#punjabinews #sikh #jagraon #Barnala #punjab #uk #usa #canada #janshaktinewspunjab

ਡੀ ਟੀ ਐਫ ਨੇ ਕਰਵਾਈ  ਵਜ਼ੀਫਾ ਪ੍ਰੀਖਿਆ

ਮਹਿਲ ਕਲਾਂ/ਬਰਨਾਲਾ,ਫ਼ਰਵਰੀ 2020- ( ਗੁਰਸੇਵਕ ਸੋਹੀ )- ਡੈਮੋਕ੍ਰੇਟਿਕ ਟੀਚਰਜ ਫਰੰਟ ਪੰਜਾਬ ਵੱਲੋਂ ਸ਼ਹੀਦ ਬੀਬੀ ਕਿਰਨਜੀਤ ਕੌਰ ਯਾਦਗਾਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਹਿਲ ਕਲਾਂ ਵਿਖੇ ਵਿਦਿਆਰਥੀਆਂ ਵਿੱਚ ਉਸਾਰੂ ਸਾਹਿਤ ਪੜ੍ਹਨ ਅਤੇ ਨਕਲ ਦੀ ਭਾਵਨਾ ਖਤਮ ਕਰਨ ਲਈ ਨੌਵੀਂ ਵਜ਼ੀਫਾ ਪ੍ਰੀਖਿਆ ਕਰਵਾਈ । ਕੇਂਦਰ ਸੰਚਾਲਨ ਬਲਜਿੰਦਰ ਪ੍ਰਭੂ ਅਤੇ ਬਲਾਕ ਪ੍ਰਧਾਨ ਮਾਲਵਿੰਦਰ ਬਰਨਾਲਾ ਦੀ ਅਗਵਾਈ ਵਿੱਚ ਗਦਰ ਪਾਰਟੀ ਦੇ ਬਾਨੀ ਆਗੂ ਬਾਬਾ ਸੋਹਣ ਸਿੰਘ ਭਕਨਾ ਨੂੰ ਸਮਰਪਿਤ ਇਸ ਪ੍ਰੀਖਿਆ ਵਿੱਚ ਪੰਜਵੀਂ ਜਮਾਤ ਦੇ 85 ਅੱਠਵੀਂ ਜਮਾਤ ਦੇ 79 ਅਤੇ ਦਸਵੀਂ ਜਮਾਤ ਦੇ 45 ਵਿਦਿਆਰਥੀਆਂ ਕੁੱਲ 209 ਵਿਦਿਆਰਥੀਆਂ ਨੇ ਭਾਗ ਲਿਆ। ਪ੍ਰੀਖਿਆ ਦਾ ਨਤੀਜਾ 31 ਮਾਰਚ ਤੋਂ ਪਹਿਲਾਂ ਘੋਸ਼ਿਤ ਕਰਕੇ ਜਿਲ੍ਹਾ ਪੱਧਰੀ ਸਮਾਗਮ ਵਿੱਚ ਹਰ ਪੱਧਰ ਤੇ ਹਰ ਕੈਟਾਗਿਰੀ ਵਿੱਚ ਪਹਿਲੀਆਂ ਤਿੰਨ...

