#JanShaktiNewsPunjab #Jagraon #Kapurthala #Punjab #UK #USA #Canada  #PunjabiNews

ਡਿਪਟੀ ਕਮਿਸ਼ਨਰ ਵੱਲੋਂ ਅਧਿਕਾਰੀਆਂ ਸਮੇਤ ਧੁੱਸੀ ਬੰਨ ਦਾ ਤੂਫ਼ਾਨੀ ਦੌਰਾ

ਨਾਜ਼ੁਕ ਥਾਵਾਂ ਦੀ ਮਜ਼ਬੂਤੀ ਲਈ ਦਿਸ਼ਾ-ਨਿਰਦੇਸ਼ ਕੀਤੇ ਜਾਰੀ ਦਰਿਆ ਨਾਲ ਲੱਗਦੇ ਇਲਾਕਿਆਂ ਦੇ ਲੋਕਾਂ ਦੀਆਂ ਸੁਣੀਆਂ ਮੁਸ਼ਕਿਲਾਂ ਪਲਟੂਨ ਪੁਲ, ਟਾਪੂਨੁਮਾ ਪਿੰਡਾਂ ਅਤੇ ਗਿੱਦੜਪਿੰਡੀ ਪੁਲ ਦਾ ਵੀ ਕੀਤਾ ਦੌਰਾ ਸੁਲਤਾਨਪੁਰ ਲੋਧੀ /ਕਪੂਰਥਲਾ,ਫ਼ਰਵਰੀ 2020- (ਹਰਜੀਤ ਸਿੰਘ ਵਿਰਕ)- ਡਿਪਟੀ ਕਮਿਸ਼ਨਰ ਸ੍ਰੀਮਤੀ ਦੀਪਤੀ ਉੱਪਲ ਨੇ ਅੱਜ ਅਧਿਕਾਰੀਆਂ ਨਾਲ ਜ਼ਿਲੇ ਅੰਦਰ ਦਰਿਆ ਬਿਆਸ ਨਾਲ ਲਗਦੇ ਧੁੱਸੀ ਬੰਨ ਅਤੇ ਐਡਵਾਂਸ ਧੁੱਸੀ ਬੰਨ ਦਾ ਤੂਫ਼ਾਨੀ ਦੌਰਾ ਕੀਤਾ। ਇਸ ਦੌਰਾਨ ਜਿਥੇ ਉਨਾਂ ਬਾਘੂਵਾਲ, ਕੰਮੇਵਾਲ, ਕਿਸ਼ਨ ਸਿੰਘ ਵਾਲਾ, ਡੇਰਾ ਹਰੀ ਸਿੰਘ, ਪੱਸਣ ਕਦੀਮ, ਮੰਡ ਬਾੳੂਪੁਰ ਆਦਿ ਵਿਖੇ ਨਾਜ਼ੁਕ ਥਾਵਾਂ ਦਾ ਨਿਰੀਖਣ ਕੀਤਾ ਉਥੇ ਬੀਤੇ ਸਾਲ ਆਏ ਹੜਾਂ ਕਾਰਨ ਪ੍ਰਭਾਵਿਤ ਹੋਏ ਸਰੂਪਵਾਲ, ਭਰੋਆਣਾ ਅਤੇ ਟਿੱਬੀ ਦਾ ਵੀ ਦੌਰਾ ਕੀਤਾ। ਇਸ ਤੋਂ ਇਲਾਵਾ ਉਹ ਗਿੱਦੜਪਿੰਡੀ ਪੁਲ ਅਤੇ...

