ਪੰਜਾਬ

ਗਣਤੰਤਰ ਦਿਵਸ ਨੂੰ ਸਮਰਪਿਤ  ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਸਿੱਖਿਆ ਵਿਭਾਗ ਦੀ ਝਾਕੀ ਰਹੀ ਖਿੱਚ ਦਾ ਕੇਂਦਰ

ਪਠਾਨਕੋਟ, 28 ਜਨਵਰੀ (ਹਰਪਾਲ ਸਿੰਘ) ਦੇਸ ਦੇ 74 ਵੇਂ ਗਣਤੰਤਰ ਦਿਹਾੜੇ ਨੂੰ ਸਮਰਪਿਤ ਲਮੀਨੀ ਖੇਡ ਮੈਦਾਨ ਵਿੱਚ ਕਰਵਾਏ ਗਏ ਜ਼ਿਲ੍ਹਾ ਪੱਧਰੀ ਸਮਾਗਮ ਵਿੱਚ ਦਫ਼ਤਰ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਪਠਾਨਕੋਟ ਵੱਲੋਂ ਮੁੱਖ ਮਹਿਮਾਨ ਅਤੇ ਹਜ਼ਾਰਾਂ ਦਰਸ਼ਕਾਂ ਸਨਮੁੱਖ ਪੇਸ਼ ਕੀਤਾ ਗਈ ਝਾਂਕੀ ਸਾਰਿਆਂ ਦੇ ਖਿੱਚ ਦਾ ਕੇਂਦਰ ਰਹੀ। ਜ਼ਿਕਰਯੋਗ ਹੈ ਕਿ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸ੍ਰੀਮਤੀ ਕਮਲਦੀਪ ਕੌਰ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸ੍ਰੀ ਡੀਜੀ ਸਿੰਘ ਦੀ ਅਗਵਾਈ ਹੇਠ ਸਿੱਖਿਆ ਵਿਭਾਗ ਪਠਾਨਕੋਟ ਦੀ ਪ੍ਰਾਇਮਰੀ ਵਿੰਗ ਵੱਲੋਂ ਝਾਂਕੀ ਰਾਹੀ ਸਰਕਾਰੀ ਪ੍ਰਾਇਮਰੀ ਸਕੂਲਾਂ ਵਿੱਚ ਦਿੱਤੀਆਂ ਜਾ ਰਹੀਆਂ ਸਹੂਲਤਾਂ ਨੂੰ ਪ੍ਰਦਸ਼ਿਤ ਕਰਦੇ ਹੋਏ ਸਰਕਾਰੀ ਸਕੂਲਾਂ  ਦੇ ਵਿਕਾਸ, ਸਵਿਧਾਨ ਨਿਰਮਾਤਾ ਡਾ.ਬੀ.ਆਰ.ਅੰਬੇਦਕਰ ਜੀ ਅਤੇ ਸ. ਭਗਤ ਸਿੰਘ ਜੀ ਵੇਸ਼-ਭੂਸ਼ਾ ਵਿੱਚ ਰੋਲ ਪਲੇਅ ਕਰਦੇ ਵਿਦਿਆਰਥੀ, ਸਮਾਰਟ ਕਲਾਸਰੂਮ ਦਾ ਦ੍ਰਿਸ਼ , ਪ੍ਰੀ ਪ੍ਰਾਇਮਰੀ ਜਮਾਤ ਦਾ ਦ੍ਰਿਸ਼ ( ਖਿਡੌਣੇ ਅਤੇ ਝੂਲੇ ), ਐਜੂਕੇਸ਼ਨਲ ਪਾਰਕ ਦਾ ਦ੍ਰਿਸ਼, ਰੀਡਿੰਗ ਕਾਰਨਰ ਅਤੇ ਲਿਸਨਿੰਗ ਲੈਬ,     ਈ-ਕੰਟੈਂਟ ਅਤੇ  ਮਲਟੀ - ਮੀਡਿਆ, ਸਕੂਲ ਆਫ਼ ਐਮੀਨੈਂਸ, ਸਰਕਾਰੀ ਸਕੂਲਾਂ ਵਿੱਚ ਮਿਲਦੀਆਂ ਵੱਖ-ਵੱਖ ਸਹੂਲਤਾਂ,     ਡਿਜ਼ੀਟਲ – ਡਿਸਪਲੇਅ ਬੋਰਡ ਤੇ ਸਰਕਾਰੀ ਸਕੂਲਾਂ ਵਿੱਚ ਦਿੱਤੀਆਂ ਜਾ ਰਹੀਆਂ  ਸਹੂਲਤਾਂ ਦੀ ਜਾਣਕਾਰੀ, ਸਾਉਂਡ ਸਿਸਟਮ, ਅਧਿਆਪਕਾਂ ਵੱਲੋਂ ਹੱਥੀ ਤਿਆਰ ਕੀਤੀ ਟੀ.ਐੱਲ.ਐੱਮ ਰਾਹੀਂ ਸਰਕਾਰੀ ਸਕੂਲਾਂ ਵਿੱਚ ਗੁਣਾਤਮਿਕ ਸਿੱਖਿਆ ਅਤੇ ਸਕੂਲ ਆਫ਼ ਐਮੀਨੇਸ਼ਨ ਰਾਹੀਂ ਪੰਜਾਬ ਸਰਕਾਰ ਵੱਲੋਂ ਸਿੱਖਿਆ ਜਗਤ ਵਿੱਚ ਨਵੀਂ ਸ਼ੁਰੂਆਤ ਵੱਲ ਵੱਧਦੇ ਕਦਮਾਂ ਨੂੰ ਦਰਸ਼ਾਇਆ ਗਿਆ ਹੈ।
ਜ਼ਿਲ੍ਹਾ ਅਧਿਕਾਰੀ ਨੇ ਦੱਸਿਆ ਕਿ ਇਸ ਝਾਂਕੀ ਦੀ ਖਾਸੀਅਤ ਇਹ ਸੀ ਕਿ ਇਸ ਝਾਂਕੀ ਨੂੰ ਸਜਾਉਣ ਲਈ ਪ੍ਰਾਇਮਰੀ ਅਧਿਆਪਕਾਂ ਵੱਲੋਂ ਹੱਥੀਂ ਤਿਆਰ ਕੀਤੇ ਗਏ ਮਟੀਰੀਅਲ ਦੀ ਵਰਤੋਂ ਕੀਤੀ ਗਈ ਹੈ।ਇਸ ਝਾਕੀ ਦੇ ਦਿਦਾਰ ਕਰ ਦਰਸ਼ਕ ਖੂਬ ਆਨੰਦ ਮਾਣ ਰਹੇ ਸਨ। ਸਮਾਗਮ ਦੌਰਾਨ ਹਾਜ਼ਰ ਮੁੱਖ ਮਹਿਮਾਨ ਅਤੇ ਦਰਸ਼ਕਾਂ ਨੇ ਇਸ ਝਾਂਕੀ ਦੀ ਖ਼ੂਬ ਸਰਾਹਨਾ ਕੀਤੀ। 
ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸ੍ਰੀਮਤੀ ਕਮਲਦੀਪ ਕੌਰ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸ੍ਰੀ ਡੀਜੀ ਸਿੰਘ ਨੇ ਕਿਹਾ ਕਿ ਸਕੂਲਾਂ ਦੇ ਢਾਂਚਾਗਤ ਵਿਕਾਸ ਅਤੇ ਗੁਣਾਤਮਕ ਸਿੱਖਿਆ ਲਈ ਸਰਕਾਰ ਪੂਰੀ ਵਚਨਬੱਧਤਾ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਪ੍ਰਸ਼ਾਸਨ ਅਤੇ ਦਰਸ਼ਕਾਂ ਵੱਲੋਂ ਝਾਂਕੀ ਨੂੰ ਭਰਵਾਂ ਹੁੰਗਾਰਾ ਦੇਣ ਲਈ ਧੰਨਵਾਦ ਕਰਦਿਆਂ ਕਿਹਾ ਕਿ ਇਹ ਸਾਲ ਦੀ ਸ਼ੁਰੂਆਤ ਹੈ ਅਤੇ ਉਹ ਸਾਲ ਭਰ ਆਪਣੀਆਂ ਕੋਸ਼ਿਸ਼ਾਂ ਨਾਲ ਵਿਭਾਗ ਵਿੱਚ ਹੋਰ ਬਿਹਤਰ ਕਰਣਗੇ ਤਾਂ ਜ਼ੋ ਆਉਣ ਵਾਲੀ 15 ਅਗਸਤ ਅਤੇ 26 ਜਨਵਰੀ ਨੂੰ ਹੋਰ ਵਧੀਆ ਢੰਗ ਨਾਲ ਵਿਭਾਗ ਦੀਆਂ ਉਪਲੱਬਧੀਆਂ ਨੂੰ ਗਿਣਾ ਸਕਣ। ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸ੍ਰੀਮਤੀ ਕਮਲਦੀਪ ਕੌਰ ਝਾਂਕੀ ਦੀ ਅਗਵਾਈ ਕਰਦੇ ਹੋਏ।
26 ਜਨਵਰੀ ਦੇ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਦਫ਼ਤਰ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਵੱਲੋਂ ਪੇਸ਼ ਕੀਤੀ ਗਈ ਝਾਂਕੀ ਦਾ ਦ੍ਰਿਸ਼।

ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੇ ਲਾਰੈਂਸ ਬਿਸ਼ਨੋਈ ਗੈਂਗ ਦੇ ਮੁੱਖ ਸੰਚਾਲਕ ਨੂੰ ਗ੍ਰਿਫ਼ਤਾਰ ਕੀਤਾ

ਚੰਡੀਗੜ੍ਹ, 28 ਜਨਵਰੀ (ਗੁਰਕਿਰਤ ਜਗਰਾਓਂ/ ਮਨਜਿੰਦਰ ਗਿੱਲ) ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੇ ਲਾਰੈਂਸ ਬਿਸ਼ਨੋਈ ਗੈਂਗ ਦੇ ਮੁੱਖ ਸੰਚਾਲਕ ਨੂੰ ਗ੍ਰਿਫ਼ਤਾਰ ਕਰਕੇ ਉਸ ਦੇ ਕਬਜੇ ‘ਚੋਂ .30 ਬੋਰ ਚਾਈਨਾ-ਮੇਡ ਪਿਸਤੌਲ ਸਮੇਤ ਛੇ ਜਿੰਦਾ ਕਾਰਤੂਸ ਬਰਾਮਦ ਕੀਤੇ। ਗ੍ਰਿਫ਼ਤਾਰ ਕੀਤੇ ਮੁਲਜ਼ਮ ਦੀ ਪਛਾਣ ਰਾਜਵੀਰ ਸਿੰਘ ਉਰਫ਼ ਰਵੀ ਰਾਜਗੜ੍ਹ ਵਜੋਂ ਹੋਈ ਹੈ।

ਪੰਜਾਬ ਪੁਲਸ ਵੱਲੋਂ 2 ਰਾਜਸਥਾਨ ਅਧਾਰਿਤ ਹਥਿਆਰਾਂ ਦੇ ਤਸਕਰਾਂ ਨੂੰ ਫਾਜ਼ਿਲਕਾ ਤੋਂ ਗ੍ਰਿਫਤਾਰ ਕੀਤਾ

ਚੰਡੀਗੜ੍ਹ, 28 ਜਨਵਰੀ (ਗੁਰਕਿਰਤ ਜਗਰਾਓ/ ਮਨਜਿੰਦਰ ਗਿੱਲ) ਖੁਫ਼ੀਆ ਜਾਣਕਾਰੀ ਦੇ ਅਧਾਰ 'ਤੇ ਕਾਰਵਾਈ ਕਰਦਿਆਂ, ਪੰਜਾਬ ਪੁਲਸ ਵੱਲੋਂ 2 ਰਾਜਸਥਾਨ ਅਧਾਰਿਤ ਹਥਿਆਰਾਂ ਦੇ ਤਸਕਰਾਂ ਨੂੰ ਫਾਜ਼ਿਲਕਾ ਤੋਂ ਗ੍ਰਿਫਤਾਰ ਕਰਕੇ ਉਨ੍ਹਾਂ ਦੇ ਕਬਜ਼ੇ 'ਚੋਂ 8 ਪਿਸਤੌਲ ਅਤੇ ਜਾਅਲੀ ਭਾਰਤੀ ਕਰੰਸੀ ਬਰਾਮਦ ਕੀਤੀ ਗਈ। ਫੜੇ ਗਏ ਵਿਅਕਤੀ ਹਥਿਆਰਾਂ ਦੀ ਖੇਪ ਪੰਜਾਬ ਵਿੱਚ ਅਰਸ਼ ਡੱਲਾ ਗਿਰੋਹ ਦੇ ਮੈਂਬਰਾਂ ਨੂੰ ਸੌਂਪਣ ਜਾ ਰਹੇ ਸਨ ਅਤੇ ਉਹ  ਜੋਧਪੁਰ ਦੇ ਵਿਅਕਤੀ ਨੂੰ ਫਿਰੌਤੀ ਲਈ ਅਗਵਾ ਕਰਨ ਦੀ ਵੀ ਯੋਜਨਾ ਬਣਾ ਰਹੇ ਸਨ। ਮੱਧ ਪ੍ਰਦੇਸ਼ ਤੋਂ ਸੁਰਾਗ ਲੱਭਣ ਲਈ ਅਗਲੇਰੀ ਜਾਂਚ ਜਾਰੀ ਹੈ।

ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ 500 ਵਾ ਆਮ ਆਦਮੀ ਕਲੀਨਿਕ ਦਾ ਕੀਤਾ ਉਦਘਾਟਨ

ਚੰਡੀਗੜ੍ਹ, 28 ਜਨਵਰੀ (ਗੁਰਕਿਰਤ ਜਗਰਾਓਂ/ ਮਨਜਿੰਦਰ ਗਿੱਲ) ਅੱਜ ਪ੍ਰਭਾਵਸ਼ਾਲੀ ਸਮਾਗਮ ਦੌਰਾਨ 500ਵਾਂ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਿਪਤ ਕਰਨ ਮੌਕੇ ਆਪਣੇ ਸੰਬੋਧਨ ਵਿਚ ਮੁੱਖ ਮੰਤਰੀ ਭਗਵੰਤ ਮਾਨ ਜਿਨ੍ਹਾਂ ਨਾਲ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੀ ਹਾਜ਼ਰ ਸਨ, ਨੇ ਕਿਹਾ ਕਿ ਸੂਬਾ ਸਰਕਾਰ ਨੇ ਇਸ ਨੇਕ ਕਾਰਜ ਲਈ ਪੁਖਤਾ ਵਿਵਸਥਾ ਕਰਨੀ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸਿਹਤ, ਸਿੱਖਿਆ ਤੇ ਰੋਜ਼ਗਾਰ ਦੇ ਖੇਤਰ ਵਿਚ ਵੱਡੇ ਪੱਧਰ ਉਤੇ ਕੰਮ ਕੀਤੇ ਜਾ ਰਹੇ ਹਨ ਜਿਨ੍ਹਾਂ ਦੇ ਛੇਤੀ ਹੀ ਸਕਾਰਾਤਮਕ ਨਤੀਜੇ ਸਾਹਮਣੇ ਆਉਣਗੇ। ਭਗਵੰਤ ਮਾਨ ਨੇ ਕਿਹਾ ਕਿ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ 100 ਆਮ ਆਦਮੀ ਕਲੀਨਿਕ 75ਵੇਂ ਆਜ਼ਾਦੀ ਦਿਹਾੜੀ ਮੌਕੇ ਲੋਕਾਂ ਨੂੰ ਸਮਰਪਿਤ ਕੀਤੇ ਗਏ ਸਨ। ਉਨ੍ਹਾਂ ਕਿਹਾ ਕਿ ਅਗਸਤ ਮਹੀਨੇ ਤੋਂ ਸੂਬੇ ਵਿੱਚ ਚੱਲ ਰਹੇ 100 ਆਮ ਆਦਮੀ ਕਲੀਨਿਕਾਂ ਤੋਂ ਹੁਣ ਤੱਕ 10.26 ਲੱਖ ਲੋਕਾਂ ਨੇ ਮੁਫ਼ਤ ਇਲਾਜ ਕਰਵਾਇਆ।

Shiromani Gurdwara Parbandhak Committee (SGPC) has decided to give Rs 20,000 per month as honorarium to 9 Bandi Singhs

Amritsar, January 27, ( Jan Shakti News )

The Shiromani Gurdwara Parbandhak Committee (SGPC) has decided to give Rs 20,000 per month as honorarium to 9 Bandi Singhs (Sikh prisoners) serving long sentences in different jails of the country. A decision has also been made to take up the issue of non-release of Sikh prisoners despite completion of their jail terms to the United Nations Organization (UNO) and the International Court of Justice (ICJ).

Speaking to the media after the meeting of the SGPC Executive Committee (EC) at SGPC office on Friday in Amritsar, SGPC President Harjinder Singh Dhami said that the government's injustice towards the Sikhs who have served jail terms for three decades is a major violation of human rights, and this voice will now be raised on the international platforms. He said that the EC has decided to give monthly honorarium of Rs 20,000 to 9 Sikh prisoners who have served long sentences and legal assistance as required. The 9 Sikh prisoners include Bhai Gurdeep Singh Khera, Prof Devinderpal Singh Bhullar, Bhai Balwant Singh Rajoana, Bhai Jagtar Singh Hawara, Bhai Jagtar Singh Tara, Bhai Lakhwinder Singh Lakha, Bhai Gurmeet Singh, Bhai Shamsher Singh and Bhai Paramjit Singh Bheora. He said among them, Bhai Rajoana is already being given this honorarium.

Harjinder Singh Dhami said that since 1984, the SGPC has firmly stood with the struggling Sikhs and is committed to continue in future too. He informed that the signature campaign started by the SGPC for the release of Sikh prisoners will be intensified and Sikh jathebandis, educational institutions, Singh Sabhas and people working for human rights will be taken along and this campaign will be taken from door to door.

He said that the struggle for the release of Sikh prisoners will be fought at all levels and the governments will have to back down to the voice of Sikh community. SGPC President also said that for the legal remedies in this regard, a 6-member Legal Advisory Board has been constituted comprising advocates Puran Singh Hundal, Paramjit Singh Thiara, Baltej Singh Dhillon, Bhagwant Singh Sialka, Amarjit Singh Dharni and Arshdeep Singh Kaler, which will function to provide legal assistance to the families of Sikh prisoners.

SGPC President said the EC has also decided to file a writ petition in the High Court against Dera Sirsa head Gurmeet Ram Rahim, who is convicted for murders and rapes, taking strict notice of the government patronage being given to him. He said that inviting Ram Rahim, who is a criminal on parole, as a state guest by Haryana government is a big insult to the judiciary and at the same time giving him repeated paroles and waiving the sentence of 90 days is not acceptable in the civilized society. He said that the court proceedings against Ram Rahim in sacrilege cases are in process, so the possibility of him coming out and affecting these sensitive cases cannot be ruled out. He said that the SGPC will file a writ petition in the High Court on this serious matter and if necessary, the Supreme Court will also be approached.

About other EC decisions, Harjinder Singh Dhami said that in view of the Panthic services of Maharaja Ripudaman Singh Nabha, his portrait will be displayed in the Central Sikh Museum. He said Maharaja Nabha supported the Gurdwara Reform Movement and also contributed significantly in getting the Anand Marriage Act passed in 1909. Along with this, when the Saka (massacre) of Sri Nankana Sahib happened, Maharaja Nabha also actively participated in protests of tying black turbans on the call of SGPC. He said approval was also given to display a portrait of Baba Chanda Singh Kattu Wale at Central Sikh Museum, who contributed significantly to preaching Sikh faith.

He said the SGPC will also conduct an effective campaign for environment protection. He said that heritage forests have already been established in one acre land of different Gurdwara Sahibs under SGPC management. Taking this campaign forward, it has now been decided to plant trees in every educational institution and Gurdwara Sahibs under SGPC. Along with this, booklets will be prepared and distributed in lakhs to spread awareness about clean soil, air and water.

Punjab government act of changing Panj Piara health centres in Amritsar as Aam Aadmi clinics strongly condemned

The SGPC EC has passed a resolution strongly condemning the tampering with monuments related to Sikh history by the Aam Aadmi Party (AAP) government of Punjab. Bhagwant Singh Mann led Punjab government has been warned to desist from playing with the religious sentiments of Sikhs for political gain.

Speaking to the media, SGPC President Harjinder Singh Dhami said that on the 300th anniversary of Khalsa Sajna Diwas, five health centres were established by the Akali government in Amritsar in the name of Panj Piaras (five beloved ones), which were changed as Aam Aadmi Clinics by AAP government of Punjab, in an insult to memorials of the Sikh community. He said that these five health centres in the name of Panja Piaras, have been declared as Aam Aadmi Clinics by Bhagwant Mann by putting up the boards with his picture, which has hurt Sikh sentiments. He said that in the history of Sikhs, Panj Piaras have great respect in the community after the Sikh Gurus and Bhagwant Singh Mann destroyed the history and heritage of Punjab. He questioned whether Bhagwant Singh Mann is above the Panj Piaras, who is raising these religious monuments in the name of his party. He said the SGPC warns the present government of Punjab to withdraw this action immediately and if it is delayed, the government will be responsible for increasing Sikh anger.

It is notable that on the occasion of the 300 year anniversary of Khalsa Sajna Diwas in 1999, these five health centres were built at different places in Amritsar by the Akali government in the name of Panj Piaras. These include Bhai Daya Singh Ji Urban Primary Health Centre, Mustafabad; Bhai Dharam Singh Ji Urban Primary Health Centre, Ranjit Avenue; Bhai Himmat Singh Ji Satellite Hospital, Ghanupur Kale; Bhai Mohkam Singh Ji Satellite Hospital, Sakatri Bagh and Bhai Sahib Singh Ji Government Hospital, Fatahpur.

International Sikh Advisory Board constituted

The SGPC has also constituted a 13-member International Sikh Advisory Board, with a scope of adding more members from other countries in future. The constitution of this board was made in today's SGPC EC meeting.

Harjinder Singh Dhami said that presently Sikh community is spread all over the world and this advisory board will work on Sikh issues at the global level. He said that it was announced in the past to form this board, accordingly, a 13-member board has been constituted with a scope of adding more members in future.

SGPC President said among these 13 members include Inderjit Singh Bal, Toronto, Canada; Dalbir Singh, Yuba City, USA; Gurnam Singh Panwan, USA; Jatinderpal Singh, California, USA; Darshan Singh Dhaliwal Rakhra, USA; Balwant Singh Dhami, United Kingdom (UK); Dr Kanwaljit Kaur, UK; Gurmeet Singh Randhawa, Chairman, Sikh Council, UK; Harpal Singh, Khalsa Darbar, Canada; Rajbir Singh, Surrey, Canada; Nirmal Singh Chandi, Canada; Gurcharanjit Singh Lamba, USA; and Malkit Singh Dhami, Vancouver, Canada. He said representatives from Europe, Australia, New Zealand and other countries will soon be included in this advisory board.

Present in the SGPC EC meeting included SGPC senior vice-president Baldev Singh Qaimpur, junior-vice president Avtar Singh Ria, general secretary Bhai Gurcharan Singh Grewal, EC members Mohan Singh Bangi, Jarnail Singh Kartarpur, Surjit Singh Tughalwal, Bawa Singh Gumanpura, Bibi Gurinder Kaur Bholuwal, Gurnam Singh Jassal, Paramjit Singh Khalsa, Sher Singh Mandwala, Baba Gurpreet Singh Randhawa, Malkit Singh Changal, secretary Partap Singh, OSD Satbir Singh Dhami, additional secretaries Sukhminder Singh, Kulwinder Singh Ramdas, Gurinder Singh Mathrewal, Simarjit Singh, assistant secretaries Gurdial Singh, Gurcharan Singh Kuhala, Shahbaz Singh, and superintendent Malkeet Singh Beharwal.

