#punjabinews #sikh #jagraon #Kapurthala #punjab #uk #usa #canada #janshaktinewspunjab

ਸੜਕਾਂ ਕਿਨਾਰੇ ਵੱਡੀ ਗਿਣਤੀ ਵਿਚ ਪਸ਼ੂ ਚਰਾਉਣ ’ਤੇ ਪੂਰਨ ਪਾਬੰਦੀ 

ਕਪੂਰਥਲਾ, ਜਨਵਰੀ 2020-(ਹਰਜੀਤ ਸਿੰਘ ਵਿਰਕ)- ਜ਼ਿਲਾ ਮੈਜਿਸਟ੍ਰੇਟ ਸ੍ਰੀਮਤੀ ਦੀਪਤੀ ਉੱਪਲ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਕਿਸੇ ਵੀ ਚਰਵਾਹੇ/ਵਿਅਕਤੀ ਵੱਲੋਂ ਭਾਰੀ ਮਾਤਰਾ ਵਿਚ ਗਾਵਾਂ/ਮੱਝਾਂ ਨੂੰ ਜ਼ਿਲਾ ਕਪੂਰਥਲਾ ਦੇ ਸ਼ਹਿਰਾਂ, ਕਸਬਿਆਂ ਅਤੇ ਪਿੰਡਾਂ ਦੀਆਂ ਸੜਕਾਂ ਕਿਨਾਰੇ ਚਰਾਉਣ ’ਤੇ ਪੂਰਨ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ 24 ਮਾਰਚ 2020 ਤੱਕ ਲਾਗੂ ਰਹਿਣਗੇ। ਜਾਰੀ ਹੁਕਮਾਂ ਵਿਚ ਜ਼ਿਲਾ ਮੈਜਿਸਟ੍ਰੇਟ ਨੇ ਕਿਹਾ ਹੈ ਕਿ ਉਨਾਂ ਦੇ ਧਿਆਨ ਵਿਚ ਲਿਆਂਦਾ ਗਿਆ ਹੈ ਕਿ ਚਰਵਾਹੇ ਭਾਰੀ ਮਾਤਰਾ ਵਿਚ ਗਾਵਾਂ/ਮੱਝਾਂ ਆਦਿ ਲੈ ਕੇ ਜ਼ਿਲਾ ਕਪੂਰਥਲਾ ਦੇ ਸ਼ਹਿਰਾਂ, ਕਸਬਿਆਂ ਅਤੇ ਪਿੰਡਾਂ ਵਿਚ ਘੁੰਮਦੇ-ਫਿਰਦੇ ਹਨ, ਜੋ ਕਿ ਲੋਕਾਂ ਦੀਆਂ ਫ਼ਸਲਾਂ ਅਤੇ ਸੜਕ ਕਿਨਾਰੇ ਲਗਾਏ ਗਏ ਬੂਟਿਆਂ ਨੂੰ...

