ਪੰਜਾਬ

ਰਾਸਣ ਚੱਕਣ ਨੂੰ ਲੈਕੇ ਬਲਾਕ ਸਿੱਧਵਾ ਬੇਟ ਦੀਆਂ ਆਂਗਣਵਾੜੀ ਵਰਕਰਾਂ ਤੇ ਸੀਡੀਪੀਓ ਹੋਈਆਂ ਆਹਮੋ ਸਾਹਮਣੇ

ਰਾਸਣ ਚੱਕਣ ਨੂੰ ਲੈਕੇ ਬਲਾਕ ਸਿੱਧਵਾ ਬੇਟ ਦੀਆਂ ਆਂਗਣਵਾੜੀ ਵਰਕਰਾਂ ਅਤੇ ਸੀਡੀਪੀਓ ਕੁਲਵਿੰਦਰ ਜੋਸੀ ਹੋਈਆਂ ਆਹਮੋ ਸਾਹਮਣੇ,ਗੱਲ ਵਧੀ ਤੂੰ ਤੜੱਕ ਤੱਕ

 ਜੇਕਰ ਸੀਡੀਪੀਓ ਨੇ ਸਾਡੀਆਂ ਮੰਗਾ ਵੱਲ ਨਾ ਦਿੱਤਾ ਧਿਆਨ ਤਾਂ ਪੀ ਓ ਦਫਤਰ ਲੁਧਿਆਣਾ ਦਾ ਘਰਾਂ ਕੀਤਾ ਜਾਵੇਗਾ 

ਜਗਰਾਉਂ / ਸਿੱਧਵਾਂ ਬੇਟ ( ਮਨਜੀਤ ਸਿੰਘ ਲੀਲਾਂ ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਕੌਮੀ ਪ੍ਰਧਾਨ ਬੀਬੀ ਹਰਗੋਬਿੰਦ ਕੌਰ ਜੀ ਦੀ ਭਰਪੂਰ ਅਗਵਾਈ ਹੇਠ ਜਿਲ੍ਹਾ ਪ੍ਰਧਾਨ ਗੁਰਅੰਮ੍ਰਿਤ ਕੌਰ ਲੀਹਾਂ ਅਤੇ ਬਲਾਕ ਪ੍ਰਧਾਨ ਬੀਬੀ ਮਨਜੀਤ ਕੌਰ ਢਿੱਲੋਂ ਦੀ ਰਹਿਨੁਮਾਈ ਚ ਸੀਡੀਪੀਓ ਦਫਤਰ ਸਿੱਧਵਾ ਬੇਟ  ਅੱਗੇ ਆਪਣੀਆਂ ਹੱਕੀ ਮੰਗਾ ਨੂੰ ਲੈਕੇ ਰੋਸ਼ ਪ੍ਰਦਰਸ਼ਨ ਕੀਤਾ ਗਿਆ। ਇਸ ਸਮੇਂ ਸੀਡੀਪੀਓ ਮੈਡਮ ਕੁਲਵਿੰਦਰ ਜੋਸ਼ੀ ਖਿਲਾਫ ਨਾਅਰੇਬਾਜ਼ੀ ਕਰਦੇ ਹੋਏ ਵੱਡੀ ਗਿਣਤੀ ਚ ਇੱਕਤਰ ਹੋਈਆ ਆਂਗਣਵਾੜੀ ਵਰਕਰਾ ਨੇ ਸੀਡੀਪੀਓ ਮੁਰਦਾਬਾਦ ਦੇ ਨਾਅਰੇ ਲਗਾਉਦਿਆ  ਖੂਬ ਹੰਗਾਮਾਂ ਕੀਤਾ । ਇਸ ਸਮੇਂ ਕੌਮੀ ਪ੍ਰਧਾਨ ਹਰਗੋਬਿੰਦ ਕੌਰ ਨੇ ਪੱਤਰਕਾਰਾ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਭੇਜਿਆ ਜਾ ਰਿਹਾ ਰਾਸਣ ਸਾਨੂੰ ਆਪਣੇ ਸਾਧਨਾ ਤੇ ਆਪ ਖਰਚ ਕਰਕੇ ਚੁੱਕਣ ਲਈ ਮਜਬੂਰ ਕਰਨ ਵਾਲੀ ਸੀਡੀਪੀਓ ਮੈਡਮ ਕੁਲਵਿੰਦਰ ਕੌਰ ਧੱਕੇਸ਼ਾਹੀ ਕਰ ਰਹੀ ਹੈ । ਉਹਨਾ ਕਿਹਾ ਕਿ ਪੰਜਾਬ ਸਰਕਾਰ ਦੇ ਆਦੇਸ਼ ਹਨ ਕਿ ਭੇਜੇ ਗਏ ਰਾਸ਼ਣ ਨੂੰ ਆਂਗਣਵਾੜੀ ਸੈਂਟਰਾਂ ਤੱਕ ਪਹੁੰਚਣ ਲਈ ਭੇਜੇ ਕਿਰਾਏ ਜਰੀਏ ਸੀਡੀਪੀਓ ਖੁਦ ਰਾਸ਼ਣ ਆਗਣਵਾੜੀ ਸੈਂਟਰਾਂ ਚ ਭੇਜੇਗੀ ਪਰ ਇੱਥੇ ਸਭ ਕੁੱਝ ਉਲਟ ਕਰ ਰਹੀ ਹੈ ਸੀਡੀਪੀਓ ਮੈਡਮ ਕੁਲਵਿੰਦਰ ਜੋਸ਼ੀ,ਇਸ ਸਮੇਂ ਉਹਨਾ ਦੱਸਿਆ ਕਿ ਆਂਗਣਵੜੀ ਵਰਕਰਾਂ ਨੂੰ ਲਗਭਗ 3-4 ਮਹੀਨੇ ਤੋਂ ਆਪਣਾ ਬਣਦਾ ਮਾਣਭੱਤਾ ਤੱਕ ਨਹੀ ਮਿਲਿਆ ਜਿਸ ਕਰਕੇ ਉਹਨਾਂ ਦੇ ਆਪਣੇ ਚੁਲ੍ਹੇ ਠੰਡੇ ਪਏ ਹਨ ਫੇਰ ਇਸ ਸਰਕਾਰ ਵੱਲੋਂ ਭੇਜਿਆ ਰਾਸਣ ਕਿਸ ਤਰਾਂ ਆਪਣੇ ਜੇਬ ਖਰਚੇ ਨਾਲ ਆਂਗਣਵਾੜੀਆਂ ਤੱਕ ਲੈਕੇ ਜਾਣਗੀਆ । ਇਸ ਸਮੇਂ ਉਹਨਾਂ ਕਿਹਾ ਕਿ ਜੇਕਰ ਸੀਡੀਪੀਓ ਨੇ ਆਪਣੀਆਂ ਆਦਤਾਂ ਨਾ ਤਿਆਗੀਆ ਤਾਂ ਅਸੀ ਵੱਡੀ ਗਿਣਤੀ ਇੱਕਤਰ ਹੋਕੇ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਪੀ ਓ ਦਫਤਰ ਲੁਧਿਆਣਾ ਦਾ ਘਿਰਾਓ ਕਰਾਂਗੀਆਂ । ਇਸ ਸਮੇਂ ਇੰਨਾ ਦੇ ਨਾਲ ਮੀਤ ਪ੍ਰਧਾਨ ਹਰਭਿੰਦਰ ਕੌਰ ਰਸੂਲਪੁਰ, ਪ੍ਰੈਸ਼ ਸਕੱਤਰ ਸਰਬਜੀਤ ਕੌਰ ਵਿਰਕ,ਸਰਕਲ ਪ੍ਰਧਾਨ ਪਰਮਜੀਤ ਕੌਰ ਬੁਜਰਗ, ਅਮਰਜੀਤ ਕੌਰ ਬਣੀਏਵਾਲ,ਜਸਵੀਰ ਕੌਰ ਬਲੀਪੁਰ,ਖੁਸ਼ਵਿੰਦਰ ਕੌਰ,ਭੁਪਿੰਦਰ ਕੌਰ ਅਤੇ ਆਲ ਆਂਗਣਵਾੜੀ ਵਰਕਰ ਯੂਨੀਅਨ ਦੀਆਂ ਮੈਂਬਰ ਬੀਬੀ ਹਾਜਰ ਸਨ ।

ਕੈਪਸ਼ਨ-ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਕੌਮੀ ਪ੍ਰਧਾਨ ਬੀਬੀ ਹਰਗੋਬਿੰਦ ਕੌਰ ਦੀ ਅਗਵਾਈ ਚ ਸੀਡੀਪੀਓ ਦਫਤਰ ਸਿੱਧਵਾ ਬੇਟ ਵਿਖੇ ਧਰਨਾ ਪ੍ਰਦਰਸ਼ਨ ਕਰਦੀਆਂ ਆਗਣਵਾੜੀ ਵਰਕਰਾਂ