ਸੜਕ ਉੱਤੇ ਜਿਆਦਾ ਸਾਵਧਾਨੀ ਨਾਲ ਹਾਦਸੇ ਘੱਟ ਸਕਦੇ ਹਨ-: ਦੀਪਕ ਸ਼ਰਮਾ ਟ੍ਰੈਫ਼ਿਕ ਇੰਚਾਰਜ਼ 

ਕਪੂਰਥਲਾ,ਫ਼ਰਵਰੀ 2020- (ਹਰਜੀਤ ਸਿੰਘ ਵਿਰਕ)- ਡਿਪਟੀ ਕਮਿਸ਼ਨਰ ਦੀਪਤੀ ਉੱਪਲ ਅਤੇ ਜਿਲ੍ਹਾ ਪੁਲਿਸ ਮੁਖੀ ਸਤਿੰਦਰ ਸਿੰਘ ਦੀ ਅਗਵਾਈ ਹੇਠ ਟ੍ਰੈਫ਼ਿਕ ਨਿਯਮਾਂ ਪ੍ਰਤੀ ਵਾਹਨ ਚਾਲਕਾਂ ਨੂੰ ਜਾਗਰੂਕ ਕਰਨ ਮੁੰਹਿਮ ਚਲਾਈ ਜਾ ਰਹੀ ਹੈ , ਜਿਸ ਤਹਿਤ ਜਿਲ੍ਹਾਂ ਕਪੂਰਥਲਾ ਦੇ ਟ੍ਰੈਫ਼ਿਕ ਇੰਚਾਰਜ਼ ਦੀਪਕ ਸ਼ਰਮਾ ਅਤੇ ਏਐਸਆਈ ਗੁਰਬਚਨ ਸਿੰਘ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਜੇਕਰ ਸਾਰੇ ਵਾਹਨ ਚਾਲਕਾਂ ਵੱਲੋਂ ਸੜਕ ਉਪਰ ਵਾਹਨ ਚਲਾਉਂਦੇ ਸਮੇਂ ਖੁਦ ਦੁਸਰਿਆਂ ਦਾ ਧਿਆਨ ਰਖਣ ਤਾ ਇਸ ਨਾਲ ਸੜਕੀ ਹਾਦਸੇ ਘੱਟ ਸਕਦੇ ਹਨ।ਸ਼ਹਿਰ ਵਿੱਚ ਟੈ੍ਰਫਿਕ ਸਮੱਸਿਆਂ ਅਤੇ ਸੜਕੀ ਹਾਦਸਿਆਂ ਨੂੰ ਘੱਟ ਕਰਨ ਲਈ ਇਕ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ।ਅੱਜ ਇਸਦੇ ਸਬੰਧ ਵਿੱਚ ‘ਕਰਾਈਸਟ ਦਾ ਕਿੰਗ ਕੋਨਵੇਂਟ ਸੀਨੀਅਰ ਸਕੈਂਡਰੀ ਸਕੂਲ ਕਪੂਰਥਲਾ।ਜਿਹੜੇ ਬੱਚੇ ਸਕੂਲਾਂ ਵਿਚ ਵਾਹਨ ਲੈਕੇ...

ਜ਼ਿਲਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਕੀਤੀ ਵਿਦਿਆਰਥੀਆਂ ਦੀ ਕੈਰੀਅਰ ਕਾਊਂਸਲਿੰਗ