ਸ਼੍ਰੋਮਣੀ ਕਮੇਟੀ ਲੰਮੀਆਂ ਸਜ਼ਾਵਾਂ ਵਾਲੇ 9 ਬੰਦੀ ਸਿੰਘਾਂ ਨੂੰ ਹਰ ਮਹੀਨੇ ਦੇਵੇਗੀ 20 ਹਜ਼ਾਰ ਰੁਪਏ ਸਨਮਾਨ ਭੱਤਾ- ਐਡਵੋਕੇਟ ਧਾਮੀ

ਬੰਦੀ ਸਿੰਘਾਂ ਦੀ ਰਿਹਾਈ ਦਾ ਮਾਮਲਾ ਯੂਐਨਓ ਤੇ ਇੰਟਰਨੈਸ਼ਨਲ ਕੋਰਟ ਆਫ ਜਸਟਿਸ ਤੱਕ ਵੀ ਲਿਜਾਇਆ ਜਾਵੇਗਾ 

ਰਾਮ ਰਹੀਮ ’ਤੇ ਸਰਕਾਰੀ ਮਿਹਰਬਾਨੀ ਵਿਰੁੱਧ ਸ਼੍ਰੋਮਣੀ ਕਮੇਟੀ ਵੱਲੋਂ ਹਾਈਕੋਰਟ ਜਾਣ ਦਾ ਫੈਸਲਾ 

ਮਹਾਰਾਜਾ ਰਿਪੁਦਮਨ ਸਿੰਘ ਨਾਭਾ ਤੇ ਬਾਬਾ ਚੰਦਾ ਸਿੰਘ ਕੱਟੂ ਵਾਲਿਆਂ ਦੀਆਂ ਤਸਵੀਰਾਂ ਕੇਂਦਰੀ ਸਿੱਖ ਅਜਾਇਬ ਘਰ ’ਚ ਲਗਾਉਣ ਨੂੰ ਪ੍ਰਵਾਨਗੀ  

ਐਡਵੋਕੇਟ ਧਾਮੀ ਦੀ ਅਗਵਾਈ ’ਚ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਨੇ ਲਏ ਅਹਿਮ ਫੈਸਲੇ 

ਅੰਮ੍ਰਿਤਸਰ 27 ਜਨਵਰੀ- (ਜਨ ਸ਼ਕਤੀ ਨਿਊਜ਼ ਬਿਊਰੋ)-  ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਲੰਮੇ ਸਮੇਂ ਤੋਂ ਦੇਸ਼ ਦੀਆਂ ਜੇਲ੍ਹਾਂ ਵਿਚ ਬੰਦ 9 ਸਿੱਖਾਂ ਨੂੰ ਸਨਮਾਨ ਭੱਤੇ ਵਜੋਂ ਹਰ ਮਹੀਨੇ 20-20 ਹਜ਼ਾਰ ਰੁਪਏ ਦੇਣ ਦਾ ਫੈਸਲਾ ਕੀਤਾ ਹੈ। ਇਸ ਦੇ ਨਾਲ ਹੀ ਬੰਦੀ ਸਿੰਘਾਂ ਦੀ ਰਿਹਾਈ ਦੇ ਮਾਮਲੇ ਸਬੰਧੀ ਯੂਐਨਓ ਅਤੇ ਇੰਟਰਨੈਸ਼ਨਲ ਕੋਰਟ ਆਫ ਜਸਟਿਸ ਤੱਕ ਵੀ ਪਹੁੰਚ ਕੀਤੀ ਜਾਵੇਗੀ। ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਅੱਜ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਮਗਰੋਂ ਮੀਡੀਆ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਤਿੰਨ-ਤਿੰਨ ਦਹਾਕਿਆਂ ਤੋਂ ਜੇਲ੍ਹਾਂ ਵਿਚ ਬੰਦ ਸਿੱਖਾਂ ਪ੍ਰਤੀ ਸਰਕਾਰਾਂ ਦਾ ਅਨਿਆਂ ਮਨੁੱਖੀ ਅਧਿਕਾਰਾਂ ਦਾ ਵੱਡਾ ਉਲੰਘਣ ਹੈ, ਜਿਸ ਨੂੰ ਲੈ ਕੇ ਅੰਤਰਰਾਸ਼ਟਰੀ ਮੰਚਾਂ ’ਤੇ ਅਵਾਜ਼ ਉਠਾਈ ਜਾਵੇਗੀ। ਉਨ੍ਹਾਂ ਕਿਹਾ ਕਿ ਅੰਤ੍ਰਿੰਗ ਕਮੇਟੀ ਨੇ ਲੰਮੀਆਂ ਸਜ਼ਾਵਾਂ ਵਾਲੇ 9 ਸਿੱਖ ਬੰਦੀਆਂ ਨੂੰ 20-20 ਹਜ਼ਾਰ ਰੁਪਏ ਮਾਸਿਕ ਸਨਮਾਨ ਭੱਤਾ ਦੇਣ ਅਤੇ ਲੋੜ ਅਨੁਸਾਰ ਕਾਨੂੰਨੀ ਮੱਦਦ ਦਾ ਫੈਸਲਾ ਕੀਤਾ ਹੈ। ਇਨ੍ਹਾਂ ਵਿਚ ਭਾਈ ਗੁਰਦੀਪ ਸਿੰਘ ਖੇੜਾ, ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ, ਭਾਈ ਬਲਵੰਤ ਸਿੰਘ ਰਾਜੋਆਣਾ, ਭਾਈ ਜਗਤਾਰ ਸਿੰਘ ਹਵਾਰਾ, ਭਾਈ ਜਗਤਾਰ ਸਿੰਘ ਤਾਰਾ, ਭਾਈ ਲਖਵਿੰਦਰ ਸਿੰਘ ਲੱਖਾ, ਭਾਈ ਗੁਰਮੀਤ ਸਿੰਘ, ਭਾਈ ਸ਼ਮਸ਼ੇਰ ਸਿੰਘ ਅਤੇ ਭਾਈ ਪਰਮਜੀਤ ਸਿੰਘ ਭਿਓਰਾ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਵਿੱਚੋਂ ਭਾਈ ਰਾਜੋਆਣਾ ਨੂੰ ਪਹਿਲਾ ਹੀ ਇਹ ਸਨਮਾਨ ਭੱਤਾ ਦਿੱਤਾ ਜਾ ਰਿਹਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ 1984 ਤੋਂ ਲੈ ਕੇ ਸ਼੍ਰੋਮਣੀ ਕਮੇਟੀ ਸੰਘਰਸ਼ੀ ਸਿੱਖਾਂ ਨਾਲ ਖੜ੍ਹਦੀ ਆ ਰਹੀ ਹੈ ਅਤੇ ਇਸੇ ਦੀ ਲਗਾਤਾਰਤਾ ਵਿਚ ਵਚਨਬੱਧ ਰਹੇਗੀ। ਉਨ੍ਹਾਂ ਜਾਣਕਾਰੀ ਦਿੱਤੀ ਕਿ ਸ਼੍ਰੋਮਣੀ ਕਮੇਟੀ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਸਬੰਧੀ ਆਰੰਭੀ ਦਸਤਖ਼ਤੀ ਮੁਹਿੰਮ ਹੋਰ ਪ੍ਰਚੰਡ ਕੀਤੀ ਜਾਵੇਗੀ ਅਤੇ ਸਿੱਖ ਜਥੇਬੰਦੀਆਂ, ਵਿਦਿਅਕ ਅਦਾਰਿਆਂ, ਸਿੰਘ ਸਭਾਵਾਂ ਅਤੇ ਮਨੁੱਖੀ ਹੱਕਾਂ ਲਈ ਕੰਮ ਕਰਨ ਵਾਲੇ ਲੋਕਾਂ ਨੂੰ ਨਾਲ ਲੈ ਕੇ ਇਸ ਨੂੰ ਘਰ-ਘਰ ਤੱਕ ਪਹੁੰਚਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਲਈ ਸੰਘਰਸ਼ ਹਰ ਪੱਧਰ ’ਤੇ ਲੜਿਆ ਜਾਵੇਗਾ ਅਤੇ ਸਰਕਾਰਾਂ ਨੂੰ ਸਿੱਖ ਕੌਮ ਦੀ ਅਵਾਜ਼ ਅੱਗੇ ਝੁਕਣਾ ਹੀ ਪਵੇਗਾ। ਉਨ੍ਹਾਂ ਇਹ ਵੀ ਦੱਸਿਆ ਕਿ ਇਸ ਸਬੰਧ ਵਿਚ ਕਾਨੂੰਨੀ ਲੋੜਾਂ ਲਈ ਸੀਨੀਅਰ ਐਡਵੋਕੇਟ ਸ. ਪੂਰਨ ਸਿੰਘ ਹੁੰਦਲ, ਸ. ਪਰਮਜੀਤ ਸਿੰਘ ਥਿਆੜਾ, ਸ. ਬਲਤੇਜ ਸਿੰਘ ਢਿੱਲੋਂ, ਸ. ਭਗਵੰਤ ਸਿੰਘ ਸਿਆਲਕਾ, ਸ. ਅਮਰਜੀਤ ਸਿੰਘ ਧਾਰਨੀ ਅਤੇ ਸ. ਅਰਸ਼ਦੀਪ ਸਿੰਘ ਕਲੇਰ ’ਤੇ ਅਧਾਰਿਤ ਕਾਨੂੰਨੀ ਸਲਾਹਕਾਰ ਬੋਰਡ ਦਾ ਗਠਨ ਕੀਤਾ ਗਿਆ ਹੈ, ਜੋ ਬੰਦੀ ਸਿੰਘਾਂ ਦੇ ਪਰਿਵਾਰਾਂ ਦੀ ਕਾਨੂੰਨੀ ਮੱਦਦ ਲਈ ਕਾਰਜਸ਼ੀਲ ਰਹੇਗਾ। ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਦੱਸਿਆ ਕਿ ਅੰਤ੍ਰਿੰਗ ਕਮੇਟੀ ਨੇ ਕਤਲ ਤੇ ਬਲਾਤਕਾਰ ਦੇ ਦੋਸ਼ਾਂ ਵਿਚ ਸਜ਼ਾ ਭੁਗਤ ਰਹੇ ਸੌਦਾ ਸਾਧ ਗੁਰਮੀਤ ਰਾਮ ਰਹੀਮ ਨੂੰ ਸਰਕਾਰਾਂ ਵੱਲੋਂ ਦਿੱਤੀ ਜਾ ਰਹੀ ਸਰਪ੍ਰਸਤੀ ਦਾ ਸਖ਼ਤ ਨੋਟਿਸ ਲੈਂਦਿਆਂ ਉਸ ਵਿਰੁੱਧ ਹਾਈਕੋਰਟ ਵਿਚ ਰਿਟ ਪਟੀਸ਼ਨ ਪਾਉਣ ਦਾ ਵੀ ਫੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਹਰਿਆਣਾ ਸਰਕਾਰ ਵੱਲੋਂ ਪੈਰੋਲ ’ਤੇ ਆਏ ਰਾਮ ਰਹੀਮ ਨੂੰ ਸੂਬਾ ਮਹਿਮਾਨ ਵਜੋਂ ਸੱਦਣਾ ਨਿਆਂਪਾਲਿਕਾ ਦੀ ਵੱਡੀ ਤੌਹੀਨ ਹੈ ਅਤੇ ਇਸ ਦੇ ਨਾਲ ਹੀ ਉਸ ਨੂੰ ਬਾਰ-ਬਾਰ ਪੈਰੋਲ ਦੇਣਾ ਅਤੇ 90 ਦਿਨਾਂ ਦੀ ਸਜ਼ਾ ਮੁਆਫ਼ ਕਰਨਾ ਸੱਭਿਅਕ ਸਮਾਜ ਵਿਚ ਸਵੀਕਾਰਨਯੋਗ ਨਹੀਂ ਹੈ। ਉਨ੍ਹਾਂ ਕਿਹਾ ਕਿ ਰਾਮ ਰਹੀਮ ਵਿਰੁੱਧ ਬੇਅਦਬੀ ਦੇ ਮਾਮਲਿਆਂ ਵਿਚ ਵੀ ਅਦਾਲਤੀ ਪ੍ਰਕਿਰਿਆ ਜਾਰੀ ਹੈ, ਲਿਹਾਜ਼ਾ ਉਸ ਦੇ ਬਾਹਰ ਆਉਣ ਨਾਲ ਕੇਸ ਪ੍ਰਭਾਵਤ ਹੋਣ ਦੀ ਸੰਭਾਵਨਾ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਇਸ ਸੰਜੀਦਾ ਮਾਮਲੇ ’ਤੇ ਸ਼੍ਰੋਮਣੀ ਕਮੇਟੀ ਹਾਈ ਕੋਰਟ ਜਾਵੇਗੀ ਅਤੇ ਲੋੜ ਪੈਣ ’ਤੇ ਸੁਪਰੀਮ ਕੋਰਟ ਤੱਕ ਵੀ ਪਹੁੰਚ ਕੀਤੀ ਜਾਵੇਗੀ। ਹੋਰ ਫੈਸਲਿਆਂ ਬਾਰੇ ਜਾਣਕਾਰੀ ਦਿੰਦਿਆਂ ਐਡਵੋਕੇਟ ਧਾਮੀ ਨੇ ਦੱਸਿਆ ਕਿ ਮਹਾਰਾਜਾ ਰਿਪੁਦਮਨ ਸਿੰਘ ਨਾਭਾ ਦੀਆਂ ਪੰਥਕ ਸੇਵਾਵਾਂ ਦੇ ਮੱਦੇਨਜ਼ਰ ਉਨ੍ਹਾਂ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ ਵਿਚ ਲਗਾਈ ਜਾਵੇਗੀ। ਉਨ੍ਹਾਂ ਕਿਹਾ ਕਿ ਮਹਾਰਾਜਾ ਨਾਭਾ ਨੇ ਗੁਰਦੁਆਰਾ ਸੁਧਾਰ ਲਹਿਰ ਦੀ ਹਮਾਇਤ ਕਰਨ ਦੇ ਨਾਲ-ਨਾਲ ਸੰਨ 1909 ਵਿਚ ਅਨੰਦ ਮੈਰਿਜ ਐਕਟ ਪਾਸ ਕਰਵਾਉਣ ਵਿਚ ਅਹਿਮ ਯੋਗਦਾਨ ਪਾਇਆ। ਇਸ ਦੇ ਨਾਲ ਹੀ ਜਦੋਂ ਸਾਕਾ ਨਨਕਾਣਾ ਸਾਹਿਬ ਵਾਪਰਿਆ ਤਾਂ ਸ਼੍ਰੋਮਣੀ ਕਮੇਟੀ ਦੇ ਸੱਦੇ ’ਤੇ ਕਾਲੀਆਂ ਦਸਤਾਰਾਂ ਬੰਨ੍ਹ ਕੇ ਰੋਸ ਪ੍ਰਗਟ ਕਰਨ ਵਾਲਿਆਂ ਵਿਚ ਮਹਾਰਾਜਾ ਨਾਭਾ ਵੀ ਸ਼ਾਮਲ ਸੀ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਦੱਸਿਆ ਕਿ ਇਸੇ ਤਰ੍ਹਾਂ ਹੀ ਸਿੱਖੀ ਦੇ ਪ੍ਰਚਾਰ ਪ੍ਰਸਾਰ ਵਿਚ ਅਹਿਮ ਯੋਗਦਾਨ ਪਾਉਣ ਵਾਲੇ ਬਾਬਾ ਚੰਦਾ ਸਿੰਘ ਜੀ ਕੱਟੂ ਵਾਲਿਆਂ ਦੀ ਤਸਵੀਰ ਵੀ ਕੇਂਦਰੀ ਸਿੱਖ ਅਜਾਇਬ ਘਰ ਵਿਚ ਲਗਾਉਣ ਨੂੰ ਪ੍ਰਵਾਨਗੀ ਦਿੱਤੀ ਗਈ ਹੈ। ਉਨ੍ਹਾਂ ਇਹ ਵੀ ਜਾਣਕਾਰੀ ਦਿੱਤੀ ਕਿ ਸ਼੍ਰੋਮਣੀ ਕਮੇਟੀ ਵਾਤਾਵਰਣ ਦੀ ਸੰਭਾਲ ਲਈ ਵੀ ਪ੍ਰਭਾਵਸ਼ਾਲੀ ਲਹਿਰ ਨੂੰ ਅੱਗੇ ਵਧਾਏਗੀ। ਉਨ੍ਹਾਂ ਦੱਸਿਆ ਕਿ ਪਹਿਲਾਂ ਹੀ ਗੁਰਦੁਆਰਾ ਸਾਹਿਬਾਨ ਦੇ ਇੱਕ-ਇੱਕ ਏਕੜ ਰਕਬੇ ਵਿਚ ਵਿਰਾਸਤੀ ਜੰਗਲ ਸਥਾਪਤ ਕੀਤੇ ਜਾ ਚੁੱਕੇ ਹਨ ਅਤੇ ਇਸ ਨੂੰ ਹੋਰ ਅੱਗੇ ਵਧਾਉਂਦਿਆਂ ਹੁਣ ਹਰ ਵਿਦਿਅਕ ਅਦਾਰੇ ਅਤੇ ਗੁਰਦੁਆਰਾ ਸਾਹਿਬਾਨ ਵਿਚ ਭਰਵੇਂ ਰੁੱਖ ਲਗਾਏ ਜਾਣਗੇ। ਇਸ ਦੇ ਨਾਲ ਹੀ ਮਿੱਟੀ, ਹਵਾ ਅਤੇ ਪਾਣੀ ਦੀ ਸ਼ੁਧਤਾ ਲਈ ਚੇਤਨਤਾ ਫੈਲਾਉਣ ਵਾਸਤੇ ਕਿਤਾਬਚੇ ਤਿਆਰ ਕਰਕੇ ਲੱਖਾਂ ਦੀ ਗਿਣਤੀ ਵਿਚ ਵੰਡੇ ਜਾਣਗੇ।

ਕੈਬਨਿਟ ਮੰਤਰੀ ਹਰਭਜਨ ਸਿੰਘ ਨੇ ਗੁਰਦਾਸਪੁਰ ਵਿਖੇ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਰੋਹ ਮੌਕੇ ਲਹਿਰਾਇਆ ਤਿਰੰਗਾ

ਮਾਨ ਸਰਕਾਰ ਸੂਬੇ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਵਚਨਬੱਧ - ਕੈਬਨਿਟ ਮੰਤਰੀ ਸ. ਹਰਭਜਨ ਸਿੰਘ

27 ਜਨਵਰੀ ਨੂੰ ਜ਼ਿਲ੍ਹਾ ਗੁਰਦਾਸਪੁਰ ਦੀਆਂ ਸਮੂਹ ਵਿਦਿਅਕ ਸੰਸਥਾਵਾਂ ਵਿੱਚ ਛੁੱਟੀ ਦਾ ਐਲਾਨ

ਗੁਰਦਾਸਪੁਰ, 26 ਜਨਵਰੀ (ਹਰਪਾਲ ਸਿੰਘ ਦਿਓਲ) - ਸ਼ਹੀਦ ਲੈਫਟੀਨੈਂਟ ਨਵਦੀਪ ਸਿੰਘ ਸਟੇਡੀਅਮ, ਗੁਰਦਾਸਪੁਰ ਵਿਖੇ 74ਵੇਂ ਗਣਤੰਤਰ ਦਿਹਾੜੇ ਨੂੰ ਸਮਰਪਿਤ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਪੂਰੇ ਉਤਸ਼ਾਹ ਨਾਲ ਕਰਵਾਇਆ ਗਿਆ। ਸਮਾਗਮ ਦੌਰਾਨ ਮੁੱਖ ਮਹਿਮਾਨ ਵੱਜੋਂ ਪਹੁੰਚੇ ਮਾਣਯੋਗ ਊਰਜਾ ਅਤੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਨੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ।

ਕੈਬਨਿਟ ਮੰਤਰੀ ਪੰਜਾਬ ਸ. ਹਰਭਜਨ ਸਿੰਘ ਨੇ ਜ਼ਿਲ੍ਹਾ ਪੱਧਰੀ ਸਮਾਰੋਹ ਦੌਰਾਨ ਸੰਬੋਧਨ ਕਰਦਿਆਂ ਦੇਸ਼ ਵਿਦੇਸ਼ ਵਿਚ ਵੱਸਦੇ ਸਾਰੇ ਭਾਰਤੀਆਂ ਖਾਸ ਤੌਰ ’ਤੇ ਪੰਜਾਬੀਆਂ ਨੂੰ ਗਣਤੰਤਰ ਦਿਹਾੜੇ ਦੀ ਮੁਬਾਰਕਬਾਦ ਦਿੱਤੀ। ਉਨ੍ਹਾਂ ਕਿਹਾ ਕਿ ਮੈਂ ਇਸ ਪਵਿੱਤਰ ਦਿਹਾੜੇ ਮੌਕੇ ਭਾਰਤੀ ਸੰਵਿਧਾਨ ਦੇ ਨਿਰਮਾਤਾ ਭਾਰਤ ਰਤਨ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਵੱਡਮੁੱਲੇ ਯੋਗਦਾਨ ਨੂੰ ਸਿਜ਼ਦਾ ਕਰਦਾ ਹਾਂ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵਿਚ ਸੂਬਾ ਸਿਹਤ, ਸਿੱਖਿਆ ਤੇ ਰੋਜ਼ਗਾਰ ਦੇ ਮੌਕੇ ਪੈਦਾ ਕਰਨ, ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਸ਼ਹਿਣਸ਼ੀਲਤਾ ਨੀਤੀ ਤੋਂ ਇਲਾਵਾ ਆਰਥਿਕ ਪੱਖੋਂ ਮਜ਼ਬੂਤੀ ਦੀ ਦਿਸ਼ਾ ਵੱਲ ਅੱਗੇ ਵੱਧ ਰਿਹਾ ਹੈ। ਉਨ੍ਹਾਂ ਕਿਹਾ ਕਿ ਰਾਜ ਦੇ ਲੋਕਾਂ ਨੂੰ ਘਰਾਂ ਦੇ ਨੇੜੇ ਬਿਹਤਰ ਸਿਹਤ ਸੁਵਿਧਾਵਾਂ ਮੁਹੱਈਆ ਕਰਵਾਉਣ ਲਈ 100 ਆਮ ਆਦਮੀ ਕਲੀਨਿਕ ਸਥਾਪਿਤ ਕੀਤੇ ਗਏ ਹਨ ਅਤੇ ਭਲਕੇ 27 ਜਨਵਰੀ ਨੂੰ ਰਾਜ ਅੰਦਰ 500 ਹੋਰ ਆਮ ਆਦਮੀ ਕਲੀਨਿਕ ਸੂਬੇ ਦੇ ਲੋਕਾਂ ਨੂੰ ਸਮਰਪਿਤ ਕੀਤੇ ਜਾ ਰਹੇ ਹਨ ਜਿਨ੍ਹਾਂ ਵਿੱਚੋਂ 33 ਆਮ ਆਦਮੀ ਕਲੀਨਿਕ ਜ਼ਿਲ੍ਹਾ ਗੁਰਦਾਸਪੁਰ ਵਿੱਚ ਵੀ ਸ਼ੁਰੂ ਹੋਣਗੇ।

ਕੈਬਨਿਟ ਮੰਤਰੀ ਸ. ਹਰਭਜਨ ਸੰਘ ਨੇ ਕਿਹਾ ਕਿ ਪੰਜਾਬ ਦੇ ਰੌਸ਼ਨ ਭਵਿੱਖ ਲਈ ਅਸੀਂ ਬੱਚਿਆਂ ਨੂੰ ਕੌਮਾਂਤਰੀ ਪੱਧਰ ਦੀ ਸਿੱਖਿਆ ਪ੍ਰਦਾਨ ਕਰਨ ਲਈ ਵਚਨਬੱਧ ਹਾਂ, ਜਿਸ ਤਹਿਤ ਰਾਜ ਸਰਕਾਰ ਵੱਲੋਂ ਸੂਬੇ ਅੰਦਰ 100 ਸਕੂਲ ਆਫ ਐਮੀਨੈਂਸ ਦੀ ਸ਼ੁਰੂਆਤ ਕੀਤੀ ਹੈ। ਉਨ੍ਹਾਂ ਕਿਹਾ ਕਿ ਸੂਬੇ ਦੀਆਂ ਉਚੇਰੀ ਸਿੱਖਿਆ ਸੰਸਥਾਵਾਂ ਵਿਚ 58 ਕਰੋੜ ਦੀ ਲਾਗਤ ਨਾਲ ਇੰਟਰਨੈਟ ਅਤੇ ਵਾਈ ਫਾਈ ਸਹੂਲਤਾਂ ਮੁਹੱਈਆ ਕਰਵਾਈਆਂ ਗਈਆਂ ਹਨ ਅਤੇ ਜ਼ਿਲ੍ਹਾ ਲਾਇਬ੍ਰੇਰੀਆਂ ਵਿਚ 30 ਕਰੋੜ ਦੇ ਬਜਟ ਨਾਲ ਬੁਨਿਆਦੀ ਸਹੂਲਤਾਂ ਦੀ ਵਿਵਸਥਾ ਵੀ ਕੀਤੀ ਗਈ ਹੈ।