ਭਾਈ ਘੱਨ੍ਹਈਆਂ ਜੀ ਮਿਸ਼ਨ ਸੇਵਾ ਸੁਸਾਇਟੀ (ਰਜ਼ਿ) ਵੱਲੋਂ ਮਹਿਲ ਕਲਾਂ ਵਿਖੇ ਖੂਨਦਾਨ ਕੈਂਪ ਲਾਇਆ

ਮਹਿਲ ਕਲਾਂ /ਬਰਨਾਲਾ,ਫ਼ਰਵਰੀ 2020- ( ਗੁਰਸੇਵਕ ਸੋਹੀ )- ਭਾਈ ਰਣਜੀਤ ਸਿੰਘ ਢੱਡਰੀਆਂ ਵਾਲੇ ਦੇ ਦੀਵਾਨ ਤੇ ਗੁਰੂ ਮਾਨਿਓ ਗ੍ਰੰਥ ਚੇਤਨਾ ਸਮਾਗਮ ਨੂੰ ਸਮਰਪਿਤ ਭਾਈ ਘੱਨ੍ਹਈਆਂ ਜੀ ਮਿਸ਼ਨ ਸੇਵਾ ਸੁਸਾਇਟੀ (ਰਜ਼ਿ) ਦੇ ਮੁੱਖ ਸੇਵਾਦਾਰ ਜਥੇ: ਤਰਨਜੀਤ ਸਿੰਘ ਨਿਮਾਣਾ ਦੀ ਅਗਵਾਈ ਹੇਠ 356ਵਾਂ ਮਹਾਨ ਖੂਨਦਾਨ ਕੈਂਪ ਗੁਰਦੁਆਰਾ ਪ੍ਰਬੰਧਕ ਕਮੇਟੀ, ਅਤੇ ਸਮੂਹ ਇਲਾਕਾ ਨਿਵਾਸੀਆਂ ਮਹਿਲ ਕਲਾਂ ਦੇ ਸਹਿਯੋਗ ਨਾਲ ਦਾਣਾ ਮੰਡੀ ਮਹਿਲ ਕਲਾਂ ਵਿਖੇ ਲਗਾਇਆ ਗਿਆ। ਜਿਜ ਵਿੱਚ ਖੂਨਦਾਨੀਆਂ ਵੱਲੋਂ 66ਯੂਨਿਟ ਖੂਨਦਾਨ ਕੀਤਾ ਗਿਆ। ਇਸ ਮੌਕੇਂ ਤੇ ਜਥੇ: ਤਰਨਜੀਤ ਸਿੰਘ ਨਿਮਾਣਾ ਨੇ ਖ਼ੂਨਦਾਨ ਕਰਨ ਵਾਲੀਆਂ ਸੰਗਤਾਂ ਨੂੰ ਸਰਟੀਫਿਕੇਟ ਤੇ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ। ਅਤੇ ਕਿਹਾ ਕਿ ਖੂਨਦਾਨ ਕੈਂਪਾਂ ਰਾਂਹੀ ਬੱਲਡ ਇਕਠਾ ਕਰਕੇ ਲੋੜਵੰਦਾਂ ਨਿਸ਼ਕਾਮ ਰੂਪ ਵਿਚ ਲੈ ਕੇ...

ਪ੍ਰਾਇਮਰੀ ਸਕੂਲ ਦੀਵਾਨਾ ਵਿਖੇ ਵਿਦਿਆਰਥੀਆਂ ਨੂੰ ਵਰਦੀਆਂ ਵੰਡੀਆਂ ਗਈਆਂ

ਮਹਿਲ ਕਲਾਂ/ਬਰਨਾਲਾ,ਜਨਵਰੀ 2020- ( ਗੁਰਸੇਵਕ ਸੋਹੀ )- ਸਰਕਾਰੀ ਪ੍ਰਾਇਮਰੀ ਸਕੂਲ ਦੀਵਾਨਾ ਵਿਖੇ ਲੋੜਵੰਦ ਬੱਚਿਆਂ ਨੂੰ ਵਰਦੀਆਂ ਵੰਡੀਆਂ ਗਈਆਂ । ਇਸ ਮੌਕੇ ਸਮਾਜ ਸੇਵੀ ਬਾਬਾ ਜੰਗ ਸਿੰਘ ਦੀਵਾਨਾ, ਕਾਂਗਰਸੀ ਆਗੂ ਗੁਰਦੀਪ ਸਿੰਘ ਦੀਵਾਨਾ, ਸਕੂਲ ਮੁਖੀ ਸੁਖਵਿੰਦਰ ਸਿੰਘ ਨੇ ਵਰਦੀਆਂ ਵੰਡਣ ਦੀ ਰਸਮ ਅਦਾ ਕੀਤੀ ਗਈ । ਇਸ ਮੌਕੇ ਬਾਬਾ ਜੰਗ ਸਿੰਘ ਦੀਵਾਨਾ ਅਤੇ ਸਕੂਲ ਮੁਖੀ ਰਵਿੰਦਰ ਸਿੰਘ ਨੇ ਕਿਹਾ ਕਿ ਅੱਜ ਲੋੜਵੰਦ ਪਰਿਵਾਰਾਂ ਦੇ ਬੱਚਿਆਂ ਨੂੰ ਵਰਦੀਆਂ ਵੰਡੀਆਂ ਗਈਆਂ ਹਨ । ਉਨ੍ਹਾਂ ਸਮਾਜ ਸੇਵੀ ਤੇ ਐਨ ਆਰ ਆਈ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਹੋਰਨਾਂ ਸੰਸਥਾਵਾਂ ਨੂੰ ਦਾਨ ਦੇਣ ਦੇ ਨਾਲ- ਨਾਲ ਸਰਕਾਰੀ ਸਕੂਲਾਂ ਨੂੰ ਵੀ ਦਾਨ ਜ਼ਰੂਰ ਦੇਣ ਤਾਂ ਜੋ ਲੋੜਵੰਦ ਪਰਿਵਾਰਾਂ ਦੇ ਬੱਚਿਆਂ ਦੀ ਮਦਦ ਹੋ ਸਕੇ । ਇਸ ਮੌਕੇ ਇਸ ਨੂੰ ਸਕੂਲੀ ਸਟਾਫ ਵੱਲੋਂ ਬਾਬਾ ਜੰਗ ਸਿੰਘ...

