Sham Singh Attari

ਸਹੀਦੀ ਦਿਵਸ ਤੇ ਵਿਸੇਸ

ਸਰਕਾਰ ਤੇ ਨਗਰ ਨਿਵਾਸੀਆਂ ਦੇ ਅੱਖੋ ਪਰਖੇ ਹੋਈ ਜਰਨੈਲ ਸਾਮ ਸਿੰਘ ਅਟਾਰੀ ਦੀ ਸਹਾਦਤ ਜਰਨੈਲ ਸਾਮ ਸਿੰਘ ਅਟਾਰੀ ਦੀ ਯਾਦਗਾਰੀ ਇਮਾਰਤ ਹੋਣ ਲੱਗੀ ਢਹਿਢੇਰੀ ਇਰਦ ਗਿਰਦ ਗੰਦਗੀ ਤੇ ਘਾਹਫੂਸ ਨੇ ਉਜਾੜੇ ਦਾ ਰੂਪ ਧਾਰਿਆ ਜਗਰਾਂਉ, 9 ਫਰਵਰੀ ( ਹਰਵਿੰਦਰ ਸਿੰਘ ਸੱਗੂ )—ਜਗਰਾਓ ਤਹਿਸੀਲ ਦੇ ਇਤਿਹਾਸਿਕ ਪਿੰਡ ਕਾਉਂਕੇ ਕਲਾਂ ਨਾਲ ਸਬੰਧਿਤ ੧੮੪੬ ਦੇ ਪਹਿਲੇ ਐਂਗਲੋ ਸਿੱਖ ਯੁੱਧ ਦੌਰਾਨ ਸਭਰਾਵਾਂ ਵਿਖੇ ਸਹੀਦ ਹੋਏ ਅਣਖੀਲੇ ਸੂਰਮੇ,ਸਿੱਖ ਕੌਮ ਦੇ ਨਿਧੜਕ ਜਰਨੈਲ ਸਾਮ ਸਿੰਘ ਅਟਾਰੀ ਦੀ ਪਿੰਡ ਕਾਉਂਕੇ ਕਲਾਂ ਦੇ ਸਰਕਾਰੀ ਹਸਪਤਾਲ ਵਿੱਖੇ ਪ੍ਰੰਪਰਾਗਤ ਯਾਦਗਾਰੀ ਇਮਾਰਤ ਇਸ ਸਮੇ ਢਹਿਢੇਰੀ ਹੋਣੀ ਸੁਰੂ ਹੋ ਗਈ ਹੈ ਤੇ ਯੋਗ ਸਫਾਈ ਨਾ ਹੋਣ ਕਾਰਨ ਇਰਦ ਗਿਰਦ ਘਾਹਫੂਸ ਤੇ ਗੰਦਗੀ ਕਾਰਨ ਉਜਾੜੇ ਦਾ ਰੂਪ ਵੀ ਧਾਰਨ ਕਰ ਚੁੱਕੀ ਹੈ।ਬੇਸੱਕ ਪਿੰਡ ਦੀ ਸਾਮ ਸਿੰਘ ਅਟਾਰੀ ਕਮੇਟੀ ਵੱਲੋ...