ਪੰਜਾਬ

This camp organized by Mr. Pal Singh Dulay for their village Partabpura.

Cancer Camp Report Form World Cancer Care 

Date:- 20 February 2019

Location:- Partabpura 

Teh:- Phillour 

Distt:- Jalandhar 

Population:-3000

Total examine:- 158

Male: 66

Female:-92

Awareness session:-12

Mammography:-14

PAP smear :-07

PSA:-10

Oral Exmination:-102

Oral finding:-00

BMD:-104

ECG:-0

Clinical finding:-01

Total BP & Sugar:-158

High sugar patient:-19

New sugar case:-05

High BP:- 41

CBC:-02

Reporting date:-

10/03/ 2019

ਆਈਜੀ ਪਰਮਰਾਜ ਸਿੰਘ ਉਮਰਾਨੰਗਲ ਮੁਅੱਤਲ

ਫਰੀਦਕੋਟ- ਪੰਜਾਬ ਸਰਕਾਰ ਦੇ ਗ੍ਰਹਿ ਵਿਭਾਗ ਨੇ ਕੋਟਕਪੂਰਾ ਗੋਲੀ ਕਾਂਡ ਮਾਮਲੇ ਵਿਚ ਗ੍ਰਿਫ਼ਤਾਰ ਕੀਤੇ ਗਏ ਆਈਜੀ ਪਰਮਰਾਜ ਸਿੰਘ ਉਮਰਾਨੰਗਲ ਨੂੰ ਦੇਰ ਸ਼ਾਮ ਮੁਅੱਤਲ ਕਰ ਦਿੱਤਾ ਹੈ। ਉਮਰਾਨੰਗਲ ਨੂੰ ਵਿਸ਼ੇਸ਼ ਜਾਂਚ ਟੀਮ ਨੇ 18 ਫਰਵਰੀ ਨੂੰ ਗ੍ਰਿਫ਼ਤਾਰ ਕੀਤਾ ਸੀ ਅਤੇ 26 ਫਰਵਰੀ ਤੱਕ ਉਹ ਪੁਲੀਸ ਰਿਮਾਂਡ ’ਤੇ ਰਹੇ। ਪਿਛਲੇ 48 ਘੰਟਿਆਂ ਤੋਂ ਉਮਰਾਨੰਗਲ ਕੇਂਦਰੀ ਜੇਲ੍ਹ ਪਟਿਆਲਾ ਵਿੱਚ ਨਜ਼ਰਬੰਦ ਹਨ। ਪੰਜਾਬ ਸਰਕਾਰ ਨੇ ਉਨ੍ਹਾਂ ਨੂੰ ਮੁਅੱਤਲ ਕਰਨ ਦੇ ਨਾਲ-ਨਾਲ ਬਕਾਇਦਾ ਚਾਰਜਸ਼ੀਟ ਵੀ ਕੀਤਾ ਹੈ। ਇਸ ਤੋਂ ਇਲਾਵਾ ਵਿਭਾਗੀ ਪੜਤਾਲ ਦੇ ਨਿਰਦੇਸ਼ ਵੀ ਦਿੱਤੇ ਗਏ ਹਨ। ਉਮਰਾਨੰਗਲ ਉਹ ਪਹਿਲੇ ਅਧਿਕਾਰੀ ਹਨ ਜਿਨ੍ਹਾਂ ਨੂੰ ਬੇਅਦਬੀ ਤੇ ਗੋਲੀ ਕਾਂਡ ਨਾਲ ਜੁੜੇ ਮਾਮਲੇ ਵਿਚ ਮੁਅੱਤਲ ਕਰਕੇ ਵਿਭਾਗੀ ਜਾਂਚ ਦੇ ਹੁਕਮ ਦਿੱਤੇ ਗਏ ਹਨ। ਗ੍ਰਿਫ਼ਤਾਰੀ ਤੋਂ ਬਾਅਦ ਮੁਅੱਤਲੀ ਦਾ ਸਾਹਮਣਾ ਕਰ ਰਹੇ ਉਮਰਾਨੰਗਲ ਦੇ ਬਹਿਬਲ ਗੋਲੀ ਕਾਂਡ ਵਿੱਚ ਵੀ ਗ੍ਰਿਫ਼ਤਾਰ ਹੋਣ ਦੀ ਸੰਭਾਵਨਾ ਹੈ। ਜਾਂਚ ਟੀਮ ਨੇ ਅੱਜ ਅਦਾਲਤ ਵਿੱਚ ਦੱਸਿਆ ਕਿ ਡੀਐੱਸਪੀ ਰੈਂਕ ਦੇ ਇੱਕ ਅਧਿਕਾਰੀ ਨੇ ਉਮਰਾਨੰਗਲ ਦੇ ਬਹਿਬਲ ਕਾਂਡ ਵਿੱਚ ਸ਼ਾਮਲ ਹੋਣ ਦੀ ਪੁਸ਼ਟੀ ਕੀਤੀ ਹੈ।

ਸਰਹੱਦੀ ਲੋਕਾਂ ਨਾਲ ਮੋਢਾ ਜੋੜ ਕੇ ਖੜ੍ਹਾਂਗੇ: ਕੈਪਟਨ

ਗੁਰਦਾਸਪੁਰ/ ਬਟਾਲਾ, 1 ਮਾਰਚ
ਪੁਲਵਾਮਾ ਹਮਲੇ ਤੋਂ ਬਾਅਦ ਭਾਰਤ ਪਾਕਿਸਤਾਨ ਵਿਚਕਾਰ ਤਣਾਅ ਦੇ ਚੱਲਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਡੇਰਾ ਬਾਬਾ ਨਾਨਕ ਸਰਹੱਦੀ ਖੇਤਰ ਦੇ ਲੋਕਾਂ ਅਤੇ ਸਰਹੱਦ ਉੱਤੇ ਤਾਇਨਾਤ ਸੁਰੱਖਿਆ ਬਲਾਂ ਨੂੰ ਹੱਲਾਸ਼ੇਰੀ ਦੇਣ ਲਈ ਪਹੁੰਚੇ। ਸਰਹੱਦੀ ਪਿੰਡ ਹਰੂਵਾਲ ਵਿੱਚ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਕਰਵਾਏ ਸਮਾਗਮ ਦੌਰਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਰਹੱਦੀ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਜੇ ਜੰਗ ਲੱਗੀ ਤਾਂ ਸਰਹੱਦੀ ਪਿੰਡਾਂ ਦੇ ਲੋਕਾਂ ਨਾਲ ਉਹ ਖ਼ੁਦ ਮੋਢੇ ਨਾਲ ਮੋਢਾ ਜੋੜ ਕੇ ਖੜ੍ਹਨਗੇ। ਉਨ੍ਹਾਂ ਕਿਹਾ ਕਿ ਭਾਵੇਂ ਕਿ ਪਾਕਿਸਤਾਨ ਦੀਆਂ ਹਰਕਤਾਂ ਕਾਰਨ ਸਰਹੱਦ ਉੱਪਰ ਤਣਾਅ ਵਾਲੀ ਸਥਿਤੀ ਬਣੀ ਹੋਈ ਪਰ ਇਸ ਦੇ ਬਾਵਜੂਦ ਕਰਤਾਰਪੁਰ ਲਾਂਘੇ ਨੂੰ ਖੋਲ੍ਹਣ ਲਈ ਸਰਕਾਰ ਵੱਲੋਂ ਯਤਨ ਜਾਰੀ ਰਹਿਣਗੇ।
ਮੁੱਖ ਮੰਤਰੀ ਨੇ ਜਿੱਥੇ ਭਾਰਤੀ ਹਵਾਈ ਸੈਨਾ ਦੇ ਵਿੰਗ ਕਮਾਂਡਰ ਅਭਿਨੰਦਨ ਦੀ ਦੇਸ਼ ਵਾਪਸੀ ਦਾ ਸਵਾਗਤ ਕਰਦਿਆਂ ਪਾਕਿਸਤਾਨ ਨੂੰ ਕਿਹਾ ਕਿ ਉਹ 1971 ਦੀ ਜੰਗ ਦੌਰਾਨ ਬੰਦੀ ਬਣਾਏ ਭਾਰਤੀ ਜਵਾਨਾਂ ਨੂੰ ਵੀ ਤੁਰੰਤ ਰਿਹਾਅ ਕਰੇ। ਮੁੱਖ ਮੰਤਰੀ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਕਰਤਾਰਪੁਰ ਲਾਂਘਾ ਮੁਕੰਮਲ ਹੋਣ ’ਤੇ 5 ਹਜ਼ਾਰ ਤੋਂ 10 ਹਜ਼ਾਰ ਸ਼ਰਧਾਲੂਆਂ ਦੇ ਰੋਜ਼ਾਨਾ ਦਰਸ਼ਨ ਕਰਨ ਜਾਣ ਦੀ ਵਿਵਸਥਾ ਕੀਤੀ ਜਾਵੇ। ਕਰਤਾਰਪੁਰ ਲਾਂਘੇ ਸਬੰਧੀ ਐਕਵਾਇਰ ਕੀਤੀ ਜਾਣ ਵਾਲੀ ਜ਼ਮੀਨ ਦੇ ਵਿਵਾਦ ਬਾਰੇ ਉਨ੍ਹਾਂ ਕਿਹਾ ਕਿ ਇਹ ਮੁੱਦਾ ਕੇਂਦਰ ਸਰਕਾਰ ਕੋਲ ਉਠਾਇਆ ਜਾਵੇਗਾ। ਉਨ੍ਹਾਂ ਆਸ ਪ੍ਰਗਟ ਕੀਤੀ ਕਿ ਦੋਵਾਂ ਦੇਸ਼ਾਂ ਦਰਮਿਆਨ ਹਾਲਾਤ ਸੁਖਾਵੇਂ ਹੋਣਗੇ ਅਤੇ ਪੂਰੀ ਦੁਨੀਆ ਦੇ ਸਿੱਖ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਖੁੱਲ੍ਹੇ ਦਰਸ਼ਨ ਦੀਦਾਰ ਕਰ ਸਕਣਗੇ।
ਡੇਰਾ ਬਾਬਾ ਨਾਨਕ ਕਸਬੇ ਵਿੱਚ ਲੋਕਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਲਗਾਤਾਰ ਕੇਂਦਰ ਸਰਕਾਰ ਨਾਲ ਰਾਬਤਾ ਬਣਾਇਆ ਹੋਇਆ ਹੈ ਅਤੇ ਕਿਸੇ ਵੀ ਹਾਲਾਤ ਨਾਲ ਨਜਿੱਠਣ ਲਈ ਪੰਜਾਬ ਸਰਕਾਰ ਪੂਰੀ ਤਰ੍ਹਾਂ ਤਿਆਰ ਹੈ। ਡੇਰਾ ਬਾਬਾ ਨਾਨਕ ਖੇਤਰ ਦੇ ਦੌਰੇ ਮੌਕੇ ਮੁੱਖ ਮੰਤਰੀ ਪੰਜਾਬ ਨੇ ਬੀ.ਐੱਸ.ਐੱਫ ਦੀ 10 ਬਟਾਲੀਅਨ ਦੇ ਜਵਾਨਾਂ ਨਾਲ ਚਾਹ ਦਾ ਕੱਪ ਪੀਤਾ ਤੇ ਉਨ੍ਹਾਂ ਦੀ ਹੌਸਲਾ ਅਫ਼ਜ਼ਾਈ ਕੀਤੀ। ਇਸ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਵੱਲੋਂ ਸਰਹੱਦੀ ਖੇਤਰ ਵਿੱਚ ਹਾਲਾਤ ਦਾ ਜਾਇਜ਼ਾ ਲੈਣ ਲਈ ਸਿਵਲ ਅਤੇ ਪੁਲੀਸ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ।
ਧਿਆਨਪੁਰ ਵਿਖੇ ਹੈਲੀਕਾਪਟਰ ਤੋ ਉਤਰਨ ਮੌਕੇ ਮੁੱਖ ਮੰਤਰੀ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਧਿਆਨਪੁਰ ਦੇ ਵਿਦਿਆਰਥੀਆਂ ਨੂੰ ਮੁਖ਼ਾਤਬ ਹੁੰਦਿਆਂ ਉਨ੍ਹਾਂ ਨੂੰ ਪੂਰੀ ਮਿਹਨਤ ਤੇ ਲਗਨ ਨਾਲ ਪੜ੍ਹਨ ਦੀ ਪ੍ਰੇਰਨਾ ਦਿੱਤੀ। ਡੇਰਾ ਬਾਬਾ ਨਾਨਕ ਦੇ ਥਾਣੇ ਪਹੁੰਚ ਕੇ ਮੁੱਖ ਮੰਤਰੀ ਨੇ ਪੰਜਾਬ ਪੁਲੀਸ ਅਤੇ ਪੀ.ਏ.ਪੀ ਕਮਾਂਡੋਜ਼ ਨੂੰ ਕਿਹਾ ਕਿ ਉਹ ਸੁਰੱਖਿਆ ਪੱਖੋਂ ਪੂਰੀ ਸਾਵਧਾਨੀ ਵਰਤਣ। ਇਸ ਮੌਕੇ ਮੁੱਖ ਮੰਤਰੀ ਨਾਲ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਰਵੀਨ ਠੁਕਰਾਲ ਮੀਡੀਆ ਸਲਾਹਕਾਰ ਅਤੇ ਦਿਨਕਰ ਗੁਪਤਾ ਡੀ.ਜੀ.ਪੀ ਪੰਜਾਬ ਵੀ ਮੌਜੂਦ ਸਨ।

