#News #Punjab #Newspaper #India #Police #Ludhiana #Punjab #UK #Sikh #Canada #USA #Jagraon #Nanaksar #DCLudhiana

ਸੰਵਿਧਾਨ ਦਿਵਸ ਸੰਬੰਧੀ ਜ਼ਿਲ੍ਹਾ ਪੱਧਰੀ ਦੌੜ 26 ਨੂੰ

ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਸਹੁੰ ਵੀ ਚੁਕਾਈ ਜਾਵੇਗੀ, ਸ਼ਹਿਰਵਾਸੀ ਵਧ ਚੜ੍ਹ ਕੇ ਹਿੱਸਾ ਲੈਣ-ਡਿਪਟੀ ਲੁਧਿਆਣਾ, ਨਵੰਬਰ 2019- ( ਇਕਬਾਲ ਸਿੰਘ ਰਸੂਲਪੁਰ/ ਮਨਜਿੰਦਰ ਗਿੱਲ ) - ਪੰਜਾਬ ਸਰਕਾਰ ਵੱਲੋਂ ਮਿਤੀ 26 ਨਵੰਬਰ ਦਿਨ ਮੰਗਲਵਾਰ ਨੂੰ ਸੰਵਿਧਾਨ ਦਿਵਸ ਵਜੋਂ ਮਨਾਉਣ ਦਾ ਫੈਸਲਾ ਕੀਤਾ ਗਿਆ ਹੈ। ਇਸ ਸੰਬੰਧੀ ਇੱਕ ਜ਼ਿਲ੍ਹਾ ਪੱਧਰੀ ਦੌੜ ਦਾ ਆਯੋਜਨ ਕਰਨ ਤੋਂ ਇਲਾਵਾ ਸਾਰੇ ਵਿਭਾਗਾਂ ਵਿੱਚ ਸਹੁੰ ਚੁਕਾਉਣ ਬਾਰੇ ਕਿਹਾ ਗਿਆ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਅਗਰਵਾਲ ਨੇ ਦੱਸਿਆ ਕਿ ਇਹ ਦੌੜ ਸਵੇਰੇ 7.00 ਵਜੇ ਗੁਰੂ ਨਾਨਕ ਸਟੇਡੀਅਮ ਤੋਂ ਸ਼ੁਰੂ ਹੋ ਕੇ ਫੁਹਾਰਾ ਚੌਕ, ਕਾਲਜ ਰੋਡ ਹੁੰਦੀ ਹੋਈ ਸਥਾਨਕ ਰੋਜ਼ ਗਾਰਡਨ ਵਿਖੇ ਸਮਾਪਤ ਹੋਵੇਗੀ। ਉਨ੍ਹਾਂ ਕਿਹਾ ਕਿ ਇਸ ਦੌੜ ਵਿੱਚ ਲੁਧਿਆਣਾ ਸਿਵਲ ਪ੍ਰਸਾਸ਼ਨ, ਨਗਰ...

