Sikh

ਸ਼ ਸ਼ਾਮ ਸਿੰਘ ਅਟਾਰੀਵਾਲਾ ਸਭਰਾਵਾਂ ਦੇ ਮੈਦਾਨ ਵਿਚ ਸ਼ਹਾਦਤ 10 ਫਰਵਰੀ 1846

10 ਫਰਵਰੀ 1846 ਨੂੰ ਆਜ਼ਾਦੀ ਦਾ ਪੁਜਾਰੀ, ਦੇਸ਼ ਤੋਂ ਮਰ ਮਿਟਣ ਵਾਲਾ ਤੇ ਕੁਰਬਾਨੀ ਦਾ ਦੇਵਤਾ ਸ਼ਹੀਦ ਹੋ ਕੇ ਸੱਚਖੰਡ ਨਿਵਾਸ ਕਰ ਗਿਆ ਕਹਿਣੀ ਤੇ ਕਰਨੀ ਦਾ ਬਲੀ ਸਿੰਘ ਸੂਰਮਾ ਜਰਨੈਲ ਸਰਦਾਰ ਸ਼ਾਮ ਸਿੰਘ ਅਟਾਰੀਵਾਲਾ 9 ਫਰਵਰੀ, 1846 ਨੂੰ ਸਭਰਾਵਾਂ ਦ ਜੰਗ ਦੇ ਮੈਦਾਨ ਵਿੱਚ ਪੁੱਜਾ। ਸਤਲੁਜ ਦਰਿਆ ਪਾਰ ਅੱਜ ਦੇ ਦਿਨ 10 ਫਰਵਰੀ 1846 ਨੂੰ ਜੰਗ ਸ਼ੁਰੂ ਹੋਈ , ਪਰ ਗ਼ਦਾਰ ਤੇਜਾ ਸਿੰਹੁ ਤੇ ਭਈਆ ਲਾਲ ਸਿੰਹੁ ਨੇ ਐਨ ਉਸ ਵੇਲੇ ਗ਼ਦਾਰੀ ਕੀਤੀ ਜਦੋਂ ਸਿੱਖ ਫੌਜ ਨੇ ਅੰਗਰੇਜ਼ ਫੌਜਾਂ ਦੇ ਪੈਰ ਜੰਗ ਦੇ ਮੈਦਾਨ ਵਿੱਚੋਂ ਉਖਾੜ ਦਿੱਤੇ ਸਨ| ਸਿੱਖ ਫੌਜਾਂ ਦੀ ਲਗ-ਪਗ ਜਿੱਤ ਹੋ ਚੁੱਕੀ ਸੀ ਪਰ ਇਨ੍ਹਾਂ ਗ਼ਦਾਰਾਂ ਨੇ ਸਿੱਖ ਫੌਜਾਂ ਦਾ ਬਰੂਦ ਅਸਲਾ ਅਤੇ ਗੋਲੀ ਸਿੱਕਾ ਬੰਦ ਕਰ ਦਿੱਤਾ ਅਤੇ ਆਪ ਜੰਗ ਦਾ ਮੈਦਾਨ ਛੱਡ ਕੇ ਭੱਜਦੇ ਹੋਏ ਦਰਿਆ ’ਤੇ ਬਣਿਆ ਬੇੜੀਆਂ ਦਾ ਪੁਲ ਵੀ...

ਸਹੀਦੀ ਦਿਵਸ ਤੇ ਵਿਸੇਸ

ਸਰਕਾਰ ਤੇ ਨਗਰ ਨਿਵਾਸੀਆਂ ਦੇ ਅੱਖੋ ਪਰਖੇ ਹੋਈ ਜਰਨੈਲ ਸਾਮ ਸਿੰਘ ਅਟਾਰੀ ਦੀ ਸਹਾਦਤ ਜਰਨੈਲ ਸਾਮ ਸਿੰਘ ਅਟਾਰੀ ਦੀ ਯਾਦਗਾਰੀ ਇਮਾਰਤ ਹੋਣ ਲੱਗੀ ਢਹਿਢੇਰੀ ਇਰਦ ਗਿਰਦ ਗੰਦਗੀ ਤੇ ਘਾਹਫੂਸ ਨੇ ਉਜਾੜੇ ਦਾ ਰੂਪ ਧਾਰਿਆ ਜਗਰਾਂਉ, 9 ਫਰਵਰੀ ( ਹਰਵਿੰਦਰ ਸਿੰਘ ਸੱਗੂ )—ਜਗਰਾਓ ਤਹਿਸੀਲ ਦੇ ਇਤਿਹਾਸਿਕ ਪਿੰਡ ਕਾਉਂਕੇ ਕਲਾਂ ਨਾਲ ਸਬੰਧਿਤ ੧੮੪੬ ਦੇ ਪਹਿਲੇ ਐਂਗਲੋ ਸਿੱਖ ਯੁੱਧ ਦੌਰਾਨ ਸਭਰਾਵਾਂ ਵਿਖੇ ਸਹੀਦ ਹੋਏ ਅਣਖੀਲੇ ਸੂਰਮੇ,ਸਿੱਖ ਕੌਮ ਦੇ ਨਿਧੜਕ ਜਰਨੈਲ ਸਾਮ ਸਿੰਘ ਅਟਾਰੀ ਦੀ ਪਿੰਡ ਕਾਉਂਕੇ ਕਲਾਂ ਦੇ ਸਰਕਾਰੀ ਹਸਪਤਾਲ ਵਿੱਖੇ ਪ੍ਰੰਪਰਾਗਤ ਯਾਦਗਾਰੀ ਇਮਾਰਤ ਇਸ ਸਮੇ ਢਹਿਢੇਰੀ ਹੋਣੀ ਸੁਰੂ ਹੋ ਗਈ ਹੈ ਤੇ ਯੋਗ ਸਫਾਈ ਨਾ ਹੋਣ ਕਾਰਨ ਇਰਦ ਗਿਰਦ ਘਾਹਫੂਸ ਤੇ ਗੰਦਗੀ ਕਾਰਨ ਉਜਾੜੇ ਦਾ ਰੂਪ ਵੀ ਧਾਰਨ ਕਰ ਚੁੱਕੀ ਹੈ।ਬੇਸੱਕ ਪਿੰਡ ਦੀ ਸਾਮ ਸਿੰਘ ਅਟਾਰੀ ਕਮੇਟੀ ਵੱਲੋ...