ਕੈਪਟਨ ਨੇ ਆਪਣੇ ਦਾਦੇ ਦੀ ਸੇਵਾ ਨੂੰ ਕੀਤਾ ਯਾਦ
ਬਟਾਲਾ (ਨਿੱਜੀ ਪੱਤਰ ਪ੍ਰੇਰਕ): ਆਪਣੇ ਦਾਦਾ ਮਹਾਰਾਜਾ ਭੁਪਿੰਦਰ ਸਿੰਘ ਨੂੰ ਯਾਦ ਕਰਦਿਆਂ ਉਨ੍ਹਾਂ ਕਿਹਾ ਕਿ 1928 ਦੇ ਹੜ੍ਹਾਂ ਕਾਰਨ ਗੁਰਦੁਆਰਾ ਕਰਤਾਰਪੁਰ ਸਾਹਿਬ ਦੀ ਇਮਾਰਤ ਨੂੰ ਜੋ ਨੁਕਸਾਨ ਪੁਜਾ ਸੀ, ਉਨ੍ਹਾਂ ਦੇ ਦਾਦਾ ਜੀ ਨੇ ਸੇਵਾ ਕਰਕੇ ਗੁਰਦੁਆਰਾ ਸਾਹਿਬ ਦੀ ਇਮਾਰਤ ਦਾ ਮੁੜ ਨਿਰਮਾਣ ਕਰਵਾਇਆ ਸੀ। ਮੁੱਖ ਮੰਤਰੀ ਨੇ ਪਿੰਡ ਹਰੂਵਾਲ ਵਿਖੇ ਲੋਕਾਂ ਦੀ ਹੌਸਲਾ ਅਫ਼ਜਾਈ ਕਰਦਿਆਂ ਕਿਹਾ ਕਿ ਸਰਹੱਦੀ ਲੋਕਾਂ ਨੇ ਹਮੇਸ਼ਾ ਹੀ ਔਖੀ ਘੜੀ ਦਾ ਬੜੀ ਬਹਾਦਰੀ ਨਾਲ ਸਾਹਮਣਾ ਕੀਤਾ ਹੈ। ਉਨ੍ਹਾਂ ਕਿਹਾ ਕਿ ਜਦੋਂ ਕਰਤਾਰਪੁਰ ਲਾਂਘਾ ਮੁਕੰਮਲ ਹੋ ਜਾਵੇਗਾ ਤਾਂ ਉਹ ਖ਼ੁਦ ਸਭ ਤੋਂ ਪਹਿਲਾਂ ਸੰਗਤ ਦੇ ਨਾਲ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਜਾਣਗੇ। ਕੈਪਟਨ ਨੇ ਪੁਰਾਣੀਆਂ ਯਾਦਾਂ ਨੂੰ ਤਾਜ਼ਾ ਕਰਦਿਆਂ ਦੱਸਿਆ ਕਿ ਉਹ 1965 ਦੀ ਜੰਗ ਦੌਰਾਨ ਭਾਰਤੀ ਸੈਨਾ ਦੇ ਜਨਰਲ ਹਰਬਖਸ਼ ਸਿੰਘ ਨਾਲ ਡੇਰਾ ਬਾਬਾ ਨਾਨਕ ਵਿਖੇ ਆਏ ਸਨ,ਜੇ ਹੁਣ ਦੁਬਾਰਾ ਕੋਈ ਅਜਿਹੀ ਸਥਿਤੀ ਬਣਦੀ ਹੈ ਤਾਂ ਉਹ ਮੁੜ ਡੇਰਾ ਬਾਬਾ ਨਾਨਕ ਵਿਖੇ ਆ ਕੇ ਲੋਕਾਂ ਨਾਲ ਖੜ੍ਹਨਗੇ।

ਗੁਰਦਾਸਪੁਰ/ ਬਟਾਲਾ, 1 ਮਾਰਚ ਪੁਲਵਾਮਾ ਹਮਲੇ ਤੋਂ ਬਾਅਦ ਭਾਰਤ ਪਾਕਿਸਤਾਨ ਵਿਚਕਾਰ ਤਣਾਅ ਦੇ ਚੱਲਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਡੇਰਾ ਬਾਬਾ ਨਾਨਕ ਸਰਹੱਦੀ ਖੇਤਰ ਦੇ ਲੋਕਾਂ ਅਤੇ ਸਰਹੱਦ ਉੱਤੇ ਤਾਇਨਾਤ ਸੁਰੱਖਿਆ ਬਲਾਂ ਨੂੰ ਹੱਲਾਸ਼ੇਰੀ ਦੇਣ ਲਈ ਪਹੁੰਚੇ। ਸਰਹੱਦੀ ਪਿੰਡ ਹਰੂਵਾਲ ਵਿੱਚ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਕਰਵਾਏ ਸਮਾਗਮ ਦੌਰਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਰਹੱਦੀ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਜੇ ਜੰਗ ਲੱਗੀ ਤਾਂ ਸਰਹੱਦੀ ਪਿੰਡਾਂ ਦੇ ਲੋਕਾਂ ਨਾਲ ਉਹ ਖ਼ੁਦ ਮੋਢੇ ਨਾਲ ਮੋਢਾ ਜੋੜ ਕੇ ਖੜ੍ਹਨਗੇ। ਉਨ੍ਹਾਂ ਕਿਹਾ ਕਿ ਭਾਵੇਂ ਕਿ ਪਾਕਿਸਤਾਨ ਦੀਆਂ ਹਰਕਤਾਂ ਕਾਰਨ ਸਰਹੱਦ ਉੱਪਰ ਤਣਾਅ ਵਾਲੀ ਸਥਿਤੀ ਬਣੀ ਹੋਈ ਪਰ ਇਸ ਦੇ ਬਾਵਜੂਦ ਕਰਤਾਰਪੁਰ ਲਾਂਘੇ ਨੂੰ ਖੋਲ੍ਹਣ ਲਈ ਸਰਕਾਰ ਵੱਲੋਂ ਯਤਨ ਜਾਰੀ ਰਹਿਣਗੇ।
ਮੁੱਖ ਮੰਤਰੀ ਨੇ ਜਿੱਥੇ ਭਾਰਤੀ ਹਵਾਈ ਸੈਨਾ ਦੇ ਵਿੰਗ ਕਮਾਂਡਰ ਅਭਿਨੰਦਨ ਦੀ ਦੇਸ਼ ਵਾਪਸੀ ਦਾ ਸਵਾਗਤ ਕਰਦਿਆਂ ਪਾਕਿਸਤਾਨ ਨੂੰ ਕਿਹਾ ਕਿ ਉਹ 1971 ਦੀ ਜੰਗ ਦੌਰਾਨ ਬੰਦੀ ਬਣਾਏ ਭਾਰਤੀ ਜਵਾਨਾਂ ਨੂੰ ਵੀ ਤੁਰੰਤ ਰਿਹਾਅ ਕਰੇ। ਮੁੱਖ ਮੰਤਰੀ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਕਰਤਾਰਪੁਰ ਲਾਂਘਾ ਮੁਕੰਮਲ ਹੋਣ ’ਤੇ 5 ਹਜ਼ਾਰ ਤੋਂ 10 ਹਜ਼ਾਰ ਸ਼ਰਧਾਲੂਆਂ ਦੇ ਰੋਜ਼ਾਨਾ ਦਰਸ਼ਨ ਕਰਨ ਜਾਣ ਦੀ ਵਿਵਸਥਾ ਕੀਤੀ ਜਾਵੇ। ਕਰਤਾਰਪੁਰ ਲਾਂਘੇ ਸਬੰਧੀ ਐਕਵਾਇਰ ਕੀਤੀ ਜਾਣ ਵਾਲੀ ਜ਼ਮੀਨ ਦੇ ਵਿਵਾਦ ਬਾਰੇ ਉਨ੍ਹਾਂ ਕਿਹਾ ਕਿ ਇਹ ਮੁੱਦਾ ਕੇਂਦਰ ਸਰਕਾਰ ਕੋਲ ਉਠਾਇਆ ਜਾਵੇਗਾ। ਉਨ੍ਹਾਂ ਆਸ ਪ੍ਰਗਟ ਕੀਤੀ ਕਿ ਦੋਵਾਂ ਦੇਸ਼ਾਂ ਦਰਮਿਆਨ ਹਾਲਾਤ ਸੁਖਾਵੇਂ ਹੋਣਗੇ ਅਤੇ ਪੂਰੀ ਦੁਨੀਆ ਦੇ ਸਿੱਖ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਖੁੱਲ੍ਹੇ ਦਰਸ਼ਨ ਦੀਦਾਰ ਕਰ ਸਕਣਗੇ।
ਡੇਰਾ ਬਾਬਾ ਨਾਨਕ ਕਸਬੇ ਵਿੱਚ ਲੋਕਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਲਗਾਤਾਰ ਕੇਂਦਰ ਸਰਕਾਰ ਨਾਲ ਰਾਬਤਾ ਬਣਾਇਆ ਹੋਇਆ ਹੈ ਅਤੇ ਕਿਸੇ ਵੀ ਹਾਲਾਤ ਨਾਲ ਨਜਿੱਠਣ ਲਈ ਪੰਜਾਬ ਸਰਕਾਰ ਪੂਰੀ ਤਰ੍ਹਾਂ ਤਿਆਰ ਹੈ। ਡੇਰਾ ਬਾਬਾ ਨਾਨਕ ਖੇਤਰ ਦੇ ਦੌਰੇ ਮੌਕੇ ਮੁੱਖ ਮੰਤਰੀ ਪੰਜਾਬ ਨੇ ਬੀ.ਐੱਸ.ਐੱਫ ਦੀ 10 ਬਟਾਲੀਅਨ ਦੇ ਜਵਾਨਾਂ ਨਾਲ ਚਾਹ ਦਾ ਕੱਪ ਪੀਤਾ ਤੇ ਉਨ੍ਹਾਂ ਦੀ ਹੌਸਲਾ ਅਫ਼ਜ਼ਾਈ ਕੀਤੀ। ਇਸ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਵੱਲੋਂ ਸਰਹੱਦੀ ਖੇਤਰ ਵਿੱਚ ਹਾਲਾਤ ਦਾ ਜਾਇਜ਼ਾ ਲੈਣ ਲਈ ਸਿਵਲ ਅਤੇ ਪੁਲੀਸ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ।
ਧਿਆਨਪੁਰ ਵਿਖੇ ਹੈਲੀਕਾਪਟਰ ਤੋ ਉਤਰਨ ਮੌਕੇ ਮੁੱਖ ਮੰਤਰੀ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਧਿਆਨਪੁਰ ਦੇ ਵਿਦਿਆਰਥੀਆਂ ਨੂੰ ਮੁਖ਼ਾਤਬ ਹੁੰਦਿਆਂ ਉਨ੍ਹਾਂ ਨੂੰ ਪੂਰੀ ਮਿਹਨਤ ਤੇ ਲਗਨ ਨਾਲ ਪੜ੍ਹਨ ਦੀ ਪ੍ਰੇਰਨਾ ਦਿੱਤੀ। ਡੇਰਾ ਬਾਬਾ ਨਾਨਕ ਦੇ ਥਾਣੇ ਪਹੁੰਚ ਕੇ ਮੁੱਖ ਮੰਤਰੀ ਨੇ ਪੰਜਾਬ ਪੁਲੀਸ ਅਤੇ ਪੀ.ਏ.ਪੀ ਕਮਾਂਡੋਜ਼ ਨੂੰ ਕਿਹਾ ਕਿ ਉਹ ਸੁਰੱਖਿਆ ਪੱਖੋਂ ਪੂਰੀ ਸਾਵਧਾਨੀ ਵਰਤਣ। ਇਸ ਮੌਕੇ ਮੁੱਖ ਮੰਤਰੀ ਨਾਲ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਰਵੀਨ ਠੁਕਰਾਲ ਮੀਡੀਆ ਸਲਾਹਕਾਰ ਅਤੇ ਦਿਨਕਰ ਗੁਪਤਾ ਡੀ.ਜੀ.ਪੀ ਪੰਜਾਬ ਵੀ ਮੌਜੂਦ ਸਨ।

ਕੈਪਟਨ ਨੇ ਆਪਣੇ ਦਾਦੇ ਦੀ ਸੇਵਾ ਨੂੰ ਕੀਤਾ ਯਾਦ
ਬਟਾਲਾ : ਆਪਣੇ ਦਾਦਾ ਮਹਾਰਾਜਾ ਭੁਪਿੰਦਰ ਸਿੰਘ ਨੂੰ ਯਾਦ ਕਰਦਿਆਂ ਉਨ੍ਹਾਂ ਕਿਹਾ ਕਿ 1928 ਦੇ ਹੜ੍ਹਾਂ ਕਾਰਨ ਗੁਰਦੁਆਰਾ ਕਰਤਾਰਪੁਰ ਸਾਹਿਬ ਦੀ ਇਮਾਰਤ ਨੂੰ ਜੋ ਨੁਕਸਾਨ ਪੁਜਾ ਸੀ, ਉਨ੍ਹਾਂ ਦੇ ਦਾਦਾ ਜੀ ਨੇ ਸੇਵਾ ਕਰਕੇ ਗੁਰਦੁਆਰਾ ਸਾਹਿਬ ਦੀ ਇਮਾਰਤ ਦਾ ਮੁੜ ਨਿਰਮਾਣ ਕਰਵਾਇਆ ਸੀ। ਮੁੱਖ ਮੰਤਰੀ ਨੇ ਪਿੰਡ ਹਰੂਵਾਲ ਵਿਖੇ ਲੋਕਾਂ ਦੀ ਹੌਸਲਾ ਅਫ਼ਜਾਈ ਕਰਦਿਆਂ ਕਿਹਾ ਕਿ ਸਰਹੱਦੀ ਲੋਕਾਂ ਨੇ ਹਮੇਸ਼ਾ ਹੀ ਔਖੀ ਘੜੀ ਦਾ ਬੜੀ ਬਹਾਦਰੀ ਨਾਲ ਸਾਹਮਣਾ ਕੀਤਾ ਹੈ। ਉਨ੍ਹਾਂ ਕਿਹਾ ਕਿ ਜਦੋਂ ਕਰਤਾਰਪੁਰ ਲਾਂਘਾ ਮੁਕੰਮਲ ਹੋ ਜਾਵੇਗਾ ਤਾਂ ਉਹ ਖ਼ੁਦ ਸਭ ਤੋਂ ਪਹਿਲਾਂ ਸੰਗਤ ਦੇ ਨਾਲ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਜਾਣਗੇ। ਕੈਪਟਨ ਨੇ ਪੁਰਾਣੀਆਂ ਯਾਦਾਂ ਨੂੰ ਤਾਜ਼ਾ ਕਰਦਿਆਂ ਦੱਸਿਆ ਕਿ ਉਹ 1965 ਦੀ ਜੰਗ ਦੌਰਾਨ ਭਾਰਤੀ ਸੈਨਾ ਦੇ ਜਨਰਲ ਹਰਬਖਸ਼ ਸਿੰਘ ਨਾਲ ਡੇਰਾ ਬਾਬਾ ਨਾਨਕ ਵਿਖੇ ਆਏ ਸਨ,ਜੇ ਹੁਣ ਦੁਬਾਰਾ ਕੋਈ ਅਜਿਹੀ ਸਥਿਤੀ ਬਣਦੀ ਹੈ ਤਾਂ ਉਹ ਮੁੜ ਡੇਰਾ ਬਾਬਾ ਨਾਨਕ ਵਿਖੇ ਆ ਕੇ ਲੋਕਾਂ ਨਾਲ ਖੜ੍ਹਨਗੇ।

ਆਪ ਅਤੇ ਅਕਾਲੀ ਦਲ ਟਕਸਾਲੀ ਵਿਚਕਾਰ ਚੋਣ ਗੱਠਜੋੜ

ਚੰਡੀਗੜ੍ਹ, 2 ਮਾਰਚ ਆਮ ਆਦਮੀ ਪਾਰਟੀ ਅਤੇ ਅਕਾਲੀ ਦਲ ਟਕਸਾਲੀ ਵਿਚਕਾਰ ਚੋਣ ਗੱਠਜੋੜ ਹੋਇਆ। ਇਸ ਗੱਠਜੋੜ ਦਾ ਰਸਮੀ ਐਲਾਨ ਕਿਸੇ ਵੇਲੇ ਵੀ ਹੋਣ ਦੇ ਆਸਾਰ ਹਨ। ਇਹ ਫੈਸਲਾ ਟਕਸਾਲੀ ਦਲ ਦੇ ਪ੍ਰਧਾਨ ਰਣਜੀਤ ਸਿੰਘ ਬ੍ਰਹਮਪੁਰਾ ਤੇ ਸਾਬਕਾ ਸੰਸਦ ਮੈਂਬਰ ਡਾ. ਰਤਨ ਸਿੰਘ ਅਜਨਾਲਾ ਆਦਿ ਅਤੇ ‘ਆਪ’ ਪੰਜਾਬ ਦੇ ਪ੍ਰਧਾਨ ਤੇ ਸੰਸਦ ਮੈਂਬਰ ਭਗਵੰਤ ਮਾਨ ਆਦਿ ਵਿਚਕਾਰ ਹੋਈ ਮੀਟਿੰਗ ਵਿਚ ਹੋਇਆ ਹੈ। ‘ਆਪ’ ਦੀ ਬਹੁਜਨ ਸਮਾਜ ਪਾਰਟੀ ਨਾਲ ਗੱਲਬਾਤ ਚੱਲਣ ਦੇ ਸੰਕੇਤ ਵੀ ਮਿਲੇ ਹਨ।

ਅਧਿਆਪਕਾ ਦਾ ਸੰਘਰਸ਼ ,ਪੰਜਾਬ ਦੀ ਸਿਖਿਆ ਦੇ ਹਲਾਤ....?