ਸੁਲਤਾਨਪੁਰ ਲੋਧੀ /ਕਪੂਰਥਲਾ,ਫ਼ਰਵਰੀ 2020- (ਹਰਜੀਤ ਸਿੰਘ ਵਿਰਕ)- ਡਿਪਟੀ ਕਮਿਸ਼ਨਰ ਸ੍ਰੀਮਤੀ ਦੀਪਤੀ ਉੱਪਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲਾ ਰੋਜ਼ਗਾਰ ਅਫ਼ਸਰ ਸ੍ਰੀਮਤੀ ਨੀਲਮ ਮਹੇ ਦੀ ਅਗਵਾਈ ਹੇਠ ਜ਼ਿਲਾ ਰੋਜ਼ਗਾਰ ਅਤੇ ਕਾਰੋਬਾਰ ਬਿੳੂਰੋ ਵਿਖੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਢਪੱਈ ਦੇ ਬਾਰਵੀਂ ਜਮਾਤ ਦੇ 23 ਵਿਦਿਆਰਥੀਆਂ ਦੀ ਕੈਰੀਅਰ ਕਾੳੂਂਸਿਗ ਕੀਤੀ ਗਈ। ਇਸ ਦੌਰਾਨ ਸ੍ਰੀਮਤੀ ਨੀਲਮ ਮਹੇ ਵੱਲੋਂ ਵਿਦਿਆਰਥੀਆਂ ਨੂੰ ਵੱਖ-ਵੱਖ ਕੋਰਸਾਂ, ਨੌਕਰੀਆਂ ਅਤੇ ਫ਼ੌਜ ਵਿਚ ਭਰਤੀ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੱਤੀ। ਕੈਰੀਅਰ ਕਾੳੂਂਸਲਰ ਸ੍ਰੀ ਗੌਰਵ ਕੁਮਾਰ ਨੇ ਵਿਦਿਆਰਥੀਆਂ ਦੀ ਕੈਰੀਅਰ ਕਾੳੂਂਸਿਗ ਕੀਤੀ ਅਤੇ ਉਨਾਂ ਨੂੰ ਬਿੳੂਰੋ ਵਿਚ ਚੱਲ ਰਹੀਆਂ ਵੱਖ-ਵੱਖ ਗਤੀਵਿਧੀਆਂ ਤੋਂ ਜਾਣੂ ਕਰਵਾਇਆ। ਉਨਾਂ ਵਿਦਿਆਰਥੀਆਂ ਨੂੰ ਸਹੀ ਕੋਰਸ ਚੁਣਨ ਦੀ ਸਲਾਹ ਦਿੰਦਿਆਂ ਕਿਹਾ...

ਵਿਦਿਆਰਥੀਆਂ ਨੂੰ ਦਿੱਤੇ ਜਾਣ ਵਾਲੇ ਖਾਣੇ ਦੀ ਗੁਣਵੱਤਾ ਨਾਲ ਕੋਈ ਸਮਝੌਤਾ ਨਾ ਕੀਤਾ ਜਾਵੇ-ਏ. ਕੇ ਸ਼ਰਮਾ

ਪੰਜਾਬ ਰਾਜ ਫੂਡ ਕਮਿਸ਼ਨ ਦੇ ਮੈਂਬਰ ਵੱਲੋਂ ਸਕੂਲਾਂ ਅਤੇ ਆਂਗਣਵਾੜੀ ਸੈਂਟਰਾਂ ਦਾ ਦੌਰਾ ਲਾਭਪਾਤਰੀਆਂ ਨੂੰ ਅਨਾਜ ਦੀ ਵੰਡ ਪ੍ਰਕਿਰਿਆ ਦਾ ਵੀ ਲਿਆ ਜਾਇਜ਼ਾ ਸੁਲਤਾਨਪੁਰ ਲੋਧੀ /ਕਪੂਰਥਲਾ,ਫ਼ਰਵਰੀ 2020- (ਹਰਜੀਤ ਸਿੰਘ ਵਿਰਕ)- ਪੰਜਾਬ ਰਾਜ ਫੂਡ ਕਮਿਸ਼ਨ ਦੇ ਮੈਂਬਰ ਸ੍ਰੀ ਏ. ਕੇ ਸ਼ਰਮਾ ਨੇ ਅੱਜ ਜ਼ਿਲੇ ਦੇ ਵੱਖ-ਵੱਖ ਸਕੂਲਾਂ, ਆਂਗਣਵਾੜੀ ਸੈਂਟਰਾਂ ਅਤੇ ਰਾਸ਼ਨ ਡਿਪੂਆਂ ਦਾ ਜਾਇਜ਼ਾ ਲਿਆ। ਇਸ ਦੌਰਾਨ ਸ੍ਰੀ ਸ਼ਰਮਾ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖੀਰਾਂਵਾਲੀ, ਸਰਕਾਰੀ ਐਲੀਮੈਂਟਰੀ ਸਕੂਲ ਖੀਰਾਂਵਾਲੀ, ਆਂਗਣਵਾੜੀ ਸੈਂਟਰ ਨੂਰਪੁਰ ਖੀਰਾਂਵਾਲੀ ਅਤੇ ਆਂਗਣਵਾੜੀ ਸੈਂਟਰ ਖੀਰਾਂਵਾਲੀ ਦਾ ਬਾਰੀਕੀ ਨਾਲ ਮੁਆਇਨਾ ਕੀਤਾ। ਇਸ ਤੋਂ ਇਲਾਵਾ ਉਨਾਂ ਪਿੰਡ ਉੱਚਾ ਬੇਟ ਵਿਖੇ ਰਾਸ਼ਨ ਡਿਪੂ ’ਤੇ ਈ-ਪੋਸ ਮਸ਼ੀਨ ਰਾਹੀਂ ਕੀਤੀ ਜਾ ਰਹੀ ਕਣਕ ਦੀ ਵੰਡ ਪ੍ਰਕਿਰਿਆ ਦਾ ਵੀ ਜਾਇਜ਼ਾ ਲਿਆ।...