ਜੀ. ਹੋਲੀ ਹਾਰਟ ਸਕੂਲ ਨੇ 'ਪੰਜਾਬ ਖੇਡ ਮੇਲੇ' ਵਿੱਚ ਰਚਿਆ ਇਤਿਹਾਸ

ਬਰਨਾਲਾ /ਮਹਿਲ ਕਲਾਂ 23ਸਤੰਬਰ (ਗੁਰਸੇਵਕ ਸਿੰਘ ਸੋਹੀ )-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਗੁਰਪ੍ਰੀਤ ਹੋਲੀ ਹਾਰਟ ਪਬਲਿਕ ਸਕੂਲ, ਮਹਿਲਕਲਾਂ ਦੇ ਖਿਡਾਰੀਆਂ ਨੇ ਪੰਜਾਬ ਖੇਡ ਮੇਲੇ ਦੇ ਜ਼ਿਲਾ ਪੱਧਰੀ ਮੁਕਾਬਲਿਆਂ ਵਿੱਚ ਪਹਿਲਾ ਸਥਾਨ ਹਾਸਿਲ ਕਰ ਕੇ 'ਰਾਜ ਪੱਧਰੀ' ਮੁਕਾਬਲਿਆਂ ਵਿੱਚ ਆਪਣਾ ਸਥਾਨ ਪੱਕਾ ਕਰ ਲਿਆ ਹੈ।  ਇਸ ਵਿਸ਼ੇਸ਼ ਮੌਕੇ 'ਤੇ ਸਕੂਲ ਦੇ ਮੈਨੇਜਿੰਗ ਡਾਇਰੈਕਟਰ ਸ਼੍ਰੀ ਸੁਸ਼ੀਲ ਗੋਇਲ ਨੇ ਬੱਚਿਆਂ ਨੂੰ ਉਨ੍ਹਾਂ ਦੀ ਸ਼ਾਨਦਾਰ ਜਿੱਤ 'ਤੇ ਵਧਾਈ ਦਿੰਦੇ ਹੋਏ ਅਤੇ ਉਨ੍ਹਾਂ ਦੀ ਅਣਥੱਕ ਮਿਹਨਤ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ ਹੋਣਹਾਰ ਵਿਦਿਆਰਥੀਆਂ ਦੀਆਂ ਅਜਿਹੀਆਂ ਪ੍ਰਾਪਤੀਆਂ ਬਾਕੀ ਵਿਦਿਆਰਥੀਆਂ ਨੂੰ ਮਿਹਨਤ ਪ੍ਰਾਪਤ ਕਰਨ ਲਈ ਪ੍ਰੇਰਿਤ ਕਰਦੀਆਂ ਹਨ। ਗੁਰਪਰਗਟ ਸਿੰਘ (ਅੱਠਵੀਂ ਜਮਾਤ), ਦਰਸ਼ਪ੍ਰੀਤ ਸਿੰਘ (ਨੌਵੀਂ ਜਮਾਤ) ਨੇ ਸਕੇਟਿੰਗ ਵਿੱਚ ਗੋਲਡ ਮੈਡਲ ਅਤੇ ਭਵਨਪ੍ਰੀਤ ਸਿੰਘ (ਗਿਆਰਵੀਂ ਜਮਾਤ) ਨੇ ਸਕੇਟਿੰਗ ਵਿੱਚ ਸਿਲਵਰ ਮੈਡਲ ਜਿੱਤਿਆ। ਅਨਮੋਲਦੀਪ ਸਿੰਘ (ਗਿਆਰਵੀਂ ਜਮਾਤ) ਅਤੇ ਹਰਸਿਮਰਨਪਾਲ ਸਿੰਘ (ਅੱਠਵੀਂ ਜਮਾਤ) ਨੇ ਅਥਲੈਟਿਕਸ ਵਿੱਚ ਸਿਲਵਰ ਮੈਡਲ ਜਿੱਤਿਆ। ਮਿਹਨਤ ਨੂੰ ਆਪਣਾ ਲਕਸ਼ ਮੰਨਣ ਵਾਲੇ ਇਹਨਾਂ ਖਿਡਾਰੀਆਂ ਨੇ ਆਪਣੀ ਸਫਲਤਾ ਦਾ ਸਿਹਰਾ ਆਪਣੇ ਅਧਿਆਪਕਾਂ ਦੇ ਸਿਰ ਬੰਨ੍ਹਿਆ। ਸਕੂਲ ਦੇ ਐਗਜ਼ੀਕਿਊਟਿਵ ਡਾਇਰੈਕਟਰ ਸ਼੍ਰੀ ਰਾਕੇਸ਼ ਬਾਂਸਲ ਅਤੇ ਪ੍ਰਿੰਸੀਪਲ ਮਿਸਿਜ਼ ਨਵਜੋਤ ਟੱਕਰ ਨੇ ਜੇਤੂ ਵਿਦਿਆਰਥੀਆਂ ਨੂੰ ਸ਼ੁਭਕਾਮਨਾਵਾਂ ਭੇਂਟ ਕਰਦੇ ਹੋਏ ਆਉਣ ਵਾਲੇ ਰਾਜ ਪੱਧਰੀ ਮੁਕਾਬਲਿਆਂ ਲਈ ਸਖ਼ਤ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਨੇ ਕਿਹਾ ਕਿ ਸਕੂਲ ਹਮੇਸ਼ਾ ਆਪਣੇ ਵਿਦਿਆਰਥੀਆਂ ਦਾ ਸਹੀ ਮਾਰਗ ਦਰਸ਼ਨ ਕਰਦਾ ਰਹੇਗਾ।

ਖੇਤੀਬਾੜੀ ਵਿਭਾਗ ਵੱਲੋਂ ਪਿੰਡ ਤਿਓਣਾ ਪੁਜਾਰੀਆਂ ਵਿਖੇ ਲਾਇਆ ਜਾਗਰੂਕਤਾ ਕੈਂਪ

ਤਲਵੰਡੀ ਸਾਬੋ, 23 ਸਤੰਬਰ (ਗੁਰਜੰਟ ਸਿੰਘ ਨਥੇਹਾ)- ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ, ਪੰਜਾਬ ਦੇ ਖੇਤੀਬਾੜੀ ਅਧਿਕਾਰੀਆਂ ਵੱਲੋਂ ਪਿੰਡਾਂ ਵਿੱਚ ਜਾ ਕੇ ਫ਼ਸਲਾਂ ਦਾ ਸਰਵੇਖਣ ਕੀਤਾ ਜਾ ਰਿਹਾ ਹੈ ਅਤੇ ਸਮੇਂ ਮੁਤਾਬਿਕ ਕਿਸਾਨਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਮੁੱਖ ਖੇਤੀਬਾੜੀ ਅਫਸਰ ਡਾ. ਦਿਲਬਾਗ ਸਿੰਘ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਤੇ ਡਾ. ਬਲਜੀਤ ਸਿੰਘ ਬਰਾੜ ਖੇਤੀਬਾੜੀ ਅਫਸਰ, ਬਲਾਕ ਤਲਵੰਡੀ ਸਾਬੋ ਜੀ ਦੀ ਯੋਗ ਅਗਵਾਈ ਹੇਠ ਅੱਜ ਸਰਕਲ ਮਲਕਾਣਾ ਦੇ ਇੰਚਾਰਜ ਖੇਤੀਬਾੜੀ ਵਿਕਾਸ ਅਫਸਰ ਡਾ. ਗੁਰਕੰਵਲ ਸਿੰਘ ਵੱਲੋਂ ਪਿੰਡ ਤਿਓਣਾ ਪੁਜਾਰੀਆਂ ਵਿਖੇ ਸਾਉਣੀ ਦੀਆਂ ਫਸਲਾਂ ਵਿੱਚ ਸਮੇਂ ਦੀ ਨਿਜਾਕਤ ਦੇ ਹਿਸਾਬ ਨਾਲ ਸਿਫਾਰਿਸ਼ ਕੀਤੀਆਂ ਅਤੇ ਨਰਮੇ ਦੇ ਕੀੜੇ-ਮਕੌੜੇ ਜਿਵੇਂ ਚਿੱਟੇ ਮੱਛਰ ਅਤੇ ਗੁਲਾਬੀ ਸੁੰਡੀ ਸਬੰਧੀ ਕਿਸਾਨਾਂ ਨੂੰ ਜਾਗਰੂਕ ਕੀਤਾ। ਨਰਮੇ ਦੇ ਆਖਰੀ ਪੜਾਅ ਵਿੱਚ ਚਿੱਟੇ ਮੱਛਰ ਤੋਂ ਇਲਾਵਾ ਕਿਸਾਨਾਂ ਨੂੰ ਗੁਲਾਬੀ ਸੁੰਡੀ ਦੇ ਹਮਲੇ ਬਾਰੇ ਵੀ ਸੁਚੇਤ ਰਹਿਣ ਲਈ ਕਿਹਾ ਅਤੇ ਲਗਾਤਾਰ ਰੋਜਾਨਾ ਦੀ ਤਰ੍ਹਾਂ ਸਰਵੇਖਣ ਕਰਦੇ ਰਹਿਣ। ਮਾਹਿਰਾਂ ਨੇ ਕਿਹਾ ਕਿ 13:0:45 ਦੀ ਸਪਰੇਅ ਮੁਕੰਮਲ ਕੀਤੀ ਜਾਵੇ। ਖੇਤੀਬਾੜੀ ਉਪ ਨਰੀਖਕ ਰਣਬੀਰ ਸਿੰਘ ਨੇ ਝੋਨੇ ਦੀ ਫਸਲ ਦੇ ਨਾਲ-ਨਾਲ ਮਿੱਟੀ ਤੇ ਪਾਣੀ ਦੀ ਸੰਭਾਲ ਨੂੰ ਵੀ ਪਹਿਲ ਦੇਣ ਲਈ ਕਿਹਾ। ਇਸ ਦੇ ਨਾਲ ਹੀ ਡਾ. ਬਲਤੇਜ ਸਿੰਘ ਗੁੰਮਟੀ ਨੇ ਝੋਨੇ ਦੀ ਪਰਾਲ਼ੀ ਦੀ ਸਾਂਭ ਸੰਭਾਲ ਸਬੰਧੀ ਜਾਗਰੂਕ ਕੀਤਾ। ਫ਼ਸਲਾਂ ਦੇ ਮਿਆਰੀ ਬੀਜ ਪੈਦਾ ਕਰਨ ਤੇ ਬੀਜ ਸੋਧ ਸਬੰਧੀ ਵਿਸਥਾਰ ਵਿੱਚ ਦੱਸਿਆ।   ਅਖੀਰ ਵਿੱਚ ਪੁਰਨੂਰ ਸਿੰਘ ਅਤੇ ਬਲਦੀਪ ਸਿੰਘ ਖੇਤੀਬਾੜੀ ਉਪਨਰੀਖਕ  ਵੱਲੋਂ ਧੰਨਵਾਦ ਕਰਦਿਆ ਕਿਸਾਨਾਂ ਨੂੰ ਮਹਿਕਮੇ ਨਾਲ ਤਾਲਮੇਲ ਬਣਾ ਕੇ ਰੱਖਣ ਲਈ ਕਿਹਾ ਗਿਆ। ਗੁਰਜੀਤ ਸਿਘ ਖੇਤੀਬਾੜੀ ਉਪਨਰੀਖਕ ਅਤੇ ਬਲਕੌਰ ਸਿੰਘ ਸੇਵਾਦਾਰ ਹਾਜ਼ਰ ਸਨ।

ਸਰਾਭਾ ਵਿਖੇ ਬੰਦੀ ਸਿੰਘਾਂ ਦੀ ਰਿਹਾਈ ਲਈ ਭੁੱਖ ਹੜਤਾਲ ਦਾ 215ਵਾਂ ਦਿਨ ਪਿੰਡ ਟੂਸੇ ਨੇ ਭਰੀ ਹਾਜ਼ਰੀ   