ਕੈਬਨਿਟ ਮੰਤਰੀ ਨੇ ਕਿਹਾ ਕਿ ਰਾਜ ਸਰਕਾਰ ਨੇ ਹੁਣ ਤੱਕ ਸੂਬੇ ਦੇ ਕਰੀਬ 26 ਹਜ਼ਾਰ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇਣ ਤੋਂ ਇਲਾਵਾ ਲਗਭਗ 9 ਹਜ਼ਾਰ ਮੁਲਾਜ਼ਮਾਂ ਨੂੰ ਪੱਕਾ ਕੀਤਾ ਹੈ। ਉਨ੍ਹਾਂ ਕਿਹਾ ਕਿ ਬਲਾਕ ਤੋਂ ਸੂਬਾ ਪੱਧਰ ਤੱਕ ਹੋਈਆਂ ਖੇਡਾਂ ਵਤਨ ਪੰਜਾਬ ਦੀਆਂ-2022 ’ਚ ਕਰੀਬ 3 ਲੱਖ ਖਿਡਾਰੀਆਂ ਨੇ ਹਿੱਸਾ ਲਿਆ ਅਤੇ 9961 ਜੇਤੂ ਖਿਡਾਰੀਆਂ ਨੂੰ 6.85 ਕਰੋੜ ਰੁਪਏ ਦੀ ਇਨਾਮੀ ਰਾਸ਼ੀ ਮੁਹੱਈਆ ਕਰਵਾਈ ਗਈ।

ਕੈਬਨਿਟ ਮੰਤਰੀ ਸ. ਹਰਭਜਨ ਸੰਘ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ 335 ਕਿਲੋਮੀਟਰ ਪੇਂਡੂ ਸੜਕਾਂ ਨੂੰ 221 ਕਰੋੜ ਰੁਪਏ ਦੀ ਲਾਗਤ ਨਾਲ ਅਪਗ੍ਰੇਡ ਕੀਤਾ ਗਿਆ ਹੈ ਅਤੇ 1047 ਕਰੋੜ ਰੁਪਏ ਦੀ ਲਾਗਤ ਨਾਲ 1464 ਕਿਲੋਮੀਟਰ ’ਤੇ ਕੰਮ ਪ੍ਰਗਤੀ ਅਧੀਨ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਕਿਸਾਨਾਂ ਨੂੰ ਨਿੱਜੀ ਆਧਾਰ ’ਤੇ ਫਸਲਾਂ ਦੀ ਰਹਿੰਦ ਖੂੰਹਦ ਦੇ ਪ੍ਰਬੰਧਨ ਲਈ 1 ਲੱਖ 10 ਹਜ਼ਾਰ ਤੋਂ ਵੱਧ ਖੇਤੀ ਮਸ਼ੀਨਾਂ ਮੁਹੱਈਆ ਕਰਵਾ ਕੇ ਪੰਜਾਬ ਮੋਹਰੀ ਸੂਬਾ ਬਣਿਆ ਹੈ। ਉਨ੍ਹਾਂ ਕਿਹਾ ਕਿ ਅਨੁਸੂਚਿਤ ਜਾਤੀਆਂ, ਪੱਛੜੀਆਂ ਸ਼੍ਰੇਣੀਆਂ ਅਤੇ ਘੱਟ ਗਿਣਤੀ ਵਰਗ ਦੇ ਪਰਿਵਾਰਾਂ ਨੂੰ ਲੜਕੀ ਦੇ ਵਿਆਹ ’ਤੇ 51 ਹਜ਼ਾਰ ਰੁਪਏ ਦਾ ਸ਼ਗਨ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਪੇਂਡੂ ਖੇਤਰਾਂ ਵਿਚ ਸੈਨੀਟੇਸ਼ਨ ਨੂੰ ਯਕੀਨੀ ਬਣਾਉਣ ਲਈ 40 ਕਰੋੜ ਰੁਪਏ ਦੀ ਲਾਗਤ ਦੇ 1894 ਕਮਿਊਨਿਟੀ ਸੈਨੇਟਰੀ ਕੰਪਲੈਕਸ ਦੇ ਕੰਮ ਸ਼ੁਰੂ ਕੀਤੇ ਗਏ ਹਨ।

ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਸਰਕਾਰ ਨੇ ਸੂਬੇ ਦੇ ਲੋਕਾਂ ਨਾਲ ਜ਼ੀਰੋ ਬਿਜਲੀ ਬਿੱਲ ਦੇ ਵਾਅਦੇ ਨੂੰ ਪੂਰਾ ਕਰਦਿਆਂ 300 ਯੂਨਿਟ ਪ੍ਰਤੀ ਮਹੀਨਾ ਮੁਫ਼ਤ ਬਿਜਲੀ ਦੀ ਸਹੂਲਤ ਦਿੱਤੀ ਹੈ ਅਤੇ ਹੁਣ ਸੂਬੇ ਦੇ 90 ਫ਼ੀਸਦੀ ਤੋਂ ਵੱਧ ਜ਼ੀਰੋ ਬਿਲ ਆ ਰਹੇ ਹਨ।

ਉਨ੍ਹਾਂ ਕਿਹਾ ਪਾਵਰਕਾਮ ਸਰਹੱਦੀ ਜ਼ਿਲ੍ਹੇ ਗੁਰਦਾਸਪੁਰ ਵਿੱਚ ਨਿਰਵਿਘਨ ਬਿਜਲੀ ਸਪਲਾਈ ਲਈ ਵਚਨਬੱਧ ਹੈ। ਪਾਵਰਕਾਮ ਵੱਲੋਂ ਰੀਵੈਂਪਡ ਡਿਸਟਰੀਬਿਊਸ਼ਨ ਸੈਕਟਰ ਸਕੀਮ (ਆਰ.ਡੀ.ਐੱਸ.ਐੱਸ.) ਤਹਿਤ ਜ਼ਿਲ੍ਹਾ ਗੁਰਦਾਸਪੁਰ ਲਈ 113 ਕਰੋੜ ਰੁਪਏ ਦੀ ਡਿਟੇਲਡ ਪ੍ਰੋਜੈਕਟ ਰੀਪੋਰਟ ਮਨਜ਼ੂਰ ਕੀਤੀ ਗਈ ਹੈ। ਇਸ ਸਕੀਮ ਤਹਿਤ ਜ਼ਿਲ੍ਹੇ ਵਿੱਚ ਨਵੇਂ ਬਿਜਲੀ ਫੀਡਰਾਂ ਦੀ ਉਸਾਰੀ ਕੀਤੀ ਜਾਵੇਗੀ, ਨਵੇਂ ਬਿਜਲੀ ਟਰਾਂਸਫਾਰਮ ਲਗਾਏ ਜਾਣਗੇ ਅਤੇ ਪੁਰਾਣੇ ਟਰਾਸ਼ਫਾਰਮ ਦੀ ਕਪੈਸਟੀ ਵਧਾਈ ਜਾਵੇਗੀ। ਇਸ ਸਕੀਮ ਤਹਿਤ ਕੰਮ ਹੋਣ ਨਾਲ ਬਿਜਲੀ ਖਪਤਕਾਰਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਮਿਲੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੀ ਤਰੱਕੀ ਤੇ ਖੁਸ਼ਹਾਲੀ ਲਈ ਵਚਨਬੱਧ ਹੈ।

ਇਸ ਤੋਂ ਬਾਅਦ ਪਰੇਡ ਕਮਾਂਡਰ ਡੀ.ਐਸ.ਪੀ. ਸ. ਗੁਰਵਿੰਦਰ ਸਿੰਘ ਚੰਦੀ ਦੀ ਅਗਵਾਈ ਹੇਠ ਪੰਜਾਬ ਪੁਲਿਸ, ਪੰਜਾਬ ਮਹਿਲਾ ਪੁਲਿਸ, ਪੰਜਾਬ ਹੋਮਗਾਰਡ, ਐੱਨ.ਸੀ.ਸੀ. ਕੈਡਿਟਸ ਅਤੇ ਪੰਜਾਬ ਪੁਲਿਸ ਦੇ ਬੈਂਡ ਦੀਆਂ ਵੱਖ-ਵੱਖ ਟੁਕੜੀਆਂ ਵੱਲੋਂ ਸ਼ਾਨਦਾਰ ਮਾਰਚ ਪਾਸਟ ਕੀਤਾ ਗਿਆ ਅਤੇ ਕੌਮੀ ਝੰਡੇ ਤਿਰੰਗੇ ਨੂੰ ਸਲਾਮੀ ਦਿੱਤੀ ਗਈ।

ਇਸ ਤੋਂ ਬਾਅਦ ਬੀ.ਐੱਸ.ਐੱਫ ਵੱਲੋਂ ਵਿਸ਼ੇਸ਼ ਝਾਕੀ ਰਾਹੀਂ ਸਰਹੱਦਾਂ ’ਤੇ ਦੇਸ਼ ਦੀ ਸੁਰੱਖਿਆ ਲਈ ਵਰਤੇ ਜਾ ਰਹੇ ਅਤਿ-ਆਧੁਨਿਕ ਹਥਿਆਰ ਪ੍ਰਦਰਸ਼ਿਤ ਕੀਤੇ ਗਏ। ਬੀ.ਐੱਸ.ਐੱਫ ਦੇ ਜਵਾਨਾਂ ਨੂੰ ਇਸ ਝਾਕੀ ਲਈ ਵਿਸ਼ੇਸ਼ ਤੌਰ ’ਤੇ ਸਨਮਾਨਤ ਕੀਤਾ ਗਿਆ। ਉਪਰੰਤ ਪਾਵਰਕਾਮ, ਪੰਚਾਇਤ ਵਿਭਾਗ, ਰੋਜ਼ਗਾਰ ਵਿਭਾਗ, ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ. ਖੇਤੀਬਾੜੀ ਵਿਭਾਗ, ਬਾਗਬਾਨੀ ਵਿਭਾਗ, ਮਿਲਕਫੈਡ, ਮੱਛੀ ਪਾਲਣ, ਪੁਲਿਸ ਵਿਭਾਗ ਅਤੇ ਵਿਰਸਾ ਗੁਰਦਾਸਪੁਰ ਦੀਆਂ ਝਾਕੀਆਂ ਪੇਸ਼ ਕੀਤੀਆਂ ਗਈਆਂ ਜਿਨ੍ਹਾਂ ਵਿੱਚ ਪੰਜਾਬ ਸਰਕਾਰ ਦੀਆਂ ਭਲਾਈ ਯੋਜਨਾਵਾਂ ਨੂੰ ਬਾਖੂਬੀ ਦਰਸਾਇਆ ਗਿਆ। ਮੱਛੀ ਪਾਲਣ ਵਿਭਾਗ ਦੀ ਝਾਕੀ ਨੂੰ ਬੈਸਟ ਝਾਕੀ ਐਲਾਨਿਆ ਗਿਆ। ਉਪਰੰਤ ਵੱਖ-ਵੱਖ ਸਿੱਖਿਆ ਸੰਸਥਾਵਾਂ ਵੱਲੋਂ ਸ਼ਬਦ ਗਾਇਨ, ਮਾਸ ਪੀ.ਟੀ. ਸ਼ੋਅ, ਦੇਸ਼ ਭਗਤੀ ਨਾਲ ਲਬਰੇਜ਼ ਸੱਭਿਆਚਾਰਕ ਪ੍ਰੋਗਰਾਮ, ਗਿੱਧਾ ਅਤੇ ਭੰਗੜਾ ਪੇਸ਼ ਕੀਤੇ ਗਏ। ਸੱਭਿਾਚਾਰਕ ਪ੍ਰੋਗਰਾਮ ਵਿੱਚ ਪਹਿਲਾ ਸਥਾਨ ਸਰਕਾਰੀ ਹਾਈ ਸਕੂਲ ਹਯਾਤਨਗਰ ਨੂੰ, ਦੂਸਰਾ ਸਥਾਨ ਸੇਂਟ ਕਬੀਰ ਸੀਨੀਅਰ ਸਕੈਂਡਰੀ ਸਕੂਲ ਸੁਲਤਾਨਪੁਰ, ਗੁਰਦਾਸਪੁਰ ਅਤੇ ਤੀਸਰਾ ਸਥਾਨ ਸਰਕਾਰੀ ਸਕੂਲਾਂ ਦੀ ਗਿੱਧੇ ਦੀ ਟੀਮ ਨੇ ਹਾਸਲ ਕੀਤਾ।

ਮੁੱਖ ਮਹਿਮਾਨ ਵੱਲੋਂ ਵੱਖ-ਵੱਖ ਟੁਕੜੀਆਂ ਦੀ ਅਗਵਾਈ ਕਰ ਰਹੇ ਪਲਟੂਨ ਕਮਾਂਡਰਾਂ ਸਮੇਤ ਪਰੇਡ ਦੀ ਅਗਵਾਈ ਕਰ ਰਹੇ ਡੀ.ਐਸ.ਪੀ. ਸ. ਗੁਰਵਿੰਦਰ ਸਿੰਘ ਸਮੇਤ ਵੱਖ ਵੱਖ ਖੇਤਰਾਂ ਵਿਚ ਨਾਮਣਾ ਖੱਟਣ ਵਾਲੀਆਂ ਸਖ਼ਸ਼ੀਅਤਾਂ ਦਾ ਸਨਮਾਨ ਕੀਤਾ ਗਿਆ। ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਸ. ਹਰਭਜਨ ਸਿੰਘ ਵੱਲੋਂ ਸ਼ਹੀਦੀ ਗੈਲਰੀ ਵਿੱਚ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ ਗਈ ਅਤੇ ਉਪਰੰਤ ਵੀਰ ਨਾਰੀਆਂ, ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵੱਲੋਂ ਲੋੜਵੰਦ ਔਰਤਾਂ ਨੂੰ ਸਿਲਾਈ ਮਸ਼ੀਨਾਂ ਤੇ ਦਿਵਿਆਂਗਜਨਾਂ ਨੂੰ ਟਰਾਈਸਾਇਕਲਾਂ ਦੀ ਵੰਡ ਕੀਤੀ ਗਈ। ਗਣਤੰਤਰ ਦਿਵਸ ਸਮਾਗਮ ਦੀ ਸਮਾਪਤੀ ਕੌਮੀ ਗੀਤ ਨਾਲ ਹੋਈ। ਮੁੱਖ ਮਹਿਮਾਨ ਜੀ ਵੱਲੋਂ ਗਣਤੰਤਰ ਦਿਹਾੜੇ ਦੀ ਖੁਸ਼ੀ ਵਿਚ ਜ਼ਿਲ੍ਹਾ ਗੁਰਦਾਸਪੁਰ ਦੀਆਂ ਸਮੂਹ ਵਿਦਿਅਕ ਸੰਸਥਾਵਾਂ ਵਿਚ 27 ਜਨਵਰੀ ਦੀ ਛੁੱਟੀ ਦਾ ਐਲਾਨ ਕੀਤਾ ਗਿਆ।

ਇਸ ਮੌਕੇ ਬਟਾਲਾ ਤੋਂ ਵਿਧਾਇਕ ਸ੍ਰੀ ਅਮਨ ਸ਼ੇਰ ਸਿੰਘ ਕਲਸੀ, ਜ਼ਿਲ੍ਹਾ ਅਤੇ ਸੈਸ਼ਨ ਜੱਜ ਗੁਰਦਾਸਪੁਰ ਸ੍ਰੀ ਰਜਿੰਦਰ ਅਗਰਵਾਲ, ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ, ਐੱਸ.ਐੱਸ.ਪੀ. ਗੁਰਦਾਸਪੁਰ ਸ੍ਰੀ ਦੀਪਕ ਹਿਲੋਰੀ, ਕੈਬਨਿਟ ਮੰਤਰੀ ਸ. ਹਰਭਜਨ ਸਿੰਘ ਦੀ ਧਰਮ ਪਤਨੀ ਸ੍ਰੀਮਤੀ ਸੁਹਿੰਦਰ ਕੌਰ, ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ, ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਸ. ਜਗਰੂਪ ਸਿੰਘ ਸੇਖਵਾਂ, ਵਧੀਕ ਡਿਪਟੀ ਕਮਿਸ਼ਨਰ ਡਾ. ਨਿਧੀ ਕੁਮੁਦ ਬਾਮਬਾ, ਐੱਸ.ਡੀ.ਐੱਮ ਗੁਰਦਾਸਪੁਰ ਸ੍ਰੀਮਤੀ ਅਮਨਦੀਪ ਕੌਰ ਘੁੰਮਣ, ਸਹਾਇਕ ਕਮਿਸ਼ਨਰ ਡਾ. ਵਰੁਣ ਕੁਮਾਰ, ਤਹਿਸੀਲਦਾਰ ਜਗਤਾਰ ਸਿੰਘ, ਉੱਘੇ ਜਨਤਕ ਆਗੂ ਸ਼ਮਸ਼ੇਰ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਵੱਡੀ ਗਿਣਤੀ ਵਿੱਚ ਜ਼ਿਲ੍ਹਾ ਵਾਸੀ ਹਾਜ਼ਰ ਸਨ।

ਪੰਜਾਬ ਨਾਨ ਗਜਟਿਡ ਫਾਰੈਸਟ ਆਫੀਸਰਜ਼ ਯੂਨੀਅਨ (ਰਜਿ.) ਸੂਬਾ ਕਮੇਟੀ

ਚੰਡੀਗੜ੍ਹ, 26 ਜਨਵਰੀ (ਹਰਪਾਲ ਸਿੰਘ ਦਿਓਲ )ਜਥੇਬੰਦੀ ਵੱਲੋਂ ਪਿਛਲੇ ਲੰਮੇ ਸਮੇਂ ਤੋਂ ਮੰਗ ਪੱਤਰਾਂ/ਮੁਲਾਕਾਤਾਂ ਅਤੇ ਮੀਟਿੰਗਾਂ ਦੇ ਦੌਰ ਤੋ ਬਾਅਦ ਮਾਣਯੋਗ ਵਣ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ, ਪੰਜਾਬ ਜੀ ਵੱਲੋਂ ਜਥੇਬੰਦੀ ਦੀ ਮੰਗ ਅਨੁਸਾਰ ਇੱਕ ਉੱਚ ਪੱਧਰੀ ਪੈਨਲ ਮੀਟਿੰਗ ਕਰਨ ਦਾ ਸਮਾਂ ਦਿੱਤਾ ਗਿਆ ਸੀ।

ਜਿਸ ਸਬੰਧੀ ਅੱਜ ਮਾਣਯੋਗ ਵਣ ਮੰਤਰੀ, ਪੰਜਾਬ ਜੀ ਵੱਲੋਂ ਪ੍ਰਧਾਨ ਮੁੱਖ ਵਣ ਪਾਲ (HoFF) ਪੰਜਾਬ , ਪ੍ਰਧਾਨ ਮੁੱਖ ਵਣ ਪਾਲ ਪ੍ਰਸ਼ਾਸਨ ਜੀ ਦੀ ਹਾਜ਼ਰੀ ਵਿੱਚ ਜਥੇਬੰਦੀ ਦੀ ਸਾਂਝੀ ਪੈਨਲ ਮੀਟਿੰਗ ਕੀਤੀ ਗਈ।

ਇਸ ਮੀਟਿੰਗ ਵਿੱਚ ਜਥੇਬੰਦੀ ਦਾ ਸੂਬਾਈ ਵਫਦ ਸਾਥੀ ਰਣਬੀਰ ਸਿੰਘ ਉੱਪਲ ਸੂਬਾ ਪ੍ਰਧਾਨ ਅਤੇ ਸਾਥੀ ਬੋਬਿੰਦਰ ਸਿੰਘ ਸੂਬਾਈ ਜਨਰਲ ਸਕੱਤਰ ਦੀ ਅਗਵਾਈ ਵਿੱਚ ਸ਼ਾਮਲ ਹੋਇਆ।

ਮੀਟਿੰਗ ਦੀ ਕਾਰਵਾਈ ਦੀ ਪ੍ਰੈਸ ਨੂੰ ਜਾਣਕਾਰੀ ਦਿੰਦਿਆ ਸਾਥੀ ਅਮਨ ਅਰੋੜਾ ਅਤੇ ਸਾਥੀ ਸਚਿਨਦੀਪ ਸੂਬਾਈ ਪ੍ਰੈਸ ਸਕੱਤਰ ਨੇ ਦੱਸਿਆ ਕਿ ਮੀਟਿੰਗ ਵਿੱਚ ਪਿਛਲੇ ਸਮੇਂ ਦੌਰਾਨ ਜਥੇਬੰਦੀ ਦੀ ਮੰਗ ਅਨੁਸਾਰ ਵਿਭਾਗ ਵੱਲੋ ਸਰਕਾਰ ਨੂੰ ਭੇਜੀਆਂ ਸਿਫਾਰਿਸ਼ਾ ਜਿਸ ਵਿੱਚ ਮੁੱਖ ਤੌਰ ਤੇ ਵਣ ਕਾਰਜਕਾਰੀ ਅਮਲੇ ਨੂੰ ਪੈਟਰੌਲ ਭੱਤਾ, ਪੱਕਾ ਰਿਸਕ ਭੱਤਾ, ਤੇਰਵੀਂ ਤਨਖਾਹ, ਵਣ ਗਾਰਡ ਦਾ ਨਾਮ ਬਦਲਣ, ਵੱਖਰੀ ਬਦਲੀ ਨੀਤੀ ਬਣਾਉਣ ਤੋਂ ਇਲਾਵਾ ਪ੍ਰਮੋਸ਼ਨਾ, ਰਿਕਵੀਰੀਆਂ, ਟੋਲ ਟੈਕਸ ਤੋ ਛੂਟ ਆਦਿ ਮੁੱਦਿਆ ਤੇ ਵਿਚਾਰ ਚਰਚਾ ਹੋਈ। ਜਿਸ ਵਿੱਚ ਉਹਨਾ ਵੱਲੋ ਜਥੇਬੰਦੀ ਦੀਆ ਮੰਗਾ ਤੇ ਸਹਿਮਤੀ ਪ੍ਰਗਟ ਕਰਦੇ ਹੋਏ ਜਲਦ ਹੱਲ ਕਰਨ ਦਾ ਭਰੋਸਾ ਦਿੱਤਾ ਗਿਆ।

ਇਸ ਮੌਕੇ ਸਾਥੀ ਸਤਨਾਮ ਸਿੰਘ ਮਾਨ ਅਤੇ ਸਾਥੀ ਜਸਵੀਰਪਾਲ ਸੂਬਾਈ ਸੀਨੀਅਰ ਮੀਤ ਪ੍ਰਧਾਨ ਨੇ ਦੱਸਿਆ ਕਿ ਜਥੇਬੰਦੀ ਵੱਲੋਂ ਅੰਕੜਿਆਂ ਅਤੇ ਪੁਖਤਾ ਦਸਤਾਵੇਜ਼ਾਂ ਨਾਲ ਸਰਕਾਰ ਸਾਹਮਣੇ ਮੁਲਾਜਮਾਂ ਦਾ ਪੱਖ ਰੱਖਿਆ ਗਿਆ ਅਤੇ ਮੌਜੂਦਾ ਸਮੇਂ ਵਿੱਚ ਵਣ ਕਾਰਜਕਾਰੀ ਫ਼ੀਲਡ ਅਮਲਾ ਜਿੰਨਾ ਹਾਲਾਤਾਂ ਵਿੱਚੋਂ ਲੰਘ ਰਿਹਾ ਹੈ, ਉਸ ਬਾਰੇ ਵੀ ਸਰਕਾਰ ਨੂੰ ਜਾਣੂ ਕਰਵਾਇਆ ਗਿਆ।

ਸਾਥੀ ਸੰਦੀਪ ਸਿੰਘ ਬੰਗੜ, ਸਾਥੀ ਅਪਿੰਦਰ ਸਿੰਘ, ਸਾਥੀ ਤੀਰਥ ਸਿੰਘ ਮੀਤ ਪ੍ਰਧਾਨ ਫੂਲਾ ਸਿੰਘ ਪੱਡਾ ਵਿੱਤ ਸਕੱਤਰ ਨੇ ਦੱਸਿਆ ਕਿ ਜਿਹੜੇ ਮੁੱਦੇ ਸਰਕਾਰ ਪੱਧਰ ਤੇ ਹੱਲ ਹੋਣੇ ਹਨ, ਉਹਨਾਂ ਦੇ ਮਾਨਯੋਗ ਵਣ ਮੰਤਰੀ ਪੰਜਾਬ ਜੀ ਵੱਲੋਂ ਜਲਦ ਹੱਲ ਕਰਨ ਦਾ ਭਰੋਸਾ ਦਿੱਤਾ ਗਿਆ ਹੈ ਅਤੇ ਵਿਭਾਗ ਪੱਧਰ ਦੇ ਮਸਲੇ ਹੱਲ ਲਈ ਮੌਕੇ ਤੇ ਪ੍ਰਧਾਨ ਮੁੱਖ ਵਣ ਪਾਲ (HoFF) ਪੰਜਾਬ ਜੀ ਨੂੰ ਆਦੇਸ਼ ਕੀਤੇ ਗਏ।