ਸਮਾਂਬੱਧ ਅਤੇ ਪਾਰਦਰਸ਼ੀ ਢੰਗ ਨਾਲ ਮੁਹੱਈਆ ਕਰਵਾਈਆਂ ਜਾਣ ਸੇਵਾਵਾਂ-ਦੀਪਤੀ ਉੱਪਲ

ਮਾਲ ਅਧਿਕਾਰੀਆਂ ਨੂੰ ਵਸੂਲੀ ਦੇ ਕੰਮ ਵਿਚ ਤੇਜ਼ੀ ਲਿਆਉਣ ਦੇ ਨਿਰਦੇਸ਼ ਵੱਖ-ਵੱਖ ਵਿਭਾਗਾਂ ਅਤੇ ਸੇਵਾ ਕੇਂਦਰਾਂ ਦੀ ਕਾਰਗੁਜ਼ਾਰੀ ਦਾ ਲਿਆ ਜਾਇਜ਼ਾ ਕਪੂਰਥਲਾ, ਜਨਵਰੀ 2020-(ਹਰਜੀਤ ਸਿੰਘ ਵਿਰਕ)- ਡਿਪਟੀ ਕਮਿਸ਼ਨਰ ਸ੍ਰੀਮਤੀ ਦੀਪਤੀ ਉੱਪਲ ਨੇ ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਮੀਟਿੰਗਾਂ ਦੌਰਾਨ ਵੱਖ-ਵੱਖ ਵਿਭਾਗਾਂ ਦੀ ਕਾਰਗੁਜ਼ਾਰੀ ਦਾ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸੇਵਾ ਅਧਿਕਾਰ ਕਾਨੂੰਨ ਤਹਿਤ ਦਿੱਤੀਆਂ ਜਾ ਰਹੀਆਂ ਸੇਵਾਵਾਂ ਲੋਕਾਂ ਨੂੰ ਸਮਾਂਬੱਧ ਅਤੇ ਪਾਰਦਰਸ਼ੀ ਢੰਗ ਨਾਲ ਮੁਹੱਈਆ ਕਰਵਾਈਆਂ ਜਾਣ ਤਾਂ ਜੋ ਕਿਸੇ ਨੂੰ ਵੀ ਖੱਜਲ-ਖੁਆਰ ਨਾ ਹੋਣਾ ਪਵੇ। ਮਾਲ ਵਿਭਾਗ ਦੇ ਕੰਮਕਾਜ਼ ਦਾ ਜਾਇਜ਼ਾ ਲੈਂਦਿਆਂ ਉਨਾਂ ਅਧਿਕਾਰੀਆਂ ਨੂੰ ਫੁੱਟਕਲ ਬਕਾਇਆਂ ਦੀ ਵਸੂਲੀ ਦੇ ਕੰਮ ਵਿਚ ਤੇਜ਼ੀ ਲਿਆਉਣ ਅਤੇ ਬਕਾਇਆ ਪਏ ਕੇਸਾਂ ਦਾ ਜਲਦ ਨਿਪਟਾਰਾ ਯਕੀਨੀ...

ਜ਼ਿਲਾ ਪੱਧਰੀ ਗਣਤੰਤਰ ਦਿਵਸ ਸਮਾਰੋਹ ਮੌਕੇ ਵਧੀਆ ਸੇਵਾਵਾਂ ਲਈ ਸਨਮਾਨਿਤ ਕਰਦੇ ਹੋਏ ਡਿਪਟੀ ਕਮਿਸ਼ਨਰ ਸ੍ਰੀਮਤੀ ਦੀਪਤੀ ਉੱਪਲ

ਕਪੂਰਥਲਾ, ਜਨਵਰੀ 2020-(ਹਰਜੀਤ ਸਿੰਘ ਵਿਰਕ)- ਗੁਰੂ ਨਾਨਕ ਸਟੇਡੀਅਮ, ਕਪੂਰਥਲਾ ਵਿਖੇ ਜ਼ਿਲਾ ਪੱਧਰੀ ਗਣਤੰਤਰ ਦਿਵਸ ਸਮਾਰੋਹ ਮੌਕੇ ਜ਼ਿਲਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਦੇ ਸੁਪਰਡੈਂਟ ਸ੍ਰੀ ਕੁਲਦੀਪ ਸਿੰਘ ਨੂੰ ਵਧੀਆ ਸੇਵਾਵਾਂ ਲਈ ਸਨਮਾਨਿਤ ਕਰਦੇ ਹੋਏ ਡਿਪਟੀ ਕਮਿਸ਼ਨਰ ਸ੍ਰੀਮਤੀ ਦੀਪਤੀ ਉੱਪਲ । ਨਾਲ ਹਨ ਐਸ. ਐਸ. ਪੀ ਕਪੂਰਥਲਾ ਸ੍ਰੀ ਸਤਿੰਦਰ ਸਿੰਘ ਤੇ ਹੋਰ।