ਬਾਣੀ ਦੀ ਬੇਅਦਬੀ ਕਰਨ ਵਾਲੀਆਂ ਨੂੰ ਸਜ਼ਾ ਦਿਵਾਉਣ ਲਈ ਇਕੱਠੇ ਹੋਣ 'ਚ ਦੇਰੀ ਕਿਉਂ -ਦੇਵ ਸਰਾਭਾ  

ਸਰਾਭਾ 23 ਸਤੰਬਰ  ( ਸਤਵਿੰਦਰ ਸਿੰਘ ਗਿੱਲ) ਗ਼ਦਰ ਪਾਰਟੀ ਦੇ ਨਾਇਕ ਬਾਲਾ ਜਰਨੈਲ ਸ਼ਹੀਦ ਕਰਤਾਰ ਸਿੰਘ ਸਰਾਭਾ ਜੀ ਦੇ ਜੱਦੀ ਪਿੰਡ ਸਰਾਭਾ ਵਿਖੇ ਬੰਦੀ ਸਿੰਘਾਂ ਦੀ ਰਿਹਾਈ ਲਈ ਪੰਥਕ ਮੋਰਚਾ ਭੁੱਖ ਹਡ਼ਤਾਲ ਦੇ 215ਵਾਂ ਦਿਨ ਪੂਰਾ ਹੋਇਆ। ਰੋਜ਼ਾਨਾ ਪਹਿਰੇਦਾਰ ਦੇ ਮੁੱਖ ਸੰਪਾਦਕ ਸ. ਜਸਪਾਲ ਸਿੰਘ ਹੇਰਾਂ ਦੀ ਸਰਪ੍ਰਸਤੀ ਹੇਠ ਚੱਲ ਰਹੇ ਮੋਰਚੇ 'ਚ ਅੱਜ ਸਹਿਯੋਗੀ ਪਿੰਡ ਟੂਸੇ ਤੋਂ ਸਾਬਕਾ ਸਰਪੰਚ ਜਸਬੀਰ ਸਿੰਘ ਟੂਸੇ,ਬਾਬਾ ਬਲਰਾਜ ਸਿੰਘ ਟੂਸੇ,ਅਮਰ ਸਿੰਘ ਟੂਸੇ,ਤੋਤਾ ਸਿੰਘ ਟੂਸੇ,ਦੁੱਲਾ ਸਿੰਘ ਟੂਸੇ,ਗੁਰਦੇਵ ਸਿੰਘ ਟੂਸੇ ਆਦਿ ਬਲਦੇਵ ਸਿੰਘ ਦੇਵ ਸਰਾਭਾ ਨਾਲ ਭੁੱਖ ਹਡ਼ਤਾਲ ਤੇ ਬੈਠੇ।ਪੱਤਰਕਾਰਾਂ ਦੇ ਸਨਮੁੱਖ ਹੁੰਦਿਆਂ ਬਲਦੇਵ ਸਿੰਘ ਦੇਵ ਸਰਾਭਾ ਨੇ ਆਖਿਆ ਕਿ ਅਸੀਂ ਸਰਾਭਾ ਪੰਥਕ ਮੋਰਚੇ ਤੋਂ ਸਮੁੱਚੀ ਸਿੱਖ ਕੌਮ ਦੀਆਂ ਹੱਕੀ ਮੰਗਾਂ ਲਈ ਸੰਘਰਸ਼ ਕਰਨ ਵਾਲੇ ਸੰਘਰਸ਼ੀ ਯੋਧਿਆਂ ਦੀ ਚਡ਼੍ਹਦੀ ਕਲਾ ਲਈ ਅਕਾਲ ਪੁਰਖ ਵਾਹਿਗੁਰੂ ਅੱਗੇ ਅਰਦਾਸ ਕਰਦੇ ਹਾਂ ਕਿ ਉਹ ਹਮੇਸ਼ਾਂ ਚੜ੍ਹਦੀ ਕਲਾ ਵਿੱਚ ਰਹਿਣ ਤੇ ਸਾਡੇ ਬੰਦੀ ਸਿੰਘ ਜਲਦ ਰਿਹਾਅ ਹੋ ਕੇ ਆਪਣੇ ਪਰਿਵਾਰ  ਵਿਚ ਪਰਤਣ। ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਬੇਅਦਬੀਆਂ ਕਰਨ ਵਾਲੇ ਨੂੰ ਸਜ਼ਾਵਾਂ ਦਿਵਾਉਣ ਲਈ ਸੰਘਰਸ਼ ਕਰਨ ਵਾਲੇ ਬੱਬਰ ਸ਼ੇਰ ਕਦੇ ਸਰਕਾਰੀ ਭੇਡਾਂ ਦਾ ਗੁੱਸਾ ਨਹੀਂ ਕਰਿਆ ਕਰਦੇ। ਕਿਉਂਕਿ ਪ੍ਰਮਾਤਮਾ ਹਮੇਸ਼ਾਂ ਹਰ ਇੱਕ ਦੀ ਡਿਊਟੀ ਲਗਾ ਕੇ ਭੇਜਦਾ ਹਨ ਕਿਸੇ ਨੂੰ ਹੱਕ ਸੱਚ ਲਈ ਸੰਘਰਸ਼ ਕਰਨ ਤੇ ਕਿਸੇ ਨੂੰ ਸਿਰਫ਼ ਸੰਘਰਸ਼ੀ ਜੁਝਾਰੂਆਂ   ਦੀਆਂ ਲੱਤਾਂ ਖਿੱਚਣ ਲਈ । ਜੇਕਰ ਪੂਰੀ ਸਿੱਖ ਕੌਮ ਹੱਕੀ ਮੰਗਾਂ ਲਈ   ਇਕਜੁੱਟ ਹੋ ਕੇ ਸੰਘਰਸ਼ ਕਰਨ ਤਾਂ ਮਸਲਾ ਫਤਿਹ। ਉਨ੍ਹਾਂ ਅੱਗੇ ਆਖਿਆ ਕਿ ਸਾਨੂੰ ਗੁਰੂ ਵੱਲੋਂ ਮਿਲੀ ਸੇਵਾ ਅਸੀਂ ਤਨ ਦੇ ਨਾਲ ਨਿਭਾਉਣ ਦਾ ਉਪਰਾਲਾ ਕਰ ਰਹੇ ਹਾਂ। ਬਾਕੀ ਆਪਣੀ ਸਮੁੱਚੀ ਸਿੱਖ ਕੌਮ ਦੀਆਂ ਹੱਕੀ ਮੰਗਾਂ ਲਈ ਮੋਰਚੇ ਤੇ ਡਟੇ ਹੋਏ ਹਾਂ। ਸਾਨੂੰ ਕੋਈ ਚੰਗਾ ਕਹੇ ਜਾਂ ਭਲਾ ਕੋਈ ਪਰਵਾਹ ਨਹੀਂ ਕਰਦੇ ਕਿਉਂਕਿ ਅਸੀਂ ਕਿਸੇ ਨੂੰ ਕੋਈ ਜਵਾਬਦੇਹ ਨਹੀਂ । ਅਸੀਂ ਆਪਣਾ ਫ਼ਰਜ਼ ਨਿਭਾਅ ਰਹੇ ਹਾਂ। ਜਦ ਕਿ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਸਿੱਖ ਆਪਣਾ ਗੁਰੂ ਤਾਂ ਮੰਨਦੇ ਹਨ । ਪਰ ਸਿੱਖ ਬਾਣੀ ਦੀ ਬੇਅਦਬੀ ਕਰਨ ਵਾਲੀਆਂ ਨੂੰ ਸਜ਼ਾ ਦਿਵਾਉਣ ਲਈ ਇਕੱਠੇ ਹੋਣ 'ਚ ਦੇਰੀ ਕਿਉਂ । ਇਸ ਸਮੇਂ ਬਾਬਾ ਬਲਰਾਜ ਸਿੰਘ ਟੂਸੇ ਤੇ ਸਾਬਕਾ ਸਰਪੰਚ ਜਸਵੀਰ ਸਿੰਘ ਟੂਸੇ ਨੇ ਆਖਿਆ ਕਿ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਬੇਅਦਬੀਆਂ ਦੇ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਅਤੇ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਜੁਝਾਰੂ ਬੰਦੀ ਸਿੰਘਾਂ ਨੂੰ ਰਿਹਾਅ ਕਰਵਾਉਣ ਤੋਂ ਇਲਾਵਾ ਏਅਰਪੋਰਟ ਹਲਵਾਰੇ ਦਾ ਨਾਮ ਸ਼ਹੀਦ ਕਰਤਾਰ ਸਿੰਘ ਸਰਾਭਾ ਜੀ ਦੇ ਨਾਮ ਤੇ ਕਰਵਾਉਣ ਲਈ  ਪਿੰਡ ਸਰਾਭੇ ਤੋਂ ਹਲਵਾਰਾ ਹਵਾਈ ਅੱਡੇ ਤਕ ਇਕ ਰੋਸ ਮਾਰਚ ਮਿਤੀ 9 ਅਕਤੂਬਰ ਦਿਨ ਐਤਵਾਰ ਕੱਢਿਆ ਜਾਵੇਗਾ ।ਸੋ ਆਖ਼ਰ ਵਿੱਚ ਅਸੀਂ ਸਮੁੱਚੀ ਕੌਮ ਨੂੰ ਅਪੀਲ ਕਰਦੇ ਹਾਂ ਕਿ ਹੱਕੀ ਮੰਗਾਂ ਲਈ ਸਰਾਭਾ ਵਿਖੇ ਮੋਰਚੇ 'ਚ ਹਾਜ਼ਰੀ ਜ਼ਰੂਰ ਭਰੋ । ਇਸ ਮੌਕਾ ਖਜ਼ਾਨਚੀ ਪਰਵਿੰਦਰ ਸਿੰਘ ਟੂਸੇ,ਨੰਬਰਦਾਰ ਜਸਮੇਰ ਸਿੰਘ ਜੰਡ,ਬੱਚੀ ਪ੍ਰਨੀਤ ਕੌਰ ਜੰਡ,ਤੇਜਾ ਸਿੰਘ ਟੂਸੇ,ਅੱਛਰਾ ਸਿੰਘ ਸਰਾਭਾ,  ਬਲਦੇਵ ਸਿੰਘ ਈਸ਼ਨਪੁਰ,ਕੁਲਦੀਪ ਸਿੰਘ ਕਿਲਾ ਰਾਏਪੁਰ,ਅਮਰਜੀਤ ਸਿੰਘ ਚਮਿੰਡਾ,ਬਾਬਾ ਬਲਜਿੰਦਰ ਸਿੰਘ ਮੋਹੀ,ਬੰਤ ਸਿੰਘ ਸਰਾਭਾ,ਹਰਬੰਸ ਸਿੰਘ ਪੰਮਾ ਹਿੱਸੋਵਾਲ ਆਦਿ ਹਾਜ਼ਰੀ ਭਰੀ।