ਪੜੋ ਪੰਜਾਬ ਤਹਿਤ ਜੋ ਪੁਲਿਸ ਦਾ ਪਹਿਰਾ ਲੱਗਾ ਹੈ ਪੰਜਾਬ ਦੇ ਸਕੂਲਾਂ ਵਿਚ ਆਓ ਸੁਣਦੇ ਹਾਂ.... ਕਿਉਂ ਅਤੇ ਕਿਵੇਂ, ਅੱਜ ਕਿ ਹਲਾਤ ਹਨ......!

ਸਿਕਲੀਗਰ ਭਾਈਚਾਰੇ ਦਾ ਜਥਾ ਹਰਿਮੰਦਰ ਸਾਹਿਬ ਨਤਮਸਤਕ

ਅੰਮ੍ਰਿਤਸਰ, 27 ਫਰਵਰੀ ਮੱਧ ਪ੍ਰਦੇਸ਼ ਵਿਚ ਵੱਖ ਵੱਖ ਥਾਵਾਂ ’ਤੇ ਵੱਸਦੇ ਸਿਕਲੀਗਰ ਭਾਈਚਾਰੇ ਦੇ ਲਗਭਗ 170 ਮੈਂਬਰੀ ਜਥੇ ਨੇ ਅੱਜ ਇੱਥੇ ਹਰਿਮੰਦਰ ਸਾਹਿਬ ਮੱਥਾ ਟੇਕਿਆ। ਇਨ੍ਹਾਂ ਨੂੰ ਸਿੱਖ ਕੌਂਸਲ ਆਫ ਸਕਾਟਲੈਂਡ ਨਾਂ ਦੀ ਜਥੇਬੰਦੀ ਵੱਲੋਂ ਇੱਥੇ ਗੁਰਧਾਮਾਂ ਦੇ ਦਰਸ਼ਨਾਂ ਵਾਸਤੇ ਲਿਆਂਦਾ ਗਿਆ ਹੈ। ਇਹ ਸਿੱਖ ਜਥੇਬੰਦੀ ਸਿਕਲੀਗਰ ਭਾਈਚਾਰੇ ਦੇ ਵਿਕਾਸ ਲਈ ਪਿਛਲੇ 17 ਸਾਲਾਂ ਤੋਂ ਯਤਨਸ਼ੀਲ ਹੈ।
ਸਿਕਲੀਗਰ ਭਾਈਚਾਰੇ ਦੇ ਜਥੇ ਵਿਚ ਸ਼ਾਮਲ ਗਿਆਨੀ ਤਕਦੀਰ ਸਿੰਘ ਨੇ ਦੱਸਿਆ ਕਿ ਹਰਿਮੰਦਰ ਸਾਹਿਬ ਨਤਮਸਤਕ ਹੋ ਕੇ ਉਨ੍ਹਾਂ ਨੂੰ ਬੜਾ ਸਕੂਨ ਮਿਲਿਆ ਹੈ। ਉਨ੍ਹਾਂ ਦੱਸਿਆ ਕਿ ਸਿੱਖ ਜਥੇਬੰਦੀ ਵੱਲੋਂ ਹਰ ਵਰ੍ਹੇ ਹੀ ਸਿਕਲੀਗਰ ਸਿੱਖਾਂ ਦੇ ਜਥੇ ਨੂੰ ਗੁਰਧਾਮਾਂ ਦੇ ਦਰਸ਼ਨਾਂ ਲਈ ਪੰਜਾਬ ਦਾ ਦੌਰਾ ਕਰਵਾਇਆ ਜਾਂਦਾ ਹੈ। ਇਸ ਦੌਰਾਨ ਇਹ ਯਤਨ ਕੀਤਾ ਜਾਂਦਾ ਹੈ ਕਿ ਹਰ ਵਰ੍ਹੇ ਉਨ੍ਹਾਂ ਸਿਕਲੀਗਰ ਸਿੱਖਾਂ ਨੂੰ ਮੌਕਾ ਮਿਲੇ, ਜਿਨ੍ਹਾਂ ਨੇ ਕਦੇ ਹਰਿਮੰਦਰ ਸਾਹਿਬ ਦੇ ਦਰਸ਼ਨ ਨਹੀਂ ਕੀਤੇ ਹਨ। ਉਨ੍ਹਾਂ ਖ਼ੁਲਾਸਾ ਕੀਤਾ ਕਿ ਸਿੱਖ ਜਥੇਬੰਦੀ ਅਤੇ ਸ਼੍ਰੋਮਣੀ ਕਮੇਟੀ ਸਮੇਤ ਹੋਰ ਜਥੇਬੰਦੀਆਂ ਵੱਲੋਂ ਮਿਲ ਰਹੇ ਸਹਿਯੋਗ ਨਾਲ ਸਿਕਲੀਗਰ ਭਾਈਚਾਰਾ ਪਹਿਲਾਂ ਨਾਲੋਂ ਵਧੇਰੇ ਜਾਗਰੂਕ ਹੋਇਆ ਹੈ। ਸਿਕਲੀਗਰਾਂ ਦੇ ਬੱਚੇ ਪੜ੍ਹ-ਲਿਖ ਰਹੇ ਹਨ ਤੇ ਤਰੱਕੀ ਵੀ ਕਰ ਰਹੇ ਹਨ। ਪੜ੍ਹ-ਲਿਖ ਗਏ ਕਈ ਬੱਚਿਆਂ ਨੂੰ ਰੁਜ਼ਗਾਰ ਵੀ ਮਿਲਿਆ ਹੈ। ਉਨ੍ਹਾਂ ਦੀਆਂ ਔਰਤਾਂ ਨੂੰ ਵੀ ਸਿਲਾਈ-ਕਢਾਈ ਆਦਿ ਦੀ ਸਿਖਲਾਈ ਦੇ ਕੇ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਅੱਜ ਇੱਥੇ ਹਰਿਮੰਦਰ ਸਾਹਿਬ ਤੋਂ ਇਲਾਵਾ ਗੁਰਦੁਆਰਾ ਬਾਬਾ ਦੀਪ ਸਿੰਘ ਸ਼ਹੀਦ, ਗੁਰਦੁਆਰਾ ਰਾਮਸਰ, ਗੁਰਦੁਆਰਾ ਬਾਬਾ ਅਟਲ ਰਾਏ ਆਦਿ ਵਿਖੇ ਵੀ ਮੱਥਾ ਟੇਕਿਆ ਹੈ। ਉਹ ਇਤਿਹਾਸਕ ਜਲ੍ਹਿਆਂਵਾਲਾ ਬਾਗ਼ ਵਿਖੇ ਵੀ ਗਏ। ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਗੁਰਬਚਨ ਸਿੰਘ ਕਰਮੂੰਵਾਲ, ਮੁੱਖ ਸਕੱਤਰ ਡਾ. ਰੂਪ ਸਿੰਘ ਤੇ ਵਧੀਕ ਸਕੱਤਰ ਸੁਖਦੇਵ ਸਿੰਘ ਭੂਰਾਕੋਹਨਾ ਆਦਿ ਵੱਲੋਂ ਸਿੱਖ ਕੌਂਸਲ ਆਫ ਸਕਾਟਲੈਂਡ ਦੇ ਨੁਮਾਇੰਦੇ ਸੁਲੱਖਣ ਸਿੰਘ ਸਮਰਾ ਤੇ ਗੁਰਦੀਪ ਸਿੰਘ ਸਮਰਾ ਸਮੇਤ ਸਿਕਲੀਗਰ ਭਾਈਚਾਰੇ ਦੇ ਨੁਮਾਇੰਦਿਆਂ ਨੂੰ ਸਿਰੋਪਾਓ ਪਾ ਕੇ ਜੀ ਆਇਆਂ ਆਖਿਆ ਗਿਆ। ਉਨ੍ਹਾਂ ਦੱਸਿਆ ਕਿ ਭਲਕੇ 28 ਫਰਵਰੀ ਨੂੰ ਇਹ ਜਥਾ ਅੰਮ੍ਰਿਤਸਰ ਦੇ ਆਲੇ-ਦੁਆਲੇ ਦੇ ਇਤਿਹਾਸਕ ਗੁਰਦੁਆਰਿਆਂ ਦੇ ਦਰਸ਼ਨਾਂ ਲਈ ਜਾਵੇਗਾ। ਛੇ ਮਾਰਚ ਨੂੰ ਇਹ ਜਥਾ ਦਿੱਲੀ ਪਰਤੇਗਾ। ਸਿੱਖ ਕੌਂਸਲ ਆਫ ਸਕਾਟਲੈਂਡ ਦੇ ਆਗੂ ਗੁਰਦੀਪ ਸਿੰਘ ਸਮਰਾ ਨੇ ਦੱਸਿਆ ਕਿ ਉਨ੍ਹਾਂ ਦੀ ਜਥੇਬੰਦੀ 2002 ਤੋਂ ਸਿਕਲੀਗਰ ਸਿੱਖ ਭਾਈਚਾਰੇ ਦੀ ਤਰੱਕੀ ਲਈ ਯਤਨ ਕਰ ਰਹੀ ਹੈ।

ਬੇਅਦਬੀ ਕਾਂਡ: ਅਕਾਲੀ ਆਗੂ ਮਨਤਾਰ ਸਿੰਘ ਬਰਾੜ ਕੋਲੋਂ ਅੱਠ ਘੰਟੇ ਪੁੱਛ-ਪੜਤਾਲ

ਫ਼ਰੀਦਕੋਟ, 27 ਫ਼ਰਵਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਤੋਂ ਬਾਅਦ 14 ਅਕਤੂਬਰ 2015 ਨੂੰ ਕੋਟਕਪੂਰਾ ਵਿੱਚ ਵਾਪਰੇ ਗੋਲੀ ਕਾਂਡ ਸਬੰਧੀ ਪੰਜਾਬ ਦੇ ਸਾਬਕਾ ਸੰਸਦੀ ਸਕੱਤਰ ਮਨਤਾਰ ਸਿੰਘ ਬਰਾੜ ਨੂੰ ਅੱਜ ਵਿਸ਼ੇਸ਼ ਜਾਂਚ ਟੀਮ ਨੇ ਆਪਣੇ ਫ਼ਰੀਦਕੋਟ ਕੈਂਪ ਦਫਤਰ ਵਿੱਚ ਪੁੱਛ ਪੜਤਾਲ ਲਈ ਦੁਬਾਰਾ ਬੁਲਾਇਆ ਅਤੇ ਉਸ ਤੋਂ ਅੱਠ ਘੰਟੇ ਲੰਮੀ ਪੁੱਛ ਪੜਤਾਲ ਕੀਤੀ।
ਜਾਂਚ ਟੀਮ ਨੇ ਸੰਸਦੀ ਸਕੱਤਰ ਨਾਲ-ਨਾਲ ਉਸ ਵੇਲੇ ਦੇ ਕੋਟਕਪੂਰਾ ਦੇ ਐੱਸਡੀਐੱਮ ਹਰਜੀਤ ਸਿੰਘ ਸੰਧੂ ਨੂੰ ਵੀ ਪੁੱਛ ਪੜਤਾਲ ਲਈ ਬੁਲਾਇਆ ਸੀ। ਇਸ ਤੋਂ ਪਹਿਲਾਂ ਮਨਤਾਰ ਸਿੰਘ ਬਰਾੜ 9 ਨਵੰਬਰ ਨੂੰ ਜਾਂਚ ਟੀਮ ਸਾਹਮਣੇ ਪੇਸ਼ ਹੋ ਚੁੱਕੇ ਹਨ। ਦੱਸਣਯੋਗ ਹੈ ਕਿ ਜਸਟਿਸ ਰਣਜੀਤ ਸਿੰਘ ਨੇ ਆਪਣੀ ਰਿਪੋਰਟ ਵਿੱਚ ਕਿਹਾ ਸੀ ਕਿ ਕੋਟਕਪੂਰਾ ਗੋਲੀ ਕਾਂਡ ਤੋਂ ਪਹਿਲਾਂ ਮਨਤਾਰ ਸਿੰਘ ਬਰਾੜ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨਾਲ ਫੋਨ ਤੇ ਕਈ ਵਾਰ ਗੱਲਬਾਤ ਕੀਤੀ ਅਤੇ ਇਸ ਗੱਲਬਾਤ ਤੋਂ ਕੁਝ ਸਮਾਂ ਬਾਅਦ ਹੀ ਪੁਲੀਸ ਨੇ ਸ਼ਾਂਤਮਈ ਬੈਠੀ ਸੰਗਤ ਉੱਪਰ ਗੋਲੀ ਚਲਾ ਦਿੱਤੀ। ਗੋਲੀ ਚੱਲਣ ਵੇਲੇ ਪੰਜਾਬ ਦੇ ਆਈ.ਜੀ. ਪਰਮਰਾਜ ਸਿੰਘ ਉਮਰਾਨੰਗਲ ਅਤੇ ਉਸ ਦੀ ਸਮੂਚੀ ਟੀਮ ਵੀ ਮੌਕੇ ’ਤੇ ਹਾਜ਼ਰ ਸੀ। ਕੋਟਕਪੂਰਾ ਗੋਲੀ ਕਾਂਡ ਵਿੱਚ ਤਿੰਨ ਦਰਜਨ ਦੇ ਕਰੀਬ ਵਿਅਕਤੀ ਜ਼ਖ਼ਮੀ ਹੋ ਗਏ ਸਨ ਅਤੇ ਇਸ ਗੋਲੀ ਕਾਂਡ ਤੋਂ ਕੁਝ ਸਮੇਂ ਬਾਅਦ ਹੀ ਬਹਿਬਲ ਕਾਂਡ ਵਾਪਰ ਗਿਆ, ਜਿੱਥੇ ਦੋ ਸਿੱਖ ਨੌਜਵਾਨ ਹਰਭਗਵਾਨ ਸਿੰਘ ਅਤੇ ਗੁਰਜੀਤ ਸਿੰਘ ਪੁਲੀਸ ਦੀ ਗੋਲੀ ਨਾਲ ਮਾਰੇ ਗਏ। ਜਾਂਚ ਟੀਮ ਦਾ ਮੰਨਣਾ ਹੈ ਜੇਕਰ ਕੋਟਕਪੂਰਾ ਗੋਲੀ ਕਾਂਡ ਨਾ ਵਾਪਰਦਾ ਤਾਂ ਬਹਿਬਲ ਕਲਾਂ ਵਾਲੀ ਘਟਨਾ ਕਦੇ ਨਾ ਵਾਪਰਦੀ। ਜਾਂਚ ਟੀਮ ਨੇ ਲੰਬੀ ਪੁੱਛ ਪੜਤਾਲ ਤੋਂ ਬਾਅਦ ਕੋਟਕਪੂਰਾ ਦੇ ਸਾਬਕਾ ਐੱਸ.ਡੀ.ਐੱਮ. ਨੂੰ ਫਾਰਗ ਕਰ ਦਿੱਤਾ ਪਰ ਸੰਸਦੀ ਸਕੱਤਰ ਨੂੰ ਖ਼ਬਰ ਲਿਖੇ ਜਾਣ (ਰਾਤ ਪੌਣੇ ਗਿਆਰਾਂ ਵਜੇ) ਤੱਕ ਕੈਂਪ ਆਫਿਸ ਵਿੱਚੋਂ ਬਾਹਰ ਨਹੀਂ ਜਾਣ ਦਿੱਤਾ ਸੀ।
ਸੰਸਦੀ ਸਕੱਤਰ ਦੀ ਪੁੱਛਗਿੱਛ ਕਾਰਨ ਜ਼ਿਲ੍ਹਾ ਪੁਲੀਸ ਵੀ ਕਾਫੀ ਚੌਕਸ ਰਹੀ। ਜ਼ਿਲ੍ਹਾ ਪੁਲੀਸ ਕੈਂਪ ਆਫਿਸ ਵਿਚ ਨਹੀਂ ਗਈ ਪ੍ਰੰਤੂ ਉਹ ਦਫਤਰ ਦੇ ਬਾਹਰ ਤਾਇਨਾਤ ਰਹੀ। ਖ਼ਬਰ ਲਿਖੇ ਜਾਣ ਤੱਕ ਸੰਸਦੀ ਸਕੱਤਰ ਜਾਂਚ ਟੀਮ ਕੋਲ ਹੀ ਮੌਜੂਦ ਸਨ। ਜਾਂਚ ਟੀਮ ਦੇ ਅਧਿਕਾਰੀਆਂ ਨੇ ਇਸ ਮਾਮਲੇ ਵਿੱਚ ਹਾਲ ਦੀ ਘੜੀ ਕੁਝ ਵੀ ਨਹੀਂ ਕਿਹਾ ਅਤੇ ਉਹ ਪੜਤਾਲ ਵਿੱਚ ਰੁੱਝੇ ਰਹੇ।