'ਜਲਿਆਂ ਵਾਲਾ ਬਾਗ ਕਤਲੇਆਮ ਲਈ ਮੁਆਫੀ ਮੰਗਾਂਗੇ'-ਜੈਰੇਮੀ ਕੋਰਬਿਨ

ਮਾਨਚੈਸਟਰ,ਨਵੰਬਰ 2019-(ਗਿਆਨੀ ਅਮਰੀਕ ਸਿੰਘ ਰਾਠੌਰ)- ਬ੍ਰਿਟੇਨ ਦੇ ਵਿਰੋਧੀ ਧਿਰ ਦੀ ਲੇਬਰ ਪਾਰਟੀ ਨੇ 12 ਦਸੰਬਰ ਨੂੰ ਹੋਣ ਵਾਲੀਆਂ ਆਮ ਚੋਣਾਂ ਲਈ ਵੀਰਵਾਰ ਨੂੰ ਆਪਣਾ ਘੋਸ਼ਣਾ ਪੱਤਰ ਜਾਰੀ ਕੀਤਾ। ਇਸ 'ਚ 100 ਸਾਲ ਪਹਿਲਾਂ ਅੰਮ੍ਰਿਤਸਰ 'ਚ ਜਲਿਆਂ ਵਾਲਾ ਬਾਗ ਕਤਲੇਆਮ ਲਈ ਭਾਰਤ ਤੋਂ ਮੁਆਫੀ ਮੰਗਣ ਸਮੇਤ ਦੇਸ਼ ਦੇ ਬਸਤੀਵਾਦੀ ਅਤੀਤ ਦੀ ਜਾਂਚ ਕਰਾਉਣ ਦਾ ਸੰਕਲਪ ਜਤਾਇਆ ਗਿਆ ਹੈ। ਬ੍ਰਿਟੇਨ ਦੀ ਸਾਬਕਾ ਪ੍ਰਧਾਨ ਮੰਤਰੀ ਥੈਰੇਸਾ ਮੇਅ ਨੇ ਇਸ ਕਤਲੇਆਮ ਦੇ 100 ਸਾਲ ਹੋਣ 'ਤੇ ਬਸਤੀਵਾਦੀ ਕਾਲ 'ਚ ਹੋਈ ਇਸ ਘਟਨਾ ਲਈ ਡੂੰਘਾ ਅਫਸੋਸ ਜਤਾਇਆ ਸੀ ਪਰ ਉਨ੍ਹਾਂ ਨੇ ਮੁਆਫੀ ਨਹੀਂ ਮੰਗੀ ਸੀ। ਲੇਬਰ ਪਾਰਟੀ ਦੇ ਨੇਤਾ ਜੈਰੇਮੀ ਕੋਰਬਿਨ ਨੇ 107 ਪੰਨਿਆਂ ਦਾ ਘੋਸ਼ਣਾ ਪੱਤਰ ਪੇਸ਼ ਕੀਤਾ ਹੈ। ਪਾਰਟੀ ਨੇ ਇਸ ਮਾਮਲੇ 'ਤੇ ਅੱਗੇ ਵੱਧਣ ਅਤੇ ਮੁਆਫੀ ਮੰਗਣ ਦਾ ਸੰਕਲਪ ਜਤਾਇਆ ਹੈ।...

ਬਰਮਿੰਘਮ 'ਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਮਾਗਮ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਪਾਕਿਸਤਾਨ ਨਾਲ ਦੋਸਤੀ ਦੀ ਵਕਾਲਤ ਸਿੱਖਸ ਫਾਰ ਜਸਟਿਸ ਵਰਗੀਆਂ ਤਾਕਤਾਂ ਨੂੰ ਕਿਸੇ ਵੀ ਸੂਰਤ 'ਚ ਭਾਰਤ ਦੀ ਸ਼ਾਂਤੀ ਭੰਗ ਨਹੀਂ ਕਰਨ ਦਿੱਤੀ ਜਾਵੇਗੀ-ਕੈਪਟਨ ਬਰਮਿੰਘਮ,ਨਵੰਬਰ 2019-(ਗਿਆਨੀ ਰਵਿਦਾਰਪਾਲ ਸਿੰਘ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਐਤਵਾਰ ਰਾਤ ਪਾਕਿਸਤਾਨ ਨਾਲ ਦੋਸਤੀ ਦੀ ਪੁਰਜ਼ੋਰ ਵਕਾਲਤ ਕੀਤੀ ਅਤੇ ਕਿਹਾ ਕਿ ਦੋਹਾਂ ਦੇਸ਼ਾਂ ਦੀ ਤਰੱਕੀ ਲਈ ਅਤੇ ਅੱਗੇ ਵਧਣ ਲਈ ਇਹ ਦੋਸਤੀ ਜ਼ਰੂਰੀ ਹੈ ਪਰ ਇਸ ਦੇ ਨਾਲ ਹੀ ਕੈਪਟਨ ਨੇ ਚਿਤਾਵਨੀ ਦਿੰਦਿਆਂ ਕਿਹਾ ਕਿ ਸਿੱਖਸ ਫਾਰ ਜਸਟਿਸ (ਐੱਸ. ਐੱਫ. ਜੇ.) ਵਰਗੀਆਂ ਤਾਕਤਾਂ ਨੂੰ ਕਿਸੇ ਵੀ ਸੂਰਤ 'ਚ ਭਾਰਤ ਦੀ ਸ਼ਾਂਤੀ ਭੰਗ ਨਹੀਂ ਕਰਨ ਦਿੱਤੀ ਜਾਵੇਗੀ। ਮੁੱਖ ਮੰਤਰੀ ਬਰਮਿੰਘਮ 'ਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ...