ਵਧੀਕ ਡਿਪਟੀ ਕਮਿਸ਼ਨਰ ਰਾਹੁਲ ਚਾਬਾ ਵੱਲੋਂ ਆਰੀਆ ਸਮਾਜ ਆਸ਼ਰਮ ਦਾ ਦੌਰਾ

ਕਪੂਰਥਲਾ, ਜਨਵਰੀ 2020-(ਹਰਜੀਤ ਸਿੰਘ ਵਿਰਕ)- ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਰਾਹੁਲ ਚਾਬਾ ਨੇ ਅੱਜ ਸਥਾਨਕ ਰੇਲਵੇ ਸਟੇਸ਼ਨ ਨਜ਼ਦੀਕ ਸਥਿਤ ਆਰੀਆ ਸਮਾਜ ਆਸ਼ਰਮ ਦਾ ਦੌਰਾ ਕੀਤਾ। ਇਸ ਦੌਰਾਨ ਉਨਾਂ ਆਸ਼ਰਮ ਵਿਚ ਚੱਲ ਰਹੇ ਅਨਾਥ ਆਸ਼ਰਮ ਅਤੇ ਹੋਰਨਾਂ ਸਮਾਜਿਕ ਗਤੀਵਿਧੀਆਂ ਦਾ ਜਾਇਜ਼ਾ ਲਿਆ ਅਤੇ ਤਸੱਲੀ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਆਰੀਆ ਸਮਾਜ ਆਸ਼ਰਮ ਦੇ ਪ੍ਰਧਾਨ ਸ੍ਰੀ ਕਪੂਰ ਚੰਦ ਗਰਗ ਵੱਲੋਂ ਸ੍ਰੀ ਚਾਬਾ ਨੂੰ ਆਸ਼ਰਮ ਵਿਚ ਚੱਲ ਰਹੇ ਸਿਲਾਈ ਸੈਂਟਰ, ਅਨਾਥ ਆਸ਼ਰਮ ਅਤੇ ਹੋਰਨਾਂ ਗਤੀਵਿਧੀਆਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਇਸ ਦੌਰਾਨ ਸ੍ਰੀ ਰਾਹੁਲ ਚਾਬਾ ਨੇ ਪ੍ਰਧਾਨ ਸ੍ਰੀ ਕਪੂਰ ਚੰਦ ਗਰਗ ਨੂੰ ਪ੍ਰਸੰਸਾ ਪੱਤਰ ਭੇਟ ਕੀਤਾ। ਇਸ ਤੋਂ ਇਲਾਵਾ ਉਨਾਂ ਆਸ਼ਰਮ ਵਿਚ ਰਹਿਣ ਵਾਲੇ ਬੱਚਿਆਂ ਨੂੰ ਫਲ ਵੀ ਤਕਸੀਮ ਕੀਤੇ। ਇਸ ਮੌਕੇ ਸਕੱਤਰ ਰੈੱਡ ਕਰਾਸ ਆਰ. ਸੀ ਬਿਰਹਾ,...

ਸੀਨੀਅਰ ਸਿਟੀਜ਼ਨ ਕਲੱਬ ਵਿਖੇ ਧੂਮਧਾਮ ਨਾਲ ਮਨਾਇਆ ਗਣਤੰਤਰ ਦਿਵਸ

ਕਪੂਰਥਲਾ, ਜਨਵਰੀ 2020-(ਹਰਜੀਤ ਸਿੰਘ ਵਿਰਕ)- ਸਥਾਨਕ ਸੀਨੀਅਰ ਸਿਟੀਜ਼ਨ ਕਲੱਬ ਵਿਖੇ ਭਾਰਤ ਦਾ 71ਵਾਂ ਗਣਤੰਤਰ ਦਿਵਸ ਕਲੱਬ ਦੇ ਪ੍ਰਧਾਨ ਸੋਹਣ ਲਾਲ ਕਾਲੀਆ ਦੀ ਅਗਵਾਈ ਹੇਠ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਕੌਮੀ ਝੰਡਾ ਲਹਿਰਾਇਆ ਗਿਆ ਅਤੇ ਦੇਸ਼ ਲਈ ਆਪਾ ਵਾਰਨ ਵਾਲੇ ਦੇਸ਼ ਭਗਤਾਂ ਨੂੰ ਯਾਦ ਕਰਦਿਆਂ ਮੁਲਕ ਦੀ ਤਰੱਕੀ ਅਤੇ ਲੋਕਤੰਤਰ ਦੀ ਮਜ਼ਬੂਤੀ ਵਿਚ ਯੋਗਦਾਨ ਪਾਉਣ ਦਾ ਸੰਕਲਪ ਲਿਆ ਗਿਆ। ਇਸ ਮੌਕੇ ਕਲੱਬ ਦੇ ਅਹੁਦੇਦਾਰਾਂ ਅਤੇ ਮੈਂਬਰਾਂ ਵੱਲੋਂ ਦੇਸ਼ ਭਗਤੀ ਦੇ ਗੀਤ ਅਤੇ ਕਵਿਤਾਵਾਂ ਪੇਸ਼ ਕੀਤੀਆਂ ਗਈਆਂ। ਇਸ ਮੌਕੇ ਜਨਰਲ ਸਕੱਤਰ ਵਿਜੇ ਕੁਮਾਰ ਸਾਗਰ, ਵਿੱਤ ਸਕੱਤਰ ਸੁਰਿੰਦਰ ਸੂਦ, ਜਾਇੰਟ ਸਕੱਤਰ ਨਰੇਸ਼ ਕਪੂਰ, ਪੈਟਰਨ ਸੱਤਪਾਲ ਗੁਪਤਾ, ਡਾ. ਰਣਬੀਰ ਕੌਸ਼ਲ, ਧਰਮ ਪਾਲ ਗਰੋਵਰ ਤੇ ਚਰਨਜੀਤ ਸਿੰਘ, ਐਸ. ਪੀ ਵਾਲੀਆ, ਜਸਵੰਤ ਸੂਦ, ਪਵਨ ਸ਼ਰਮਾ, ਅਰੁਣ ਗੁਪਤਾ,...