ਭਾਰਤ-ਪਾਕਿ ਤਣਾਅ ਕਾਰਨ ਮੁਹਾਲੀ ਹਵਾਈ ਅੱਡੇ ’ਤੇ ਚੌਕਸੀ ਵਧਾਈ

ਐਸਏਐਸ ਨਗਰ (ਮੁਹਾਲੀ), 27 ਫਰਵਰੀ ਮੁਹਾਲੀ ਅੱਡੇ ਨੂੰ ਅੱਜ ਥੋੜੀ ਦੇਰ ਬੰਦ ਰੱਖਣ ਮਗਰੋਂ ਮੁੜ ਖੋਲ੍ਹ ਦਿੱਤਾ ਗਿਆ। ਏਅਰਪੋਰਟ ਅਥਾਰਟੀ ਆਫ ਇੰਡੀਆ ਅਤੇ ਏਅਰ ਇੰਡੀਆ ਦੇ ਅਧਿਕਾਰੀਆਂ ਨੇ ਦੱਸਿਆ ਹੈ ਕਿ ਭਾਰਤ ਤੇ ਪਾਕਿਸਤਾਨ ਵਿੱਚ ਤਣਾਅ ਵਧਣ ਕਾਰਨ ਮੁਹਾਲੀ ਹਵਾਈ ਅੱਡੇ ’ਤੇ ਚੌਕਸੀ ਵਧਾ ਦਿੱਤੀ ਗਈ ਹੈ ਅਤੇ ਹਵਾਈ ਅੱਡੇ ਨੂੰ ਪੂਰਨ ਰੂਪ ਵਿਚ ਬੰਦ ਨਹੀਂ ਕੀਤਾ ਗਿਆ ਅਤੇ ਇੰਟਰਨੈਸ਼ਨਲ ਉਡਾਣਾਂ ਵੀ ਰੱਦ ਨਹੀਂ ਕੀਤੀਆਂ ਗਈਆਂ। ਉਂਜ ਸ੍ਰੀਨਗਰ ਲਈ ਅੱਜ ਕਿਸੇ ਜਹਾਜ਼ ਨੇ ਉਡਾਣ ਨਹੀਂ ਭਰੀ ਤੇ ਖ਼ਰਾਬ ਮੌਸਮ ਕਾਰਨ ਕੁੱਲੂ, ਹੈਦਰਾਬਾਦ ਅਤੇ ਕੁਝ ਹੋਰ ਉਡਾਣਾਂ ਰੱਦ ਕੀਤੀਆਂ ਗਈਆਂ ਸਨ।
ਏਅਰ ਇੰਡੀਆ ਦੇ ਸਟੇਸ਼ਨ ਮੈਨੇਜਰ ਐਮ.ਆਰ. ਜ਼ਿੰਦਲ ਨੇ ਦੱਸਿਆ ਕਿ ਮੁਹਾਲੀ ਏਅਰਪੋਰਟ ਤੋਂ ਹਵਾਈ ਉਡਾਣਾਂ ਆਮ ਦਿਨਾਂ ਵਾਂਗ ਜਾਰੀ ਹਨ। ਉਂਜ ਖ਼ਰਾਬ ਮੌਸਮ ਦੇ ਚੱਲਦਿਆਂ ਕੁਲੂ ਵਾਲੀ ਉਡਾਣ ਰੱਦ ਕੀਤੀ ਗਈ ਸੀ। ਉਨ੍ਹਾਂ ਦੱਸਿਆ ਕਿ ਮੁਹਾਲੀ ਤੋਂ ਏਅਰ ਇੰਡੀਆ ਦੇ 33 ਜਹਾਜ਼ ਹਵਾਈ ਉਡਾਣ ਭਰਦੇ ਹਨ ਅਤੇ ਅੱਜ ਮੁੰਬਈ ਅਤੇ ਦਿੱਲੀ ਸਮੇਤ ਹੋਰਨਾਂ ਥਾਵਾਂ ਲਈ ਸਾਰੀਆਂ ਉਡਾਣਾਂ ਗਈਆਂ ਸਨ। ਏਅਰਪੋਰਟ ਅਤੇ ਹਵਾਈ ਉਡਾਣਾਂ ਬੰਦ ਹੋਣ ਸਬੰਧੀ ਪੁੱਛੇ ਜਾਣ ’ਤੇ ਸ੍ਰੀ ਜ਼ਿੰਦਲ ਨੇ ਸਪੱਸ਼ਟ ਕੀਤਾ ਕਿ ਅੱਜ ਸੋਸ਼ਲ ਮੀਡੀਆ ’ਤੇ ਝੂਠੀ ਅਫਵਾਹ ਫੈਲਾਈ ਗਈ ਸੀ। ਉਨ੍ਹਾਂ ਦੱਸਿਆ ਕਿ ਅੱਜ ਸਵੇਰੇ ਏਅਰ ਇੰਡੀਆ ਅਤੇ ਏਅਰਪੋਰਟ ਅਥਾਰਟੀ ਦੀ ਮੀਟਿੰਗ ਵੀ ਹੋਈ ਸੀ। ਉਨ੍ਹਾਂ ਦੱਸਿਆ ਕਿ ਪ੍ਰਾਈਵੇਟ ਏਅਰਲਾਈਨਜ਼ ਨੇ ਆਪਣੇ ਪੱਧਰ ’ਤੇ ਉਡਾਣਾਂ ਬੰਦ ਕਰਨ ਦਾ ਫੈਸਲਾ ਲਿਆ ਹੈ। ਪੁਲੀਸ ਅਨੁਸਾਰ ਮੁਹਾਲੀ ਹਵਾਈ ਅੱਡੇ ਤੋਂ ਪ੍ਰਾਈਵੇਟ ਕੰਪਨੀਆਂ ਦੀਆਂ ਰੋਜ਼ਾਨਾ 30 ਉਡਾਣ ਚਲਦੀਆਂ ਹਨ ਜਿਨ੍ਹਾਂ ’ਚੋਂ ਸ੍ਰੀਨਗਰ ਜਾਣ ਵਾਲੀਆਂ ਫਲਾਈਟਾਂ ਨੇ ਉਡਾਣ ਨਹੀਂ ਭਰੀ। ਬਾਅਦ ਦੁਪਹਿਰ ਬੰਗਲੂਰੂ ਤੇ ਹੈਰਦਾਬਾਦ ਵੀ ਫਲਾਈਟਾਂ ਨਹੀਂ ਗਈਆਂ ਤੇ ਬਾਕੀ ਫਲਾਈਟਾਂ ਨੇ ਆਮ ਦਿਨਾਂ ਵਾਂਗ ਉਡਾਣ ਭਰੀ।

ਹਵਾਈ ਅੱਡੇ ਨੇੜਲੇ ਪਿੰਡਾਂ ਨੂੰ ਕੀਤਾ ਚੌਕਸ
ਏਅਰਪੋਰਟ ਦੇ ਐੱਸਐਚਓ ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਮੁਹਾਲੀ ਹਵਾਈ ਅੱਡੇ ’ਤੇ ਚੌਕਰੀ ਵਧਾ ਦਿੱਤੀ ਗਈ ਹੈ। ਮੁਹਾਲੀ ਤੋਂ ਬਾਹਰ ਜਾਣ ਵਾਲੇ ਅਤੇ ਬਾਹਰੋਂ ਇੱਧਰ ਆਉਣ ਵਾਲੇ ਯਾਤਰੀਆਂ ’ਤੇ ਨਜ਼ਰ ਰੱਖੀ ਜਾ ਰਹੀ ਹੈ ਅਤੇ ਸਾਮਾਨ ਦੀ ਬਰੀਕੀ ਨਾਲ ਤਲਾਸ਼ੀ ਲੈਣ ਤੋਂ ਇਲਾਵਾ ਉਨ੍ਹਾਂ ਪੁੱਛਗਿੱਛ ਵੀ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਨੇੜਲੇ ਪਿੰਡਾਂ ਝਿਊਰਹੇੜੀ, ਜਗਤਪੁਰਾ ਅਤੇ ਕੰਡਾਲਾ, ਭਬਾਤ, ਬੈਰਮਾਰਜਰਾ, ਬਲਾਣਾ, ਸਫ਼ੀਪੁਰ ਆਦਿ ਪਿੰਡਾਂ ਦੇ ਲੋਕਾਂ ਨੂੰ ਵੀ ਚੌਕੰਨੇ ਰਹਿਣ ਲਈ ਆਖਿਆ ਗਿਆ ਹੈ। ਹਵਾਈ ਅੱਡੇ ਉੱਤੇ ਅਤੇ ਨੇੜਲੇ ਇਲਾਕਿਆਂ ਵਿੱਚ ਪੁਲੀਸ ਦੀ ਗਸ਼ਤ ਤੇਜ਼ ਕਰ ਦਿੱਤੀ ਗਈ ਹੈ। ਪਿੰਡ ਝਿਊਰਹੇੜੀ ਦੇ ਸਾਬਕਾ ਸਰਪੰਚ ਜਥੇਦਾਰ ਪ੍ਰੇਮ ਸਿੰਘ ਨੇ ਦੱਸਿਆ ਕਿ ਪਿੰਡਾਂ ਦੇ ਮੋਹਤਬਰ ਵਿਅਕਤੀਆਂ ਦੀ 28 ਫਰਵਰੀ ਨੂੰ ਮੀਟਿੰਗ ਹੋ ਰਹੀ ਹੈ ਜਿਸ ਵਿੱਚ ਸੁਰੱਖਿਆ ਦੇ ਮੁੱਦੇ ’ਤੇ ਚਰਚਾ ਕੀਤੀ ਜਾਵੇਗੀ।