ਬ੍ਰਿਟਿਸ਼ ਕਮੇਟੀ ਵੱਲੋਂ ਪਾਕਿ ਦੇ ‘ਨਵੇਂ ਅਕਸ’ ਨੂੰ ਉਭਾਰਨ ਦੀਆਂ ਸੰਭਾਵਨਾਵਾਂ ’ਤੇ ਚਰਚਾ

ਲੰਡਨ,ਨਵੰਬਰ 2019-(ਏਜੰਸੀ) ਦੁਨੀਆਂ ਭਰ ਦੇ ਵਿਦਵਾਨਾਂ ਅਤੇ ਦੱਖਣੀ ਏਸ਼ੀਆ ਦੇ ਮਾਹਿਰਾਂ ਦੀ ਕਮੇਟੀ ਨੇ ਪਾਕਿਸਤਾਨ ਦਾ ਜਹਾਦ ਅਤੇ ਅਤਿਵਾਦ ਦੀ ਵਿਚਾਰਧਾਰਾ ਤੋਂ ਖਹਿੜਾ ਛੁਡਾਉਣ ਲਈ ਉਸ ਦਾ ‘ਨਵਾਂ ਅਕਸ’ ਉਭਾਰਨ ਦੀਆਂ ਸੰਭਾਵਨਾਵਾਂ ’ਤੇ ਚਰਚਾ ਕੀਤੀ। ਇਸ ’ਚ ਵਿਦੇਸ਼ ਰਹਿ ਰਹੇ ਪਾਕਿਸਤਾਨੀ ਵੀ ਭੂਮਿਕਾ ਨਿਭਾ ਸਕਦੇ ਹਨ। ‘ਜੰਮੂ ਕਸ਼ਮੀਰ ਸਟੱਡੀ ਸੈਂਟਰ ਯੂਕੇ’ ਅਤੇ ਲੰਡਨ ’ਚ ‘ਇੰਡੀਅਨ ਨੈਸ਼ਨਲ ਸਟੂਡੈਂਟਸ ਐਸੋਸੀਏਸ਼ਨ’ ਵੱਲੋਂ ਕਰਵਾਏ ਗਏ ਪ੍ਰੋਗਰਾਮ ’ਚ ਇਸ ਗੱਲ ’ਤੇ ਜ਼ੋਰ ਦਿੱਤਾ ਗਿਆ ਕਿ ਪਾਕਿਸਤਾਨ ਦੀ ਕਥਿਤ ‘ਜਹਾਦੀ ਰਣਨੀਤੀ’ 1947 ਦੀ ਹੈ ਜਦੋਂ ਉਸ ਨੇ ਕਸ਼ਮੀਰ ’ਤੇ ਜਬਰੀ ਕਬਜ਼ਾ ਕਰਨ ਦੀ ਕੋਸ਼ਿਸ਼ ਕੀਤੀ ਸੀ। ਕਮੇਟੀ ਦੇ ਮੈਂਬਰਾਂ ਵਿਚਕਾਰ ਇਸ ਗੱਲ ’ਤੇ ਵੀ ਸਹਿਮਤੀ ਸੀ ਕਿ ਵਿੱਤੀ ਐਕਸ਼ਨ ਟਾਸਕ ਫੋਰਸ ਵੱਲੋਂ ਪਾਕਿਸਤਾਨ ਨੂੰ ਕਾਲੀ ਸੂਚੀ ’ਚ ਰੱਖੇ ਜਾਣ ਕਰਕੇ...