ਪੰਜਾਬ ਨੈਸ਼ਨਲ ਬੈਂਕ ਵੱਲੋਂ ਸੀ. ਐਸ. ਆਰ ਗਤੀਵਿਧੀਆਂ ਤਹਿਤ ਵਿਦਿਆਰਥਣਾਂ ਨੂੰ ਸਕੂਲ ਬੈਗ ਤੇ ਲਿਖਣ ਸਮੱਗਰੀ ਭੇਟ

ਕਪੂਰਥਲਾ, ਜਨਵਰੀ 2020-(ਹਰਜੀਤ ਸਿੰਘ ਵਿਰਕ)- ਪੰਜਾਬ ਨੈਸ਼ਨਲ ਬੈਂਕ ਦੇ ਮੰਡਲ ਦਫ਼ਤਰ ਕਪੂਰਥਲਾ ਵੱਲੋਂ ਸੀ. ਐਸ. ਆਰ ਗਤੀਵਿਧੀਆਂ ਤਹਿਤ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਕਪੂਰਥਲਾ ਵਿਖੇ ਵਿਦਿਆਰਥਣਾਂ ਨੂੰ ਸਕੂਲ ਬੈਗ ਅਤੇ ਲਿਖਣ ਸਮੱਗਰੀ ਭੇਟ ਕੀਤੀ ਗਈ। ਇਸ ਮੌਕੇ ਕਰਵਾਏ ਇਕ ਸਾਦੇ ਸਮਾਗਮ ਦੌਰਾਨ ਆਪਣੇ ਸੰਬੋਧਨ ਵਿਚ ਪੀ. ਐਨ. ਬੀ ਦੇ ਸਰਕਲ ਹੈੱਡ ਸ. ਐਸ. ਪੀ ਸਿੰਘ ਨੇ ਵਿਦਿਆਰਥਣਾਂ ਨੂੰ ਆਪਣੀ ਰੋਜ਼ਾਨਾ ਦੀ ਪੜਾਈ ਅਤੇ ਪਾਠਕ੍ਰਮ ਤੋਂ ਇਲਾਵਾ ਹੋਰਨਾਂ ਪ੍ਰਮੁੱਖ ਭਾਸ਼ਾਵਾਂ ਦੀ ਵਧੀਆ ਜਾਣਕਾਰੀ ਪ੍ਰਾਪਤ ਕਰਨ ਅਤੇ ਆਮ ਗਿਆਨ ਵਿਚ ਵਾਧਾ ਕਰਨ ਲਈ ਕਿਹਾ। ਇਸੇ ਤਰਾਂ ਉਨਾਂ ਵਿਦਿਆਰਥਣਾਂ ਨੂੰ ਸਵੱਛ ਭਾਰਤ ਸਿਰਜਣ ਵਿਚ ਆਪਣਾ ਯੋਗਦਾਨ ਦੇਣ, ਅਨੁਸ਼ਾਸਿਤ ਜੀਵਨ ਬਤੀਤ ਕਰਨ ਅਤੇ ਅਧਿਆਪਕਾਂ ਅਤੇ ਮਾਪਿਆਂ ਪ੍ਰਤੀ ਸਨੇਹ ਤੇ ਆਦਰ ਰੱਖਣ ਦੀ ਪ੍ਰੇਰਣਾ ਵੀ ਦਿੱਤੀ।...