ਢੀਂਡਸਾ ਸਮਰਥਕਾਂ ਵੱਲੋਂ ਮਹਿਲ ਕਲਾਂ ਵਿਖੇ ਵਿਸ਼ਾਲ ਸ਼ਕਤੀ ਪ੍ਰਦਰਸ਼ਨ-Video

ਅਕਾਲੀ ਦਲ ਨੂੰ ਅਸਲ ਸਿਧਾਂਤਾਂ ਤੇ ਲਿਆਉਣਾ ਸਾਡਾ ਮੁੱਖ ਮਕਸਦ- ਪਰਮਿੰਦਰ ਢੀਂਡਸਾ ਮਹਿਲ ਕਲਾਂ/ਬਰਨਾਲਾ,ਜਨਵਰੀ 2020- ( ਗੁਰਸੇਵਕ ਸੋਹੀ )- ਮਹਿਲ ਕਲਾਂ ਵਿਖੇ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਦੀ ਮਹਿਲ ਕਲਾਂ ਫੇਰੀ ਮੌਕੇ ਜ਼ਿਲ੍ਹਾ ਪ੍ਰਧਾਨ ਰੂਬਲ ਗਿੱਲ ਕੈਨੇਡਾ, ਸਾਬਕਾ ਚੇਅਰਮੈਨ ਅਜੀਤ ਸਿੰਘ ਕੁਤਬਾ ਅਤੇ ਗੁਰਪ੍ਰੀਤ ਸਿੰਘ ਚੀਨਾ ਮਹਿਲ ਕਲਾਂ ਦੀ ਅਗਵਾਈ ਹੇਠ ਜ਼ਬਰਦਸਤ ਸ਼ਕਤੀ ਪ੍ਰਦਰਸ਼ਨ ਕੀਤਾ ਗਿਆ । ਜਿਸ ਵਿੱਚ ਸੈਂਕੜਿਆਂ ਦੀ ਗਿਣਤੀ ਵਿੱਚ ਆਗੂਆਂ ਨੇ ਪੁੱਜ ਕੇ ਢੀਂਡਸਾ ਪਰਿਵਾਰ ਨਾਲ ਡਟਣ ਦਾ ਐਲਾਨ ਕੀਤਾ । ਇਸ ਮੌਕੇ ਬੋਲਦਿਆਂ ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਸਾਡੀ ਲੜਾਈ ਕਿਸੇ ਵਿਅਕਤੀ ਵਿਸੇਸ ਨਾਲ ਨਿੱਜੀ ਦੁਸਮਣੀ ਨਹੀਂ ਸਗੋਂ ਲੱਖਾਂ ਕੁਰਬਾਨੀਆਂ ਦੇ ਕੇ ਹੋਂਦ ਵਿੱਚ ਆਏ ਅਕਾਲੀ ਦਲ ਨੂੰ ਮੁੜ ਅਸਲ ਸਿਧਾਤਾਂ ਤੇ ਲਿਆਉਣਾ ਹੈ।...