ਅਯੁੱਧਿਆ ਵਿਚ ਰਾਮ ਮੰਦਰ ਦੀ ਉਸਾਰੀ ਨੂੰ ਕੋਈ ਤਾਕਤ ਨਹੀਂ ਰੋਕ ਸਕਦੀ-ਰੱਖਿਆ ਮੰਤਰੀ ਰਾਜਨਾਥ ਸਿੰਘ

ਪਾਂਡੂ /ਝਾਰਖੰਡ, ਨਵੰਬਰ 2019-(ਏਜੰਸੀ) ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਅੱਜ ਝਾਰਖੰਡ ਵਿਚ ਕਿਹਾ ਕਿ ਧਰਤੀ ’ਤੇ ਕੋਈ ਵੀ ਤਾਕਤ ਅਯੁੱਧਿਆ ਵਿਚ ਰਾਮ ਮੰਦਰ ਦੀ ਉਸਾਰੀ ਨੂੰ ਨਹੀਂ ਰੋਕ ਸਕਦੀ ਹੈ ਤੇ ਇਹ ‘ਸ਼ਾਨਦਾਰ’ ਹੋਵੇਗਾ। ਬਿਸ਼ਰਾਮਪੁਰ ਵਿਧਾਨ ਸਭਾ ਹਲਕੇ ਦੇ ਇਸ ਇਲਾਕੇ ’ਚ ਇਕ ਚੋਣ ਇਕੱਠ ਨੂੰ ਸੰਬੋਧਨ ਕਰਦਿਆਂ ਮੰਤਰੀ ਨੇ ਦੁਹਰਾਇਆ ਕਿ ਫਰਾਂਸ ਤੋਂ ਲਏ ਰਾਫ਼ਾਲ ਜਹਾਜ਼ ਸਰਹੱਦ ਪਾਰ ਅਤਿਵਾਦੀ ਟਿਕਾਣਿਆਂ ਨੂੰ ਨਸ਼ਟ ਕਰ ਦੇਣਗੇ। ‘ਜੈ ਸ੍ਰੀ ਰਾਮ’ ਦੇ ਨਾਅਰਿਆਂ ਦਰਮਿਆਨ ਉਨ੍ਹਾਂ ਕਿਹਾ ਕਿ ਮੰਦਰ ਦੀ ਉਸਾਰੀ ਲਈ ਸੁਪਰੀਮ ਕੋਰਟ ਨੇ ਰਸਤਾ ਸਾਫ਼ ਕਰ ਦਿੱਤਾ ਹੈ। ਜੰਮੂ ਕਸ਼ਮੀਰ ’ਚੋਂ ਧਾਰਾ 370 ਹਟਾਏ ਜਾਣ ਦੇ ਮੁੱਦੇ ’ਤੇ ਬੋਲਦਿਆਂ ਰਾਜਨਾਥ ਨੇ ਕਿਹਾ ਕਿ ਭਾਰਤੀ ਜਨ ਸੰਘ ਦੇ ਬਾਨੀ ਡਾ. ਸ਼ਿਆਮਾ ਪ੍ਰਸਾਦ ਮੁਖਰਜੀ ਨੇ ਕਿਹਾ ਸੀ ਕਿ ਇਕ ਮੁਲਕ ’ਚ ਦੋ...

ਲੁਧਿਆਣਾ ਹਲਕੇ ਵਿੱਚ ਬਣ ਰਹੀਆਂ ਲਈਅਰ ਵੈਲੀਆਂ ਸ਼ਹਿਰ ਵਾਸੀਆਂ ਲਈ ਸਾਹ ਰਗ ਸਾਬਿਤ ਹੋਣਗੀਆਂ- ਆਸ਼ੂ

ਰੋਜ਼ਾਨਾ ਲਿਆ ਜਾ ਰਿਹੈ ਵਿਕਾਸ ਕਾਰਜਾਂ ਦੀ ਪ੍ਰਗਤੀ ਜਾਇਜ਼ਾ-ਰਮਨ ਬਾਲਾਸੁਬਰਾਮਨੀਅਮ ਲੁਧਿਆਣਾ, ਨਵੰਬਰ 2019- ( ਸਤਪਾਲ ਸਿੰਘ ਦੇਹੜਕਾ/ਮਨਜਿੰਦਰ ਗਿੱਲ )- ਸ਼ਹਿਰ ਵਾਸੀਆਂ ਨੂੰ ਸੈਰ, ਕਸਰਤ ਕਰਨ ਲਈ ਸਾਫ਼ ਸੁਥਰਾ ਅਤੇ ਹਰਾ-ਭਰਾ ਵਾਤਾਵਰਣ ਮੁਹੱਈਆ ਕਰਾਉਣ ਦੇ ਮਕਸਦ ਨਾਲ ਲੁਧਿਆਣਾ (ਪੱਛਮੀ) ਹਲਕੇ ਵਿੱਚ ਚਾਰ ਲਈਅਰ ਵੈਲੀਆਂ ਦਾ ਨਿਰਮਾਣ ਕੀਤਾ ਜਾ ਰਿਹਾ ਹੈ, ਜੋ ਕਿ ਪੂਰੇ ਸ਼ਹਿਰ ਵਾਸੀਆਂ ਲਈ ਸਾਹ ਰਗ ਸਾਬਿਤ ਹੋਣਗੀਆਂ। ਇਸ ਸੰਬੰਧੀ ਸ਼ੁਰੂ ਕੀਤੇ ਕਾਰਜਾਂ ਦਾ ਅੱਜ ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਵਿਭਾਗ ਦੇ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਅਤੇ ਨਗਰ ਸੁਧਾਰ ਟਰੱਸਟ ਲੁਧਿਆਣਾ ਦੇ ਚੇਅਰਮੈਨ ਰਮਨ ਬਾਲਾਸੁਬਰਾਮਨੀਅਮ ਨੇ ਜਾਇਜ਼ਾ ਲਿਆ। ਦੱਸਣਯੋਗ ਹੈ ਕਿ ਚਾਰਾਂ ਵੈਲੀਆਂ ਦਾ ਕੰਮ ਪੂਰੇ ਜ਼ੋਰਾਂ 'ਤੇ ਜਾਰੀ ਹੈ। ਇਹ ਚਾਰ ਵੈਲੀਆਂ ਡੀ. ਏ. ਵੀ...