ਲੋਕਤੰਤਰ ਦੀ ਸਫਲਤਾ ਲਈ ਵੋਟ ਦੇ ਅਧਿਕਾਰ ਦੀ ਵਰਤੋਂ ਜ਼ਰੂਰੀ-ਦੀਪਤੀ ਉੱਪਲ

10ਵੇਂ ਰਾਸ਼ਟਰੀ ਵੋਟਰ ਦਿਵਸ ਮੌਕੇ ਹੋਇਆ ਜ਼ਿਲਾ ਪੱਧਰੀ ਸਮਾਗਮ ਕਪੂਰਥਲਾ, ਜਨਵਰੀ 2020-(ਹਰਜੀਤ ਸਿੰਘ ਵਿਰਕ)- 10ਵੇਂ ਰਾਸ਼ਟਰੀ ਵੋਟਰ ਦਿਵਸ ਮੌਕੇ ਜ਼ਿਲਾ ਪੱਧਰੀ ਸਮਾਗਮ ਅੱਜ ਸਥਾਨਕ ਨਵਾਬ ਜੱਸਾ ਸਿੰਘ ਆਹਲੂਵਾਲੀਆ ਸਰਕਾਰੀ ਕਾਲਜ ਵਿਖੇ ਕਰਵਾਇਆ ਗਿਆ। ਕਾਲਜ ਦੇ ਜੁਬਲੀ ਹਾਲ ਵਿਖੇ ਕਰਵਾਏ ਗਏ ਇਸ ਸਮਾਗਮ ਦੀ ਪ੍ਰਧਾਨਗੀ ਡਿਪਟੀ ਕਮਿਸ਼ਨਰ ਸ੍ਰੀਮਤੀ ਦੀਪਤੀ ਉੱਪਲ ਨੇ ਕੀਤੀ। ਇਸ ਮੌਕੇ ਵੋਟਰ ਦਿਵਸ ਦੇ ਸਬੰਧ ਵਿਚ ਕਰਵਾਏ ਗਏ ਮੁਕਾਬਲਿਆਂ ਦੇ ਜੇਤੂ ਬੱਚਿਆਂ ਨੂੰ ਇਨਾਮ ਵੰਡੇ ਗਏ ਅਤੇ ਨਵੇਂ ਵੋਟਰਾਂ ਨੂੰ ਬੈਜ ਅਤੇ ਫੋਟੋ ਵੋਟਰ ਕਾਰਡ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਤੋਂ ਇਲਾਵਾ ਵੋਟਰਾਂ ਨੂੰ ਬਿਨਾਂ ਕਿਸੇ ਡਰ-ਭੈਅ, ਜਾਤ, ਮਜ਼ਹਬ ਤੋਂ ਉਪਰ ਉੱਠ ਕੇ ਵੋਟ ਦੇ ਹੱਕ ਦਾ ਇਸਤੇਮਾਲ ਕਰਨ ਦੀ ਸਹੁੰ ਵੀ ਚੁਕਾਈ ਗਈ। ਇਸ ਮੌਕੇ ਭਾਰਤ ਦੇ ਮੁੱਖ ਚੋਣ ਕਮਿਸ਼ਨਰ ਸ੍ਰੀ ਸੁਨੀਲ...