ਬਰਨਾਲਾ ਦੇ ਸਕੂਲ ਵਿੱਚ ਗਣਤੰਤਰ ਦਿਵਸ ਮਨਾਇਆ

ਬਰਨਾਲਾ,ਜਨਵਰੀ 2020- ( ਗੁਰਸੇਵਕ ਸੋਹੀ )- ਅੱਜ 26 ਜਨਵਰੀ ਗਣਤੰਤਰ ਦਿਵਸ ਮੌਕੇ ਬਰਨਾਲਾ ਵਿਖੇ kids to king ਛੋਟੇ ਬੱਚਿਆਂ ਵਾਲੇ ਸਕੂਲ ਵਿੱਚ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਮੁੱਖ ਮਹਿਮਾਨ ਸ੍ਰ ਦਰਸ਼ਨ ਸਿੰਘ ਨੈਣੇਵਾਲ ਜੀ ਨੇ ਤਿਰੰਗਾ ਲਹਿਰਾਉਣ ਦੀ ਰਸਮ ਅਦਾ ਕੀਤੀ । ਇਸ ਮੌਕੇ ਉਨ੍ਹਾਂ ਨੇ ਆਜ਼ਾਦੀ ਸੰਗਰਾਮੀਆ ਦੀ ਤਰ੍ਹਾਂ ਤਿਆਰ ਹੋਏ ਬੱਚਿਆਂ ਦਾ ਸਨਮਾਨ ਵੀ ਕੀਤਾ । ਇਸ ਮੌਕੇ ਸਕੂਲ ਮੈਨੇਜਮੈਂਟ ਮੁਖੀ ਸ੍ਰੀ ਦਲਵੀਰ ਚੌਹਾਨ , ਪ੍ਰਿੰਸੀਪਲ ਮੈਡਮ ਭਾਵਨਾ , ਭਾਜਪਾ ਦੇ ਆਗੂ ਹੈਪੀ ਠੀਕਰੀਵਾਲਾ,ਪ੍ਰਦੀਪ ਬਰਨਾਲਾ , ਤਰਸੇਮ ਧਾਲੀਵਾਲ ਤੇ ਹੋਰ ਅਧਿਆਪਕ ਵੀ ਹਾਜ਼ਰ ਸਨ।

ਧਨੌਲਾ ਦੇ ਇਕ ਸਕੂਲ ਵਿਚ ਬੱਚਿਆਂ ਤੋਂ ਸੀ ਏ ਏ(CAA) ਦੇ ਹੱਕ ਵਿਚ ਦਸਤਖ਼ਤ ਕਰਵਾਏ ਜਾਣ ਦਾ ਮਾਮਲਾ ਸਾਹਮਣੇ

ਧਨੌਲਾ,ਜਨਵਰੀ 2020- ( ਗੁਰਸੇਵਕ ਸੋਹੀ )- ਧਨੌਲਾ ਦੇ ਇਕ ਸਕੂਲ ਵਿਚ ਬੱਚਿਆਂ ਤੋਂ ਨਾਗਰਿਕਤਾ ਸੋਧ ਕਾਨੂੰਨ (ਸੀਏਏ) ਦੇ ਹੱਕ ਵਿਚ ਦਸਤਖ਼ਤ ਕਰਵਾਏ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਬੇਸ਼ੱਕ ਪੁਲੀਸ ਨੇ ਮੁਸਤੈਦੀ ਵਰਤਦਿਆਂ ਮਾਮਲਾ ਸ਼ਾਂਤ ਕਰ ਲਿਆ ਪਰ ਇਕ ਵਾਰ ਮਾਹੌਲ ਤਲਖ਼ ਹੋ ਗਿਆ ਸੀ। ਜਾਣਕਾਰੀ ਅਨੁਸਾਰ ਧਨੌਲਾ ਦੇ ਲਾਲਾ ਜਗਨ ਨਾਥ ਸਰਬਹਿੱਤਕਾਰੀ ਵਿੱਦਿਆ ਮੰਦਰ ਸਕੂਲ ਵਿਚ ਬੱਚਿਆਂ ਤੋਂ ਇਕ ਕੱਪੜੇ ’ਤੇ ਨਾਗਰਿਕਤਾ ਸੋਧ ਕਾਨੂੰਨ ਦੇ ਹੱਕ ਵਿਚ ਦਸਤਖ਼ਤ ਕਰਵਾ ਲਏ ਗਏ ਅਤੇ ਇਸ ਨਾਲ ਇਕ ਫਾਰਮ ਵੀ ਭਰਵਾਇਆ ਗਿਆ। ਬੱਚਿਆਂ ਵੱਲੋਂ ਆਪਣੇ ਮਾਪਿਆਂ ਨੂੰ ਇਹ ਗੱਲ ਦੱਸੇ ਜਾਣ ਤੋਂ ਬਾਅਦ ਵੱਖ-ਵੱਖ ਜਥੇਬੰਦੀਆਂ ਦੇ ਨੁਮਾਇੰਦੇ ਸਕੂਲ ਪੁੱਜ ਗਏ। ਕਾਮਰੇਡ ਡਾ. ਲਾਲ ਸਿੰਘ, ਮਹਿੰਦਰਪਾਲ ਸਿੰਘ ਦਾਨਗੜ੍ਹ, ਮਹਿੰਦਰ ਸਿੰਘ ਬੰਗਹੇਰਪੱਤੀ, ਮਿੱਠੂ ਖਾਂ ਸਾਬਕਾ ਕੌਂਸਲਰ, ਬਹਾਦਰ...