ਰਾਜਨ ਗਰਗ ਸ਼੍ਰੀ ਬਾਲਾ ਜੀ ਇੱਛਾਪੂਰਤੀ ਮੰਦਰ ਭਾਗੀਵਾਂਦਰ ਵਿਖੇ ਹੋਏ ਨਤਮਸਤਕ

ਤਲਵੰਡੀ ਸਾਬੋ, 23 ਸਤੰਬਰ (ਗੁਰਜੰਟ ਸਿੰਘ ਨਥੇਹਾ)- ਸਨਾਤਨ ਮਹਾਂਵੀਰ ਦਲ ਦੇ ਰਾਸ਼ਟਰੀ ਪ੍ਰਧਾਨ ਰਾਜਨ ਗਰਗ ਸ੍ਰੀ ਬਾਲਾ ਜੀ ਇੱਛਾਪੂਰਤੀ ਮੰਦਰ ਭਾਗੀਵਾਂਦਰ ਵਿਖੇ ਨਤਮਸਤਕ ਹੋਏ। ਹਰ ਹਫ਼ਤੇ ਦੀ ਤਰ੍ਹਾਂ ਇਸ ਵਾਰ ਵੀ ਮੰਗਲਵਾਰ ਨੂੰ ਮੰਗਲ ਮੇਲਾ ਕਰਵਾਇਆ ਗਿਆ ਤੇ ਉਨ੍ਹਾਂ ਮੰਗਲ ਮੇਲੇ ਤੇ ਸ਼੍ਰੀ ਬਾਲਾ ਜੀ ਦੇ ਮੰਦਰ ਵਿੱਚ ਮੱਥਾ ਟੇਕਿਆ ਤੇ ਮੰਦਰ ਦੇ ਮਨਮੋਹਿਕ ਦ੍ਰਿਸ਼ ਨੂੰ ਦੇਖਦਿਆਂ ਮੰਦਰ ਕਮੇਟੀ ਦੀ ਵਿਸ਼ੇਸ਼ ਸ਼ਲਾਘਾ ਕੀਤੀ। ਕਮੇਟੀ ਵੱਲੋਂ ਰਾਜਨ ਗਰਗ ਨੂੰ ਸਨਮਾਨਿਤ ਕੀਤਾ ਗਿਆ ਤੇ ਪ੍ਰਧਾਨ ਰਾਜ ਕੁਮਾਰ ਗਰਗ ਨੇ ਦੱਸਿਆ ਕਿ ਬਾਲਾ ਜੀ ਮਾਹਾਰਾਜ ਦੀ ਅਪਾਰ ਕਿਰਪਾ ਨਾਲ ਤੇ ਦਾਨੀ ਸੱਜਣਾਂ ਦੇ ਸਹਿਯੋਗ ਨਾਲ ਇਹ ਹੋਇਆ ਤੇ ਹੋਰ ਵੀ ਨਿਰਮਾਣ ਹੋ ਰਿਹਾ ਹੈ। ਇਸ ਸਮੇਂ ਮੌੜ ਅਤੇ ਰਾਮਾਂ ਮੰਡੀ ਦੀਆਂ ਕੀਰਤਨ ਮੰਡਲੀ ਵੱਲੋਂ ਬਾਲਾ ਜੀ ਦਾ ਗੁਣਗਾਨ ਕੀਤਾ ਗਿਆ ਤੇ ਮੰਡਲੀ ਦੇ ਪ੍ਰਬੰਧਕਾਂ ਨੂੰ ਕਮੇਟੀ ਵੱਲੋਂ ਸਨਮਾਨਿਤ ਕੀਤਾ ਗਿਆ। ਇਸ ਮੌਕੇ ਪ੍ਰਧਾਨ ਰਾਜ ਕੁਮਾਰ ਗਰਗ, ਵਿਸ਼ੇਸ਼ ਬਾਂਸਲ, ਅਮਰਿੰਦਰ ਸਰਾਂ, ਟੋਨੀ ਨੰਗਲਾ, ਚਿੰਟੂ ਜਿੰਦਲ, ਸੁਭਾਸ਼ ਕੁਮਾਰ, ਈਸ਼ਵਰ ਗਰਗ ਪੱਤਰਕਾਰ ਮੀਡੀਆ ਸਲਾਹਕਾਰ ਆਦਿ ਸਮੇਤ ਹੋਰ ਮੈਂਬਰ ਹਾਜ਼ਰ ਸਨ।

ਥਾਣਾ ਮਹਿਲ ਕਲਾਂ ਦੀ ਪੁਲਸ ਵੱਲੋਂ ਇਕ ਵਿਅਕਤੀ ਨੂੰ 200 ਗਰਾਮ ਨਸ਼ੀਲੇ ਚਿੱਟੇ ਪਾਊਡਰ ਸਮੇਤ ਕੀਤਾ  ਕਾਬੂ

 ਬਰਨਾਲਾ /ਮਹਿਲ ਕਲਾਂ,  23 ਸਤੰਬਰ (ਗੁਰਸੇਵਕ ਸਿੰਘ ਸੋਹੀ ) ਥਾਣਾ ਮਹਿਲ ਕਲਾਂ ਦੀ ਪੁਲਸ ਵੱਲੋਂ ਗੁਪਤ ਸੂਚਨਾ ਦੇ ਆਧਾਰ ਤੇ ਇਕ ਵਿਅਕਤੀ ਪਾਸੋਂ 200 ਗਰਾਮ ਨਸ਼ੀਲਾ ਚਿੱਟਾ ਪਾਊਡਰ ਬਰਾਮਦ ਕਰਕੇ ਕਾਬੂ ਕੀਤੇ ਜਾਣ ਦਾ ਦਾਅਵਾ ਕੀਤਾ ਹੈ। ਥਾਣਾ ਮਹਿਲ ਕਲਾਂ ਦੇ ਮੁਖੀ ਕਮਲਜੀਤ ਸਿੰਘ ਗਿੱਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਦੇ ਹੁਕਮਾਂ ਐੱਸਐੱਸਪੀ ਬਰਨਾਲਾ ਸੰਦੀਪ ਕੁਮਾਰ ਮਲਿਕ (ਆਈਪੀਐਸ ) ਦੀ ਅਗਵਾਈ ਹੇਠ ਨਸ਼ਿਆਂ ਦੇ ਖ਼ਾਤਮੇ ਲਈ ਵਿੱਢੀ ਗਈ ਮੁਹਿੰਮ ਤਹਿਤ ਸਬ ਡਿਵੀਜ਼ਨ ਮਹਿਲ ਕਲਾਂ ਦੇ ਡੀਐੱਸਪੀ ਗਮਦੂਰ ਸਿੰਘ ਚਹਿਲ (ਪੀਪੀਐੱਸ ) ਦੇ ਦਿਸ਼ਾ ਨਿਰਦੇਸਾ ਹੇਠ ਏਐਸਆਈ ਮਨਜੀਤ ਸਿੰਘ ਦੀ ਦੇਖ ਰੇਖ ਹੇਠ ਪੁਲਸ ਪਾਰਟੀ ਵੱਲੋਂ ਗੁਪਤ ਸੂਚਨਾ ਦੇ ਆਧਾਰ ਤੇ ਪਿੰਡ ਧਨੇਰ ਤੋਂ ਮੂੰਮ ਨੂੰ ਜਾਂਦੀ ਲਿੰਕ ਸੜਕ ਉਪਰ ਆ ਰਹੇ ਇਕ ਮੋਟਰਸਾਈਕਲ ਸਵਾਰ ਦੀ ਤਲਾਸ਼ੀ ਲੈਣ ਤੇ ਉਸ ਕੋਲੋਂ 200 ਗਰਾਮ ਨਸ਼ੀਲਾ ਚਿੱਟਾ ਪਾਊਡਰ ਬਰਾਮਦ ਹੋਇਆ ।ਜਿਸ ਦੀ ਪਹਿਚਾਣ ਜ਼ੋਰਾ ਸਿੰਘ ਵਾਸੀ ਰਾਮਾ ਮੋਗਾ ਵਜੋਂ ਹੋਈ ਹੈ ।ਉਸ ਦੇ ਖ਼ਿਲਾਫ਼ ਪਰਚਾ ਦਰਜ ਕਰਕੇ ਅਗਲੀ ਵਿਭਾਗੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਇਸ ਮੌਕੇ ਥਾਣਾ ਮੁਖੀ ਕਮਲਜੀਤ ਸਿੰਘ ਗਿੱਲ ਨੇ ਕਿਹਾ ਕਿ ਕਿਸੇ ਵੀ ਨਸ਼ਾ ਤਸਕਰ ਨੂੰ ਬਖਸਿਆਂ ਨਹੀਂ ਜਾਵੇਗਾ। ਉਨ੍ਹਾਂ ਨਸ਼ਿਆਂ ਖਿਲਾਫ਼ ਵਿੱਢੀ ਮੁਹਿੰਮ ਨੂੰ ਸਫਲ ਬਣਾਉਣ ਲਈ ਲੋਕਾਂ ਤੋਂ ਸਹਿਯੋਗ ਦੀ ਮੰਗ ਕੀਤੀ । ਉਨ੍ਹਾਂ ਕਿਹਾ ਕਿ ਨਸ਼ਿਆਂ ਦਾ ਕਾਰੋਬਾਰ ਕਰਨ ਵਾਲਿਆਂ ਸਬੰਧੀ ਪੁਲਿਸ ਨੂੰ ਸੂਚਨਾ ਦਿੱਤੀ ਜਾਵੇ,ਸੂਚਨਾ ਦੇਣ ਵਾਲੇ ਵਿਆਕਤੀ ਦਾ ਨਾਮ ਪੁਲਿਸ ਵੱਲੋਂ ਗੁਪਤ ਰੱਖਿਆ ਜਾਵੇਗਾ।

ਪੁਜੀਸ਼ਨਾ ਪ੍ਰਾਪਤ ਕਰਨ ਵਾਲੇ ਬੱਚਿਆਂ ਨੂੰ ਕੀਤਾ ਸਨਮਾਨਿਤ

ਹਠੂਰ,23,ਸਤੰਬਰ-(ਕੌਸ਼ਲ ਮੱਲ੍ਹਾ) ਸੈਂਟਰ ਪੱਧਰੀ ਮੁਕਾਬਲਿਆਂ ਵਿੱਚੋ ਪੁਜੀਸ਼ਨਾਂ ਪ੍ਰਾਪਤ ਕਰਨ ਵਾਲੇ ਬੱਚਿਆਂ ਨੂੰ ਸਰਕਾਰੀ ਪ੍ਰਾਇਮਰੀ ਸਕੂਲ ਗੁਰੂਸਰ ਚਕਰ ਦੀ ਐਸ ਐਮ ਸੀ ਕਮੇਟੀ ਅਤੇ ਸਟਾਫ ਵੱਲੋਂ ਸਨਮਾਨਿਤ ਕੀਤਾ ਗਿਆ ।ਇਸ ਸਬੰਧੀ ਜਾਣਕਾਰੀ ਦਿੰਦਿਆ ਸਕੂਲ ਦੇ ਮੁੱਖ ਅਧਿਆਪਕ ਪਰਮਜੀਤ ਸਿੰਘ ਮੱਲ੍ਹਾ ਨੇ ਦੱਸਿਆ ਕਿ ਇਸ ਸਕੂਲ ਦੇ ਵਿਿਦਆਰਥੀ ਸਹਿਜਪ੍ਰੀਤ ਸਿੰਘ ਕਲਾਸ ਤੀਜੀ ਨੇ 400 ਮੀਟਰ ਰੇਸ ਵਿਚੋ ਪਹਿਲਾ ਸਥਾਨ ਅਤੇ ਵਿਿਦਆਰਥਣ ਕੋਮਲਪ੍ਰੀਤ ਕੌਰ ਕਲਾਸ ਪੰਜਵੀਂ ਨੇ ਰੱਸੀ ਟੱਪਣ ਵਿਚ ਪਹਿਲਾ ਸਥਾਨ ਪ੍ਰਾਪਤ ਕਰਕੇ ਸਾਡੇ ਸਕੂਲ ਅਤੇ ਪਿੰਡ ਚਕਰ ਦਾ ਨਾਮ ਰੌਸਨ ਕੀਤਾ ਹੈ।ਉਨ੍ਹਾ ਦੱਸਿਆ ਕਿ ਇਹ ਵਿਿਦਆਰਥੀ ਹੁਣ ਆਉਣ ਵਾਲੇ ਦਿਨਾਂ ਵਿਚ ਪਿੰਡ ਸਹਿਬਾਜਪੁਰਾ ਵਿਚ ਹੋਣ ਵਾਲੀਆ ਬਲਾਕ ਪੱਧਰੀ ਖੇਡਾਂ ਵਿਚ ਭਾਗ ਲੈਣਗੇ।ਇਸ ਮੌਕੇ ਇਨ੍ਹਾ ਦੋਵੇ ਬੱਚਿਆ ਨੂੰ ਸਕੂਲ ਦੀ ਪ੍ਰਬੰਧਕੀ ਕਮੇਟੀ ਅਤੇ ਸਟਾਫ ਵੱਲੋਂ ਯਾਦਗਾਰੀ ਚਿੰਨ ਅਤੇ ਨਗਦ ਰਾਸੀ ਦੇ ਕੇ ਵਿਸ਼ੇਸ ਤੌਰ ਤੇ ਸਨਮਾਨਿਤ ਕੀਤਾ ਗਿਆ।ਇਸ ਮੌਕੇ ਉਨ੍ਹਾ ਨਾਲ ਸਕੱਤਰ ਪਰਮਜੀਤ ਸਿੰਘ,ਚੇਅਰਮੈਨ ਜਸਵੀਰ ਸਿੰਘ,ਸੁਖਵਿੰਦਰ ਸਿੰਘ,ਮੈਡਮ ਰਾਜਨਪ੍ਰੀਤ ਕੌਰ,ਮੈਡਮ ਬਲਵਿੰਦਰ ਕੌਰ ਆਦਿ ਹਾਜ਼ਰ ਸਨ।
ਫੋਟੋ ਕੈਪਸ਼ਨ:-ਪੁਜੀਸਨਾ ਪ੍ਰਾਪਤ ਕਰਨ ਵਾਲੇ ਬੱਚਿਆਂ ਨੂੰ ਸਨਮਾਨਿਤ ਕਰਦੇ ਹੋਏ ਸਕੂਲ ਦਾ ਸਟਾਫ ਅਤੇ ਹੋਰ।