ਗਣਤੰਤਰ ਦਿਵਸ ਮੌਕੇ ਡਿਪਟੀ ਕਮਿਸ਼ਨਰ ਦੀਪਤੀ ਉੱਪਲ ਨੇ ਲਹਿਰਾਇਆ ਕੌਮੀ ਝੰਡਾ

ਦੇਸ਼ ਦੀ ਏਕਤਾ ਤੇ ਅਖੰਡਤਾ ਲਈ ਵਚਨਬੱਧ ਹੋਣ ਦਾ ਦਿੱਤਾ ਸੱਦਾ ਸ਼ਾਨਦਾਰ ਮਾਰਚ ਪਾਸਟ, ਪੀ. ਟੀ ਸ਼ੋਅ ਅਤੇ ਸੱਭਿਆਚਾਰਕ ਵੰਨਗੀਆਂ ਦੀ ਹੋਈ ਪੇਸ਼ਕਾਰੀ ਵੱਖ-ਵੱਖ ਵਿਭਾਗਾਂ ਨੇ ਵਿਕਾਸ ਨੂੰ ਦਰਸਾਉਂਦੀਆਂ ਕੱਢੀਆਂ ਦਿਲਕਸ਼ ਝਾਕੀਆਂ ਆਜ਼ਾਦੀ ਘੁਲਾਟੀਆਂ ਅਤੇ ਸ਼ਾਨਦਾਰ ਕਾਰਗੁਜ਼ਾਰੀ ਦਿਖਾਉਣ ਵਾਲਿਆਂ ਦਾ ਹੋਇਆ ਸਨਮਾਨ ਕਪੂਰਥਲਾ, ਜਨਵਰੀ 2020-(ਹਰਜੀਤ ਸਿੰਘ ਵਿਰਕ)- 71ਵੇਂ ਗਣਤੰਤਰ ਦਿਵਸ ਦਾ ਜ਼ਿਲਾ ਪੱਧਰੀ ਸਮਾਗਮ ਸਥਾਨਕ ਗੁਰੂ ਨਾਨਕ ਸਟੇਡੀਅਮ ਵਿਖੇ ਹੋਇਆ ਜਿਸ ਦੌਰਾਨ ਡਿਪਟੀ ਕਮਿਸ਼ਨਰ ਕਪੂਰਥਲਾ ਸ੍ਰੀਮਤੀ ਦੀਪਤੀ ਉੱਪਲ ਨੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਅਤੇ ਪਰੇਡ ਦਾ ਨਿਰੀਖਣ ਕੀਤਾ। ਇਸ ਮੌਕੇ ਜ਼ਿਲਾ ਪੁਲਿਸ ਮੁਖੀ ਸ੍ਰੀ ਸਤਿੰਦਰ ਸਿੰਘ ਵੀ ਉਨਾਂ ਦੇ ਨਾਲ ਸਨ। ਜ਼ਿਲਾ ਤੇ ਸੈਸ਼ਨ ਜੱਜ ਸ੍ਰੀ ਕਿਸ਼ੋਰ ਕੁਮਾਰ ਅਤੇ ਵਿਧਾਇਕ ਰਾਣਾ ਗੁਰਜੀਤ ਸਿੰਘ ਵੱਲੋਂ ਸਮਾਗਮ...