ਬੀਕੇਯੂ (ਰਾਜੇਵਾਲ) ਵੱਲੋਂ 26 ਜਨਵਰੀ ਨੂੰ ਕਾਲੇ ਦਿਨ ਵਜੋ ਮਨਾਇਆ

ਕਾਲੀਆਂ ਝੰਡੀਆਂ ਲੈ ਕੇ ਕੀਤਾ ਰੋਸ ਪ੍ਰਦਰਸ਼ਨ ਮਹਿਲ ਕਲਾਂ/ਬਰਨਾਲਾ,ਜਨਵਰੀ 2020- ( ਗੁਰਸੇਵਕ ਸੋਹੀ )- ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਵੱਲੋਂ ਪਿੰਡ ਛੀਨੀਵਾਲ ਕਲਾਂ ਵਿਖੇ 26"ਜਨਵਰੀ ਨੂੰ ਕਾਲੇ ਦਿਨ ਵਜੋ ਮਨਾ ਕੇ ਕਾਲੀਆਂ ਝੰਡੀਆਂ ਲੈ ਕੇ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਬੋਲਦਿਆਂ ਜ਼ਿਲਾ ਪ੍ਰਧਾਨ ਨਿਰਭੈ ਸਿੰਘ ਅਤੇ ਅਜਮੇਰ ਸਿੰਘ ਜਨਰਲ ਸਕੱਤਰ, ਮੀਤ ਪ੍ਰਧਾਨ ਹਾਕਮ ਸਿੰਘ ਨੇ ਕਿਹਾ ਕਿ ਇਹ ਆਜ਼ਾਦੀ ਦਿਨ ਨਹੀਂ ਹੈ, ਇਹ ਕਿਸਾਨਾਂ ਮਜ਼ਦੂਰਾਂ ਅਤੇ ਨੌਜਵਾਨਾਂ ਦਾ ਬਰਬਾਦੀ ਦਿਨ ਹੈ। ਸਰਕਾਰ ਵੱਲੋਂ ਲਾਲ ਕਿਲੇ ਤੇ ਆਜ਼ਾਦੀ ਦਿਵਸ ਦੇ ਝੰਡੇ ਲਹਿਰਾਏ ਜਾ ਰਹੇ ਨੇ ਦੂਸਰੇ ਪਾਸੇ ਕਿਸਾਨ ਖੁਦਕੁਸ਼ੀਆਂ ਕਰ ਰਹੇ ਨੇ। ਇਸ ਦੇ ਰੋਸ ਵਜੋਂ ਕਾਲੀਆਂ ਝੰਡੀਆਂ ਲੈ ਕੇ ਪਿੰਡ ਪਿੰਡ ਰੋਸ ਪ੍ਰਦਰਸ਼ਨ ਕੀਤਾ ਜਾ ਗਿਆ ਹੈ। ਪ੍ਰਧਾਨ ਜਗਤਾਰ ਸਿੰਘ ਨੇ ਕਿਹਾ ਕਿ ਕਿਸਾਨ ਯੂਨੀਅਨ...