31 ਮਾਰਚ ਤੱਕ ਮੁਕੰਮਲ ਹੋ ਜਾਵੇਗਾ ਮੰਡ ਬਾਊਪੁਰ ਦਾ ਸਥਾਈ ਪੁਲ-ਨਵਤੇਜ ਸਿੰਘ ਚੀਮਾ

ਪੁਲ ਦੇ ਚਾਲੂ ਹੋਣ ਨਾਲ ਪੱਕੇ ਤੌਰ ’ਤੇ ਬਾਕੀ ਦੁਨੀਆ ਨਾਲ ਜੁੜਨਗੇ ਟਾਪੂਨੁਮਾ 16 ਪਿੰਡ ਸੁਲਤਾਨਪੁਰ ਲੋਧੀ /ਕਪੂਰਥਲਾ,ਫ਼ਰਵਰੀ 2020- (ਹਰਜੀਤ ਸਿੰਘ ਵਿਰਕ)- ਹਲਕਾ ਸੁਲਤਾਨਪੁਰ ਲੋਧੀ ਦੇ ਮੰਡ ਬਾਊਪੁਰ ਵਿਖੇ ਨਿਰਮਾਣ ਅਧੀਨ ਸਥਾਈ ਪੁਲ 31 ਮਾਰਚ ਤੱਕ ਮੁਕੰਮਲ ਹੋ ਜਾਵੇਗਾ। ਇਹ ਪ੍ਰਗਟਾਵਾ ਹਲਕਾ ਵਿਧਾਇਕ ਸ. ਨਵਤੇਜ ਸਿੰਘ ਚੀਮਾ ਨੇ ਅੱਜ ਇਸ ਪੁਲ ਦੇ ਨਿਰਮਾਣ ਕਾਰਜ ਦਾ ਜਾਇਜ਼ਾ ਲੈਣ ਮੌਕੇ ਕੀਤਾ। ਉਨਾਂ ਦੱਸਿਆ ਕਿ 11 ਕਰੋੜ ਰੁਪਏ ਤੋਂ ਵੱਧ ਦੀ ਲਾਗਤ ਨਾਲ ਤਿਆਰ ਹੋਣ ਵਾਲੇ ਕਰੀਬ ਇਕ ਕਿਲੋਮੀਟਰ ਲੰਬੇ ਇਸ ਪੁਲ ਦਾ 80 ਫੀਸਦੀ ਤੋਂ ਵੱਧ ਕੰਮ ਮੁਕੰਮਲ ਹੋ ਚੁੱਕਾ ਹੈ। ਉਨਾਂ ਕਿਹਾ ਕਿ ਇਸ ਪੁਲ ਦੇ ਚਾਲੂ ਹੋਣ ਨਾਲ ਮੰਡ ਬਾੳੂਪੁਰ ਟਾਪੂ ਦੇ ਨਾਮ ਨਾਲ ਜਾਣਿਆ ਜਾਂਦਾ ਇਹ ਖੇਤਰ ਦੇਸ਼ ਦੀ ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਬਾਕੀ ਦੁਨੀਆ ਨਾਲ ਸਿੱਧੇ ਤੌਰ ’ਤੇ ਜੁੜ...