ਸਾਥੀ ਸੁਭਾਸ਼ ਚੰਦਰ ਸਹਾਇਕ ਸਕੱਤਰ, ਸਾਥੀ ਗੁਰਦੀਪ ਸਿੰਘ ਪੂਹਲਾ ਪ੍ਰਚਾਰ ਸਕੱਤਰ, ਸਾਥੀ ਜਗਮੀਤ ਸਿੰਘ ਜਥੇਬੰਦਕ ਸਕੱਤਰ, ਸਾਥੀ ਰਣਜੀਤ ਸਿੰਘ ਸਹਾਇਕ ਵਿੱਤ ਸਕੱਤਰ, ਸਾਥੀ ਬਲਦੇਵ ਰਾਜ ਆਡੀਟਰ ਵੱਲੋ ਦੱਸਿਆ ਕਿ ਮੀਟਿੰਗ ਦੌਰਾਨ ਜਿੰਨਾ ਮੁੱਦਿਆ ਤੇ ਸਹਿਮਤੀ ਬਣੀ ਹੈ, ਜਥੇਬੰਦੀ ਓਹਨਾ ਮਸਲਿਆਂ ਦੀ ਲਗਾਤਾਰ ਪੈਰਵਾਈ ਕਰਕੇ ਅਮਲੀ ਜਾਮਾ ਪਹਿਨਾਉਣ ਤੱਕ ਸੰਘਰਸ਼ ਜਾਰੀ ਰੱਖੇਗੀ।

ਇਸ ਮੌਕੇ ਸਾਥੀ ਸਤਵੰਤ ਸਿੰਘ, ਹਰਦੀਪ ਰੱਖੜਾ, ਕੰਚਨਜੀਤ ਰੰਧਾਵਾ, ਗੁਰਪ੍ਰੀਤ ਗਿੱਲ ਸਪੈਸ਼ਲ ਮੈਬਰ ਨੇ ਦੱਸਿਆ ਕਿ ਮੀਟਿੰਗ ਦੌਰਾਨ ਪਿਛਲੇ ਦਿਨੀ ਵਣ ਮੁਲਾਜਮਾਂ ਤੇ ਡਿਊਟੀ ਦੌਰਾਨ ਲੱਕੜ ਮਾਫੀਆ, ਭੂ-ਮਾਫੀਆ, ਰੇਤ ਮਾਈਨਿੰਗ ਮਾਫੀਆ ਵੱਲੋ ਹੋਏ ਜਾਨਲੇਵਾ ਹਮਲਿਆ ਬਾਰੇ ਵੀ ਚਰਚਾ ਹੋਈ। ਜਥੇਬੰਦੀ ਵੱਲੋ ਇਹਨਾ ਹਮਲਿਆਂ ਤੋਂ ਵਣ ਮੁਲਾਜਮਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਕੋਈ ਠੋਸ ਨੀਤੀ ਬਣਾਉਣ ਅਤੇ ਹਰ ਮੰਡਲ ਵਿੱਚ ਹਥਿਆਰਬੰਦ ਸੁਰੱਖਿਆ ਬਲ ਤਾਇਨਾਤ ਕਰਨ ਅਤੇ ਜਖਮੀ ਮੁਲਾਜਮਾਂ ਤੇ ਸ਼ਹੀਦ ਮੁਲਾਜਮਾਂ ਦੇ ਪਰਿਵਾਰਾਂ ਨੂੰ ਮੁਆਵਜਾ ਦੇਣ ਦੀ ਮੰਗ ਕੀਤੀ ਗਈ ।

ਇਸ ਮੌਕੇ ਹਰਵਿੰਦਰ ਸਿੰਘ ਗੜਸ਼ੰਕਰ, ਸੁਖਜਿੰਦਰ ਸਿੰਘ ਭੋਮਾ, ਰਵੀਇੰਦਰਜੀਤ ਸਿੰਘ, ਕੁਲਦੀਪ ਸਿੰਘ ਆਦਿ ਹਾਜਰ ਸਨ।

(ਬੋਬਿੰਦਰ ਸਿੰਘ) ਸੂਬਾਈ ਜਨਰਲ ਸਕੱਤਰ

ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਵੱਲ਼ੋਂ ਜੀਂਦ ਵਿਖੇ ਮਹਾਂ ਕਿਸਾਨ ਪੰਚਾਇਤ ਵਿੱਚ ਹਜ਼ਾਰਾਂ ਕਿਸਾਨ ਮਜ਼ਦੂਰ ਹੋਏ ਸ਼ਾਮਲ

ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਵੱਲ਼ੋਂ ਜੀਂਦ ਵਿਖੇ ਮਹਾਂ ਕਿਸਾਨ ਪੰਚਾਇਤ ਵਿੱਚ ਪੰਜਾਬ ਦੇ 20 ਜ਼ਿਲ੍ਹਿਆਂ ਤੋਂ ਹਜ਼ਾਰਾਂ ਔਰਤਾਂ ਸਮੇਤ ਦਹਿ ਹਜ਼ਾਰਾਂ ਕਿਸਾਨ ਮਜ਼ਦੂਰ ਹੋਏ ਸ਼ਾਮਲ

ਚੰਡੀਗੜ੍ਹ 26 ਜਨਵਰੀ (ਗੁਰਕਿਰਤ ਜਗਰਾਓ/ ਮਨਜਿੰਦਰ ਗਿੱਲ   ) ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਕੇਂਦਰੀ ਭਾਜਪਾ ਸਰਕਾਰ ਵਿਰੁੱਧ ਦੇਸ਼ ਵਿਆਪੀ ਅੰਦੋਲਨ ਦੇ ਅੰਗ ਵਜੋਂ ਅੱਜ ਉੱਤਰੀ ਭਾਰਤ ਦੇ 6 ਸੂਬਿਆਂ ਦੇ ਕਿਸਾਨਾਂ ਦੀ ਜੀਂਦ (ਹਰਿਆਣਾ) ਵਿਖੇ ਕੀਤੀ ਗਈ ਮਹਾਂ ਕਿਸਾਨ ਪੰਚਾਇਤ ਵਿੱਚ ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਦੇ ਝੰਡੇ ਥੱਲੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਦੀ ਅਗਵਾਈ ਹੇਠ ਪੰਜਾਬ ਦੇ 20 ਜ਼ਿਲ੍ਹਿਆਂ ਤੋਂ ਹਜ਼ਾਰਾਂ ਔਰਤਾਂ ਸਮੇਤ ਦਹਿ ਹਜ਼ਾਰਾਂ ਕਿਸਾਨ ਮਜ਼ਦੂਰ ਸ਼ਾਮਲ ਹੋਏ। ਜਥੇਬੰਦੀ ਦੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਇੱਥੇ ਜਾਰੀ ਕੀਤੇ ਗਏ ਪ੍ਰੈੱਸ ਨੋਟ ਰਾਹੀਂ ਇਹ ਜਾਣਕਾਰੀ ਦਿੰਦੇ ਹੋਏ ਦੱਸਿਆ ਹੈ ਕਿ ਮੋਦੀ ਸਰਕਾਰ ਦੀ ਵਾਅਦਾ ਖਿਲਾਫੀ ਵਿਰੁੱਧ ਅਤੇ ਕਿਸਾਨਾਂ ਖੇਤ-ਮਜ਼ਦੂਰਾਂ ਦੀਆਂ ਮੰਗਾਂ ਦੇ ਹੱਕ ਵਿੱਚ ਰੋਹ ਭਰਪੂਰ ਨਾਹਰੇ ਲਾਉਂਦੇ ਹੋਏ ਲੋਕ-ਕਾਫਲੇ ਦੋ ਘੰਟੇ ਲਗਾਤਾਰ ਮਹਾਂ ਪੰਚਾਇਤ ਦੇ ਪੰਡਾਲ ਵਿੱਚ ਪੁੱਜਦੇ ਰਹੇ। ਇਸ ਮੌਕੇ ਸੰਯੁਕਤ ਕਿਸਾਨ ਮੋਰਚੇ 'ਚ ਸ਼ਾਮਲ ਸਮੂਹ ਜਥੇਬੰਦੀਆਂ ਦੇ ਸੰਬੋਧਨ ਕਰਤਾ ਬੁਲਾਰਿਆਂ ਨੇ ਕੇਂਦਰ ਦੀ ਭਾਜਪਾ ਮੋਦੀ ਸਰਕਾਰ ਦੀਆਂ ਕਿਸਾਨਾਂ ਅੰਦਰ ਫੁੱਟ ਪਾਊ ਸਾਜ਼ਸ਼ਾਂ ਨੂੰ ਨਾਕਾਮ ਕਰਨ ਲਈ ਵੱਖ ਵੱਖ ਧਰਮਾਂ ਨਾਲ ਸਬੰਧਤ ਇਨ੍ਹਾਂ ਛੇ ਸੂਬਿਆਂ ਦੇ ਕਿਸਾਨਾਂ ਦੀ ਇੱਕਜੁੱਟ ਵਿਸ਼ਾਲ ਜੁਝਾਰੂ ਕਿਸਾਨ ਲਹਿਰ ਖੜ੍ਹੀ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਨੇ ਐੱਸ ਵਾਈ ਐੱਲ ਤੇ ਚੰਡੀਗੜ੍ਹ ਵਰਗੇ ਪੰਜਾਬ ਹਰਿਆਣੇ ਦੇ ਲੋਕਾਂ ਦੁਆਰਾ ਭਰਾਤਰੀ ਤੌਰ 'ਤੇ ਹੱਲ ਹੋ ਸਕਣ ਵਾਲੇ ਮੁੱਦਿਆਂ ਨੂੰ ਫ਼ਿਰਕੂ ਬਦਨੀਅਤ ਨਾਲ ਤੂਲ਼ ਦਿੱਤੇ ਜਾਣ ਦਾ ਪਰਦਾਫਾਸ਼ ਕਰਦੇ ਹੋਏ ਇਨ੍ਹਾਂ ਫੁੱਟਪਾਊ ਕਪਟੀ ਚਾਲਾਂ ਨੂੰ ਦੇਸ਼ ਭਰ ਦੇ ਸਾਂਝੇ ਕਿਸਾਨ ਮਸਲਿਆਂ ਦੇ ਪੁਖਤਾ ਹੱਲ ਲਈ ਜਾਨਹੂਲਵੇਂ ਸੰਘਰਸ਼ ਲੜਨ 'ਤੇ ਜ਼ੋਰ ਦਿੱਤਾ। ਇਸ ਮਹਾਂ ਪੰਚਾਇਤ ਦੇ ਠਾਠਾਂ ਮਾਰਦੇ ਲੱਖਾਂ ਦੇ ਇਕੱਠ ਨੇ ਸਰਕਾਰ ਨੂੰ ਕਾਲ਼ੇ ਖੇਤੀ ਕਾਨੂੰਨ ਰੱਦ ਕਰਨ ਲਈ ਮਜਬੂਰ ਕਰਨ ਵਾਲ਼ੇ ਜੁਝਾਰੂ ਦਿੱਲੀ ਅੰਦੋਲਨ ਦੀਆਂ ਯਾਦਾਂ ਤਾਜ਼ਾ ਕਰਵਾਉਂਦਿਆਂ ਸੱਤਾਧਾਰੀ ਹਲਕਿਆਂ ਦੇ ਇਸ ਕੂੜ ਪ੍ਰਚਾਰ ਦਾ ਭਾਂਡਾ ਵੀ ਚੌਰਾਹੇ ਭੰਨ ਦਿੱਤਾ ਕਿ ਸੰਯੁਕਤ ਕਿਸਾਨ ਮੋਰਚਾ ਤਾਂ ਖਿੰਡ ਪੁੰਡ ਗਿਆ ਹੈ।

         ਬੁਲਾਰਿਆਂ ਨੇ ਜ਼ੋਰਦਾਰ ਮੰਗ ਕੀਤੀ ਕਿ ਸਾਰੀਆਂ ਫਸਲਾਂ ਦੀ ਲਾਭਕਾਰੀ ਐੱਮ ਐੱਸ ਪੀ 'ਤੇ ਮੁਕੰਮਲ ਖਰੀਦ ਦੀ ਕਾਨੂੰਨੀ ਗਰੰਟੀ ਕੀਤੀ ਜਾਵੇ, ਲਖੀਮਪੁਰ ਖੀਰੀ ਕਤਲਕਾਂਡ ਦੇ ਮੁੱਖ ਦੋਸ਼ੀ ਅਸ਼ੀਸ਼ ਮਿਸ਼ਰਾ ਦੀ ਜ਼ਮਾਨਤ ਰੱਦ ਕੀਤੀ ਜਾਵੇ ਅਤੇ ਉਸ ਦੇ ਬਾਪ ਨੂੰ ਮੰਤਰੀ ਪਦ ਤੋਂ ਬਰਖ਼ਾਸਤ ਕਰਕੇ ਗ੍ਰਿਫਤਾਰ ਕੀਤਾ ਜਾਵੇ ਅਤੇ ਮੁਕਾਬਲੇ ਦੇ ਝੂਠੇ ਕੇਸ ਵਿੱਚ ਜੇਲ੍ਹੀਂ ਡੱਕੇ 4 ਕਿਸਾਨ ਬਿਨਾਂ ਸ਼ਰਤ ਰਿਹਾਅ ਕੀਤੇ ਜਾਣ, ਬਿਜਲੀ ਬਿੱਲ 2021 ਰੱਦ ਕੀਤਾ ਜਾਵੇ, ਕਿਸਾਨਾਂ ਤੇ ਖੇਤ ਮਜ਼ਦੂਰਾਂ ਸਿਰ ਚੜ੍ਹੇ ਕਰਜ਼ਿਆਂ ਦਾ ਖਾਤਮਾ ਕੀਤਾ ਜਾਵੇ, 60 ਸਾਲ ਤੋਂ ਉੱਪਰ ਹਰ ਕਿਸਾਨ ਤੇ ਖੇਤ ਮਜ਼ਦੂਰ ਸਮੇਤ ਔਰਤਾਂ ਨੂੰ ਬੁਢਾਪਾ ਪੈਨਸ਼ਨ ਦਿੱਤੀ ਜਾਵੇ, ਫ਼ਸਲਾਂ ਦੀ ਤਬਾਹੀ ਦੇ ਪੂਰੇ ਮੁਆਵਜ਼ੇ ਦੀ ਗਰੰਟੀ ਵਾਲੇ ਫਸਲੀ ਬੀਮੇ ਦਾ ਕਾਨੂੰਨ ਬਣਾਇਆ ਜਾਵੇ, ਦਿੱਲੀ ਅੰਦੋਲਨ ਸਮੇਂ ਮੜ੍ਹੇ ਸਾਰੇ ਪੁਲਿਸ ਕੇਸਾਂ ਦੀ ਵਾਪਸੀ ਅਤੇ ਇਸ ਅੰਦੋਲਨ ਦੌਰਾਨ ਸ਼ਹੀਦ ਹੋਏ ਸਾਰੇ ਦੇ ਸਾਰੇ ਕਿਸਾਨਾਂ ਮਜ਼ਦੂਰਾਂ ਦੇ ਵਾਰਸਾਂ ਨੂੰ ਢੁੱਕਵਾਂ ਮੁਆਵਜ਼ਾ ਤੇ ਪ੍ਰਵਾਰ ਦੇ ਗੁਜ਼ਾਰੇ ਲਈ ਇਕ ਇਕ ਜੀਅ ਨੂੰ ਪੱਕੀ ਨੌਕਰੀ ਦਿੱਤੀ ਜਾਵੇ। ਆਕਾਸ਼ ਗੁੰਜਾਊ ਨਾਹਰਿਆਂ ਨਾਲ ਸੰਘਰਸ਼ ਹੋਰ ਵਿਸ਼ਾਲ ਅਤੇ ਤੇਜ਼ ਕਰਨ ਦਾ ਅਹਿਦ ਕਰਦਿਆਂ ਮਹਾਂ ਪੰਚਾਇਤ ਦਾ ਅੰਤ ਕੀਤਾ ਗਿਆ।

           

        ਜਾਰੀ ਕਰਤਾ: ਸੁਖਦੇਵ ਸਿੰਘ ਕੋਕਰੀ ਕਲਾਂ

ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ-ਮੋਗਾ ਵਿਖੇ ਇੰਦਰਬੀਰ ਸਿੰਘ ਨਿੱਜਰ ਨੇ ਲਹਿਰਾਇਆ ਤਿਰੰਗਾ

 ਕਿਹਾ! ਜੇਕਰ ਹਰੇਕ ਦੇਸ਼ ਵਾਸੀ ਸੰਵਿਧਾਨ ਮੁਤਾਬਿਕ ਆਪਣੇ ਕਰਤੱਵਾਂ ਦੀ ਪਾਲਣਾ ਕਰੇ ਤਾਂ ਇਹ ਹੀ ਅਜ਼ਾਦੀ ਘੁਲਾਟੀਆਂ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ

ਪੰਜਾਬ ਵਾਸੀਆਂ ਨੂੰ ਸੂਬੇ ਦੇ ਸਰਬਪੱਖੀ ਵਿਕਾਸ ਵਿੱਚ ਆਪਣਾ ਬਣਦਾ ਯੋਗਦਾਨ ਪਾਉਣ ਦਾ ਸੱਦਾ

 ਵੱਖ ਵੱਖ ਸਕੂਲਾਂ ਦੇ 450 ਤੋਂ ਵਧੇਰੇ ਵਿਦਿਆਰਥੀਆਂ ਵੱਲੋਂ ਸਭਿਆਚਾਰਕ ਪੇਸ਼ਕਾਰੀਆਂ

ਵਿਸ਼ੇਸ਼ ਸ਼ਖਸੀਅਤਾਂ ਅਤੇ ਆਜ਼ਾਦੀ ਘੁਲਾਟੀਏ ਪਰਿਵਾਰਾਂ ਦਾ ਸਨਮਾਨ

ਮੋਗਾ, 26 ਜਨਵਰੀ -(ਕੁਲਦੀਪ ਸਿੰਘ ਦੌਧਰ ) ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਸਥਾਨਕ ਦਾਣਾ ਮੰਡੀ ਵਿਖੇ ਉਤਸ਼ਾਹ ਅਤੇ ਦੇਸ਼ ਭਗਤੀ ਦੀ ਭਾਵਨਾ ਨਾਲ ਮਨਾਇਆ ਗਿਆ।ਜਿਸ ਦੌਰਾਨ ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਵਿਭਾਗ ਦੇ ਕੈਬਨਿਟ ਮੰਤਰੀ ਸ੍ਰ ਇੰਦਰਬੀਰ ਸਿੰਘ ਨਿੱਜਰ ਨੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਅਤੇ ਮਾਰਚ ਪਾਸਟ ਤੋਂ ਸਲਾਮੀ ਲਈ।ਇਸ ਮੌਕੇ ਉਨ੍ਹਾਂ ਨਾਲ ਡਿਪਟੀ ਕਮਿਸ਼ਨਰ ਸ੍ਰ ਕੁਲਵੰਤ ਸਿੰਘ ਅਤੇ ਜ਼ਿਲ੍ਹਾ ਪੁਲਿਸ ਮੁਖੀ ਸ੍ਰ ਗੁਲਨੀਤ ਸਿੰਘ ਖੁਰਾਣਾ ਵੀ ਹਾਜ਼ਰ ਸਨ।

ਇਸ ਮੌਕੇ ਸੰਬੋਧਨ ਕਰਦਿਆਂ ਸ੍ਰ ਨਿੱਜਰ ਨੇ ਭਾਰਤੀ ਸੰਵਿਧਾਨ ਦੇ ਰਚਨਾਹਾਰ ਡਾ. ਭੀਮ ਰਾਓ ਅੰਬੇਦਕਰ ਦੇ ਭਾਰਤੀ ਲੋਕਤੰਤਰ ਵਿੱਚ ਪਾਏ ਵਡਮੁੱਲੇ ਯੋਗਦਾਨ ਨੂੰ ਸਲਾਮ ਕਰਦਿਆਂ ਕਿਹਾ ਕਿ ਭਾਰਤੀ ਸੰਵਿਧਾਨ ਨੇ ਦੇਸ਼ ਨੂੰ ਇੱਕ ਮਾਲਾ ਵਿੱਚ ਪਰੋ ਦਿੱਤਾ ਹੈ। ਉਨ੍ਹਾਂ ਦੇਸ਼ ਦੇ ਸੰਵਿਧਾਨ ਨੂੰ ਲੋਕਾਂ ਦੇ ਅਧਿਕਾਰਾਂ ਅਤੇ ਕਰਤੱਵਾਂ ਦਾ ਚਾਰਟਰ ਕਰਾਰ ਦਿੰਦਿਆਂ ਕਿਹਾ ਕਿ ਜੇਕਰ ਹਰੇਕ ਦੇਸ਼ ਵਾਸੀ ਸੰਵਿਧਾਨ ਮੁਤਾਬਿਕ ਆਪਣੇ ਕਰਤੱਵਾਂ ਦੀ ਪਾਲਣਾ ਕਰੇ ਤਾਂ ਇਹ ਹੀ ਅਜ਼ਾਦੀ ਘੁਲਾਟੀਆਂ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ।ਉਨ੍ਹਾਂ ਦੇਸ਼ ਦੀ ਫੌਜ, ਅਰਧ ਸੈਨਿਕ ਬਲਾਂ ਅਤੇ ਸੂਬਿਆਂ ਦੇ ਪੁਲਿਸ ਬਲਾਂ ਵੱਲੋਂ ਦੇਸ਼ ਦੀ ਗਣਤੰਤਰਤਾ ਅਤੇ ਸੰਵਿਧਾਨ ਦੀ ਰਾਖੀ ਲਈ ਕੀਤੇ ਬਲੀਦਾਨ ਦੀ ਵੀ ਸ਼ਲਾਘਾ ਕੀਤੀ।

ਉਨ੍ਹਾਂ ਪੰਜਾਬ ਵਾਸੀਆਂ ਨੂੰ ਸੱਦਾ ਦਿੱਤਾ ਕਿ ਉਹ ਸੂਬੇ ਦੇ ਸਰਬਪੱਖੀ ਵਿਕਾਸ ਵਿੱਚ ਆਪਣਾ ਬਣਦਾ ਯੋਗਦਾਨ ਪਾਉਣ ਕਿਉਂਕਿ ਕਿਸੇ ਸੂਬੇ ਜਾਂ ਖਿੱਤੇ ਦਾ ਵਿਕਾਸ ਲੋਕਾਂ ਦੇ ਸਹਿਯੋਗ ਤੋਂ ਬਿਨਾ ਸੰਭਵ ਨਹੀਂ। ਇਸ ਮੌਕੇ ਉਨ੍ਹਾਂ ਨੇ ਜਿੱਥੇ ਦੇਸ਼ ਲਈ ਕੁਰਬਾਨੀਆਂ ਕਰਨ ਵਾਲੇ ਸ਼ਹੀਦਾਂ ਨੂੰ ਯਾਦ ਕੀਤਾ, ਉਥੇ ਹੀ ਦੇਸ਼ ਵਾਸੀਆਂ ਖਾਸ ਕਰਕੇ ਨੌਜਵਾਨਾਂ ਨੂੰ ਸੱਦਾ ਦਿੱਤਾ ਕਿ ਉਹ ਪੰਜਾਬ ਅਤੇ ਦੇਸ਼ ਦੇ ਸਰਬਪੱਖੀ ਵਿਕਾਸ ਵਿੱਚ ਆਪਣਾ ਯੋਗਦਾਨ ਪਾਉਣ ਲਈ ਅੱਗੇ ਆਉਣ।

ਉਨ੍ਹਾਂ ਕਿਹਾ ਕਿ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਵਿਕਾਸ ਲਈ ਕੋਈ ਵੀ ਕਸਰ ਬਾਕੀ ਨਹੀਂ ਛੱਡ ਰਹੀ ਹੈ। ਉਨ੍ਹਾਂ ਦੁਹਰਾਇਆ ਕਿ ਪੰਜਾਬ ਸਰਕਾਰ ਸੂਬੇ ਦੀ ਸ਼ਾਨ ਮੁੜ ਬਹਾਲ ਕਰਨ ਲਈ ਵਚਨਬੱਧ ਹੈ। ਅੱਜ ਪੰਜਾਬ ਬਿਜਲੀ, ਖੇਤੀਬਾੜੀ, ਸਿੱਖਿਆ, ਲਾਅ ਐਂਡ ਆਡਰ, ਨਾਗਰਿਕ ਸੇਵਾਵਾਂ, ਬੁਨਿਆਦੀ ਢਾਂਚੇ, ਸ਼ਹਿਰੀ ਵਿਕਾਸ, ਪਿੰਡਾਂ ਦੇ ਸਰਵਪੱਖੀ ਵਿਕਾਸ, ਪੰਚਾਇਤੀ ਜ਼ਮੀਨਾਂ 'ਤੋਂ ਨਾਜਾਇਜ਼ ਕਬਜੇ ਛੁਡਾਉਣ, ਸਿਹਤ, ਨਿਵੇਸ਼ ਪੱਖੀ ਮਾਹੌਲ ਸਿਰਜਣ ਅਤੇ ਉਦਯੋਗ ਦੇ ਖੇਤਰ ਵਿੱਚ ਨਾਮਣਾ ਖੱਟ ਰਿਹਾ ਹੈ।