ਸਹੋਤਾ ਦੇ ਵਿਆਹ ਸਮੇਂ ਵੱਖ ਵੱਖ ਆਗੂਆਂ ਨੇ ਆਸੀਰਵਾਦ ਦਿੱਤਾ

ਬਰਨਾਲਾ,ਜਨਵਰੀ 2020- ( ਗੁਰਸੇਵਕ ਸੋਹੀ )- ਪੱਤਰਕਾਰ ਗੁਰਸੇਵਕ ਸਿੰਘ ਸਹੋਤਾ ਮਹਿਲ ਕਲਾਂ ਦੇ ਭਰਾ ਦੇ ਵਿਆਹ ਸਮੇਂ ਵੱਖ ਵੱਖ ਆਗੂਆਂ ਵੱਲੋਂ ਪੁੱਜ ਕੇ ਨਵ ਵਿਆਹੀ ਜੋੜੀ ਕਾਕਾ ਜਸਕਰਨ ਸਿੰਘ ਤੇ ਬੀਬੀ ਜਸਪ੍ਰੀਤ ਕੌਰ ਨੂੰ ਅਸ਼ੀਰਵਾਦ ਤੇ ਵਧਾਈ ਦਿੱਤੀ । ਇਸ ਮੌਕੇ ਹਲਕਾ ਮਹਿਲ ਕਲਾਂ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਕੁਲਵੰਤ ਸਿੰਘ ਪੰਡੋਰੀ, ਸਾਬਕਾ ਵਿਧਾਇਕ ਤੇ ਸੰਸਦੀ ਸਕੱਤਰ ਸੰਤ ਬਲਵੀਰ ਸਿੰਘ ਘੁੰਨਸ ,ਬਿਕਰਮਜੀਤ ਸਿੰਘ ਖਾਲਸਾ ਰਾਏਕੋਟ ,ਅਕਾਲੀ ਆਗੂ ਰਿੰਕਾ ਕੁਤਬਾ ਬਾਹਮਣੀਆਂ ,ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਜ਼ਿਲ੍ਹਾ ਪ੍ਰਧਾਨ ਜਗਸੀਰ ਸਿੰਘ ਸੀਰਾ ਛੀਨੀਵਾਲ ,ਅਕਾਲੀ ਆਗੂ ਬਲਦੇਵ ਸਿੰਘ ਗਾਗੇਵਾਲ ,ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਪ੍ਰਿਤਪਾਲ ਸਿੰਘ ਛੀਨੀਵਾਲ, ਬਲਵੰਤ ਸਿੰਘ ਢਿੱਲੋਂ,ਕਾਂਗਰਸੀ ਆਗੂ ਅਸ਼ੋਕ ਅਗਰਵਾਲ, ਮਾਂਗਟ ਫਾਈਨਾਂਸ ਕੰਪਨੀ ਦੇ...

ਬੀਹਲਾ ਦੇ ਕਬੱਡੀ ਕੱਪ ਤੇ ਟਿੱਬਾ ਦੀ ਟੀਮ ਨੇ ਜਿੱਤ ਪ੍ਰਾਪਤ ਕੀਤੀ-Watch Video

ਬਰਨਾਲਾ,ਜਨਵਰੀ 2020- ( ਗੁਰਸੇਵਕ ਸੋਹੀ )- ਧੰਨ ਧੰਨ ਬਾਬਾ ਬੁੱਢਾ ਜੀ ਟੂਰਨਾਮੈਂਟ ਕਮੇਟੀ,ਯੁਵਕ ਸੇਵਾਵਾਂ ਕਲੱਬ, ਗ੍ਰਾਮ ਪੰਚਾਇਤ, ਨਗਰ ਨਿਵਾਸੀਆਂ ਅਤੇ ਐਨ ਆਰ ਆਈ ਵੀਰਾਂ ਦੇ ਸਹਿਯੋਗ ਨਾਲ ਕਰਵਾਇਆ ਗਿਆ ਇਸ ਕਬੱਡੀ ਕੱਪ ਦਾ ਉਦਘਾਟਨ ਸੰਤ ਬਾਬਾ ਸੁਖਦੇਵ ਸਿੰਘ ਜੀ ਮਸਤਾਨਾ ਨੇ ਕੀਤਾ ਅਤੇ ਮੁੱਖ ਮਹਿਮਾਨ ਦੇ ਤੌਰ ਤੇ ਬੀਬੀ ਹਰਚੰਦ ਕੌਰ ਘਨੌਰੀ ਸਾਬਕਾ ਵਿਧਾਇਕ ਨੇ ਕੀਤਾ। ਸੰਤ ਬਾਬਾ ਬਲਵੀਰ ਸਿੰਘ ਘੁੰਨਸ ਸਾਬਕਾ ਸੰਸਦੀ ਸਕੱਤਰ, ਡਾਂ ਹਰਜੋਤ ਕਮਲ ਸਾਬਕਾ ਵਿਧਾਇਕ, ਜ਼ਿਲ੍ਹਾ ਪ੍ਰਧਾਨ ਲੱਖੋਵਾਲ ਤਰਨਜੀਤ ਸਿੰਘ ਦੁੱਗਲ, ਮਲਕੀਤ ਸਿੰਘ ਏ ਐਸ ਆਈ, ਤੇਜਪਾਲ ਸਿੰਘ ਸੱਦੋਵਾਲ ਬਲਾਕ ਪ੍ਰਧਾਨ ਕਾਂਗਰਸ, ਤੇਜਿੰਦਰ ਸਿੰਘ ਸਰਪੰਚ ਨਰੈਣਗੜ੍ਹ ਸੋਹੀਆਂ, ਉਜਾਗਰ ਸਿੰਘ ਛਾਪਾ ਕਾਨੂੰਗੋ। ਇਸ ਮੌਕੇ ਹੋਏ ਕਬੱਡੀ 38 ਕਿੱਲੋ ਦੇ ਹੋਏ ਮੁਕਾਬਲਿਆਂ ਚ ਰੌਤਾਂ ਪਹਿਲਾ ਅਤੇ...