ਕਾਂਜਲੀ ਵੈੱਟਲੈਂਡ ਮੁੜ ਬਣੇਗਾ ਸੈਰ ਸਪਾਟੇ ਦਾ ਉੱਚ ਪੱਧਰੀ ਕੇਂਦਰ-ਦੀਪਤੀ ਉੱਪਲ 

ਡਿਪਟੀ ਕਮਿਸ਼ਨਰ ਨੇ ਕਾਂਜਲੀ ਵੈੱਟਲੈਂਡ ਦੀ ਪੁਨਰ ਸੁਰਜੀਤੀ ਦੇ ਕੰਮ ਦਾ ਲਿਆ ਜਾਇਜ਼ਾ ਅਧਿਕਾਰੀਆਂ ਨੂੰ ਅਪ੍ਰੈਲ ਤੱਕ ਕੰਮ ਮੁਕੰਮਲ ਕਰਨ ਦੀ ਕੀਤੀ ਹਦਾਇਤ ਕਪੂਰਥਲਾ,ਫ਼ਰਵਰੀ 2020- (ਹਰਜੀਤ ਸਿੰਘ ਵਿਰਕ)- ਕਾਂਜਲੀ ਵੈੱਟਲੈਂਡ ਨੂੰ ਮੁੜ ਉੱਚ ਪੱਧਰੀ ਸੈਰ ਸਪਾਟਾ ਕੇਂਦਰ ਵਜੋਂ ਵਿਕਸਤ ਕੀਤਾ ਜਾਵੇਗਾ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀਮਤੀ ਦੀਪਤੀ ਉੱਪਲ ਨੇ ਕਾਂਜਲੀ ਵੈੱਟਲੈਂਡ ਦੀ ਪੁਨਰ ਸੁਰਜੀਤੀ ਦੇ ਕੰਮ ਦਾ ਜਾਇਜ਼ਾ ਲੈਣ ਮੌਕੇ ਕੀਤਾ। ਉਨਾਂ ਦੱਸਿਆ ਕਿ ਕਿਸੇ ਸਮੇਂ ਕਪੂਰਥਲਾ ਦੀ ਸ਼ਾਨ ਰਹੀ ਕਾਂਜਲੀ ਵੈੱਟਲੈਂਡ ਦੀ ਮੁੜ ਪਹਿਲਾਂ ਵਾਲੀ ਦਿੱਖ ਬਹਾਲ ਕਰਨ ਲਈ ਤਿਆਰ ਕੀਤੀ ਗਈ ਕਾਰਜ ਯੋਜਨਾ ਤਹਿਤ ਕੰਮ ਸ਼ੁਰੂ ਕੀਤਾ ਗਿਆ ਹੈ, ਜਿਸ ਦੇ ਮੁਕੰਮਲ ਹੋਣ ਨਾਲ ਇਥੋਂ ਦੀ ਸੁੰਦਰਤਾ ਵਿਚ ਵਿਲੱਖਣ ਵਾਧਾ ਹੋਵੇਗਾ। ਉਨਾਂ ਕਿਹਾ ਕਿ ਇਥੇ ਇਕ ਸੁੰਦਰ ਸੈਰਗਾਹ ਬਣਾਉਣ ਲਈ...