ਗੁਰਜੀਤ ਕੌਰ ਬੈਂਸ ਵਲੋਂ ਦੱਖਣੀ ਵਾਲਸਾਲ 'ਚ ਹੋਰ ਨਿਵੇਸ਼ ਕਰਨ ਦੀ ਯੋਜਨਾ ਦਾ ਸਵਾਗਤ

ਵਾਲਸਾਲ/ਬਰਮਿੰਘਮ,ਨਵੰਬਰ 2019-(ਗਿਆਨੀ ਰਵਿਦਾਰਪਾਲ ਸਿੰਘ)- ਦੱਖਣੀ ਵਾਲਸਾਲ ਤੋਂ ਕੰਜ਼ਰਵੇਟਿਵ ਪਾਰਟੀ ਦੀ ਉਮੀਦਵਾਰ ਗੁਰਜੀਤ ਕੌਰ ਬੈਂਸ ਨੇ ਕੰਜ਼ਰਵੇਟਿਵ ਸਰਕਾਰ ਵਲੋਂ ਮੈਨਰ ਹਸਪਤਾਲ ਬਣਾਉਣ ਤੇ ਨਵਾਂ ਐਕਸੀਡੈਂਟ ਤੇ ਐਾਮਰਜੈਂਸੀ ਸੈਂਟਰ ਬਣਾਉਣ ਲਈ 36 ਮਿਲੀਅਨ ਪੌਾਡ ਨਿਵੇਸ਼ ਕਰਨ ਦੀ ਯੋਜਨਾ ਦਾ ਸਵਾਗਤ ਕੀਤਾ ਹੈ | ਇਸ ਸਬੰਧੀ ਯੂ. ਕੇ. ਦੇ ਸਿਹਤ ਮੰਤਰੀ ਮੈਟ ਹਨਕੁੱਕ ਤੇ ਗੁਰਜੀਤ ਕੌਰ ਬੈਂਸ ਨੇ ਹਸਪਤਾਲ ਦੇ ਨਵੇਂ ਬਣੇ ਯੂਨਿਟਾਂ ਦਾ ਦੌਰਾ ਕੀਤਾ | ਗੁਰਜੀਤ ਕੌਰ ਬੈਂਸ ਨੇ ਕਿਹਾ ਕਿ ਕੰਜ਼ਰਵੇਟਿਵ ਪਾਰਟੀ ਲੋਕਾਂ ਦੀ ਸਿਹਤ ਨੂੰ ਲੈ ਕੇ ਜ਼ਰੂਰੀ ਕਦਮ ਉਠਾ ਰਹੀ ਹੈ | ਕੰਜ਼ਰਵੇਟਿਵ ਨੇ ਮੈਨਰ ਲਈ ਇਹ ਰਾਸ਼ੀ ਲੈਣ ਲਈ ਸਖ਼ਤ ਲੜਾਈ ਲੜੀ ਸੀ | ਉਨ੍ਹਾਂ ਕਿਹਾ ਕਿ ਉਹ ਪ੍ਰਧਾਨ ਮੰਤਰੀ ਬੌਰਿਸ ਜੌਹਨਸਨ ਤੇ ਸਿਹਤ ਮੰਤਰੀ ਮੈਟ ਹਨਕੁੱਕ ਨਾਲ ਮਿਲ ਕੇ ਹਲਕੇ ਵਿਚ...

ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ 1450 ਸ਼ਰਧਾਲੂਆਂ ਦਾ ਜਥਾ ਪਹੁੰਚਿਆ

ਪਾਕਿਸਤਾਨ ਇਮੀਗ੍ਰੇਸ਼ਨ 'ਚ ਖ਼ੁਸ਼ੀ ਦਾ ਮਾਹੌਲ ਸ੍ਰੀ ਕਰਤਾਰਪੁਰ ਸਾਹਿਬ/ਪਾਕਿਸਤਾਨ ,ਨਵੰਬਰ 2019-(ਏਜੰਸੀ) ਭਾਰਤ ਤੋਂ ਅੱਜ 1450 ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਪਹੁੰਚਿਆ ਹੈ। ਦੱਸਣਯੋਗ ਹੈ ਕਿ ਬੀਤੀ 9 ਨਵੰਬਰ ਨੂੰ ਕਰਤਾਰਪੁਰ ਲਾਂਘਾ ਖੁੱਲ੍ਹਣ ਤੋਂ ਬਾਅਦ ਅੱਜ ਸਭ ਤੋਂ ਵੱਧ ਗਿਣਤੀ 'ਚ ਸ਼ਰਧਾਲੂ ਗੁਰਦੁਆਰਾ ਸਾਹਿਬ ਦੇ ਦਰਸ਼ਨਾਂ ਲਈ ਗਏ ਹਨ। ਸ਼ਰਧਾਲੂਆਂ ਦੀ ਗਿਣਤੀ ਵਧਣ 'ਤੇ ਪਾਕਿਸਤਾਨ ਇਮੀਗ੍ਰੇਸ਼ਨ 'ਚ ਵੀ ਖ਼ੁਸ਼ੀ ਦਾ ਮਾਹੌਲ ਪਾਇਆ ਜਾ ਰਿਹਾ ਹੈ। ਉੱਥੇ ਹੀ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਹੈੱਡ ਗ੍ਰੰਥੀ ਨੇ ਗੁਰਦੁਆਰਾ ਸਾਹਿਬ ਦੇ ਦਰਸ਼ਨਾਂ ਲਈ ਆਏ ਸ਼ਰਧਾਲੂਆਂ ਨੂੰ 'ਧੰਨਭਾਗ', 'ਜੀ ਆਇਆਂ ਨੂੰ' ਕਿਹਾ ਹੈ।

ਯੂਰਪੀ ਪੰਜਾਬੀ ਸੱਥ ਯੂਕੇ ਵੱਲੋਂ ਗੁਰੂ ਨਾਨਕ ਜੀ ਦੇ 550 ਸਾਲਾ ਪ੍ਰਕਾਸ਼ ਦਿਵਸ ਨੂੰ ਸਮਰਪਿਤ ਪ੍ਰਭਾਵਸ਼ਾਲੀ ਸਾਹਿਤਕ ਸਮਾਗਮ

ਵਿਸ਼ੇਸ਼ ਸਾਜ਼ਿਸ਼ ਅਧੀਨ ਪੰਜਾਬ ਨੂੰ ਸ਼ਾਸਤਰ ਨਾਲੋਂ ਤੋੜ ਕੇ ਸ਼ਸਤਰ ਨਾਲ ਜੋੜਿਆ ਗਿਆ- ਗੁਰਭਜਨ ਗਿੱਲ ਆਪਣੇ ਮਹਾਨ ਗੁਰਉਪਦੇਸ਼ ਭੁਲਾਉਣ ਦਾ ਹੀ ਅਸੀਂ ਖ਼ਮਿਆਜ਼ਾ ਭੁਗਤ ਰਹੇ ਹਾਂ-ਗੁਰਭਜਨ ਗਿੱਲ ਸਮੈਦਿਕ/ਬਰਮਿੰਘਮ/ ਯੂਕੇ,ਨਵੰਬਰ 2019-(ਗਿਆਨੀ ਰਵਿਦਾਰਪਾਲ ਸਿੰਘ)- ਯੂਰਪੀ ਪੰਜਾਬੀ ਸੱਥ ਯੂਕੇ ਵੱਲੋਂ ਗੁਰੂ ਨਾਨਕ ਜੀ ਦੇ 550 ਸਾਲਾ ਪ੍ਰਕਾਸ਼ ਦਿਵਸ ਨੂੰ ਸਮਰਪਿਤ ਗੁਰੂ ਨਾਨਕ ਗੁਰਦਵਾਰਾ ਸਮੈਦਿਕ (ਬਰਮਿੰਘਮ)ਵਿਖੇ ਇੱਕ ਪ੍ਰਭਾਵਸ਼ਾਲੀ ਸਾਹਿਤਕ ਸਮਾਗਮ ਵਿੱਚ ਬੋਲਦਿਆਂ ਪੰਜਾਬੀ ਸਾਹਿਤ ਅਕਾਦਮੀ ਲੁਧਿਆਣਾ ਦੇ ਸਾਬਕਾ ਪ੍ਰਧਾਨ ਪ੍ਰੋ ਗੁਰਭਜਨ ਸਿੰਘ ਗਿੱਲ ਨੇ ਕਿਹਾ ਹੈ ਕਿ ਪੰਜਾਬ ਵਿਸ਼ਵ ਸਭਿਅਤਾ ਦਾ ਪੰਘੂੜਾ ਸਿਰਫ਼ ਗਿਆਨ ਤੇ ਸ਼ਾਸਤਰਾਂ ਕਰਕੇ ਸੀ ਪਰ ਵੱਖ ਵੱਖ ਸਮੇਂ ਦੇ ਸ਼ਾਤਰ ਹਾਕਮਾਂ ਨੇ ਸਾਨੂੰ ਸ਼ਸਤਰ ਦੀ ਮਹਿਮਾ ਏਨੀ ਚੁਸਤੀ ਨਾਲ ਸਿਖਾਈ ਕਿ ਅਸੀਂ ਖੜਗ...

