰੇ ਨਵੇਂ ਘਟਨਾਕ੍ਰਮ ਬਾਰੇ ਜਾਣਕਾਰੀ ਦਿੰਦਿਆਂ ਗਿਆਨੀ ਇਕਬਾਲ ਸਿੰਘ ਨੇ ਦੱਸਿਆ ਕਿ ਪ੍ਰਬੰਧਕੀ ਬੋਰਡ ਦੇ ਜਨਰਲ ਸਕੱਤਰ ਮਹਿੰਦਰਪਾਲ ਸਿੰਘ ਢਿੱਲੋਂ ਨੇ ਉਨ੍ਹਾਂ ਦੇ ਅਸਤੀਫ਼ੇ ਨੂੰ ਅਪ੍ਰਵਾਨ ਕਰ ਦਿੱਤਾ ਹੈ। ਜਨਰਲ ਸਕੱਤਰ ਵੱਲੋਂ ਇਸ ਸਬੰਧ ਵਿਚ ਕੀਤੀ ਗਈ ਗੱਲਬਾਤ ਦਾ ਹਿੱਸਾ ਉਨ੍ਹਾਂ ਸੋਸ਼ਲ ਮੀਡੀਆ ’ਤੇ ਆਡੀਓ ਦੇ ਰੂਪ ਵਿਚ ਵੀ ਪਾਇਆ ਹੈ ਜਿਸ ਵਿਚ ਸ੍ਰੀ ਢਿੱਲੋਂ ਅਸਤੀਫ਼ੇ ਨੂੰ ਪ੍ਰਵਾਨ ਨਾ ਕਰਨ ਅਤੇ ਗਿਆਨੀ ਇਕਬਾਲ ਸਿੰਘ ਨੂੰ ਕੰਮ ਜਾਰੀ ਰੱਖਣ ਬਾਰੇ ਆਖ ਰਹੇ ਹਨ।
ਇਸ ਤੋਂ ਪਹਿਲਾਂ ਗਿਆਨੀ ਇਕਬਾਲ ਸਿੰਘ ਵੱਲੋਂ ਭੇਜੇ ਗਏ ਆਪਣੇ ਅਸਤੀਫ਼ੇ ਵਿਚ ਉਨ੍ਹਾਂ ਕਿਹਾ ਸੀ ਕਿ ਕੁਝ ਧਾਰਮਿਕ ਅਤੇ ਰਾਜਨੀਤਕ ਲੋਕ ਉਨ੍ਹਾਂ ਖਿਲਾਫ਼ ਸਾਜ਼ਿਸ਼ਾਂ ਘੜ ਕੇ ਬੇਬੁਨਿਆਦ ਦੋਸ਼ ਲਗਾ ਰਹੇ ਹਨ ਜਿਸ ਨਾਲ ਤਖ਼ਤ ਦੀ ਮਾਣ ਮਰਿਆਦਾ ਅਤੇ ਮਾਣ ਸਨਮਾਨ ਨੂੰ ਵੀ ਢਾਹ ਲੱਗ ਰਹੀ ਹੈ। ਉਨ੍ਹਾਂ ਕਿਹਾ ਕਿ ਗੁੰਮਰਾਹਕੁਨ ਪ੍ਰਚਾਰ ਕਰਕੇ ਸੰਗਤ ਨੂੰ ਵੀ ਗੁੰਮਰਾਹ ਕੀਤਾ ਜਾ ਰਿਹਾ ਹੈ। ਦੂਜੇ ਪਾਸੇ ਤਖ਼ਤ ਸ੍ਰੀ ਪਟਨਾ ਸਾਹਿਬ ਪ੍ਰਬੰਧਕੀ ਬੋਰਡ ਦੇ ਪ੍ਰਧਾਨ ਅਵਤਾਰ ਸਿੰਘ ਹਿਤ ਨੇ ਆਖਿਆ ਸੀ ਕਿ ਗਿਆਨੀ ਇਕਬਾਲ ਸਿੰਘ ਵੱਲੋਂ ਦਿੱਤਾ ਅਸਤੀਫ਼ਾ ਪ੍ਰਵਾਨ ਕਰ ਲਿਆ ਗਿਆ ਹੈ ਅਤੇ ਪ੍ਰਬੰਧਕੀ ਬੋਰਡ ਦੀ ਪੰਜ ਮਾਰਚ ਨੂੰ ਹੋਣ ਵਾਲੀ ਮੀਟਿੰਗ ਵਿਚ ਕਾਰਜਕਾਰੀ ਜਥੇਦਾਰ ਲਾਉਣ ਬਾਰੇ ਵਿਚਾਰ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਸ੍ਰੀ ਅਕਾਲ ਤਖ਼ਤ ਵੱਲੋਂ ਬਣਾਈ ਗਈ ਸੱਤ ਮੈਂਬਰੀ ਜਾਂਚ ਕਮੇਟੀ ਵੱਲੋਂ ਵੀ ਗਿਆਨੀ ਇਕਬਾਲ ਸਿੰਘ ਖਿਲਾਫ਼ ਲੱਗੇ ਦੋਸ਼ਾਂ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਉਹ ਆਪਣੀ ਰਿਪੋਰਟ ਅੱਜ ਭਲਕ ਵਿਚ ਸ੍ਰੀ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਸੌਂਪ ਦੇਣਗੇ। ਅੱਜ ਇਸ ਕਮੇਟੀ ਦੇ ਤਿੰਨ ਮੈਂਬਰ ਜਾਂਚ ਵਾਸਤੇ ਪਟਨਾ ਸਾਹਿਬ ਵੀ ਪੁੱਜੇ ਸਨ।

ਫਿਰੋਜਪੁਰ ਤੋਂ ਮੈਂਬਰ ਪਾਰਲੀਮੈਂਟ ਸ: ਸ਼ੇਰ ਸਿੰਘ ਘੁਬਾਇਆ ਨੇ ਦਿੱਤਾ ਅਸ਼ਤੀਫਾ

ਚੰਡੀਗੜ੍ਹ(ਜਨ ਸ਼ਕਤੀ ਨਿਊਜ) ਮਂੈਬਰ ਪਾਰਲੀਮੈਂਟ  ਸ: ਸ਼ੇਰ ਸਿੰਘ ਘੁਬਾਇਆ ਨੇ ਸ਼੍ਰੋਮਣੀ ਅਕਾਲੀ ਦਲ ਦੀ ਮੇਂਬਰਸਿੱਪ ਤੋਂ ਦਿੱਤਾ ਅਸਤੀਫਾ ਉਹਨਾ ਨੇ ਆਪਣਾ ਅਸਤੀਫਾ ਪਾਰਟੀ ਪ੍ਰਧਾਨ ਸ੍ਰੋਮਣੀ ਅਕਾਲੀ ਦਲ ਸ: ਸੁਖਬੀਰ ਸਿੰਘ ਬਾਦਲ ਨੂੰ ਭੇਜਿਆ।