ਸੱਤਵੀਂ ਆਰਥਿਕ ਗਣਨਾ ਦੇ ਕੰਮ ਵਿਚ ਸਹਿਯੋਗ ਕਰਨ ਜ਼ਿਲਾ ਵਾਸੀ-ਦੀਪਤੀ ਉੱਪਲ

ਕਪੂਰਥਲਾ,ਫ਼ਰਵਰੀ 2020- (ਹਰਜੀਤ ਸਿੰਘ ਵਿਰਕ)- ‘ਮਨਿਸਟਰੀ ਆਫ ਸਟੈਟਿਸਟਿਕਸ ਐਂਡ ਪ੍ਰੋਗਰਾਮ ਇੰਪਲੀਮੈਂਟੇਸ਼ਨ’ ਵੱਲੋਂ ਮੁਲਕ ਭਰ ਵਿਚ ਕੀਤੀ ਜਾ ਰਹੀ ਸੱਤਵੀਂ ਆਰਥਿਕ ਗਣਨਾ ਤਹਿਤ ਜ਼ਿਲਾ ਕਪੂਰਥਲਾ ਵਿਖੇ ਵੀ ਆਰਥਿਕ ਗਣਨਾ ਦੀ ਪ੍ਰਕਿਰਿਆ ਚੱਲ ਰਹੀ ਹੈ, ਜਿਸ ਨੂੰ 31 ਮਾਰਚ 2020 ਤੱਕ ਮੁਕੰਮਲ ਕੀਤਾ ਜਾਣਾ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ-ਕਮ-ਚੇਅਰਪਰਸਨ ਜ਼ਿਲਾ ਪੱਧਰੀ ਤਾਲਮੇਲ ਕਮੇਟੀ ਸ੍ਰੀ੍ਰਮਤੀ ਦੀਪਤੀ ਉੱਪਲ ਨੇ ਦੱਸਿਆ ਕਿ ਇਹ ਆਰਥਿਕ ਗਣਨਾ, ਆਰਥਿਕ ਗਤੀਵਿਧੀ ਵਿਚ ਲੱਗੇ ਅਦਾਰਿਆਂ ਦੇ ਭੂਗੋਲਿਕ ਪ੍ਰਸਾਰ, ਆਰਥਿਕ ਗਤੀਵਿਧੀਆਂ ਦੇ ਸਮੂਹ, ਮਲਕੀਅਤ ਪੈਟਰਨ ਅਤੇ ਕੰਮ ਕਰ ਰਹੇ ਵਿਅਕਤੀਆਂ ਬਾਰੇ ਵਡਮੁੱਲੀ ਸਮਝ ਪ੍ਰਦਾਨ ਕਰੇਗੀ। ਉਨਾਂ ਦੱਸਿਆ ਕਿ ਆਰਥਿਕ ਗਣਨਾ ਲਈ ਕਾਮਨ ਸਰਵਿਸ ਸੈਂਟਰਾਂ ਵੱਲੋਂ ਲਗਾਏ ਗਏ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਡਾਟਾ...

