JanShaktiNewsPunjab #Jagraon #Kapurthala #Punjab #UK #USA #Canada  #PunjabiNews

ਡਿਪਟੀ ਕਮਿਸ਼ਨਰ ਨੇ ਸੁਖਜੀਤ ਆਸ਼ਰਮ ਦਾ ਦੌਰਾ ਕਰਕੇ ਪ੍ਰਬੰਧਾਂ ਦਾ ਲਿਆ ਜਾਇਜ਼ਾ

ਬੱਚੀਆਂ ਨੂੰ ਖਾਣ-ਪੀਣ ਅਤੇ ਹੋਰ ਸਾਮਾਨ ਦੀ ਕੀਤੀ ਵੰਡ ਆਰੀਆ ਵਾਤਸਲਿਆ ਆਸ਼ਰਮ ਦਾ ਵੀ ਕੀਤਾ ਨਿਰੀਖਣ ਕਪੂਰਥਲਾ,ਫ਼ਰਵਰੀ 2020- (ਹਰਜੀਤ ਸਿੰਘ ਵਿਰਕ)- ਡਿਪਟੀ ਕਮਿਸ਼ਨਰ ਸ੍ਰੀਮਤੀ ਦੀਪਤੀ ਉੱਪਲ ਨੇ ਮੰਦਬੁੱਧੀ ਤੇ ਬੇਸਹਾਰਾ ਬੱਚੀਆਂ ਲਈ ਬਣੇ ਹੋਮ (ਸੁਖਜੀਤ ਆਸ਼ਰਮ) ਦਾ ਦੌਰਾ ਕਰਕੇ ਉਥੋਂ ਦੇ ਪ੍ਰਬੰਧਾਂ ਅਤੇ ਮੁਹੱਈਆ ਕਰਵਾਈਆਂ ਜਾ ਰਹੀਆਂ ਸਹੂਲਤਾਂ ਦਾ ਜਾਇਜ਼ਾ ਲਿਆ। ਇਸ ਮੌਕੇ ਉਨਾਂ ਆਸ਼ਰਮ ਦੇ ਵੱਖ-ਵੱਖ ਕਮਰਿਆਂ ਦਾ ਮੁਆਇਨਾ ਕਰਨ ਤੋਂ ਇਲਾਵਾ ਬਾਥਰੂਮਾਂ, ਕਿਚਨ ਅਤੇ ਸਾਫ਼-ਸਫ਼ਾਈ ਦੇ ਪ੍ਰਬੰਧਾਂ ਦਾ ਮੁਆਇਨਾ ਕੀਤਾ ਅਤੇ ਸਟਾਫ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ। ਇਸ ਦੌਰਾਨ ਉਨਾਂ ਆਸ਼ਰਮ ਦੀਆਂ ਬੱਚੀਆਂ ਨਾਲ ਕਾਫੀ ਸਮਾਂ ਬਿਤਾਇਆ ਅਤੇ ਉਨਾਂ ਵੱਲੋਂ ਬਣਾਈਆਂ ਪੇਂਟਿੰਗਜ਼ ਅਤੇ ਉੱਨ ਦਾ ਸਾਮਾਨ ਵੇਖਿਆ। ਇਸ ਤੋਂ ਇਲਾਵਾ ਉਨਾਂ ਬੱਚੀਆਂ ਨੂੰ ਸਮੋਸੇ ਅਤੇ ਖਾਣ-ਪੀਣ ਦੇ...