ਮੁੱਖ ਮੰਤਰੀ ਵੱਲੋਂ ਲੁਧਿਆਣਾ ਵਿਖੇ ਦੋ-ਰੋਜ਼ਾ ਕਿਸਾਨ ਮੇਲੇ ਅਤੇ ਪਸ਼ੂ ਪਾਲਣ ਮੇਲੇ ਦਾ ਉਦਘਾਟਨ

ਪਰਾਲੀ ਦੀ ਸਮੱਸਿਆ ਦੇ ਹੱਲ ਲਈ ਛੇਤੀ ਲੈ ਰਹੇ ਹਾਂ ਫੈਸਲਾ

ਡੇਅਰੀ ਧੰਦੇ ਨੂੰ ਹੋਰ ਪ੍ਰਫੁੱਲਤ ਕਰਨ ਲਈ ਵੇਰਕਾ ਦਾ ਵਿਸਥਾਰ ਕਰਨ ਦਾ ਐਲਾਨ

ਖੇਤੀਬਾੜੀ ਮਾਹਿਰਾਂ ਨੂੰ ਖੇਤਾਂ ਵਿਚ ਜਾ ਕੇ ਕਿਸਾਨਾਂ ਨੂੰ ਉੱਨਤ ਖੇਤੀ ਬਾਰੇ ਜਾਗਰੂਕ ਕਰਨ ਲਈ ਕਿਹਾ