ਟ੍ਰੈਫਿਕ ਨਿਯਮਾਂ ਦੀ ਪਾਲਣਾਂ,ਪੁਲਿਸ ਚਲਾਨ ਤੋਂ ਬੱਚੋਂ

ਟੈ੍ਰਫਿਕ ਨਿਯਮਾਂ ਦੀ ਪਾਲਣਾਂ ਕਰੋ,ਨਹੀਂ ਤਾਂ ਹੋਏ ਗਈ ਕਾਰਵਾਈ-ਏ.ਐਸ.ਆਈ. ਗੁਰਬਚਨ ਸਿੰਘ ਬੰਗੜ ਟ੍ਰੈਫਿਕ ਐਜੂਕੇਸ਼ਨ ਸੈੱਲ ਕਪੂਰਥਲਾ,ਫ਼ਰਵਰੀ 2020- (ਹਰਜੀਤ ਸਿੰਘ ਵਿਰਕ)- ਜਿਲ੍ਹਾ ਪੁਲਿਸ ਮੁਖੀ ਸ੍ਰੀ ਸਤਿੰਦਰ ਸਿੰਘ.,ਹਰਿੰਦਰ ਸਿੰਘ ਡੀ.ਐਸ.ਪੀ.ਕਪੂਰਥਲਾ ਦੀ ਅਗਵਾਈ ਹੇਠ ਦਿਨੋ ਦਿਨ ਸੜਕ ਦੁਰਘਟਨਾਵਾਂ ਵਿੱਚ ਵਾਧਾ ਹੋ ਰਿਹੇ ਵੱਧੇ , ਜਿਸ ਨਾਲ ਬਹੁਤ ਸਾਰੀਆਂ ਮਨੁੱਖੀ ਕੀਮਤੀ ਜਾਨਾਂ ਜਾ ਰਹੀ ਹਨ , ਅਜਿਹੇ ਦੁਖਦਾਈਕ ਦੁਰਘਟਨਾਵਾਂ ਨੂੰ ਠੱਲ੍ਹ ਪਾਉਣ ਦੇ ਮਨੋਰਥ ਨਾਲ ਅੱਜ ਇਸਦੇ ਸਬੰਧ ਵਿੱਚ ਸ਼ਹਿਰ ਦੇ ਵੱਖ-ਵੱਖ ਸਕੂਲਾਂ ਵਿੱਚ ਹਰ ਰੋਜ ਟੈ੍ਰਫਿਕਇੰਚਾਰਜ ਇੰਸਪੈਕਟਰ ਦੀਪਕ ਸ਼ਰਮਾਂ ਅਤੇ ਏ.ਐਸ.ਆਈ ਗੁਰਬਚਨ ਸਿੰਘ ਟ੍ਰੈਫਿਕ ਐਜੂਕੇਸ਼ਨ ਸੈੱਲ ਸਕੂਲਾਂ ਦੇ ਸਹਿਯੋਗ ਨਾਲ ਟ੍ਰੈਫ਼ਿਕ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ , ਜਿਸ ਤਹਿਤ ਸਾਰੇ ਅਧਿਆਪਕਾਂ,ਵਿਦਿਆਰਥੀਆਂ,...

ਮੈਗਾ ਕਾਊਂਸਲਿੰਗ ਕਾਨਫਰੰਸ ਦੌਰਾਨ ਡਿਪਟੀ ਕਮਿਸ਼ਨਰ ਨੇ ਵਿਦਿਆਰਥਣਾਂ ਨੂੰ ਦੱਸੇ ਸਫਲਤਾ ਦੇ ਗੁਰ

ਕਪੂਰਥਲਾ,ਫ਼ਰਵਰੀ 2020- (ਹਰਜੀਤ ਸਿੰਘ ਵਿਰਕ)- ਅੱਜ ਜਿ਼ਲ੍ਹਾ ਪ੍ਰਸ਼ਾਸਨ ਵੱਲੋਂ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਸਹਿਯ’ਗ ਨਾਲ ੋਬੇਟੀ ਬਚਾਓ ਬੇਟੀ ਪੜਾਓ` ਪ੍ਰੋਗ਼ਰਾਮ ਅਧੀਨ ਬੇਬੇ ਨਾਨਕੀ ਯੂਨੀਵਰਸਿਟੀ ਕਾਲਜ, ਮਿੱਠੜਾ, ਕਪੂਰਥਲਾ ਵਿਖੇ ਇੱਕ ਵਿਸ਼ਾਲ ਕਰੀਅਰ ਕਾਊਂਸਲਿੰਗ ਕਾਨਫਰੰਸ ਦਾ ਆਯੋਜਨ ਕੀਤਾ। ਇਸ ਕਾਨਫਰੰਸ ਵਿੱਚ ਡਿਪਟੀ ਕਮਿਸ਼ਨਰ, ਕਪੂਰਥਲਾ ਸ਼੍ਰੀਮਤੀ ਦੀਪਤੀ ਉੱਪਲ ਆਈ.ਏ.ਐਸ ਜੀ ਨੇ ਮੁੱਖ ਮਹਿਮਾਨ ਵੱਜੋਂ ਅਤੇ ਸ਼੍ਰੀ ਸੁਖਸੋਹਿਤ ਸਿੰਘ ਆਫ਼ਿਸਰ ਡਿਫੈਂਸ ਅਕਾਊਂਟ ਸਰਵਿਸਜ਼ ਨੇ ਵਿਸੇਸ਼ ਮਹਿਮਾਨ ਵੱਜੋਂ ਸ਼ਿਰਕਤ ਕੀਤੀ। ਇਸ ਮੈਗਾ ਕਾਊਂਸਲਿੰਗ ਪ੍ਰੋਗ਼ਰਾਮ ਵਿੱਚ 300 ਤੋਂ ਵੱਧ ਵਿਦਿਆਰਥਣਾਂ ਨੇ ਭਾਗ ਲਿਆ, ਜਿਨ੍ਹਾਂ ਵਿਚ ਬੇਬੇ ਨਾਨਕੀ ਯੂਨੀਵਰਸਿਟੀ ਕਾਲਜ ਦੀਆਂ 245 ਅਤੇ ਹਿੰਦੂ ਕੰਨਿਆ ਕਾਲਜ ਦੀਆਂ 70...