ਮਰਹੂਮ ਮੁੱਖ ਮੰਤਰੀ ਸੁਰਜੀਤ ਸਿੰਘ ਬਰਨਾਲਾ ਦੀ ਯਾਦ ਨੂੰ ਸਮਰਪਿਤ ਕੈਂਸਰ ਕੈਂਪ ਵਿੱਚ 927 ਮਰੀਜ਼ਾਂ ਦੀ ਜਾਂਚ ਕੀਤੀ

ਸ਼ੇਰਪੁਰ, ਜਨਵਰੀ 2020-( ਇਕਬਾਲ ਸਿੰਘ ਰਸੂਲਪੁਰ/ਮਨਜਿੰਦਰ ਗਿੱਲ )- ਮਰਹੂਮ ਮੁੱਖ ਮੰਤਰੀ ਸੁਰਜੀਤ ਸਿੰਘ ਬਰਨਾਲਾ ਦੀ ਯਾਦ ਨੂੰ ਸਮਰਪਿਤ ਉਨ੍ਹਾਂ ਦੀ ਧਰਮਪਤਨੀ ਬੀਬੀ ਸੁਰਜੀਤ ਕੌਰ ਦੀ ਅਗਵਾਈ ਹੇਠ ਪੂਰੇ ਪਰਿਵਾਰ ਨੇ ਵਰਲਡ ਕੈਂਸਰ ਕੇਅਰ ਦੇ ਮੁੱਖ ਪ੍ਰਬੰਧਕ ਕੁਲਵੰਤ ਸਿੰਘ ਧਾਲੀਵਾਲ ਦੇ ਵਿਸ਼ੇਸ਼ ਸਹਿਯੋਗ ਨਾਲ ਸਮਾਜ ਦੀ ਸੇਵਾ ਹਿਤ ਇਤਿਹਾਸਕ ਗੁਰਦੁਆਰਾ ਮੰਜੀ ਸਾਹਿਬ ਮੂਲੋਵਾਲ ਵਿੱਚ ਕੈਂਸਰ ਜਾਂਚ ਕੈਂਪ ਲਗਵਾਇਆ ਜਿਸ ਵਿੱਚ 927 ਮਰੀਜ਼ਾਂ ਨੇ ਮੁਫ਼ਤ ’ਚ ਟੈਸਟ ਕਰਵਾਕੇ ਇਸ ਕੈਂਪ ਦਾ ਲਾਹਾ ਲਿਆ। ਉਕਤ ਕੈਂਪ ਤੇ ਪਰਿਵਾਰਕ ਸਮਾਗ਼ਮ ਵਿੱਚ ਪੁੱਜੇ ਵੱਡੀ ਗਿਣਤੀ ਲੋਕਾਂ ਤੋਂ ਇਲਾਵਾ ਖਾਸ ਤੌਰ ਐੱਸਜੀਪੀਸੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ, ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਇਕਬਾਲ ਸਿੰਘ ਝੂੰਦਾ, ਸਿੱਖ ਬੁੱਧੀਜੀਵੀ ਮੰਚ ਪੰਜਾਬ ਦੇ ਪ੍ਰਧਾਨ...