ਪਾਕਿਸਤਾਨ ਨੇ ਭਾਰਤੀ ਹਵਾਈ ਫ਼ੌਜ ਦਾ ਜਹਾਜ਼ ਡੇਗਿਆ, ਪਾਇਲਟ ਫੜਿਆ

ਨਵੀਂ ਦਿੱਲੀ, 27 ਫਰਵਰੀ ਭਾਰਤ ਨੇ ਪਾਕਿਸਤਾਨੀ ਹਵਾਈ ਫ਼ੌਜ ਦੇ ਭਾਰਤੀ ਫ਼ੌਜੀ ਟਿਕਾਣਿਆਂ ਨੂੰ ਨਿਸ਼ਾਨਾ ਬਣਾਉਣ ਦੇ ਇਰਾਦਿਆਂ ਨੂੰ ਅੱਜ ਨਾਕਾਮ ਕਰ ਦਿੱਤਾ। ਹਵਾਈ ਟਾਕਰੇ ਦੌਰਾਨ ਭਾਰਤ ਨੇ ਜਿੱਥੇ ਪਾਕਿਸਤਾਨ ਦੇ ਐਫ਼16 ਜਹਾਜ਼ ਨੂੰ ਡੇਗ ਦਿੱਤਾ, ਉਥੇ ਉਹਦਾ ਆਪਣਾ ਇਕ ਮਿੱਗ (ਐਮਆਈਜੀ) ਲੜਾਕੂ ਜਹਾਜ਼ ਵੀ ਨੁਕਸਾਨਿਆ ਗਿਆ। ਜਹਾਜ਼ ਦਾ ਪਾਇਲਟ ਅਭਿਨੰਦਨ ਵਰਤਮਾਨ ਜਿਸ ਨੂੰ ਪਹਿਲਾਂ ਲਾਪਤਾ ਦੱਸਿਆ ਗਿਆ ਸੀ, ਇਸ ਵੇਲੇ ਪਾਕਿਸਤਾਨੀ ਫੌਜ ਦੀ ਹਿਰਾਸਤ ਵਿੱਚ ਹੈ। ਇਸ ਤੋਂ ਪਹਿਲਾਂ ਵਿਦੇਸ਼ ਮੰਤਰਾਲੇ ਦੇ ਤਰਜਮਾਨ ਰਵੀਸ਼ ਕੁਮਾਰ ਨੇ ਏਅਰ ਵਾਈਸ ਮਾਰਸ਼ਲ ਆਰ.ਜੀ.ਕੇ.ਕਪੂਰ ਦੀ ਹਾਜ਼ਰੀ ਵਿੱਚ ਜਾਰੀ ਕੀਤੇ ਸੰਖੇਪ ਬਿਆਨ ਵਿੱਚ ਪਾਇਲਟ ਨੂੰ ਲਾਪਤਾ ਦੱਸਿਆ ਸੀ, ਪਰ ਪਾਕਿਸਤਾਨ ਵੱਲੋਂ ਭਾਰਤੀ ਪਾਇਲਟ ਦੀਆਂ ਤਸਵੀਰਾਂ ਨਸ਼ਰ ਕੀਤੇ ਜਾਣ ਮਗਰੋਂ ਸਪਸ਼ਟ ਹੋ ਗਿਆ ਕਿ ਉਹ ਗੁਆਂਢੀ ਮੁਲਕ ਦੀ ਹਿਰਾਸਤ ਵਿੱਚ ਹੈ। ਕੁਮਾਰ ਨੇ ਕਿਹਾ ਕਿ ਭਾਰਤ ਵੱਲੋਂ ਅਤਿਵਾਦ ਖ਼ਿਲਾਫ਼ ਵਿੱਢੇ ਅਪਰੇਸ਼ਨ ਤੋਂ ਇਕ ਦਿਨ ਮਗਰੋਂ ਪਾਕਿਸਤਾਨ ਨੇ ਅੱਜ ਸਵੇਰੇ ਦਸ ਵਜੇ ਦੇ ਕਰੀਬ (ਲਗਪਗ 9:58 ਵਜੇ) ਆਪਣੀ ਹਵਾਈ ਫੌਜ ਰਾਹੀਂ ਭਾਰਤ ਵਾਲੇ ਪਾਸੇ ਪੁਣਛ ਤੇ ਨੌਸ਼ਹਿਰਾ ਸੈਕਟਰਾਂ ਵਿੱਚ ਫ਼ੌਜੀ ਟਿਕਾਣਿਆਂ ਨੂੰ ਨਿਸ਼ਾਨਾ ਬਣਾਇਆ। ਤਰਜਮਾਨ ਨੇ ਕਿਹਾ ਕਿ ਭਾਰਤ ਨੇ ਆਪਣੀ ਪੂਰੀ ਤਿਆਰੀ ਤੇ ਚੌਕਸੀ ਦੇ ਚਲਦਿਆਂ ਇਨ੍ਹਾਂ ਹਮਲਿਆਂ ਨੂੰ ਨਾਕਾਮ ਕਰ ਦਿੱਤਾ। ਕੁਮਾਰ ਨੇ ਕਿਹਾ ਕਿ ਭਾਰਤੀ ਹਵਾਈ ਫੌਜ ਨੇ ਜਿਉਂ ਹੀ ਅਸਮਾਨ ਵਿੱਚ ਪਾਕਿ ਹਵਾਈ ਫੌਜ ਦੇ ਲੜਾਕੂ ਜਹਾਜ਼ਾਂ ਦੀ ਨਕਲੋ ਹਰਕਤ ਵੇਖੀ ਤਾਂ ਫ਼ੌਰੀ ਇਸ ਦਾ ਢੁੱਕਵਾਂ ਜਵਾਬ ਦਿੱਤਾ। ਤਰਜਮਾਨ ਨੇ ਕਿਹਾ, ‘ਹਵਾਈ ਟਕਰਾਅ ਦੌਰਾਨ ਭਾਰਤੀ ਹਵਾਈ ਫੌਜ ਦੇ ਮਿੱਗ 21 ਬਾਇਸਨ ਲੜਾਕੂ ਜਹਾਜ਼ ਨੇ ਪਾਕਿਸਤਾਨੀ ਹਵਾਈ ਫੌਜ ਦੇ ਐਫ16 ਲੜਾਕੂ ਜਹਾਜ਼ ਨੂੰ ਹੇਠਾਂ ਸੁੱਟ ਲਿਆ। ਜ਼ਮੀਨ ’ਤੇ ਮੌਜੂਦ ਸੁਰੱਖਿਆ ਬਲਾਂ ਨੇ ਜਹਾਜ਼ ਨੂੰ ਪਾਕਿਸਤਾਨ ਵਾਲੇ ਪਾਸੇ ਮਕਬੂਜ਼ਾ ਕਸ਼ਮੀਰ ਵਿੱਚ ਡਿੱਗਦਿਆਂ ਅੱਖੀਂ ਵੇਖਿਆ। ਮੰਦੇ ਭਾਗਾਂ ਨੂੰ ਇਸ ਟਕਰਾਅ ਦੌਰਾਨ ਸਾਡਾ ਇਕ ਮਿੱਗ 21 ਵੀ ਨੁਕਸਾਨਿਆ ਗਿਆ, ਜਿਸ ਦਾ ਪਾਇਲਟ ਲਾਪਤਾ ਦੱਸਿਆ ਜਾਂਦਾ ਹੈ।’ ਉਂਜ ਤਰਜਮਾਨ ਤੇ ਹਵਾਈ ਫ਼ੌਜ ਦੇ ਅਧਿਕਾਰੀ ਨੇ ਇਸ ਮੌਕੇ ਪੱਤਰਕਾਰਾਂ ਦੇ ਕਿਸੇ ਸਵਾਲ ਦਾ ਜਵਾਬ ਨਹੀਂ ਦਿੱਤਾ। ਇਸ ਦੌਰਾਨ ਸੂਤਰਾਂ ਨੇ ਦਾਅਵਾ ਕੀਤਾ ਹੈ ਕਿ ਤਿੰਨ ਪਾਕਿਸਤਾਨੀ ਲੜਾਕੂਾਂ ਦੀ ਫਲੀਟ (ਜਿਨ੍ਹਾਂ ਵਿੱਚ ਜੇਐਫ 17 ਤੇ ਐਫ16 ਸ਼ਾਮਲ ਸਨ) ਨੇ ਜੰਮੂ ਤੇ ਕਸ਼ਮੀਰ ਦੇ ਰਾਜੌਰੀ ਤੇ ਨੌਸ਼ਹਿਰਾ ਵਿੱਚ ਅਹਿਮ ਫੌਜੀ ਟਿਕਾਣਿਆਂ ਨੂੰ ਨਿਸ਼ਾਨਾ ਬਣਾਇਆ। ਸੂਤਰਾਂ ਨੇ ਕਿਹਾ ਕਿ ਪਾਕਿਸਤਾਨੀ ਜਹਾਜ਼ਾਂ ਨੇ ਕ੍ਰਿਸ਼ਨਾ ਘਾਟੀ ਤੇ ਨਾਂਗੀ ਟੇਕਰੀ ਦੇ ਫੌਜੀ ਅੱਡਿਆਂ ਤੇ ਨਾਰੀਆਂ ਵਿੱਚ ਅਸਲਾ ਡਿਪੂ ਨੂੰ ਨਿਸ਼ਾਨਾ ਬਣਾਉਣ ਦਾ ਯਤਨ ਕੀਤਾ। ਪਾਕਿਸਤਾਨੀ ਜਹਾਜ਼ਾਂ ਨੇ ਜਿਹੜੀ ਥਾਂ ਬੰਬ ਸੁੱਟੇ, ਉਹ ਗੈਰ-ਆਬਾਦੀ ਵਾਲਾ ਇਲਾਕਾ ਸੀ।

 

ਸਰਹੱਦੀ ਤਣਾਅ: ਕੈਪਟਨ ਦੀ ਫੇਰੀ ਮੁਲਤਵੀ

ਚੰਡੀਗੜ੍ਹ, 27 ਫਰਵਰੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਫ਼ੌਜ ਅਤੇ ਬੀਐੱਸਐਫ ਦੀ ਸਲਾਹ ’ਤੇ ਸਰਹੱਦੀ ਜ਼ਿਲ੍ਹਿਆਂ ਦਾ ਤਿੰਨ ਦਿਨਾ ਦੌਰਾ ਇਕ ਦਿਨ ਅੱਗੇ ਪਾ ਦਿੱਤਾ ਹੈ। ਮੁੱਖ ਮੰਤਰੀ ਦਫ਼ਤਰ ਦੇ ਸੂਤਰਾਂ ਦਾ ਦੱਸਣਾ ਹੈ ਕਿ ਭਾਰਤ-ਪਾਕਿ ਦਰਮਿਆਨ ਸਰਹੱਦੀ ਤਣਾਅ ਵਧਣ ਕਾਰਨ ਪੰਜਾਬ ਨਾਲ ਲੱਗਦੀ ਸਰਹੱਦ ’ਤੇ ਸੈਨਾ ਅਤੇ ਬੀਐੱਸਐਫ ਜਵਾਨਾਂ ਦੀ ਤਾਇਨਾਤੀ ਵਧਾਈ ਜਾ ਰਹੀ ਹੈ। ਕੇਂਦਰੀ ਗ੍ਰਹਿ ਜਾਂ ਰੱਖਿਆ ਮੰਤਰਾਲੇ ਨੇ ਪੰਜਾਬ ਸਰਕਾਰ ਨੂੰ ਪਿੰਡ ਖਾਲੀ ਕਰਾਉਣ ਸਬੰਧੀ ਫ਼ਿਲਹਾਲ ਕੋਈ ਹਦਾਇਤ ਜਾਰੀ ਨਹੀ ਕੀਤੀ। ਮੁੱਖ ਮੰਤਰੀ ਤੇ ਗ੍ਰਹਿ ਮੰਤਰੀ ਰਾਜਨਾਥ ਸਿੰਘ ਦਰਮਿਆਨ ਹੋਈ ਗੱਲਬਾਤ ਦੌਰਾਨ ਵੀ ਕੌਮਾਂਤਰੀ ਸਰਹੱਦ ਦੇ ਨਜ਼ਦੀਕ ਵਸੇ ਪਿੰਡਾਂ ਵਾਸੀਆਂ ਨੂੰ ਹਟਾਉਣ ਸਬੰਧੀ ਕੋਈ ਫ਼ੈਸਲਾ ਨਹੀਂ ਲਿਆ ਗਿਆ।
ਕੈਪਟਨ ਨੇ ਅੱਜ ਲਗਾਤਾਰ ਦੂਜੇ ਦਿਨ ਉੱਚ ਸਿਵਲ ਤੇ ਪੁਲੀਸ ਅਧਿਕਾਰੀਆਂ ਨਾਲ ਸਰਹੱਦੀ ਤਣਾਅ ਤੇ ਕਾਨੂੰਨ ਵਿਵਸਥਾ ਦੇ ਮੁੱਦੇ ’ਤੇ ਵਿਚਾਰ ਕੀਤਾ। ਮੀਟਿੰਗ ਵਿੱਚ ਇੰਟੈਲੀਜੈਂਸ ਬਿਊਰੋ ਦੇ ਸੀਨੀਅਰ ਅਧਿਕਾਰੀ ਮਨਮੋਹਨ ਸਿੰਘ ਨੂੰ ਵੀ ਵਿਸ਼ੇਸ਼ ਤੌਰ ’ਤੇ ਬੁਲਾਇਆ ਗਿਆ ਸੀ। ਮੀਟਿੰਗ ਵਿਚ ਮੁੱਖ ਮੰਤਰੀ ਦੇ ਮੁੱਖ ਪ੍ਰਮੁੱਖ ਸਕੱਤਰ ਸੁਰੇਸ਼ ਕੁਮਾਰ, ਪ੍ਰਮੁੱਖ ਸਕੱਤਰ ਤੇਜਵੀਰ ਸਿੰਘ, ਡੀਜੀਪੀ ਦਿਨਕਰ ਗੁਪਤਾ, ਡੀਜੀਪੀ (ਇੰਟੈਲੀਜੈਂਸ) ਵੀ.ਕੇ. ਭਾਵੜਾ ਅਤੇ ਹੋਰ ਅਧਿਕਾਰੀ ਸ਼ਾਮਲ ਸਨ। ਮੀਟਿੰਗ ਦੌਰਾਨ ਇਹ ਗੱਲ ਵੀ ਸਾਹਮਣੇ ਆਈ ਕਿ ਸਥਿਤੀ ਪੂਰੀ ਤਰ੍ਹਾਂ ਕਾਬੂ ਹੇਠ ਹੈ ਤੇ ਹੰਗਾਮੀ ਹਾਲਤ ਦੇ ਮੱਦੇਨਜ਼ਰ ਹਰ ਤਰ੍ਹਾਂ ਦੇ ਪ੍ਰਬੰਧ ਕੀਤੇ ਗਏ ਹਨ। ਖਾਸ ਕਰ ਹਸਪਤਾਲਾਂ ’ਚ ਡਾਕਟਰਾਂ ਤੇ ਸਿਹਤ ਅਮਲੇ ਨੂੰ ਚੌਕਸ ਰਹਿਣ ਲਈ ਕਿਹਾ ਗਿਆ ਹੈ। ਮੀਟਿੰਗ ਦੌਰਾਨ ਇਹੀ ਤੈਅ ਹੋਇਆ ਹੈ ਕਿ ਜੇ ਭਾਰਤੀ ਸੈਨਾ ਅਤੇ ਬੀਐੱਸਐਫ ਦੇ ਅਧਿਕਾਰੀਆਂ ਨੇ ਹਰੀ ਝੰਡੀ ਦਿੱਤੀ ਤਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਾਰੇ 6 ਸਰਹੱਦੀ ਜ਼ਿਲ੍ਹਿਆਂ ਦਾ ਦੌਰਾ ਕਰਨਗੇ। ਪੁਲੀਸ ਅਤੇ ਪ੍ਰਸ਼ਾਸਨਿਕ ਅਧਿਕਾਰੀ ਵੀ ਮੁੱਖ ਮੰਤਰੀ ਨਾਲ ਜਾਣਗੇ। ਇਸ ਮੌਕੇ ਕੈਪਟਨ ਅਮਰਿੰਦਰ ਸਿੰਘ ਲੋਕਾਂ ਦੀਆਂ ਸਮੱਸਿਆਵਾਂ ਸੁਣਨਗੇ। ਪੰਜਾਬ ਸਰਕਾਰ ਵੱਲੋਂ ਸਮੁੱਚੇ ਸੂਬੇ ਵਿੱਚ ਚੌਕਸੀ ਤੇ ਹੁਕਮ ਦਿੱਤੇ ਗਏ ਹਨ ਤੇ ਨਾਜ਼ੁਕ ਅਤੇ ਸੰਵੇਦਨਸ਼ੀਲ ਥਾਵਾਂ ’ਤੇ ਸੁਰੱਖਿਆ ਵਧਾਉਣ ਲਈ ਵੀ ਕਿਹਾ ਹੈ। ਪੰਜਾਬ ਪੁਲੀਸ ਵੱਲੋਂ ਰਾਜ ਵਿਚਲੇ ਸਿਵਲ ਤੇ ਹਵਾਈ ਸੈਨਾ ਦੇ ਸਮੂਹ ਹਵਾਈ ਅੱਡਿਆਂ ’ਤੇ ਸੁਰੱਖਿਆ ਦੇ ਬੰਦੋਬਸਤ ਕੀਤੇ ਗਏ ਹਨ। ਡਾਇਰੈਕਟਰ ਜਨਰਲ ਸਿਵਲ ਐਵੀਏਸ਼ਨ ਵੱਲੋਂ ਅੱਜ ਚੰਡੀਗੜ੍ਹ ਅਤੇ ਅੰਮ੍ਰਿਤਸਰ ਦੇ ਹਵਾਈ ਅੱਡੇ ਤੋਂ ਆਮ ਉਡਾਣਾਂ ਵੀ ਬੰਦ ਕਰ ਦਿੱਤੀਆਂ ਗਈਆਂ ਸਨ ਪਰ ਬਾਅਦ ਦੁਪਹਿਰ ਇਹ ਹੁਕਮ ਵਾਪਸ ਲੈ ਲਏ ਗਏ।