ਪੰਜਾਬ ਸਰਕਾਰ ਨੇ ਆਪਣੇ ਲਗਭੱਗ 10 ਮਹੀਨੇ ਦੇ ਕਾਰਜਕਾਲ ਦੌਰਾਨ ਅਨੇਕਾਂ ਲੋਕ-ਪੱਖੀ ਪਹਿਲਕਦਮੀਆਂ ਕੀਤੀਆਂ ਹਨ। ਜਿਸ ਦਾ ਉਹਨਾਂ ਪੂਰਾ ਵੇਰਵਾ ਪੇਸ਼ ਕੀਤਾ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਨੇ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਦੀ ਸ਼ੁਰੂਆਤ ਕਰਕੇ ਭ੍ਰਿਸ਼ਟਾਚਾਰ ਨੂੰ ਜੜ੍ਹੋਂ ਖ਼ਤਮ ਕਰਨ ਦੀ ਦਿਸ਼ਾ ਵਿੱਚ ਵੱਡੀ ਪਹਿਲਕਦਮੀ ਕੀਤੀ ਹੈ।ਇਸ ਸਹੂਲਤ ਰਾਹੀਂ ਆਮ ਨਾਗਰਿਕ ਆਪਣੀ ਸ਼ਿਕਾਇਤ ਦਰਜ ਕਰਵਾ ਸਕਦਾ ਹੈ, ਜਿਸਦੀ ਜਾਂਚ ਕਰਕੇ ਸਰਕਾਰ ਸਬੰਧਤ ਦੋਸ਼ੀ ਵਿਰੁੱਧ ਸਖ਼ਤ ਕਾਰਵਾਈ ਕਰੇਗੀ।ਸਾਡੀ ਸਰਕਾਰ ਨੇ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਕਿਸੇ ਸਿਆਸਤਦਾਨ ਜਾਂ ਅਧਿਕਾਰੀ ਨਾਲ ਵੀ ਲਿਹਾਜ਼ ਨਹੀਂ ਕੀਤਾ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਸਿੱਖਿਆ, ਸਿਹਤ ਅਤੇ ਬੁਨਿਆਦੀ ਢਾਂਚੇ ਦੇ ਵਿਕਾਸ ਨੂੰ ਸਭ ਤੋਂ ਵੱਧ ਤਰਜੀਹ ਦਿੱਤੀ ਜਾ ਰਹੀ ਹੈ।ਇਸ ਮੌਕੇ ਉਨ੍ਹਾਂ ਨੇ ਅਜ਼ਾਦੀ ਘੁਲਾਟੀਏ ਪਰਿਵਾਰਾਂ ਅਤੇ ਜ਼ਿਲ੍ਹਾ ਮੋਗਾ ਦੀਆਂ ਪ੍ਰਮੁੱਖ ਸਖ਼ਸ਼ੀਅਤਾਂ ਦਾ ਵਿਸ਼ੇਸ਼ ਤੌਰ ’ਤੇ ਸਨਮਾਨ ਕੀਤਾ, ਜਿਨ੍ਹਾਂ ਨੇ ਵੱਖ-ਵੱਖ ਖੇਤਰਾਂ ਵਿੱਚ ਅਹਿਮ ਯੋਗਦਾਨ ਪਾਇਆ ਹੈ।ਇਸ ਮੌਕੇ ਉਨ੍ਹਾਂ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵੱਲੋਂ ਲੋੜਵੰਦਾਂ ਨੂੰ ਟਰਾਈਸਾਈਕਲ, ਵ੍ਹੀਲ ਚੇਅਰ ਅਤੇ ਸਿਲਾਈ ਮਸ਼ੀਨਾਂ ਦੀ ਵੀ ਵੰਡ ਕੀਤੀ।

ਸਮਾਗਮ ਤੋਂ ਬੇਹੱਦ ਪ੍ਰਭਾਵਿਤ ਹੋਏ ਸ੍ਰ ਨਿੱਜਰ ਨੇ ਜ਼ਿਲ੍ਹਾ ਪੱਧਰੀ ਸਮਾਗਮ ਵਿੱਚ ਭਾਗ ਲੈਣ ਵਾਲੇ ਪ੍ਰਤੀਭਾਗੀਆਂ ਨੂੰ ਮਿਤੀ 27 ਜਨਵਰੀ ਨੂੰ ਛੁੱਟੀ ਦੇਣ ਦਾ ਐਲਾਨ ਵੀ ਕੀਤਾ।

ਦੱਸਣਯੋਗ ਹੈ ਕਿ ਸਮਾਗਮ ਦੌਰਾਨ 450 ਤੋਂ ਵਧੇਰੇ ਵਿਦਿਆਰਥੀਆਂ ਨੇ ਇਸ ਸਮਾਗਮ ਵਿੱਚ ਪੂਰੀ ਲਗਨ ਨਾਲ ਭਾਗ ਲਿਆ ਅਤੇ ਪੂਰੇ ਸਟੇਡੀਅਮ ਨੂੰ ਉਤਸ਼ਾਹ ਨਾਲ ਭਰ ਦਿੱਤਾ।ਸੱਭਿਆਚਾਰਕ ਵੰਨਗੀਆਂ, ਗਿੱਧਾ, ਭੰਗੜਾ ਅਤੇ ਹੋਰ ਪੇਸ਼ਕਾਰੀਆਂ ਨੂੰ ਦਰਸ਼ਕਾਂ ਨੇ ਬਹੁਤ ਹੀ ਸਰਾਹਿਆ।ਇਸ ਮੌਕੇ ਸੂਬੇ ਅਤੇ ਦੇਸ਼ ਦੇ ਵਿਕਾਸ ਨੂੰ ਦਰਸਾਉਂਦੇ ਬੈਨਰ ਵੀ ਪਰੇਡ ਮੈਦਾਨ ਵਿੱਚ ਲਗਾਏ ਗਏ ਸਨ।

ਸਮਾਗਮ ਦੌਰਾਨ ਸ੍ਰ ਮਨਜੀਤ ਸਿੰਘ ਬਿਲਾਸਪੁਰ, ਸ੍ਰ ਦਵਿੰਦਰਜੀਤ ਸਿੰਘ ਲਾਡੀ ਢੋਂਸ, ਡਾਕਟਰ ਅਮਨਦੀਪ ਕੌਰ ਅਰੋੜਾ ਅਤੇ ਸ੍ਰ ਅੰਮ੍ਰਿਤਪਾਲ ਸਿੰਘ ਸੁਖਾਨੰਦ (ਚਾਰੇ ਵਿਧਾਇਕ), ਆਈ ਜੀ ਪੁਲਿਸ ਸ਼੍ਰੀ ਸ਼ਿਵੇ ਕੁਮਾਰ ਵਰਮਾ, ਸਾਬਕਾ ਮੰਤਰੀ ਸ਼੍ਰੀਮਤੀ ਮਾਲਤੀ ਥਾਪਰ, ਜ਼ਿਲ੍ਹਾ ਅਤੇ ਸੈਸ਼ਨ ਜੱਜ ਸ਼੍ਰੀ ਅਤੁਲ ਕਸਾਨਾ, ਸ੍ਰ ਹਰਮਨਜੀਤ ਸਿੰਘ ਬਰਾੜ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ, ਸ਼੍ਰੀ ਦੀਪਕ ਅਰੋੜਾ ਚੇਅਰਮੈਨ ਨਗਰ ਸੁਧਾਰ ਟਰੱਸਟ ਅਤੇ ਵੱਡੀ ਗਿਣਤੀ ਵਿੱਚ ਸ਼ਹਿਰ ਵਾਸੀ ਹਾਜ਼ਰ ਸਨ।

Vidhan Sabha Speaker dedicates Freedom Fighters' Wall in DAC

Punjab government making strenuous efforts to cherish memories of freedom fighters

Ludhiana, January 26 ( Gurkirt Jagraon/ Manjinder Gill)

Paying tributes to the heroes of the independence struggle, Punjab Vidhan Sabha Speaker Kultar Singh Sandhwan on Thursday dedicated the 'Freedom Fighters' wall in the district administrative complex.

Hailing the initiative of Deputy Commissioner Surabhi Malik, Speaker said that this was a wonderful effort by administration to keep younger generation abreast about freedom fighters belonging to Ludhiana and their vital contribution for the country. He said that the younger generation must take inspiration from them to serve the motherland.

The Speaker glanced on the photographs of the freedom fighters on the wall and said that they laid their lives for us and this wall was just a humble tribute to these real heroes of the country.

Sandhwan said that the Punjab government was taking historic and public welfare decisions to make the state for which dreams were seen by our freedom fighters.

Later, he also inaugurated a child corner in the administrative complex.

He also interacted with family members of freedom fighters, who appreciated district administration for always redressing to the issues related to them.

Prominent amongst present on the occasion included Deputy Commissioner Surabhi Malik, Commissioner of Police Mandeep Singh Sidhu and others.

ਬਾਬਾ ਦੀਪ ਸਿੰਘ ਜੀ ਜਨਮ-ਦਿਨ ’ਤੇ ਵਿਸ਼ੇਸ਼ ✍️ ਕਰਨੈਲ ਸਿੰਘ ਐੱਮ.ਏ

ਸੀਸ ਤਲੀ ਤੇ ਰੱਖ ਕੇ ਲੜਨ ਵਾਲੇ ਬਾਬਾ ਦੀਪ ਸਿੰਘ ਜੀ
ਬਾਬਾ ਦੀਪ ਸਿੰਘ ਜੀ ਦਾ ਜਨਮ 26 ਜਨਵਰੀ ਸੰਨ 1682 ਈ: ਨੂੰ ਪਿਤਾ ਭਾਈ ਭਗਤਾ ਜੀ ਅਤੇ ਮਾਤਾ ਜਿਉੂਣੀ ਜੀ ਦੇ ਘਰ ਪਿੰਡ ਪਹੂਵਿੰਡ ਜ਼ਿਲ੍ਹਾ ਤਰਨਤਾਰਨ (ਪੰਜਾਬ) ਵਿਖੇ ਹੋਇਆ। ਦੋਵੇਂ ਗੁਰੂ ਘਰ ਦੇ ਬੜੇ ਪੇ੍ਰਮੀ ਸਨ। ਉਹ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਦਰਬਾਰ ਵਿੱਚ ਰਹੇ ਤੇ ਸੇਵਾ ਕਰਦੇ ਰਹੇ। ਉਹ ਆਪਣੇ ਆਪ ਨੂੰ ਗੁਰੂ ਘਰ ਦਾ ਨਿਮਾਣਾ ਸਿੱਖ ਸਮਝਦੇ ਸਨ। ਮਾਤਾ-ਪਿਤਾ ਨੇ ਬਚਪਨ ਵਿੱਚ ਉਹਨਾਂ ਦਾ ਨਾਂ ‘ਦੀਪਾ’ ਰੱਖਿਆ। ਬਾਬਾ ਦੀਪ ਸਿੰਘ ਚੜ੍ਹਦੀ ਜਵਾਨੀ ’ਚ ਤਕਰੀਬਨ 18 ਸਾਲ ਦੀ ਉਮਰ ਵਿੱਚ  ਆਪਣੇ ਮਾਤਾ-ਪਿਤਾ ਦੇ ਨਾਲ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਹੋਲਾ-ਮਹੱਲਾ ਮਨਾਉਣ ਲਈ ਪਹੁੰਚੇ। ਗੁਰੂ ਸਾਹਿਬ ਨੇ ਉਹਨਾਂ ਨੂੰ ਅਨੰਦਪੁਰ ਸਾਹਿਬ ਹੀ ਰੱਖ ਲਿਆ ਤੇ ਮਾਤਾ-ਪਿਤਾ ਆਪਣੇ ਪਿੰਡ ਵਾਪਸ ਆ ਗਏ ਆਪ ਤਿੰਨ ਸਾਲ ਗੁਰੂ ਜੀ ਦੇ ਚਰਨਾਂ ਵਿੱਚ ਰਹੇ।
ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਨੇ 1699 ਈ: ਵਿੱਚ ਜਦ ਖ਼ਾਲਸੇ ਦੀ ਸਿਰਜਣਾ ਕੀਤੀ ਤਾਂ ਉਸ ਸਮੇਂ ਵੱਡੀ ਤਾਦਾਦ ਵਿੱਚ ਸੰਗਤਾਂ ਨੇ ਖੰਡੇ-ਬਾਟੇ ਦਾ ਅੰਮ੍ਰਿਤਸਰ ਛਕਿਆ। ਬਾਬਾ ਦੀਪ ਸਿੰਘ ਜੀ ਵੀ ਅੰਮ੍ਰਿਤਸਰ ਛਕ ਕੇ ਸਿੰਘ ਸਜ ਗਏ ਅਤੇ ਨਾਂ ਦੀਪ ਸਿੰਘ ਰੱਖ ਦਿੱਤਾ ਗਿਆ। ਬਾਬਾ ਦੀਪ ਸਿੰਘ ਜੀ ਨੇ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਭਾਈ ਮਨੀ ਸਿੰਘ ਜੀ ਦੀ ਰਹਿਨੁਮਾਈ ਹੇਠ ਗੁਰਬਾਣੀ ਦਾ ਅਧਿਐਨ ਕੀਤਾ ਅਤੇ ਸ਼ਸਤਰ ਵਿੱਦਿਆ ਗ੍ਰਹਿਣ ਕੀਤੀ। ਬਾਬਾ ਜੀ ਨੇ ਸੰਸਕਿਤ, ਬਿਰਜ, ਫ਼ਾਰਸੀ ਅਤੇ ਗੁਰਮੁਖੀ ਭਾਸ਼ਾਵਾਂ ਵਿੱਚ ਮੁਹਾਰਤ ਹਾਸਲ ਕਰਕੇ ਜਿੱਥੇ ਧਰਮ ਗ੍ਰੰਥਾਂ ਦਾ ਅਧਿਐਨ ਕੀਤਾ, ਉੱਥੇ ਹੀ ਬਾਣੀ ਦਾ ਪ੍ਰਚਾਰ ਕਰਨ ਵਿੱਚ ਵੀ ਅਹਿਮ ਭੂਮਿਕਾ ਨਿਭਾਈ।
1704 ਈ: ਵਿੱਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੂੰ ਅਕਾਲ ਪੁਰਖ ਦੇ ਹੁਕਮ ਨਾਲ ਅਨੰਦਪੁਰ ਸਾਹਿਬ ਛੱਡਣਾ ਪਿਆ। ਗੁਰੂ ਜੀ ਚਮਕੌਰ ਸਾਹਿਬ, ਮਾਛੀਵਾੜਾ, ਦੀਨਾ ਕਾਂਗੜ, ਆਲਮਗੀਰ, ਕੋਟਕਪੁੂਰਾ, ਮੁਕਤਸਰ, ਲੱਖੀ-ਜੰਗਲ ਤੋਂ ਹੁੰਦੇ ਹੋਏ ਦਮਦਮਾ ਸਾਹਿਤ ਤਲਵੰਡੀ ਸਾਬੋ ਪਹੁੰਚੇ। ਗੁਰੂ ਸਾਹਿਬ ਨੇ ਆਦਿ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੀੜ ਨੂੰ ਪੂਰਨ ਰੂਪ ਦੇਣ ਦਾ ਕਾਰਜ ਭਾਈ ਮਨੀ ਸਿੰਘ ਦੁਆਰਾ ਨੇਪਰੇ ਚਾੜ੍ਹਿਆ। ਇਸ ਮਹਾਨ ਕਾਰਜ ਵਿੱਚ ਭਾਈ ਮਨੀ ਸਿੰਘ ਜੀ ਦੇ ਸਹਾਇਕ ਬਾਬਾ ਦੀਪ ਸਿੰਘ ਜੀ ਸਨ। ਉਹਨਾਂ ਇਸ ਸੇਵਾ ਨੂੰ ਸ਼ਰਧਾ ਭਾਵਨਾ ਤੇ ਸਤਿਕਾਰ ਨਾਲ ਨਿਭਾਇਆ।
ਬਾਬਾ ਦੀਪ ਸਿੰਘ ਜੀ ਜਿੱਥੇ ਨਿਧੜਕ ਯੋਧੇ ਸਨ ਉੱਥੇ ਗੁਰਬਾਣੀ ਦੇ ਮਹਾਨ ਵਿਦਵਾਨ ਅਤੇ ਲਿਖਾਰੀ ਵੀ ਸਨ। ਉਹ ਸੰਗਤਾਂ ਨੂੰ ਗੁਰਬਾਣੀ ਦੇ ਅਰਥ ਕਰਕੇ ਵੀ ਦਸਦੇ ਰਹੇ ਅਤੇ ਆਦਿ ਗ੍ਰੰਥ ਦੇ ਹੱਥ ਲਿਖਤ ਉਤਾਰੇ ਵੀ ਕਰਦੇ ਰਹੇ। ਬਾਬਾ ਦੀਪ ਸਿੰਘ ਜੀ ਨੇ 1705 ਈ: ਵਿੱਚ ਭਾਈ ਮਨੀ ਸਿੰਘ ਜੀ ਨਾਲ ਮਿਲ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਹੱਥ ਲਿਖਤ ਬੀੜਾਂ ਤਿਆਰ ਕੀਤੀਆਂ। ਬਾਬਾ ਦੀਪ ਸਿੰਘ ਜੀ ਵੱਲੋਂ ਤਿਆਰ ਕੀਤੇ ਹੱਥ ਲਿਖਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਵੱਖ-ਵੱਖ ਤਖ਼ਤ ਸਾਹਿਬਾਨ ਤੇ ਭੇਜੇ ਗਏ। ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜੋਤੀ-ਜੋਤਿ ਸਮਾਉਣ ਤੋਂ ਪਹਿਲਾਂ ਹੀ ਬਾਬਾ ਦੀਪ ਸਿੰਘ ਜੀ ਨੇ ਪ੍ਰਸਿੱਧੀ ਪ੍ਰਾਪਤ ਕਰ ਲਈ ਸੀ।
ਬਾਬਾ ਦੀਪ ਸਿੰਘ ਜੀ ਨੇ ਬਾਬਾ ਬੰਦਾ ਸਿੰਘ ਬਹਾਦਰ ਜੀ ਦੀ ਧਰਮ ਯੁੱਧਾਂ ਵਿੱਚ ਮਦਦ ਕੀਤੀ ਅਤੇ ਖ਼ਾਲਸਾ ਰਾਜ ਦੀ ਸਥਾਪਨਾ ਵਿੱਚ ਵਿਸ਼ੇਸ਼ ਭੂਮਿਕਾ ਨਿਭਾਈ। ਬਾਬਾ ਬੰਦਾ ਸਿੰਘ ਬਹਾਦਰ ਜੀ ਦੀ ਸ਼ਹੀਦੀ ਤੋਂ ਬਾਅਦ ਸ੍ਰ: ਦਰਬਾਰਾ ਸਿੰਘ ਜੀ ਅਤੇ ਨਵਾਬ ਕਪੂਰ ਸਿੰਘ ਜੀ ਨੇ ਸਿੱਖ ਕੌਮ ਨੂੰ ਜਥਿਆਂ ਵਿੱਚ ਵੰਡ ਕੇ ਲਾਮਬੰਦ ਕੀਤਾ। ਇਹਨਾਂ ਜਥਿਆਂ ਨੂੰ ਮਿਸਲਾਂ ਦਾ ਨਾਂ ਦਿੱਤਾ ਗਿਆ। ਬਾਬਾ ਦੀਪ ਸਿੰਘ ਜੀ ਨੂੰ 12 ਮਿਸਲਾਂ ਵਿੱਚੋਂ ‘ਸ਼ਹੀਦ ਮਿਸਲ’ ਦੇ ਜਥੇਦਾਰ ਦੀ ਸੇਵਾ ਵੀ ਸੌਂਪੀ ਗਈ।
ਅਹਿਮਦਸ਼ਾਹ ਅਬਦਾਲੀ ਦਾ ਪੁੱਤਰ ਤੈਮੂਰ ਸ਼ਾਹ ਸਿੱਖਾਂ ਦੀ ਚੜ੍ਹਦੀ ਕਲਾ ਤੋਂ ਪੇ੍ਰਸ਼ਾਨ ਸੀ। ਉਸ ਦੇ ਹੁਕਮ ਤੇ ਹੀ ਜਹਾਨ ਖਾਂ ਨੇ ਸਿੱਖਾਂ ਦਾ ਕਤਲੇਆਮ ਕਰਨਾ ਸ਼ੁਰੂ ਕਰ ਦਿੱਤਾ। ਉਸ ਨੂੰ ਇਹ ਵੀ ਦੱਸਿਆ ਗਿਆ ਕਿ ਜਦ ਤੱਕ ਸਿੱਖਾਂ ਦੀ ਸ਼ਕਤੀ ਦੇ ਸੋਮੇ  ਸ਼੍ਰੀ ਹਰਿਮੰਦਰ ਸਾਹਿਬ ਨੂੰ ਖ਼ਤਮ ਨਹੀਂ ਕੀਤਾ ਜਾਂਦਾ, ਉਦੋਂ ਤੱਕ ਸਿੱਖ ਨਾ ਆਪ ਚੈਨ ਨਾਲ ਬੈਠਣਗੇ ਅਤੇ ਨਾ ਹੀ ਹਾਕਮਾਂ ਨੂੰ ਸੁੱਖ ਦਾ ਸਾਹ ਲੈਣ ਦੇਣਗੇ। ਇਹ ਸਰੋਵਰ ਵਿੱਚ ਇਸ਼ਨਾਨ ਕਰਨ ਉਪਰੰਤ ਦਰਬਾਰ ਸਾਹਿਬ ਵਿੱਚ ਮੱਥਾ ਟੇਕ ਕੇ ਨਵਾਂ ਜੀਵਨ ਤੇ ਉਤਸ਼ਾਹ ਪ੍ਰਾਪਤ ਕਰ ਲੈਂਦੇ ਹਨ। ਜਹਾਨ ਖਾਂ ਨੇ ਸ਼੍ਰੀ ਹਰਿਮੰਦਰ ਸਾਹਿਬ ਨੂੰ ਢਹਿ-ਢੇਰੀ ਕਰਵਾ ਦਿੱਤਾ ਅਤੇ ਸਰੋਵਰ ਨੂੰ ਮਿੱਟੀ ਨਾਲ ਪੂਰ (ਭਰ) ਦਿੱਤਾ। ਬੇਪਤੀ ਦੀ ਇਹ ਖ਼ਬਰ ਬਾਬਾ ਦੀਪ ਸਿੰਘ ਜੀ ਨੂੰ ਦਮਦਮਾ ਸਾਹਿਬ ਮਿਲ ਗਈ। ਉਹਨਾਂ ਖੰਡਾ ਹੱਥ ਵਿੱਚ ਚੁੱਕ ਕੇ ਅਕਾਲ ਪੁਰਖ ਅੱਗੇ ਸ਼ਕਤੀ ਪ੍ਰਦਾਨ ਕਰਨ ਦੀ ਅਰਦਾਸ ਕੀਤੀ।
ਬਾਬਾ ਦੀਪ ਸਿੰਘ ਜੀ ਜਦੋਂ ਤਖ਼ਤ ਸ਼੍ਰੀ ਦਮਦਮਾ ਸਾਹਿਬ ਤੋਂ ਅੰਮ੍ਰਿਤਸਰ ਲਈ ਰਵਾਨਾ ਹੋਏ ਤਾਂ ਉਹਨਾਂ ਨਾਲ 20 ਸਿੰਘ ਸਨ। ਜਦ ਉਹ ਮਾਲਵੇ ਦੇ ਇਲਾਕੇ ਵਿੱਚੋਂ ਲੰਘੇ ਤਾਂ ਸਿੰਘਾਂ ਦੀ ਗਿਣਤੀ 5000 ਹੋ ਗਈ। ਬਾਬਾ ਦੀਪ ਸਿੰਘ ਜੀ ਜਥੇ ਸਮੇਤ ਤਰਨਤਾਰਨ ਸਾਹਿਬ ਪਹੁੰਚੇ। ਸ਼੍ਰੀ ਤਰਨਤਾਰਨ ਸਾਹਿਬ ਪਹੁੰਚ ਕੇ ਗੁਰਦੁਆਰਾ ਸਾਹਿਬ ਦੇ ਦਰਸ਼ਨ ਕੀਤੇ ਅਤੇ ਅਰਦਾਸ ਕੀਤੀ। ਪੁਸ਼ਾਕੇ ਬਦਲੇ, ਸ਼ਹੀਦੀ ਗਾਨੇ ਬੰਨ੍ਹ ਲਏ। ਬਾਬਾ ਜੀ ਨੇ ਇੱਕ ਲਕੀਰ ਖਿੱਚ ਕੇ ਕਿਹਾ ਕਿ ਜੋ ਸਿੰਘ ਸ਼ਹੀਦ ਹੋਣ ਲਈ ਤਿਆਰ ਹਨ ਸਿਰਫ਼ ਉਹੀ ਲਕੀਰ ਟੱਪਣ, ਬਾਕੀ ਵਾਪਸ ਚਲੇ ਜਾਣ। ਸਾਰੇ ਸਿੰਘ ਗੁਰਧਾਮਾਂ ਦੀ ਰਾਖੀ ਲਈ ਆਪਾ ਕੁਰਬਾਨ ਕਰਨ ਦੇ ਚਾਉ ਨਾਲ ਜੈਕਾਰੇ ਛੱਡਦੇ ਲਕੀਰ ਲੰਘ (ਟੱਪ) ਗਏ।