ਸਬ ਡਵੀਜ਼ਨ ਫਗਵਾੜਾ ਵਿਚ 8 ਤੇ 9 ਫਰਵਰੀ ਨੂੰ ਮੀਟ ਤੇ ਮੱਛੀ ਦੀਆਂ ਦੁਕਾਨਾਂ ਬੰਦ ਰੱਖਣ ਦੇ ਆਦੇਸ਼ 

8 ਨੂੰ ਸ਼ੋਭਾ ਯਾਤਰਾ ਦੌਰਾਨ ਪੈਂਦੇ ਰੂਟ ’ਤੇ ਸ਼ਰਾਬ ਦੇ ਠੇਕੇ ਬੰਦ ਰੱਖਣ ਦੇ ਹੁਕਮ ਕਪੂਰਥਲਾ,ਫ਼ਰਵਰੀ 2020- (ਹਰਜੀਤ ਸਿੰਘ ਵਿਰਕ)- ਜ਼ਿਲਾ ਮੈਜਿਸਟ੍ਰੇਟ ਕਪੂਰਥਲਾ ਸ੍ਰੀਮਤੀ ਦੀਪਤੀ ਉੱਪਲ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਪ੍ਰਕਾਸ਼ ਦਿਹਾੜੇ ਸਬੰਧੀ ਸਬ ਡਵੀਜ਼ਨ ਫਗਵਾੜਾ ਵਿਚ ਮਿਤੀ 8 ਅਤੇ 9 ਫਰਵਰੀ 2020 ਨੂੰ ਮੀਟ ਅਤੇ ਮੱਛੀ ਦੀਆਂ ਦੁਕਾਨਾਂ ਬੰਦ ਰੱਖਣ ਦੇ ਆਦੇਸ਼ ਜਾਰੀ ਕੀਤੇ ਹਨ। ਇਸੇ ਤਰਾਂ ਜ਼ਿਲਾ ਮੈਜਿਸਟ੍ਰੇਟ ਨੇ ਇਕ ਵੱਖਰੇ ਹੁਕਮ ਰਾਹੀਂ ਗੁਰੂ ਰਵਿਦਾਸ ਮਹਾਰਾਜ ਜੀ ਦੇ ਪਕਾਸ਼ ਉਤਸਵ ਦੀ ਧਾਰਮਿਕ ਮਹੱਤਤਾ ਨੂੰ ਸਮਝਦੇ ਹੋਏ ‘ਪੰਜਾਬ ਲਿਕਰ ਲਾਇਸੰਸ ਰੂਲਜ਼, 1956’ ਦੇ ਰੂਲ 37(9) ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਫਗਵਾੜਾ ਵਿਖੇ 8...