ਪੰਜਾਬ ਦੇ ਸਰਹੱਦੀ ਖੇਤਰਾਂ ’ਚ ਚੌਕਸੀ ਦੇ ਹੁਕਮ

ਚੰਡੀਗੜ੍ਹ-
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਇੱਥੇ ਸੂਬੇ ਦੇ ਸਿਵਲ ਤੇ ਪੁਲੀਸ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਭਾਰਤ-ਪਾਕਿਸਤਾਨ ਸਰਹੱਦ ’ਤੇ ਪੈਦਾ ਹੋਏ ਤਣਾਅ ਅਤੇ ਰਾਜ ਦੀ ਕਾਨੂੰਨ ਵਿਵਸਥਾ ਦਾ ਜਾਇਜ਼ਾ ਲਿਆ। ਮੁੱਖ ਮੰਤਰੀ ਨਾਲ ਮੀਟਿੰਗ ਵਿੱਚ ਮੁੱਖ ਪ੍ਰਮੁੱਖ ਸਕੱਤਰ ਸੁਰੇਸ਼ ਕੁਮਾਰ, ਮੁੱਖ ਸਕੱਤਰ ਕਰਨ ਅਵਤਾਰ ਸਿੰਘ, ਗ੍ਰਹਿ ਸਕੱਤਰ ਐੱਨ.ਐੱਸ. ਕਲਸੀ, ਡੀਜੀਪੀ ਦਿਨਕਰ ਗੁਪਤਾ ਅਤੇ ਡੀਜੀਪੀ (ਇੰਟੈਲੀਜੈਂਸ) ਵੀ.ਕੇ. ਭਾਵਰਾ ਸਮੇਤ ਪੁਲੀਸ ਅਤੇ ਸਿਵਲ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀ ਸ਼ਾਮਲ ਸਨ। ਲੋਕਾਂ ’ਚ ਸੁਰੱਖਿਆ ਦੀ ਭਾਵਨਾ ਕਾਇਮ ਰੱਖਣ ਲਈ ਮੁੱਖ ਮੰਤਰੀ ਨੇ ਭਲਕੇ ਸਰਹੱਦੀ ਖੇਤਰਾਂ ਪਠਾਨਕੋਟ ਤੋਂ ਲੈ ਕੇ ਫਿਰੋਜ਼ਪੁਰ ਤੱਕ ਦਾ ਦੌਰਾ ਵੀ ਸੜਕ ਰਸਤੇ ਕਰਨ ਦਾ ਫ਼ੈਸਲਾ ਕੀਤਾ ਹੈ। ਇਸ ਮੀਟਿੰਗ ਦੌਰਾਨ ਸਰਹੱਦੀ ਜ਼ਿਲ੍ਹਿਆਂ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨ ਤਾਰਨ, ਫ਼ਿਰੋਜ਼ਪੁਰ ਅਤੇ ਫਾਜ਼ਿਲਕਾ ਦੇ ਸਿਵਲ ਤੇ ਪੁਲੀਸ ਅਧਿਕਾਰੀਆਂ ਨੂੰ ਚੌਕਸੀ ਵਰਤਣ ਅਤੇ ਲੋਕਾਂ ਨਾਲ ਰਾਬਤਾ ਕਾਇਮ ਕਰਨ ਦੀਆਂ ਵਿਸ਼ੇਸ਼ ਹਦਾਇਤਾਂ ਦਿੱਤੀਆਂ ਗਈਆਂ ਹਨ। ਸਰਕਾਰ ਨੇ ਇਨ੍ਹਾਂ ਸਰਹੱਦੀ ਜ਼ਿਲ੍ਹਿਆਂ ਵਿੱਚ ਤਾਇਨਾਤ ਸਰਕਾਰੀ ਅਮਲੇ ਦੀਆਂ ਛੁੱਟੀਆਂ ਵੀ ਅਗਲੇ ਹੁਕਮਾਂ ਤੱਕ ਰੱਦ ਕਰ ਦਿੱਤੀਆਂ ਹਨ। ਅਫ਼ਸਰਾਂ ਤੇ ਮੁਲਾਜ਼ਮਾਂ ਨੂੰ ਡਿਊਟੀ ’ਤੇ ਹਾਜ਼ਰ ਰਹਿਣ ਲਈ ਜ਼ਿਲ੍ਹਾ ਪੱਧਰ ’ਤੇ ਪੱਤਰ ਜਾਰੀ ਕੀਤੇ ਗਏ ਹਨ। ਸਰਕਾਰ ਵੱਲੋਂ ਸਰਹੱਦੀ ਖੇਤਰਾਂ ਵਿੱਚ ਪੈਂਦੀਆਂ ਸੰਵੇਦਨਸ਼ੀਲ ਇਮਾਰਤਾਂ ਅਤੇ ਭੀੜ-ਭੜੱਕੇ ਵਾਲੀਆਂ ਥਾਵਾਂ ’ਤੇ ਸੁਰੱਖਿਆ ਵਧਾਉਣ ਦੀਆਂ ਹਦਾਇਤਾਂ ਦਿੱਤੀਆਂ ਗਈਆਂ ਹਨ।
ਮੁੱਖ ਮੰਤਰੀ ਨੇ ਇਸ ਸਬੰਧ ਵਿੱਚ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨਾਲ ਵੀ ਗੱਲਬਾਤ ਕੀਤੀ। ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਟਵੀਟ ਰਾਹੀਂ ਹਵਾਈ ਹਮਲੇ ਦਾ ਪੂਰਾ ਸਮਰਥਨ ਕਰਦਿਆਂ ਕਿਹਾ,‘‘ਭਾਰਤ ਦੀ ਹਵਾਈ ਸੈਨਾ ਨੇ ਵੱਡਾ ਮਾਅਰਕਾ ਮਾਰਿਆ ਹੈ। ਭਾਰਤੀ ਹਵਾਈ ਸੈਨਾ ਨੇ ਪਾਕਿਸਤਾਨ ਅਤੇ ਇਸ ਦੀ ਸ਼ਰਨ ਵਿਚਲੇ ਅਤਿਵਾਦੀਆਂ ਨੂੰ ਅਤਿ-ਲੋੜੀਂਦਾ ਸੰਕੇਤ ਦੇ ਦਿੱਤਾ ਹੈ ਕਿ ਉਹ ਇਹ ਨਾ ਸੋਚਣ ਕਿ ਪੁਲਵਾਮਾ ਵਰਗੇ ਦਹਿਸ਼ਤੀ ਹਮਲਿਆਂ ਤੋਂ ਬਾਅਦ ਉਹ ਭੱਜ ਕੇ ਨਿਕਲ ਜਾਣਗੇ।’’ ਭਾਰਤੀ ਹਵਾਈ ਸੈਨਾ ਦੇ ਜਵਾਨਾਂ ਨੂੰ ਥਾਪੜਾ ਦਿੰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਸ ਕਾਰਵਾਈ ਲਈ ਉਹ ਉਨ੍ਹਾਂ ਦੀ ਡਟਵੀਂ ਹਮਾਇਤ ਕਰਦੇ ਹਨ।

ਬਿੱਟੂ ਨੇ ਡੇਹਲੋਂ ’ਚ 46 ਪਿੰਡਾਂ ਦੀ ਪੰਚਾਇਤਾਂ ਨੂੰ ਚੈੱਕ ਵੰਡੇ

ਮੰਡੀ ਅਹਿਮਦਗੜ੍ਹ, 24 ਫਰਵਰੀ ਲੋਕ ਸਭਾ ਮੈਂਬਰ ਲੁਧਿਆਣਾ ਰਵਨੀਤ ਬਿੱਟੂ ਅਤੇ ਹਲਕਾ ਗਿੱਲ ਦੇ ਵਿਧਾਇਕ ਕੁਲਦੀਪ ਸਿੰਘ ਵੈਦ ਨੇ ਇਲਾਕੇ ਦੇ ਸਰਪੰਚਾਂ ਅਤੇ ਪੰਚਾਂ ਨੂੰ ਅਪੀਲ ਕੀਤੀ ਹੈ ਕਿ ਉਹ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਮੇਂ-ਸਮੇਂ ਸਿਰ ਲਾਗੂ ਕੀਤੀ ਜਾਂਦੀਆਂ ਸਕੀਮਾਂ ਅਧੀਨ ਆਉਣ ਵਾਲੇ ਫੰਡਾਂ ਦੀ ਸੁਚੱਜੀ ਵਰਤੋਂ ਕਰਕੇ ਆਪਣੇ ਆਪਣੇ ਇਲਾਕੇ ਦਾ ਵਿਕਾਸ ਬਿਨਾਂ ਕਿਸੇ ਭੇਦਭਾਵ ਦੇ ਕਰਨ।
ਨੇੜਲੇ ਪਿੰਡ ਡੇਹਲੋਂ ਵਿੱਚ ਬਲਾਕ ਦੇ 46 ਪਿੰਡਾਂ ਦੀ ਪੰਚਾਇਤਾਂ ਨੂੰ ਦੋ ਕਰੋੜ ਤਰੇਹਠ ਲੱਖ ਰੁਪਏ ਦੀਆਂ ਗ੍ਰਾਂਟਾਂ ਦੇ ਚੈੱਕ ਅਤੇ ਦਸਤਾਵੇਜ਼ ਵੰਡਣ ਮਗਰੋਂ ਬੋਲਦਿਆਂ ਬਿੱਟੂ ਨੇ ਦਾਅਵਾ ਕੀਤਾ ਕਿ ਸਰਪੰਚ ਦਾ ਅਹੁਦਾ ਦੁਨੀਆਂ ਦੇ ਸਭ ਤੋਂ ਵੱਡੇ ਲੋਕਤੰਤਰ ਦੇ ਚੁਣੇ ਹੋਏ ਨੁਮਾਇੰਦਿਆਂ ਵਿੱਚੋਂ ਸਭ ਤੋਂ ਤਾਕਤਵਰ ਅਤੇ ਪ੍ਰਭਾਵਸ਼ਾਲੀ ਅਹੁਦਾ ਹੈ ਜਿਸ ਦੀ ਵਰਤੋਂ ਪਿੰਡ ਦੇ ਸਾਰੇ ਵਰਗਾਂ ਦੇ ਵਿਕਾਸ ਲਈ ਕੀਤੀ ਜਾਣੀ ਚਾਹੀਦੀ ਹੈ।
ਆਪਣੇ ਭਾਸ਼ਣ ਦੌਰਾਨ ਬੋਲਦਿਆਂ ਵਿਧਾਇਕ ਕੁਲਦੀਪ ਵੈਦ ਨੇ ਦਾਅਵਾ ਕੀਤਾ ਕਿ ਉਂਨ੍ਹਾਂ ਦੇ ਹਲਕੇ ਦੇ ਡੇਢ ਸੌ ਤੋਂ ਉੱਪਰ ਸਾਰੇ ਪਿੰਡਾਂ ਨੂੰ ਔਸਤਨ ਅੱਠ ਤੋਂ ਦਸ ਲੱਖ ਰੁਪਏ ਪਹਲੀ ਕਿਸ਼ਤ ਵਿੱਚ ਦਿੱਤੇ ਜਾ ਰਹੇ ਹਨ ਤਾਂ ਸਾਰੇ ਪਿੰਡ ਵਾਸੀਆਂ ਨੂੰ ਮੁੱਢਲੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਸਕਣ। ਬੀਡੀਪੀਓ ਡੇਹਲੋਂ ਇਕਬਾਲ ਸਿੰਘ, ਜਨਰਲ ਸਕੱਤਰ ਰਣਜੀਤ ਸਿੰਘ ਮਾਂਗਟ, ਜਿਲ੍ਹਾ ਪ੍ਰੀਸ਼ਦ ਮੈਂਬਰ ਗੁਰਦੇਵ ਲਾਪਰਾਂ ਅਤੇ ਬਲਾਕ ਸੰਮਤੀ ਮੈਂਬਰ ਨਿਰਮਲ ਸਿੰਘ ਚਾਹਲ ਵੀ ਇਸ ਮੌਕੇ ਹਾਜ਼ਰ ਸਨ।

 

ਅਕਾਲੀ ਦਲ ਤੇ ਭਾਜਪਾ ਵਿਧਾਇਕਾਂ ਵੱਲੋਂ ਸਦਨ ਦਾ ਵਾਕਆਊਟ

ਚੰਡੀਗੜ੍ਹ, 25 ਫਰਵਰੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਦਨ ਵਿਚ ਪੁੱਜੇ। ਅਕਾਲੀ ਦਲ ਤੇ ਭਾਜਪਾ ਅਤੇ ਕਾਂਗਰਸ ਦੇ ਵਿਧਾਇਕਾਂ ਵਿਚਕਾਰ ਸ਼ਬਦੀ ਜੰਗ ਹੋਈ। ‘ਆਪ’ ਦੇ ਵਿਧਾਇਕਾਂ ਨੇ ਵੀ ਨਾਅਰੇਬਾਜ਼ੀ ਸ਼ੁਰੂ ਕੀਤੀ। ਅੰਮ੍ਰਿਤਸਰ ਵਿਚ ਵਾਪਰੇ ਰੇਲ ਦੁਰਘਟਨਾ ਮਾਮਲੇ ਵਿਚ ਅਕਾਲੀ ਦਲ ਤੇ ਭਾਜਪਾ ਦੇ ਵਿਧਾਇਕਾਂ ਨੇ ਵਾਕਆਊਟ ਕੀਤਾ।

ਆਮ ਆਦਮੀ ਪਾਰਟੀ ਦੇ ਵਿਧਾਇਕਾਂ ਵੱਲੋਂ ਸਦਨ ਦਾ ਵਾਕਆਊਟ

ਚੰਡੀਗੜ੍ਹ, 25 ਫਰਵਰੀ ਅੱਜ ਪੰਜਾਬ ਵਿਧਾਨ ਦੇ ਬਜਟ ਸੈਸ਼ਨ ਦੇ ਸ਼ੁਰੂ ਵਿਚ ਹੀ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੇ ਇਕ ਮੰਤਰੀ ਵਿਰੁੱਧ ਅਫਸਰਾਂ ਨੂੰ ਧਮਕਾਉਣ ਦੇ ਦੋਸ਼ ਲਾ ਕੇ ਸਦਨ ਵਿਚ ਨਾਅਰੇਬਾਜ਼ੀ ਕਰ ਦਿੱਤੀ। ਮੰਤਰੀ ਆਸ਼ੂ ਨੇ ਉਨ੍ਹਾਂ ਉਪਰ ਲੱਗੇ ਦੋਸ਼ਾਂ ਦੀ ਜਾਂਚ ਕਿਸੇ ਵੀ ਏਜੰਸੀ ਤੋਂ ਕਰਵਾਉਣ ਦੀ ਪੇਸ਼ਕਸ਼ ਕੀਤੀ ਪਰ ‘ਆਪ’ ਦੇ ਵਿਧਾਇਕਾਂ ਨੇ ਮੰਤਰੀ ਭਾਰਤ ਭੂਸ਼ਨ ਆਸ਼ੂ ਦਾ ਅਸਤੀਫਾ ਮੰਗਿਆ। ਆਪ ਦੇ ਵਿਧਾਇਕਾਂ ਨੇ ਮੰਤਰੀ ਆਸ਼ੂ ਦੇ ਮੁੱਦੇ ਉਪਰ ਸਦਨ ਦਾ ਵਾਕਆਊਟ ਕੀਤਾ। ਆਮ ਆਦਮੀ ਪਾਰਟੀ ਦੇ ਸਾਰੇ ਵਿਧਾਇਕਾਂ ਨੇ ਮੰਤਰੀ ਆਸ਼ੂ ਦੇ ਮੁੱਦੇ ਉਪਰ ਇਕਸੁਰ ਹੋ ਕੇ ਸਦਨ ਦਾ ਵਾਕਆਊਟ ਕਰਕੇ ਏਕਤਾ ਦਾ ਸਬੂਤ ਦਿੱਤਾ।