ਸ਼੍ਰੀ ਤਰਨਤਾਰਨ ਸਾਹਿਬ ਤੋਂ 8 ਕਿਲੋਮੀਟਰ ਦੀ ਦੂਰੀ ਉੱਤੇ ਸਥਿਤ ਪਿੰਡ ਗੋਹਲਵੜ ਵਿਖੇ ਘਮਸਾਣ ਦਾ ਯੁੱਧ ਹੋਇਆ। ਜਹਾਨ ਖਾਂ ਨੇ 20,000 ਦੀ ਸ਼ਕਤੀਸ਼ਾਲੀ ਸੈਨਾ ਲੈ ਕੇ ਸਿੰਘਾਂ ਉੱਤੇ ਹਮਲਾ ਕਰ ਦਿੱਤਾ। ਬਾਬਾ ਦੀਪ ਸਿੰਘ ਜੀ ਨੇ ਸਿੰਘਾਂ ਨੂੰ ਦੁਸ਼ਮਣ ਦੀਆਂ ਫ਼ੌਜਾਂ ’ਤੇ ਟੁੱਟ ਪੈਣ ਲਈ ਲਲਕਾਰਿਆ। ਇਸ ਜੰਗ ਵਿੱਚ ਬਾਬਾ ਦੀਪ ਸਿੰਘ ਜੀ ਆਪਣੇ 18 ਸੇਰ ਦੇ (ਦੋ ਧਾਰੇ) ਖੰਡੇ ਨਾਲ ਜ਼ਾਲਮਾਂ ਦੇ ਆਹੂ ਲਾਹੁੰਦਿਆਂ ਅੱਗੇ ਵੱਧ ਰਹੇ ਸਨ। ਜਹਾਨ ਖਾਂ ਦੇ ਬਹੁਤ ਸਾਰੇ ਸਿਪਾਹੀ ਦੌੜ ਗਏ ਤੇ ਵੱਡੀ ਗਿਣਤੀ ਵਿੱਚ ਮਾਰੇ ਗਏ। ਬਾਬਾ ਦੀਪ ਸਿੰਘ ਜੀ ਦੇ ਕਈ ਸਾਥੀ ਜੰਗ ਦੌਰਾਨ ਸ਼ਹਾਦਤ ਦਾ ਜਾਮ ਪੀ ਗਏ। ਅਮਾਨ ਖਾਂ ਨਾਲ ਆਹਮਣੇ-ਸਾਹਮਣੇ ਦੀ ਜੰਗ ਦੌਰਾਨ ਦੋਹਾਂ ਦੇ ਸਾਂਝੇ ਵਾਰ ਨਾਲ ਦੋਨਾਂ ਦੇ ਸੀਸ ਧੜ ਨਾਲੋਂ ਅੱਡ ਹੋ ਗਏ। ਅਮਾਨ ਖਾਂ ਦੀ ਤਾਂ ਮੌਕੇ ’ਤੇ ਹੀ ਮੌਤ ਹੋ ਗਈ ਪਰ ਬਾਬਾ ਦੀਪ ਸਿੰਘ ਜੀ ਨੇ ਇੱਕ ਹੱਥ ਦੀ ਤਲੀ ਨਾਲ ਆਪਣੇ ਸੀਸ ਨੂੰ ਸੰਭਾਲਿਆ ਅਤੇ ਦੂਜੇ ਹੱਥ ਨਾਲ ਖੰਡਾ ਚਲਾਉਂਦੇ (ਵਾਹੁੰਦੇ) ਹੋਏ ਅੱਗੇ ਵਧਦੇ ਗਏ। ਬਾਬਾ ਜੀ ਦਾ ਦਿਰੜ੍ਹ ਨਿਸ਼ਚਾ ਸੀ ਕਿ ਉਹ ਸ਼੍ਰੀ ਦਰਬਾਰ ਸਾਹਿਬ ਜੀ ਦੀ ਬੇਅਦਬੀ ਕਰਨ ਵਾਲਿਆਂ ਨੂੰ ਸਜ਼ਾ ਦੇਣ ਉਪਰੰਤ ਆਪਣਾ ਸੀਸ ਗੁਰੂ ਜੀ ਦੇ ਚਰਨਾਂ ਵਿੱਚ ਭੇਟ ਕਰਕੇ ਹੀ ਸ਼ਹੀਦੀ ਪ੍ਰਾਪਤ ਕਰਨਗੇ। ਬਾਬਾ ਦੀਪ ਸਿੰਘ ਜੀ ਨੂੰ ਪ੍ਰਣ ਚੇਤੇ ਆਇਆ, ਉਹਨਾਂ ਆਪਣਾ ਸੀਸ ਖੱਬੇ ਹੱਥ ਦੀ ਤਲੀ ਨਾਲ ਸੰਭਾਲਦੇ ਹੋਏ, ਜ਼ਾਲਮਾਂ ਨਾਲ ਲੜਦੇ ਹੋਏ, ਸ਼੍ਰੀ ਹਰਿਮੰਦਰ ਸਾਹਿਬ ਦੀ ਪਰਕਰਮਾ ਵਿੱਚ ਆਪਣਾ ਸੀਸ ਭੇਟ ਕਰਕੇ 11 ਨਵੰਬਰ ਸੰਨ 1757 ਈ: ਨੂੰ 75 ਸਾਲ ਦੀ ਉਮਰ ਬਤੀਤ ਕਰਕੇ ਸ਼ਹੀਦੀ ਪ੍ਰਾਪਤ ਕੀਤੀ।
ਬਾਬਾ ਦੀਪ ਸਿੰਘ ਜੀ ਨੇ ਜਿੱਥੇ ਸ਼ਹੀਦੀ ਪ੍ਰਾਪਤ ਕੀਤੀ, ਉਹ ਸਥਾਨ ਸ਼੍ਰੀ ਦਰਬਾਰ ਸਾਹਿਬ ਜੀ ਦੀ ਪਰਕਰਮਾ ਵਿੱਚ ਸਸ਼ੋਭਿਤ ਹੈ। ਸ਼ਹੀਦ ਬਾਬਾ ਦੀਪ ਸਿੰਘ ਜੀ ਅਤੇ ਹੋਰ ਸਿੰਘਾਂ ਦਾ ਜਿੱਥੇ ਸਸਕਾਰ ਕੀਤਾ ਗਿਆ, ਉੱਥੇ ਗੁਰਦੁਆਰਾ ਸ਼ਹੀਦਾਂ ਸਸ਼ੋਭਿਤ ਹੈ।
ਬਾਬਾ ਦੀਪ ਸਿੰਘ ਜੀ ਚੈਰੀਟੇਬਲ ਟਰਸਟ ਅੰਮ੍ਰਿਤਸਰ ਵੱਲੋਂ ਧੰਨ-ਧੰਨ ਬਾਬਾ ਦੀਪ ਸਿੰਘ ਜੀ ਦਾ ਜਨਮ ਦਿਹਾੜਾ ਮਿਤੀ 26 ਜਨਵਰੀ ਦਿਨ ਵੀਰਵਾਰ ਨੂੰ ਗੁਰਦੁਆਰਾ ਸ਼ਹੀਦ ਗੰਜ ਸਾਹਿਬ, ਸ਼੍ਰੀ ਅੰਮ੍ਰਿਤਸਰ ਸਾਹਿਬ ਵਿਖੇ ਬੜੀ ਸ਼ਰਧਾ ਅਤੇ ਭਾਵਨਾ ਨਾਲ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਮਨਾਇਆ ਜਾ ਰਿਹਾ ਹੈ। ਜਿਸ ਵਿੱਚ ਪੰਥ ਦੇ ਪ੍ਰਸਿੱਧ ਰਾਗੀ, ਪ੍ਰਚਾਰਕ, ਉੱਘੀਆਂ ਸ਼ਖ਼ਸੀਅਤਾਂ ਗੁਰਮਤਿ ਵਿਚਾਰਾਂ ਤੇ ਗੁਰਬਾਣੀ ਦੇ ਰਸ-ਭਿੰਨੇ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕਰਨਗੇ। ਗੁਰੂ ਕਾ ਲੰਗਰ ਅਤੁੱਟ ਵਰਤੇਗਾ।
ਕਰਨੈਲ ਸਿੰਘ ਐੱਮ.ਏ. ਲੁਧਿਆਣਾ
#1138/63-ਏ, ਗੁਰੂ ਤੇਗ਼ ਬਹਾਦਰ ਨਗਰ,
ਗਲੀ ਨੰਬਰ 1, ਚੰਡੀਗੜ੍ਹ ਰੋਡ, ਜਮਾਲਪੁਰ,
ਲੁਧਿਆਣਾ।    

 

ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੂੰ ਵੱਡੀ ਰਾਹਤ ਹਾਈ ਕੋਰਟ ਨੇ ਦਿੱਤੀ ਰੈਗੂਲਰ ਜ਼ਮਾਨਤ

ਚੰਡੀਗੜ੍ਹ, 25 ਜਨਵਰੀ (ਗੁਰਕੀਰਤ ਜਗਰਾਉਂ /ਮਨਜਿੰਦਰ ਗਿੱਲ ) ਜਬਰ ਜਨਾਹ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਸਾਬਕਾ ਵਿਧਾਇਕ ਸਿਮਰਜੀਤ ਬੈਂਸ ਨੂੰ ਹਾਈ ਕੋਰਟ ਨੇ ਬੁੱਧਵਾਰ ਨੂੰ ਵੱਡੀ ਰਾਹਤ ਦਿੰਦੇ ਹੋਏ ਉਨ੍ਹਾਂ ਨੂੰ ਇਸ ਮਾਮਲੇ ’ਚ ਰੈਗੂਲਰ ਜ਼ਮਾਨਤ ਦੇ ਦਿੱਤੀ ਹੈ। ਜਸਟਿਸ ਅਨੂਪ ਚਿਤਕਾਰਾ ਨੇ ਬੈਂਸ ਨੂੰ ਰੈਗੂਲਰ ਜ਼ਮਾਨਤ ਦਿੰਦੇ ਹੋਏ ਉਨ੍ਹਾਂ ਨੂੰ ਇਸ ਕੇਸ ਦੇ ਗਵਾਹਾਂ ਤੇ ਪੀੜਤਾਂ ਤੋਂ ਦੂਰ ਰਹਿਣ ਤੇ ਉਨ੍ਹਾਂ ਨੂੰ ਫੋਨ, ਮੈਸੇਜ ਜਾਂ ਕਿਸੇ ਵੀ ਹੋਰ ਸਾਧਨ ਨਾਲ ਸੰਪਰਕ ਨਾ ਕਰਨ ਦੀ ਚਿਤਾਵਨੀ ਦੇ ਦਿੱਤੀ ਹੈ।   ਜ਼ਿਕਰਯੋਗ ਹੈ ਕਿ ਇਕ ਮਹਿਲਾ ਦੀ ਸ਼ਿਕਾਇਤ ’ਤੇ ਲੁਧਿਆਣਾ ਦੀ ਜ਼ਿਲ੍ਹਾ ਅਦਾਲਤ ਨੇ 10 ਜੁਲਾਈ ਨੂੰ ਸਿਮਰਜੀਤ ਸਿੰਘ ਬੈਂਸ ਖ਼ਿਲਾਫ਼ ਐੱਫਆਈਆਰ ਦਰਜ ਕੀਤੇ ਜਾਣ ਦੇ ਹੁਕਮ ਦਿੱਤੇ ਸਨ। ਇਸ ਮਾਮਲੇ ਦੇ ਟ੍ਰਾਇਲ ’ਚ ਸ਼ਾਮਿਲ ਨਾ ਹੋਣ ’ਤੇ ਅਦਾਲਤ ਨੇ ਉਨ੍ਹਾਂ ਨੂੰ ਭਗੌੜਾ ਕਰਾਰ ਦੇ ਦਿੱਤਾ ਸੀ। ਆਖ਼ਰਕਾਰ ਬੈਂਸ ਨੇ 11 ਜੁਲਾਈ ਨੂੰ ਅਦਾਲਤ ’ਚ ਸਮਰਪਨ ਕਰ ਦਿੱਤਾ ਸੀ। ਇਸ ਮਾਮਲੇ ’ਚ ਸਿਮਰਜੀਤ ਬੈਂਸ ਨੇ ਪਹਿਲਾਂ ਲੁਧਿਆਣਾ ਦੀ ਅਦਾਲਤ ’ਚ ਰੈਗੂਲਰ ਜ਼ਮਾਨਤ ਦਿੱਤੇ ਜਾਣ ਦੀ ਮੰਗ ਕੀਤੀ ਸੀ ਜਿਹੜੀ 9 ਸਤੰਬਰ ਨੂੰ ਖਾਰਜ ਹੋ ਗਈ ਸੀ। ਲਿਹਾਜ਼ਾ ਹੁਣ ਬੈਂਸ ਨੇ ਇਸ ਮਾਮਲੇ ’ਚ ਹਾਈ ਕੋਰਟ ’ਚ ਪਟੀਸ਼ਨ ਦਾਖ਼ਲ ਕਰ ਕੇ ਰੈਗੂਲਰ ਜ਼ਮਾਨਤ ਦਿੱਤੇ ਜਾਣ ਦੀ ਮੰਗ ਕੀਤੀ ਸੀ। ਜਸਟਿਸ ਅਨੂਪ ਚਿਤਕਾਰਾ ਨੇ ਬੁੱਧਵਾਰ ਨੂੰ ਉਨ੍ਹਾਂ ਦੀ ਇਸ ਜ਼ਮਾਨਤ ਪਟੀਸ਼ਨ ਨੂੰ ਮਨਜ਼ੂਰ ਕਰਦੇ ਹੋਏ ਸ਼ਰਤਾਂ ਸਹਿਤ ਜ਼ਮਾਨਤ ਦੇ ਦਿੱਤੀ ਹੈ।

ਨਵਜੋਤ ਸਿੱਧੂ ਅੱਜ ਨਹੀਂ ਹੋਣਗੇ ਰਿਹਾਅ, ਰਾਜ ਭਵਨ ਨਹੀਂ ਗਈ ਕੈਦੀਆਂ ਦੀ ਰਿਹਾਈ ਦੀ ਫਾਈਲ

ਚੰਡੀਗੜ੍ਹ, 25 ਜਨਵਰੀ (ਗੁਰਕੀਰਤ ਜਗਰਾਉਂ /ਮਨਜਿੰਦਰ ਗਿੱਲ )  ਚੰਗੇ ਵਿਹਾਰ ਵਾਲੇ ਕੈਦੀਆਂ ਨੂੰ ਗਣਤੰਤਰ ਦਿਵਸ ’ਤੇ ਪੰਜਾਬ ਸਰਕਾਰ ਵੱਲੋਂ ਰਿਹਾਅ ਕਰਨ ਵਾਲੀ ਫਾਈਲ ਬੁੱਧਵਾਰ ਨੂੰ ਵੀ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਕੋਲ ਨਹੀਂ ਭੇਜੀ ਗਈ। ਇਸ ਨਾਲ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਗਣਤੰਤਰ ਦਿਵਸ ’ਤੇ ਸਮੇਂ ਤੋਂ ਪਹਿਲਾਂ ਰਿਹਾਈ ਬਾਰੇ ਲਗਾਈ ਜਾ ਰਹੀ ਕਿਆਸ ਅਰਾਈ ਖ਼ਤਮ ਹੋ ਗਈ। ਸਿੱਧੂ ਵੀਰਵਾਰ ਨੂੰ ਜੇਲ੍ਹ ਤੋਂ ਰਿਹਾਅ ਨਹੀਂ ਹੋ ਸਕਣਗੇ।  ਹਾਲਾਂ ਕਿ ਸਿੱਧੂ ਕੈਂਪ ਦੇ ਨੇਤਾਵਾਂ ਨੂੰ ਪੂਰਾ ਭਰੋਸਾ ਸੀ ਕਿ ਸਿੱਧੂ ਵੀਰਵਾਰ ਨੂੰ ਰਿਹਾਅ ਹੋ ਜਾਣਗੇ। ਇਸ ਦੌਰਾਨ ਬੁੱਧਵਾਰ ਨੂੰ ਸਿੱਧੂ ਦਾ ਨਿੱਜੀ ਤੌਰ ’ਤੇ ਪਟਿਆਲਾ ਜੇਲ੍ਹ ’ਚ ਰਖਵਾਇਆ ਸਾਮਾਨ ਵੀ ਵਾਪਸ ਲਿਜਾਇਆ ਗਿਆ। ਇਸ ’ਚ ਸਿੱਧੂ ਦੀਆਂ ਕਸਰਤ ਕਰਨ ਵਾਲੀਆਂ ਮਸ਼ੀਨਾਂ ਤੇ ਕੁਝ ਹੋਰ ਸਾਮਾਨ ਸ਼ਾਮਿਲ ਹਨ। ਜੇਲ੍ਹ ’ਚ ਰੱਖੀ ਉਨ੍ਹਾਂ ਦੀ ਆਧੁਨਿਕ ਟ੍ਰੇਡ ਮਿੱਲ ਕਮ ਸਾਈਕਲਿੰਗ ਮਸ਼ੀਨ ਵੀ ਬੁੱਧਵਾਰ ਨੂੰ ਵਾਪਸ ਉਨ੍ਹਾਂ ਦੇ ਘਰ ਲਿਜਾਈ ਗਈ, ਪਰ ਦੇਰ ਸ਼ਾਮ ਤੱਕ ਮੁੱਖ ਮੰਤਰੀ ਭਗਵੰਤ ਮਾਨ ਦੀ ਮੋਹਰ ਨਾ ਲੱਗਣ ਕਾਰਨ ਕੈਦੀਆਂ ਦੀ ਰਿਹਾਈ ਦੀ ਫਾਈਲ ਰਾਜਪਾਲ ਨੂੰ ਨਹੀਂ ਭੇਜੀ ਜਾ ਸਕੀ। ਜ਼ਿਕਰਯੋਗ ਹੈ ਕਿ ਜੇਲ੍ਹ ਵਿਭਾਗ ਵੱਲੋਂ ਨਵਜੋਤ ਸਿੰਘ ਸਿੱਧੂ ਸਮੇਤ ਚਾਰ ਦਰਜਨ ਤੋਂ ਵੱਧ ਕੈਦੀਆਂ ਨੂੰ ਉਨ੍ਹਾਂ ਦੇ ਚੰਗੇ ਵਿਹਾਰ ਨੂੰ ਦੇਖਦੇ ਹੋਏ ਸਮੇਂ ਤੋਂ ਪਹਿਲਾਂ ਰਿਹਾਅ ਕਰਨ ਲਈ ਫਾਈਲ ਮੁੱਖ ਮੰਤਰੀ ਕੋਲ ਭੇਜੀ ਗਈ ਸੀ।

 

ਜਨਮਦਿਨ ✍️ ਕਰਮਜੀਤ ਕੌਰ-ਸ਼ਹਿਰ-ਮਲੋਟ

ਪੈਸੇ ਜਾਂ ਕੋਈ ਗਿਫ਼ਟ ਨਾ ਮੰਗਾਂ

ਪਰ ਮੰਗਣੋਂ ਭੋਰਾ ਨਾ ਸੰਗਾਂ

ਦੇ ਦਿਓ ਬਸ ਦਿਲੋਂ ਦੁਆਵਾਂ

ਹੌਂਸਲੇ ਨਾਲ ਜਿਉਂਦੀ ਜਾਵਾਂ।

 

ਵਧੀਆ ਲਿਖ-ਲਿਖ ਲਿਖਤਾਂ ਪਾਵਾਂ

ਪਿਆਰ ਤੁਹਾਡੇ ਤੋਂ ਪਾਉਂਦੀ ਜਾਵਾਂ

ਵਧੀਆ ਲੰਘਿਆ ਸਾਥ ਤੁਹਾਡਾ

ਅੱਗੋਂ ਸਾਥ ਨਿਭਾਉਂਦੀ ਜਾਵਾਂ।

 

ਜਨਮਦਿਨ ਤੇ "ਕੰਮੋ" ਸਭਦੀ

ਧੁਰ ਅੰਦਰੋਂ ਮੈਂ ਖੈਰ ਮਨਾਵਾਂ

ਜਿੰਦਗੀ ਥੋੜ੍ਹੀ ਇਸ ਦੁਨੀਆਂ ਤੇ

ਹਰ ਪਲ ਖੁਸ਼ੀਆਂ ਨਾਲ ਬਿਤਾਵਾਂ।

 