ਲੁਧਿਆਣਾ, 23 ਸਤੰਬਰ ( ਦਲਜੀਤ ਸਿੰਘ ਰੰਧਾਵਾ) ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਵਿਚ ਪਾਣੀ ਦੇ ਗੰਭੀਰ ਸੰਕਟ ਦੇ ਹੱਲ ਲਈ ਕਿਸਾਨਾਂ ਨੂੰ ਪਾਣੀ ਦੀ ਵੱਧ ਖਪਤ ਵਾਲੀਆਂ ਫਸਲਾਂ ਦੀ ਬਜਾਏ ਬਦਲਵੀਆਂ ਫਸਲਾਂ ਦੀ ਕਾਸ਼ਤ ਕਰਨ ਲਈ ਪ੍ਰੇਰਿਤ ਕਰਨ ਵਾਸਤੇ ਭਾਰਤ ਸਰਕਾਰ ਨੂੰ ਇਨ੍ਹਾਂ ਫਸਲਾਂ ’ਤੇ ਲਾਹੇਵੰਦ ਭਾਅ ਦੇਣ ਦੀ ਲੋੜ ’ਤੇ ਜ਼ੋਰ ਦਿੱਤਾ। ਇੱਥੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿਖੇ ‘ਕਿਸਾਨੀ, ਜਵਾਨੀ ਤੇ ਪੌਣ-ਪਾਣੀ ਬਚਾਈਏ, ਆਓ ‘ਰੰਗਲਾ ਪੰਜਾਬ’ ਬਣਾਈਏ’ ਦੇ ਨਾਅਰੇ ਨਾਲ ਅੱਜ ਸ਼ੁਰੂ ਹੋਏ ਦੋ-ਰੋਜ਼ਾ ਕਿਸਾਨ ਮੇਲੇ ਅਤੇ ਗੁਰੂ ਅੰਗਦ ਦੇਵ ਵੈਟਰਨਰੀ ਐਂਡ ਐਨੀਮਲ ਸਾਇਸੰਜ਼ ਯੂਨੀਵਰਸਿਟੀ ਦੇ ਪਸ਼ੂ ਪਾਲਣ ਮੇਲੇ ਦੇ ਉਦਘਾਟਨ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨ ਝੋਨੇ ਦੇ ਬਦਲ ਵਜੋਂ ਸੂਰਜਮੁਖੀ, ਦਾਲਾਂ ਤੇ ਮੱਕੀ ਵਰਗੀਆਂ ਫਸਲਾਂ ਬੀਜਣ ਲਈ ਤਿਆਰ ਹਨ ਪਰ ਕੇਂਦਰ ਸਰਕਾਰ ਝੋਨੇ ਦੇ ਬਰਾਬਰ ਮੁਨਾਫੇ ਵਜੋਂ ਇਨ੍ਹਾਂ ਫਸਲਾਂ ਉਤੇ ਲਾਹੇਵੰਦ ਭਾਅ ਦੇਵੇ ਤਾਂ ਕਿ ਸੂਬੇ ਵਿਚ ਪਾਣੀ ਦੇ ਸੰਕਟ ਦੇ ਮੰਡਰਾ ਰਹੇ ਬੱਦਲ ਹੋਰ ਗਹਿਰੇ ਨਾ ਹੋਣ। ਭਗਵੰਤ ਮਾਨ ਨੇ ਕਿਹਾ, “ਸਾਡੇ ਕਿਸਾਨ ਵੀ ਦਿਨੋ-ਦਿਨ ਪਾਣੀ ਦੇ ਡਿੱਗ ਰਹੇ ਪੱਧਰ ਅਤੇ ਝੋਨੇ ਦੀ ਪਰਾਲੀ ਨਾਲ ਪਲੀਤ ਹੁੰਦੇ ਵਾਤਾਵਰਣ ਤੋਂ ਬਹੁਤ ਚਿੰਤਤ ਹਨ ਪਰ ਉਹ ਆਪਣੀ ਆਮਦਨ ਖੁੱਸਣ ਦੇ ਡਰ ਤੋਂ ਕਣਕ-ਝੋਨੇ ਦੇ ਫਸਲੀ ਚੱਕਰ ਵਿੱਚੋਂ ਬਾਹਰ ਨਹੀਂ ਨਿਕਲ ਰਹੇ। ਪੰਜਾਬ ਦੀ ਸੋਨੇ ਵਰਗੀ ਧਰਤੀ ਏਨੀ ਜਰਖੇਜ਼ ਹੈ ਕਿ ਇੱਥੇ ਕੁਝ ਵੀ ਬੀਜਿਆ ਹੋਇਆ ਪੁੰਗਰ ਜਾਂਦਾ ਹੈ। ਪਾਣੀ ਦੇ ਗੰਭੀਰ ਸੰਕਟ ਨੂੰ ਅਸੀਂ ਅੱਖੋਂ-ਪਰੋਖੇ ਨਹੀਂ ਕਰ ਸਕਦੇ ਕਿਉਂਕਿ ਖਾੜੀ ਮੁਲਕ ਆਪਣੀ ਧਰਤੀ ਵਿੱਚੋਂ ਜਿੰਨੀ ਡੂੰਘਾਈ ‘ਚੋਂ ਤੇਲ ਕੱਢ ਰਹੇ ਹਨ, ਅਸੀਂ ਇੱਥੇ ਉਨੀ ਡੂੰਘਾਈ ‘ਚੋਂ ਪਾਣੀ ਕੱਢ ਰਹੇ ਹਾਂ ਜੋ ਸਾਡੇ ਲਈ ਖਤਰੇ ਦੀ ਘੰਟੀ ਹੈ। ਚੌਲ ਪੰਜਾਬੀਆਂ ਦੀ ਮੁੱਖ ਖੁਰਾਕ ਨਹੀਂ ਹੈ ਪਰ ਇਕ ਕਿਲੋ ਚੌਲ ਪੈਦਾ ਕਰਨ ਲਈ 4000 ਲਿਟਰ ਤੱਕ ਪਾਣੀ ਦੀ ਖਪਤ ਕੀਤੀ ਜਾ ਰਹੀ ਹੈ ਜਿਸ ਕਰਕੇ ਸਾਨੂੰ ਹੋਰ ਫਸਲਾਂ ਅਪਣਾਉਣੀਆਂ ਹੀ ਪੈਣਗੀਆਂ।” ਦੇਸ਼ ਨੂੰ ਅਨਾਜ ਪੱਖੋਂ ਸਵੈ-ਨਿਰਭਰ ਬਣਾਉਣ ਲਈ ਪੰਜਾਬ ਦੇ ਯੋਗਦਾਨ ਦਾ ਜ਼ਿਕਰ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਜਦੋਂ ਦੇਸ਼ ਵਾਸੀ ਅਨਾਜ ਦੀ ਕਮੀ ਕਾਰਨ ਦੋ ਡੰਗ ਦੀ ਰੋਟੀ ਤੋਂ ਵੀ ਮੁਥਾਜ ਸਨ ਤਾਂ ਉਸ ਵੇਲੇ ਪੰਜਾਬ ਦੇ ਕਿਸਾਨਾਂ ਨੇ ‘ਹਰੀ ਕ੍ਰਾਂਤੀ’ ਰਾਹੀਂ ਦੇਸ਼ ਦੇ ਅੰਨ-ਭੰਡਾਰ ਨੱਕੋ-ਨੱਕ ਭਰ ਦਿੱਤੇ ਅਤੇ ਇੱਥੋਂ ਤੱਕ ਕਿ ਇਸ ਲਈ ਪੰਜਾਬ ਨੂੰ ਆਪਣੇ ਬਹੁਮੁੱਲੇ ਕੁਦਰਤੀ ਸਰੋਤਾਂ ਪਾਣੀ, ਹਵਾ ਅਤੇ ਧਰਤੀ ਨੂੰ ਕੀਮਤ ਚੁਕਾਉਣੀ ਪਈ। ਹੁਣ ਜਦੋਂ ਉੜੀਸਾ, ਛੱਤੀਸਗੜ੍ਹ, ਤੇਲੰਗਾਨਾ ਵਰਗੇ ਸੂਬੇ ਝੋਨੇ ਦੀ ਖੇਤੀ ਕਰਨ ਲੱਗ ਪਏ ਤਾਂ ਪੰਜਾਬ ਦੇ ਝੋਨੇ ਨੂੰ ਐਮ.ਐਸ.ਪੀ. ਉਤੇ ਖਰੀਦਣ ਤੋਂ ਹੱਥ ਪਿੱਛੇ ਖਿੱਚਣ ਦੀਆਂ ਕੋਸ਼ਿਸ਼ਾਂ ਹੋ ਰਹੀਆਂ ਹਨ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਕੋਲੰਬੀਆ ਤੇ ਮੋਜ਼ੰਮਬੀਕ ਵਰਗੇ ਮੁਲਕਾਂ ਤੋਂ ਹਰੇਕ ਸਾਲ 120 ਬਿਲੀਅਨ ਡਾਲਰ ਦੀ ਕੀਮਤ ਦੀਆਂ ਦਾਲਾਂ ਦੀ ਦਰਾਮਦ ਕਰਦੀ ਹੈ ਜਦਕਿ ਦੂਜੇ ਪਾਸੇ ਪੰਜਾਬ ਦੇ ਕਿਸਾਨ ਦਾਲਾਂ ਦੀ ਕਾਸ਼ਤ ਕਰਨੀਆਂ ਚਾਹੁੰਦੇ ਹਨ ਪਰ ਉਨ੍ਹਾਂ ਨੂੰ ਕੇਂਦਰ ਸਰਕਾਰ ਢੁਕਵਾਂ ਸਮਰਥਨ ਮੁੱਲ ਦੇਣ ਲਈ ਤਿਆਰ ਨਹੀਂ। ਇਸ ਮੌਕੇ ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਇਕ-ਦੋ ਦਿਨ ਵਿੱਚ ਪਰਾਲੀ ਦੀ ਸਮੱਸਿਆ ਲਈ ਵੱਡਾ ਫੈਸਲਾ ਲਿਆ ਜਾ ਰਿਹਾ ਹੈ ਤਾਂ ਕਿ ਝੋਨਾ ਵੱਢਣ ਤੋਂ ਬਾਅਦ ਪਰਾਲੀ ਨੂੰ ਅੱਗ ਲਾਉਣ ਨਾਲ ਪੈਦਾ ਹੁੰਦੀ ਸਮੱਸਿਆ ਤੋਂ ਛੁਟਕਾਰਾ ਪਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਅਸਲ ਵਿਚ ਤਾਂ ਕੇਂਦਰ ਸਰਕਾਰ ਨੂੰ ਪਰਾਲੀ ਦਾ ਢੁਕਵਾਂ ਪ੍ਰਬੰਧ ਕਰਨਾ ਚਾਹੀਦਾ ਹੈ ਕਿਉਂਕਿ ਪੰਜਾਬ ਦੇ ਕਿਸਾਨ ਦੇਸ਼ ਲਈ ਚੌਲ ਪੈਦਾ ਕਰਦੇ ਹਨ। ਉਨ੍ਹਾਂ ਕਿਹਾ ਕਿ ਚੌਲ ਦਾ ਕੇਂਦਰ ਦੇ ਭੰਡਾਰ ਵਿਚ ਚਲਾ ਜਾਂਦਾ ਹੈ ਪਰ ਪਰਾਲੀ ਸਾੜਨ ਮੌਕੇ ਕਿਸਾਨਾਂ ਉਤੇ ਸਖਤੀ ਕਰਨ ਲਈ ਸੂਬੇ ਨੂੰ ਕਹਿ ਦਿੱਤਾ ਜਾਂਦਾ। ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਅਧਿਕਾਰੀਆਂ ਅਤੇ ਖੇਤੀ ਮਾਹਿਰਾਂ ਨੂੰ ਨਵੀਆਂ ਤਕਨੀਕਾਂ ਅਤੇ ਚੁਣੌਤੀਆਂ ਬਾਰੇ ਕਿਸਾਨਾਂ ਨੂੰ ਜਾਣੂੰ ਕਰਵਾਉਣ ਲਈ ਖੁਦ ਉਨ੍ਹਾਂ ਕੋਲ ਪਹੁੰਚ ਕਰਨ ਦੇ ਆਦੇਸ਼ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਖੇਤੀ ਵਿਚ ਰੁੱਝੇ ਕਿਸਾਨ ਕੋਲ ਖੇਤੀ ਸੰਸਥਾਵਾਂ ਕੋਲ ਪਹੁੰਚ ਕਰਕੇ ਨਵੀਆਂ ਖੋਜਾਂ ਤੇ ਤਕਨੀਕਾਂ ਬਾਰੇ ਸਿੱਖਣ ਦਾ ਸਮਾਂ ਨਹੀਂ ਹੁੰਦਾ ਜਿਸ ਕਰਕੇ ਖੇਤੀ ਮਾਹਿਰਾਂ ਨੂੰ ਹੀ ਖੇਤਾਂ ਵੱਲ ਰੁਖ ਕਰਨਾ ਪਵੇਗਾ ਤਾਂ ਕਿ ਕਿਸਾਨ ਆਧੁਨਿਕ ਅਤੇ ਅਗਾਂਹਵਧੂ ਖੇਤੀ ਢੰਗ-ਤਰੀਕਿਆਂ ਨੂੰ ਅਪਣਾ ਕੇ ਹੋਰ ਤਰੱਕੀ ਕਰ ਸਕਣ। ਉਨ੍ਹਾਂ ਕਿਹਾ, “ਸਾਡੇ ਕਿਸਾਨਾਂ ਦੀ ਮਿਹਨਤ ਵਿਚ ਕੋਈ ਕਮੀ ਨਹੀਂ ਹੈ, ਕਮੀ ਤਾਂ ਇਸ ਗੱਲ ਵਿਚ ਹੈ ਕਿ ਉਨ੍ਹਾਂ ਨੂੰ ਮੁਸੀਬਤ ਮੌਕੇ ਸਮੇਂ ਸਿਰ ਸੇਧ ਨਹੀਂ ਮਿਲਦੀ। ਇਸ ਕਰਕੇ ਸਾਨੂੰ ਸਮੱਸਿਆਵਾਂ ਅਤੇ ਉਸ ਦੇ ਹੱਲ ਦਰਮਿਆਨ ਫਰਕ ਘਟਾਉਣਾ ਹੋਵੇਗਾ ਜੋ ਖੇਤੀ ਮਾਹਿਰਾਂ ਅਤੇ ਕਿਸਾਨਾਂ ਦੇ ਆਪਸੀ ਤਾਲਮੇਲ ਨਾਲ ਹੀ ਸੰਭਵ ਹੋ ਸਕਦਾ ਹੈ।” ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨ ਬੱਝਵੀਂ ਆਮਦਨ ਹੋਣ ਕਰਕੇ ਨਵੇਂ ਖੇਤੀ ਤਰਜਬੇ ਕਰਨ ਦਾ ਜੋਖਮ ਨਹੀਂ ਉਠਾ ਸਕਦਾ ਜਿਸ ਕਰਕੇ ਖੇਤੀਬਾੜੀ ਯੂਨੀਵਰਸਿਟੀ ਨੂੰ ਆਪਣੀ ਜ਼ਮੀਨ ਵਿਚ ਨਵੀਆਂ ਖੋਜਾਂ ਅਤੇ ਤਜਰਬੇ ਅਪਣਾ ਕੇ ਮਿਸਾਲ ਪੇਸ਼ ਕਰਨੀ ਚਾਹੀਦੀ ਹੈ। ਮੁੱਖ ਮੰਤਰੀ ਨੇ ਨੌਜਵਾਨਾਂ ਨੂੰ ਵੀ ਖੇਤੀ ਖੇਤਰ ਵਿਚ ਨਵੇਂ ਬਦਲਾਅ ਲਿਆਉਣ ਦਾ ਸੱਦਾ ਦਿੱਤਾ। ਡੇਅਰੀ ਧੰਦੇ ਨੂੰ ਹੋਰ ਪ੍ਰਫੁੱਲਤ ਕਰਨ ਲਈ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ‘ਵੇਰਕਾ’ ਦਾ ਹੋਰ ਵਿਸਥਾਰ ਕਰ ਰਹੀ ਹੈ ਕਿਉਂਕਿ ਵੇਰਕਾ ਦੇ ਉਤਪਾਦ ਪੂਰੇ ਦੁਨੀਆ ਵਿਚ ਮਸ਼ਹੂਰ ਹਨ ਜਿਸ ਕਰਕੇ ਕਿਸਾਨਾਂ ਦੀ ਆਮਦਨ ਵਿਚ ਹੋਰ ਵਾਧਾ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਪਠਾਨਕੋਟ ਦੀ ਲੀਚੀ ਅਤੇ ਅਬੋਹਰ ਦੇ ਕਿਨੂੰ ਦਾ ਸਹੀ ਮੰਡੀਕਰਨ ਵੀ ਕੀਤਾ ਜਾਵੇਗਾ ਤਾਂ ਕਿ ਉਤਪਾਦਕਾਂ ਨੂੰ ਹੋਰ ਵਿੱਤੀ ਲਾਭ ਮਿਲੇ। ਵਿਆਹ ਸਮਾਗਮਾਂ ਉਤੇ ਖਰਚੇ ਘਟਾਉਣ ਦਾ ਸੱਦਾ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਵਿਆਹਾਂ ਉਤੇ ਵਿੱਤੋਂ ਵੱਧ ਖਰਚੇ ਨਾਲ ਪਰਿਵਾਰ ਦੇ ਆਰਥਿਕ ਹਾਲਾਤ ਡਾਵਾਂਡੋਲ ਹੋ ਜਾਂਦੇ ਹਨ ਜਦਕਿ ਅਜਿਹੇ ਸਮਾਗਮ ਸਾਦਗੀ ਨਾਲ ਕੀਤੇ ਜਾਣੇ ਚਾਹੀਦੇ ਹਨ। ਨਸ਼ਿਆਂ ਨਾਲ ਪੰਜਾਬ ਦੀ ਬਰਬਾਦ ਹੋਈ ਨੌਜਵਾਨੀ ਬਾਰੇ ਚਿੰਤਾ ਜ਼ਾਹਰ ਕਰਦਿਆਂ ਭਗਵੰਤ ਮਾਨ ਨੇ ਸਖ਼ਤ ਲਹਿਜ਼ੇ ਵਿਚ ਕਿਹਾ ਕਿ ਸਾਨੂੰ ਥੋੜ੍ਹਾ ਜਿਹਾ ਵਕਤ ਦਿਓ, ਅਸੀਂ ਨਸ਼ੇ ਵੇਚਣ ਵਾਲਿਆਂ ਨੂੰ ਕਿਸੇ ਵੀ ਕੀਮਤ ਉਤੇ ਬਖਸ਼ਾਂਗੇ ਨਹੀਂ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਬਹੁਤ ਗੰਭੀਰਤਾ ਨਾਲ ਇਸ ਪਾਸੇ ਕੰਮ ਕਰ ਰਹੀ ਹੈ ਅਤੇ ਛੇਤੀ ਹੀ ਨਤੀਜੇ ਸਾਹਮਣੇ ਆਉਣਗੇ। ਇਸ ਮੌਕੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਖੇਤੀ ਵਿਚ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੀ ਅਹਿਮ ਯੋਗਦਾਨ ਉਤੇ ਚਾਨਣਾ ਪਾਉਂਦੇ ਹੋਏ ਕਿਸਾਨਾਂ ਨੂੰ ਇਸ ਯੂਨੀਵਰਸਿਟੀ ਤੋਂ ਸਮੇਂ-ਸਮੇਂ ਸਿਰ ਸੇਧ ਲੈਂਦੇ ਰਹਿਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਸਰਕਾਰ ਦੇ ਅਦਾਰੇ ਪਨਸੀਡ ਵੱਲੋਂ ਕਣਕ ਦਾ ਮਿਆਰੀ ਬੀਜ ਕਿਸਾਨਾਂ ਨੂੰ ਮੁਹੱਈਆ ਕਰਵਾਇਆ ਜਾਵੇਗਾ ਤਾਂ ਕਿ ਫਸਲ ਦਾ ਵੱਧ ਤੋਂ ਵੱਧ ਝਾੜ ਲਿਆ ਜਾ ਸਕੇ। ਉਨ੍ਹਾਂ ਨੇ ਕਿਸਾਨਾਂ ਨੂੰ ਇਸ ਵਾਰ ਪਰਾਲੀ ਨਾ ਸਾੜਨ ਦੀ ਅਪੀਲ ਕਰਦਿਆਂ ਕਿਹਾ ਕਿ ਸਰਕਾਰ ਛੇਤੀ ਹੀ ਇਸ ਸਮੱਸਿਆ ਦਾ ਠੋਸ ਹੱਲ ਕੱਢ ਰਹੀ ਹੈ।ਇਸ ਮੌਕੇ ਮੁੱਖ ਮੰਤਰੀ ਨੇ ਅਗਾਂਹਵਧੂ ਕਿਸਾਨਾਂ ਨੂੰ ਉਨ੍ਹਾਂ ਦੇ ਖੇਤੀ ਖੇਤਰ ਵਿਚ ਵਿਲੱਖਣ ਯੋਗਦਾਨ ਲਈ ਸਨਮਾਨਿਤ ਕੀਤਾ। ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਉਪ ਕੁਲਪਤੀ ਡਾ. ਸਤਿਬੀਰ ਸਿੰਘ ਗੋਸਲ ਅਤੇ ਗੁਰੂ ਅੰਗਦ ਦੇਵ ਵੈਟਰਨਰੀ ਐਂਡ ਐਨੀਮਲ ਸਾਇੰਸਜ਼ ਯੂਨੀਵਰਸਿਟੀ ਦੇ ਉਪ ਕੁਲਪਤੀ ਡਾ. ਇੰਦਰਜੀਤ ਸਿੰਘ ਨੇ ਮੁੱਖ ਮੰਤਰੀ ਦਾ ਸਨਮਾਨ ਕੀਤਾ। ਇਸ ਦੌਰਾਨ ਪਸ਼ੂ ਪਾਲਣ ਮੰਤਰੀ ਲਾਲਜੀਤ ਸਿੰਘ ਭੁੱਲਰ, ਵਿਧਾਇਕ ਸਰਵਜੀਤ ਕੌਰ ਮਾਣੂੰਕੇ, ਰਜਿੰਦਰਪਾਲ ਸਿੰਘ ਛੀਨਾ, ਗੁਰਪ੍ਰੀਤ ਬੱਸੀ ਗੋਗੀ, ਜਗਤਾਰ ਸਿੰਘ ਦਿਆਲਪੁਰਾ, ਜੀਵਨ ਸਿੰਘ ਸੰਗੋਵਾਲ, ਹਰਦੀਪ ਸਿੰਘ ਮੂੰਡੀਆ, ਮਦਨ ਲਾਲ ਬੱਗਾ, ਕੁਲਵੰਤ ਸਿੰਘ ਸੰਧੂ, ਅਸੋਕ ਪਰਾਸ਼ਰ ਪੱਪੀ, ਪੰਜਾਬ ਕਿਸਾਨ ਕਮਿਸ਼ਨ ਦੇ ਚੇਅਰੈਮਨ ਡਾ. ਸੁਖਪਾਲ ਸਿੰਘ, ਜੰਗਲਾਤ ਵਿਕਾਸ ਨਿਗਮ ਦੇ ਚੇਅਰਮੈਨ ਨਵਜੋਤ ਜਰਗ, ਮੁੱਖ ਮੰਤਰੀ ਦੇ ਵਧੀਕ ਮੁੱਖ ਸਕੱਤਰ ਏ.ਵੇਨੂੰ ਪ੍ਰਸਾਦ ਅਤੇ ਵਧੀਕ ਮੁੱਖ ਸਕੱਤਰ ਖੇਤੀਬਾੜੀ ਸਰਵਜੀਤ ਸਿੰਘ, ਲੁਧਿਆਣਾ ਦੇ ਡਿਪਟੀ ਡਾਇਰੈਕਟਰ ਸੁਰਭੀ ਮਲਿਕ ਤੇ ਪੁਲੀਸ ਕਮਿਸ਼ਨਰ ਕੌਸਤੁਭ ਸ਼ਰਮਾ ਤੇ ਹੋਰ ਅਧਿਕਾਰੀ ਹਾਜ਼ਰ ਸਨ। 