ਡਿਪਟੀ ਕਮਿਸ਼ਨਰ ਦੀ ਅਗਵਾਈ ਹੇਠ ‘ਰਾਸ਼ਟਰੀ ਗਰਲਜ਼ ਚਾਈਲਡ ਡੇਅ’ ਸਬੰਧੀ ਵਿਸ਼ੇਸ਼ ਸਮਾਗਮ

ਬੱਚੀਆਂ ਸਿਹਤ ਸੰਭਾਲ ਪ੍ਰਤੀ ਕੀਤਾ ਗਿਆ ਜਾਗਰੂਕ ਕਪੂਰਥਲਾ, ਜਨਵਰੀ 2020-(ਹਰਜੀਤ ਸਿੰਘ ਵਿਰਕ)- ‘ਬੇਟੀ ਬਚਾਓ ਬੇਟੀ ਪੜਾਓ’ ਮੁਹਿੰਮ ਦੀ ਲਗਾਤਾਰਤਾ ਵਿਚ ਡਿਪਟੀ ਕਮਿਸ਼ਨਰ ਸ੍ਰੀਮਤੀ ਦੀਪਤੀ ਉੱਪਲ ਦੀ ਅਗਵਾਈ ਹੇਠ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਸਿਹਤ ਵਿਭਾਗ ਦੇ ਸਹਿਯੋਗ ਨਾਲ ਰਾਸ਼ਟਰੀ ਗਰਲਜ਼ ਚਾਈਲਡ ਡੇਅ ਮਨਾਇਆ ਗਿਆ। ਇਸ ਮੌਕੇ ‘ਪਰਸਨਲ ਹਾਈਜੀਨ ਐਂਡ ਮੈਨਸਟਰੁਏਸ਼ਨ’ ਵਿਸ਼ੇ ’ਤੇ ਪੈਨਲ ਟਾਕ ਕਰਵਾਈ ਗਈ। ਸਮਾਗਮ ਵਿਚ ਵੱਖ-ਵੱਖ ਕਾਲਜਾਂ ਅਤੇ ਸਕੂਲਾਂ ਦੀ ਵਿਦਿਆਰਥਣਾਂ ਨਾਲ ਜਿਥੇ ਇਸ ਵਿਸ਼ੇ ’ਤੇ ਖੁੱਲ ਕੇ ਡਾਕਟਰ ਸਾਹਿਬਾਨ ਵੱਲੋਂ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਸੈਨੇਟਰੀ ਪੈਡ ਵੈਂਡਿੰਗ ਮਸ਼ੀਨਾਂ ਬਾਰੇ ਵੀ ਜਾਗਰੂਕ ਕੀਤਾ ਗਿਆ। ਸਮਾਗਮ ਵਿਚ ਵਿਸ਼ੇਸ਼ ਤੌਰ ’ਤੇ ਜਲੰਧਰ ਤੋਂ ਡਾ. ਸੁਸ਼ਮਾ ਚਾਵਲਾ ਤੋਂ ਇਲਾਵਾ ਡਾ. ਸੁਰਜੀਤ...

ਗਣਤੰਤਰ ਦਿਵਸ ਸਮਾਗਮ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ

ਪਰੇਡ, ਪੀ. ਟੀ ਸ਼ੋਅ ਅਤੇ ਸੱਭਿਆਚਾਰਕ ਪ੍ਰੋਗਰਾਮ ਦੀ ਹੋਈ ਫੁੱਲ ਡਰੈੱਸ ਰਿਹਰਸਲ ਡਿਪਟੀ ਕਮਿਸ਼ਨਰ ਦੀਪਤੀ ਉੱਪਲ 26 ਜਨਵਰੀ ਨੂੰ ਲਹਿਰਾਉਣਗੇ ਕੌਮੀ ਝੰਡਾ ਕਪੂਰਥਲਾ, ਜਨਵਰੀ 2020-(ਹਰਜੀਤ ਸਿੰਘ ਵਿਰਕ)- 71ਵੇਂ ਗਣਤੰਤਰ ਦਿਵਸ ਦਾ ਜ਼ਿਲਾ ਪੱਧਰੀ ਸਮਾਗਮ ਸਥਾਨਕ ਗੁਰੂ ਨਾਨਕ ਸਟੇਡੀਅਮ ਵਿਖੇ ਹੋਵੇਗਾ ਜਿਸ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਡਿਪਟੀ ਕਮਿਸ਼ਨਰ ਸ੍ਰੀਮਤੀ ਦੀਪਤੀ ਉੱਪਲ 26 ਜਨਵਰੀ ਨੂੰ ਸਵੇਰੇ 10 ਵਜੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ। ਇਸ ਸਮਾਰੋਹ ਦੀ ਫੁੱਲ ਡਰੈੱਸ ਰਿਹਰਸਲ ਅੱਜ ਸਟੇਡੀਅਮ ਵਿਖੇ ਕੀਤੀ ਗਈ ਜਿਸ ਦਾ ਨਿਰੀਖਣ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਰਾਹੁਲ ਚਾਬਾ ਨੇ ਕੀਤਾ। ਇਸ ਮੌਕੇ ਪਰੇਡ ਕਮਾਂਡਰ ਡੀ. ਐਸ. ਪੀ ਸ੍ਰੀ ਵਿਸ਼ਾਲਜੀਤ ਸਿੰਘ ਦੀ ਅਗਵਾਈ ਵਿਚ ਪੰਜਾਬ ਪੁਲਿਸ, ਪੰਜਾਬ ਹੋਮ ਗਾਰਡਜ਼, ਜੀ. ਓ. ਜੀਜ਼,...