ਕਿਸਾਨਾਂ ਦੀ ਅਦਾਇਗੀ ਨੂੰ ਲੈ ਕੇ ਬੈਂਸ ਭਰਾਵਾਂ ਵੱਲੋਂ ਸਦਨ ਵਿਚ ਨਾਅਰੇਬਾਜ਼ੀ

ਚੰਡੀਗੜ੍ਹ, 25 ਫਰਵਰੀ ਅੱਜ ਪੰਜਾਬ ਵਿਧਾਨ ਦੇ ਬਜਟ ਸੈਸ਼ਨ ਦੌਰਾਨ ਲੋਕ ਇਨਸਾਫ਼ ਪਾਰਟੀ ਦੇ ਵਿਧਾਇਕ ਸਿਮਰਨਜੀਤ ਸਿੰਘ ਬੈਂਸ ਤੇ ਉਨ੍ਹਾਂ ਦੇ ਭਰਾ ਬਲਵਿੰਦਰ ਸਿੰਘ ਬੈਂਸ ਨੇ ਕਿਸਾਨਾਂ ਦੀ ਗੰਨੇ ਦੀ ਅਦਾਇਗੀ ਨੂੰ ਲੈ ਕੇ ਸਦਨ ਵਿਚ ਨਾਅਰੇਬਾਜ਼ੀ ਕੀਤੀ। ਬੈਂਸ ਭਰਾਵਾਂ ਨੇ ਵੈਲ ਵਿਚ ਜਾ ਕੇ ਰੋਸ ਪ੍ਰਗਟਾਵਾ ਕੀਤਾ। ਬੈਂਸ ਭਰਾਵਾਂ ਨੇ ਸਦਨ ਦਾ ਵਾਕਆਊਟ ਕੀਤਾ।

ਲੰਬੀ ਰੋਡ ’ਤੇ 40 ਕਰੋੜ ਦੀ ਲਾਗਤ ਨਾਲ ਬਣੇਗਾ ਰੇਲਵੇ ਓਵਰਬਰਿਜ

ਗਿੱਦੜਬਾਹਾ, 23 ਫਰਵਰੀ ਹਲਕਾ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸਾਬਕਾ ਮੁੱਖ ਮੰਤਰੀ ਨੇ ਸ਼ਾਇਦ ਕੋਈ ਗਲਤੀ ਜ਼ਰੂਰ ਕੀਤੀ ਹੈ ਕਿ ਉਹ ਖ਼ੁਦ ਹੀ ਗ੍ਰਿਫਤਾਰ ਹੋਣ ਲਈ ਚੰਡੀਗੜ੍ਹ ਪੁੱਜ ਗਏ, ਜਦਕਿ ਬਹਿਬਲ ਗੋਲੀ ਕਾਂਡ ਦੀ ਜਾਂਚ ਕਰ ਰਹੀ ਸਿੱਟ ਨੇ ਹਾਲੇ ਤੱਕ ਬਾਦਲ ਦੇ ਇਸ ਵਿਚ ਸ਼ਾਮਲ ਹੋਣ ਜਾਂ ਨਾ ਹੋਣ ਬਾਰੇ ਕੋਈ ਖੁਲਾਸਾ ਨਹੀਂ ਕੀਤਾ। ਰਾਜਾ ਵੜਿੰਗ ਅੱਜ ਸਥਾਨਕ ਭਾਰੂ ਚੌਕ ਅਤੇ ਹੁਸਨਰ ਚੌਕ ਦੇ ਨਵੀਨੀਕਰਨ ਦੇ ਕੰਮ ਨੂੰ ਸ਼ੁਰੂ ਕਰਵਾਉਣ ਲਈ ਵਿਸ਼ੇਸ਼ ਤੌਰ ’ਤੇ ਪੁੱਜੇ ਸਨ। ਕੇਂਦਰ ਸਰਕਾਰ ਵੱਲੋਂ ਪਾਕਿਸਤਾਨ ਜਾਂਦੇ ਨਦੀਆਂ ਦੇ ਪਾਣੀ ਰੋਕਣ ਦੇ ਫੈਸਲੇ ਨੂੰ ਸਹੀ ਕਰਾਰ ਦਿੰਦਿਆਂ ਰਾਜਾ ਵੜਿੰਗ ਨੇ ਕਿਹਾ ਕਿ ਜਿਸ ਦੇਸ਼ ਨੇ ਹਮੇਸ਼ਾਂ ਹੀ ਸਾਡੇ ਦੇਸ਼ ਨੂੰ ਨੁਕਸਾਨ ਪਹੁੰਚਾਇਆ, ਉਸ ਨਾਲ ਕਿਸੇ ਵੀ ਤਰਾਂ ਦੇ ਸਬੰਧ ਰੱਖਣਾ ਸਾਡੇ ਲਈ ਹੋਰ ਘਾਤਕ ਸਿੱਧ ਹੋ ਸਕਦਾ ਹੈ। ਸਥਾਨਕ ਕਚਿਹਰੀ ਚੌਕ ਅਤੇ ਭਾਰੂ ਚੌਕ ਦੇ ਨਵੀਨੀਕਰਨ ਸਬੰਧੀ ਰਾਜਾ ਵੜਿੰਗ ਨੇ ਦੱਸਿਆ ਕਿ ਰਾਸ਼ਟਰੀ ਰਾਜ ਮਾਰਗ ਅਤੇ ਪੀ.ਡਬਲਯੂ.ਡੀ. ਨੇ ਸਾਂਝੇ ਤੌਰ ’ਤੇ ਇਸ ਦੀ ਰੂਪ-ਰੇਖਾ ਤਿਆਰ ਕੀਤੀ ਹੈ ਅਤੇ ਇਨ੍ਹਾਂ ਦੋਵਾਂ ਚੌਕਾਂ ਦੇ ਨਵੀਨੀਕਰਨ ਨਾਲ ਜਿੱਥੇ ਆਵਾਜਾਈ ਪ੍ਰਬੰਧ ਸੁਧਰੇਗਾ, ਉਥੇ ਹੀ ਸ਼ਹਿਰ ਦੀ ਦਿੱਖ ਵੀ ਸੋਹਣੀ ਬਣੇਗੀ। ਇਨ੍ਹਾਂ ਚੌਕਾਂ ਦੇ ਨਵੀਨੀਕਰਨ ’ਤੇ 1.85 ਕਰੋੜ ਰੁਪਏ ਦਾ ਖ਼ਰਚ ਹੋਵੇਗਾ। ਉਨ੍ਹਾਂ ਦੱਸਿਆ ਕਿ ਸ਼ਹਿਰ ਦੇ ਲੰਬੀ ਰੋਡ ਦੇ ਫਾਟਕਾਂ ’ਤੇ ਫਲਾਈਓਵਰ ਬਣਾਉਣ ਦਾ ਕੰਮ ਅਗਲੇ ਮਹੀਨੇ ਸ਼ੁਰੂ ਹੋ ਜਾਵੇਗਾ ਅਤੇ ਇਸ ’ਤੇ ਕਰੀਬ 40 ਕਰੋੜ ਰੁਪਏ ਖਰਚ ਆਉਣਗੇ।

ਕੌਮੀ ਪ੍ਰਧਾਨ ਨੇ ਐੱਸਸੀ ਭਾਈਚਾਰੇ ਦੀਆਂ ਮੁਸ਼ਕਲਾਂ ਸੁਣੀਆਂ

ਮਲੋਟ, 23 ਫਰਵਰੀ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਐਸਸੀ ਵਿੰਗ ਦੇ ਕੌਮੀ ਪ੍ਰਧਾਨ ਅਤੇ ਸਾਬਕਾ ਮੰਤਰੀ ਗੁਲਜ਼ਾਰ ਸਿੰਘ ਰਣੀਕੇ ਨੇ ਮਲੋਟ ਦੇ ਐਸਸੀ ਭਾਈਚਾਰੇ ਨਾਲ ਵਿਚਾਰ ਵਟਾਦਰਾਂ ਕੀਤਾ ਤੇ ਉਨ੍ਹਾਂ ਦੀਆਂ ਮੁਸ਼ਕਲਾਂ ਸੁਣੀਆਂ। ਇਸ ਮੌਕੇ ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਨੇ ਸੱਤਾ ਵਿਚ ਆਉਦਿਆਂ ਹੀ ਲੋਕ ਪੱਖੀ ਸਕੀਮਾਂ ਬੰਦ ਕਰ ਦਿੱਤੀਆਂ। ਉਨ੍ਹਾਂ ਕਿਹਾ ਕਿ ਐੱਸਸੀ ਵਿਦਿਆਰਥੀਆਂ ਲਈ ਸਕਾਲਰਸ਼ਿਪ, ਕਰਜ਼ਾ ਮੁਆਫੀ, ਪੈਨਸ਼ਨ ਸਕੀਮ, ਸੇਵਾ ਕੇਂਦਰ ਸਭ ਕੁੱਝ ਬੰਦ ਕਰ ਦਿੱਤਾ ਹੈ। ਇਸ ਮੌਕੇ ਸਾਬਕਾ ਵਿਧਾਇਕ ਹਰਪ੍ਰੀਤ ਸਿੰਘ ਕੋਟਭਾਈ, ਐਸਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਪਰਮਿੰਦਰ ਸਿੰਘ ਪਾਸ਼ਾ ਨੇ ਵੀ ਸੰਬੋਧਨ ਕੀਤਾ। ਪ੍ਰੋਗਰਾਮ ਦੇ ਅਖੀਰ ਵਿਚ ਸਮੂਹ ਅਕਾਲੀ ਵਰਕਰਾਂ ਗੁਰਜੀਤ ਸਿੰਘ ਨਿੱਪੀ ਔਲਖ, ਕੌਂਸਲਰ ਜਗਤਾਰ ਬਰਾੜ, ਸਾਬਕਾ ਚੇਅਰਮੈਨ ਬਸੰਤ ਸਿੰਘ ਕੰਗ, ਨਗਰ ਕੌਸਲ ਦੇ ਪ੍ਰਧਾਨ ਰਾਮ ਸਿੰਘ ਭੁੱਲਰ ਨੇ ਗੁਲਜ਼ਾਰ ਸਿੰਘ ਰਣੀਕੇ ਦਾ ਸਨਮਾਨ ਕੀਤਾ।

ਪਾਣੀ ਬੰਦੀ ਬਾਰੇ ਗਡਕਰੀ ਦਾ ਬਿਆਨ ਪੰਜਾਬ ਵਿਰੋਧੀ: ਖਹਿਰਾ

ਚੰਡੀਗੜ੍ਹ, 23 ਫਰਵਰੀ ਪੰਜਾਬੀ ਏਕਤਾ ਪਾਰਟੀ ਦੇ ਪ੍ਰਧਾਨ ਸੁਖਪਾਲ ਸਿੰਘ ਖਹਿਰਾ ਨੇ ਕੇਂਦਰੀ ਜਲ ਸਰੋਤ ਮੰਤਰੀ ਨਿਤਿਨ ਗਡਕਰੀ ਵੱਲੋਂ ਪਾਕਿਸਤਾਨ ਨੂੰ ਜਾਣ ਵਾਲਾ ਪਾਣੀ ਰੋਕਣ ਲਈ ਪੰਜਾਬ ਦੇ ਰਾਵੀ, ਬਿਆਸ ਅਤੇ ਸਤਲੁਜ ਦਰਿਆਵਾਂ ਦੇ ਪਾਣੀ ਨੂੰ ਯਮੁਨਾ ਨਦੀ ਵਿੱਚ ਮੋੜਨ ਨੂੰ ਪੰਜਾਬ ਲਈ ਖ਼ਤਰਨਾਕ ਕਰਾਰ ਦਿੱਤਾ ਹੈ। ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਉਨ੍ਹਾਂ ਕਿਹਾ ਕਿ ਨਿਤਿਨ ਗਡਕਰੀ ਦਾ ਬਿਆਨ ਬਹੁਤ ਖਤਰਨਾਕ ਅਤੇ ਪੰਜਾਬ ਦੇ ਹਿੱਤਾਂ ਦੇ ਖ਼ਿਲਾਫ਼ ਹੈ ਤੇ ਪੰਜਾਬ ਦੇ ਪਾਣੀਆਂ ਨੂੰ ਖੋਹਣ ਲਈ ਇਹ ਬਹੁਤ ਵੱਡੀ ਸਾਜਿਸ਼ ਰਚੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਹੀ ਹਰਿਆਣਾ ਨੂੰ ਪੰਜਾਬ ਦੇ ਪਾਣੀ ਸਪਲਾਈ ਕਰਨ ਲਈ ਐੱਸਵਾਈਐੱਲ ਨਹਿਰ ਦੀ ਉਸਾਰੀ ਕੀਤੀ ਜਾ ਰਹੀ ਹੈ। ਹੁਣ ਪਾਕਿਸਤਾਨ ਨੂੰ ਸਜ਼ਾ ਦੇਣ ਬਹਾਨੇ ਪੰਜਾਬ ਦੇ ਪਾਣੀਆਂ ਨੂੰ ਲੁੱਟਣ ਦੀ ਕੇਂਦਰ ਵੱਲੋਂ ਇੱਕ ਹੋਰ ਕੋਸ਼ਿਸ਼ ਕੀਤੀ ਜਾ ਰਹੀ ਹੈ। ਖਹਿਰਾ ਨੇ ਕਿਹਾ ਕਿ ਹੈਰਾਨੀ ਇਸ ਗੱਲ ਦੀ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਪ੍ਰਕਾਸ਼ ਸਿੰਘ ਬਾਦਲ ਨੇ ਗਡਕਰੀ ਦੇ ਇਸ ਬਿਆਨ ’ਤੇ ਪ੍ਰਤੀਕਿਰਿਆ ਨਹੀਂ ਪ੍ਰਗਟਾਈ। ਉਨ੍ਹਾਂ ਕਿਹਾ ਕਿ ਕੇਂਦਰ ਵਿਚਲੀਆਂ ਪਿਛਲੀਆਂ ਸਰਕਾਰਾਂ ਨੇ ਪਹਿਲਾਂ ਹੀ ਗ਼ਲਤ ਸਮਝੌਤਿਆਂ ਤਹਿਤ ਪੰਜਾਬ ਦੇ ਦਰਿਆਵਾਂ ਵਿੱਚੋਂ ਰਾਜਸਥਾਨ, ਹਰਿਆਣਾ ਅਤੇ ਦਿੱਲੀ ਨੂੰ ਪਾਣੀਆਂ ਦਾ ਹਿੱਸਾ ਦਿੱਤਾ ਹੋਇਆ ਹੈ। ਉਨ੍ਹਾਂ ਕਿਹਾ ਕਿ ਤਿੰਨਾਂ ਦਰਿਆਵਾਂ ਦਾ ਪਾਣੀ ਮੋੜਨ ਦੇ ਕੇਂਦਰ ਦੇ ਕਦਮ ਨਾਲ ਪੰਜਾਬ ਦੀ ਅਰਥਵਿਵਸਥਾ ਤਬਾਹ ਹੋ ਜਾਵੇਗੀ। ਉਨ੍ਹਾਂ ਕਿਹਾ ਕਿ ਅਜਿਹਾ ਕਦਮ ਰਿਪੇਰੀਅਨ ਕਾਨੂੰਨਾਂ ਦੀ ਉਲੰਘਣਾ ਹੋਵੇਗੀ ਕਿਉਂਕਿ ਪੰਜਾਬ ਕੋਲ ਸਿਰਫ ਪਾਣੀ ਦਾ ਹੀ ਕੁਦਰਤੀ ਸਰੋਤ ਹੈ। ਸੁਖਪਾਲ ਸਿੰਘ ਖਹਿਰਾ ਨੇ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਵਿੱਚ ਸ਼ਮੂਲੀਅਤ ਹੋਣ ਕਾਰਨ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਸਾਬਕਾ ਡਿਪਟੀ ਸੀ.ਐਮ. ਸੁਖਬੀਰ ਬਾਦਲ ਅਤੇ ਸਾਬਕਾ ਡੀ.ਜੀ.ਪੀ ਸੁਮੇਧ ਸੈਣੀ ਨੂੰ ਤੁਰੰਤ ਗ੍ਰਿਫਤਾਰ ਕੀਤੇ ਜਾਣ ਦੀ ਵੀ ਮੰਗ ਕੀਤੀ।