ਸਹੀਦ ਬਾਬਾ ਦੀਪ ਸਿੰਘ ਵੈਲਫੇਅਰ ਕਲੱਬ ਮੋਹੀ ਵਲੋਂ ਲੋੜਵੰਦ ਪਰਵਾਰ ਦੀ ਲੜਕੀ ਦੇ ਵਿਆਹ ਮੌਕੇ ਕੀਤੀ ਮਾਲੀ ਸਹਾਇਤਾ 

ਜੋਧਾਂ/ ਸਰਾਭਾ 23 ਸਤੰਬਰ ( ਦਲਜੀਤ ਸਿੰਘ ਰੰਧਾਵਾ)ਸਮਾਜ ਸੇਵੀ ਸੰਸਥਾ ਵਜੋਂ ਕੰਮ ਕਰ ਰਹੀ ਸਹੀਦ ਬਾਬਾ ਦੀਪ ਸਿੰਘ ਵੈਲਫੇਅਰ ਕਲੱਬ ਮੋਹੀ ਵਲੋਂ ਐਨ ਆਰ ਆਈ ਵੀਰਾਂ ਦੇ ਸਹਿਯੋਗ ਨਾਲ ਚਲਾਈ ਗਈ ਸ਼ਗਨ ਸਕੀਮ ਤਹਿਤ ਪਿੰਡ ਮੋਹੀ ਵਿਖੇ ਲੋੜਵੰਦ ਪਰਵਾਰ ਦੀ ਲੜਕੀ ਦੇ ਵਿਆਹ ਮੌਕੇ ਸ਼ਗਨ ਸਕੀਮ ਰਾਹੀਂ ਮਾਲੀ ਸਹਾਇਤਾ ਕੀਤੀ ਗਈ।ਇਸ ਮੌਕੇ ਪਰਵਾਰ ਵਲੋਂ ਸਮੂਹ ਕਲੱਬ ਦਾ ਧੰਨਵਾਦ ਕੀਤਾ ਗਿਆ । ਇਸ ਮੌਕੇ ਕਲੱਬ ਦੇ ਪ੍ਰਧਾਨ ਪ੍ਰੇਮ ਸਿੰਘ ਥਿੰਦ , ਸਾਬਕਾ ਪ੍ਰਧਾਨ ਗੁਰਦੀਪ ਸਿੰਘ ਖਾਲਸਾ, ਗੁਰਪ੍ਰੀਤ ਸਿੰਘ ਰੂਬੀ, ਸੁਖਰਾਜ ਸਿੰਘ ਰਾਜੂ, ਦਲਜੀਤ ਸਿੰਘ ਰੰਧਾਵਾ ਤੋਂ ਇਲਾਵਾ ਗਗਨਦੀਪ ਸਿੰਘ ਗੱਗੂ ਵੀ ਹਾਜਰ ਸਨ। 

 ਭਦੌੜ ਤੋਂ ਆਮ ਆਦਮੀ ਪਾਰਟੀ ਦੇ ਐੱਮ ,ਐੱਲ ,ਏ ਲਾਭ ਸਿੰਘ ਉਗੋਕੇ ਦੇ ਪਿਤਾ ਨੇ ਨਿਗਲੀ ਜ਼ਹਿਰ

*ਦੁਖਦਾਈ ਖ਼ਬਰ* DMC ਕਰਵਾਇਆ ਦਾਖਲ

ਬਰਨਾਲਾ : ਆਮ ਆਦਮੀ ਪਾਰਟੀ ਦੇ ਵਿਧਾਇਕ ਲਾਭ ਸਿੰਘ ਉਗੋਕੇ ਦੇ ਪਿਤਾ ਨੇ ਸਲਫਾਸ ਨਿਗਲ ਲਿਆ ਹੈ।  ਨਾਜ਼ੁਕ ਹਾਲਤ ਵਿਚ ਡੀਐਮਸੀ ਲੁਧਿਆਣਾ ਦਾਖਲ । ਅਜੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ।

ਬਰਨਾਲਾ ਤੋਂ ਪੱਤਰਕਾਰ ਗੁਰਸੇਵਕ ਸੋਹੀ

ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਤਿਕਾਰ ਕਮੇਟੀ ਵਲੋ ਨਾਨਕਸਰ ਵਿਖੇ ਹੋਣ ਵਾਲਾ 18 ਤਰੀਕ ਦਾ ਧਰਨਾ ਮੁਲਤਵੀ