ਕਰਮਜੀਤ ਕੌਰ,ਸ਼ਹਿਰ-ਮਲੋਟ

ਜਿਲ੍ਹਾ -,ਸ਼੍ਰੀ ਮੁਕਤਸਰ ਸਾਹਿਬ, ਪੰਜਾਬ

ਜ਼ਿਲ੍ਹਾ ਫ਼ਾਜ਼ਿਲਕਾ ਦੇ ਤਿੰਨ ਪ੍ਰਿੰਸੀਪਲ ਸਿਖਲਾਈ ਲਈ ਜਾਣਗੇ ਸਿੰਗਾਪੁਰ

ਅੰਤਰਰਾਸ਼ਟਰੀ ਪੱਧਰ ਦੀ ਸਿਖਲਾਈ ਹੁਨਰ ਵਿਕਾਸ ਵਿੱਚ ਹੋਵੇਗੀ ਸਹਾਈ : ਡਾ. ਬੱਲ,ਪੰਕਜ਼ ਅੰਗੀ

ਫਾਜ਼ਿਲਕਾ 25 ਜਨਵਰੀ (ਰਣਜੀਤ ਸਿੱਧਵਾਂ) : ਸਿੱਖਿਆ ਪੰਜਾਬ ਸਰਕਾਰ ਦੇ ਏਜੰਡੇ ਦਾ ਮੁੱਖ ਹਿੱਸਾ ਹੈ। ਭਗਵੰਤ ਮਾਨ ਸਰਕਾਰ ਪਹਿਲੇ ਦਿਨ ਤੋਂ ਹੀ ਪੰਜਾਬ ਨੂੰ ਸਿੱਖਿਆ ਪੱਖੋਂ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਪੂਰੀ ਵਚਨਬੱਧਤਾ ਨਾਲ ਕੰਮ ਕਰ ਰਹੀ ਹੈ।ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਦੀ ਦੂਰਦਰਸ਼ੀ ਸੋਚ ਦੇ ਪਹਿਰਾ ਦਿੰਦਿਆਂ ਅਤੇ ਸਿੱਖਿਆ ਮੰਤਰੀ ਪੰਜਾਬ ਸਰਦਾਰ ਹਰਜੋਤ ਸਿੰਘ ਬੈਂਸ ਦੀ ਅਗਵਾਈ ਵਿੱਚ ਸਿੱਖਿਆ ਵਿਭਾਗ ਵੱਲੋਂ ਸਕੂਲਾਂ ਦੇ ਢਾਚਾਗਤ ਵਿਕਾਸ ਅਤੇ ਸਿੱਖਿਆ ਸੁਧਾਰਾਂ ਨੂੰ ਬੜਾਵਾ ਦਿੱਤਾ ਜਾ ਰਿਹਾ ਹੈ।ਇਸ ਪ੍ਰੋਗਰਾਮ ਨੂੰ ਅੱਗੇ ਵਧਾਉਂਦਿਆਂ ਪੰਜਾਬ ਦੇ 36 ਪ੍ਰਿੰਸੀਪਲਾਂ ਨੂੰ ਅੰਤਰਰਾਸ਼ਟਰੀ ਸਿਖਲਾਈ ਲਈ ਸਿੰਗਾਪੁਰ ਭੇਜਿਆ ਜਾ ਰਿਹਾ ਹੈ। ਜਿਸ ਵਿੱਚ ਜ਼ਿਲ੍ਹਾ ਫ਼ਾਜ਼ਿਲਕਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੰਧਵਾਲਾ ਹਾਜ਼ਰ ਖਾਂ ਦੇ ਪ੍ਰਿੰਸੀਪਲ ਕਮ ਜ਼ਿਲ੍ਹਾ ਸਮਾਰਟ ਸਕੂਲ ਮੈਂਟਰ ਪ੍ਰਦੀਪ ਕੰਬੋਜ,ਡਾਇਟ ਪ੍ਰਿੰਸੀਪਲ ਡਾ. ਰਚਨਾ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੱਤਰੇ ਵਾਲਾ ਦੇ ਪ੍ਰਿੰਸੀਪਲ ਮੈਡਮ ਨਵਜੋਤ ਖੈਰਾ ਦੀ ਇਸ ਅੰਤਰਰਾਸ਼ਟਰੀ ਸਿਖਲਾਈ ਪ੍ਰੋਗਰਾਮ ਲਈ ਚੋਣ ਹੋਈ ਹੈ। ਇਸ ਮੌਕੇ ਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਸਕੈਡੰਰੀ ਡਾ. ਸੁਖਵੀਰ ਸਿੰਘ ਬੱਲ, ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਦੌਲਤ ਰਾਮ, ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਪੰਕਜ਼ ਕੁਮਾਰ ਅੰਗੀ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਮੈਡਮ ਅੰਜੂ ਸੇਠੀ ਨੇ ਖੁਸ਼ੀ ਜ਼ਾਹਰ ਕਰਦਿਆਂ ਕਿਹਾ ਕਿ ਇਹ ਚੁਣੇ ਗਏ  ਪ੍ਰਿੰਸੀਪਲ ਸਿੰਗਾਪੁਰ ਦੀਪ੍ਰਿੰਸੀਪਲ ਅਕੈਡਮੀ ਤੋਂ ਸਿਖਲਾਈ ਪ੍ਰਾਪਤ ਕਰਕੇ ਆਪਣੇ ਹੁਨਰ ਨੂੰ ਹੋਰ ਨਿਖਾਰਨਗੇ। ਉਨ੍ਹਾਂ ਕਿਹਾ ਕਿ ਇਸ ਅੰਤਰਰਾਸ਼ਟਰੀ ਸਿਖਲਾਈ ਨਾਲ ਇਹਨਾਂ ਪ੍ਰਿੰਸੀਪਲਾਂ ਦੇ ਲੀਡਰਸ਼ਿਪ ਦੇ ਗੁਣਾਂ ਵਿੱਚ ਹੋਰ ਨਿਖਾਰ ਆਵੇਗਾ। ਇਸ ਮੌਕੇ ਤੇ ਪ੍ਰਿੰਸੀਪਲ ਪ੍ਰਦੀਪ ਕੰਬੋਜ, ਡਾ. ਰਚਨਾ ਅਤੇ ਮੈਡਮ ਨਵਜੋਤ ਖੈਰਾ ਨੇ ਕਿਹਾ ਕਿ ਵਿਭਾਗ ਵੱਲੋਂ ਉਹਨਾਂ ਤੇ ਪ੍ਰਗਟਾਏ ਵਿਸ਼ਵਾਸ ਤੇ ਪੂਰੀ ਤਰ੍ਹਾਂ ਖਰਾ ਉਤਰਨਗੇ ਅਤੇ ਟਰੇਨਿੰਗ ਲੈ ਕੇ ਇਸ ਦਾ ਅੱਗੇ ਪ੍ਰਸਾਰ ਕਰਨਗੇ। ਇਸ ਮੌਕੇ ਤੇ ਜ਼ਿਲ੍ਹਾ ਫ਼ਾਜ਼ਿਲਕਾ ਦੇ ਸਮੂਹ ਬੀਐਨਓ,ਵੱਖ-ਵੱਖ ਸਕੂਲਾਂ ਦੇ ਪ੍ਰਿੰਸੀਪਲਾਂ ਅਤੇ ਅਧਿਆਪਕਾਂ ਵੱਲੋਂ ਵਧਾਈਆਂ ਅਤੇ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ।

ਡੀਜੀਪੀ ਵੱਲੋਂ ਜਾਰੀ ਹੁਕਮਾਂ ਅਨੁਸਾਰ ਲੁਧਿਆਣਾ ਪੁਲਿਸ ਦੇ 76 ਪੁਲਿਸ ਅਧਿਕਾਰੀਆਂ ਨੂੰ ਮਿਲੀ ਤਰੱਕੀ 

ਲੁਧਿਆਣਾ 25 ਜਨਵਰੀ (ਰਣਜੀਤ ਸਿੱਧਵਾਂ)  ਡੀਜੀਪੀ ਪੰਜਾਬ ਵੱਲੋਂ ਜਾਰੀ ਹੁਕਮਾਂ ਅਨੁਸਾਰ ਸੀਪੀ ਲੁਧਿਆਣਾ ਨੇ ਲੁਧਿਆਣਾ ਪੁਲਿਸ ਦੇ 76 ਪੁਲਿਸ ਅਧਿਕਾਰੀਆਂ (2 ਇੰਸਪੈਕਟਰ ਵਜੋਂ, 35 ਨੂੰ ਐਸਆਈ ਅਤੇ 39 ਏਐਸਆਈ ਵਜੋਂ) ਨੂੰ ਗਣਤੰਤਰ ਦਿਵਸ ਮੌਕੇ ਵੱਖ-ਵੱਖ ਰੈਂਕਾਂ ਵਿੱਚ ਤਰੱਕੀ ਦਿੱਤੀ। ਸੀ.ਪੀ.ਲੁਧਿਆਣਾ ਨੇ ਉਨ੍ਹਾਂ ਨੂੰ ਵਧਾਈ ਦਿੱਤੀ ਅਤੇ ਸਖ਼ਤ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ ਕਿਉਂਕਿ ਜਿਨ੍ਹਾਂ ਉੱਚਾ ਰੈਂਕ ਹੁੰਦਾ ਹੈ, ਓਨੀ ਹੀ ਜ਼ਿੰਮੇਵਾਰੀ ਹੁੰਦੀ ਹੈ। ਪਦਉੱਨਤ ਹੋਏ ਸਾਰੇ ਅਧਿਕਾਰੀਆਂ ਨੇ ਖੁਸ਼ੀ ਮਹਿਸੂਸ ਕੀਤੀ ਅਤੇ ਹੋਰ ਤਨਦੇਹੀ ਅਤੇ ਇਮਾਨਦਾਰੀ ਨਾਲ ਕੰਮ ਕਰਨ ਦਾ ਵਾਅਦਾ ਕੀਤਾ।

ਸੰਵੇਦਨਾ ਭਰਪੂਰ ਅਤੇ ਪ੍ਰੇਰਣਾਦਾਇਕ ਰਿਹਾ ਪੂਨਮ ਸਿੰਘ ( ਪ੍ਰੀਤਲੜੀ ) ਜੀ ਨਾਲ ਸਿਰਜਣਾ ਦੇ ਆਰ ਪਾਰ ਅੰਤਰਰਾਸ਼ਟਰੀ ਵੈਬੀਨਾਰ 

ਬਰਨਾਲਾ, 25 ਜਨਵਰੀ  ( ਅਵਤਾਰ ਸਿੰਘ ਰਾਏਸਰ )  ਪੰਜਾਬ ਸਾਹਿਤ ਅਕਾਦਮੀ ਦੇ ਪ੍ਰਧਾਨ ਡਾ ਸਰਬਜੀਤ ਕੌਰ ਸੋਹਲ ਜੀ ਅਤੇ ਅੰਤਰਰਾਸ਼ਟਰੀ ਸਾਹਿਤਕ ਸਾਂਝਾ ਦੇ ਸੰਸਥਾਪਕ ਰਮਿੰਦਰ ਰੰਮੀ ਦੀ ਯੋਗ ਅਗਵਾਈ ਵਿੱਚ ਔਨਲਾਈਨ ਮਹੀਨਾਵਾਰ ਪ੍ਰੋਗਰਾਮ ਸਿਰਜਣਾ ਦੇ ਆਰ ਪਾਰ ਯਾਦਗਾਰੀ ਹੋ ਨਿੱਬੜਿਆ।ਇਸ ਪ੍ਰੋਗਰਾਮ ਦਾ ਅਰੰਭ ਪ੍ਰਧਾਨ ਰਿੰਟੂ ਭਾਟੀਆ ਜੀ ਨੇ ਪੂਨਮ ਸਿੰਘ ਜੀ ਨੂੰ ਨਿੱਘੀ ਜੀ ਆਇਆਂ ਕਹਿੰਦਿਆਂ ਕੀਤਾ। ਉਪਰੋਕਤ ਇਸ ਪ੍ਰੋਗਰਾਮ ਦੇ ਸੰਚਾਲਕ ਪ੍ਰੋ ਕੁਲਜੀਤ ਕੌਰ ਨੇ ਪੂਨਮ ਜੀ ਅਤੇ ਪ੍ਰੀਤਲੜੀ ਮੈਗਜ਼ੀਨ ਦੀ ਗੂੜੀ ਸਾਂਝ ਬਾਰੇ ਦੱਸ ਦਿਆਂ ਪੂਨਮ ਜੀ ਦੇ ਬਚਪਨ ਤੋਂ ਹੁਣ ਤੱਕ ਦੇ ਜੀਵਨ ਸਫ਼ਰ ਬਾਰੇ ਗੱਲਬਾਤ ਕੀਤੀ। ਪੂਨਮ ਸਿੰਘ ਨੇ ਆਪਣੇ ਬਚਪਨ ਵਿੱਚ ਆਪਣੇ ਕਮਿਊਨਿਸਟ ਮਾਪਿਆਂ ਕਾਮਰੇਡ ਸ੍ਰੀ ਮਦਨ ਅਤੇ ਮਾਂ ਸ਼ੀਲਾ ਦੀਦੀ ਦਾ ਆਪਣੀ ਸੋਚ ਉਪਰ ਪ੍ਰਭਾਵ, ਕੀਨੀਆ ਅਤੇ ਹੋਰ ਦੇਸ਼ਾਂ ਵਿੱਚ ਬਿਤਾਏ ਸਾਲ, ਸਕੂਲ ਅਤੇ ਕਾਲਜ ਨਾਲ ਜੁੜੀਆਂ ਯਾਦਾਂ, ਰੰਗਮੰਚ ਨਾਲ ਸੰਬੰਧਿਤ ਕਲਾ, ਗੁਰਬਖਸ਼ ਸਿੰਘ ਪ੍ਰੀਤਲੜੀ ਜੀ ਦੀ ਵਿਚਾਰਧਾਰਾ ਦਾ ਜੀਵਨ ਉਪਰ ਪ੍ਰਭਾਵ, ਨਵਤੇਜ ਸਿੰਘ ਜੀ ਵੱਲੋਂ ਮਿਲਿਆ ਹੌਂਸਲਾ ਉਤਸ਼ਾਹ,ਸ੍ਰੀ ਸੁਮੀਤ ਸਿੰਘ ਦਾ ਪਿਆਰ ਭਰਪੂਰ ਸਾਥ ,ਸੁਮੀਤ ਸਿੰਘ ਜੀ ਦੇ ਵਿਛੜਨ ਤੋਂ ਬਾਅਦ ਪਰਿਵਾਰ ਵੱਲੋਂ ਮਿਲਿਆ ਢਾਰਸ,ਸ੍ਰੀ ਰਤੀ ਕੰਤ ਸਿੰਘ ਜੀ ਦਾ ਸਹਿਯੋਗ ਅਤੇ ਸਾਥ ਬਾਰੇ ਖੁੱਲ੍ਹ ਕੇ ਗੱਲਬਾਤ ਕੀਤੀ। ਪ੍ਰੀਤਲੜੀ ਮੈਗਜ਼ੀਨ ਦਾ ਚੌਥੀ ਪੀੜ੍ਹੀ ਦੇ ਹੱਥਾਂ ਵਿੱਚ ਪੂਨਮ ਸਿੰਘ ਜੀ ਦੀ ਬੇਟੀ ਸਮੀਆਂ ਸਿੰਘ ਦੇ ਹੱਥਾਂ ਵਿੱਚ ਵਿਕਸਤ ਹੋਣ ਤੇ ਪੂਨਮ ਸਿੰਘ ਨੇ ਤਸੱਲੀ ਪ੍ਰਗਟ ਕੀਤੀ।

ਮੀਡੀਆ ਅਤੇ ਪੱਤਰਕਾਰੀ ਵਿਚ ਔਰਤਾਂ ਨੂੰ ਪੈਦਾ ਹੋਣ ਵਾਲੀਆਂ ਚੁਨੌਤੀਆਂ ਬਾਰੇ ਵੀ ਉਹਨਾਂ ਚਰਚਾ ਕੀਤੀ। ਸੋਸ਼ਲ ਮੀਡੀਆ ਦਾ ਸਥਾਪਿਤ ਪੱਤਰਕਾਰੀ ਉਪਰ ਪ੍ਰਭਾਵ ਬਾਰੇ ਵੀ ਦੱਸਿਆ। ਪੰਜਾਬ ਸਾਹਿਤ ਅਕਾਦਮੀ ਦੇ ਪ੍ਰਧਾਨ ਡਾ ਸਰਬਜੀਤ ਕੌਰ ਸੋਹਲ ਜੀ ਨੇ ਪੂਨਮ ਸਿੰਘ ਦਾ ਧੰਨਵਾਦ ਕਰਦਿਆਂ  ਪੰਜਾਬੀ ਪੱਤਰਕਾਰੀ ਵਿਚ ਉਹਨਾਂ ਵੱਲੋਂ ਦਿੱਤੇ ਜਾ ਰਹੇ ਯੋਗਦਾਨ ਲਈ ਸ਼ਲਾਘਾ ਕੀਤੀ। ਰਮਿੰਦਰ ਰੰਮੀ ਜੀ ਨੇ ਗੁਰਬਖਸ਼ ਸਿੰਘ ਪ੍ਰੀਤਲੜੀ ਅਤੇ ਨਵਤੇਜ ਸਿੰਘ ਜੀ ਨਾਲ ਆਪਣੇ ਵਿਦਿਆਰਥੀ ਜੀਵਨ ਦੌਰਾਨ ਬਿਤਾਏ ਸਮੇਂ ਬਾਰੇ ਇਕ ਆਰਟੀਕਲ ਸਾਂਝਾ ਕੀਤਾ ਉਹਨਾਂ ਵਲੋਂ ਦਿੱਤੇ ਆਟੋਗਰਾਫ ਅਤੇ ਆਸ਼ੀਰਵਾਦ ਵੀ ਸਾਂਝੇ ਕੀਤੇ। ਸੁਰਜੀਤ ਕੌਰ ਟਰਾਂਟੋ ਸਰਪ੍ਰਸਤ,ਪ੍ਰੋ ਨਵਰੂਪ ਮੀਤ ਪ੍ਰਧਾਨ ਨੇ ਵੀ ਪੂਨਮ ਸਿੰਘ ਦਾ ਧੰਨਵਾਦ ਕੀਤਾ। ਮੁਖ ਸਲਾਹਕਾਰ ਸ੍ਰ ਪਿਆਰਾ ਸਿੰਘ ਕੁੱਦੋਵਾਲ ਜੀ ਨੇ ਸਮੁੱਚੇ ਪ੍ਰੋਗਰਾਮ ਸਬੰਧੀ ਆਪਣੇ ਪ੍ਰਭਾਵ ਸਾਂਝੇ ਕੀਤੇ ਅਤੇ ਪੂਨਮ ਸਿੰਘ ਜੀ ਦੇ ਜੀਵਨ ਨੂੰ ਵਰਤਮਾਨ ਨੌਜਵਾਨ ਪੀੜ੍ਹੀ ਲਈ ਵੀ ਪ੍ਰੇਰਨਾਦਾਇਕ ਮੰਨਿਆ। ਉਹਨਾਂ ਪੂਨਮ ਸਿੰਘ ਜੀ ਦੀ ਇਸ ਗੱਲ ਲਈ ਪ੍ਰਸ਼ੰਸਾ ਕੀਤੀ ਕਿ ਉਹਨਾਂ ਨੇ ਬਹੁਤ ਖੂਬਸੂਰਤ ਅਤੇ ਭਾਵਪੂਰਤ ਢੰਗ ਨਾਲ ਆਪਣੇ ਜੀਵਨ ਸਫ਼ਰ ਤੋਂ ਜਾਣੂੰ ਕਰਵਾਇਆ। 

ਇਸ ਅੰਤਰਰਾਸ਼ਟਰੀ ਰੂਬਰੂ ਪ੍ਰੋਗਰਾਮ ਵਿੱਚ ਦੇਸ਼ਾਂ ਵਿਦੇਸ਼ਾਂ ਤੋਂ ਬਹੁਤ ਸਾਰੀਆਂ ਨਾਮਵਰ ਸ਼ਖ਼ਸੀਅਤਾਂ ਅਮਨਬੀਰ ਸਿੰਘ ਧਾਮੀ , ਦੀਪ ਕੁਲਦੀਪ,ਗੁਰਚਰਨ ਸਿੰਘ ਜੋਗੀ, ਰਵਿੰਦਰ ਕੌਰ ਭਾਟੀਆ, ਅੰਮ੍ਰਿਤਾ ਦਰਸ਼ਨ , ਪੋਲੀ ਬਰਾੜ , ਵਰਿੰਦਰ ਸਿੰਘ ਵਿਰਦੀ , ਅਵਤਾਰ ਸਿੰਘ ਢਿੱਲੋਂ , ਡਾ ਸਤਿੰਦਰਜੀਤ ਕੌਰ ਬੁੱਟਰ , ਡਾ ਜਸਪਾਲ ਸਿੰਘ ਦੇਸੂਵੀ , ਪ੍ਰੋ ਸ਼ਰਨਜੀਤ ਕੌਰ , ਬਲਜਿੰਦਰ ਕੌਰ ਖਾਲਸਾ , ਵਤਨਵੀਰ ਸਿੰਘ , ਇੰਜੀਨੀਅਰ ਮਾਂਗਟ ਤੇ ਬੋਰ ਵੀ ਬਹੁਤ ਸਾਰੇ ਵਿਦਵਾਨ ਵਿਸ਼ੇਸ਼ ਤੌਰ ਤੇ ਹਾਜਰ ਹੋਏ। ਇਹ ਵਰਨਣਯੋਗ ਹੈ ਕਿ ਜਨਰਲ ਸਕੱਤਰ ਅਮਨਬੀਰ ਸਿੰਘ ਧਾਮੀ ਦਾ ਇਸ ਪ੍ਰੋਗਰਾਮ ਦੇ ਪੋਸਟਰ ਲਈ ਵਿਸ਼ੇਸ਼ ਸਹਿਯੋਗ ਦੇਂਦੇ ਹਨ। ਅੰਤ ਵਿੱਚ ਇਸ ਮਹੀਨੇ ਦਾ ਔਨਲਾਈਨ ਅੰਤਰਰਾਸ਼ਟਰੀ ਸਾਹਿਤਕ ਸਾਂਝਾ ਮੈਗਜ਼ੀਨ ਵੀ ਰਿਲੀਜ਼ ਕੀਤਾ ਗਿਆ ਜਿਸ ਦਾ ਸਾਰਾ ਸੰਪਾਦਨ ਕਾਰਜ ਰਮਿੰਦਰ ਰੰਮੀ ਵੱਲੋਂ ਬੜੀ ਮਿਹਨਤ ਨਾਲ ਕੀਤਾ ਜਾਂਦਾ ਹੈ । ਇਹ ਰਿਪੋਰਟ ਪ੍ਰੋ ਕੁਲਜੀਤ ਕੌਰ ਜੀ ਨੇ ਰਮਿੰਦਰ ਵਾਲੀਆ ਨੂੰ ਸਾਂਝੀ ਕੀਤੀ । ਧੰਨਵਾਦ ਸਹਿਤ । 

                          ਰਮਿੰਦਰ ਰੰਮੀ ਫ਼ਾਊਂਡਰ ਅੰਤਰਰਾਸ਼ਟਰੀ ਸਾਹਿਤਕ ਸਾਂਝਾਂ

25 ਜਨਵਰੀ ਵੋਟਰ ਦਿਵਸ ਤੇ ਵੋਟ ਦੀ ਵਰਤੋਂ ਕਿਵੇਂ ਕਰੀਏ ✍️ ਸੁਰਜੀਤ ਸਿੰਘ ਸਾਬਕਾ ਈ ਓ

ਅੱਜ ਪੱਚੀ ਜਨਵਰੀ ਭਾਰਤੀ ਚੋਣ ਕਮਿਸ਼ਨ ਵੱਲੋਂ 2011 ਨੂੰ ਵੋਟਰ ਦਿਵਸ ਨੂੰ ਰਾਸ਼ਟਰੀ ਵੋਟਰ ਦਿਵਸ ਵਜੋਂ ਮਨਾਉਣ ਦਾ ਫ਼ੈਸਲਾ ਕੀਤਾ ਗਿਆ ਸੀ। 25-1-2011 ਤੋਂ ਬਾਅਦ ਹਰ ਸਾਲ 25 ਜਨਵਰੀ ਨੂੰ ਰਾਸ਼ਟਰੀ ਵੋਟਰ ਦਿਵਸ ਮਨਾਇਆ ਜਾਂਦਾ ਹੈ। ਇਹ ਦਿਨ ਭਾਰਤ ਦੇ ਇਤਿਹਾਸ ਵਿੱਚ ਬਹੁਤ ਮਹੱਤਵ ਪੂਰਨ ਦਿਨ ਹੈ। ਇਸ ਦਿਨ ਪੋਲਿੰਗ ਸਟੇਸ਼ਨਾਂ ਤੇ ਜਾ ਕੇ ਵੋਟਰਾਂ ਨੂੰ ਵੋਟ ਦੀ ਮਹੱਤਤਾ ਬਾਰੇ ਦੱਸਿਆ ਜਾਂਦਾ ਹੈ। ਵੋਟ ਦੀ ਵਰਤੋਂ ਹਰ ਹਾਲਤ ਵਿੱਚ ਕਰਨ ਬਾਰੇ ਜਾਣਕਾਰੀ ਦਿੱਤੀ ਜਾਂਦੀ ਹੈ। ਭਾਰਤੀ ਸੰਵਿਧਾਨ ਦੇ ਨਿਰਮਾਤਾ ਡਾਕਟਰ ਅੰਬੇਡਕਰ ਜੀ ਨੇ ਸੰਵਿਧਾਨ ਵਿੱਚ ਆਰਟੀਕਲ 5 ਤੋ22 ਤੱਕ ਸੱਭ ਨੂੰ ਬਰਾਬਰ ਦੇ ਹੱਕ ਦਿੱਤੇ ਗਏ ਹਨ। ਜਿਸ ਕਰਕੇ ਇੱਕ ਅਰਬ ਪਤੀ ਦੀ ਵੋਟ ਅਤੇ ਇੱਕ ਅਤਿਅੰਤ ਗਰੀਬ ਦੀ ਵੋਟ ਬਰਾਬਰ ਹੈ।

ਭਾਰਤ ਦੇ ਹਰ ਇੱਕ ਵਾਸੀ ਨੂੰ ਵੋਟ ਦੀ ਵਰਤੋਂ ਕਰਨੀ ਚਾਹੀਦੀ ਹੈ। ਅਸੀ ਆਪਣੇ ਵੋਟ ਦਾ ਇਸਤੇਮਾਲ ਕਰਕੇ ਆਪਣੀ ਸਰਕਾਰ ਆਪ ਚੁਣਨ ਵਿੱਚ ਸ਼ਾਮਲ ਹੁੰਦੇ ਹਾਂ।

ਭਾਰਤ ਦੇ ਹਰ ਵਿਆਕਤੀ ਜਿਸ ਦੀ ਉਮਰ 18 ਸਾਲ ਹੋਵੇ ਵੋਟ ਦਾ ਇਸਤੇਮਾਲ ਕਰਨ ਦਾ ਹੱਕ ਰੱਖਦਾ ਹੈ। ਜਿਸ ਵਿਆਕਤੀ ਨੇਂ ਆਪਣੀ ਵੋਟ ਦਾ ਪਹਿਲੀ ਵਾਰ ਇਸਤੇਮਾਲ ਕਰਨਾ ਹੁੰਦਾ ਹੈ ਉਸ ਦਾ ਪੋਲਿੰਗ ਬੂਥ ਉਤੇ ਪਹੁੰਚਣ ਤੇ ਨਿੱਘਾ ਸਵਾਗਤ ਕੀਤਾ ਜਾਂਦਾ ਹੈ। ਭਾਰਤ ਵਿੱਚ 8.50 ਲੱਖ ਪੋਲਿੰਗ ਸਟੇਸ਼ਨ ਹਨ। ਜਿੰਨਾਂ ਉੱਤੇ ਜਾ ਕੇ ਵੋਟਰ ਆਪਣਾ ਮੱਤਦਾਨ ਕਰਦਾ ਹੈ।