ਹੰਸਾਲੀ ਸਾਹਿਬ ਗੋਲੀ ਕਾਂਡ: ਮੁਲਜ਼ਮਾਂ ਨੂੰ ਛੇਤੀ ਗ੍ਰਿਫ਼ਤਾਰ ਕਰਨ ਦੀ ਮੰਗ

ਫ਼ਤਹਿਗੜ੍ਹ ਸਾਹਿਬ, 23 ਫਰਵਰੀ ਬੀਤੇ ਵੀਰਵਾਰ ਜ਼ਿਲ੍ਹੇ ਦੇ ਪਿੰਡ ਹੰਸਾਲੀ ਸਾਹਿਬ ਵਿਚ ਗੋਲੀ ਚਲਾਉਣ ਵਾਲੇ ਮੁਲਜ਼ਮਾਂ ਨੂੰ 36 ਘੰਟੇ ਬੀਤ ਜਾਣ ਮਗਰੋਂ ਵੀ ਪੁਲੀਸ ਪਕੜ ਨਹੀਂ ਸਕੀ ਹੈ, ਜਿਸ ਕਾਰਨ ਪੀੜਤ ਪਰਿਵਾਰ ਨਿਰਾਸ਼ਾ ਵਿਚ ਹੈ। ਹਾਲਾਂਕਿ ਥਾਣਾ ਮੁਖੀ ਬਡਾਲੀ ਆਲਾ ਸਿੰਘ ਅਮਨਦੀਪ ਸਿੰਘ ਦਾ ਦਾਅਵਾ ਹੈ ਕਿ ਮੁਲਜ਼ਮਾਂ ਨੂੰ ਫੜਨ ਲਈ ਪੁਲੀਸ ਥਾਂ ਥਾਂ ਛਾਪਾਮਾਰੀ ਕਰ ਰਹੀ ਹੈ ਅਤੇ ਮੁਲਜ਼ਮ ਜਲਦ ਹੀ ਪੁਲੀਸ ਵੱਲੋਂ ਗ੍ਰਿਫ਼ਤਾਰ ਕਰ ਲਏ ਜਾਣਗੇ। ਉਨ੍ਹਾਂ ਦੱਸਿਆ ਕਿ ਮੁੱਢਲੀ ਛਾਣਬੀਣ ਤੋਂ ਇਹ ਗੱਲ ਸਾਹਮਣੇ ਆਈ ਹੈ ਕਿ ਪੰਚਾਇਤੀ ਚੋਣਾਂ ਦੀ ਰੰਜ਼ਿਸ਼ ਕਾਰਨ ਉਕਤ ਗੋਲੀਕਾਂਡ ਨੂੰ ਅੰਜਾਮ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਦੌਰਾਨ ਜ਼ਖਮੀ ਹੋਏ 2 ਵਿਅਕਤੀਆਂ ਵਿਚੋਂ ਇਕ ਦੀ ਹਾਲਤ ਸਥਿਰ ਹੋਣ ਕਾਰਨ ਉਸ ਨੂੰ ਅੱਜ ਹਸਪਤਾਲ ਸੈਕਟਰ-32 ਚੰਡੀਗੜ੍ਹ ਵਿਚੋਂ ਛੁੱਟੀ ਮਿਲ ਗਈ ਹੈ। ਪ੍ਰਾਪਤ ਕੀਤੀ ਜਾਣਕਾਰੀ ਅਨੁਸਾਰ 21 ਫਰਵਰੀ ਦੀ ਸ਼ਾਮ ਨੂੰ ਦੋ ਧਿਰਾਂ ਦਰਮਿਆਨ ਹੋਈ ਲੜਾਈ ਦੌਰਾਨ ਇਕ ਧਿਰ ਵੱਲੋਂ ਦੂਜੀ ਧਿਰ ਉਪਰ 12 ਬੋਰ ਦੀ ਰਾਈਫ਼ਲ ਨਾਲ ਕਥਿਤ ਗੋਲੀ ਚਲਾ ਦਿੱਤੀ ਸੀ, ਜਿਸ ਕਾਰਨ ਛਤਰਪਾਲ ਸਿੰਘ ਪੁੱਤਰ ਕਰਮਜੀਤ ਸਿੰਘ ਗੰਭੀਰ ਜ਼ਖਮੀ ਹੋ ਗਿਆ। ਇਸ ਸਬੰਧੀ ਜਗਵਿੰਦਰ ਸਿੰਘ ਨੇ ਦੱਸਿਆ ਕਿ ਵੀਰਵਾਰ ਦੀ ਸ਼ਾਮ ਨੂੰ ਉਨ੍ਹਾਂ ਦਾ ਪੁੱਤਰ ਗੁਰਸੇਵਕ ਸਿੰਘ ਨਿਰਮਲ ਡੇਰਾ ਹੰਸਾਲੀ ਸਾਹਿਬ ਵਿਖੇ ਦੀਵਾਨ ਸੁਣ ਕੇ ਵਾਪਸ ਆ ਰਿਹਾ ਸੀ ਕਿ ਪਿੰਡ ਦੀ ਆਟਾ ਚੱਕੀ ਕੋਲ ਪਹਿਲਾਂ ਤੋਂ ਹੀ ਘਾਤ ਲਾ ਕੇ ਬੈਠੇ ਕੁਲਜੀਤ ਸਿੰਘ, ਹਰਨਿੰਦਰ ਸਿੰਘ ਅਤੇ ਤੇਜਿੰਦਰ ਸਿੰਘ ਵਾਸੀਆਨ ਹੰਸਾਲੀ ਸਾਹਿਬ ਨੇ ਉਨ੍ਹਾਂ ਦੇ ਪੁੱਤਰ ਉਪਰ ਵੱਡੇ ਖੁਰਚਣੇ ਨਾਲ ਹਮਲਾ ਕਰ ਦਿੱਤਾ। ਇਸ ਦੌਰਾਨ ਇਨ੍ਹਾਂ ਵਿਚੋਂ ਇਕ ਵਿਅਕਤੀ ਨੇ 32 ਬੋਰ ਦੀ ਦੁਨਾਲੀ ਨਾਲ ਫਾਇਰ ਕਰ ਦਿੱਤਾ ਜਿਸ ਦੇ ਛਰੇ ਛਤਰਪਾਲ ਸਿੰਘ ਨੂੰ ਲੱਗੇ ਹਨ। ਉਨ੍ਹਾਂ ਦੱਸਿਆ ਕਿ ਉਨ੍ਹਾਂ ਨੇ ਤੁਰੰਤ ਜ਼ਖ਼ਮੀਆਂ ਨੂੰ ਖੇੜਾ ਵਿਖੇ ਸਥਿਤ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ, ਜਿੱਥੋਂ ਡਾਕਟਰਾਂ ਨੇ ਜ਼ਖ਼ਮੀਆਂ ਦੀ ਹਾਲਤ ਨੂੰ ਗੰਭੀਰ ਦੇਖਦਿਆਂ ਸੈਕਟਰ-32 ਚੰਡੀਗੜ੍ਹ ਲਈ ਰੈਫ਼ਰ ਕਰ ਦਿੱਤਾ। ਉਨ੍ਹਾਂ ਦੱਸਿਆ ਕਿ ਉਨ੍ਹਾਂ ਪੁਲੀਸ ਨੂੰ ਤੁਰੰਤ ਇਸ ਘਟਨਾ ਦੀ ਜਾਣਕਾਰੀ ਦਿੱਤੀ ਜਿਨ੍ਹਾਂ ਆ ਕੇ ਮੌਕਾ ਦੇਖਿਆ। ਜਗਵਿੰਦਰ ਸਿੰਘ ਨੇ ਦੱਸਿਆ ਕਿ ਸਿਰ ਵਿਚ ਖੁਰਚਣਾ ਵੱਜਣ ਕਾਰਨ ਗੁਰਸੇਵਕ ਦੇ ਸਿਰ ਵਿਚ ਲਗਪਗ 8 ਤੋਂ 9 ਟਾਂਕੇ ਲੱਗੇ ਹਨ, ਪਰ ਅੱਜ ਉਸ ਨੂੰ ਹਸਪਤਾਲ ਤੋਂ ਛੁੱਟੀ ਮਿਲ ਗਈ ਹੈ। ਉਨ੍ਹਾਂ ਮੰਗ ਕੀਤੀ ਕਿ ਮੁਲਜ਼ਮਾਂ ਨੂੰ ਜਲਦ ਤੋਂ ਜਲਦ ਗ੍ਰਿਫ਼ਤਾਰ ਕੀਤਾ ਜਾਵੇ। ਇਸ ਸਬੰਧੀ ਜ਼ਿਲ੍ਹਾ ਪੁਲੀਸ ਮੁਖੀ ਅਮਨੀਤ ਕੌਂਡਲ ਨਾਲ ਗੱਲ ਕਰਨੀ ਚਾਹੀ ਤਾਂ ਉਨ੍ਹਾਂ ਫ਼ੋਨ ਕੱਟ ਦਿੱਤਾ।

ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿੱਧੀ ਯੋਜਨਾ ਬਾਰੇ ਜਾਣਕਾਰੀ ਦੇਣ ਲਈ ਕੈਂਪ ਲਗਾਇਆ.

ਨੂਰਪੁਰ ਬੇਦੀ 24 ਫਰਵਰੀ.( ਗੁਰਵਿੰਦਰ ਸਿੰਘ) ਕਿਸਾਨਾਂ ਨੂੰ ਪਰ੍ਧਾਨ ਮੰਤਰੀ ਕਿਸਾਨ ਸਨਮਾਨ ਨਿੱਧੀ ਯੋਜਨਾ ਬਾਰੇ ਜਾਣਕਾਰੀ ਦੇਣ ਲਈ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਕੈਂਪ ਲਗਾਇਆ ਗਿਆ. ਜਿਸ ਵਿਚ ਕਿਸਾਨਾਂ ਨੂੰ 25 ਫਰਵਰੀ ਤੱਕ ਆਪਣੇ ਫਾਰਮ ਭਰਨ ਲਈ ਪ੍ਰੇਰਿਤ ਕੀਤਾ ਗਿਆ ਇਸ ਬਾਰੇ ਹੋਰ ਵਧੇਰੇ ਜਾਣਕਾਰੀ ਦਿੰਦੇ  ਹੋਏ ਬਲਾਕ ਨੂਰਪੁਰ ਬੇਦੀ ਦੇ ਖੇਤੀਬਾੜੀ ਅਫਸਰ ਹਰਵਿੰਦਰ ਲਾਲ ਚੋਪੜਾ ਨੇ ਦੱਸਿਆ ਕਿ ਇਸ ਕੈਂਪ ਵਿਚ ਬਲਾਕ ਦੇ ਲਗਭਗ  50 ਕਿਸਾਨਾਂ ਨੇ ਭਾਗ ਲਿਆ ਜਿਹਨਾਂ ਨੂੰ ਇਸ ਯੋਜਨਾਂ ਸਬੰਧੀ ਪੂਰੀ ਜਾਣਕਾਰੀ ਦਿੱਤੀ ਗਈ. ਉਹਨਾਂ ਕਿਹਾ ਕਿ ਬਲਾਕ ਦੇ ਅਗਾਹ ਵੱਧੂ ਕਿਸਾਨਾਂ ਸਿੰਗਾਰਾ ਸਿੰਘ, ਮੋਹਣ ਸਿੰਘ, ਨਰਿੰਦਰ ਸਿੰਘ ਅਤੇ ਇਕਬਾਲ ਸਿੰਘ ਨੇ ਇਸ ਯੋਜਨਾਂ ਦੀ ਜਾਣਕਾਰੀ ਲੈਣ ਉਪਰੰਤ ਕਿਹਾ ਕਿ ਸਰਕਾਰ ਵਲੋਂ ਸਮੇਂ ਸਮੇਂ ਤੇ ਕਿਸਾਨਾਂ ਦੀ ਭਲਾਈ ਲਈ ਜੋ  ਸਕੀਮਾ ਚਲਾਈਆਂ ਜਾ ਰਹੀਆਂ ਹਨ  ਉਹਨਾਂ ਦਾ ਵੱਧ ਤੋਂ ਵੱਧ ਲਾਭ ਲੈਣਾ ਚਾਹੀਦਾ ਹੈ. ਉਹਨਾਂ ਕਿਹਾ ਕਿ ਖੇਤੀਬਾੜੀ ਵਿਭਾਗ ਦੇ ਸਥਾਨਕ ਅਧਿਕਾਰੀ ਕਿਸਾਨਾਂ ਨੂੰ ਸਮੇਂ ਦੇ ਹਾਣੀ ਬਣਾਉਣ ਲਈ ਖੇਤੀਬਾੜੀ ਦੇ ਨਵੇਂ ਨਵੇਂ ਢੰਗ ਤਰੀਕਿਆਂ ਦੀ ਜਾਣਕਾਰੀ ਦਿੰਦੇ ਹਨ. ਇਸ ਬਾਰੇ ਕਿਸਾਨਾਂ ਨੂੰ ਖੇਤੀਬਾੜੀ ਵਿਭਾਗ ਵਲੋਂ ਲਗਾਏ ਕੈਂਪਾਂ ਵਿਚ ਸ਼ਾਮਿਲ ਹੋ ਕੇ ਵੱਧ ਤੋਂ ਵੱਧ ਲਾਭ ਹਾਸਲ ਕਰਨਾ ਚਾਹੀਦਾ ਹੈ. ਉਹਨਾਂ ਪੰਜਾਬ ਸਰਕਾਰ ਵਲੋਂ ਕਿਸਾਨਾਂ ਦੀ ਆਮਦਨ ਵਿਚ ਵਾਧਾ ਕਰਨ ਲਈ ਚਲਾਈਆਂ ਜਾ ਰਹੀਆਂ ਯੋਜਨਾਵਾਂ ਅਤੇ ਕਿਸਾਨਾਂ ਨੂੰ ਦਿੱਤੀ ਜਾ ਰਹੀ ਸਬਸਿਡੀ ਦੀ ਸ਼ਲਾਘਾ ਕੀਤੀ.