ਹੋਣਹਾਰ ਵਿਦਿਆਰਥੀਆਂ ਲਈ ਵਜ਼ੀਫਾ ਸਕੀਮ ਦੀ ਸ਼ੁਰੂਆਤ

ਪਿੰਡ ਮਲਕ ਦੇ ਪ੍ਰਾਇਮਰੀ ਸਕੂਲ ਵਿਖੇ 25 ਨਵੰਬਰ ਨੂੰ ਹੋਵੇਗੀ ਸ਼ੁਰੂਆਤ ਜਗਰਾਉਂ,ਲੁਧਿਆਣਾ, ਨਵੰਬਰ 2019-(ਮਨਜਿੰਦਰ ਗਿੱਲ)- ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ਪੁਰਬ ਨੂੰ ਸਮਰਪਿਤ ਮਿਤੀ 25-11-19 ਦਿਨ ਸੋਮਵਾਰ ਨੂੰ ਠੀਕ 8:30 ਵਜੇ ਸਥਾਨ ਸ.ਪ੍ਰ.ਸ ਮਲਕ ਵਿਖੇ ਆਪਣੇ ਨਗਰ ਦੇ ਕਨੇਡੀਅਨ ਪਰਿਵਾਰ ਵੱਲੋਂ ਸਰਦਾਰਨੀ ਮੁਖਤਿਆਰ ਕੌਰ ਤੇ ਸ.ਅਮਰ ਸਿੰਘ ਢਿਲੋਂ ਯਾਦਗਰੀ ਵਜੀਫ਼ਾ ਸਕੀਮ ਦੀ ਸੁਰੂਆਤ ਜਿਲਾ ਸਿੱਖ਼ਿਆ ਅਫ਼ਸਰ(ਲੁਧਿ) ਸ੍ਰੀਮਤੀ ਰਾਜਿੰਦਰ ਕੌਰ ,ਪਤਵੰਤੇ ਸੱਜਣ, ਅਤੇ ਸਮੂਹ ਨੌਜਵਾਨ ਗ੍ਰੀਨ ਸੁਸਾਇਟੀ ਮਲਕ ਆਪਣੇ ਸਾਂਝੇ ਯਤਨਾਂ ਨਾਲ਼ ਕਰਨ ਜਾ ਰਹੇ ਹਨ। ਇਸ ਵਜੀਫ਼ਾ ਸਕੀਮ ਤਹਿਤ ਹਰ ਸਾਲ ਹੋਣਹਾਰ ਵਿਦਿਆਰਥੀਆਂ ਨੂੰ ਨਕਦ ਰਾਸ਼ੀ ਅਤੇ ਮੈਡਲ ਦੇ ਕੇ ਸਨਮਾਨਿਤ ਕੀਤਾ ਜਾਇਆ ਕਰੇਗਾ। ਇਸ ਮੌਕੇ ਸੁਸਾਇਟੀ ਵਲੋ ਸਕੂਲ ਨੂੰ ਸਮਾਰਟ LED TV ਵੀ...