ਵੋਟਰ ਬਿਨਾਂ ਕਿਸੇ ਲਾਲਚ ਦੇ ਆਪਣੀਂ ਵੋਟ ਆਪਣੇ ਮਨਪਸੰਦ ਉਮੀਦਵਾਰ ਨੂੰ ਪਾ ਸਕਦਾ ਹੈ।

ਵੋਟਰ ਬਿਨਾਂ ਕਿਸੇ ਡਰ ਤੋਂ ਵੋਟ ਦਾ ਇਸਤੇਮਾਲ ਕਰਨ।

ਸਾਡਾ ਸੰਵਿਧਾਨ ਹਰ ਇਕ ਨਾਗਰਿਕ ਨੂੰ ਬਰਾਬਰ ਦੇ ਅਧਿਕਾਰ ਦਿੰਦਾ ਹੈ।ਪਰ ਅਨੂਸੂਚਿਤ ਜਾਤੀਆਂ ਅਤੇ ਅਨੂਸੂਚਿਤ ਜਨ ਜਾਤੀਆਂ, ਪਛੜੀਆਂ ਜਾਤੀਆਂ ਅਤੇ ਭਾਰਤੀ ਔਰਤਾਂ ਜੋ ਕਿ ਸਦੀਆਂ ਤੋਂ ਅਧਿਕਾਰਾਂ ਤੋਂ ਵੰਚਿਤ ਰੱਖਿਆ ਹੋਇਆ ਸੀ। ਭਾਰਤ ਦੀ 90%ਵੱਸੋ ਇਹ ਦਿਨ ਬਹੁਤ ਹੀ ਮਹੱਤਵਪੂਰਨ ਹੈ। ਇਹ ਸੰਵਿਧਾਨ ਦੀ ਦੇਣ ਹੈ ਕਿ ਅੱਜ ਸੁਦਰ ਸ਼ਮਾਜ ਦੇ ਲੋਕ ਅਤੇ ਭਾਰਤੀ ਔਰਤਾਂ ਨੂੰ ਲੋਕ ਸਭਾ ਅਤੇ ਵਿਧਾਨ ਸਭਾਵਾਂ,ਸਥਾਨਕ ਸਰਕਾਰਾਂ ਦੀਆ ਚੋਣਾਂ ਵਿੱਚ ਰਾਖਵਾਂਕਰਨ ਦਾ ਹੱਕ ਦਿੱਤਾ ਗਿਆ ਹੈ। ਪੰਜਾਬ ਨੇ ਤਾਂ ਸਥਾਨਕ ਸਰਕਾਰਾਂ ਜਿਲ੍ਹਾ ਪ੍ਰੀਸ਼ਦ, ਪੰਚਾਇਤ ਸੰਮਤੀਆਂ ਅਤੇ ਪੰਚਾਇਤਾਂ ਵਿੱਚ ਔਰਤਾਂ ਵਾਸਤੇ 50% ਰਾਖਵਾਂਕਰਨ ਲਾਗੂ ਕੀਤਾ ਗਿਆ ਹੈ। ਪਹਿਲਾਂ ਐਸ ਸੀ,ਐਸ ਟੀ , ਪਛੜੇ ਵਰਗ ਅਤੇ ਭਾਰਤੀ ਔਰਤਾਂ ਨੂੰ 26-1-1950 ਤੋਂ ਪਹਿਲਾਂ ਸਾਂਝੀਆਂ ਥਾਵਾਂ ਤੇ ਜਾਣ ਦੀ ਰੋਕ ਹੁੰਦੀ ਸੀ।ਅੱਜ ਉਹ ਭਾਰਤ ਦੀ ਕਿਸਮਤ ਨਿਰਧਾਰਿਤ ਕਰਦੇ ਹਨ। 

ਹਰ ਇਕ ਪੋਲਿੰਗ ਸਟੇਸ਼ਨ ਤੇ ਬੂਠ ਲੈਵਲ ਆਫ਼ੀਸਰ ਨਿਯੁਕਤ ਕੀਤਾ ਗਿਆ ਹੈ। ਜਿਸ ਨੇ ਨਵੀਂ ਵੋਟ ਬਣਾਉਣੀ ਹੋਵੇ ਕਿਸੇ ਕਾਰਨ ਵੋਟ ਕਟਾਉਣੀ ਹੋਵੇ ਜਾਂ ਕਿਸੇ ਕਿਸਮ ਦੀ ਕੋਈ ਸੋਧ ਕਰਨੀ ਹੋਵੇ ਤਾਂ ਉਹ ਬੀ ਐਲ ਓ ਕੋਲ ਜਾ ਕੇ ਫਾਰਮ ਨੰਬਰ 6,7,8 ਭਰਕੇ ਵੋਟਰ ਸੂਚੀ ਵਿੱਚ ਸ਼ਾਮਲ ਹੋ ਸਕਦਾ ਹੈ। 

ਸੰਤੋਖ ਸਿੰਘ ਧੀਰ ਨੇ ਲਿਖਿਆ ਹੈ

ਪਰਚੀ ਬੜੀ ਅਮੋਲਕ ਮਿੱਤਰਾਂ

ਸੋਚ ਸਮਝ ਕੇ ਪਾਵੀ ਤੂੰ

ਇੱਟ ਚੁਬਾਰੇ ਵਾਲੀ ਵੇਖੀ

ਚੁੱਕ ਮੋਰੀ ਨਾ ਲਾਵੀ ਤੂੰ

ਬਹੂਜਨ ਸ਼ਮਾਜ ਨੂੰ ਆਪਣੀ ਵੋਟ ਦਾ ਇਸਤੇਮਾਲ ਉਸ ਪਾਰਟੀ ਨੂੰ ਕਰਨਾ ਚਾਹੀਦਾ ਹੈ ਜੋ ਰੋਜ਼ਗਾਰ ਦੇ ਮੌਕੇ ਦੇਵੇਂ ਖਾਲੀ ਪੲੀ ਜ਼ਮੀਨ ਬੇ ਜਮੀਨੇ ਲੋਕਾਂ ਵਿੱਚ ਵੰਡੇ ਆਰਥਿਕ ਸਾਧਨ ਬਰਾਬਰ ਕਰੇ ਸਮਾਜਿਕ ਬੁਰਾਈਆਂ ਨੂੰ ਖਤਮ ਕਰਨ ਦਾ ਫੈਸਲਾ ਕਰੇ

ਜੈ ਭੀਮ ਜੈ ਭਾਰਤ ਜੈ ਸੰਵਿਧਾਨ

ਸੁਰਜੀਤ ਸਿੰਘ ਸਾਬਕਾ ਈ ਓ

9888814593

ਇੰਟਰਨੈਸ਼ਨਲ ਮਨੁੱਖੀ ਤਸਕਰਾਂ ਨੂੰ 2 ਕਰੋੜ 13 ਲੱਖ ਰੁਪਏ ਅਤੇ 64 ਤੋਲੇ ਸੋਨੇ ਦੇ ਗਹਿਣਿਆ ਸਮੇਤ ਗ੍ਰਿਫ਼ਤਾਰ ਕਰਕੇ ਕੀਤਾ ਪਰਦਾਫਾਸ਼

ਐਸ.ਏ.ਐਸ. ਨਗਰ 25 ਜਨਵਰੀ (ਰਣਜੀਤ ਸਿੱਧਵਾਂ) ਡਾ. ਸੰਦੀਪ ਕੁਮਾਰ ਗਰਗ ਆਈ.ਪੀ.ਐਸ, ਸੀਨੀਅਰ ਕਪਤਾਨ ਪੁਲਿਸ ਜ਼ਿਲ੍ਹਾ ਐਸ.ਏ.ਐਸ ਨਗਰ ਨੇ ਪ੍ਰੈੱਸ ਨੂੰ ਜਾਣਕਾਰੀ ਦਿੰਦੇ ਦੱਸਿਆ ਕਿ ਕੁੱਝ ਵਿਅਕਤੀ ਪੰਜਾਬ, ਹਿਮਾਚਲ ਪ੍ਰਦੇਸ਼ ਅਤੇ ਉਤਰਾਖੰਡ ਦੇ ਭੋਲੇ ਭਾਲੇ ਲੋਕਾਂ ਨੂੰ ਅਮਰੀਕਾ ਭੇਜਣ ਦਾ ਝਾਂਸਾ ਦੇ ਕੇ ਉਹਨਾ ਨੂੰ ਇੰਡੋਨੇਸ਼ੀਆ ਅਤੇ ਸਿੰਘਾਪੁਰ ਵਿਖੇ ਕਿਡਨੈਪ ਕਰਕੇ ਤਸ਼ੱਦਦ ਢਾਹ ਕੇ ਸ਼ਰੀਰਕ ਸ਼ੋਸ਼ਣ ਕਰਦੇ ਸਨ ਅਤੇ ਗੰਨ ਪੁਆਇੰਟ ਤੇ ਡਰਾ-ਧਮਕਾ ਕੇ ਵਿਅਕਤੀਆਂ ਪਾਸੋ ਘਰਦਿਆਂ ਨੂੰ ਫੋਨ ਕਰਵਾ ਕੇ ਫਰੋਤੀ ਦੀ ਮੰਗ ਕਰਦੇ ਹਨ। ਜਿਸ ਸਬੰਧੀ ਮੁਕੱਦਮਾ ਨੰਬਰ 08 ਮਿਤੀ 06-01-2023 ਅ/ਧ 406,420,470,386 ਆਈ.ਪੀ.ਸੀ., 13 ਪੀ.ਟੀ.ਪੀ.(ਆਰ) ਐਕਟ 2014 ਥਾਣਾ ਸਦਰ ਖਰੜ ਮੋਹਾਲੀ ਅਤੇ ਮੁਕੱਦਮਾ ਨੰਬਰ 03 ਮਿਤੀ 03-01-2023 ਅ/ਧ 364ਏ,370,386,120ਬੀ ਆਈ.ਪੀ.ਸੀ. ਥਾਣਾ ਬਲੌਂਗੀ ਦਰਜ ਰਜਿਸਟਰ ਹਨ। ਮੁਕੱਦਮਾ ਦੀ ਅਹਿਮੀਅਤ ਅਤੇ ਗੰਭੀਰਤਾ ਨੂੰ ਧਿਆਨ ਵਿੱਚ ਰੱਖਦੇ ਹੋਏ ਸ਼੍ਰੀ ਅਮਨਦੀਪ ਸਿੰਘ ਬਰਾੜ, ਕਪਤਾਨ ਪੁਲਿਸ (ਇੰਨਵੈਸਟੀਗੇਸ਼ਨ), ਐਸ.ਏ.ਐਸ. ਨਗਰ ਅਤੇ ਸ: ਗੁਰਸ਼ੇਰ ਸਿੰਘ, ਉਪ ਕਪਤਾਨ ਪੁਲਿਸ (ਇੰਨਵੈਸਟੀਗੇਸ਼ਨ), ਐਸ.ਏ.ਐਸ ਨਗਰ ਦੀ ਨਿਗਰਾਨੀ ਹੇਠ ਇੰਸ. ਸ਼ਿਵ ਕੁਮਾਰ, ਇੰਚਾਰਜ ਸੀ.ਆਈ.ਏ ਸਟਾਫ਼ ਮੋਹਾਲੀ ਦੀ ਟੀਮ ਵੱਲੋਂ ਮੁਕੱਦਮਿਆਂ ਦੀ ਅਗਲੇਰੀ ਤਫਤੀਸ਼ ਅਮਲ ਵਿੱਚ ਲਿਆਦੀ ਗਈ। ਮੁਕੱਦਮਾ ਦੀ ਤਫਤੀਸ਼ ਟੈਕਨੀਕਲ ਅਤੇ ਹਿਊਮਨ ਸੋਰਸ ਦੀ ਸਹਾਇਤਾ ਨਾਲ ਕਰਦੇ ਹੋਏ ਮੁਕੱਦਮਾ ਉਕਤ ਵਿੱਚ (1) ਬਲਦੀਸ਼ ਕੌਰ ਪਤਨੀ ਬਲਦੇਵ ਸਿੰਘ ਵਾਸੀ ਪਿੰਡ ਰਾਊਵਾਲੀ ਥਾਣਾ ਮਕਸੂਦਾ ਜ਼ਿਲ੍ਹਾ ਜਲੰਧਰ (2) ਗੁਰਜੀਤ ਸਿੰਘ ਉਰਫ ਮੰਗਾ ਪੁੱਤਰ ਬਲਰਾਜ ਸਿੰਘ ਵਾਸੀ ਪਿੰਡ ਮੱਲੀਆ ਥਾਣਾ ਕਰਤਾਰਪੁਰ ਜ਼ਿਲ੍ਹਾ ਜਲੰਧਰ (3) ਸਾਹਿਲ ਪੁੱਤਰ ਸਰਦਾਰੀ ਲਾਲ ਵਾਸੀ ਸਲੇਰੀਆ ਖੁਰਦ ਥਾਣਾ ਮੁਕੇਰੀਆ ਜ਼ਿਲ੍ਹਾ ਹੁਸ਼ਿਆਰਪੁਰ (4) ਸੋਮ ਰਾਜ ਪੁੱਤਰ ਸਰੀਫ ਮਸੀਹ ਵਾਸੀ ਸਲੇਰੀਆ ਖੁਰਦ ਥਾਣਾ ਮੁਕੇਰੀਆ ਜ਼ਿਲ੍ਹਾ ਹੁਸ਼ਿਆਰਪੁਰ (5) ਵੀਨਾ ਪਤਨੀ ਸੰਨੀ ਕੁਮਾਰ ਵਾਸੀ ਸਲੇਰੀਆ ਖੁਰਦ ਥਾਣਾ ਮੁਕੇਰੀਆਂ ਜ਼ਿਲ੍ਹਾ ਹੁਸ਼ਿਆਰਪੁਰ ਨੂੰ ਗ੍ਰਿਫਤਾਰ ਕਰਨ ਵਿੱਚ ਅਹਿਮ ਸਫਲਤਾ ਹਾਸਲ ਕੀਤੀ ਗਈ ਹੈ।
ਡਾ. ਗਰਗ ਨੇ ਅੱਗੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਹ ਦੋਸ਼ੀ ਪੰਜਾਬ ਵਿੱਚ ਆਪਣੇ ਹੋਰ ਸਾਥੀਆਂ ਦੀ ਸਹਾਇਤਾ ਨਾਲ ਵਿਦੇਸ਼ ਇੰਡੋਨੇਸ਼ੀਆ ਅਤੇ ਸਿੰਘਾਪੁਰ ਵਿੱਚ ਬੈਠੇ ਮਨੁੱਖੀ ਤਸਕਰ ਅਤੇ ਕਿਡਨੈਪਰ ਦੇ ਆਕਾ (1) ਸੰਨੀ ਕੁਮਾਰ ਉਰਫ ਸੰਨੀ ਪੁੱਤਰ ਸੋਮਰਾਜ ਵਾਸੀ ਪਿੰਡ ਸਲੇਰੀਆ ਖੁਰਦ ਥਾਣਾ ਮੁਕੇਰੀਆ ਜਿਲ੍ਹਾ ਹੁਸ਼ਿਆਰਪੁਰ ਹਾਲ ਵਾਸੀ ਇੰਡੋਨੇਸ਼ੀਆ ਅਤੇ (2) ਜਸਵੀਰ ਸਿੰਘ ਉਰਫ ਸੰਜੇ ਹਾਲ ਵਾਸੀ ਸਿੰਘਾਪੁਰ ਦੀ ਸਹਾਇਤਾ ਨਾਲ ਪੰਜਾਬ, ਹਿਮਾਚਲ ਪ੍ਰਦੇਸ਼ ਅਤੇ ਉਤਰਾਖੰਡ ਦੇ ਭੋਲੇ ਭਾਲੇ ਲੋਕਾਂ ਨੂੰ ਅਮਰੀਕਾ ਭੇਜਣ ਦਾ ਝਾਂਸਾ ਦੇ ਕੇ ਉਹਨਾ ਨੂੰ ਇੰਡੋਨੇਸ਼ੀਆ ਅਤੇ ਸਿੰਘਾਪੁਰ ਦੀ ਬਾਏ ਏਅਰ ਟਿਕਟ ਕਟਵਾ ਕੇ ਭੇਜ ਦਿੰਦੇ ਸੀ ਅਤੇ ਉੱਥੇ ਬੈਠੇ ਸੰਨੀ ਕੁਮਾਰ (ਇੰਡੋਨੇਸ਼ੀਆ) ਅਤੇ ਜਸਵੀਰ ਸਿੰਘ ਉਰਫ ਸੰਜੇ (ਸਿੰਘਾਪੁਰ) ਇਹਨਾ ਭੇਜੇ ਹੋਏ ਵਿਅਕਤੀਆ ਨੂੰ ਕਿਡਨੈਪ ਕਰਕੇ ਬੰਦ ਕਮਰੇ ਵਿੱਚ ਰੱਖ ਕੇ ਤਸ਼ੱਦਤ ਢਾਹ ਕੇ ਅਤੇ ਸ਼ਰੀਰਕ ਸ਼ੋਸ਼ਣ ਕਰਦੇ ਸਨ ਅਤੇ ਗੰਨ ਪੁਆਇੰਟ ਤੇ ਡਰਾ-ਧਮਕਾ ਕੇ ਦੋ ਹਫਤਿਆ ਬਾਅਦ ਅਗਵਾ ਕੀਤੇ ਹੋਏ ਵਿਅਕਤੀਆਂ ਪਾਸੋ ਘਰਦਿਆਂ ਨੂੰ ਫੋਨ ਕਰਵਾਉਂਦੇ ਸਨ ਕਿ ਅਸੀਂ ਮੈਕਸੀਕੋ ਪਹੁੰਚ ਗਏ ਹਾਂ ਤੇ 40 ਲੱਖ ਰੁਪਏ ਇਹਨਾ ਏਜੰਟਾ ਨੂੰ ਦੇ ਦੇਵੋ, ਜੋ ਘਰਵਾਲੇ ਪੰਜਾਬ ਵਿੱਚ ਬੈਠੇ ਮਨੁੱਖੀ ਤਸਕਰ ਬਲਦੀਸ਼ ਕੌਰ, ਵੀਨਾ, ਸਾਹਿਲ ਭੱਟੀ, ਸੋਮ ਰਾਜ ਅਤੇ ਗੁਰਜੀਤ ਸਿੰਘ ਉੱਰਫ ਮੰਗਾ, ਸੋਨੀਆ, ਅਭਿਸ਼ੇਕ, ਮਲਕੀਤ ਸਿੰਘ, ਟੋਨੀ, ਭੁਪਿੰਦਰ ਸਿੰਘ ਉਰਫ ਭਿੰਦਾ, ਸੰਦੀਪ ਆੜਤੀਆ ਅਤੇ ਸੁਮਨ ਵੱਲੋ ਵੱਖ ਵੱਖ ਮਾਰਕਾ ਦੇ ਲੇਵਿਸ ਮੋਬਾਇਲ ਫੋਨਾਂ ਰਾਹੀ ਤਾਲਮੇਲ ਕਰਕੇ ਦੱਸੀ ਜਗ੍ਹਾਂ ਤੇ ਪੈਸੇ ਵਸੂਲ ਕਰ ਲੈਂਦੇ ਸਨ। ਜੋ ਇਸ ਸਾਰੇ ਗਿਰੋਹ ਦਾ ਹੁਣ ਤੱਕ ਦੀ ਤਫਤੀਸ਼ ਤੋਂ ਸੈਂਕੜੇ ਨੌਜਵਾਨਾਂ ਨੂੰ ਅਗਵਾਹ ਕਰਕੇ ਕਰੋੜਾ ਰੁਪਏ ਵਸੂਲ ਕਰ ਚੁੱਕੇ ਹਨ।

ਕੁੱਲ ਬ੍ਰਾਮਦਗੀ :-

1. 2 ਕਰੋੜ 13 ਲੱਖ ਰੁਪਏ ਭਾਰਤੀ ਕਰੰਸੀ
2. 64 ਤੋਲੇ ਸੋਨਾ (ਕੀਮਤ 33 ਲੱਖ ਰੁਪਏ)
3. ਇਕ ਕਾਰ ਸਵਿਫਟ ਰੰਗ ਚਿੱਟਾ
4. ਇੱਕ ਕਾਰ ਫੀਗੋ ਰੰਗ ਚਿੱਟਾ 
5. ਇਕ ਕਾਰ ਟਾਏਗਨ ਰੰਗ ਚਿੱਟਾ 
6. ਇਕ ਕਾਰ/ਜੀਪ ਥਾਰ 
7. ਵੱਖ ਵੱਖ ਮਾਰਕਾਂ ਦੇ 7 ਲੇਵਿਸ ਮੋਬਾਇਲ ਫੋਨ 

ਗ੍ਰਿਫਤਾਰ ਵਿਅਕਤੀ:-

1. ਬਲਦੀਸ਼ ਕੌਰ ਪਤਨੀ ਬਲਦੇਵ ਸਿੰਘ ਵਾਸੀ ਪਿੰਡ ਰਾਊਵਾਲੀ ਥਾਣਾ ਮਕਸੂਦਾ ਜ਼ਿਲ੍ਹਾ ਜਲੰਧਰ। 
2. ਗੁਰਜੀਤ ਸਿੰਘ ਉਰਫ ਮੰਗਾ ਪੁੱਤਰ ਬਲਰਾਜ ਸਿੰਘ ਵਾਸੀ ਪਿੰਡ ਮੱਲੀਆਂ ਥਾਣਾ ਕਰਤਾਰਪੁਰ ਜਿਲ੍ਹਾ ਜਲੰਧਰ।
3. ਸਾਹਿਲ ਪੁੱਤਰ ਸਰਦਾਰੀ ਲਾਲ ਵਾਸੀ ਸਲੈਰੀਆ ਖੁਰਦ ਥਾਣਾ ਮੁਕਰੀਆ ਜ਼ਿਲ੍ਹਾ ਹੁਸ਼ਿਆਰਪੁਰ।
4. ਸੋਮ ਰਾਜ ਪੁੱਤਰ ਸਰੀਫ ਮਸੀਹ ਵਾਸੀ ਸਲੈਰੀਆ ਖੁਰਦ ਥਾਣਾ ਮੁਕਰੀਆ ਜ਼ਿਲ੍ਹਾ ਹੁਸ਼ਿਆਰਪੁਰ।
5. ਵੀਨਾ ਪਤਨੀ ਸੰਨੀ ਕੁਮਾਰ ਵਾਸੀ ਮਲੈਰੀਆ ਖੁਰਦ ਥਾਣਾ ਮੁਕੇਰੀਆ ਜਿਲ੍ਹਾ ਹੁਸ਼ਿਆਰਪੁਰ

1. ਇਹਨਾ ਮਨੁੱਖੀ ਤਸਕਰਾ ਅਤੇ ਅਗਵਾਹਕਾਰਾਂ ਦੀ ਚੱਲ ਅਤੇ ਅਚੱਲ ਜਾਇਦਾਦ, ਬੈਂਕ ਦੇ ਲੋਕਰਾ ਤੇ ਬੈਂਕ ਦੇ ਖਾਤਿਆ ਦੀ ਜਾਂਚ ਕੀਤੀ ਜਾ ਰਹੀ ਹੈ। ਜਿੰਨਾਂ ਪਾਸੋਂ ਹੋਰ ਵੀ ਵੱਡੇ ਖੁਲਾਸੇ ਹੋਣ ਦੀ ਉਮੀਦ ਹੈ।

2. ਮਨੁੱਖੀ ਤਸਕਰਾਂ ਅਤੇ ਅਗਵਾਹਕਾਰਾਂ ਤੋਂ ਇੰਡੋਨੇਸ਼ੀਆ ਅਤੇ ਸਿੰਘਾਪੁਰ ਵਿੱਚ ਅਗਵਾਹ ਕੀਤੇਹੋਏ ਕਰੀਬ 25 ਵਿਅਕਤੀਆਂ ਨੂੰ ਰੈਸਕਿਊ ਕੀਤਾ ਗਿਆ ਹੈ ਅਤੇ ਇਸ ਸਬੰਧੀ ਇੱਕ ਹੈਲਪ ਲਾਈਨ ਨੰਬਰ 99140-55677, 95019-91108 ਜਿਲ੍ਹਾ ਪੁਲਿਸ ਮੋਹਾਲੀ ਵੱਲੋਂ ਜਾਰੀ ਕੀਤੇ ਗਏ ਹਨ।