ਜਗਰਾਉਂ, 17 ਸਤੰਬਰ (ਮਨਜਿੰਦਰ ਗਿੱਲ ) ਅਜ ਪ੍ਰੈਸ ਨੋਟ ਜਾਰੀ ਕਰਦਿਆਂ ਸ਼੍ਰੀ ਗੁਰੂ ਗ੍ਰੰਥ ਸਾਹਿਬਸਤਿਕਾਰ ਕਮੇਟੀ ਲੁਧਿਆਣਾ ਬਰਨਾਲਾ ਪ੍ਰਧਾਨ ਜਸਪ੍ਰੀਤ ਸਿੰਘ ਢੋਲਣ ਵਲੋਂ ਕਿਹਾ ਗਿਆ ਕਿ ਨਾਨਕਸਰ ਸੰਪਰਦਾ ਮੂਹਰੇ ਜੋ ਜਥੇਬੰਦੀਆਂ ਵੱਲੋਂ ਉਲੀਕਿਆ ਧਰਨਾ ਦੇਣ ਲਈ 18 ਤਰੀਕ ਦਾ ਸਮਾਂ ਮਿਥਿਆ ਗਿਆ ਹੈ ਉਸ ਸਬੰਧੀ ਲੁਧਿਆਣਾ ਬਰਨਾਲਾ ਜਿਲੇ ਦੇ ਆਗੂਆਂ ਵਲੋਂ ਅਸਹਿਮਤੀ ਪ੍ਰਗਟ ਕੀਤੀ ਗਈ ਹੈ । ਕਿਉਂਕਿ ਬਾਬਾ ਨੰਦ ਸਿੰਘ ਜੀ ਸਤਿਕਾਰਯੋਗ ਮਹਾਂਪੁਰਸ਼ ਹਨ,ਇਸ ਲਈ ਜਿਲਾ ਲੁਧਿਆਣਾ ਬਰਨਾਲਾ ਸਰਕਲ ਦੇ ਆਗੂਆਂ ਵਲੋਂ ਅਸਹਿਮਤੀ ਪ੍ਰਗਟ ਕੀਤੀ ਗਈ ਹੈ, ਅਤੇ ਕਿਹਾ ਗਿਆ ਹੈ ਕਿ ਸਮਾਂ ਮਿਥ ਕੇ ਸਮੂਹ ਆਗੂਆਂ ਵਲੋਂ ਵੱਡੀ ਪੱਧਰ ਵਿੱਚ ਆਉਣ ਵਾਲੇ ਸਮੇਂ ਵਿਚ ਐਸ,ਐਸ, ਪੀ, ਦਫਤਰ ਦਾ ਘਿਰਾਓ ਕੀਤਾ ਜਾਵੇਗਾ ਤਾਂ ਜੋ ਐਫ ਆਈ ਆਰ ਵਿੱਚ ਨਾਮਜ਼ਦ ਦੋਸ਼ੀ ਗ੍ਰਿਫਤਾਰ ਕੀਤੇ ਜਾਣ, ਅਤੇ ਰਹਿੰਦੇ ਸੰਪਰਦਾ ਦੇ ਮੁਖੀ ਪ੍ਰਬੰਧਕਾਂ ਨੂੰ ਐਫ ਆਈ ਆਰ ਵਿੱਚ ਨਾਮਜ਼ਦ ਕਰਵਾਇਆ ਜਾਵੇਗਾ । ਇਸ ਪ੍ਰੈਸ ਨੋਟ ਜਾਰੀ ਕਰਨ ਸਮੇਂ ਸੀਨੀਅਰ ਆਗੂ ਮੋਹਣ ਸਿੰਘ ਬੰਗਸੀਪੁਰ ਸਰਪ੍ਰਸਤ ਲੁਧਿਆਣਾ ਬਰਨਾਲਾ, ਗੁਰਮੀਤ ਸਿੰਘ ਬਰਸਾਲ, ਰਣਜੀਤ ਸਿੰਘ ਢੁੱਡੀਕੇ, ਬਾਘ ਸਿੰਘ ਡਾਂਗੀਆਂ,ਸੁਖਵਿੰਦਰ ਸਿੰਘ ਰਾਊਵਾਲ, ਲਾਡੀ ਸਿੰਘ ਅੱਬੂਪੁਰਾ, ਮੁਕੰਦ ਸਿੰਘ ਚੌਂਕੀਮਾਨ, ਬਲਵਿੰਦਰ ਸਿੰਘ ਡੱਲਾ, ਅਤੇ ਹੋਰ ਸਿੱਖ ਆਗੂ ਮੌਜੂਦ ਸਨ ।

ਸਤਿ ਸ਼੍ਰੀ ਅਕਾਲ ਸਰਪੰਚ ਸਾਬ || ਪਿੰਡ ਗੁਰੂਸਰ (ਕਾਓੁਂਕੇ) || Video

ਜਗਰਾਉਂ ਹਲਕੇ ਦੇ ਪਿੰਡ ਗੁਰੂਸਰ (ਕਾਓੁਂਕੇ) ਦੇ ਸਰਪੰਚ ਨਾਲ ਖਾਸ ਮਿਲਣੀ -- ਕਿਸ ਤਰ੍ਹਾਂ ਦੇ ਚੱਲ ਰਹੇ ਹਨ ਵਿਕਾਸ ਕਾਰਜ ? ਕੀ ਸਰਕਾਰਾਂ ਦੇ ਵਾਅਦੇ ਵਫ਼ਾ ਹੋ ਰਹੇ ਹਨ ਪਿੰਡ ਵਾਸੀਆਂ ਨੂੰ ? ਪਿੰਡ ਦੇ ਕੋਨੇ ਕੋਨੇ ਦੀ ਖ਼ਬਰ ਜਰਨਲਿਸਟ ਇਕਬਾਲ ਸਿੰਘ ਸਿੱਧੂ ਅਤੇ ਮਨਜਿੰਦਰ ਗਿੱਲ ਦੀ ਵਿਸ਼ੇਸ਼ ਰਿਪੋਰਟ 

ਵਿਧਾਇਕ ਦੇ ਆਉਣ ਤੋਂ ਪਹਿਲਾਂ ਆਪ ਪਾਰਟੀ ਦਾ ਹੋ ਰਿਹਾ ਸੀ ਮੁਰਦਾਬਾਦ || Video

ਜਦ ਪੁਹੰਚੇ ਵਿਧਾਇਕ ਚੱਪਲਾਂ ਵਿੱਚ ਤਾਂ ਹੋਇਆ ਜਿੰਦਾਬਾਦ || ਪੱਤਰਕਾਰ ਹਰਪਾਲ ਸਿੰਘ ਦਿਓਲ ਦੀ ਵਿਸ਼ੇਸ਼ ਰਿਪੋਰਟ

2 ਸਕੀਆਂ ਭੈਣਾਂ ਨੇ ਸਾਊਥ ਅਫ਼ਰੀਕਾ ਚ ਇੰਟਰਨੈਸ਼ਨਲ ਗੋਲਫ ਜੂਨੀਅਰ ਕੱਪ ਚ ਗੋਲਡ ਮੈਡਲ ਹਾਸਿਲ ਕੀਤਾ - Video

ਪੰਜਾਬ ਅਤੇ ਪੰਜਾਬੀਆਂ ਦਾ ਵਧਾਇਆ ਮਾਣ || ਪੱਤਰਕਾਰ ਹਰਪਾਲ ਸਿੰਘ ਦਿਓਲ ਦੀ ਵਿਸ਼ੇਸ਼ ਰਿਪੋਰਟ

ਗੁਰਦੁਆਰਾ ਰਾਜ ਕਰੇਗਾ ਖਾਲਸਾ, ਪਿੰਡ ਡਾਚਰ, ਜਿਲਾ ਕਰਨਾਲ ਹਰਿਆਣਾ ਵਿਖੇ ਹੋਏ ਪੰਥ ਦਰਦੀ ਇਕੱਠੇ ॥Video

ਬੰਦੀ ਸਿੰਘਾਂ ਦੀ ਰਿਹਾਈ ਲਈ ਸੰਘਰਸ਼ ਅਤੇ ਕੌਮ ਲਈ ਪੇਸ਼ ਆ ਰਹੀਆਂ ਮੁਸ਼ਕਲਾਂ ਨਾਲ ਕਿਵੇਂ ਨਜਿੱਠਿਆ ਜਾਵੇ ? ਪੱਤਰਕਾਰ ਖਾਲਸਾ ਕੁਲਦੀਪ ਸਿੰਘ ਦੌਧਰ ਦੀ ਵਿਸ਼ੇਸ ਰਿਪੋਰਟ

1000 ਦੀ ਗਿਣਤੀ ਵਿੱਚ BKU ਡਕੌਂਦਾ ਦੇ ਵਰਕਰਾਂ ਇਕੱਠੇ ਹੋ ਪਖੋਕੇ ਟੋਲ ਪਲਜ਼ਾ ਬੰਦ ਕਰਵਾਉਣਾ ਲਈ ਘੇਰਿਆ || Video

ਡੀਸੀ ਨੂੰ ਦਿੱਤਾ ਮੰਗ ਪੱਤਰ,ਸਰਕਾਰ ਨੂੰ ਦਿੱਤੀ ਚਿਤਾਵਨੀ ਪੱਤਰਕਾਰ ਗੁਰਸੇਵਕ ਸੋਹੀ ਦੀ ਵਿਸ਼ੇਸ਼ ਰਿਪੋਰਟ

ਪੰਜਾਬ ਸਰਕਾਰ ਦਾ ਮੁਹੱਲਾ ਕਲੀਨਿਕ ਸਵਾਲਾਂ ਦੇ ਘੇਰੇ ਵਿੱਚ || Video

 

ਪੰਜਾਬ ਦੇ ਲੋਕਾਂ ਨੂੰ ਮੁਹੱਲਾ ਕਲੀਨਿਕ ਦਾ ਕੀ ਫਾਇਦਾ ਹੋਇਆ ਵੱਡਾ ਸਵਾਲ ਵਿਸ਼ੇਸ਼ ਗੱਲਬਾਤ ਅਮਨਜੀਤ ਸਿੰਘ ਖੈਹਿਰਾ ਅਤੇ ਡਾ ਬਲਦੇਵ ਸਿੰਘ ਸਾਬਕਾ ਪੰਜਾਬ ਸਰਕਾਰ

ਖੜ੍ਹਾ ਮਕਾਨ ਡਿੱਗਿਆ ਯਕਦਮ ॥ ਗੁਆਂਢੀ ਉੱਪਰ ਨੀਂਹਾਂ ਵਿੱਚ ਪਾਣੀ ਪਾਉਣ ਦੇ ਦੋਸ਼ ॥ Video

ਸਰਪੰਚ ਅਤੇ ਮੈਂਬਰਾਂ ਨੇ ਭੱਜ ਕੇ ਬਚਾਈ ਜਾਨ ॥ ਪੱਤਰਕਾਰ ਗੁਰਸੇਵਕ ਸੋਹੀ ਦੀ ਵਿਸ਼ੇਸ਼ ਰਿਪੋਰਟ   

ਗਰੀਬੀ ਨਾਲੋ ਰੱਬ ਮੋਤ ਦੇ ਦੇਵੇ, ਅੱਤ ਦੀ ਗਰੀਬੀ ਤੋਂ ਪ੍ਰੇਸ਼ਾਨ ਆਹ ਪਰਿਵਾਰ || Video

ਪ੍ਰਸ਼ਾਸ਼ਨ ਤੇ ਸਮਾਜਸੇਵੀਆਂ ਅੱਗੇ ਕੀਤੀ ਮਦਦ ਦੀ ਗੁਹਾਰ || ਪੱਤਰਕਾਰ ਪੱਪੂ ਜਗਰਾਉਂ ਦੀ ਵਿਸ਼ੇਸ਼ ਰਿਪੋਰਟ

ਅਨੋਖੀ ਸੇਵਾ ॥ 5000 ਤਨਖ਼ਾਹ ਤੇ ਪੂਰੀ ਦੀ ਪੂਰੀ ਤਨਖ਼ਾਹ ਖ਼ਬਰ ਦੇਖ ਗਰੀਬ ਪਰਿਵਾਰ ਦੀ ਮਦਦ ਲਈ ਦਾਨ -Video

 ਹਰ ਸਮਾਜਸੇਵੀ ਸਖਸੀਅਤਾ ਨੂੰ ਬੇਨਤੀ ਹੈ ਇਸ ਪਰਿਵਾਰ ਦੀ ਵਧ-ਵਧ ਤੋਂ ਮਦਦ ਕੀਤੀ ਜਾਵੇ || ਪੱਤਰਕਾਰ ਪੱਪੂ ਜਗਰਾਉਂ ਦੀ ਵਿਸ਼ੇਸ਼ ਰਿਪੋਰਟ